Connect with us

Mohali

ਨੌਜਵਾਨਾਂ ਵਿੱਚ ਵਿਦੇਸ਼ ਜਾਣ ਦੀ ਹੋੜ ਦੀ ਬਾਤ ਪਾਉਂਦੀਆਂ ਦਸਤਾਵੇਜ਼ੀ ਫਿਲਮਾਂ ‘ਪੋੜੀ’ ਤੇ ‘ਬੇਵਤਨੇ’ ਦੇ ਪ੍ਰਦਰਸ਼ਨ ਕਰੇਗੀ ਪੰਜਾਬ ਇਪਟਾ

Published

on

 

ਐਸ ਏ ਐਸ ਨਗਰ, 26 ਨਵੰਬਰ (ਸ.ਬ.) ਇਪਟਾ, ਪੰਜਾਬ ਵੱਲੋਂ ਆਪਣੀਆਂ ਜ਼ਿਲ੍ਹਾ ਇਕਾਈਆਂ ਦੇ ਸਹਿਯੋਗ ਨਾਲ ਨੌਜਵਾਨਾਂ ਵਿਚ ਵਿਦੇਸ਼ ਜਾਣ ਦੀ ਹੋੜ ਅਤੇ ਉੱਥੇ ਜਾ ਕੇ ਹੋ ਰਹੀਆਂ ਖੱਜਲ-ਖੁਆਰੀਆਂ ਅਤੇ ਸੰਕਟਾਂ ਦੀ ਬਾਤ ਪਾਉਂਦੀਆਂ ਸਰੀ ਕੇਨੈਡਾ ਰਹਿੰਦੇ ਨਾਟ-ਕਰਮੀ ਨਵਲਪ੍ਰੀਤ ਰੰਗੀ (ਨਾਟ-ਕਰਮੀ) ਦੀਆਂ ਲਿਖੀਆਂ ਤੇ ਨਿਰਦੇਸ਼ਤ ਦਸਤਾਵੇਜ਼ੀ ਫਿਲਮਾਂ ‘ਪੋੜੀ’ ਅਤੇ ‘ਬੇਵਤਨੇ’ ਦੇ ਪ੍ਰਦਰਸ਼ਨ ਇਪਟਾ, ਪੰਜਾਬ ਦੇ ਪ੍ਰਧਾਨ ਸੰਜੀਵਨ ਸਿੰਘ ਤੇ ਜਨਰਲ ਸਕੱਤਰ ਨਾਟ-ਕਰਮੀ ਇੰਦਰਜੀਤ ਰੂਪੋਵਾਲੀ ਦੀ ਰਹਿਨੁਮਾਈ ਹੇਠ ਪੰਜਾਬ ਦੇ ਵੱਖ ਸ਼ਹਿਰਾਂ ਅਤੇ ਕਸਬਿਆਂ ਕਾਲਜਾਂ ਵਿਚ ਕੀਤੇ ਜਾਣਗੇ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਚ ਦਸਤਾਵੇਜ਼ੀ ਫਿਲਮਾਂ ਦੇ ਪ੍ਰਦਰਸ਼ਨਾਂ ਦੀ ਲੜੀ ਦੇ ਕਨਵੀਨਰ ਨੀਰਜ ਕੌਸ਼ਿਕ ਅਤੇ ਕੋ ਕਨਵੀਨਰ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਗੁਰਦਾਸਪੁਰ ਵਿਖੇ ਗੁਰਮੀਤ ਸਿੰਘ ਪਾਹੜਾ, ਪਠਾਨਕੋਟ ਵਿਖੇ ਡਾ. ਸੁਰੇਸ਼ ਮਹਿਤਾ, ਅੰਮ੍ਰਿਤਸਰ ਵਿਖੇ ਗੁਰਮੇਲ ਸ਼ਾਮਨਗਰ, ਕਪੂਰਥਲਾ ਵਿਖੇ ਦੀਪਕ ਨਾਹਰ, ਜਲੰਧਰ ਵਿਖੇ ਗੁਰਵਿੰਦਰ ਸਿੰਘ, ਫਗਵਾੜਾ ਵਿਖੇ ਗਮਨੂ ਬਾਂਸਲ, ਲੁਧਿਆਣਾ ਵਿਖੇ ਪ੍ਰਦੀਪ ਸ਼ਰਮਾ, ਹੁਸ਼ਿਆਪੁਰ ਵਿਖੇ ਅਸ਼ੋਕ ਪੁਰੀ, ਰੋਪੜ ਵਿਖੇ ਰਾਬਿੰਦਰ ਸਿੰਘ ਰੱਬੀ, ਮੁਹਾਲੀ ਵਿਖੇ ਨਰਿੰਦਰ ਨੀਨਾ ਤੇ ਜਸਬੀਰ ਗਿੱਲ, ਪਟਿਆਲਾ ਵਿਖੇ ਡਾ. ਕੁਲਦੀਪ ਦੀਪ, ਸੰਗਰੂਰ ਵਿਖੇ ਦਲਬਾਰ ਸਿੰਘ ਤੇ ਗੁਰਦਿਆਲ ਨਿਰਮਾਣ, ਮਾਨਸਾ ਵਿਖੇ ਬਿੱਟੂ ਔਲਖ ਤੇ ਮੇਘਰਾਜ ਰੱਲਾ ਅਤੇ ਬਠਿੰਡਾ ਵਿਖੇ ਕਿਰਤੀ ਕਿਰਪਾਲ ਵਲੋਂ ਇਹਨਾਂ ਦਸਤਾਵੇਜ਼ੀ ਫਿਲਮਾਂ ਦੇ ਪ੍ਰਦਰਸ਼ਨ ਦਾ ਇੰਤਜ਼ਾਮ ਕੀਤਾ ਜਾ ਰਿਹਾ ਹੈ।

Continue Reading

Mohali

4 ਨਵੰਬਰ ਨੂੰ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਣ ਵਾਲੀ ਵਿਸ਼ਾਲ ਰੈਲੀ ਦੇਵੇਗੀ ਪੰਜਾਬ ਵਿੱਚ ਕਾਂਗਰਸ ਦੀ ਮਜ਼ਬੂਤੀ ਦਾ ਸੁਨੇਹਾ : ਬਲਜੀਤ ਕੌਰ

Published

on

By

ਐਸ ਏ ਐਸ ਨਗਰ, 30 ਅਕਤੂਬਰ (ਸ.ਬ.) ਪੰਜਾਬ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਬਲਜੀਤ ਕੌਰ ਨੇ ਕਿਹਾ ਹੈ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਕਾਂਗਰਸ ਪਾਰਟੀ ਵੱਲੋਂ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਕੀਤੀ ਜਾ ਰਹੀ ਵਿਸ਼ਾਲ ਰੈਲੀ ਪੰਜਾਬ ਦੀ ਸਿਆਸਤ ਵਿੱਚ ਇੱਕ ਮਹੱਤਵਪੂਰਨ ਮੋੜ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਰੈਲੀ ਪੰਜਾਬ ਦੇ ਲੋਕਾਂ ਦੇ ਹੱਕਾਂ, ਕਿਸਾਨਾਂ, ਨੌਜਵਾਨਾਂ, ਮਹਿਲਾਵਾਂ ਅਤੇ ਆਮ ਵਰਗ ਦੀਆਂ ਸਮੱਸਿਆਵਾਂ ਨੂੰ ਉਠਾਉਣ ਲਈ ਇੱਕ ਵੱਡਾ ਮੰਚ ਬਣੇਗੀ।

ਬਲਜੀਤ ਕੌਰ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ ਅਤੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨਾਲ ਪਾਰਟੀ ਵਰਕਰਾਂ ਨੂੰ ਹੋਰ ਉਤਸ਼ਾਹ ਮਿਲੇਗਾ ਅਤੇ ਸੰਗਠਨਾਤਮਕ ਗਤੀਵਿਧੀਆਂ ਨੂੰ ਨਵੀਂ ਦਿਸ਼ਾ ਮਿਲੇਗੀ।

ਉਨ੍ਹਾਂ ਕਿਹਾ ਕਿ ਇਸ ਰੈਲੀ ਵਿੱਚ ਪੰਜਾਬ ਮਹਿਲਾ ਕਾਂਗਰਸ ਵੀ ਆਪਣੀ ਸਰਗਰਮ ਭੂਮਿਕਾ ਨਿਭਾਏਗੀ। ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਮਹਿਲਾ ਕਾਂਗਰਸ ਦੀਆਂ ਅਹੁਦੇਦਾਰਾਂ ਅਤੇ ਵਰਕਰਾਂ ਦੀ ਸ਼ਮੂਲੀਅਤ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਮਹਿਲਾਵਾਂ ਦੀ ਬਰਾਬਰ ਦੀ ਭਾਗੀਦਾਰੀ ਬੇਹੱਦ ਜ਼ਰੂਰੀ ਹੈ। ਪੰਜਾਬ ਮਹਿਲਾ ਕਾਂਗਰਸ ਹਰ ਜ਼ਿਲ੍ਹੇ, ਹਰ ਬਲਾਕ ਅਤੇ ਹਰ ਬੂਥ ਪੱਧਰ ਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਨਸ਼ਿਆਂ, ਬੇਰੁਜ਼ਗਾਰੀ, ਮਹਿੰਗਾਈ, ਵਿਗੜਦੀ ਕਾਨੂੰਨ-ਵਿਵਸਥਾ ਅਤੇ ਕਿਸਾਨੀ ਨਾਲ ਜੁੜੀਆਂ ਸਮੱਸਿਆਵਾਂ ਕਾਰਨ ਚਿੰਤਤ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਅਨੇਕਾਂ ਸਵਾਲ ਖੜ੍ਹੇ ਹੋ ਰਹੇ ਹਨ। ਕਾਂਗਰਸ ਪਾਰਟੀ ਲੋਕਾਂ ਦੇ ਇਨ੍ਹਾਂ ਸਵਾਲਾਂ ਦਾ ਜਵਾਬ ਸਰਕਾਰ ਤੋਂ ਮੰਗਦੀ ਰਹੇਗੀ।

ਉਹਨਾਂ ਕਿਹਾ ਕਿ 4 ਨਵੰਬਰ ਦੀ ਰੈਲੀ ਸਿਰਫ਼ ਇੱਕ ਸਿਆਸੀ ਇਕੱਠ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਨੂੰ ਰਾਸ਼ਟਰੀ ਪੱਧਰ ਤੇ ਉਠਾਉਣ ਅਤੇ ਸਰਕਾਰ ਤੋਂ ਜਵਾਬਦੇਹੀ ਮੰਗਣ ਦਾ ਇੱਕ ਮਹੱਤਵਪੂਰਨ ਮੰਚ ਹੋਵੇਗੀ। ਪੰਜਾਬ ਮਹਿਲਾ ਕਾਂਗਰਸ ਇਸ ਰੈਲੀ ਦੀ ਸਫਲਤਾ ਲਈ ਆਪਣੀ ਪੂਰੀ ਜ਼ਿੰਮੇਵਾਰੀ ਨਿਭਾਏਗੀ।

Continue Reading

Mohali

ਕੁਲਜੀਤ ਸਿੰਘ ਬੇਦੀ ਵਲੋਂ ਪੰਜਾਬ ਮਿਸ਼ਨ 2027 ਬਾਰੇ ਪਿੰਡ ਕੁਰੜਾ ਦੇ ਵਸਨੀਕਾਂ ਨਾਲ ਚੋਣ ਮੀਟਿੰਗ

Published

on

By

ਮਨਦੀਪ ਸਿੰਘ ਵੱਲੋਂ ਸਾਥੀਆਂ ਸਮੇਤ ਮੀਟਿੰਗ ਕਰਕੇ ਕੀਤੀ ਚਰਚਾ

ਐਸ ਏ ਐਸ ਨਗਰ, 30 ਅਕਤੂਬਰ (ਸ.ਬ.) ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੇ ਹੱਕ ਵਿੱਚ ਮੁਹਾਲੀ ਵਿਧਾਨ ਸਭਾ ਹਲਕੇ ਦੇ ਪਿੰਡ ਕੁਰੜਾ ਵਿਖੇ ਮਨਦੀਪ ਸਿੰਘ ਵੱਲੋਂ ਆਪਣੇ ਸਾਥੀਆਂ ਸਮੇਤ ਇੱਕ ਮੀਟਿੰਗ ਕੀਤੀ ਗਈ। ਇਸ ਦੌਰਾਨ ਪੰਜਾਬ ਮਿਸ਼ਨ 2027 ਅਤੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਪਿੰਡ ਦੇ ਵੱਖ-ਵੱਖ ਮੁੱਦਿਆਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਪਿੰਡ ਵਾਸੀਆਂ ਨੇ ਕੁਲਜੀਤ ਸਿੰਘ ਬੇਦੀ ਨੂੰ ਸਮਰਥਨ ਦੇਣ ਦਾ ਭਰੋਸਾ ਦਿੱਤਾ।

ਮੀਟਿੰਗ ਦੌਰਾਨ ਮਨਦੀਪ ਸਿੰਘ ਨੇ ਕਿਹਾ ਕਿ ਕੁਲਜੀਤ ਸਿੰਘ ਬੇਦੀ ਇੱਕ ਵਧੀਆ ਅਤੇ ਲੋਕਾਂ ਨਾਲ ਜੁੜੇ ਰਹਿਣ ਵਾਲੇ ਆਗੂ ਹਨ। ਉਹ ਹਮੇਸ਼ਾ ਲੋਕਾਂ ਨੂੰ ਨਾਲ ਲੈ ਕੇ ਚੱਲਦੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਦੀ ਤਹਿ ਤੱਕ ਜਾਂਦੇ ਹਨ।

ਇਸ ਮੌਕੇ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਲੋਕ ਹਿੱਤਾਂ ਨੂੰ ਪਹਿਲ ਦਿੱਤੀ ਹੈ ਅਤੇ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਹੈ। ਲੋੜ ਪੈਣ ਤੇ ਉਨ੍ਹਾਂ ਨੇ ਲੋਕਾਂ ਦੇ ਹੱਕਾਂ ਲਈ ਅਦਾਲਤ ਦਾ ਦਰਵਾਜ਼ਾ ਖੜਕਾਉਣ ਤੋਂ ਵੀ ਗੁਰੇਜ਼ ਨਹੀਂ ਕੀਤਾ। ਉਹਨਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਸਿਰਫ਼ ਰਾਜਨੀਤੀ ਕਰਨਾ ਨਹੀਂ, ਬਲਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦਾ ਢੁੱਕਵਾਂ ਹੱਲ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਅਸਲ ਵਿਕਾਸ ਉਦੋਂ ਹੀ ਸੰਭਵ ਹੈ, ਜਦੋਂ ਲੋਕਾਂ ਦੀ ਆਵਾਜ਼ ਸੁਣੀ ਜਾਵੇ ਅਤੇ ਉਨ੍ਹਾਂ ਦੀਆਂ ਲੋੜਾਂ ਮੁਤਾਬਕ ਯੋਜਨਾਵਾਂ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ਤੇ ਇਲਾਕੇ ਦੇ ਪਿੰਡਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ ਅਤੇ ਵਿਕਾਸ ਕਾਰਜ ਵੀ ਪਿੰਡ ਵਾਸੀਆਂ ਦੀ ਸਲਾਹ ਅਤੇ ਰਾਏ ਅਨੁਸਾਰ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇਗੀ। ਇਸ ਮੌਕੇ ਗਗਨਦੀਪ ਸਿੰਘ, ਗਗਨ ਧਾਲੀਵਾਲ, ਅਜੈਬ ਸਿੰਘ ਬਾਕਰਪੁਰ ਅਤੇ ਗੁਰਪ੍ਰੀਤ ਸਿੰਘ ਸਮੇਤ ਹੋਰ ਸਾਥੀ ਹਾਜ਼ਰ ਸਨ।

Continue Reading

Mohali

ਸਰਕਾਰੀ ਕਾਲਜ, ਮੁਹਾਲੀ ਦੇ ਰੈਡ ਰਿਬਨ ਕਲੱਬ ਵੱਲੋਂ ਖ਼ੂਨਦਾਨ ਜਾਗਰੂਕਤਾ ਰੈਲੀ ਦਾ ਆਯੋਜਨ

Published

on

By

ਐਸ ਏ ਐਸ ਨਗਰ, 30 ਅਕਤੂਬਰ (ਸ.ਬ.) ਐਸ. ਐਮ. ਐਚ. ਐਸ. ਸਰਕਾਰੀ ਕਾਲਜ, ਫੇਜ਼-6, ਮੁਹਾਲੀ ਦੇ ਰੈਡ ਰਿਬਨ ਕਲੱਬ ਵੱਲੋਂ ਖ਼ੂਨਦਾਨ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣ ਲਈ ਇੱਕ ਰੈਲੀ ਕੱਢੀ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਖ਼ੂਨ ਦੀ ਹਰ ਬੂੰਦ, ਜ਼ਿੰਦਗੀ ਦੀ ਨਵੀਂ ਉਮੀਦ” ਅਤੇ ਖ਼ੂਨਦਾਨ, ਮਹਾਂਦਾਨ” ਆਦਿ ਨਾਅਰਿਆਂ ਰਾਹੀਂ ਲੋਕਾਂ ਨੂੰ ਸਵੈ-ਇੱਛਾ ਨਾਲ ਖ਼ੂਨਦਾਨ ਕਰਨ ਲਈ ਪ੍ਰੇਰਿਤ ਕੀਤਾ। ਰੈਲੀ ਵਿੱਚ ਲਗਭਗ 90 ਵਿਦਿਆਰਥੀਆਂ ਨੇ ਭਾਗ ਲਿਆ।

ਰੈਲੀ ਦੀ ਸ਼ੁਰੂਆਤ ਮੌਕੇ ਸੰਬੋਧਨ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਬੈਂਸ ਨੇ ਵਿਦਿਆਰਥੀਆਂ ਨੂੰ ਸਮਾਜ ਸੇਵਾ ਅਤੇ ਮਨੁੱਖਤਾ ਦੀ ਭਲਾਈ ਦੇ ਕਾਰਜਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਰੈੱਡ ਰਿਬਨ ਕਲੱਬ ਦੀ ਕਨਵੀਨਰ ਪ੍ਰੋ. ਮੁਨੀਸ਼ਾ ਮਹਾਜਨ ਦੀ ਅਗਵਾਈ ਹੇਠ ਕਰਵਾਏ ਇਹ ਪ੍ਰੋਗਰਾਮ ਦੌਰਾਨ ਕਲੱਬ ਦੇ ਮੈਂਬਰਾਂ ਪ੍ਰੋ. ਆਸ਼ੀਸ਼ ਕੇ. ਬਾਜਪਾਈ, ਪ੍ਰੋ. ਸ਼ਾਲੂ, ਪ੍ਰੋ. ਰੁਪਿੰਦਰ ਕੌਰ, ਪ੍ਰੋ. ਸਿਮਰਨ ਕੌਰ, ਪ੍ਰੋ. ਦਵਿੰਦਰ ਕੁਮਾਰ, ਸ਼੍ਰੀਮਤੀ ਰਾਜਵੰਤ ਕੌਰ, ਸ਼੍ਰੀ ਜਗਮੋਹਨ ਸਿੰਘ ਅਤੇ ਸ਼੍ਰੀਮਤੀ ਹਰਪ੍ਰੀਤ ਕੌਰ ਨੇ ਸਰਗਰਮ ਭੂਮਿਕਾ ਨਿਭਾਈ।

Continue Reading

Latest News

Trending