National
ਅਡਾਨੀ ਨੂੰ ਜੇਲ੍ਹ ਵਿੱਚ ਹੋਣਾ ਚਾਹੀਦਾ ਹੈ: ਰਾਹੁਲ

ਕੇਂਦਰ ਸਰਕਾਰ ਤੇ ਅਡਾਨੀ ਦਾ ਬਚਾਅ ਕਰਨ ਦਾ ਦੋਸ਼
ਨਵੀਂ ਦਿੱਲੀ, 27 ਨਵੰਬਰ (ਸ.ਬ.) ਲੋਕ ਸਭਾ ਦੀ ਕਾਰਵਾਈ ਮੁਲਤਵੀ ਹੋਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਸੰਸਦ ਦੇ ਬਾਹਰ ਕਿਹਾ ਕਿ ਅਡਾਨੀ ਤੇ ਅਮਰੀਕਾ ਵਿਚ ਦੋ ਹਜ਼ਾਰ ਕਰੋੜ ਰੁਪਏ ਰਿਸ਼ਵਤ ਦੇਣ ਦਾ ਦੋਸ਼ ਹੈ, ਇਸ ਕਰ ਕੇ ਉਨ੍ਹਾਂ ਨੂੰ ਜੇਲ੍ਹ ਵਿਚ ਹੋਣਾ ਚਾਹੀਦਾ ਹੈ ਪਰ ਮੋਦੀ ਸਰਕਾਰ ਉਨ੍ਹਾਂ ਨੂੰ ਬਚਾਅ ਰਹੀ ਹੈ। ਜਿਕਰਯੋਗ ਹੈ ਕਿ ਭਾਰਤੀ ਅਰਬਪਤੀ ਕਾਰੋਬਾਰੀ ਗੌਤਮ ਅਡਾਨੀ ਤੇ ਅਮਰੀਕਾ ਦੀ ਅਦਾਲਤ ਵਿੱਚ ਉਸ ਤੇ ਸੂਰਜੀ ਊਰਜਾ ਠੇਕੇ ਹਾਸਲ ਕਰਨ ਲਈ ਭਾਰਤੀ ਅਧਿਕਾਰੀਆਂ ਨੂੰ 25 ਕਰੋੜ ਡਾਲਰ (ਕਰੀਬ 2100 ਕਰੋੜ ਰੁਪਏ) ਦੀ ਰਿਸ਼ਵਤ ਦੇਣ ਦੇ ਦੋਸ਼ ਲੱਗੇ ਸਨ। ਭਾਰਤ ਦੇ ਦੂਜੇ ਸਭ ਤੋਂ ਅਮੀਰ ਅਡਾਨੀ ਤੇ ਅਮਰੀਕੀ ਅਧਿਕਾਰੀਆਂ ਨੇ ਦੋ ਵੱਖੋ-ਵੱਖਰੇ ਮਾਮਲਿਆਂ ਵਿੱਚ ਰਿਸ਼ਵਤਖੋਰੀ ਅਤੇ ਸਕਿਉਰਿਟੀਜ਼ ਧੋਖਾਧੜੀ ਦੇ ਦੋਸ਼ ਲਾਏ ਹਨ। ਨਿਊਯਾਰਕ ਦੀ ਅਦਾਲਤ ਵਿੱਚ ਅਮਰੀਕੀ ਨਿਆਂ ਵਿਭਾਗ ਵੱਲੋਂ ਗੌਤਮ ਅਤੇ ਉਸ ਦੇ ਭਤੀਜੇ ਸਾਗਰ ਸਮੇਤ ਸੱਤ ਹੋਰਾਂ ਤੇ ਮਹਿੰਗੀ ਸੂਰਜੀ ਊਰਜਾ ਖ਼ਰੀਦਣ ਲਈ ਆਂਧਰਾ ਪ੍ਰਦੇਸ਼ ਜਿਹੀਆਂ ਸੂਬਾ ਸਰਕਾਰਾਂ ਦੇ ਅਣਪਛਾਤੇ ਅਧਿਕਾਰੀਆਂ ਨੂੰ ਰਿਸ਼ਵਤ ਦੇਣ ਦੇ ਦੋਸ਼ ਲਾਏ ਹਨ ਤਾਂ ਜੋ 20 ਸਾਲਾਂ ਵਿੱਚ ਦੋ ਅਰਬ ਅਮਰੀਕੀ ਡਾਲਰ ਤੋਂ ਵੱਧ ਦਾ ਮੁਨਾਫ਼ਾ ਕਮਾਇਆ ਜਾ ਸਕੇ। ਮੁਕੱਦਮੇ ਮੁਤਾਬਕ ਨਵੀਂ ਦਿੱਲੀ ਸਥਿਤ ਐਜ਼ਿਊਰ ਪਾਵਰ ਵੀ ਕਥਿਤ ਰਿਸ਼ਵਤਖੋਰੀ ਸਾਜ਼ਿਸ਼ ਦਾ ਹਿੱਸਾ ਸੀ। ਇਸ ਤੋਂ ਇਲਾਵਾ ਅਮਰੀਕੀ ਸਕਿਉਰਿਟੀਜ਼ ਅਤੇ ਐਕਸਚੇਂਜ ਕਮਿਸ਼ਨ ਨੇ ਵੀ ਗੌਤਮ ਅਤੇ ਸਾਗਰ ਅਡਾਨੀ ਤੇ ਐਜ਼ਿਊਰ ਪਾਵਰ ਦੇ ਅਧਿਕਾਰੀ ਤੇ ਸੰਘੀ ਸਕਿਊਰਿਟੀਜ਼ ਕਾਨੂੰਨਾਂ ਦੀਆਂ ਧੋਖਾਧੜੀ ਵਿਰੋਧੀ ਧਾਰਾਵਾਂ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਹੈ।
National
ਭਾਜਪਾ ਆਗੂ ਦਾ ਗੋਲੀਆਂ ਮਾਰ ਕੇ ਕਤਲ

ਸੋਨੀਪਤ, 15 ਮਾਰਚ (ਸ.ਬ.) ਹਰਿਆਣਾ ਵਿੱਚ ਭਾਜਪਾ ਆਗੂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਹੋਲੀ ਦੀ ਰਾਤ ਵਾਪਰੀ। ਮ੍ਰਿਤਕ ਭਾਜਪਾ ਆਗੂ ਦੀ ਪਛਾਣ ਸੁਰਿੰਦਰ ਜਵਾਹਰਾ ਵਜੋਂ ਹੋਈ ਹੈ। ਸੁਰਿੰਦਰ ਸੋਨੀਪਤ ਦੇ ਮੁੰਡਲਾਨਾ ਦਾ ਮੰਡਲ ਪ੍ਰਧਾਨ ਸੀ। ਬੀਤੀ ਰਾਤ ਕਰੀਬ 9.30 ਵਜੇ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲੀਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨ ਤੇ ਹੱਤਿਆ ਦਾ ਮੁਕੱਦਮਾ ਦਰਜ ਕੀਤਾ। ਉੱਥੇ ਹੀ, ਪੁਲੀਸ ਨੇ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।
ਵਾਰਦਾਤ ਦੁਕਾਨ ਵਿੱਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਸੁਰਿੰਦਰ ਸ਼ਾਮ ਦੇ ਸਮੇਂ ਆਪਣੀ ਗਲੀ ਵਿਚ ਮੌਜੂਦ ਸੀ। ਇਸ ਦੌਰਾਨ ਪਿੰਡ ਦੇ ਹੀ ਮਨੂੰ ਪੁੱਤਰ ਜਗਦੀਸ਼ ਨੇ ਸੁਰਿੰਦਰ ਤੇ ਫਾਇਰ ਕਰ ਦਿੱਤੇ। ਮਨੂੰ ਨੇ ਕਰੀਬ 2 ਤੋਂ 3 ਫਾਇਰ ਕੀਤੇ। ਦੱਸਿਆ ਜਾ ਰਿਹਾ ਹੈ ਕਿ ਮਨੂੰ ਦੀ ਭੂਆ ਦੀ ਜ਼ਮੀਨ ਸੁਰਿੰਦਰ ਵਲੋਂ ਖਰੀਦੀ ਗਈ ਸੀ। ਜਿਸ ਨੂੰ ਲੈ ਕੇ ਰੰਜਿਸ਼ ਸੀ। ਸੁਰਿੰਦਰ ਪਹਿਲਾਂ ਇਨੈਲੋ ਪਾਰਟੀ ਵਿਚ ਜੁੜਿਆ, ਉਸ ਤੋਂ ਬਾਅਦ ਭਾਜਪਾ ਵਿਚ ਸ਼ਾਮਲ ਹੋਇਆ ਸੀ।
ਭਾਜਪਾ ਆਗੂ ਦੇ ਕਤਲ ਦੀ ਜਾਣਕਾਰੀ ਸਾਹਮਣੇ ਆਉਂਦੇ ਹੀ ਇਲਾਕੇ ਵਿੱਚ ਸਨਸਨੀ ਫੈਲ ਗਈ। ਸੋਸ਼ਲ ਮੀਡੀਆ ਤੇ ਭਾਜਪਾ ਆਗੂ ਸੁਰਿੰਦਰ ਜਵਾਹਰਾ ਦੀਆਂ ਕਈਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ, ਜਿਸ ਵਿਚ ਉਹ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਮੇਤ ਭਾਜਪਾ ਦੇ ਕਈ ਹੋਰ ਵੱਡੇ ਆਗੂਆਂ ਨਾਲ ਨਜ਼ਰ ਆ ਰਿਹਾ ਹੈ।
ਏਸੀਪੀ ਰਿਸ਼ੀਕਾਂਤ ਨੇ ਦੱਸਿਆ ਕਿ ਮਾਮਲੇ ਵਿੱਚ ਸੁਰਿੰਦਰ ਦੀ ਪਤਨੀ ਕੋਮਲ ਦੇ ਬਿਆਨ ਤੇ ਹੱਤਿਆ ਦਾ ਮੁਕੱਦਮਾ ਦਰਜ ਕਰ ਲਿਆ ਹੈ। ਜਾਂਚ ਲਈ ਤਿੰਨ ਟੀਮਾਂ ਲਗਾਈਆਂ ਗਈਆਂ ਸਨ। ਟੀਮਾਂ ਨੇ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲੀਸ ਦੋਸ਼ੀ ਤੋਂ ਪੁੱਛਗਿਛ ਵਿੱਚ ਜੁਟੀ ਹੈ।
National
ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਕਾਰ ਹਾਦਸੇ ਦੀ ਸ਼ਿਕਾਰ, ਵਾਲ-ਵਾਲ ਬਚੇ

ਮੁਜ਼ੱਫ਼ਰਨਗਰ, 15 ਮਾਰਚ (ਸ.ਬ.) ਕਿਸਾਨ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਦੀ ਕਾਰ ਨਾਲ ਬੀਤੀ ਸ਼ਾਮ ਮੁਜ਼ੱਫਰਨਗਰ ਜ਼ਿਲ੍ਹੇ ਵਿੱਚ ਇਕ ਨੀਲ ਗਾਂ ਟਕਰਾ ਗਈ। ਇਸ ਘਟਨਾ ਵਿਚ ਟਿਕੈਤ ਵਾਲ-ਵਾਲ ਬਚ ਗਏ। ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟਿਕੈਤ ਮੁਤਾਬਕ ਉਨ੍ਹਾਂ ਦੀ ਗੱਡੀ ਬਾਈਪਾਸ ਰੋਡ ਕੋਲ ਸੀ ਤਾਂ ਅਚਾਨਕ ਇਕ ਨੀਲ ਗਾਂ ਸਾਹਮਣੇ ਆ ਗਈ ਅਤੇ ਉਨ੍ਹਾਂ ਦੀ ਗੱਡੀ ਨਾਲ ਟਕਰਾ ਗਈ। ਇਸ ਘਟਨਾ ਵਿਚ ਉਹ ਵਾਲ-ਵਾਲ ਬਚ ਗਏ। ਸੂਚਨਾ ਮਿਲਣ ਤੇ ਉੱਤਰ ਪ੍ਰਦੇਸ਼ ਦੇ ਮੰਤਰੀ ਕਪਿਲ ਦੇਵ ਅਗਰਵਾਲ ਅਤੇ ਮੁਜ਼ੱਫਰਨਗਰ ਤੋਂ ਲੋਕ ਸਭਾ ਮੈਂਬਰ ਹਰਿੰਦਰ ਸਿੰਘ ਮਲਿਕ ਅਤੇ ਹੋਰਨਾਂ ਲੋਕਾਂ ਨੇ ਰਾਕੇਸ਼ ਟਿਕੈਤ ਨਾਲ ਉਨ੍ਹਾਂ ਦੀ ਰਿਹਾਇਸ਼ ਤੇ ਮੁਲਾਕਾਤ ਕੀਤੀ ਅਤੇ ਹਾਲ-ਚਾਲ ਜਾਣਿਆ।
National
ਪ੍ਰੀਖਿਆ ਪੇਪਰ ਲੀਕ ਹੋਣਾ ਯੋਜਨਾਬੱਧ ਨਾਕਾਮੀ : ਰਾਹੁਲ ਗਾਂਧੀ
ਨਵੀਂ ਦਿੱਲੀ, 13 ਮਾਰਚ (ਸ.ਬ.) ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰੀਖਿਆ ਪੇਪਰ ਲੀਕ ਹੋਣਾ ਯੋਜਨਾਬੱਧ ਨਾਕਾਮੀ ਹੈ। ਉਨ੍ਹਾਂ ਕਿਹਾ ਕਿ ਇਸ ਗੰਭੀਰ ਸਮੱਸਿਆ ਨੂੰ ਉਦੋਂ ਹੀ ਖ਼ਤਮ ਕੀਤਾ ਜਾ ਸਕਦਾ ਹੈ ਜਦੋਂ ਸਾਰੀਆਂ ਸਿਆਸੀ ਪਾਰਟੀਆਂ ਤੇ ਸਰਕਾਰਾਂ ਆਪੋ ਆਪਣੇ ਵੱਖਰੇਵੇਂ ਭੁੱਲ ਕੇ ਮਿਲਜੁਲ ਕੇ ਸਖ਼ਤ ਕਦਮ ਚੁੱਕਣ। ਸਾਬਕਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਛੇ ਰਾਜਾਂ ਵਿਚ 85 ਲੱਖ ਬੱਚਿਆਂ ਦਾ ਭਵਿੱਖ ਜੋਖ਼ਮ ਵਿਚ ਹੈ ਕਿਉਂਕਿ ਪੇਪਰ ਲੀਕ ਸਾਡੇ ਨੌਜਵਾਨਾਂ ਲਈ ਸਭ ਤੋਂ ਖ਼ਤਰਨਾਕ ਪਦਮਵਿਊ (ਭਾਜਪਾ ਦਾ ਚੱਕਰਵਿਊ) ਬਣ ਗਿਆ ਹੈ। ਗਾਂਧੀ ਨੇ ਐਕਸ ਤੇ ਇਕ ਪੋਸਟ ਵਿਚ ਕਿਹਾ ਕਿ ਪੇਪਰ ਲੀਕ ਕਰਕੇ 6 ਰਾਜਾਂ ਵਿਚ 85 ਲੱਖ ਬੱਚਿਆਂ ਦਾ ਭਵਿੱਖ ਖਤਰੇ ਵਿਚ ਹੈ। ਪੇਪਰ ਲੀਕ ਸਾਡੇ ਨੌਜਵਾਨਾਂ ਲਈ ਸਭ ਤੋਂ ਖ਼ਤਰਨਾਕ ਪਦਮਵਿਊ ਬਣ ਗਿਆ ਹੈ। ਪੇਪਰ ਲੀਕ ਮਿਹਤਨੀ ਵਿਦਿਆਰਥੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬੇਯਕੀਨੀ ਤੇ ਤਣਾਅ ਵਿਚ ਧੱਕ ਦਿੰਦਾ ਹੈ, ਉਨ੍ਹਾਂ ਦੀ ਮਿਹਨਤ ਦਾ ਫਲ ਉਨ੍ਹਾਂ ਤੋਂ ਖੋਹ ਲੈਂਦਾ ਹੈ। ਨਾਲ ਹੀ ਅਗਲੀ ਪੀੜ੍ਹੀ ਨੂੰ ਸੁਨੇਹਾ ਦਿੰਦਾ ਹੈ ਕਿ ਬੇਈਮਾਨੀ, ਮਿਹਨਤ ਤੋਂ ਬਿਹਤਰ ਹੋ ਸਕਦੀ ਹੈ, ਜੋ ਪੂਰੀ ਤਰ੍ਹਾਂ ਅਸਵੀਕਾਰਯੋਗ ਹੈ।
ਗਾਂਧੀ ਨੇ ਕਿਹਾ ਕਿ ਅਜੇ ਇਕ ਸਾਲ ਨਹੀਂ ਹੋਇਆ ਜਦੋਂ ਨੀਟ ਪੇਪਰ ਲੀਕ ਨੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਸਾਡੇ ਵਿਰੋਧ ਦੇ ਬਾਵਜੂਦ ਮੋਦੀ ਸਰਕਾਰ ਨੇ ਨਵੇਂ ਕਾਨੂੰਨ ਪਿੱਛੇ ਲੁਕ ਕੇ ਇਸ ਨੂੰ ਹੱਲ ਦੱਸਿਆ, ਪਰ ਇੰਨੇ ਸਾਰੇ ਹਾਲੀਆ ਲੀਕ ਨੇ ਉਸ ਨੂੰ ਨਾਕਾਮ ਸਾਬਤ ਕਰ ਦਿੱਤਾ। ਇਹ ਗੰਭੀਰ ਸਮੱਸਿਆ ਯੋਜਨਾਬੱਧ ਨਾਕਾਮੀ ਹੈ। ਇਸ ਦਾ ਖਾਤਮਾ ਸਾਰੀਆਂ ਸਿਆਸੀ ਪਾਰਟੀਆਂ ਤੇ ਸਰਕਾਰਾਂ ਨੂੰ ਆਪਸੀ ਵੱਖਰੇਵੇਂ ਭੁਲਾ ਕੇ ਤੇ ਮਿਲ ਕੇ ਸਖ਼ਤ ਕਦਮ ਚੁੱਕਣ ਨਾਲ ਹੋਵੇਗਾ। ਇਨ੍ਹਾਂ ਪ੍ਰੀਖਿਆਵਾਂ ਦਾ ਗੌਰਵ ਬਣੇ ਰਹਿਣਾ ਸਾਡੇ ਬੱਚਿਆਂ ਦਾ ਅਧਿਕਾਰ ਹੈ ਤੇ ਇਸ ਨੂੰ ਹਰ ਹਾਲ ਵਿਚ ਸੁਰੱਖਿਅਤ ਰੱਖਣਾ ਹੋਵੇਗਾ।
-
International2 months ago
ਐਲ ਪੀ ਜੀ ਗੈਸ ਨਾਲ ਭਰੇ ਟੈਂਕਰ ਵਿੱਚ ਧਮਾਕੇ ਦੌਰਾਨ 6 ਵਿਅਕਤੀਆਂ ਦੀ ਮੌਤ
-
International1 month ago
ਇੰਡੋਨੇਸ਼ੀਆ ਵਿੱਚ ਲੱਗੇ ਭੂਚਾਲ ਦੇ ਝਟਕੇ
-
International1 month ago
ਉੱਤਰੀ ਸੀਰੀਆ ਵਿੱਚ ਕਾਰ ਵਿੱਚ ਬੰਬ ਧਮਾਕਾ ਹੋਣ ਕਾਰਨ 15 ਵਿਅਕਤੀਆਂ ਦੀ ਮੌਤ
-
International1 month ago
ਅਮਰੀਕਾ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 6 ਵਿਅਕਤੀਆਂ ਦੀ ਮੌਤ
-
International1 month ago
ਹਸੀਨਾ ਦੇ ਨਜ਼ਦੀਕੀਆਂ ਦੇ ਘਰ ਨੂੰ ਅੱਗ ਲਗਾਉਣ ਤੋਂ ਬਾਅਦ ਅਵਾਮੀ ਲੀਗ ਦੇ ਨੇਤਾਵਾਂ ਦੇ ਘਰਾਂ ਦੀ ਭੰਨਤੋੜ
-
Editorial2 months ago
ਪੰਜਾਬ ਵਿੱਚ ਦਿਨੋਂ ਦਿਨ ਵੱਧ ਰਹੀ ਹੈ ਆਵਾਰਾ ਖੂੰਖਾਰ ਕੁੱਤਿਆਂ, ਪਸ਼ੂਆਂ ਅਤੇ ਬਾਂਦਰਾਂ ਦੀ ਸਮੱਸਿਆ
-
International1 month ago
ਛੇ ਅਮਰੀਕੀ ਸੰਸਦ ਮੈਂਬਰਾਂ ਨੇ ਅਡਾਨੀ ਖਿਲਾਫ਼ ਮੁਕੱਦਮੇ ਲਈ ਨਵੇਂ ਅਟਾਰਨੀ ਜਨਰਲ ਨੂੰ ਪੱਤਰ ਲਿਖਿਆ
-
Mohali1 month ago
ਜਗਤਪੁਰਾ ਵਿੱਚ ਹੋਏ ਝਗੜੇ ਸੰਬੰਧੀ ਦੋ ਨਿਹੰਗਾਂ ਸਮੇਤ ਤਿੰਨ ਵਿਅਕਤੀ ਕਾਬੂ