Chandigarh
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 27 ਨਵੰਬਰ (ਸ.ਬ.) ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਤਰਸ ਦੇ ਆਧਾਰ ਤੇ ਭਰਤੀ ਕੀਤੇ ਗਏ 17 ਨਵ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਨੇ ਨਵ ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਸਮਾਜ ਦੀ ਸੇਵਾ ਪ੍ਰਤੀ ਸਮਰਪਿਤ ਭਾਵਨਾ ਅਤੇ ਪੂਰੇ ਜਜ਼ਬੇ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਕਿਹਾ।
ਇਸੇ ਦੌਰਾਨ ਪਿਛਲੀਆਂ ਸਰਕਾਰਾਂ ਦੀ ਕਾਰਗੁਜਾਰੀ ਤੇ ਕਿੰਤੂ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਪਿਛਲੀਆਂ ਸਰਕਾਰਾਂ ਦੀ ਢਿੱਲਮੱਠ ਕਰਕੇ ਯੋਗ ਉਮੀਦਵਾਰਾਂ ਨੂੰ 32-32 ਸਾਲ ਤੱਕ ਧੱਕੇ ਖਾਣ ਪਏ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਦਿਨ-ਰਾਤ ਯਤਨ ਕਰ ਰਹੀ ਹੈ।
ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਤਰਸ ਦੇ ਆਧਾਰ ਤੇ ਨੌਕਰੀ ਦੇਣ ਦੇ ਮਾਮਲਿਆਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕਰਨ। ਉਨ੍ਹਾਂ ਕਿਹਾ ਕਿ ਅਜਿਹੇ ਕੇਸਾਂ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Chandigarh
ਪੁਲੀਸ ਵੱਲੋਂ ਦਵਿੰਦਰ ਬੰਬੀਹਾ ਗੈਂਗ ਦੇ ਦੋ ਮੈਂਬਰ ਗ੍ਰਿਫਤਾਰ, ਦੋ ਪਿਸਤੌਲਾਂ ਬਰਾਮਦ
ਚੰਡੀਗੜ੍ਹ, 27 ਨਵੰਬਰ (ਜਸਬੀਰ ਸਿੰਘ ਜੱਸੀ) ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏ ਜੀ ਟੀ ਐਫ) ਨੇ ਐਸ. ਏ. ਐਸ. ਨਗਰ ਪੁਲੀਸ ਨਾਲ ਸਾਂਝੇ ਆਪ੍ਰੇਸ਼ਨ ਵਿਚ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ.32 ਬੋਰ ਦੇ ਦੋ ਪਿਸਤੌਲਾਂ ਸਮੇਤ 7 ਕਾਰਤੂਸ ਬਰਾਮਦ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀ. ਜੀ. ਪੀ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਜਿਲ੍ਹਾ ਮੁਹਾਲੀ ਦੇ ਪਿੰਡ ਮਹਿਮਦਪੁਰ ਦੇ ਵਸਨੀਕ ਹਰਿੰਦਰ ਸਿੰਘ ਅਤੇ ਪਿੰਡ ਵਰਾਣਾ ਵਾਸੀ ਗੁਰਜਿੰਦਰ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਮਰੀਕਾ ਅਧਾਰਤ ਕੁਲਵੀਰ ਸਿੰਘ ਉਰਫ਼ ਲਾਲਾ ਬੈਨੀਪਾਲ (ਜੋ ਵਿਦੇਸ਼ੀ ਮੂਲ ਦੇ ਗੈਂਗਸਟਰ ਲੱਕੀ ਪਟਿਆਲ ਦਾ ਇਕ ਸਾਥੀ ਹੈ) ਦੇ ਇਸ਼ਾਰੇ ਤੇ ਕੰਮ ਕਰ ਰਹੇ ਸਨ। ਗੈਂਗਸਟਰ ਲਾਲਾ ਬੈਨੀਪਾਲ ਨੇ ਇਸ ਤੋਂ ਪਹਿਲਾਂ ਐਸ.ਏ.ਐਸ.ਨਗਰ ਵਿਚ ਦੋ ਵੱਖ-ਵੱਖ ਹਮਲਿਆਂ ਦੀ ਸਾਜ਼ਿਸ਼ ਰਚੀ ਸੀ, ਜਿਸ ਵਿਚ ਸਤੰਬਰ 2023 ਵਿਚ ਫਾਈਨਾਂਸਰ ਅਤੇ ਦਸੰਬਰ 2023 ਵਿਚ ਵਿਰੋਧੀ ਗਰੋਹ ਦੇ ਮੈਂਬਰ ਨੂੰ ਨਿਸ਼ਾਨਾ ਬਣਾਉਣਾ ਸ਼ਾਮਲ ਸੀ। ਸ੍ਰੀ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮਾਂ ਨੂੰ ਟਰਾਈਸਿਟੀ ਖੇਤਰ ਵਿਚ ਕਈ ਅਪਰਾਧਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਮੁਲਜਮਾਂ ਦੇ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਐਸ ਏ ਐਸ ਨਗਰ : ਇਸ ਸਬੰਧੀ ਐਸ.ਐਸ.ਪੀ. ਮੁਹਾਲੀ ਦੀਪਕ ਪਾਰੀਕ ਨੇ ਦਸਿਆ ਕਿ ਪੁਲੀਸ ਟੀਮਾਂ ਨੂੰ ਭਰੋਸੇਮੰਦ ਸੂਚਨਾ ਮਿਲੀ ਸੀ ਕਿ ਲਾਲਾ ਬੈਨੀਪਾਲ ਨੇ ਆਪਣੇ ਗਰੋਹ ਦੇ ਮੈਂਬਰਾਂ ਨੂੰ ਟਰਾਈਸਿਟੀ ਵਿਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਸਾਂਝੀਆਂ ਟੀਮਾਂ ਨੇ ਮੁਲਜ਼ਮਾਂ ਨੂੰ ਟਰੇਸ ਕਰਕੇ ਫੋਕਲ ਪੁਆਇੰਟ, ਮੁਬਾਰਕਪੁਰ ਦੇ ਨੇੜਿਓਂ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਦਸਿਆ ਕਿ ਮੁਲਜ਼ਮ ਹਰਿੰਦਰ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਨਾਲ ਸਬੰਧਤ ਕੇਸ ਦਰਜ ਹਨ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹੋਰ ਸਾਥੀਆਂ ਦੀ ਪਛਾਣ ਅਤੇ ਗ੍ਰਿਫਤਾਰੀ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਡੇਰਾਬਸੀ ਵਿਖੇ ਬੀ ਐਨ ਐਸ ਦੀ ਧਾਰਾ 111 ਅਤੇ ਅਸਲਾ ਐਕਟ ਦੀ ਧਾਰਾ 25 (6) (7) ਅਤੇ 27 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Chandigarh
ਵਧੀਕ ਮੁੱਖ ਚੋਣ ਅਫਸਰ ਹਰੀਸ਼ ਨਈਅਰ ਨੇ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਦੀਆਂ ਮੁੱਢਲੀ ਪ੍ਰਕਾਸ਼ਨਾਂ ਦੀਆਂ ਵੋਟਰ ਸੂਚੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਪੀਆਂ
12 ਦਸੰਬਰ ਤੱਕ ਦਾਇਰ ਕੀਤੇ ਜਾ ਸਕਣਗੇ ਦਾਅਵੇ ਅਤੇ ਇਤਰਾਜ਼
ਚੰਡੀਗੜ੍ਹ, 27 ਨਵੰਬਰ (ਸ.ਬ.) ਪੰਜਾਬ ਦੇ ਵਧੀਕ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਨੇ ਸੂਬੇ ਦੀਆਂ ਚਾਰ ਵਿਧਾਨ ਸਭਾ ਹਲਕੇ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਦੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਬਿਨਾਂ ਫੋਟੋ ਵੋਟਰ ਸੂਚੀ ਦੀਆਂ ਸੀਡੀਜ਼ ਸੌਪੀਆਂ ਹਨ। ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸ੍ਰੀ ਨਈਅਰ ਨੇ ਦੱਸਿਆ ਕਿ 27 ਨਵੰਬਰ, 2024 ਨੂੰ ਮੁੱਢਲੀ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਤੱਕ ਇਨ੍ਹਾਂ ਚਾਰਾਂ ਹਲਕਿਆਂ ਵਿਚ ਕੁੱਲ ਵੋਟਰਾਂ ਦੀ ਗਿਣਤੀ 697413 ਹੈ। ਜਿਨ੍ਹਾਂ ਵਿੱਚੋਂ ਮਰਦ ਵੋਟਰ 366077, ਔਰਤਾਂ 331310, ਤੀਜਾ ਲਿੰਗ 26, ਐਨ.ਆਰ.ਆਈ 51, ਦਿਵਿਆਂਗ ਵੋਟਰ 5729 ਅਤੇ ਸਰਵਿਸ ਵੋਟਰ 3968 ਹਨ।
ਉਨ੍ਹਾਂ ਦੱਸਿਆ ਕਿ ਮੁੱਢਲੀ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਆਖਰੀ 12 ਦਸੰਬਰ ਹੈ। ਇਸ ਦੌਰਾਨ ਵੋਟਰ ਜਾਗਰੂਕਤਾ ਵਧਾਉਣ ਲਈ 27 ਨਵੰਬਰ ਤੋਂ 12 ਦਸੰਬਰ, 2024 ਤੱਕ ਸਵੀਪ ਗਤੀਵਿਧੀਆਂ ਵੀ ਚਲਾਈਆਂ ਜਾਣਗੀਆਂ।
ਮੀਟਿੰਗ ਵਿੱਚ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਜੁਆਇੰਟ ਸੀਈਓ ਸਕੱਤਰ ਸਿੰਘ ਬੱਲ, ਡਿਪਟੀ ਸੀਈਓ ਭਾਰਤ ਭੂਸ਼ਨ ਬਾਂਸਲ ਅਤੇ ਚੋਣ ਅਧਿਕਾਰੀ ਅੰਜੂ ਬਾਲਾ ਤੋਂ ਇਲਾਵਾ ਸੀਈਓ ਦਫ਼ਤਰ ਦੇ ਉੱਚ ਅਧਿਕਾਰੀ ਹਾਜ਼ਰ ਸਨ।
Chandigarh
ਸੈਕਟਰ 26 ਦੇ ਕਲੱਬਾਂ ਦੇ ਬਾਹਰ ਹੋਏ ਧਮਾਕਿਆਂ ਤੋਂ ਬਾਅਦ ਚੰਡੀਗੜ੍ਹ ਦੇ ਦੋ ਡੀ ਐੱਸ ਪੀਆਂ ਅਤੇ 15 ਇੰਸਪੈਕਟਰਾਂ ਦੇ ਤਬਾਦਲੇ
ਚੰਡੀਗੜ੍ਹ, 27 ਨਵੰਬਰ (ਸ.ਬ.) ਇੱਕ ਦਿਨ ਪਹਿਲਾਂ ਚੰਡੀਗੜ੍ਹ ਦੇ ਸੈਕਟਰ 26 ਦੇ ਕਲੱਬਾਂ ਦੇ ਬਾਹਰ ਹੋਏ ਧਮਾਕਿਆਂ ਤੋਂ ਬਾਅਦ ਅੱਜ ਚੰਡੀਗੜ੍ਹ ਪੁਲੀਸ ਵੱਲੋਂ 15 ਇੰਸਪੈਕਟਰਾਂ ਤੇ ਦੋ ਡੀ ਐਸ ਪੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਡੀ ਐਸ ਪੀ ਉਦੈਪਾਲ ਸਿੰਘ ਅਤੇ ਡੀ ਐਸ ਪੀ ਸਨਹਵਿੰਦਰ ਪਾਲ ਨੂੰ ਕੇਂਦਰੀ ਚੰਡੀਗੜ੍ਹ ਅਤੇ ਡੀ ਐਸ ਪੀ ਸੁਰੱਖਿਆ ਹਾਈ ਕੋਰਟ ਵਿੱਚ ਕ੍ਰਮਵਾਰ ਸਬ ਡਿਵੀਜ਼ਨਲ ਪੁਲੀਸ ਅਫਸਰ ਵਜੋਂ ਤਾਇਨਾਤ ਕਰ ਦਿੱਤਾ ਹੈ। ਉਹ 30 ਨਵੰਬਰ ਤੋਂ ਆਪਣਾ ਅਹੁਦਾ ਸੰਭਾਲਣਗੇ। ਇਸਦੇ ਨਾਲ ਹੀ 15 ਇੰਸਪੈਕਟਰ ਤੁਰੰਤ ਪ੍ਰਭਾਵ ਨਾਲ ਹੋਰ ਖੇਤਰਾਂ ਵਿਚ ਤਬਦੀਲ ਕਰ ਦਿੱਤੇ ਗਏ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲੀਸ ਨੇ ਇਸ ਮਾਮਲੇ ਦੀ ਅਗਲੇਰੀ ਜਾਂਚ ਲਈ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਪਤਾ ਲੱਗਿਆ ਹੈ ਕਿ ਚੰਡੀਗੜ੍ਹ ਪੁਲੀਸ ਨੂੰ ਸੀ ਸੀ ਟੀ ਵੀ ਦੀਆਂ ਕੁੱਝ ਫੁਟੇਜ ਮਿਲੀਆਂ ਹਨ ਜਿਸ ਵਿਚ ਮੋਟਰ ਸਾਈਕਲ ਸਵਾਰ ਚੰਡੀਗੜ੍ਹ ਵਿਚ ਬੰਬ ਧਮਾਕਾ ਕਰਨ ਤੋਂ ਬਾਅਦ ਮੁਹਾਲੀ ਦੇ ਆਈਸ਼ਰ ਲਾਈਟਾਂ ਤੇ ਪੁੱਜੇ, ਇਸ ਤੋਂ ਬਾਅਦ ਉਹ ਏਅਰਪੋਰਟ ਰੋਡ ਵੱਲ ਗਏ ਪਰ ਉਥੇ ਜਾ ਕੇ ਗਾਇਬ ਹੋ ਗਏ।
ਪੁਲੀਸ ਨੇ ਅਗਲੇ ਪਾਸੇ ਜਾ ਕੇ ਟੌਲ ਪਲਾਜ਼ਾ ਦੇ ਵੀ ਸੀਸੀਟੀਵੀ ਖੰਘਾਲੇ ਪਰ ਕੋਈ ਜਾਣਕਾਰੀ ਨਾ ਮਿਲੀ। ਇਸ ਦੌਰਾਨ ਮੋਟਰਸਾਈਕਲ ਸਵਾਰਾਂ ਵਿੱਚ ਇਕ ਨੇ ਹੈਲਮਟ ਪਾਇਆ ਹੋਇਆ ਸੀ ਤੇ ਇਕ ਨੇ ਲੋਈ ਲਪੇਟੀ ਹੋਈ ਸੀ। ਹਨੇਰਾ ਹੋਣ ਤੇ ਮੋਟਰਸਾਈਕਲ ਤੇਜ਼ ਰਫਤਾਰ ਨਾ ਹੋਣ ਕਰ ਕੇ ਨੰਬਰ ਦਾ ਪਤਾ ਨਹੀਂ ਲਗ ਸਕਿਆ।
ਜਿਕਰਯੋਗ ਹੈ ਕਿ ਸੈਕਟਰ-26 ਵਿੱਚ ਪੰਜਾਬੀ ਰੈਪਰ ਬਾਦਸ਼ਾਹ ਦੇ ਇਕ ਕਲੱਬ ਸਣੇ ਦੋ ਕਲੱਬਾਂ ਦੇ ਬਾਹਰ ਧਮਾਕਾ ਹੋਇਆ ਸੀ। ਇਸ ਧਮਾਕੇ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਦੇ ਗੋਲਡੀ ਬਰਾੜ ਨੇ ਲਈ ਹੈ। ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਇਨ੍ਹਾਂ ਧਮਾਕਿਆਂ ਦਾ ਕਾਰਨ ਕਲੱਬ ਮਾਲਕਾਂ ਵੱਲੋਂ ਉਨ੍ਹਾਂ ਨੂੰ ਪ੍ਰੋਟੈਕਸ਼ਨ ਮਨੀ ਨਾ ਦੇਣਾ ਹੈ। ਉਸ ਨੇ ਲਿਖਿਆ ਕਿ ਕਲੱਬ ਮਾਲਕਾਂ ਨੂੰ ਪੈਸਿਆਂ ਲਈ ਕਈ ਫੋਨ ਕੀਤੇ ਗਏ ਸਨ, ਪਰ ਉਨ੍ਹਾਂ ਇਨ੍ਹਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਹੈ ਤੇ ਉਨ੍ਹਾਂ ਦੇ ਕੰਨਾਂ ਵਿੱਚ ਆਵਾਜ਼ ਪਹੁੰਚਾਉਣ ਲਈ ਧਮਾਕੇ ਕੀਤੇ ਗਏ ਹਨ।
-
Ropar1 month ago
ਜਨਮਦਿਨ ਮੌਕੇ ਬੂਟੇ ਲਗਾਏ
-
International2 months ago
ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਲਾਓਸ ਪੁੱਜੇ ਪ੍ਰਧਾਨ ਮੰਤਰੀ ਮੋਦੀ
-
Mohali1 month ago
ਪਿੰਡ ਮੌਲੀ ਵੈਦਵਾਨ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀ ਤੇ ਪੈਨਸਲਾਂ ਵੰਡੀਆਂ
-
International2 months ago
ਫਲੋਰਿਡਾ ਵਿੱਚ ਮਿਲਟਨ ਤੂਫਾਨ ਕਾਰਨ 9 ਵਿਅਕਤੀਆਂ ਦੀ ਮੌਤ
-
National1 month ago
ਉੱਤਰ ਪ੍ਰਦੇਸ਼ ਦੇ ਬਹਿਰਾਇਚ ਵਿੱਚ ਮੁੜ ਹਿੰਸਾ
-
National1 month ago
ਜਨਮ ਦਿਨ ਮੌਕੇ ਸਿਲੰਡਰ ਫਟਣ ਕਾਰਨ ਦਾਦਾ-ਦਾਦੀ ਅਤੇ ਪੋਤੇ ਦੀ ਮੌਤ
-
National1 month ago
ਸੁਪਰੀਮ ਕੋਰਟ ਦੇ ਨਵੇਂ ਚੀਫ ਜਸਟਿਸ ਹੋਣਗੇ ਸੰਜੀਵ ਖੰਨਾ
-
Mohali1 month ago
ਰਾਜ ਪੱਧਰੀ ਕ੍ਰਿਕਟ ਮੁਕਾਬਲਿਆਂ ਦੌਰਾਨ ਐਸ ਏ ਐਸ ਨਗਰ ਦੀ ਟੀਮ ਵੱਲੋਂ ਜੇਤੂ ਸ਼ੁਰੂਆਤ