Connect with us

National

ਏਕਨਾਥ ਸ਼ਿੰਦੇ ਵੱਲੋਂ ਦਿੱਤਾ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ

Published

on

 

 

ਮੁੰਬਈ, 26 ਨਵੰਬਰ (ਸ.ਬ.) ਮਹਾਰਾਸ਼ਟਰ ਸ਼ਿਵ ਸੈਨਾ (ਸ਼ਿੰਦੇ ਸਮੂਹ) ਦੇ ਨੇਤਾ ਏਕਨਾਥ ਸ਼ਿੰਦੇ ਨੇ ਅੱਜ ਸਵੇਰੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸ਼੍ਰੀ ਸ਼ਿੰਦੇ ਨੇ ਰਾਜਪਾਲ ਸੀ.ਪੀ. ਰਾਧਾਕ੍ਰਿਸ਼ਨਨ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ। ਜਿਕਰਯੋਗ ਹੈ ਕਿ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੇ ਮਹਾਯੁਤੀ ਗਠਜੋੜ ਨੂੰ ਸਪੱਸ਼ਟ ਬਹੁਮਤ ਮਿਲਿਆ ਹੈ ਅਤੇ ਰਾਜ ਵਿੱਚ ਨਵੀਂ ਸਰਕਾਰ ਬਣਾਉਣ ਦੀਆਂ ਗਤੀਵਿਧੀਆਂ ਚੱਲ ਰਹੀਆਂ ਹਨ, ਜਿਸ ਕਾਰਨ ਸ਼੍ਰੀ ਸ਼ਿੰਦੇ ਨੇ ਆਪਣਾ ਅਸਤੀਫ਼ਾ ਦੇ ਦਿੱਤਾ।

ਇਸ ਦੇ ਨਾਲ ਹੀ ਰਾਜ ਵਿੱਚ ਨਵੀਂ ਸਰਕਾਰ ਦੇ ਗਠਨ ਦਾ ਰਸਤਾ ਸਾਫ਼ ਹੋ ਗਿਆ ਹੈ।ਸ਼੍ਰੀ ਸ਼ਿੰਦੇ, ਸ਼੍ਰੀ ਦੇਵੇਂਦਰ ਫੜਨਵੀਸ ਅਤੇ ਸ਼੍ਰੀ ਅਜੀਤ ਪਵਾਰ ਨਾਲ ਰਾਜਪਾਲ ਸੀ.ਪੀ. ਰਾਧਾਕ੍ਰਿਸ਼ਨਨ ਦੇ ਘਰ ਪਹੁੰਚੇ ਅਤੇ ਉਨ੍ਹਾਂ ਨੂੰ ਆਪਣਾ ਅਸਤੀਫ਼ਾ ਸੌਂਪਿਆ। ਇਸ ਵਿਚ ਰਾਜਪਾਲ ਨੇ ਸ਼੍ਰੀ ਸ਼ਿੰਦੇ ਨੂੰ ਰਾਜ ਵਿੱਚ ਨਵੀਂ ਸਰਕਾਰ ਦੇ ਗਠਨ ਤੱਕ ਕਾਰਜਵਾਹਕ ਵਜੋਂ ਕੰਮ ਕਰਨ ਨੂੰ ਕਿਹਾ ਹੈ।

Continue Reading

National

ਭਾਜਪਾ ਆਗੂ ਦਾ ਗੋਲੀਆਂ ਮਾਰ ਕੇ ਕਤਲ

Published

on

By

 

ਸੋਨੀਪਤ, 15 ਮਾਰਚ (ਸ.ਬ.) ਹਰਿਆਣਾ ਵਿੱਚ ਭਾਜਪਾ ਆਗੂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਹੋਲੀ ਦੀ ਰਾਤ ਵਾਪਰੀ। ਮ੍ਰਿਤਕ ਭਾਜਪਾ ਆਗੂ ਦੀ ਪਛਾਣ ਸੁਰਿੰਦਰ ਜਵਾਹਰਾ ਵਜੋਂ ਹੋਈ ਹੈ। ਸੁਰਿੰਦਰ ਸੋਨੀਪਤ ਦੇ ਮੁੰਡਲਾਨਾ ਦਾ ਮੰਡਲ ਪ੍ਰਧਾਨ ਸੀ। ਬੀਤੀ ਰਾਤ ਕਰੀਬ 9.30 ਵਜੇ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲੀਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨ ਤੇ ਹੱਤਿਆ ਦਾ ਮੁਕੱਦਮਾ ਦਰਜ ਕੀਤਾ। ਉੱਥੇ ਹੀ, ਪੁਲੀਸ ਨੇ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਵਾਰਦਾਤ ਦੁਕਾਨ ਵਿੱਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਸੁਰਿੰਦਰ ਸ਼ਾਮ ਦੇ ਸਮੇਂ ਆਪਣੀ ਗਲੀ ਵਿਚ ਮੌਜੂਦ ਸੀ। ਇਸ ਦੌਰਾਨ ਪਿੰਡ ਦੇ ਹੀ ਮਨੂੰ ਪੁੱਤਰ ਜਗਦੀਸ਼ ਨੇ ਸੁਰਿੰਦਰ ਤੇ ਫਾਇਰ ਕਰ ਦਿੱਤੇ। ਮਨੂੰ ਨੇ ਕਰੀਬ 2 ਤੋਂ 3 ਫਾਇਰ ਕੀਤੇ। ਦੱਸਿਆ ਜਾ ਰਿਹਾ ਹੈ ਕਿ ਮਨੂੰ ਦੀ ਭੂਆ ਦੀ ਜ਼ਮੀਨ ਸੁਰਿੰਦਰ ਵਲੋਂ ਖਰੀਦੀ ਗਈ ਸੀ। ਜਿਸ ਨੂੰ ਲੈ ਕੇ ਰੰਜਿਸ਼ ਸੀ। ਸੁਰਿੰਦਰ ਪਹਿਲਾਂ ਇਨੈਲੋ ਪਾਰਟੀ ਵਿਚ ਜੁੜਿਆ, ਉਸ ਤੋਂ ਬਾਅਦ ਭਾਜਪਾ ਵਿਚ ਸ਼ਾਮਲ ਹੋਇਆ ਸੀ।

ਭਾਜਪਾ ਆਗੂ ਦੇ ਕਤਲ ਦੀ ਜਾਣਕਾਰੀ ਸਾਹਮਣੇ ਆਉਂਦੇ ਹੀ ਇਲਾਕੇ ਵਿੱਚ ਸਨਸਨੀ ਫੈਲ ਗਈ। ਸੋਸ਼ਲ ਮੀਡੀਆ ਤੇ ਭਾਜਪਾ ਆਗੂ ਸੁਰਿੰਦਰ ਜਵਾਹਰਾ ਦੀਆਂ ਕਈਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ, ਜਿਸ ਵਿਚ ਉਹ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਮੇਤ ਭਾਜਪਾ ਦੇ ਕਈ ਹੋਰ ਵੱਡੇ ਆਗੂਆਂ ਨਾਲ ਨਜ਼ਰ ਆ ਰਿਹਾ ਹੈ।

ਏਸੀਪੀ ਰਿਸ਼ੀਕਾਂਤ ਨੇ ਦੱਸਿਆ ਕਿ ਮਾਮਲੇ ਵਿੱਚ ਸੁਰਿੰਦਰ ਦੀ ਪਤਨੀ ਕੋਮਲ ਦੇ ਬਿਆਨ ਤੇ ਹੱਤਿਆ ਦਾ ਮੁਕੱਦਮਾ ਦਰਜ ਕਰ ਲਿਆ ਹੈ। ਜਾਂਚ ਲਈ ਤਿੰਨ ਟੀਮਾਂ ਲਗਾਈਆਂ ਗਈਆਂ ਸਨ। ਟੀਮਾਂ ਨੇ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲੀਸ ਦੋਸ਼ੀ ਤੋਂ ਪੁੱਛਗਿਛ ਵਿੱਚ ਜੁਟੀ ਹੈ।

Continue Reading

National

ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਕਾਰ ਹਾਦਸੇ ਦੀ ਸ਼ਿਕਾਰ, ਵਾਲ-ਵਾਲ ਬਚੇ

Published

on

By

 

ਮੁਜ਼ੱਫ਼ਰਨਗਰ, 15 ਮਾਰਚ (ਸ.ਬ.) ਕਿਸਾਨ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਦੀ ਕਾਰ ਨਾਲ ਬੀਤੀ ਸ਼ਾਮ ਮੁਜ਼ੱਫਰਨਗਰ ਜ਼ਿਲ੍ਹੇ ਵਿੱਚ ਇਕ ਨੀਲ ਗਾਂ ਟਕਰਾ ਗਈ। ਇਸ ਘਟਨਾ ਵਿਚ ਟਿਕੈਤ ਵਾਲ-ਵਾਲ ਬਚ ਗਏ। ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟਿਕੈਤ ਮੁਤਾਬਕ ਉਨ੍ਹਾਂ ਦੀ ਗੱਡੀ ਬਾਈਪਾਸ ਰੋਡ ਕੋਲ ਸੀ ਤਾਂ ਅਚਾਨਕ ਇਕ ਨੀਲ ਗਾਂ ਸਾਹਮਣੇ ਆ ਗਈ ਅਤੇ ਉਨ੍ਹਾਂ ਦੀ ਗੱਡੀ ਨਾਲ ਟਕਰਾ ਗਈ। ਇਸ ਘਟਨਾ ਵਿਚ ਉਹ ਵਾਲ-ਵਾਲ ਬਚ ਗਏ। ਸੂਚਨਾ ਮਿਲਣ ਤੇ ਉੱਤਰ ਪ੍ਰਦੇਸ਼ ਦੇ ਮੰਤਰੀ ਕਪਿਲ ਦੇਵ ਅਗਰਵਾਲ ਅਤੇ ਮੁਜ਼ੱਫਰਨਗਰ ਤੋਂ ਲੋਕ ਸਭਾ ਮੈਂਬਰ ਹਰਿੰਦਰ ਸਿੰਘ ਮਲਿਕ ਅਤੇ ਹੋਰਨਾਂ ਲੋਕਾਂ ਨੇ ਰਾਕੇਸ਼ ਟਿਕੈਤ ਨਾਲ ਉਨ੍ਹਾਂ ਦੀ ਰਿਹਾਇਸ਼ ਤੇ ਮੁਲਾਕਾਤ ਕੀਤੀ ਅਤੇ ਹਾਲ-ਚਾਲ ਜਾਣਿਆ।

 

Continue Reading

National

ਪ੍ਰੀਖਿਆ ਪੇਪਰ ਲੀਕ ਹੋਣਾ ਯੋਜਨਾਬੱਧ ਨਾਕਾਮੀ : ਰਾਹੁਲ ਗਾਂਧੀ

Published

on

By

 

 

ਨਵੀਂ ਦਿੱਲੀ, 13 ਮਾਰਚ (ਸ.ਬ.) ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰੀਖਿਆ ਪੇਪਰ ਲੀਕ ਹੋਣਾ ਯੋਜਨਾਬੱਧ ਨਾਕਾਮੀ ਹੈ। ਉਨ੍ਹਾਂ ਕਿਹਾ ਕਿ ਇਸ ਗੰਭੀਰ ਸਮੱਸਿਆ ਨੂੰ ਉਦੋਂ ਹੀ ਖ਼ਤਮ ਕੀਤਾ ਜਾ ਸਕਦਾ ਹੈ ਜਦੋਂ ਸਾਰੀਆਂ ਸਿਆਸੀ ਪਾਰਟੀਆਂ ਤੇ ਸਰਕਾਰਾਂ ਆਪੋ ਆਪਣੇ ਵੱਖਰੇਵੇਂ ਭੁੱਲ ਕੇ ਮਿਲਜੁਲ ਕੇ ਸਖ਼ਤ ਕਦਮ ਚੁੱਕਣ। ਸਾਬਕਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਛੇ ਰਾਜਾਂ ਵਿਚ 85 ਲੱਖ ਬੱਚਿਆਂ ਦਾ ਭਵਿੱਖ ਜੋਖ਼ਮ ਵਿਚ ਹੈ ਕਿਉਂਕਿ ਪੇਪਰ ਲੀਕ ਸਾਡੇ ਨੌਜਵਾਨਾਂ ਲਈ ਸਭ ਤੋਂ ਖ਼ਤਰਨਾਕ ਪਦਮਵਿਊ (ਭਾਜਪਾ ਦਾ ਚੱਕਰਵਿਊ) ਬਣ ਗਿਆ ਹੈ। ਗਾਂਧੀ ਨੇ ਐਕਸ ਤੇ ਇਕ ਪੋਸਟ ਵਿਚ ਕਿਹਾ ਕਿ ਪੇਪਰ ਲੀਕ ਕਰਕੇ 6 ਰਾਜਾਂ ਵਿਚ 85 ਲੱਖ ਬੱਚਿਆਂ ਦਾ ਭਵਿੱਖ ਖਤਰੇ ਵਿਚ ਹੈ। ਪੇਪਰ ਲੀਕ ਸਾਡੇ ਨੌਜਵਾਨਾਂ ਲਈ ਸਭ ਤੋਂ ਖ਼ਤਰਨਾਕ ਪਦਮਵਿਊ ਬਣ ਗਿਆ ਹੈ। ਪੇਪਰ ਲੀਕ ਮਿਹਤਨੀ ਵਿਦਿਆਰਥੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬੇਯਕੀਨੀ ਤੇ ਤਣਾਅ ਵਿਚ ਧੱਕ ਦਿੰਦਾ ਹੈ, ਉਨ੍ਹਾਂ ਦੀ ਮਿਹਨਤ ਦਾ ਫਲ ਉਨ੍ਹਾਂ ਤੋਂ ਖੋਹ ਲੈਂਦਾ ਹੈ। ਨਾਲ ਹੀ ਅਗਲੀ ਪੀੜ੍ਹੀ ਨੂੰ ਸੁਨੇਹਾ ਦਿੰਦਾ ਹੈ ਕਿ ਬੇਈਮਾਨੀ, ਮਿਹਨਤ ਤੋਂ ਬਿਹਤਰ ਹੋ ਸਕਦੀ ਹੈ, ਜੋ ਪੂਰੀ ਤਰ੍ਹਾਂ ਅਸਵੀਕਾਰਯੋਗ ਹੈ।

ਗਾਂਧੀ ਨੇ ਕਿਹਾ ਕਿ ਅਜੇ ਇਕ ਸਾਲ ਨਹੀਂ ਹੋਇਆ ਜਦੋਂ ਨੀਟ ਪੇਪਰ ਲੀਕ ਨੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਸਾਡੇ ਵਿਰੋਧ ਦੇ ਬਾਵਜੂਦ ਮੋਦੀ ਸਰਕਾਰ ਨੇ ਨਵੇਂ ਕਾਨੂੰਨ ਪਿੱਛੇ ਲੁਕ ਕੇ ਇਸ ਨੂੰ ਹੱਲ ਦੱਸਿਆ, ਪਰ ਇੰਨੇ ਸਾਰੇ ਹਾਲੀਆ ਲੀਕ ਨੇ ਉਸ ਨੂੰ ਨਾਕਾਮ ਸਾਬਤ ਕਰ ਦਿੱਤਾ। ਇਹ ਗੰਭੀਰ ਸਮੱਸਿਆ ਯੋਜਨਾਬੱਧ ਨਾਕਾਮੀ ਹੈ। ਇਸ ਦਾ ਖਾਤਮਾ ਸਾਰੀਆਂ ਸਿਆਸੀ ਪਾਰਟੀਆਂ ਤੇ ਸਰਕਾਰਾਂ ਨੂੰ ਆਪਸੀ ਵੱਖਰੇਵੇਂ ਭੁਲਾ ਕੇ ਤੇ ਮਿਲ ਕੇ ਸਖ਼ਤ ਕਦਮ ਚੁੱਕਣ ਨਾਲ ਹੋਵੇਗਾ। ਇਨ੍ਹਾਂ ਪ੍ਰੀਖਿਆਵਾਂ ਦਾ ਗੌਰਵ ਬਣੇ ਰਹਿਣਾ ਸਾਡੇ ਬੱਚਿਆਂ ਦਾ ਅਧਿਕਾਰ ਹੈ ਤੇ ਇਸ ਨੂੰ ਹਰ ਹਾਲ ਵਿਚ ਸੁਰੱਖਿਅਤ ਰੱਖਣਾ ਹੋਵੇਗਾ।

Continue Reading

Latest News

Trending