Connect with us

Punjab

ਟਰੇਨ ਦੀ ਲਪੇਟ ਵਿੱਚ ਆਉਣ ਕਾਰਨ ਵਿਅਕਤੀ ਦੀ ਮੌਤ

Published

on

 

 

ਮੋਗਾ, 22 ਨਵੰਬਰ (ਸ.ਬ.) ਮੋਗਾ ਦੇ ਫੋਕਲ ਪੁਆਇੰਟ ਰੇਲਵੇ ਲਾਈਨ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਦੀ ਫੇਟ ਵੱਜਣ ਕਾਰਨ ਮੌਕੇ ਤੇ ਹੀ ਮੌਤ ਹੋ ਗਈ। ਇਹ ਘਟਨਾ ਬੀਤੀ ਦੇਰ ਰਾਤ ਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਵਿਅਕਤੀ ਦੇ ਕਈ ਸਰੀਰਕ ਅੰਗ ਦੂਰ ਤੱਕ ਖਿਲਰੇ ਹੋਏ ਸਨ। ਸੁਸਾਇਟੀ ਦੇ ਮੈਂਬਰਾਂ ਵੱਲੋਂ ਇਸ ਵਿਅਕਤੀ ਦੀ ਦੇਹ ਨੂੰ ਇਕੱਠਿਆਂ ਕਰਕੇ ਮੋਗਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖਿਆ ਗਿਆ ਹੈ। ਬਾਕੀ ਅਗਲੀ ਕਾਰਵਾਈ ਰੇਲਵੇ ਪੁਲੀਸ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਹੈ। ਇਸ ਵਿਅਕਤੀ ਕੋਲ ਇਕ ਫੋਨ ਵੀ ਮਿਲਿਆ ਜੋ ਰੇਲਵੇ ਪੁਲੀਸ ਪ੍ਰਸ਼ਾਸਨ ਦੇ ਕੋਲ ਜਮ੍ਹਾਂ ਕਰਵਾਇਆ ਗਿਆ ਹੈ।

 

Continue Reading

Punjab

ਬੋਲੈਰੋ ਪਿਕਅੱਪ ਅਤੇ ਕੈਂਟਰ ਦੀ ਟੱਕਰ ਕਾਰਨ 11 ਵਿਅਕਤੀਆਂ ਦੀ ਮੌਤ

Published

on

By

 

 

ਫਿਰੋਜ਼ਪੁਰ, 31 ਜਨਵਰੀ (ਸ.ਬ.) ਫ਼ਿਰੋਜ਼ਪੁਰ ਵਿੱਚ ਇੱਕ ਬੋਲੈਰੋ ਪਿਕਅੱਪ ਅਤੇ ਕੈਂਟਰ ਦੀ ਟੱਕਰ ਹੋ ਗਈ। ਇਸ ਵਿੱਚ 11 ਵੇਟਰਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ। ਜਦਕਿ 15 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹਨ। ਇਹ ਹਾਦਸਾ ਅੱਜ ਸਵੇਰੇ ਫ਼ਿਰੋਜ਼ਪੁਰ ਦੇ ਪਿੰਡ ਮੋਹਨ ਕੇ ਉਤਾੜ ਨੇੜੇ ਵਾਪਰਿਆ। ਘਟਨਾ ਦੇ ਸਮੇਂ ਪਿਕਅਪ ਵਿੱਚ 20 ਤੋਂ ਵੱਧ ਲੋਕ ਸਵਾਰ ਸਨ।

ਇਸ ਦੇ ਨਾਲ ਹੀ ਘਟਨਾ ਵਿੱਚ ਗੰਭੀਰ ਜ਼ਖ਼ਮੀ ਹੋਏ ਲੋਕਾਂ ਨੂੰ ਰਾਹਗੀਰਾਂ ਅਤੇ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਹ ਹਾਦਸਾ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ਤੇ ਵਾਪਰਿਆ। ਫ਼ਿਲਹਾਲ ਫ਼ਿਰੋਜ਼ਪੁਰ ਪੁਲੀਸ ਦੇ ਅਧਿਕਾਰੀ ਮੌਕੇ ਤੇ ਪਹੁੰਚ ਗਏ ਹਨ।

ਘਟਨਾ ਦੀ ਜਾਂਚ ਲਈ ਮੌਕੇ ਤੇ ਪਹੁੰਚੇ ਇੰਸਪੈਕਟਰ ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਰੋਡ ਸੇਫ਼ਟੀ ਫ਼ੋਰਸ (ਐੱਸਐਸਐਫ) ਦੀਆਂ ਟੀਮਾਂ ਮੌਕੇ ਤੇ ਪਹੁੰਚ ਗਈਆਂ ਸਨ। ਸਾਰੇ ਜ਼ਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਇਸ ਤੋਂ ਬਾਅਦ ਨੈਸ਼ਨਲ ਹਾਈਵੇ ਨੂੰ ਖ਼ਾਲੀ ਕਰਵਾ ਲਿਆ ਗਿਆ ਕਿਉਂਕਿ ਪਿੱਛੇ ਭਾਰੀ ਟਰੈਫ਼ਿਕ ਜਾਮ ਲੱਗ ਗਿਆ ਸੀ।

ਇੰਸਪੈਕਟਰ ਬਰਾੜ ਨੇ ਦੱਸਿਆ ਕਿ ਬੋਲੈਰੋ ਪਿਕਅੱਪ ਵਿੱਚ ਮਜ਼ਦੂਰ ਸਵਾਰ ਸਨ। ਉਹ ਫ਼ਿਰੋਜ਼ਪੁਰ ਤੋਂ ਦਿਹਾਤੀ ਖੇਤਰ ਵੱਲ ਵਿਆਹ ਸਮਾਗਮ ਲਈ ਵੇਟਰ ਵਜੋਂ ਜਾ ਰਹੇ ਸਨ। ਇਸ ਦੌਰਾਨ ਪਿਕਅੱਪ ਬੇਕਾਬੂ ਹੋ ਗਿਆ, ਜਿਸ ਕਾਰਨ ਪਿੱਛੇ ਤੋਂ ਆ ਰਹੇ ਕੈਂਟਰ ਨਾਲ ਹਾਦਸਾ ਵਾਪਰ ਗਿਆ। ਹਸਪਤਾਲ ਲਿਜਾਂਦੇ ਹੀ 8 ਤੋਂ ਵੱਧ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਦੇ ਨਾਲ ਹੀ ਕੁਝ ਦੀ ਇਲਾਜ ਦੌਰਾਨ ਮੌਤ ਹੋ ਗਈ।

Continue Reading

Punjab

ਧੁੰਦ ਕਾਰਨ ਬੱਚਿਆਂ ਨਾਲ ਭਰੀ ਸਕੂਲ ਬੱਸ ਪਲਟੀ

Published

on

By

 

ਬਰਨਾਲਾ, 31 ਜਨਵਰੀ (ਸ.ਬ.) ਜ਼ਿਲ੍ਹਾ ਬਰਨਾਲਾ ਵਿਚ ਭਦੌੜ ਦੇ ਨੇੜਲੇ ਪਿੰਡ ਅਲਕੜਾਂ ਵਿਖੇ ਧੁੰਦ ਕਾਰਨ ਸਕੂਲੀ ਬੱਸ ਪਲਟ ਗਈ। ਜਾਣਕਾਰੀ ਅਨੁਸਾਰ ਸਵੇਰੇ ਤਕਰੀਬਨ ਨੌ ਵਜੇ ਭਦੌੜ ਦੇ ਮਾਤਾ ਗੁਜਰੀ ਪਬਲਿਕ ਸਕੂਲ ਦੀ ਬੱਸ ਪਿੰਡ ਅਲਕੜਾ ਅਤੇ ਪਿੰਡ ਜੰਗੀਆਣਾ ਦੇ ਸਕੂਲੀ ਬੱਚਿਆਂ ਨੂੰ ਲੈ ਕੇ ਭਦੌੜ ਸਕੂਲ ਨੂੰ ਜਾ ਰਹੀ ਸੀ ਤਾਂ ਰਸਤੇ ਵਿੱਚ ਅਲਕੜਾ ਲੰਘ ਕੇ ਭਦੌੜ ਵਾਲੀ ਸਾਈਡ ਤੇ ਇੱਕ ਟਰੈਕਟਰ ਟਰਾਲੀ ਨੂੰ ਪਾਸ ਕਰਨ ਲੱਗੀ ਪ੍ਰੰਤੂ ਧੁੰਦ ਕਾਰਨ ਅਤੇ ਟਰਾਲੀ ਦੇ ਰਿਫਲੈਕਟਰ ਅਤੇ ਲਾਈਟਾਂ ਨਾ ਲੱਗੀਆਂ ਹੋਣ ਕਾਰਨ ਬੱਸ ਖੇਤਾਂ ਵਿੱਚ ਜਾ ਪਲਟੀ।

ਜਿਸ ਕਾਰਨ ਮੌਕੇ ਤੇ ਹੀ ਡਰਾਈਵਰ ਨੇ ਬੱਸ ਦੇ ਅਗਲੇ ਅਤੇ ਪਿਛਲੇ ਸ਼ੀਸ਼ੇ ਭੰਨ ਕੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ। ਇਸ ਦੇ ਨਾਲ ਹੀ ਡਰਾਈਵਰ ਨੇ ਸਕੂਲ ਮੈਨੇਜਮੈਂਟ ਅਤੇ ਪਿੰਡ ਵਾਸੀਆਂ ਨੂੰ ਬੁਲਾਇਆ।

ਜਿਸ ਤੋਂ ਬਾਅਦ ਸਕੂਲ ਮੈਨੇਜਮੈਂਟ ਨੇ ਮੌਕੇ ਤੇ ਪਹੁੰਚ ਕੇ ਬੱਸ ਵਿਚਲੇ ਬੱਚਿਆਂ ਨੂੰ ਮਾਪਿਆਂ ਨੂੰ ਸੌਂਪ ਦਿੱਤਾ ਅਤੇ ਜਿਨ੍ਹਾਂ ਦੇ ਮਾਮੂਲੀ ਸੱਟਾਂ ਆਈਆਂ ਉਹਨਾਂ ਨੂੰ ਹਸਪਤਾਲ ਇਲਾਜ ਲਈ ਭੇਜ ਦਿੱਤਾ। ਮੌਕੇ ਤੇ ਪਿੰਡ ਵਾਸੀਆਂ ਦਾ ਵੱਡਾ ਇਕੱਠ ਹੋ ਗਿਆ ਅਤੇ ਪਲਟੀ ਹੋਈ ਬੱਸ ਨੂੰ ਲੋਕਾਂ ਨੇ ਜੈਸੀਬੀ ਦੀ ਮਦਦ ਦੇ ਨਾਲ ਬਾਹਰ ਕੱਢਿਆ। ਫ਼ਿਲਹਾਲ ਰਾਹਤ ਦੀ ਗੱਲ ਰਹੀ ਕਿ ਇਸ ਹਾਦਸੇ ਵਿਚ ਕਿਸੇ ਵੀ ਬੱਚੇ ਦੇ ਜ਼ਿਆਦਾ ਸੱਟ ਨਹੀਂ ਲ਼ੱਗੀ।

Continue Reading

Punjab

ਬਟਾਲਾ ਵਿੱਚ ਗੁਰਦੁਆਰਾ ਕੰਧ ਸਾਹਿਬ ਵਿਖੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਦੇ ਸਮੇਂ ਤਾਰ ਟੁੱਟਣ ਨਾਲ ਸੇਵਾਦਾਰ ਦੀ ਮੌਤ

Published

on

By

 

ਬਟਾਲਾ, 31 ਜਨਵਰੀ (ਸ.ਬ.) ਬਟਾਲਾ ਦੇ ਇਤਿਹਾਸਿਕ ਅਸਥਾਨ ਗੁਰਦੁਆਰਾ ਕੰਧ ਸਾਹਿਬ ਵਿਖੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਣ ਸਮੇਂ ਚਰਖੜੀ ਦੀ ਤਾਰ ਟੁੱਟਣ ਨਾਲ ਨਿਸ਼ਾਨ ਸਾਹਿਬ ਦੇ ਵਸਤਰਾਂ ਦੀ ਸੇਵਾ ਕਰ ਰਿਹਾ ਸੇਵਾਦਾਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਬਟਾਲਾ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਗੁਰਦੁਆਰਾ ਕੰਧ ਸਾਹਿਬ ਵਿਖੇ ਵਾਪਰੀ ਇਸ ਘਟਨਾ ਨਾਲ ਸੰਗਤਾਂ ਭਾਰੀ ਸੋਗ ਪਾਇਆ ਜਾ ਰਿਹਾ ਹੈ । ਮ੍ਰਿਤਕ ਸੇਵਾਦਾਰ ਦੀ ਪਛਾਣ ਸਤਨਾਮ ਸਿੰਘ ਵਾਸੀ ਬਾਲੇਵਾਲ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸਤਨਾਮ ਸਿੰਘ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਪਾਰਟ ਟਾਈਮ ਇਲੈਕਟਰੀਸ਼ਨ ਵਜੋਂ ਸੇਵਾ ਕਰ ਰਿਹਾ ਸੀ ਅਤੇ ਨਿਸ਼ਾਨ ਸਾਹਿਬ ਚੜਾਉਣ ਦੀ ਸੇਵਾ ਵੀ ਪਿਛਲੇ ਲੰਬੇ ਸਮੇਂ ਤੋਂ ਕਰਦਾ ਆ ਰਿਹਾ ਸੀ। ਅੱਜ ਸਵੇਰੇ ਕਰੀਬ 8:30 ਵਜੇ ਜਦ ਉਹ ਨਿਸ਼ਾਨ ਸਾਹਿਬ ਦੇ ਵਸਤਰਾਂ ਦੀ ਸੇਵਾ ਕਰਨ ਲਈ 70 ਫੁੱਟ ਉੱਚੇ ਨਿਸ਼ਾਨ ਸਾਹਿਬ ਤੇ ਚਰਖੜੀ ਰਹੀ ਚੜਿਆ ਤਾਂ ਅਚਾਨਕ ਤਾਰ ਟੁੱਟ ਗਈ ਅਤੇ ਉਹ ਹੇਠਾਂ ਡਿੱਗ ਪਿਆ। ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਸਤਨਾਮ ਸਿੰਘ ਨੂੰ ਜਦ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਾਇਆ ਤਾਂ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦੇ ਦਿੱਤਾ। ਸਤਨਾਮ ਸਿੰਘ ਦੀ ਮੌਤ ਦੇ ਨਾਲ ਪਿੰਡ ਬਾਲੇਵਾਲ ਵਿੱਚ ਵੀ ਸੋਗ ਦੀ ਲਹਿਰ ਦੌੜ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਬਟਾਲਾ ਦੇ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਜਥੇਦਾਰ ਗੁਰਨਾਮ ਸਿੰਘ ਜੱਸਲ, ਮੈਨੇਜਰ ਸੁਖਜਿੰਦਰ ਸਿੰਘ ਭਾਮ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੇਵਾਦਾਰ ਸਤਨਾਮ ਸਿੰਘ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਮੋਰਚਰੀ ਹਾਊਸ ਵਿੱਚ ਰਖਵਾ ਦਿੱਤਾ ਹੈ ਅਤੇ ਸਿਟੀ ਥਾਣਾ ਦੀ ਪੁਲੀਸ ਕਾਰਵਾਈ ਕਰ ਰਹੀ ਹੈ।

Continue Reading

Latest News

Trending