Mohali
ਸz. ਬਲਬੀਰ ਸਿੰਘ ਸਿੱਧੂ ਦੀ ਮਿਹਨਤ ਨਾਲ ਹੋਈ ਬਰਨਾਲਾ ਹਲਕੇ ਵਿੱਚ ਕਾਂਗਰਸ ਦੀ ਜਿੱਤ : ਕਮਲਪ੍ਰੀਤ ਸਿੰਘ ਬੰਨੀ

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਨਗਰ ਨਿਗਮ ਦੇ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਹੈ ਕਿ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੀ ਕਰੜੀ ਮਿਹਨਤ ਸਦਕਾ ਬਰਨਾਲਾ ਵਿਧਾਨਸਭਾ ਹਲਕੇ ਦੀ ਸੀਟ ਤੋਂ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਢਿੱਲੋਂ ਦੀ ਜਿੱਤ ਹੋਈ ਹੈ।
ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਸz. ਬਲਬੀਰ ਸਿੰਘ ਸਿੱਧੂ ਵਲੋਂ ਬਰਨਾਲਾ ਵਿਧਾਨਸਭਾ ਹਲਕੇ ਦੀ ਜਿਮਣੀ ਚੋਣ ਲਈ ਇੰਚਾਰਜ ਨਿਯੁਕਤ ਕੀਤਾ ਗਿਆ ਸੀ ਅਤੇ ਸz. ਸਿੱਧੂ ਵਲੋਂ ਉੱਥੇ ਦਿਨ ਰਾਤ ਮਿਹਨਤ ਕਰਕੇ ਇਹ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਈ ਗਈ ਹੈ।
ਉਹਨਾਂ ਕਿਹਾ ਕਿ ਸੂਬੇ ਦੀਆਂ ਬਾਕੀ ਦੀਆਂ ਤਿੰਨ ਸੀਟਾ ਤੇ ਭਾਵੇਂ ਕਾਂਗਰਸ ਪਾਰਟੀ ਹਾਰ ਗਈ ਹੈ ਪਰੰਤੂ ਬਰਨਾਲਾ ਹਲਕੇ ਵਿੱਚ ਸz. ਸਿੱਧੂ ਦੀ ਮਿਹਨਤ ਕਾਮਯਾਬ ਹੋਈ ਹੈ ਅਤੇ ਇਹ ਸੀਟ ਜਿੱਤਣ ਨਾਲ ਕਾਂਗਰਸ ਨੂੰ ਇਹ ਇਕਲੌਤੀ ਸਫਲਤਾ ਹਾਸਿਲ ਹੋਈ ਹੈ।
Mohali
ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਅਤੇ ਨੇਪਾਲ ਪੀਸ ਐਂਡ ਸੋਲੀਡੈਰਿਟੀ ਕੌਂਸਲ ਵਿਚਕਾਰ ਮੀਟਿੰਗ

ਐਸ ਏ ਐਸ ਨਗਰ, 15 ਫਰਵਰੀ (ਸ.ਬ.) ਅੰਤਰਰਾਸ਼ਟਰੀ ਸਹਿਯੋਗ ਨੂੰ ਉਤਸ਼ਾਹਿਤ ਕਰਦਿਆਂ ਭਾਰਤ ਅਤੇ ਨੇਪਾਲ ਦਰਮਿਆਨ ਵਪਾਰਕ ਮੌਕਿਆਂ ਅਤੇ ਸਾਂਝੇ ਵਿਕਾਸ ਦੀਆਂ ਸੰਭਾਵਨਾਵਾਂ ਦੀ ਪੜਚੋਲ ਕਰਨ ਲਈ ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਅਤੇ ਨੇਪਾਲ ਪੀਸ ਐਂਡ ਸੋਲੀਡੈਰਿਟੀ ਕੌਂਸਲ (ਐਨਪੀਐਸਸੀ) ਦੀ ਇੱਕ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਬਲਜੀਤ ਸਿੰਘ ਬਲੈਕਸਟੋਨ ਦੀ ਅਗਵਾਈ ਹੇਠ ਐਮ ਆਈ ਏ ਭਵਨ, ਮੁਹਾਲੀ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਜੀ. ਐਮ, ਡੀ.ਆਈ.ਸੀ. ਮੁਹਾਲੀ ਸ਼. ਅਰਸ਼ਦੀਪ ਸਿੰਘ, ਮੁਹਾਲੀ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸz. ਹਰਿੰਦਰ ਪਾਲ ਸਿੰਘ ਬਿੱਲਾ, ਐਚ.ਐਸ ਬਿੱਲਾ, ਐਮ. ਆਈ. ਏ. ਦੇ ਸਾਬਕਾ ਪ੍ਰਧਾਨ ਕੇ. ਐਸ. ਮਾਹਲ, ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੇ ਮੈਂਬਰ ਅਤੇ ਨੇਪਾਲੀ ਵਫ਼ਦ ਵਿੱਚ ਜਨਤਕ ਨੁਮਾਇੰਦੇ, ਵਪਾਰਕ ਆਗੂ, ਅਕਾਦਮਿਕ ਅਤੇ ਪੇਸ਼ੇਵਰ ਸ਼ਾਮਲ ਸਨ।
ਮੀਟਿੰਗ ਦੌਰਾਨ ਖੇਤਰੀ ਖੁਸ਼ਹਾਲੀ ਲਈ ਸਹਿਯੋਗ ਦੀ ਮਹੱਤਤਾ ਤੇ ਜ਼ੋਰ ਦਿੰਦਿਆਂ ਵਪਾਰ, ਉਦਯੋਗ ਅਤੇ ਸੈਰ-ਸਪਾਟਾ ਰਾਹੀਂ ਮਜ਼ਬੂਤ ਸਬੰਧਾਂ ਨੂੰ ਬਣਾਉਣ ਦੀਆਂ ਸੰਭਾਵਨਾਵਾਂ ਬਾਰੇ ਵਿਚਾਰ ਕੀਤਾ ਗਿਆ ਅਤੇ ਦੋਵਾਂ ਦੇਸ਼ਾਂ ਵਿਚਕਾਰ ਸ਼ਾਂਤੀ ਅਤੇ ਏਕਤਾ ਨੂੰ ਉਤਸ਼ਾਹਿਤ ਕਰਦੇ ਹੋਏ ਆਰਥਿਕ ਭਾਈਵਾਲੀ ਨੂੰ ਵਧਾਉਣ ਲਈ ਸਾਂਝੀ ਵਚਨਬੱਧਤਾ ਨੂੰ ਰੇਖਾਂਕਿਤ ਕੀਤਾ ਗਿਆ।
ਨੇਪਾਲ ਪੀਸ ਐਂਡ ਸੋਲੀਡੈਰਿਟੀ ਕੌਂਸਲ ਨੇ ਐਮ ਆਈ ਏ ਦੇ ਨੁਮਾਇੰਦਿਆਂ ਨੂੰ ਨੇਪਾਲ ਵਿੱਚ ਇਹਨਾਂ ਵਿਚਾਰ-ਵਟਾਂਦਰੇ ਨੂੰ ਅੱਗੇ ਵਧਾਉਣ ਲਈ ਇੱਕ ਰਸਮੀ ਸੱਦਾ ਦਿੱਤਾ।
ਇਸ ਮੌਕੇ ਕਾਰਜਕਾਰਨੀ ਮੈਂਬਰ ਸ. ਰਾਕੇਸ਼ ਵਿਗ, ਐਚ. ਐਸ. ਢੀਂਡਸਾ, ਸ਼. ਪਰਮਜੀਤ ਸਿੰਘ, ਸ. ਐਚ. ਐਸ. ਚੁਗੰ ਵੀ ਮੌਜੂਦ ਸਨ।
Mohali
ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜੇ ਈ ਈ ਮੇਨ ਪ੍ਰੀਖਿਆ 2025 ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਐਸ ਏ ਐਸ ਨਗਰ, 15 ਫਰਵਰੀ (ਸ.ਬ.) ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼ 7 ਮੁਹਾਲੀ ਦੇ ਵਿਦਿਆਰਥੀਆਂ ਨੇ ਜੇ ਈ ਈ ਮੇਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਸ਼੍ਰੀਮਤੀ ਇੰਦਰਜੀਤ ਕੌਰ ਸੰਧੂ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇਪ੍ਰੀਖਿਆ ਵਿੱਚ 99 ਫੀਸਦੀ ਅੰਕ ਪ੍ਰਾਪਤ ਕਰਕੇ ਆਪਣੇ ਮਾਪਿਆਂ ਸਮੇਤ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।
ਉਹਨਾਂ ਦੱਸਿਆ ਕਿ ਪ੍ਰੀਖਿਆ ਵਿੱਚ ਸਕੂਲ ਦੇ ਵਿਦਿਆਰਥੀ ਦਿਵੇਸ਼ ਗਰਗ ਨੇ 99.72 ਫੀਸਦੀ, ਵਿਦਿਆਰਥਣ ਗੁਰਵੀਨ ਕੌਰ ਬਸੀ ਨੇ 98.79 ਫੀਸਦੀ ਅਤੇ ਕ੍ਰਿਸ਼ ਬਰਵਾਰ ਨੇ 98.41ਫੀਸਦੀ ਅੰਕ ਪ੍ਰਾਪਤ ਕੀਤੇ ਹਨ। ਇਸ ਮੌਕੇ ਇਹਨਾਂ ਵਿਦਿਆਰਥੀਆਂ ਨੇ ਕਿਹਾ ਕਿ ਸਖ਼ਤ ਮਿਹਨਤ ਹੀ ਉਨ੍ਹਾਂ ਦੀ ਸਫਲਤਾ ਦਾ ਮੰਤਰ ਹੈ। ਉਨ੍ਹਾਂ ਆਪਣੇ ਸਾਥੀ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ, ਆਪਣੇ ਆਪ ਵਿੱਚ ਵਿਸ਼ਵਾਸ ਰੱਖਣ ਅਤੇ ਅਭਿਆਸ ਕਰਦੇ ਰਹਿਣ ਕਿਹਾ।
ਸਕੂਲ ਦੇ ਡਾਇਰੈਕਟਰ ਸ਼੍ਰੀਮਤੀ ਪਵਨਦੀਪ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫਲਤਾ ਲਈ ਵਧਾਈ ਦਿੰਦਿਆਂ ਕਿਹਾ ਕਿ ਇਹਨਾਂ ਵਿਦਿਆਰਥੀਆਂ ਦੀ ਇਹ ਸਫਲਤਾ ਸਾਰੇ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਸਰੋਤ ਹੈ।
Mohali
ਜਿਲ੍ਹਾ ਕਾਂਗਰਸ ਕਮੇਟੀ ਦੀ ਮੀਟਿੰਗ ਆਯੋਜਿਤ

ਕੁਰਾਲੀ, 15 ਫਰਵਰੀ (ਸ.ਬ.) ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੀ ਇੱਕ ਮੀਟਿੰਗ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਕੁਰਾਲੀ ਵਿਖੇ ਹੋਈ ਜਿਸ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਅਹੁਦੇਦਾਰਾਂ, ਹਲਕਾ ਇੰਚਾਰਜਾਂ ਅਤੇ ਹੋਰ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਰਵਿੰਦਰ ਡਾਲਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਰਵਿੰਦਰ ਡਾਲਵੀ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕੀਤੀਆਂ ਜਾਣੀਆਂ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ, ਤਾਂ ਆਉਣ ਵਾਲੀਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕੀਤੀ ਜਾ ਸਕੇ।
ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਪਾਰਟੀ ਸੰਗਠਨ ਦੀ ਮਜ਼ਬੂਤੀ ਦੀ ਲੋੜ ਉਤੇ ਜ਼ੋਰ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੇ ਹਰ ਪਿੰਡ, ਸ਼ਹਿਰ ਅਤੇ ਵਾਰਡ ਪੱਧਰ ਤੇ ਮੁਹਿੰਮ ਤੇਜ਼ ਕੀਤੀ ਜਾਵੇਗੀ ਅਤੇ ਲਗਾਤਾਰ ਮੀਟਿੰਗਾਂ ਕਰਕੇ ਜ਼ਮੀਨੀ ਪੱਧਰ ਤੇ ਲੋਕਾਂ ਨਾਲ ਜੁੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਫਿਰ ਤੋਂ ਕਾਂਗਰਸ ਤੇ ਭਰੋਸਾ ਜਤਾ ਰਹੀ ਹੈ ਅਤੇ ਪਾਰਟੀ ਵੋਟਰਾਂ ਤੱਕ ਪਹੁੰਚ ਕਰਕੇ ਆਉਣ ਵਾਲੀਆਂ ਸਾਰੀਆਂ ਚੋਣਾਂ ਵਿੱਚ ਜਿੱਤ ਦਰਜ ਕਰੇਗੀ।
ਮੀਟਿੰਗ ਨੂੰ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਉਦੇਵੀਰ ਸਿੰਘ ਢਿੱਲੋਂ, ਵਿਜੇ ਕੁਮਾਰ ਟਿੰਕੂ, ਐਡਵੋਕੇਟ ਨਰਪਿੰਦਰ ਸਿੰਘ ਰੰਗੀ ਅਤੇ ਹੋਰਨਾਂ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਸਾਬਕਾ ਪ੍ਰਧਾਨ ਰਿਸ਼ਵ ਜੈਨ, ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਓਬੀਸੀ ਡਿਪਾਰਮੈਂਟ ਮੁਹਾਲੀ ਦੇ ਚੇਅਰਮੈਨ ਹਰਨੇਕ ਸਿੰਘ ਤਕੀਪੁਰ, ਮਹਿਲਾ ਕਾਂਗਰਸ ਮੁਹਾਲੀ ਦੀ ਪ੍ਰਧਾਨ ਸਵਰਨਜੀਤ ਕੌਰ, ਜਸਵਿੰਦਰ ਸਿੰਘ ਗੋਲਡੀ, ਸ਼ਿਵ ਵਰਮਾ, ਕੌਂਸਲਰ ਰਮਾਕਾਂਤ ਕਾਲੀਆ, ਰਾਕੇਸ਼ ਕਾਲੀਆ, ਨਰਿੰਦਰ ਸਿੰਘ ਰੰਮਾ, ਗੁਰਿੰਦਰ ਸਿੰਘ ਗਿੱਲ ਬਡਾਲਾ, ਬਲਾਕ ਕਾਂਗਰਸ ਕਮੇਟੀਆਂ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰ ਹਾਜ਼ਰ ਸਨ।
-
International2 months ago
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ ਦਿਹਾਂਤ
-
International1 month ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ
-
International2 months ago
ਬੈਂਕਾਕ ਦੇ ਪ੍ਰਸਿੱਧ ਹੋਟਲ ਵਿੱਚ ਅੱਗ ਲੱਗਣ ਕਾਰਨ ਤਿੰਨ ਵਿਦੇਸ਼ੀ ਸੈਲਾਨੀਆਂ ਦੀ ਮੌਤ
-
International1 month ago
ਲਾਸ ਵੇਗਾਸ ਦੇ ਟਰੰਪ ਹੋਟਲ ਦੇ ਬਾਹਰ ਧਮਾਕਾ, ਇੱਕ ਵਿਅਕਤੀ ਦੀ ਮੌਤ
-
International1 month ago
ਆਸਟਰੇਲੀਆ ਵਿੱਚ ਸੀਪਲੇਨ ਹਾਦਸਾਗ੍ਰਸਤ ਹੋਣ ਕਾਰਨ 3 ਸੈਲਾਨੀਆਂ ਦੀ ਮੌਤ, 3 ਜ਼ਖ਼ਮੀ
-
Punjab2 months ago
ਲੁਧਿਆਣਾ-ਜਲੰਧਰ ਹਾਈਵੇਅ ਤੇ ਸੜਕ ਹਾਦਸੇ ਦੌਰਾਨ ਦੋ ਹਲਾਕ
-
International2 months ago
ਪਾਕਿਸਤਾਨ ਦੇ ਸਿੰਧ ਸੂਬੇ ਵਿੱਚ ਟਰਾਲੇ ਅਤੇ ਬੱਸ ਦੀ ਟੱਕਰ ਦੌਰਾਨ 12 ਵਿਅਕਤੀਆਂ ਦੀ ਮੌਤ
-
National1 month ago
ਸੰਤ ਚਿਨਮਯ ਪ੍ਰਭੂ ਦਾਸ ਦੀ ਜ਼ਮਾਨਤ ਪਟੀਸ਼ਨ ਦੂਜੀ ਵਾਰ ਖ਼ਾਰਜ