Connect with us

Mohali

ਗਰੀਬਾਂ ਦੇ ਹਿੱਸੇ ਦੀ ਜਮੀਨ ਨੂੰ ਦੋ ਹਜਾਰ ਕਰੋੜ ਰੁਪਏ ਵਿੱਚ ਵੇਚਣ ਦੇ ਫੈਸਲੇ ਦੇ ਵਿਰੋਧ ਵਿੱਚ ਅੱਗੇ ਆਏ ਪਾਰਮਲੀਮੈਂਟ ਮੈਂਬਰ ਧਰਮਵੀਰ ਗਾਂਧੀ

Published

on

 

ਮੁੱਖ ਮੰਤਰੀ ਨੂੰ ਲਿਖੀ ਚਿੱਠੀ, ਘਪਲੇ ਬਾਰੇ ਦੇਸ਼ ਦੀ ਪਾਰਲੀਮੈਂਟ ਵਿੱਚ ਮੁੱਦਾ ਚੁੱਕਣ ਦੀ ਗੱਲ ਆਖੀ

ਐਸ ਏ ਐਸ ਨਗਰ, 27 ਨਵੰਬਰ (ਸ.ਬ.) ਅਕਾਲੀ ਸਰਕਾਰ ਨੇ ਸੰਨ 2008 ਵਿੱਚ ਪੰਜਾਬ ਦੇ 10 ਲੱਖ ਗਰੀਬ ਲੋਕਾਂ ਨੂੰ ਸਸਤੇ ਰੇਟ ਵਿੱਚ ਘਰ ਦੇਣ ਦੀ ਈ ਡਬਲਿਯੂ ਐਸ ਸਕੀਮ ਤਹਿਤ ਰਾਖਵੀਂ ਜਮੀਨ ਨੂੰ ਦੋ ਹਜਾਰ ਕਰੋੜ ਰੁਪਏ ਵਿੱਚ ਵੇਚਣ ਦੇ ਸਰਕਾਰ ਦੇ ਫੈਸਲੇ ਦੇ ਵਿਰੋਧ ਵਿੱਚ ਪਟਿਆਲਾ ਦੇ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਇਹ ਫੈਸਲਾ ਵਾਪਸ ਲੈਣ ਲਈ ਕਿਹਾ ਹੈ। ਉਹਨਾਂ ਦਾ ਕਹਿਣਾ ਹੈ ਕਿ ਉਹ ਸਰਕਾਰ ਦੇ ਇਸ ਫੈਸਲੇ ਖਿਲਾਫ ਪਾਰਲੀਮੈਂਟ ਵਿੱਚ ਵੀ ਆਵਾਜ ਚੁੱਕਣਗੇ।

ਇਸ ਮੁੱਦੇ ਤੇ ਲੰਬੇ ਸਮੇਂ ਤੋਂ ਗਰੀਬਾਂ ਨੂੰ ਈ ਡਬਲਿਊ ਐਸ ਮਕਾਨ ਦੇਣ ਦੀ ਪੈਰਵੀ ਕਰ ਰਹੀ ਸੰਸਥਾ ਪੰਜਾਬ ਅਗੇਂਸਟ ਕੁਰਪੇਨ ਦੇ ਮੁਖੀ ਸz. ਸਤਾਨਾਮ ਸਿੰਘ ਦਾਊਂ ਨੇ ਦੱਸਿਆ ਕਿ ਸਰਕਾਰ ਨੇ ਸੰਨ 2008 ਵਿੱਚ ਇਹ ਪਾਲਸੀ ਬਣਾਈ ਸੀ ਅਤੇ ਇਸ ਤੋਂ ਪਹਿਲਾਂ ਪੰਜਾਬ ਦਾ ਉਸਾਰੀ ਵਿਭਾਗ ਪੰਜਾਬ ਦੇ ਸ਼ਹਿਰੀ ਗਰੀਬਾਂ ਨੂੰ ਐਲ ਆਈ ਜੀ ਐਚ ਆਈ ਜੀ ਆਦਿ ਸਸਤੇ ਘਰ ਦਿੰਦਾ ਸੀ। 2008 ਤੋਂ ਬਾਅਦ ਕਲੋਨੀਆਂ ਕੱਟਣ ਦਾ ਕੰਮ ਪ੍ਰਾਈਵੇਟ ਬਿਲਡਰਾਂ ਦੇ ਹੱਥ ਚਲਾ ਗਿਆ ਜਿਸ ਤੇ ਸੰਵਿਧਾਨਿਕ ਮਜਬੂਰੀ ਕਾਰਨ ਬਾਦਲ ਸਰਕਾਰ ਨੂੰ ਈ ਡਬਲਿਯੂ ਐਸ ਹਾਊਸਿੰਗ ਪੋਲਿਸੀ ਬਣਾਉਣੀ ਪਈ ਸੀ।

ਉਹਨਾਂ ਕਿਹਾ ਕਿ ਉਦੋਂ ਭਾਵੇਂ ਪੰਜਾਬ ਦੇ ਜਰੂਰਤਮੰਦ ਲੋਕਾਂ ਨੂੰ ਪੰਜ ਲੱਖ ਰੁਪਏ ਵਿੱਚ ਘਰ ਦੇਣ ਦੇ ਇਸ਼ਤਿਹਾਰ ਦਿੱਤੇ ਗਏ ਪ੍ਰੰਤੂ ਬਿਲਡਰਾਂ ਦੇ ਦਬਾਓ ਵਿੱਚ ਬਾਦਲ ਸਰਕਾਰ ਨੇ ਉਸ ਸਕੀਮ ਦਾ ਭੋਗ ਪਾਣ ਦਾ ਇੰਤਜਾਮ ਕਰ ਲਿਆ ਸੀ ਅਤੇ ਪਾਲਸੀ ਵਿੱਚ ਸਮੇਂ ਸਮੇਂ ਤੇ ਸੋਧ ਕਰਕੇ ਗਰੀਬ ਲੋਕਾਂ ਵਾਸਤੇ ਰਾਖਵੀਂ ਜਮੀਨ ਬਿਲਡਰਾਂ ਨੂੰ ਕੌਡੀਆਂ ਨੂੰ ਕੌਡੀਆਂ ਦੇ ਭਾਅ ਵੇਚਣ ਦੀ ਸਕੀਮ ਘੜ੍ਹ ਲਈ ਸੀ। ਉਹਨਾਂ ਕਿਹਾ ਕਿ ਉਦੋਂ ਤੋਂ ਲੈ ਕੇ ਅੱਜ ਤੱਕ ਕਿਸੇ ਵੀ ਸਰਕਾਰ ਨੇ ਪੰਜਾਬ ਦੇ ਇੱਕ ਵੀ ਗਰੀਬ ਨੂੰ ਕੋਈ ਸਸਤਾ ਘਰ ਦੇਣ ਦੀ ਥਾਂ ਲੋਕਾਂ ਨੂੰ ਬੁੱਧੂ ਬਣਾਉਣ ਅਤੇ ਵੋਟ ਬੈਂਕ ਲੁੱਟਣ ਲਈ ਇਸ਼ਤਿਹਾਰਬਾਜੀ ਦੇ ਕੇ, ਗਰੀਬ ਲੋਕਾਂ ਤੋਂ ਅਰਜੀਆਂ ਮੰਗ ਕੇ ਅਤੇ ਉਹਨਾਂ ਦੇ ਖਰਚੇ ਕਰਵਾ ਕੇ ਡਰਾਅ ਤੱਕ ਕੱਢੇ ਗਏ।

ਉਹਨਾਂ ਕਿਹਾ ਕਿ ਬਾਦਲ ਸਰਕਾਰ ਨੇ ਸੰਨ 2016 ਵਿੱਚ ਇਸ ਪੋਲਸੀ ਦਾ ਭੋਗ ਪਾਣ ਦੇ ਮੰਤਵ ਨਾਲ ਰਿਜਰਵ ਜਮੀਨ ਬਿਲਡਰਾਂ ਨੂੰ ਕੋਡੀਆਂ ਦੇ ਭਾਅ ਵੇਚਣ ਲਈ ਪਾਲਸੀ ਵਿੱਚ ਸੋਧ ਕਰ ਲਈ ਸੀ ਜਿਸਦੇ ਖਿਲਾਫ ਉਹਨਾਂ ਵੱਲੋਂ ਹਾਈ ਕੋਰਟ ਵਿੱਚ ਕੇਸ ਦਾਇਰ ਕੀਤਾ ਗਿਆ ਸੀ ਅਤੇ ਉਦੋਂ ਦੇ ਮੈਂਬਰ ਪਾਰਲੀਮੈਂਟ ਡਾਕਟਰ ਧਰਮਵੀਰ ਗਾਂਧੀ ਵੱਲੋਂ ਇਸ ਮਾਮਲੇ ਦੀ ਦੇਸ਼ ਦੀ ਪਾਰਲੀਮੈਂਟ ਅੰਦਰ ਪੈਰਵੀ ਵੀ ਕੀਤੀ ਗਈ ਸੀ ਜਿਸ ਕਾਰਨ ਉਦੋਂ ਤੋਂ ਲੈ ਕੇ ਅੱਜ ਤੱਕ ਉਸ ਰਾਖਵੀਂ ਜਮੀਨ ਨੂੰ ਕੋਈ ਵੀ ਸਰਕਾਰ ਵੇਚਣ ਵਿੱਚ ਕਾਮਯਾਬ ਨਹੀਂ ਹੋ ਸਕੀ ਸੀ।

ਉਹਨਾਂ ਕਿਹਾ ਕਿ ਜੇਕਰ ਮੁਹਾਲੀ ਵਰਗੇ ਸ਼ਹਿਰ ਵਿੱਚ ਜੇਕਰ ਗਰੀਬ ਲੋਕਾਂ ਨੂੰ ਸਸਤੇ ਘਰ ਮਿਲ ਜਾਂਦੇ ਤਾਂ ਪ੍ਰਾਈਵੇਟ ਬਿਲਡਰਾਂ ਦੇ ਮਹਿੰਗੇ ਘਰ ਵਿਕਣੇ ਬੰਦ ਹੋ ਜਾਣੇ ਸਨ ਜਿਸ ਕਾਰਨ ਪ੍ਰਾਈਵੇਟ ਬਿਲਡਰਾਂ ਨੇ ਉਦੋਂ ਦੀ ਸਰਕਾਰ ਨੂੰ ਦਬਾਓ ਪਾ ਕੇ ਇਸ ਸਕੀਮ ਵਿੱਚ ਕਈ ਤਰ੍ਹਾਂ ਦੀਆਂ ਤਬਦੀਲੀਆਂ ਕਰਵਾਈਆਂ ਤਾਂ ਕਿ ਗਰੀਬਾਂ ਨੂੰ ਘਰ ਨਾ ਮਿਲ ਸਕੇ ਅਤੇ ਗਰੀਬ ਲੋਕਾਂ ਲਈ ਰਾਖਵੀ ਜਮੀਨ (ਜਿਹੜੀ 500 ਏਕੜ ਤੋਂ ਵੱਧ ਹੈ) ਨੂੰ ਵੇਚਣ ਦੀਆਂ ਸਕੀਮਾਂ ਘੜ ਲਈਆਂ ਗਈਆਂ ਤਾਂ ਕਿ ਬਿਲਡਰਾਂ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਾ ਹੋ ਸਕੇ। ਉਹਨਾਂ ਕਿਹਾ ਕਿ ਸੰਨ 2016 ਤੋਂ ਲੈ ਕੇ ਅੱਜ ਤੱਕ ਪੰਜਾਬ ਸਰਕਾਰ ਨੇ ਉਸ ਕੇਸ ਵਿੱਚ ਕੋਈ ਸਹੀ ਜਵਾਬ ਨਹੀਂ ਦਿੱਤਾ ਅਤੇ ਟਾਲਮ ਟੋਲ ਦੀ ਨੀਤੀ ਅਪਣਾਈ। ਹੁਣ ਜਦੋਂ ਤਕਨੀਕੀ ਅਧਾਰ ਤੇ ਉਹ ਕੇਸ ਖਤਮ ਹੋ ਗਿਆ ਹੈ ਤਾਂ ਪ੍ਰਾਈਵੇਟ ਬਿਲਡਰਾਂ ਦੇ ਦਬਾਓ ਵਿੱਚ ਆ ਕੇ ਮੌਜੂਦਾ ਭਗਵੰਤ ਮਾਨ ਸਰਕਾਰ ਨੇ ਉਸ ਕੀਮਤੀ 500 ਏਕੜ ਜਮੀਨ ਨੂੰ 2000 ਕਰੋੜ ਰੁਪਏ ਵਿੱਚ ਵੇਚਣ ਦਾ ਫੈਸਲਾ ਲੈ ਲਿਆ ਜਿਸ ਨਾਲ ਗਰੀਬ ਲੋਕਾਂ ਨੂੰ ਸਸਤੇ ਘਰ ਦੇਣ ਦੀ ਸਕੀਮ ਦਾ ਲਗਭਗ ਭੋਗ ਪਾਇਆ ਜਾ ਰਿਹਾ ਹੈ

ਉਹਨਾਂ ਕਿਹਾ ਕਿ ਇਸ ਉਹਨਾਂ ਵਲੋਂ ਸੰਸਥਾ ਦੇ ਮੈਂਬਰਾਂ ਨਾਲ ਮੁੜ ਮੈਂਬਰ ਪਾਰਲੀਮੈਂਟ ਡਾਕਟਰ ਧਰਮਵੀਰ ਗਾਂਧੀ ਤੱਕ ਪਹੁੰਚ ਕੀਤੀ ਅਤੇ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਕਿ ਇਸ ਜਮੀਨ ਨੂੰ ਵੇਚਣ ਦੀ ਥਾਂ ਪੰਜਾਬ ਦੇ ਗਰੀਬਾਂ ਨੂੰ ਸਸਤੇ ਘਰ ਦਿੱਤੇ ਜਾਣ। ਉਹਨਾਂ ਕਿਹਾ ਕਿ ਪਾਰਲੀਮੈਂਟ ਡਾਕਟਰ ਧਰਮਵੀਰ ਗਾਂਧੀ ਨੇ ਉਹਨਾਂ ਨੂੰ ਕਿਹਾ ਹੈ ਕਿ ਉਹ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਭੇਜ ਰਹੇ ਹਨ ਅਤੇ ਜੇਕਰ ਲੋੜ ਪਈ ਤਾਂ ਉਹ ਖੁਦ ਮਾਮਲੇ ਨੂੰ ਦੇਸ਼ ਦੀ ਪਾਰਲੀਮੈਂਟ ਅਤੇ ਹਾਈ ਕੋਰਟ ਵਿੱਚ ਕੇਸ ਦਾਇਰ ਕਰਕੇ ਇਸ ਜਮੀਨ ਨੂੰ ਵਿਕਣ ਤੋਂ ਰੋਕਣਗੇ।

 

Continue Reading

Mohali

ਸ਼ੁਭਮ ਦੇ ਗੋਲੀ ਮਾਰਨ ਵਾਲਾ ਕਰਨ ਸ਼ਰਮਾ 2 ਦਿਨ ਦੇ ਪੁਲੀਸ ਰਿਮਾਂਡ ਤੇ

Published

on

By

 

ਮੁਲਜਮ ਨੇ ਪਿਸਟਲ ਅਤੇ ਕਾਰਤੂਸ ਲਿਆਂਦੇ ਸੀ ਯੂ ਪੀ ਤੋਂ

ਐਸ ਏ ਐਸ ਨਗਰ, 28 ਦਸੰਬਰ (ਜਸਬੀਰ ਸਿੰਘ ਜੱਸੀ) ਫੇਜ਼ 4 ਵਿਚਲੀ ਪਾਰਕ ਵਿੱਚ ਦੋ ਨੌਜਵਾਨਾਂ ਦੀ ਇਕ ਲੜਕੀ ਨਾਲ ਦੋਸਤੀ ਨੂੰ ਲੈ ਕੇ ਹੋਈ ਲੜਾਈ ਤੋਂ ਬਾਅਦ ਸ਼ੁਭਮ ਨਾਮ ਦੇ ਨੌਜਵਾਨ ਤੇ ਗੋਲੀ ਚਲਾਉਣ ਵਾਲੇ ਕਰਨ ਸ਼ਰਮਾ ਦਾ ਪੁਲੀਸ ਨੇ 2 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਹੈ।

ਇਸ ਸਬੰਧੀ ਏ. ਐਸ. ਪੀ ਜੇਅੰਤ ਪੁਰੀ ਅਤੇ ਐਸ. ਐਚ. ਓ ਸੁਖਬੀਰ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕਰਨ ਕੋਲੋਂ ਵਾਰਦਾਤ ਵਿੱਚ ਵਰਤੀ ਪਿਸਤੌਲ ਅਤੇ 8 ਜਿੰਦਾ ਕਾਰਤੂਸ ਬਰਾਮਦ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਅਸਲਾ ਨਜਾਇਜ ਹੈ, ਜੋ ਕਿ ਕਰਨ ਵਲੋਂ ਯੂ ਪੀ ਤੋਂ ਲਿਆਂਦਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਕਰਨ ਸ਼ਰਮਾ ਨੂੰ ਹਿਮਾਚਲ ਤੋਂ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਮੁਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਕਰਨ ਸ਼ਰਮਾ ਤੇ ਇਸ ਤੋਂ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ। ਉਨ੍ਹਾਂ ਦੱਸਿਆ ਕਿ ਕਰਨ ਸ਼ਰਮਾ, ਸ਼ੁਭਮ ਅਤੇ ਉਕਤ ਲੜਕੀ (ਤਿੰਨੋਂ ਜਣੇ) ਫੇਜ਼ 8 ਬੀ ਵਿਚਲੀ ਇਕ ਕੰਪਨੀ ਵਿੱਚ ਨੌਕਰੀ ਕਰਦੇ ਹਨ। ਸ਼ੁਭਮ ਹੁਣੇ ਵੀ ਸੈਕਟਰ 32 ਚੰਡੀਗੜ੍ਹ ਦੇ ਜੀ.ਐਮ.ਸੀ ਹਸਪਤਾਲ ਵਿਚ ਜੇਰੇ ਇਲਾਜ ਹੈ। ਉਨ੍ਹਾਂ ਦੱਸਿਆ ਕਿ ਮੁਲਜਮ ਕਰਨ ਸ਼ਰਮਾ ਇਸ ਸਮੇਂ ਧਨਾਸ ਚੰਡੀਗੜ੍ਹ ਵਿਖੇ ਰਹਿ ਰਿਹਾ ਸੀ।

ਜਿਕਰਯੋਗ ਹੈ ਕਿ ਬੀਤੇ ਬੁਧਵਾਰ ਦੇਰ ਰਾਤ ਸ਼ੁਭਮ ਆਪਣੀ ਇਕ ਮਹਿਲਾ ਦੋਸਤ ਨਾਲ ਫੇਜ਼ 4 ਵਿਚਲੇ ਪਾਰਕ ਵਿਚ ਬੈਠਾ ਸੀ। ਇਸ ਦੌਰਾਨ ਕਰਨ ਸ਼ਰਮਾ ਨਾਂ ਦਾ ਨੌਜਵਾਨ ਪਾਰਕ ਵਿਚ ਆਇਆ ਅਤੇ ਉਕਤ ਲੜਕੀ ਨੂੰ ਕਹਿਣ ਲੱਗਾ ਕਿ ਉਹ ਸ਼ੁਭਮ ਨਾਲ ਕਿਉਂ ਬੈਠੀ ਹੈ। ਲੜਕੀ ਨੇ ਕਰਨ ਨੂੰ ਕਿਹਾ ਕਿ ਉਸ ਦਾ ਹੁਣ ਉਸ ਨਾਲ (ਕਰਨ) ਨਾਲ ਕੋਈ ਰਿਸ਼ਤਾ ਨਹੀਂ ਹੈ ਅਤੇ ਉਹ ਆਪਣੀ ਮਰਜੀ ਨਾਲ ਕਿਸੇ ਨਾਲ ਕਿਤੇ ਵੀ ਆ ਜਾ ਸਕਦੀ ਹੈ। ਉਧਰ ਸ਼ੁਭਮ ਨੇ ਵੀ ਕਰਨ ਨੂੰ ਕਿਹਾ ਕਿ ਉਹ ਚਲੇ ਜਾਵੇ, ਸ਼ੁਭਮ ਦੀ ਗੱਲ ਸੁਣ ਕੇ ਕਰਨ ਅਤੇ ਸ਼ੁਭਮ ਵਿਚ ਤੂੰ ਤੂੰ ਮੈਂ ਮੈਂ ਹੋ ਗਈ ਅਤੇ ਉਕਤ ਲੜਕੀ ਨੂੰ ਲੈ ਕੇ ਦੋਵਾਂ ਦੀ ਆਪਸ ਵਿੱਚ ਹੱਥੋਪਾਈ ਹੋ ਗਈ।

ਇਸ ਉਪਰੰਤ ਲੜਕੀ ਨੇ ਦੋਵਾਂ ਨੂੰ ਸ਼ਾਂਤ ਕੀਤਾ ਅਤੇ ਲੜਕੀ ਸ਼ੁਭਮ ਨੂੰ ਲੈ ਕੇ ਪਾਰਕ ਵਿੱਚੋਂ ਬਾਹਰ ਨਿਕਲਣ ਲੱਗੀ। ਸ਼ੁਭਮ ਅਤੇ ਲੜਕੀ ਜਿਵੇਂ ਹੀ ਪਾਰਕ ਦੇ ਗੇਟ ਕੋਲ ਪਹੁੰਚੇ ਤਾਂ ਪਿੱਛੋਂ ਆ ਰਹੇ ਕਰਨ ਨੇ ਸ਼ੁਭਮ ਤੇ ਦੋ ਗੋਲੀਆਂ ਚਲਾਈਆਂ, ਜਿਨਾਂ ਵਿੱਚੋਂ ਇਕ ਗੋਲੀ ਸ਼ੁਭਮ ਦੇ ਗਰਦਨ ਅਤੇ ਮੋਢੇ ਦੇ ਵਿਚਕਾਰ ਵੱਜੀ। ਗੋਲੀ ਲੱਗਣ ਕਾਰਨ ਸ਼ੁਭਮ ਹੇਠਾਂ ਡਿੱਗ ਪਿਆ ਅਤੇ ਕਰਨ ਮੌਕੇ ਤੋਂ ਫਰਾਰ ਹੋ ਗਿਆ।

ਇਸ ਘਟਨਾ ਸਬੰਧੀ ਮੌਕੇ ਤੇ ਪਹੁੰਚੀ ਪੀ. ਸੀ. ਆਰ ਪਾਰਟੀ ਨੇ ਜਖਮੀ ਸ਼ੁਭਮ ਨੂੰ ਫੇਜ਼ 6 ਵਿਚਲੇ ਸਿਵਲ ਹਸਪਤਾਲ ਦਾਖਲ ਕਰਵਾਇਆ ਸੀ, ਜਿਥੇ ਡਾਕਟਰਾਂ ਨੇ ਸ਼ੁਭਮ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਸੈਕਟਰ 32 ਚੰਡੀਗੜ੍ਹ ਦੇ ਹਸਪਤਾਲ ਰੈਫਰ ਕਰ ਦਿੱਤਾ ਸੀ।

Continue Reading

Mohali

ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਗੁ: ਸਿੰਘ ਸ਼ਹੀਦਾਂ ਸੋਹਾਣਾ ਤੋਂ ਸ੍ਰੀ ਫਤਹਿਗੜ੍ਹ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ

Published

on

By

 

ਐਸ ਏ ਐਸ ਨਗਰ, 28 ਦਸੰਬਰ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਮਿੱਠੀ ਯਾਦ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਗੁ: ਸ੍ਰੀ ਫਤਹਿਗੜ੍ਹ ਸਾਹਿਬ ਤੱਕ ਕੀਤਾ ਗਿਆ। ਇਹ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਤੋਂ ਅਰੰਭ ਹੋਇਆ।

ਨਗਰ ਕੀਰਤਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਫੁੱਲਾਂ ਨਾਲ ਬਹੁਤ ਹੀ ਵਧੀਆ ਢੰਗ ਨਾਲ ਸਜਾਈ ਗਈ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤੇ ਗਏ ਸਨ। ਨਗਰ ਕੀਰਤਨ ਵਿੱਚ ਫੌਜੀ ਬੈਂਡ ਅਤੇ ਹੋਰ ਕਈ ਤਰ੍ਹਾਂ ਦੇ ਬੈਂਡ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਵਾਲੀਆਂ ਧੁੰਨਾਂ ਵਜਾ ਰਹੇ ਸਨ।

ਇਸ ਮੌਕੇ ਗੱਤਕਾ ਪਾਰਟੀਆਂ ਵੱਲੋਂ ਗੱਤਕੇ ਦੇ ਜੌਹਰ ਵਿਖਾਏ ਗਏ। ਇਲਾਕਾ ਵਾਸੀਆਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਸ ਦੌਰਾਨ ਰਾਗੀ, ਢਾਡੀ, ਕੀਰਤਨੀ ਜੱਥਿਆਂ ਨੇ ਸਿੱਖ ਇਤਿਹਾਸ ਅਤੇ ਸਾਹਿਬਜਾਦਿਆਂ ਦੀਆਂ ਕੁਰਬਾਨੀਆਂ ਦੇ ਇਤਿਹਾਸ ਦੀਆਂ ਵਾਰਾਂ ਗਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।

ਰਸਤੇ ਵਿੱਚ ਸੰਗਤਾਂ ਵੱਲੋਂ ਬ੍ਰੈੱਡ ਪਕੌੜਿਆਂ, ਬਿਸਕੁੱਟ, ਦੁੱਧ, ਕੜਾਹਿ ਪ੍ਰਸ਼ਾਦਿ ਦਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਵਿਸ਼ਾਲ ਨਗਰ ਕੀਰਤਨ ਵਿੱਚ ਸੰਗਤਾਂ ਨੇ ਸਕੂਟਰਾਂ, ਮੋਟਰ ਸਾਈਕਲਾਂ, ਕਾਰਾਂ, ਜੀਪਾਂ, ਟਰੈਕਟਰਾਂ, ਬੱਸਾਂ ਆਦਿ ਰਾਹੀਂ ਸ਼ਾਮਲ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬੁਲਾਰੇ ਨੇ ਦੱਸਿਆ ਕਿ ਬ੍ਰਹਮਲੀਨ ਬ੍ਰਹਮਗਿਆਨੀ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਪ੍ਰੇਰਨਾ ਸਦਕਾ ਹਰ ਸਾਲ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਇਸ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ 31 ਦਸੰਬਰ ਨੂੰ ਬਾਬਾ ਮੋਤੀ ਰਾਮ ਮਹਿਰਾ ਅਤੇ ਦੀਵਾਨ ਟੋਡਰ ਮੱਲ ਜੀ ਦੀ ਯਾਦ ਵਿੱਚ ਸਵੇਰੇ 10 ਵਜੇ ਤੋਂ ਲੈ ਕੇ ਰਾਤ 12:00 ਵਜੇ ਤੱਕ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਰਾਗੀ ਜੱਥੇ ਅਤੇ ਉੱਚ ਕੋਟੀ ਦੇ ਢਾਡੀ, ਕਵੀਸ਼ਰ, ਸੰਤ ਵਿਦਵਾਨ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।

Continue Reading

Mohali

ਡਾਕਟਰ ਮਨਮੋਹਨ ਸਿੰਘ ਦੇ ਸਸਕਾਰ ਨੂੰ ਵਿਵਾਦਤ ਕਰਨ ਨਾਲ ਕੇਂਦਰ ਸਰਕਾਰ ਦਾ ਆਪਣਾ ਕੱਦ ਘਟਿਆ : ਕੁਲਜੀਤ ਸਿੰਘ ਬੇਦੀ

Published

on

By

 

 

ਡਾਕਟਰ ਮਨਮੋਹਨ ਸਿੰਘ ਦੇ ਨਾਂ ਤੇ ਦਿੱਲੀ ਵਿੱਚ ਯਾਦਗਾਰ ਬਣਾਉਣ, ਭਾਰਤ ਰਤਨ ਦੇਣ ਦੀ ਮੰਗ ਕੀਤੀ

ਐਸ ਏ ਐਸ ਨਗਰ, 28 ਦਸੰਬਰ (ਸ.ਬ.) ਮੁਹਾਲੀ ਦੇ ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਇੱਕ ਪਾਸੇ ਮਹਾਨ ਸ਼ਖਸ਼ੀਅਤ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੇ ਅਕਾਲ ਚਲਾਣੇ ਉੱਤੇ ਪੂਰਾ ਸੰਸਾਰ ਸੋਗ ਮਨਾ ਰਿਹਾ ਹੈ ਅਤੇ ਦੂਜੇ ਪਾਸੇ ਸਾਡੇ ਮੁਲਕ ਦੇ ਸੱਤਾਧਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਹਨਾਂ ਦੇ ਸੰਸਕਾਰ ਲਈ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾ ਅਰਜੁਨ ਖੜਗੇ ਵੱਲੋਂ ਰਾਜ ਘਾਟ ਵਿਖੇ ਉਹਨਾਂ ਦੇ ਸਸਕਾਰ ਦੀ ਬੇਨਤੀ ਨੂੰ ਅਣਗੌਲਿਆ ਕਰਕੇ ਆਪਣੀ ਸਰਕਾਰ ਦਾ ਹੀ ਕੱਦ ਘਟਾਇਆ ਹੈ ਅਤੇ ਭਾਰਤ ਦੇ ਲੋਕ ਕਦੇ ਇਸ ਗੱਲ ਨੂੰ ਨਹੀਂ ਭੁੱਲਣਗੇ ਤੇ ਨਾ ਹੀ ਮੌਜੂਦਾ ਸਰਕਾਰ ਨੂੰ ਮੁਆਫ ਕਰਨਗੇ।

ਕੇਂਦਰ ਸਰਕਾਰ ਦੀ ਨਿਖੇਧੀ ਕਰਦਿਆਂ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਫਰਕ ਸਾਫ ਦਿਖਾਈ ਦਿੰਦਾ ਹੈ। ਜਿੱਥੇ ਡਾਕਟਰ ਮਨਮੋਹਨ ਸਿੰਘ ਗਰੀਬਾਂ ਅਤੇ ਮੱਧ ਵਰਗੀ ਪਰਿਵਾਰਾਂ ਦੇ ਪ੍ਰਧਾਨ ਮੰਤਰੀ ਸਨ ਉੱਥੇ ਮੌਜੂਦਾ ਸਰਕਾਰ ਅਮੀਰਾਂ ਦੀ ਸਰਕਾਰ ਹੈ। ਇਹੀ ਕਾਰਨ ਹੈ ਕਿ ਅਮੀਰ ਹੋਰ ਅਮੀਰ ਹੁੰਦਾ ਜਾ ਰਿਹਾ ਹੈ ਅਤੇ ਗਰੀਬ ਹੋਰ ਗਰੀਬ। ਉਹਨਾਂ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਨੇ ਮਜ਼ਦੂਰਾਂ ਵਾਸਤੇ ਮਨਰੇਗਾ ਸਕੀਮ ਲਿਆਂਦੀ, ਆਧਾਰ ਕਾਰਡ ਲਿਆਂਦਾ, ਆਪਣੀ ਹੀ ਸਰਕਾਰ ਦੀ ਆਲੋਚਨਾ ਹੋਣ ਦੇ ਬਾਵਜੂਦ ਸੂਚਨਾ ਦਾ ਅਧਿਕਾਰ ਲਿਆਂਦਾ, ਸਭ ਤੋਂ ਵੱਡੀ ਗੱਲ ਭਾਰਤ ਦੇ ਹੱਕ ਵਿੱਚ ਅੰਤਰਰਾਸ਼ਟਰੀ ਪਰਮਾਣੂ ਸਮਝੌਤਾ ਕੀਤਾ ਅਤੇ ਆਪਣੇ ਵਿੱਤੀ ਫੈਸਲਿਆਂ ਨਾਲ ਦੇਸ਼ ਨੂੰ ਗਰਕ ਵਿੱਚ ਜਾਣ ਤੋਂ ਬਚਾਇਆ ਅਤੇ ਬੁਲੰਦੀਆਂ ਤੇ ਪਹੁੰਚਾਇਆ।

ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੋ ਅੱਜ ਗਰੀਬਾਂ ਨੂੰ ਪੰਜ ਕਿਲੋ ਰਾਸ਼ਨ ਵੰਡ ਕੇ ਆਪਣੇ ਪਿੱਠ ਥਾਪੜਦੇ ਫਿਰਦੇ ਹਨ, ਉਸ ਦਾ ਰਾਈਟ ਟੂ ਫੂਡ ਦਾ ਅਧਿਕਾਰ ਵੀ ਡਾਕਟਰ ਮਨਮੋਹਨ ਸਿੰਘ ਹੋਰਾਂ ਨੇ ਹੀ ਲਿਆਂਦਾ ਸੀ। ਉਹਨਾਂ ਕਿਹਾ ਕਿ ਦੇਸ਼ ਦੇ ਇਸ ਮਹਾਨ ਸਪੂਤ ਨਾਲ ਅਜਿਹਾ ਵਿਤਕਰਾ ਭਾਰਤੀ ਜਨਤਾ ਪਾਰਟੀ ਨੂੰ ਸ਼ੋਭਾ ਨਹੀਂ ਦਿੰਦਾ।

ਉਹਨਾਂ ਕਿਹਾ ਕਿ ਖਾਸ ਤੌਰ ਤੇ ਇਹ ਵਿਤਕਰਾ ਸਿੱਖਾਂ ਨਾਲ ਕੀਤਾ ਗਿਆ ਹੈ ਜੋ ਦੇਸ਼ ਵਿੱਚ ਘੱਟ ਗਿਣਤੀ ਹਨ ਜਿਸ ਕਾਰਨ ਨਾ ਸਿਰਫ ਸਮੁੱਚੇ ਪੰਜਾਬੀਆਂ ਸਗੋਂ ਪੂਰੇ ਦੇਸ਼ ਵਿੱਚ ਬਹੁਤ ਭਾਰੀ ਰੋਸ ਹੈ। ਉਹਨਾਂ ਕਿਹਾ ਕਿ ਭਾਜਪਾ ਸਰਕਾਰ ਦੇ ਇਸ ਕਦਮ ਨਾਲ ਡਾਕਟਰ ਮਨਮੋਹਨ ਸਿੰਘ ਦਾ ਕਦ ਹੋਰ ਵਧਿਆ ਹੀ ਹੈ ਅਤੇ ਡਾਕਟਰ ਮਨਮੋਹਨ ਸਿੰਘ ਵੱਲੋਂ ਖਿੱਚੀ ਗਈ ਲਕੀਰ ਦੇ ਸਾਹਮਣੇ ਮੌਜੂਦਾ ਸੱਤਾਧਾਰੀ ਸਥਿਰ ਦੇ ਸਾਰੇ ਆਗੂ ਪੌਣੇ ਹੋ ਕੇ ਰਹਿ ਗਏ ਹਨ।

ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਪਹਿਲੇ ਸਿੱਖ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੂੰ ਸੰਸਦ ਦੇ ਅੰਦਰ ਅਤੇ ਬਾਹਰ ਜਲੀਲ ਕਰਨ ਦਾ ਯਤਨ ਕਰਦੀ ਰਹੀ ਹੈ ਪਰ ਅੰਤਰਰਾਸ਼ਟਰੀ ਪੱਧਰ ਤੇ ਡਾਕਟਰ ਮਨਮੋਹਨ ਸਿੰਘ ਵਰਗੀ ਸੱਚੀ ਸੁੱਚੀ ਅਤੇ ਇਮਾਨਦਾਰ ਸ਼ਖਸ਼ੀਅਤ ਨੂੰ ਬਦਨਾਮ ਕਰਨ ਦੇ ਸਾਰੇ ਯਤਨ ਨਾਕਾਮਯਾਬ ਰਹੇ ਹਨ। ਉਹਨਾਂ ਕਿਹਾ ਕਿ ਸਮੁੱਚੀ ਦੁਨੀਆਂ ਦੇ ਵੱਡੇ ਆਗੂ ਅੱਜ ਡਾਕਟਰ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦੇ ਰਹੀ ਹੈ ਅਤੇ ਸਲਾਮ ਕਰ ਰਹੇ ਹਨ।

ਉਹਨਾਂ ਸਰਕਾਰ ਨੂੰ ਬੇਨਤੀ ਕੀਤੀ ਕਿ ਡਾਕਟਰ ਮਨਮੋਹਨ ਸਿੰਘ ਦੀ ਯਾਦਗਾਰ ਦਿੱਲੀ ਵਿੱਚ ਬਣਾਈ ਜਾਵੇ, ਉਹਨਾਂ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇ ਅਤੇ ਉਹਨਾਂ ਵੱਲੋਂ ਆਰੰਭ ਕੀਤੀਆਂ ਗਈਆਂ ਸਕੀਮਾਂ ਦਾ ਨਾਂ ਡਾਕਟਰ ਮਨਮੋਹਨ ਸਿੰਘ ਦੇ ਨਾਂ ਉੱਤੇ ਰੱਖਿਆ ਜਾਵੇ।

 

Continue Reading

Latest News

Trending