Chandigarh
ਵਧੀਕ ਮੁੱਖ ਚੋਣ ਅਫਸਰ ਹਰੀਸ਼ ਨਈਅਰ ਨੇ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਦੀਆਂ ਮੁੱਢਲੀ ਪ੍ਰਕਾਸ਼ਨਾਂ ਦੀਆਂ ਵੋਟਰ ਸੂਚੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਪੀਆਂ
12 ਦਸੰਬਰ ਤੱਕ ਦਾਇਰ ਕੀਤੇ ਜਾ ਸਕਣਗੇ ਦਾਅਵੇ ਅਤੇ ਇਤਰਾਜ਼
ਚੰਡੀਗੜ੍ਹ, 27 ਨਵੰਬਰ (ਸ.ਬ.) ਪੰਜਾਬ ਦੇ ਵਧੀਕ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਨੇ ਸੂਬੇ ਦੀਆਂ ਚਾਰ ਵਿਧਾਨ ਸਭਾ ਹਲਕੇ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਦੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਬਿਨਾਂ ਫੋਟੋ ਵੋਟਰ ਸੂਚੀ ਦੀਆਂ ਸੀਡੀਜ਼ ਸੌਪੀਆਂ ਹਨ। ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸ੍ਰੀ ਨਈਅਰ ਨੇ ਦੱਸਿਆ ਕਿ 27 ਨਵੰਬਰ, 2024 ਨੂੰ ਮੁੱਢਲੀ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਤੱਕ ਇਨ੍ਹਾਂ ਚਾਰਾਂ ਹਲਕਿਆਂ ਵਿਚ ਕੁੱਲ ਵੋਟਰਾਂ ਦੀ ਗਿਣਤੀ 697413 ਹੈ। ਜਿਨ੍ਹਾਂ ਵਿੱਚੋਂ ਮਰਦ ਵੋਟਰ 366077, ਔਰਤਾਂ 331310, ਤੀਜਾ ਲਿੰਗ 26, ਐਨ.ਆਰ.ਆਈ 51, ਦਿਵਿਆਂਗ ਵੋਟਰ 5729 ਅਤੇ ਸਰਵਿਸ ਵੋਟਰ 3968 ਹਨ।
ਉਨ੍ਹਾਂ ਦੱਸਿਆ ਕਿ ਮੁੱਢਲੀ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਆਖਰੀ 12 ਦਸੰਬਰ ਹੈ। ਇਸ ਦੌਰਾਨ ਵੋਟਰ ਜਾਗਰੂਕਤਾ ਵਧਾਉਣ ਲਈ 27 ਨਵੰਬਰ ਤੋਂ 12 ਦਸੰਬਰ, 2024 ਤੱਕ ਸਵੀਪ ਗਤੀਵਿਧੀਆਂ ਵੀ ਚਲਾਈਆਂ ਜਾਣਗੀਆਂ।
ਮੀਟਿੰਗ ਵਿੱਚ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਜੁਆਇੰਟ ਸੀਈਓ ਸਕੱਤਰ ਸਿੰਘ ਬੱਲ, ਡਿਪਟੀ ਸੀਈਓ ਭਾਰਤ ਭੂਸ਼ਨ ਬਾਂਸਲ ਅਤੇ ਚੋਣ ਅਧਿਕਾਰੀ ਅੰਜੂ ਬਾਲਾ ਤੋਂ ਇਲਾਵਾ ਸੀਈਓ ਦਫ਼ਤਰ ਦੇ ਉੱਚ ਅਧਿਕਾਰੀ ਹਾਜ਼ਰ ਸਨ।
Chandigarh
ਮੁੱਖ ਮੰਤਰੀ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ 1754 ਅਸਾਮੀਆਂ ਦਾ ਬੈਕਲਾਗ ਭਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਦਾ ਐਲਾਨ
ਅੰਗਹੀਣ ਵਿਅਕਤੀਆਂ ਦੇ ਅਧਿਕਾਰ ਐਕਟ, 2016 ਅਧੀਨ ਨਿਯਮਾਂ ਵਿੱਚ ਸੋਧ ਦੀ ਦਿੱਤੀ ਸਹਿਮਤੀ
ਚੰਡੀਗੜ੍ਹ, 10 ਦਸੰਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਦਿਵਿਆਂਗ ਵਿਅਕਤੀਆਂ ਲਈ ਰਾਖਵੀਆਂ ਅਸਾਮੀਆਂ ਦੇ ਬੈਕਲਾਗ ਨੂੰ ਭਰਨ ਲਈ ਵੱਡੀ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।
ਇੱਥੇ ਆਪਣੇ ਅਧਿਕਾਰਕ ਰਿਹਾਇਸ਼ ਤੇ ਸਮਾਜਿਕ ਨਿਆਂ ਅਤੇ ਬਾਲ ਭਲਾਈ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਦਿਵਿਆਂਗ ਵਿਅਕਤੀਆਂ ਦੀਆਂ ਖਾਲੀ ਅਸਾਮੀਆਂ ਦੇ ਬੈਕਲਾਗ ਦੀ ਸ਼ਨਾਖਤ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ ਬੈਕਲਾਗ ਵਜੋਂ ਸਿੱਧੀ ਭਰਤੀ ਦੀਆਂ 1754 ਅਸਾਮੀਆਂ ਅਤੇ ਤਰੱਕੀ ਦੀਆਂ 556 ਅਸਾਮੀਆਂ ਦੀ ਪਛਾਣ ਕੀਤੀ ਗਈ ਹੈ। ਉਹਨਾਂ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਖ਼ਾਲੀ ਅਸਾਮੀਆਂ ਨੂੰ ਜਲਦੀ ਤੋਂ ਜਲਦੀ ਭਰਨ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇ।
ਮੁੱਖ ਮੰਤਰੀ ਨੇ ਅੰਗਹੀਣ ਵਿਅਕਤੀਆਂ ਦੇ ਅਧਿਕਾਰ ਐਕਟ, 2016 ਦੇ ਨਿਯਮਾਂ ਵਿੱਚ ਸੋਧ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀ ਸਮਾਜ ਦੇ ਅਸਲੀ ਨਾਇਕ ਹੁੰਦੇ ਹਨ ਕਿਉਂਕਿ ਉਹ ਬਹੁਤ ਸਾਰੀਆਂ ਔਕੜਾਂ ਦੇ ਬਾਵਜੂਦ ਜ਼ਿੰਦਗੀ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਂਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਦਿਵਿਆਂਗ ਵਿਅਕਤੀਆਂ ਦੇ ਸਰਵਪੱਖੀ ਵਿਕਾਸ ਲਈ ਕਈ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਸੂਬਾ ਸਰਕਾਰ ਨੇ ਨੇਤਰਹੀਣਾਂ ਦੇ ਆਸ਼ਰਿਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਿੱਤੀ ਹੈ ਅਤੇ ਇਸ ਸਬੰਧੀ ਜਲਦੀ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਰੋਡਵੇਜ਼ ਤੇ ਪੀ.ਆਰ.ਟੀ.ਸੀ. ਬੱਸਾਂ ਦੇ ਕਿਰਾਏ ਵਿੱਚ ਦਿਵਿਆਂਗ ਵਿਅਕਤੀਆਂ ਨੂੰ 50 ਫੀਸਦੀ ਰਿਆਇਤ ਦਿੱਤੀ ਗਈ ਹੈ ਅਤੇ 2023-24 ਦੌਰਾਨ 7.5 ਲੱਖ ਯਾਤਰੀਆਂ ਨੂੰ ਲਾਭ ਦੇ ਕੇ 2.19 ਕਰੋੜ ਰੁਪਏ ਖ਼ਰਚੇ ਗਏ ਹਨ।
ਉਹਨਾਂ ਕਿਹਾ ਕਿ ਸੂਬਾ ਸਰਕਾਰ ਨੇ 2.65 ਲੱਖ ਦਿਵਿਆਂਗ ਵਿਅਕਤੀਆਂ ਨੂੰ ਸਟੇਟ ਪੈਨਸ਼ਨ ਸਕੀਮ ਅਧੀਨ ਕਵਰ ਕੀਤਾ ਹੈ ਅਤੇ 2024-25 ਦੌਰਾਨ ਲਾਭਪਾਤਰੀਆਂ ਨੂੰ 278.17 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦਿਵਿਆਂਗ ਬੱਚਿਆਂ ਵਿੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ 12607 ਲਾਭਪਾਤਰੀਆਂ ਨੂੰ 3.37 ਕਰੋੜ ਰੁਪਏ ਦੀ ਰਾਸ਼ੀ ਵਜ਼ੀਫੇ ਵਜੋਂ ਅਦਾ ਕੀਤੀ ਜਾ ਚੁੱਕੀ ਹੈ। ਇਸਦੇ ਇਲਾਵਾ ਸਰਕਾਰ ਨੇ 144 ਸਰਕਾਰੀ ਇਮਾਰਤਾਂ ਨੂੰ ਦਿਵਿਆਂਗ ਵਿਅਕਤੀਆਂ ਦੇ ਅਨੁਕੂਲ ਬਣਾਉਣ ਲਈ ਐਸ. ਆਈ. ਪੀ. ਡੀ. ਏ. ਸਕੀਮ ਤਹਿਤ 23.16 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਮਾਣ ਨਾਲ ਜੀਵਨ ਬਤੀਤ ਕਰਨ ਦਾ ਮੌਕਾ ਦੇਣ ਲਈ ਸੂਬਾ ਸਰਕਾਰ ਨੇ ਪਿਛਲੇ ਦੋ ਸਾਲਾਂ ਦੌਰਾਨ 105 ਦਿਵਿਆਂਗ ਵਿਅਕਤੀਆਂ ਨੂੰ ਰਿਆਇਤੀ ਵਿਆਜ ਦਰਾਂ ਤੇ 1.31 ਕਰੋੜ ਰੁਪਏ ਦੇ ਕਰਜ਼ੇ ਪ੍ਰਾਪਤ ਕਰਨ ਦੀ ਸਹੂਲਤ ਦਿੱਤੀ ਹੈ ਅਤੇ 21 ਦਿਵਿਆਂਗ ਵਿਅਕਤੀਆਂ ਨੂੰ ਵੱਖ-ਵੱਖ ਸੰਸਥਾਵਾਂ ਜਿਵੇਂ ਕਿ ਮਿਲਕਫੈੱਡ, ਮਾਰਕਫੈੱਡ ਅਤੇ ਹੋਰ ਸੰਸਥਾਵਾਂ ਤੋਂ ਬੂਥ ਦਿਵਾਏ ਗਏ ਹਨ।
Chandigarh
ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਪੰਜਾਬ ਯੂਥ ਕਾਂਗਰਸ ਦੇ ਮੈਂਬਰਾਂ ਨੂੰ ਚੰਡੀਗੜ੍ਹ ਪੁਲੀਸ ਨੇ ਹਿਰਾਸਤ ਵਿੱਚ ਲਿਆ
ਚੰਡੀਗੜ੍ਹ, 10 ਦਸੰਬਰ (ਸ.ਬ.) ਪੰਜਾਬ ਯੂਥ ਕਾਂਗਰਸ ਵਲੋਂ ਅੱਜ ਨਸ਼ੇ ਅਤੇ ਬੇਰੁਜ਼ਗਾਰੀ ਦੇ ਮੁੱਦੇ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਦੇ ਐਲਾਨ ਤਹਿਤ ਜਦੋਂ ਅੱਜ ਕਾਂਗਰਸੀ ਆਗੂ ਤੇ ਸਮਰਥਕ ਕਾਂਗਰਸ ਭਵਨ ਤੋਂ ਬਾਹਰ ਆਏ ਤਾਂ ਚੰਡੀਗੜ੍ਹ ਪੁਲੀਸ ਨੇ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਜਲ ਤੋਪਾਂ ਅਤੇ ਹੋਰ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਪੁਲੀਸ ਅਤੇ ਕਾਂਗਰਸੀ ਆਗੂਆਂ ਵਿਚਾਲੇ ਲੰਮੀ ਤਕਰਾਰ ਹੋਈ। ਪਰ ਪੁਲੀਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ।
ਕਾਂਗਰਸੀ ਆਗੂਆਂ ਦੇ ਅੱਗੇ ਵਧਣ ਦੀ ਮੰਗ ਤੇ ਅੜੇ ਰਹਿਣ ਤੇ ਪੁਲੀਸ ਨੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਸਮੇਤ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਕਾਂਗਰਸੀ ਵਰਕਰਾਂ ਅਤੇ ਪੁਲੀਸ ਵਿਚਾਲੇ ਹੱਥੋਪਾਈ ਵੀ ਹੋਈ।
Chandigarh
ਸ਼ਾਬਦਿਕ ਗ਼ਲਤੀਆਂ ਵਾਲੇ ਪ੍ਰਕਾਸ਼ਿਤ ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਦੇ ਸੰਸਕਰਣਾਂ ਨੂੰ ਤੁਰੰਤ ਨਸ਼ਟ ਕੀਤਾ ਜਾਵੇ : ਸਪੀਕਰ ਸੰਧਵਾਂ
ਉੱਚ ਸਿੱਖਿਆ ਵਿਭਾਗ ਨੂੰ ਤਿੰਨ ਹਫ਼ਤਿਆਂ ਵਿੱਚ ਰਿਪੋਰਟ ਸੌਂਪਣ ਲਈ ਕਿਹਾ
ਚੰਡੀਗੜ੍ਹ, 10 ਦਸੰਬਰ (ਸ.ਬ.) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਸ਼ਾਬਦਿਕ ਗਲਤੀਆਂ ਵਾਲੇ ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਦੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਸੰਸਕਰਨਾਂ ਨੂੰ ਨਸ਼ਟ ਕਰਨ ਲਈ ਤੁਰੰਤ ਕਾਰਵਾਈ ਕਰਨ ਦੀ ਵਕਾਲਤ ਕੀਤੀ ਹੈ।
ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਵੱਖ-ਵੱਖ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਸ: ਸੰਧਵਾਂ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਮਹਾਨ ਕੋਸ਼ ਦੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਸੰਸਕਰਨਾਂ ਨੂੰ ਨਸ਼ਟ ਕਰਨ ਲਈ ਢੁਕਵੇਂ ਕਦਮ ਚੁੱਕੇ ਜਾਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਕੰਮ ਇਸ ਸਬੰਧੀ ਬਣਾਈ ਕਮੇਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਹੀ ਹੋਣਾ ਚਾਹੀਦਾ ਹੈ।
ਸ: ਸੰਧਵਾਂ ਨੇ ਉਚੇਰੀ ਸਿੱਖਿਆ ਵਿਭਾਗ ਨੂੰ ਤਿੰਨ ਹਫ਼ਤਿਆਂ ਵਿੱਚ ਲੋੜੀਂਦੀ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦੀ ਸਰਵਉੱਚਤਾ ਨੂੰ ਕਾਇਮ ਰੱਖਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਭਰਮ-ਭੁਲੇਖਿਆਂ ਨੂੰ ਦੂਰ ਕਰਨ ਲਈ ਇਹ ਕਾਰਜ ਬੇਹੱਦ ਜ਼ਰੂਰੀ ਹੋ ਗਿਆ ਹੈ।
ਇਸ ਮੌਕੇ ਸੇਵਾਮੁਕਤ ਪ੍ਰੋਫ਼ੈਸਰ ਡਾ. ਪਿਆਰੇ ਲਾਲ ਗਰਗ, ਕੇਂਦਰੀ ਸਿੱਖ ਸਭਾ ਦੇ ਜਨਰਲ ਸਕੱਤਰ ਡਾ: ਖੁਸ਼ਹਾਲ ਸਿੰਘ, ਗਿਆਨ ਪ੍ਰਕਾਸ਼ ਟਰੱਸਟ ਲੁਧਿਆਣਾ ਦੇ ਨੁਮਾਇੰਦੇ ਸ: ਸਲੋਚਨ ਬੀਰ ਸਿੰਘ, ਸ: ਅਮਰਜੀਤ ਸਿੰਘ ਧਵਨ, ਸ: ਰਜਿੰਦਰ ਸਿੰਘ ਖ਼ਾਲਸਾ, ਸ: ਬਲਬੀਰ ਸਿੰਘ, ਡਾਇਰੈਕਟਰ ਸ. ਸਿੱਖ ਮਿਸ਼ਨਰੀ ਕਾਲਜ ਦੇ ਸ.ਪਰਮਜੀਤ ਸਿੰਘ, ਡਾਇਰੈਕਟਰ ਉਚੇਰੀ ਸਿੱਖਿਆ ਸ੍ਰੀ ਸੰਯਮ ਅਗਰਵਾਲ ਅਤੇ ਮੁਖੀ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਸ. ਸ੍ਰੀਮਤੀ ਪਰਮਿੰਦਰਜੀਤ ਕੌਰ ਆਦਿ ਹਾਜ਼ਰ ਸਨ।
-
Mohali2 months ago
ਪਿੰਡ ਮੌਲੀ ਵੈਦਵਾਨ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀ ਤੇ ਪੈਨਸਲਾਂ ਵੰਡੀਆਂ
-
Mohali2 months ago
ਰਾਜ ਪੱਧਰੀ ਕ੍ਰਿਕਟ ਮੁਕਾਬਲਿਆਂ ਦੌਰਾਨ ਐਸ ਏ ਐਸ ਨਗਰ ਦੀ ਟੀਮ ਵੱਲੋਂ ਜੇਤੂ ਸ਼ੁਰੂਆਤ
-
Mohali2 months ago
ਫੈਂਸ ਨਾਲ ਰੂਬਰੂ ਹੋਏ ਸੂਫੀ ਗਾਇਕ ਸਤਿੰਦਰ ਸਰਤਾਜ
-
Mohali2 months ago
29 ਅਕਤੂਬਰ ਤੋਂ ਸ਼ੁਰੂ ਹੋਵੇਗਾ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਸੰਬੰਧੀ ਪ੍ਰੋਗਰਾਮ
-
Horscope2 months ago
ਇਸ ਹਫਤੇ ਦਾ ਤੁਹਾਡਾ ਰਾਸ਼ੀਫਲ
-
Mohali2 months ago
ਜ਼ਿਲ੍ਹਾ ਜਿਮਨਾਸਟਿਕ ਮੁਕਾਬਲਿਆਂ ਵਿੱਚ ਲਾਰੈਂਸ ਸਕੂਲ ਦੇ ਵਿਦਿਆਰਥੀ ਚਮਕੇ
-
Punjab2 months ago
ਮਾਲ ਗੱਡੀ ਦੇ ਤੇਲ ਟੈਂਕਰ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ
-
Chandigarh1 month ago
ਭਾਰਤ ਭਰ ਵਿੱਚ ਹਰ ਸਾਲ ਸਾਮ੍ਹਣੇ ਆਉਂਦੇ ਹਨ 1.5 ਤੋਂ 2 ਮਿਲੀਅਨ ਨਵੇਂ ਬ੍ਰੇਨ ਸਟ੍ਰੋਕ ਦੇ ਮਾਮਲੇ: ਡਾ. ਵਿਨੀਤ ਸੱਗਰ