Connect with us

Punjab

ਪੁਰਾਣੀ ਰੰਜਿਸ਼ ਕਾਰਨ ਭਾਜਪਾ ਯੁਵਾ ਮੋਰਚਾ ਦੇ ਬਲਾਕ ਪ੍ਰਧਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Published

on

 

ਸੁਲਤਾਨਪੁਰ ਲੋਧੀ, 22 ਨਵੰਬਰ (ਸ.ਬ.) ਸੁਲਤਾਨਪੁਰ ਲੋਧੀ ਵਿੱਚ ਬੀਤੀ ਦੇਰ ਰਾਤ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦੇ ਬਲਾਕ ਪ੍ਰਧਾਨ ਦਾ ਨੌਜਵਾਨਾਂ ਵੱਲੋਂ ਕਤਲ ਕਰ ਦਿੱਤਾ ਗਿਆ। ਉਧਰ, ਉਸ ਦੇ ਦੋ ਸਾਥੀ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਸਾਲੀ ਰਜਨੀ ਨੇ ਦੱਸਿਆ ਕਿ ਉਹ ਪਿੰਡ ਡਡਵਿੰਡੀ ਵਿਖੇ ਆਪਣੇ ਰਿਸ਼ਤੇਦਾਰਾਂ ਦੇ ਘਰ ਧਾਰਮਿਕ ਸਮਾਗਮ ਲਈ ਆਈ ਹੋਈ ਸੀ। ਫੰਕਸ਼ਨ ਖਤਮ ਹੋਣ ਤੋਂ ਬਾਅਦ ਅਸੀਂ ਸੁਲਤਾਨਪੁਰ ਲੋਧੀ ਆ ਗਏ ਜਿਸ ਤੋਂ ਬਾਅਦ ਮੇਰਾ ਜੀਜਾ ਵੀ ਮੇਰੇ ਨਾਲ ਆ ਗਿਆ। ਉਸ ਨੇ ਦੱਸਿਆ ਕਿ ਖਾਣਾ ਬਣਾਉਣ ਤੋਂ ਬਾਅਦ ਮੈਂ ਫਿਰ ਡਡਵਿੰਡੀ ਚਲੀ ਗਈ। ਇਸ ਤਰ੍ਹਾਂ ਮੇਰਾ ਜੀਜਾ ਹਨੀ ਕੁਮਾਰ ਆਪਣੇ ਦੋਸਤਾਂ ਅਜੈ ਕੁਮਾਰ ਬੰਟੀ, ਅਮਨ ਕੁਮਾਰ ਨਾਲ ਮੋਟਰਸਾਈਕਲ ਤੇ ਜਾ ਰਿਹਾ ਸੀ। ਹਨੀ ਕੁਮਾਰ ਦੇ ਦੋਸਤ ਅਜੈ ਕੁਮਾਰ ਬੰਟੀ, ਅਮਨ ਕੁਮਾਰ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੇ, ਜਿਨ੍ਹਾਂ ਨੂੰ ਮੈਂ ਪੁੱਛਿਆ ਕਿ ਤੁਹਾਡੇ ਸੱਟਾਂ ਕਿਵੇਂ ਲੱਗੀਆਂ ਹਨ ਤਾਂ ਉਨ੍ਹਾਂ ਨੇ ਦੱਸਿਆ ਕਿ ਮੁਹੱਲਾ ਸੈਦਾ ਦੇ ਨੌਜਵਾਨਾਂ ਨੇ ਸਾਡੇ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ, ਜਿਸ ਤੋਂ ਬਾਅਦ ਮੈਂ ਉਹਨਾਂ ਨੂੰ ਐਂਬੂਲੈਂਸ ਵਿੱਚ ਸਿਵਲ ਹਸਪਤਾਲ ਕਪੂਰਥਲਾ ਵਿੱਚ ਦਾਖਲ ਕਰਵਾਇਆ। ਇਸ ਤੋਂ ਬਾਅਦ ਅਸੀਂ ਹਨੀ ਕੁਮਾਰ ਦੀ ਭਾਲ ਸ਼ੁਰੂ ਕੀਤੀ ਤਾਂ ਹਨੀ ਕੁਮਾਰ ਦੀ ਲਾਸ਼ ਦਾਣਾ ਮੰਡੀ ਸੁਲਤਾਨਪੁਰ ਲੋਧੀ ਤੋਂ ਪੁਲੀਸ ਨੂੰ ਮਿਲੀ, ਜਿੱਥੇ ਉਸ ਦੇ ਸਰੀਰ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪਿਛਲੇ ਇੱਕ ਮਹੀਨੇ ਵਿੱਚ ਸੈਦਾ ਇਲਾਕੇ ਦੇ ਨੌਜਵਾਨਾਂ ਵੱਲੋਂ ਮੇਰੇ ਸਾਲੇ ਤੇ ਤੀਜੀ ਵਾਰ ਹਮਲਾ ਕੀਤਾ ਗਿਆ ਹੈ ਜਿਸ ਵਿੱਚ ਉਸਦਾ ਕਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਵੀ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਪਰ ਸਾਡੀ ਸੁਣਵਾਈ ਨਹੀਂ ਹੋਈ। ਉਨ੍ਹਾਂ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਹਨੀ ਸੱਭਰਵਾਲ ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਦੇ ਪ੍ਰਧਾਨ ਵੀ ਸਨ।

ਇਸ ਘਟਨਾ ਦਾ ਪਤਾ ਲੱਗਦਿਆਂ ਹੀ ਡੀਐਸਪੀ ਐਸਐਸ ਰੰਧਾਵਾ ਪੁਲੀਸ ਪਾਰਟੀ ਸਮੇਤ ਮੌਕੇ ਤੇ ਪੁੱਜੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਸਾਡੇ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਪੁਲੀਸ ਪਾਰਟੀ ਵੱਲੋਂ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਦੀ ਇਲਾਕੇ ਦੇ ਨੌਜਵਾਨਾਂ ਨਾਲ ਰੰਜਿਸ਼ ਸੀ। ਉਹ ਪਹਿਲਾਂ ਵੀ ਲੜ ਚੁੱਕੇ ਹਨ।

Continue Reading

Chandigarh

ਭਾਜਪਾ ਦੇ ਹਰਪ੍ਰੀਤ ਬਬਲਾ ਬਣੇ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ

Published

on

By

 

ਕਾਂਗਰਸ ਦੇ ਜਸਬੀਰ ਸਿੰਘ ਬੰਟੀ ਸੀਨੀਅਰ ਡਿਪਟੀ ਮੇਅਰ ਅਤੇ ਤਰੁਣਾ ਮਹਿਤਾ ਬਣੀ ਡਿਪਟੀ ਮੇਅਰ

ਚੰਡੀਗੜ੍ਹ, 30 ਜਨਵਰੀ (ਸ.ਬ.) ਭਾਜਪਾ ਦੇ ਹਰਪ੍ਰੀਤ ਬਬਲਾ ਨੇ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਜਿੱਤ ਲਈ ਹੈ। ਉਨ੍ਹਾਂ ਨੇ ਕਰਾਸ ਵੋਟਿੰਗ ਤੋਂ ਬਾਅਦ 2 ਵੋਟਾਂ ਨਾਲ ਚੋਣ ਜਿੱਤੀ। ਭਾਜਪਾ ਉਮੀਦਵਾਰ ਨੂੰ 19 ਵੋਟਾਂ ਮਿਲੀਆਂ। ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਗਠਜੋੜ ਦੀ ਉਮੀਦਵਾਰ ਪ੍ਰੇਮ ਲਤਾ ਨੂੰ 17 ਵੋਟਾਂ ਮਿਲੀਆਂ।

ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਨਾਵਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਬੰਟੀ ਸੀਨੀਅਰ ਡਿਪਟੀ ਮੇਅਰ ਚੁਣੇ ਗਏ ਹਨ। ਉਨ੍ਹਾਂ ਨੂੰ 19 ਵੋਟਾਂ ਮਿਲੀਆਂ, ਜਦੋਂਕਿ ਭਾਜਪਾ ਉਮੀਦਵਾਰ ਬਿਮਲਾ ਦੂਬੇ ਨੂੰ 17 ਵੋਟਾਂ ਮਿਲੀਆਂ। ਕਾਂਗਰਸ ਦੀ ਤਰੁਣਾ ਮਹਿਤਾ ਡਿਪਟੀ ਮੇਅਰ ਬਣੇ ਹਨ। ਉਨ੍ਹਾਂ ਨੂੰ 19 ਵੋਟਾਂ ਮਿਲੀਆਂ, ਜਦੋਂਕਿ ਭਾਜਪਾ ਉਮੀਦਵਾਰ ਲਖਬੀਰ ਸਿੰਘ ਨੂੰ 17 ਵੋਟਾਂ ਮਿਲੀਆਂ।

Continue Reading

Mohali

ਮੁਹਾਲੀ ਪੁਲੀਸ ਵੱਲੋਂ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ਤੇ ਠੱਗੀਆਂ ਮਾਰਨ ਵਾਲਾ ਜੋੜਾ ਕਾਬੂ

Published

on

By

 

 

ਸੋਹਾਣਾ ਥਾਣੇ ਵਿੱਚ ਦਰਜ ਹਨ 5 ਕਰੋੜ ਦੀ ਠੱਗੀ ਦੇ ਕੁਲ 25 ਮਾਮਲੇ

ਐਸ ਏ ਐਸ ਨਗਰ, 30 ਜਨਵਰੀ (ਸ.ਬ.) ਮੁਹਾਲੀ ਪੁਲੀਸ ਨੇ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ਤੇ ਠੱਗੀਆਂ ਮਾਰਨ ਵਾਲੇ ਜੋੜੇ ਨੂੰ ਨਵੀਂ ਜੇਲ ਨਾਭਾ ਤੋਂ ਪ੍ਰੋਡਕਸ਼ਨ ਵਰੰਟ ਤੇ ਲਿਆ ਕੇ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸਿਟੀ 2 ਹਰਸਿਮਰਨ ਸਿੰਘ ਬਲ ਨੇ ਦੱਸਿਆ ਕਿ ਮੁੱਖ ਅਫਸਰ ਥਾਣਾ ਸੋਹਾਣਾ ਦੀ ਟੀਮ ਵੱਲੋਂ ਇੱਕ ਨੈਸ਼ਨਲ ਪੱਧਰ ਦੇ ਠੱਗ ਜੋੜੇ ਸੰਜੇ ਸਿੰਘ ਅਤੇ ਉਸਦੀ ਪਤਨੀ ਅਰਪਨਾ ਸਗੋਤਰਾ ਵਾਸੀ ਐਮਾਰ ਮੁਹਾਲੀ ਹਿਲਸ ਬਨੂੜ ਰੋਡ ਸੈਕਟਰ 106 ਮੁਹਾਲੀ (ਜਿਹਨਾਂ ਦੇ ਖਿਲਾਫ ਥਾਣਾ ਸੁਹਾਣਾ ਵਿੱਚ 25 ਮੁਕਦਮੇ ਦਰਜ ਹਨ) ਨੂੰ ਨਵੀਂ ਜੇਲ ਨਾਭਾ ਤੋਂ ਪ੍ਰੋਡਕਸ਼ਨ ਵਰੰਟ ਤੇ ਲਿਆ ਕੇ ਥਾਣਾ ਸੁਹਾਣਾ ਦੇ 25 ਮੁਕਦਮਿਆਂ ਵਿੱਚ ਗ੍ਰਿਫਤਾਰ ਕੀਤਾ ਹੈ।

ਉਹਨਾਂ ਦੱਸਿਆ ਕਿ ਇਹ ਠੱਗ ਜੋੜਾ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਪਰਿਵਾਰ ਸਮੇਤ ਵੀਜ਼ਾ ਅਤੇ ਵਿਜਟਰ ਵੀਜ਼ਾ ਲਗਵਾਉਣ ਦਾ ਝਾਂਸਾ ਦੇ ਕੇ ਠੱਗੀਆਂ ਮਾਰਦਾ ਸੀ। ਉਹਨਾਂ ਦੱਸਿਆ ਕਿ ਇਸ ਜੋੜੇ ਵਲੋਂ ਲੋਕਾਂ ਨਾਲ 5 ਕਰੋੜ ਰੁਪਏ ਦੇ ਕਰੀਬ ਠੱਗੀ ਮਾਰੀ ਗਈ ਹੈ। ਪੁਲੀਸ ਵਲੋਂ ਜੋੜੇ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

 

Continue Reading

Chandigarh

ਪੰਜਾਬ ਸਰਕਾਰ ਵੱਲੋਂ ਫਿਨਲੈਂਡ ਵਿੱਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂ

Published

on

By

 

ਚਾਹਵਾਨ ਅਧਿਆਪਕ 2 ਫਰਵਰੀ ਤੱਕ ਈ-ਪੰਜਾਬ ਸਕੂਲ ਪੋਰਟਲ ਤੇ ਕਰ ਸਕਦੇ ਹਨ ਆਨਲਾਈਨ ਅਪਲਾਈ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 30 ਜਨਵਰੀ (ਸ.ਬ.) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿੱਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ ਲਈ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਚੋਣ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 72 ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ (ਬੀ.ਪੀ.ਈ.ਓਜ਼, ਸੀ.ਐਚ.ਟੀਜ਼, ਐਚ.ਟੀਜ਼) ਦੇ ਦੂਜੇ ਬੈਚ ਨੂੰ ਸਿਖਲਾਈ ਲਈ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿੱਚ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤਿੰਨ ਹਫ਼ਤਿਆਂ ਦੇ ਸਿਖਲਾਈ ਪ੍ਰੋਗਰਾਮ ਦੌਰਾਨ ਇੱਕ ਹਫ਼ਤਾ ਪੰਜਾਬ ਵਿੱਚ ਸਿਖਲਾਈ ਦਿੱਤੀ ਜਾਵੇਗੀ ਅਤੇ ਫਿਰ ਦੋ ਹਫ਼ਤੇ ਦੀ ਸਿਖਲਾਈ ਫਿਨਲੈਂਡ ਵਿੱਚ ਹੋਵੇਗੀ। ਉਨ੍ਹਾਂ ਦੱਸਿਆ ਕਿ ਚਾਹਵਾਨ ਅਧਿਆਪਕ 2 ਫਰਵਰੀ, 2025 ਸ਼ਾਮ 5 ਵਜੇ ਤੱਕ ਈ-ਪੰਜਾਬ ਸਕੂਲ ਪੋਰਟਲ ਉਤੇ ਆਨਲਾਈਨ ਅਪਲਾਈ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਸਿਖਲਾਈ ਲਈ ਜਾਣ ਵਾਲੇ ਉਮੀਦਵਾਰਾਂ ਦੀ ਉਮਰ 31 ਜਨਵਰੀ, 2025 ਤੱਕ 43 ਸਾਲ ਜਾਂ ਇਸ ਤੋਂ ਘੱਟ ਹੋਣੀ ਚਾਹੀਦੀ ਹੈ, ਜਦੋਂਕਿ ਐਚ. ਟੀ., ਸੀ. ਐਚ. ਟੀ. ਅਤੇ ਬੀ. ਪੀ. ਈ. ਓ. ਦੀ ਉਮਰ 48 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਇਸ ਤੋਂ ਇਲਾਵਾ ਬਿਨੈਕਾਰਾਂ ਕੋਲ ਭਾਰਤੀ ਪਾਸਪੋਰਟ ਹੋਣਾ ਚਾਹੀਦਾ ਹੈ ਜਿਸਦੀ ਵੈਧਤਾ ਘੱਟੋ ਘੱਟ ਸਤੰਬਰ 2025 ਤੱਕ ਹੋਵੇ। ਇਸ ਦੇ ਨਾਲ ਹੀ ਉਮੀਦਵਾਰਾਂ ਵਿਰੁੱਧ ਕੋਈ ਵੀ ਲੰਬਿਤ ਚਾਰਜਸ਼ੀਟ, ਇਨਕੁਆਰੀ ਜਾਂ ਅਪਰਾਧਿਕ ਮਾਮਲਾ ਨਹੀਂ ਹੋਣਾ ਚਾਹੀਦਾ।

ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਉਮੀਦਵਾਰਾਂ ਨੂੰ ਉਨ੍ਹਾਂ ਦੀ ਚੰਗੀ ਕਾਰਗੁਜ਼ਾਰੀ ਨੂੰ ਦਰਸਾਉਂਦੇ 20 ਰੈਕਮੈਂਡੇਸ਼ਨ ਜਾਂ ਰੈਫਰੈਂਸ ਹਾਸਿਲ ਕਰਨੇ ਪੈਣਗੇ, ਜਿਨ੍ਹਾਂ ਵਿੱਚੋਂ 10 ਮੌਜੂਦਾ ਵਿਦਿਆਰਥੀਆਂ ਦੇ ਮਾਪਿਆਂ ਅਤੇ 10 ਸਾਬਕਾ ਵਿਦਿਆਰਥੀਆਂ ਦੇ ਮਾਪਿਆਂ ਦੇ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ ਸਿੱਖਿਆ) ਵੱਲੋਂ 3 ਫਰਵਰੀ ਨੂੰ ਤਸਦੀਕ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਸ. ਬੈਂਸ ਨੇ ਕਿਹਾ ਕਿ ਮੁੱਢਲੀਆਂ ਸ਼ਰਤਾਂ ਪੂਰੀਆਂ ਕਰਨ ਵਾਲੇ ਸਾਰੇ ਉਮੀਦਵਾਰ ਦੂਜੇ ਦੌਰ ਵਿੱਚ ਜਾਣਗੇ। ਦੂਜੇ ਰਾਊਂਡ ਵਿੱਚ ਵਿਦਿਅਕ ਯੋਗਤਾ, ਤਜਰਬੇ, ਏ. ਸੀ. ਆਰ., ਇੰਟਰਵਿਊ-ਕਮ-ਪ੍ਰੈਜ਼ੈਂਟੇਸ਼ਨ ਵਿੱਚ ਕਾਰਗੁਜ਼ਾਰੀ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਯੋਗਦਾਨ ਦੇ ਆਧਾਰ ਤੇ ਯੋਗ ਅਧਿਆਪਕਾਂ ਦੀ ਚੋਣ ਕੀਤੀ ਜਾਵੇਗੀ।

Continue Reading

Latest News

Trending