Connect with us

National

ਟੈਂਟ ਵਿੱਚ ਸੁੱਤੇ ਲੋਕਾਂ ਨੂੰ ਟਰੱਕ ਨੇ ਕੁਚਲਿਆ, 5 ਵਿਅਕਤੀਆਂ ਦੀ ਮੌਤ

Published

on

 

 

ਤ੍ਰਿਸ਼ੂਰ, 26 ਨਵੰਬਰ (ਸ.ਬ.) ਕੇਰਲ ਦੇ ਤ੍ਰਿਸ਼ੂਰ ਜ਼ਿਲ੍ਹੇ ਵਿੱਚ ਅੱਜ ਸਵੇਰੇ ਇੱਕ ਟਰੱਕ ਸੜਕ ਕਿਨਾਰੇ ਲੱਗੇ ਟੈਂਟ ਵਿੱਚ ਦਾਖ਼ਲ ਹੋ ਗਿਆ। ਇਸ ਹਾਦਸੇ ਕਾਰਨ ਟੈਂਟ ਵਿਚ ਸੌਂ ਰਹੇ ਦੋ ਬੱਚਿਆਂ ਸਮੇਤ ਘੱਟੋ-ਘੱਟ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਖਾਨਾਬਦੋਸ਼ ਲੋਕ ਵਲਪੜ ਪੁਲੀਸ ਥਾਣਾ ਖੇਤਰ ਦੇ ਅਧੀਨ ਨਟਿਕਾ ਵਿਖੇ ਰਾਸ਼ਟਰੀ ਰਾਜਮਾਰਗ ਦੇ ਕਿਨਾਰੇ ਆਪਣੇ ਤੰਬੂਆਂ ਵਿੱਚ ਸੌਂ ਰਹੇ ਸਨ।

ਉਹਨਾਂ ਕਿਹਾ ਕਿ ਇਸ ਦੌਰਾਨ ਸਵੇਰੇ 4.30 ਵਜੇ ਦੇ ਕਰੀਬ ਇਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਕੁਚਲ ਦਿੱਤਾ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਨੂੰ ਤ੍ਰਿਸ਼ੂਰ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਦੋ ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲੀਸ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਡੇਢ ਸਾਲ ਅਤੇ ਚਾਰ ਸਾਲ ਦੇ ਦੋ ਬੱਚੇ ਅਤੇ ਦੋ ਔਰਤਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਗੱਡੀ ਦੇ ਡਰਾਈਵਰ ਅਤੇ ਸਵਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੁਲੀਸ ਵਲੋਂ ਇਸ ਮਾਮਲੇ ਦੇ ਸਬੰਧ ਵਿਚ ਕਾਰਵਾਈ ਕੀਤੀ ਜਾ ਰਹੀ ਹੈ।

 

Continue Reading

National

ਪੰਜ ਤੱਤਾਂ ਵਿੱਚ ਵਿਲੀਨ ਹੋਏ ਡਾ. ਮਨਮੋਹਨ ਸਿੰਘ, ਧੀ ਨੇ ਦਿੱਤੀ ਚਿਖਾ ਨੂੰ ਅਗਨੀ

Published

on

By

 

ਨਵੀਂ ਦਿੱਲੀ, 28 ਦਸੰਬਰ (ਸ.ਬ.) ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੱਜ ਨਿਗਮ ਬੋਧਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਫ਼ੌਜ ਦੀ ਗੱਡੀ ਰਾਹੀਂ ਦਿੱਲੀ ਦੇ ਨਿਗਮਬੋਧ ਘਾਟ ਲਿਆਂਦਾ ਗਿਆ। ਇੱਥੇ ਤਿੰਨਾਂ ਫ਼ੌਜਾਂ ਨੇ ਉਨ੍ਹਾਂ ਨੂੰ ਸਲਾਮੀ ਦਿੱਤੀ। ਇਸ ਤੋਂ ਬਾਅਦ ਸਰਕਾਰੀ ਸਨਮਾਨਾਂ ਤੋਂ ਬਾਅਦ ਅੰਤਿਮ ਸਸਕਾਰ ਦੀਆਂ ਰਸਮਾਂ ਪੂਰੀਆਂ ਕੀਤੀਆਂ ਗਈਆਂ।

ਇਸ ਮੌਕੇ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ, ਵੱਡੀ ਬੇਟੀ ਉਪਿੰਦਰ ਸਿੰਘ, ਦੂਜੀ ਬੇਟੀ ਦਮਨ ਸਿੰਘ ਅਤੇ ਤੀਜੀ ਬੇਟੀ ਅੰਮ੍ਰਿਤ ਸਿੰਘ ਨਿਗਮ ਘਾਟ ਵਿਖੇ ਮੌਜੂਦ ਸਨ। ਇਸ ਮੌਕੇ ਸੋਨੀਆ ਗਾਂਧੀ, ਪ੍ਰਿਅੰਕਾ ਗਾਂਧੀ, ਰਾਹੁਲ ਗਾਂਧੀ ਅਤੇ ਸੀਨੀਅਰ ਕਾਂਗਰਸ ਨੇਤਾਵਾਂ ਨੇ ਨਿਗਮਬੋਧ ਘਾਟ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ।

ਸਸਕਾਰ ਮੌਕੇ ਵੀ ਡਾ.ਮਨਮੋਹਨ ਸਿੰਘ ਨੂੰ ਉਨ੍ਹਾਂ ਦੀ ਮਨਪਸੰਦ ਨੀਲੀ ਪੱਗ ਬੰਨ੍ਹੀ ਗਈ ਸੀ। ਕੈਂਬਰਿਜ ਯੂਨੀਵਰਸਿਟੀ ਨੂੰ ਯਾਦ ਕਰਨ ਲਈ, ਉਨ੍ਹਾਂ ਨੇ ਇਕ ਰੰਗ ਨੂੰ ਆਪਣੀ ਪੱਗ ਦਾ ਸਿਗਨੇਚਰ ਰੰਗ ਬਣਾ ਲਿਆ ਸੀ।

ਡਾ.ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਨੂੰ ਸਵੇਰੇ 9:30 ਵਜੇ ਉਨ੍ਹਾਂ ਦੀ ਰਿਹਾਇਸ਼ ਤੋਂ ਕਾਂਗਰਸ ਹੈਡਕੁਆਰਟਰ ਲਿਆਂਦਾ ਗਿਆ ਸੀ। ਜਿਸ ਤੋਂ ਬਾਅਦ ਅੰਤਿਮ ਯਾਤਰਾ ਸ਼ੁਰੂ ਹੋਈ। ਇਸ ਮੌਕੇ ਸ਼ਰਧਾਂਜਲੀ ਦੇਣ ਲਈ ਲੋਕਾਂ ਦਾ ਤਾਂਤਾ ਲੱਗਿਆ ਹੋਇਆ ਸੀ। ਇਸ ਤੋਂ ਪਹਿਲਾਂ ਅਕਾਲੀ ਲੀਡਰਸ਼ਿਪ ਨੇ ਵੀ ਕਾਂਗਰਸ ਦੇ ਹੈਡਕੁਆਟਰ ਪਹੁੰਚ ਕੇ ਡਾ.ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।

ਡਾ. ਮਨਮੋਹਨ ਸਿੰਘ ਦੇ ਅੰਤਿਮ ਸਸਕਾਰ ਦੀਆਂ ਧਾਰਮਿਕ ਰਸਮਾਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਲੋਂ ਨਿਭਾਈਆਂ ਗਈਆਂ। ਸਸਕਾਰ ਤੋਂ ਪਹਿਲਾਂ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ ਤੇ ਅੰਤਿਮ ਅਰਦਾਸ ਤੋਂ ਬਾਅਦ ਉਨ੍ਹਾਂ ਦੀ ਧੀ ਨੇ ਚਿਖ਼ਾ ਨੂੰ ਅਗਨੀ ਦਿੱਤੀ।

Continue Reading

National

ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਤਾੜਨਾ, ਅਦਾਲਤੀ ਹੱਤਕ ਦੀ ਕਾਰਵਾਈ ਸ਼ੁਰੂ ਕਰਨ ਦੀ ਚੇਤਾਵਨੀ

Published

on

By

 

ਡੱਲੇਵਾਲ ਨੂੰ ਹਸਪਤਾਲ ਲਿਜਾਣ ਲਈ ਦਿੱਤਾ 31 ਤੱਕ ਦਾ ਸਮਾਂ

ਨਵੀਂ ਦਿੱਲੀ, 28 ਦਸੰਬਰ (ਸ.ਬ.) ਸੁਪਰੀਮ ਕੋਰਟ ਨੇ ਅੱਜ ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਅਤੇ ਪੰਜਾਬ ਪੁਲੀਸ ਮੁਖੀ ਗੌਰਵ ਯਾਦਵ ਨੂੰ ਚੇਤਾਵਨੀ ਦਿੱਤੀ ਕਿ ਜੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਦਾਖ਼ਲ ਕਰਵਾਉਣ ਦੇ ਸਿਖਰਲੀ ਅਦਾਲਤ ਦੇ ਹੁਕਮਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਉਨ੍ਹਾਂ ਵਿਰੁੱਧ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਲਈ ਅਦਾਲਤੀ ਹੱਤਕ ਦੇ ਦੋਸ਼ ਤੈਅ ਕੀਤੇ ਜਾਣਗੇ। ਇਹ ਹੁਕਮ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੇ ਬੈਂਚ ਨੇ ਜਾਰੀ ਕੀਤੇ ਹਨ।

ਪੰਜਾਬ ਸਰਕਾਰ ਖ਼ਿਲਾਫ਼ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਲਈ ਅਦਾਲਤੀ ਮਾਣਹਾਨੀ ਦੀ ਕਾਰਵਾਈ ਦੀ ਮੰਗ ਕਰਦੀ ਇਕ ਪਟੀਸ਼ਨ ਤੇ ਸੁਣਵਾਈ ਦੌਰਾਨ ਵਰਚੁਅਲ ਤੌਰ ਤੇ ਮੌਜੂਦ ਸੂਬੇ ਦੇ ਦੋਵੇਂ ਸਿਖਰਲੇ ਅਧਿਕਾਰੀਆਂ ਨੂੰ ਕਿਹਾ, ਇਹ ਅਦਾਲਤੀ ਮਾਣਹਾਨੀ ਦਾ ਮਾਮਲਾ ਹੈ ਅਤੇ ਅਗਲਾ ਕਦਮ ਕੀ ਹੋਵੇਗਾ, ਸਭ ਨੂੰ ਪਤਾ ਹੈ। ਮੁੱਖ ਸਕੱਤਰ ਅਤੇ ਪੁਲੀਸ ਡਾਇਰੈਕਟਰ ਜਨਰਲ ਵਿਰੁੱਧ ਦੋਸ਼ ਕਿਵੇਂ ਨਹੀਂ ਬਣਦੇ? ਦੋਸ਼ ਕਿਉਂ ਨਹੀਂ ਤੈਅ ਕੀਤੇ ਜਾਣੇ ਚਾਹੀਦੇ? ਇਹ ਮਾਣਹਾਨੀ ਦੇ ਮਾਮਲੇ ਦੀ ਕਾਰਵਾਈ ਦਾ ਤਰਕਪੂਰਨ ਅਮਲ ਹੈ।

ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਬੈਂਚ ਨੂੰ ਦੱਸਿਆ, ਸ੍ਰੀ ਡੱਲੇਵਾਲ ਹਸਪਤਾਲ ਜਾਣ ਤੋਂ ਇਨਕਾਰ ਕਰ ਰਹੇ ਹਨ ਅਤੇ ਉਥੇ ਮੌਜੂਦ ਕਿਸਾਨ ਵੀ ਇਸ ਦੀ ਇਜਾਜ਼ਤ ਨਹੀਂ ਦੇ ਰਹੇ ਹਨ। ਉਹਨਾਂ ਕਿਹਾ ਕਿ ਇਸ ਗੱਲ ਦਾ ਖ਼ਤਰਾ ਹੈ ਕਿ ਜੇਕਰ ਉਨ੍ਹਾਂ ਨੂੰ (ਜਬਰੀ) ਹਸਪਤਾਲ ਲਿਜਾਇਆ ਜਾਂਦਾ ਹੈ ਤਾਂ ਦੋਵਾਂ ਪਾਸਿਆਂ (ਕਿਸਾਨਾਂ ਅਤੇ ਪੁਲੀਸ) ਦਾ ਜਾਨ ਮਾਲ ਦਾ ਨੁਕਸਾਨ ਹੋ ਸਕਦਾ ਹੈ। ਐਡਵੋਕੇਟ ਜਨਰਲ ਨੇ ਕਿਹਾ ਕਿ ਟਕਰਾਅ ਤੋਂ ਪਹਿਲਾਂ ਸੁਲ੍ਹਾ ਦੀ ਕੋਸ਼ਿਸ਼ ਹੋਣੀ ਚਾਹੀਦੀ ਹੈ। ਅਸੀਂ ਬੇਵੱਸ ਹਾਂ ਅਤੇ ਵੱਡੀ ਸਮੱਸਿਆ ਵਿਚ ਘਿਰੇ ਹੋਏ ਹਾਂ।

ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਬੈਂਚ ਨੇ ਕਿਹਾ ਸੀ, ਡੱਲੇਵਾਲ ਨੂੰ ਡਾਕਟਰੀ ਸਹਾਇਤਾ ਦਿੱਤੀ ਜਾਣੀ ਚਾਹੀਦੀ ਹੈ ਅਤੇ ਇਹ ਪ੍ਰਭਾਵ ਹੈ ਕਿ ਤੁਸੀਂ ਇਸਦੀ ਪਾਲਣਾ ਨਹੀਂ ਕਰ ਰਹੇ ਹੋ। ਡੱਲੇਵਾਲ ਦੀ ਜਾਨ ਅਤੇ ਸੁਰੱਖਿਆ ਬਾਰੇ ਚਿੰਤਾ ਜ਼ਾਹਰ ਕਰਦੇ ਹੋਏ ਬੈਂਚ ਨੇ ਕਿਹਾ, ਅਸੀਂ ਇਹ ਦੇਖਣ ਲਈ ਬਹੁਤ ਉਤਸੁਕ ਹਾਂ ਕਿ ਤੁਸੀਂ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣ ਦੇ ਸਾਡੇ ਹੁਕਮਾਂ ਦੀ ਕਿਵੇਂ ਪਾਲਣਾ ਕਰਦੇ ਹੋ। ਅਸੀਂ ਜ਼ਿਆਦਾ ਕੁਝ ਨਹੀਂ ਕਹਿ ਰਹੇ ਪਰ ਇਸ ਮਾਮਲੇ ਦੀ ਅਗਲੀ ਸੁਣਵਾਈ ਸ਼ਨਿੱਚਰਵਾਰ ਨੂੰ ਹੋਵੇਗੀ।

ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਜਸਟਿਸ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਦੀ ਸਿਹਤ ਦੀ ਸੁਰੱਖਿਆ ਯਕੀਨੀ ਬਣਾਉਣ ਦਾ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਾਉਣ ਦਾ ਨਿਰਦੇਸ਼ ਦਿੱਤਾ ਸੀ।

ਹਰਿਆਣਾ ਸਰਕਾਰ ਵੱਲੋਂ ਅਦਾਲਤ ਵਿਚ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਅਤੇ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਲੋਕੇਸ਼ ਸਿੰਹਲ ਪੇਸ਼ ਹੋਏ। ਹਰਿਆਣਾ ਸਰਕਾਰ ਨੇ ਡੱਲੇਵਾਲ ਦੀ ਨਾਜ਼ੁਕ ਸਿਹਤ ਦੇ ਮੱਦੇਨਜ਼ਰ ਉਨ੍ਹਾਂ ਨੂੰ ਹਸਪਤਾਲ ਵਿੱਚ ਤਬਦੀਲ ਕਰਨ ਦਾ ਸਮਰਥਨ ਕੀਤਾ ਹੈ। ਕਰ ਰਹੀ ਹੈ।

Continue Reading

National

ਉੱਤਰਾਖੰਡ ਰੋਡਵੇਜ਼ ਦੀ ਬੱਸ ਅਤੇ ਟਰੈਕਟਰ ਟਰਾਲੀ ਵਿਚਾਲੇ ਟੱਕਰ ਦੌਰਾਨ ਡਰਾਈਵਰ ਦੀ ਮੌਤ, ਤਿੰਨ ਗੰਭੀਰ ਜ਼ਖਮੀ

Published

on

By

 

 

ਹਲਦਵਾਨੀ, 28 ਦਸੰਬਰ (ਸ.ਬ.) ਉਤਰਾਖੰਡ ਰੋਡਵੇਜ਼ ਦੀ ਬੱਸ ਉੱਤਰ ਪ੍ਰਦੇਸ਼ ਦੇ ਰਾਮਪੁਰ ਜ਼ਿਲ੍ਹੇ ਦੇ ਬਿਲਾਸਪੁਰ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਈ। ਜ਼ਿਕਰਯੋਗ ਹੈ ਕਿ ਹਲਦਵਾਨੀ ਡਿਪੂ ਦੀ ਰੋਡਵੇਜ਼ ਬੱਸ ਦਿੱਲੀ ਤੋਂ ਹਲਦਵਾਨੀ ਆ ਰਹੀ ਸੀ ਪਰ ਸਵੇਰੇ ਕਰੀਬ 5 ਵਜੇ ਬੱਸ ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ।

ਹਾਦਸੇ ਵਿੱਚ ਬੱਸ ਚਾਲਕ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਸਵਾਰੀਆਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈਆਂ। ਜ਼ਖਮੀਆਂ ਨੂੰ ਤੁਰੰਤ ਸਥਾਨਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਹਾਦਸੇ ਵਿੱਚ ਰੋਡਵੇਜ਼ ਦੀ ਬੱਸ ਪੂਰੀ ਤਰ੍ਹਾਂ ਨੁਕਸਾਨੀ ਗਈ। ਘਟਨਾ ਦੀ ਸੂਚਨਾ ਮਿਲਣ ਤੇ ਹਲਦਵਾਨੀ ਰੋਡਵੇਜ਼ ਪ੍ਰਸ਼ਾਸਨ ਮੌਕੇ ਤੇ ਪਹੁੰਚ ਗਿਆ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਯਾਤਰੀਆਂ ਨੂੰ ਲੈ ਕੇ ਦਿੱਲੀ ਤੋਂ ਹਲਦਵਾਨੀ ਆ ਰਹੀ ਸੀ ਅਤੇ ਬੱਸ ਵਿੱਚ 14 ਯਾਤਰੀ ਸਵਾਰ ਸਨ।

ਉਤਰਾਖੰਡ ਰੋਡਵੇਜ਼ ਦੀ ਬੱਸ ਸਾਹਮਣੇ ਤੋਂ ਆ ਰਹੇ ਚੌਲਾਂ ਨਾਲ ਭਰੀ ਟਰੈਕਟਰ ਟਰਾਲੀ ਨਾਲ ਟਕਰਾ ਗਈ। ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਬਲਵਾਨ ਸਿੰਘ ਪੁਲੀਸ ਫੋਰਸ ਨਾਲ ਮੌਕੇ ਤੇ ਪੁੱਜੇ। ਬਾਅਦ ਵਿੱਚ ਪੁਲੀਸ ਨੇ ਬੱਸ ਵਿੱਚ ਫਸੇ ਯਾਤਰੀਆਂ ਨੂੰ ਬਾਹਰ ਕੱਢ ਕੇ ਇਲਾਜ ਲਈ ਕਮਿਊਨਿਟੀ ਹੈਲਥ ਸੈਂਟਰ ਵਿੱਚ ਦਾਖਲ ਕਰਵਾਇਆ। ਇਲਾਜ ਦੌਰਾਨ ਡਾਕਟਰਾਂ ਨੇ ਡਰਾਈਵਰ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲੀਸ ਅਨੁਸਾਰ ਮ੍ਰਿਤਕ ਡਰਾਈਵਰ ਰਮਨਦੀਪ ਸਿੰਘ ਪਿੰਡ ਕਰੀਮਗੰਜ ਥਾਣਾ ਬਹਿਦੀ ਜ਼ਿਲ੍ਹਾ ਬਰੇਲੀ ਦਾ ਵਸਨੀਕ ਸੀ। ਜਦਕਿ ਕੰਡਕਟਰ ਚੰਨਣ ਸਿੰਘ ਮੁਹੱਲਾ ਦਾਮੁਵਢੂੰਗਾ ਹਲਦਵਾਨੀ ਦਾ ਰਹਿਣ ਵਾਲਾ ਹੈ।

Continue Reading

Latest News

Trending