Chandigarh
ਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ
ਚੰਡੀਗੜ੍ਹ, 22 ਨਵੰਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ 1750 ਕਰੋੜ ਰੁਪਏ ਦੀ ਲਾਗਤ ਨਾਲ ਇਲੈਕਟ੍ਰਿਕ ਆਰਕ ਫਰਨੇਸ ਰੂਟ ਰਾਹੀਂ ਵਿਸ਼ੇਸ਼ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ ਸਥਾਪਤ ਕਰਨ ਲਈ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਡ (ਵੀ ਐਸ ਐਸ ਐਲ) ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।
ਮੁੱਖ ਮੰਤਰੀ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਖੇ ਵੀ. ਐਸ. ਐਸ. ਐਲ. ਦੇ ਵਾਈਸ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਸਚਿਤ ਜੈਨ ਨਾਲ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਿਵੇਸ਼ ਨੂੰ ਵੱਡਾ ਹੁਲਾਰਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਵੀ. ਐਸ. ਐਸ. ਐਲ. 1750 ਕਰੋੜ ਰੁਪਏ ਦੀ ਲਾਗਤ ਨਾਲ ਇਲੈਕਟ੍ਰਿਕ ਆਰਕ ਫਰਨੇਸ ਰੂਟ ਰਾਹੀਂ ਵਿਸ਼ੇਸ਼ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ ਸਥਾਪਤ ਕਰ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਸੂਬੇ ਦੇ 1500 ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮਿਲਣ ਦੀ ਉਮੀਦ ਹੈ ਅਤੇ ਕੰਪਨੀ ਇਸ ਪਲਾਂਟ ਤੋਂ ਗਰੀਨ ਸਟੀਲ ਤਿਆਰ ਕਰੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਅਤੇ ਦੇਸ਼ ਲਈ ਵੱਡਾ ਮਾਲੀਆ ਪੈਦਾ ਕਰੇਗਾ ਕਿਉਂਕਿ ਵੱਖ-ਵੱਖ ਜਾਪਾਨੀ/ਯੂਰਪੀਅਨ ਕੰਪਨੀਆਂ ਨੂੰ ਕੁੱਲ ਉਤਪਾਦਨ ਦਾ 20 ਫੀਸਦੀ ਤੋਂ ਵੱਧ ਨਿਰਯਾਤ ਹੋਵੇਗਾ। ਉਹਨਾਂ ਕਿਹਾ ਕਿ ਵੀ ਐਸ ਐਸ ਐਲ ਵਿਸ਼ਵ ਭਰ ਵਿੱਚ ਨਾਮੀ ਕੰਪਨੀ ਹੈ ਅਤੇ ਇਸ ਵੱਕਾਰੀ ਕੰਪਨੀ ਵੱਲੋਂ ਸੂਬੇ ਵਿੱਚ ਕੀਤਾ ਗਿਆ ਵੱਡਾ ਨਿਵੇਸ਼ ਹੋਰ ਕੰਪਨੀਆਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਤ ਕਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਕੰਪਨੀਆਂ ਆਪਣੇ ਕਾਰੋਬਾਰ ਨੂੰ ਫੈਲਾਉਣ ਲਈ ਸੂਬੇ ਵਿੱਚ ਵਧੀਆ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ, ਉੱਤਮ ਉਦਯੋਗਿਕ ਅਤੇ ਕਿਰਤ ਸੱਭਿਆਚਾਰ ਨਾਲ ਭਰਪੂਰ ਅਨੁਕੂਲ ਮਾਹੌਲ ਦੀ ਵੱਧ ਤੋਂ ਵੱਧ ਵਰਤੋਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉਭਰ ਰਹੇ ਸੂਬੇ ਵਿੱਚ ਨਿਵੇਸ਼ ਕਰਕੇ ਉੱਦਮੀਆਂ ਨੂੰ ਬਹੁਤ ਫਾਇਦਾ ਹੋ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਉੱਦਮਾਂ ਲਈ ਹਮੇਸ਼ਾ ਤਿਆਰ ਹੈ। ਇਸ ਮੌਕੇ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੀ ਹਾਜ਼ਰ ਸਨ।
Chandigarh
ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ ਲਈ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਦੀ ਮਦਦ ਲਵੇਗਾ ਪੰਜਾਬ : ਆਲੋਕ ਸ਼ੇਖਰ
ਚੰਡੀਗੜ੍ਹ, 25 ਦਸੰਬਰ (ਸ.ਬ.) ਪੰਜਾਬ ਦੇ ਵਧੀਕ ਮੁੱਖ ਸਕੱਤਰ, ਸਹਿਕਾਰਤਾ, ਸ੍ਰੀ ਅਲੋਕ ਸ਼ੇਖਰ ਨੇ ਕਿਹਾ ਹੈ ਕਿ ਸੂਬਾ ਸਰਕਾਰ ਵੱਲੋਂ ਮੌਜੂਦਾ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੈਕਸ) ਦੀ ਮਦਦ ਅਤੇ ਨਵੀਆਂ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਐਮ. ਪੈਕਸ) ਦੀ ਸਥਾਪਨਾ ਨਾਲ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।
ਇੱਥੇ ਪੰਜਾਬ ਭਵਨ ਵਿਖੇ ਹੋਏ ‘ਸਹਿਕਾਰਤਾ ਸੰਮੇਲਨ ਪੰਜਾਬ’ ਦੌਰਾਨ ਸ੍ਰੀ ਅਲੋਕ ਸ਼ੇਖਰ ਨੇ ਸਹਿਕਾਰੀ ਸਭਾਵਾਂ ਦੀ ਮਦਦ ਨਾਲ ਮੱਛੀ ਪਾਲਣ ਨੂੰ ਹੁਲਾਰਾ ਦੇਣ ਅਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਰਕਰਾਰ ਰੱਖਣ ਲਈ ਸੂਬੇ ਦੇ ਤਾਲਾਬਾਂ ਦੇ ਵਿਆਪਕ ਨੈੱਟਵਰਕ ਨੂੰ ਮੁੜ ਸੁਰਜੀਤ ਕਰਨ ਦੀ ਮਹੱਤਤਾ ਤੇ ਜ਼ੋਰ ਦਿੱਤਾ। ਉਹਨਾਂ ਇਸ ਮੌਕੇ ਡੇਅਰੀ ਅਧਾਰਤ ਸੁਸਾਇਟੀਆਂ ਦੀਆਂ ਪ੍ਰਾਪਤੀਆਂ ਦੀ ਵੀ ਸ਼ਲਾਘਾ ਕੀਤੀ।
ਸ੍ਰੀ ਸ਼ੇਖਰ ਨੇ ਕਿਹਾ ਕਿ ਪੰਜਾਬ ਵਿੱਚ 13,000 ਦੇ ਕਰੀਬ ਪਿੰਡ ਹਨ, ਜਿਨ੍ਹਾਂ ਵਿੱਚ ਲਗਭਗ 18,000 ਛੱਪੜ ਹਨ ਜਿਹਨਾਂ ਵਿੱਚੋਂ ਬਹੁਤੇ ਤਾਲਾਬ ਸਮੇਂ ਦੇ ਨਾਲ ਸੁੱਕ ਗਏ ਹਨ, ਜਿੰਨ੍ਹਾਂ ਨੂੰ ਪੁਨਰ ਸੁਰਜੀਤ ਕਰਨ ਲਈ ਫੌਰੀ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਛੱਪੜਾਂ ਨੂੰ ਮੁੜ ਸੁਰਜੀਤ ਕਰਨ ਨਾਲ ਨਾ ਸਿਰਫ਼ ਮੱਛੀ ਪਾਲਣ ਨੂੰ ਹੁਲਾਰਾ ਮਿਲੇਗਾ ਬਲਕਿ ਸਗੋਂ ਪੇਂਡੂ ਖੇਤਰਾਂ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਅਤੇ ਵਾਤਾਵਰਣ ਸੰਤੁਲਨ ਨੂੰ ਬਣਾਈ ਰੱਖਣ ਵਿੱਚ ਵੀ ਯੋਗਦਾਨ ਪਵੇਗਾ।
ਉਹਨਾਂ ਕਿਹਾ ਕਿ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਮੌਜੂਦਾ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੈਕਸ) ਨੂੰ ਉਤਸ਼ਾਹਿਤ ਕਰਨ ਅਤੇ ਨਵੀਆਂ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੈਕਸ) ਦੀ ਸਥਾਪਨਾ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਸੁਸਾਇਟੀਆਂ ਮੱਛੀ ਫਾਰਮਾਂ ਦੀ ਸਥਾਪਨਾ, ਉਤਪਾਦਾਂ ਦੇ ਮੰਡੀਕਰਨ ਅਤੇ ਕਿਸਾਨਾਂ ਨੂੰ ਲਾਹੇਵੰਦ ਭਾਅ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।
ਇਸ ਤੋਂ ਪਹਿਲਾਂ, ਰਜਿਸਟਰਾਰ ਸਹਿਕਾਰੀ ਸਭਾਵਾਂ ਅਤੇ ਡਾਇਰੈਕਟਰ, ਸੂਚਨਾ ਅਤੇ ਲੋਕ ਸੰਪਰਕ, ਸ੍ਰੀ ਵਿਮਲ ਕੁਮਾਰ ਸੇਤੀਆ ਨੇ ਵਧੀਕ ਮੁੱਕ ਸਕੱਤਰ, ਸਹਿਕਾਰਤਾ, ਸ੍ਰੀ ਅਲੋਕ ਸ਼ੇਖਰ, ਸਕੱਤਰ, ਸਹਿਕਾਰਤਾ, ਸ਼੍ਰੀਮਤੀ ਰਿਤੂ ਅਗਰਵਾਲ ਅਤੇ ਹੋਰ ਮਹਿਮਾਨਾਂ ਦਾ ਸਵਾਗਤ ਕੀਤਾ। ਸ੍ਰੀ ਸੇਤੀਆ ਨੇ ਪੰਜਾਬ ਵਿੱਚ ਸਹਿਕਾਰਤਾ ਲਹਿਰ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਮੋਹਰੀ ਉਪਰਾਲਿਆਂ ਬਾਰੇ ਚਾਨਣਾ ਪਾਇਆ।
ਇਸ ਸੰਮੇਲਨ ਦੌਰਾਨ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਨੁਮਾਇੰਦੇ ਕਿਸਾਨਾਂ ਰਵਿੰਦਰ ਸਿੰਘ, ਗੁਰਬਾਜ ਸਿੰਘ ਅਤੇ ਗੁਰਦੇਵ ਸਿੰਘ ਨੇ ਆਪਣੀਆਂ ਸਫਲਤਾ ਦੀਆਂ ਪ੍ਰੇਰਣਾਦਾਇਕ ਕਹਾਣੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਵਧੀਕ ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਸੰਦੀਪ ਕੁਮਾਰ ਨੇ ਵਿਭਾਗ ਦੇ ਕਾਰਜਾਂ, ਪ੍ਰੋਗਰਾਮਾਂ ਅਤੇ ਪ੍ਰੋਜੈਕਟਾਂ ਬਾਰੇ ਪੇਸ਼ਕਾਰੀ ਦਿੱਤੀ। ਅਖੀਰ ਵਿੱਚ ਸ਼ੂਗਰਫੈੱਡ ਦੀ ਮੈਨੇਜਿੰਗ ਡਾਇਰੈਕਟਰ ਸ਼੍ਰੀਮਤੀ ਸੇਨੂ ਦੁੱਗਲ ਵੱਲੋਂ ਆਏ ਮਹਿਮਾਨਾ ਦਾ ਧੰਨਵਾਦ ਕੀਤਾ ਗਿਆ।
Chandigarh
ਪੰਜਾਬ ਸਰਕਾਰ ਨੇ ਜਲ ਪ੍ਰਬੰਧਨ ਲਈ ਜਮੀਨਦੋਜ਼ ਪਾਈਪਲਾਈਨ ਆਧਾਰਤ ਸਿੰਜਾਈ ਨੈੱਟਵਰਕ ਦੇ ਵਿਸਥਾਰ ਲਈ 277 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ ਕੀਤੇ
ਚੰਡੀਗੜ੍ਹ, 25 ਦਸੰਬਰ (ਸ.ਬ.) ਪੰਜਾਬ ਦੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਪੰਜਾਬ ਦੇ ਜਲ ਪ੍ਰਬੰਧਨ ਵਿੱਚ ਬਦਲਾਅ ਕਰਦਿਆਂ ਮੀਨਦੋਜ਼ ਪਾਈਪਲਾਈਨ ਆਧਾਰਤ ਸਿੰਜਾਈ ਨੈੱਟਵਰਕ ਦੇ ਵਿਸਥਾਰ ਲਈ 277 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ, ਜੋ ਧਰਤੀ ਹੇਠਲੇ ਪਾਣੀ ਨੂੰ ਬਚਾਉਂਦਿਆਂ ਅਤੇ ਵਾਤਾਵਰਣ ਸਥਿਰਤਾ ਨੂੰ ਯਕੀਨੀ ਬਣਾਉਂਦਿਆਂ ਪੰਜਾਬ ਦੇ ਸਿੰਜਾਈ ਖੇਤਰ ਨੂੰ ਨਵੀਂ ਦਿਸ਼ਾ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਸਿੰਜਾਈ ਬੁਨਿਆਦੀ ਢਾਂਚੇ ਦੇ ਵਿਸਥਾਰ ਵਾਲੇ ਇਨ੍ਹਾਂ ਪ੍ਰਾਜੈਕਟਾਂ ਨਾਲ 40,000 ਹੈਕਟੇਅਰ ਤੋਂ ਵੱਧ ਰਕਬੇ ਨੂੰ ਸਿੰਜਾਈ ਸਹੂਲਤਾਂ ਮਿਲਣਗੀਆਂ।
ਉਨ੍ਹਾਂ ਦੱਸਿਆ ਕਿ ਵਿਭਾਗ ਨੇ 18 ਜ਼ਮੀਨਦੋਜ਼ ਪਾਈਪਲਾਈਨ-ਆਧਾਰਤ ਸਿੰਜਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਰਾਹੀਂ ਸਤਹੀ ਪਾਣੀ ਦੇ ਬਦਲਵੇਂ ਸਰੋਤਾਂ ਨੂੰ ਉਤਸ਼ਾਹਿਤ ਕਰਨ ਵੱਲ ਲਈ ਵੀ ਕਦਮ ਚੁੱਕੇ ਹਨ ਅਤੇ 50 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਵਾਲੇ ਇਨ੍ਹਾਂ ਪ੍ਰਾਜੈਕਟਾਂ ਤਹਿਤ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਤੋਂ 67 ਐਮ. ਐਲ. ਡੀ. ਟ੍ਰੀਟਿਡ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ ਜਿਸ ਨਾਲ 2,233 ਹੈਕਟੇਅਰ ਤੋਂ ਵੱਧ ਰਕਬੇ ਨੂੰ ਲਾਭ ਮਿਲ ਰਿਹਾ ਹੈ।
ਮੰਤਰੀ ਨੇ ਦੱਸਿਆ ਕਿ ਸਿੰਜਾਈ ਵਾਸਤੇ ਟੇਲ ਐਂਡ ਤੱਕ ਪਾਣੀ ਪਹੁੰਚਾਉਣਾ ਯਕੀਨੀ ਬਣਾਉਣ ਲਈ ਵਿਭਾਗ ਨੇ 860 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨ ਵਿਛਾਈ ਹੈ, ਜਿਸ ਨਾਲ 10,841 ਹੈਕਟੇਅਰ ਰਕਬੇ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਤਹਿਤ ਕਿਸਾਨ ਸਮੂਹਾਂ ਨੂੰ 90 ਫ਼ੀਸਦੀ ਅਤੇ ਵਿਅਕਤੀਗਤ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸਦੇ ਨਾਲ ਹੀ 90 ਫ਼ੀਸਦੀ ਸਬਸਿਡੀ ਨਾਲ ਲਗਭਗ 1,874 ਹੈਕਟੇਅਰ ਖੇਤਰ ਨੂੰ ਤੁਪਕਾ ਅਤੇ ਫੁਹਾਰਾ ਸਿੰਜਾਈ ਪ੍ਰਣਾਲੀਆਂ ਅਧੀਨ ਲਿਆਂਦਾ ਗਿਆ ਹੈ।
ਉਨ੍ਹਾਂ ਕਿਹਾ ਕਿ ਵਿਭਾਗ ਨੇ ਧਰਤੀ ਹੇਠਲੇ ਪਾਣੀ ਦੀ ਦੁਰਵਰਤੋਂ ਰੋਕਣ ਲਈ ਪੇਂਡੂ ਛੱਪੜਾਂ ਦੇ ਪਾਣੀ ਦੀ ਸਿੰਜਾਈ ਹਿੱਤ ਵਰਤੋਂ ਵਾਸਤੇ ਸੂਬੇ ਦੇ 27 ਪਿੰਡਾਂ ਵਿੱਚ ਸੋਲਰ-ਲਿਫ਼ਟ ਸਿੰਜਾਈ ਪ੍ਰਾਜੈਕਟ ਵੀ ਸ਼ੁਰੂ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਮੀਂਹ ਦੇ ਪਾਣੀ ਨੂੰ ਬਚਾਉਣ ਅਤੇ ਭੌਂ-ਖੋਰ ਅਤੇ ਹੜ੍ਹਾਂ ਦੀ ਰੋਕਥਾਮ ਲਈ ਸੂਬੇ ਦੇ ਨੀਮ ਪਹਾੜੀ ਕੰਢੀ ਖੇਤਰ ਵਿੱਚ 42 ਵਾਟਰ ਹਾਰਵੈਸਟਿੰਗ-ਕਮ-ਰੀਚਾਰਜਿੰਗ ਸਟਰੱਕਚਰਾਂ ਅਤੇ ਚੈਕ ਡੈਮਾਂ ਦੀ ਉਸਾਰੀ ਕੀਤੀ ਗਈ ਹੈ।
Chandigarh
ਸਰਕਾਰ ਨੇ ਸੈਰ ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਕਈ ਕਦਮ ਚੁੱਕੇ : ਤਰੁਨਪ੍ਰੀਤ ਸਿੰਘ ਸੌਂਦ
ਸਾਲ 2024 ਦੀਆਂ ਪ੍ਰਾਪਤੀਆਂ ਦੱਸੀਆਂ
ਚੰਡੀਗੜ੍ਹ, 25 ਦਸੰਬਰ (ਸ.ਬ.) ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਸਰਕਾਰ ਨੇ ਸੈਰ ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਕਈ ਕਦਮ ਚੁੱਕੇ ਹਨ।
ਸਾਲ 2024 ਦੀਆਂ ਵਿਭਾਗੀ ਪ੍ਰਾਪਤੀਆਂ ਬਾਰੇ ਵੇਰਵੇ ਦਿੰਦਿਆਂ ਉਹਨਾਂ ਦੱਸਿਆ ਕਿ ਵਿਭਾਗ ਵਲੋਂ 2024 ਦੌਰਾਨ ਸੈਰ-ਸਪਾਟੇ ਨਾਲ ਸਬੰਧਤ ਅਤੇ ਸੱਭਿਆਚਾਰ ਨਾਲ ਜੁੜੀਆਂ ਪੁਰਾਤਨ ਤੇ ਇਤਿਹਾਸਕ ਇਮਾਰਤਾਂ ਦੀ ਸਾਂਭ-ਸੰਭਾਲ, ਨਵੀਨਤਾ ਅਤੇ ਆਧੁਨਿਕੀਕਰਨ ਲਈ 73.57 ਕਰੋੜ ਰੁਪਏ ਖਰਚੇ ਗਏ ਹਨ, ਜਿਹਨਾਂ ਵਿੱਚ ਸ਼ਹੀਦ ਭਗਤ ਸਿੰਘ ਅਜਾਇਬ ਘਰ ਦਾ ਅਪਗ੍ਰੇਡੇਸ਼ਨ ਅਤੇ ਨਵੀਨੀਕਰਨ ਅਤੇ ਖਟਕੜ ਕਲਾਂ ਵਿਖੇ ਲਾਈਟ ਐਂਡ ਸਾਊਂਡ ਸ਼ੋਅ, ਸ੍ਰੀ ਚਮਕੌਰ ਸਾਹਿਬ ਵਿਖੇ ਅਤਿ-ਆਧੁਨਿਕ ਬੱਸ ਟਰਮੀਨਲ ਅਤੇ ਇੰਟਰਪ੍ਰੀਟੇਸ਼ਨ ਸੈਂਟਰ, ਸ੍ਰੀ ਅਨੰਦਪੁਰ ਸਾਹਿਬ ਵਿਖੇ ਨੇਚਰ ਪਾਰਕ ਅਤੇ ਸੈਲਾਨੀ ਸੁਵਿਧਾ ਕੇਂਦਰ, ਨੈਣਾ ਦੇਵੀ ਰੋਡ ਦਾ ਸੁੰਦਰੀਕਰਨ, ਵਿਰਾਸਤ-ਏ-ਖਾਲਸਾ ਰੋਡ ਦਾ ਸੁੰਦਰੀਕਰਨ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਮੈਮੋਰੀਅਲ (ਪਹਿਲੇ ਪੜਾਅ) ਦਾ ਉਦਘਾਟਨ (ਸਿਰਫ਼ ਇਮਾਰਤ), ਖੰਨਾ ਨੇੜੇ ਸਰਾਏ ਲਸ਼ਕਰ ਖਾਂ ਦੀ ਸਾਂਭ ਸੰਭਾਲ ਅਤੇ ਨਵੀਨੀਕਰਨ ਕਰਨ ਸਬੰਧੀ ਉਦਘਾਟਨ, ਫਿਰੋਜ਼ਪੁਰ ਵਿਖੇ ਸਾਰਾਗੜ੍ਹੀ ਅਜਾਇਬ ਘਰ ਦਾ ਉਦਘਾਟਨ, ਸਰਦ ਖਾਨਾ ਅਤੇ ਪਟਿਆਲਾ ਵਿਖੇ ਦਰਬਾਰ ਹਾਲ ਲਾਈਟਿੰਗ ਦਾ ਉਦਘਾਟਨ ਕਰਨਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਦੌਰਾਨ ਮੁੱਖ ਮੰਤਰੀ ਨੇ ਬੀਤੀ 17 ਅਕਤੂਬਰ, 2024 ਨੂੰ ਭਗਵਾਨ ਵਾਲਮੀਕਿ ਜੀ ਪਨੋਰਮਾ ਦਾ ਉਦਘਾਟਨ ਵੀ ਕੀਤਾ ਅਤੇ ਸੈਰ ਸਪਾਟਾ ਵਿਭਾਗ ਨੇ ਸੂਬੇ ਦੇ ਬਹਾਦਰ ਯੋਧਿਆਂ ਨੂੰ ਯਾਦ ਕਰਨ ਲਈ ਅੰਮ੍ਰਿਤਸਰ ਵਿਖੇ ਰੰਗਲਾ ਪੰਜਾਬ ਫੈਸਟੀਵਲ ਦੌਰਾਨ ਰਾਮ ਬਾਗ ਅੰਮ੍ਰਿਤਸਰ ਵਿਖੇ ਮਹਾਰਾਜਾ ਰਣਜੀਤ ਸਿੰਘ ਸਮਰ ਪੈਲੇਸ ਵਿੱਚ 2.76 ਕਰੋੜ ਰੁਪਏ ਦੀ ਲਾਗਤ ਨਾਲ ਲਗਭਗ 80 ਲੋਕਾਂ ਦੇ ਬੈਠਣ ਦੀ ਸਮਰੱਥਾ ਵਾਲੇ ਸਥਾਨ ਤੇ 20 ਮਿੰਟਾਂ ਦੇ ਸਥਾਈ ਲਾਈਟ ਅਤੇ ਸਾਊਂਡ ਦੀ ਸ਼ੁਰੂਆਤ ਵੀ ਕੀਤੀ।
ਉਹਨਾਂ ਕਿਹਾ ਕਿ 2024 ਦੌਰਾਨ ਵਿਭਾਗ ਨੇ ਆਪਣੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਪ੍ਰਫੁੱਲਤ ਕਰਨ ਲਈ ਰਾਜ ਵਿੱਚ 21 ਮੇਲੇ ਅਤੇ ਤਿਉਹਾਰ ਮਨਾਏ ਹਨ। ਇਨ੍ਹਾਂ ਵਿੱਚ ਫਿਰੋਜ਼ਪੁਰ ਵਿਖੇ ਬਸੰਤ ਫੈਸਟੀਵਲ, ਬਠਿੰਡਾ ਵਿਰਾਸਤੀ ਮੇਲਾ, ਕਿਲ੍ਹਾ ਰਾਏਪੁਰ ਪੇਂਡੂ ਉਲੰਪਿਕ, ਕਪੂਰਥਲਾ ਹੈਰੀਟੇਜ ਫੈਸਟੀਵਲ, ਕੁਦਰਤ ਉਤਸਵ, ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਅਤੇ ਨਿਹੰਗ ਫੈਸਟੀਵਲ ਆਦਿ ਸ਼ਾਮਲ ਹਨ।
ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਮਾਰਕਾਂ ਅਤੇ ਵਿਰਾਸਤੀ ਜਾਇਦਾਦਾਂ ਜਿਵੇਂ ਕਿ ਮੁਗਲ ਸਰਾਏ ਦੋਰਾਹਾ, ਸਰਾਏ ਲਸ਼ਕਰ ਖਾਨ ਖੰਨਾ, ਸਰਦ ਖਾਨਾ ਪਟਿਆਲਾ, ਰਾਮਪੁਰਾ ਫੂਲ ਵਿਖੇ ਕਿਲ੍ਹਾ, ਪਟਿਆਲਾ ਵਿਖੇ ਓਲਡ ਪਬਲਿਕ ਹੈਲਥ ਬਿਲਡਿੰਗ, ਸ਼ਾਹੀ ਸਮਾਧ, ਐਂਟਰੀ ਗੇਟ ਅਤੇ ਸ਼ਾਲੀਮਾਰ ਗਾਰਡਨ ਕਪੂਰਥਲਾ ਵਿਖੇ ਹਵਾ ਮਹਿਲ, ਕਿਲ੍ਹਾ ਸਰਾਏ ਸੁਲਤਾਨਪੁਰ ਲੋਧੀ ਦੀ ਮੁਰੰਮਤ ਅਤੇ ਸਾਂਭ-ਸੰਭਾਲ ਸਬੰਧੀ ਕਾਰਜ ਕਰਵਾਏ ਜਾ ਰਹੇ ਹਨ।
ਸੌਂਦ ਨੇ ਦੱਸਿਆ ਕਿ ਇਸ ਸਾਲ ਦੌਰਾਨ ਪੰਜਾਬ ਟੂਰਿਜ਼ਮ ਨੇ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਮੁੰਬਈ, ਨਵੀਂ ਦਿੱਲੀ, ਪਟਨਾ, ਅਹਿਮਦਾਬਾਦ, ਅੰਮ੍ਰਿਤਸਰ ਅਤੇ ਜੈਪੁਰ ਆਦਿ ਥਾਵਾਂ ਤੇ ਵੱਖ-ਵੱਖ ਵਪਾਰਕ ਪ੍ਰਦਰਸ਼ਨੀਆਂ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਵਿਭਾਗ ਨੇ 24-28 ਜਨਵਰੀ 2024 ਤੱਕ ਮੈਡ੍ਰਿਡ ਅਤੇ 5-7 ਮਾਰਚ 2024 ਤੱਕ ਆਈ.ਟੀ.ਬੀ. ਬਰਲਿਨ ਵਿੱਚ ਵੀ ਹਿੱਸਾ ਲਿਆ।
ਉਹਨਾਂ ਦੱਸਿਆ ਕਿ ਨਵਾਂ ਪਿੰਡ ਸਰਦਾਰਾਂ, ਜ਼ਿਲ੍ਹਾ ਗੁਰਦਾਸਪੁਰ ਨੂੰ ਭਾਰਤ ਦਾ ਸਰਵੋਤਮ ਸੈਰ ਸਪਾਟਾ ਪਿੰਡ-2023 ਵਜੋਂ ਸਨਮਾਨਿਤ ਕੀਤਾ ਗਿਆ ਸੀ। ਇਸ ਸਾਲ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ੰਸਾਲੀ ਫਾਰਮ ਸਟੇ ਨੂੰ ਭਾਰਤ ਸਰਕਾਰ ਵੱਲੋਂ ਖੇਤੀ ਸੈਰ-ਸਪਾਟਾ ਸ਼੍ਰੇਣੀ ਵਿੱਚ ਭਾਰਤ ਦੇ ਸਰਵੋਤਮ ਸੈਰ ਸਪਾਟਾ ਪਿੰਡ-2024 ਲਈ ਸਨਮਾਨਿਤ ਕੀਤਾ ਗਿਆ ਹੈ।
-
International2 months ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਰੱਖਿਆ ਮੰਤਰੀ ਯੋਵ ਗੈਲੈਂਟ ਨੂੰ ਬਰਖਾਸਤ ਕੀਤਾ
-
International2 months ago
ਪਾਕਿਸਤਾਨ ਦੇ ਰੇਲਵੇ ਸਟੇਸ਼ਨ ਤੇ ਹੋਏ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ, 46 ਜ਼ਖ਼ਮੀ
-
International1 month ago
ਇਟਲੀ ਵਿੱਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali1 month ago
ਜੂਡੋ ਇੰਟਰ ਕਾਲਜ ਵਿੱਚ ਘਨੌਰ ਕਾਲਜ ਨੇ ਜਿੱਤੇ ਗੋਲ਼ਡ ਮੈਡਲ
-
Mohali1 month ago
ਪਿੰਡ ਕੁੰਭੜਾ ਵਿੱਚ ਲੜਾਈ ਦੌਰਾਨ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮ੍ਰਿਤਕ ਦੀ ਲਾਸ਼ ਰੱਖ ਕੇ ਇਨਸਾਫ ਲਈ ਏਅਰਪੋਰਟ ਰੋਡ ਤੇ ਲਾਇਆ ਧਰਨਾ
-
Editorial1 month ago
ਗੈਰ ਕਾਨੂੰਨੀ ਪਰਵਾਸੀਆਂ ਖ਼ਿਲਾਫ਼ ਸੱਚਮੁੱਚ ਸਖ਼ਤ ਕਾਰਵਾਈ ਕਰਨਗੇ ਟਰੰਪ?
-
Editorial1 month ago
ਜ਼ਿਮਨੀ ਚੋਣਾਂ ਦੌਰਾਨ ਸੂਬੇ ਦੀਆਂ ਚਾਰੇ ਸੀਟਾਂ ਤੇ ਹੋ ਰਹੇ ਹਨ ਸਖ਼ਤ ਮੁਕਾਬਲੇ