Connect with us

Chandigarh

ਸੈਕਟਰ 26 ਦੇ ਕਲੱਬਾਂ ਦੇ ਬਾਹਰ ਹੋਏ ਧਮਾਕਿਆਂ ਤੋਂ ਬਾਅਦ ਚੰਡੀਗੜ੍ਹ ਦੇ ਦੋ ਡੀ ਐੱਸ ਪੀਆਂ ਅਤੇ 15 ਇੰਸਪੈਕਟਰਾਂ ਦੇ ਤਬਾਦਲੇ

Published

on

 

 

ਚੰਡੀਗੜ੍ਹ, 27 ਨਵੰਬਰ (ਸ.ਬ.) ਇੱਕ ਦਿਨ ਪਹਿਲਾਂ ਚੰਡੀਗੜ੍ਹ ਦੇ ਸੈਕਟਰ 26 ਦੇ ਕਲੱਬਾਂ ਦੇ ਬਾਹਰ ਹੋਏ ਧਮਾਕਿਆਂ ਤੋਂ ਬਾਅਦ ਅੱਜ ਚੰਡੀਗੜ੍ਹ ਪੁਲੀਸ ਵੱਲੋਂ 15 ਇੰਸਪੈਕਟਰਾਂ ਤੇ ਦੋ ਡੀ ਐਸ ਪੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਡੀ ਐਸ ਪੀ ਉਦੈਪਾਲ ਸਿੰਘ ਅਤੇ ਡੀ ਐਸ ਪੀ ਸਨਹਵਿੰਦਰ ਪਾਲ ਨੂੰ ਕੇਂਦਰੀ ਚੰਡੀਗੜ੍ਹ ਅਤੇ ਡੀ ਐਸ ਪੀ ਸੁਰੱਖਿਆ ਹਾਈ ਕੋਰਟ ਵਿੱਚ ਕ੍ਰਮਵਾਰ ਸਬ ਡਿਵੀਜ਼ਨਲ ਪੁਲੀਸ ਅਫਸਰ ਵਜੋਂ ਤਾਇਨਾਤ ਕਰ ਦਿੱਤਾ ਹੈ। ਉਹ 30 ਨਵੰਬਰ ਤੋਂ ਆਪਣਾ ਅਹੁਦਾ ਸੰਭਾਲਣਗੇ। ਇਸਦੇ ਨਾਲ ਹੀ 15 ਇੰਸਪੈਕਟਰ ਤੁਰੰਤ ਪ੍ਰਭਾਵ ਨਾਲ ਹੋਰ ਖੇਤਰਾਂ ਵਿਚ ਤਬਦੀਲ ਕਰ ਦਿੱਤੇ ਗਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲੀਸ ਨੇ ਇਸ ਮਾਮਲੇ ਦੀ ਅਗਲੇਰੀ ਜਾਂਚ ਲਈ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਪਤਾ ਲੱਗਿਆ ਹੈ ਕਿ ਚੰਡੀਗੜ੍ਹ ਪੁਲੀਸ ਨੂੰ ਸੀ ਸੀ ਟੀ ਵੀ ਦੀਆਂ ਕੁੱਝ ਫੁਟੇਜ ਮਿਲੀਆਂ ਹਨ ਜਿਸ ਵਿਚ ਮੋਟਰ ਸਾਈਕਲ ਸਵਾਰ ਚੰਡੀਗੜ੍ਹ ਵਿਚ ਬੰਬ ਧਮਾਕਾ ਕਰਨ ਤੋਂ ਬਾਅਦ ਮੁਹਾਲੀ ਦੇ ਆਈਸ਼ਰ ਲਾਈਟਾਂ ਤੇ ਪੁੱਜੇ, ਇਸ ਤੋਂ ਬਾਅਦ ਉਹ ਏਅਰਪੋਰਟ ਰੋਡ ਵੱਲ ਗਏ ਪਰ ਉਥੇ ਜਾ ਕੇ ਗਾਇਬ ਹੋ ਗਏ।

ਪੁਲੀਸ ਨੇ ਅਗਲੇ ਪਾਸੇ ਜਾ ਕੇ ਟੌਲ ਪਲਾਜ਼ਾ ਦੇ ਵੀ ਸੀਸੀਟੀਵੀ ਖੰਘਾਲੇ ਪਰ ਕੋਈ ਜਾਣਕਾਰੀ ਨਾ ਮਿਲੀ। ਇਸ ਦੌਰਾਨ ਮੋਟਰਸਾਈਕਲ ਸਵਾਰਾਂ ਵਿੱਚ ਇਕ ਨੇ ਹੈਲਮਟ ਪਾਇਆ ਹੋਇਆ ਸੀ ਤੇ ਇਕ ਨੇ ਲੋਈ ਲਪੇਟੀ ਹੋਈ ਸੀ। ਹਨੇਰਾ ਹੋਣ ਤੇ ਮੋਟਰਸਾਈਕਲ ਤੇਜ਼ ਰਫਤਾਰ ਨਾ ਹੋਣ ਕਰ ਕੇ ਨੰਬਰ ਦਾ ਪਤਾ ਨਹੀਂ ਲਗ ਸਕਿਆ।

ਜਿਕਰਯੋਗ ਹੈ ਕਿ ਸੈਕਟਰ-26 ਵਿੱਚ ਪੰਜਾਬੀ ਰੈਪਰ ਬਾਦਸ਼ਾਹ ਦੇ ਇਕ ਕਲੱਬ ਸਣੇ ਦੋ ਕਲੱਬਾਂ ਦੇ ਬਾਹਰ ਧਮਾਕਾ ਹੋਇਆ ਸੀ। ਇਸ ਧਮਾਕੇ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਦੇ ਗੋਲਡੀ ਬਰਾੜ ਨੇ ਲਈ ਹੈ। ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਇਨ੍ਹਾਂ ਧਮਾਕਿਆਂ ਦਾ ਕਾਰਨ ਕਲੱਬ ਮਾਲਕਾਂ ਵੱਲੋਂ ਉਨ੍ਹਾਂ ਨੂੰ ਪ੍ਰੋਟੈਕਸ਼ਨ ਮਨੀ ਨਾ ਦੇਣਾ ਹੈ। ਉਸ ਨੇ ਲਿਖਿਆ ਕਿ ਕਲੱਬ ਮਾਲਕਾਂ ਨੂੰ ਪੈਸਿਆਂ ਲਈ ਕਈ ਫੋਨ ਕੀਤੇ ਗਏ ਸਨ, ਪਰ ਉਨ੍ਹਾਂ ਇਨ੍ਹਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਹੈ ਤੇ ਉਨ੍ਹਾਂ ਦੇ ਕੰਨਾਂ ਵਿੱਚ ਆਵਾਜ਼ ਪਹੁੰਚਾਉਣ ਲਈ ਧਮਾਕੇ ਕੀਤੇ ਗਏ ਹਨ।

Continue Reading

Chandigarh

2024 ਤੱਕ 12809 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ: ਤਰਨਪ੍ਰੀਤ ਸਿੰਘ ਸੌਂਦ

Published

on

By

 

 

ਚੰਡੀਗੜ੍ਹ, 28 ਦਸੰਬਰ (ਸ.ਬ.) ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਵਿਭਾਗ ਵਲੋਂ 2022 ਵਿੱਚ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਸਾਲ 2024 ਤੱਕ 12809 ਏਕੜ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾ ਕੇ ਪੰਚਾਇਤਾਂ ਦੇ ਹਵਾਲੇ ਕੀਤਾ ਜਾ ਚੁੱਕਾ ਹੈ। ਇਸ ਰਕਬੇ ਦੀ ਬਾਜ਼ਾਰੀ ਕੀਮਤ 3080 ਕਰੋੜ ਰੁਪਏ ਤੋਂ ਵੱਧ ਬਣਦੀ ਹੈ। ਵਿਭਾਗ ਦੀਆਂ ਸਾਲ 2024 ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਇਸ ਵਿੱਚੋਂ ਕਰੀਬ 6000 ਏਕੜ ਰਕਬੇ ਨੂੰ ਚਕੌਤੇ ਤੇ ਦੇਣ ਉਪਰੰਤ ਸਾਲ 2024-25 ਦੌਰਾਨ 10.76 ਕਰੋੜ ਰੁਪਏ ਸਾਲਾਨਾ ਆਮਦਨ ਪ੍ਰਾਪਤ ਹੋਈ ਹੈ।

ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਵਿਭਾਗ ਵੱਲੋਂ ਸ਼ਾਮਲਾਤ ਜ਼ਮੀਨਾਂ ਦੀ ਸਾਲ 2024-25 ਦੌਰਾਨ 1.36 ਲੱਖ ਏਕੜ ਰਕਬੇ ਦੀ ਨਿਲਾਮੀ 469 ਕਰੋੜ ਰੁਪਏ ਵਿੱਚ ਕਰਵਾਈ ਗਈ। ਇਸੇ ਤਰ੍ਹਾਂ 2024-25 ਦੌਰਾਨ ਵਿਭਾਗ ਵੱਲੋਂ ਪਸ਼ੂ ਮੇਲਿਆਂ ਨੂੰ ਈ-ਆਕਸ਼ਨ ਰਾਹੀਂ ਠੇਕੇ ਤੇ ਦੇਣ ਉਪਰੰਤ 93.90 ਕਰੋੜ ਰੁਪਏ ਦੀ ਆਮਦਨ ਪ੍ਰਾਪਤ ਹੋਈ ਹੈ।

ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਿੰਡਾਂ ਵਿੱਚ ਲਾਇਬਰੇਰੀਆਂ ਸ਼ੁਰੂ ਕਰਨ ਦੇ ਐਲਾਨ ਨੂੰ ਅਮਲੀ ਜਾਮ ਪਵਾਉਂਦਿਆਂ ਪਿੰਡ ਈਸੜੂ (ਖੰਨਾ) ਤੋਂ ਪੇਂਡੂ ਲਾਇਬਰੇਰੀ ਸਕੀਮ ਦੀ ਸ਼ੁਰੂਆਤ ਕੀਤੀ ਸੀ ਅਤੇ ਇਸ ਵੇਲੇ ਪੰਜਾਬ ਭਰ ਵਿੱਚ 114 ਪੇਂਡੂ ਲਾਇਬਰੇਰੀਆਂ ਕਾਰਜਸ਼ੀਲ ਹਨ ਅਤੇ 179 ਕਾਰਜ ਅਧੀਨ ਹਨ।

ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਬਣੇ ਸੈਲਫ ਹੈਲਪ ਗਰੁੱਪਾਂ ਦੀ ਵਿੱਤੀ ਸਹਾਇਤਾ ਲਈ ਵਿਭਾਗ ਨੇ ਬੈਂਕਾਂ ਤੋਂ 94.35 ਕਰੋੜ ਰੁਪਏ ਦਾ ਕਰਜ਼ਾ ਅਜਿਹੇ ਗਰੁੱਪਾਂ ਨੂੰ ਮੁਹੱਈਆਂ ਕਰਵਾਇਆ ਹੈ। ਇਸੇ ਤਰ੍ਹਾਂ ਮਗਨਰੇਗਾ ਸਕੀਮ ਤਹਿਤ ਵਿੱਤੀ ਸਾਲ 2024-25 ਦੌਰਾਨ ਹੁਣ ਤੱਕ 983.98 ਕਰੋੜ ਰੁਪਏ ਖਰਚ ਕਰਦੇ ਹੋਏ 2.15 ਕਰੋੜ ਮਨੁੱਖੀ ਦਿਹਾੜੀਆਂ ਪੈਦਾ ਕੀਤੀਆਂ ਗਈਆਂ ਹਨ। ਵਿੱਤੀ ਸਾਲ 2024-25 ਦੌਰਾਨ ਔਸਤਨ 7.02 ਲੱਖ ਪੇਂਡੂ ਪਰਿਵਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਵਿਭਾਗ ਵੱਲੋਂ ਇਸ ਸਾਲ ਕੁੱਲ 95.03 ਲੱਖ ਪੌਦੇ ਲਗਾਏ ਗਏ ਹਨ। ਇਸ ਤੋਂ ਇਲਾਵਾ ਪਿੰਡਾਂ ਵਿੱਚ ਕੁੱਲ 2461 ਖੇਡ ਮੈਦਾਨ ਮੁਕੰਮਲ ਹੋ ਚੁੱਕੇ ਹਨ ਅਤੇ 1623 ਖੇਡ ਮੈਦਾਨਾਂ ਦਾ ਕੰਮ ਚੱਲ ਰਿਹਾ ਹੈ।

ਮੰਤਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਦੇ ਤਹਿਤ, ਮੌਜੂਦਾ ਵਿੱਤੀ ਸਾਲ ਦੌਰਾਨ ਕੁੱਲ 5166 ਘਰ ਬਣਾਏ ਗਏ ਹਨ, ਜਿਨ੍ਹਾਂ ਦਾ ਕੁੱਲ ਖਰਚ 62 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੇ ਅੰਤ ਤੱਕ ਕੁੱਲ 18,000 ਘਰ ਬਣਾਏ ਜਾਣਗੇ ਜਿਨ੍ਹਾਂ ਦਾ ਕੁੱਲ ਖਰਚ 220 ਕਰੋੜ ਰੁਪਏ ਹੋਵੇਗਾ।

ਉਹਨਾਂ ਕਿਹਾ ਕਿ ਸਾਲ 2024 ਦੌਰਾਨ ਕਰਵਾਇਈਆਂ ਗਈਆਂ ਪੰਚਾਇਤੀ ਚੋਣਾਂ ਦੌਰਾਨ 3044 ਪੰਚਾਇਤਾਂ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਹਨ ਜਿਨ੍ਹਾਂ ਨੂੰ ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ਅਨੁਸਾਰ ਭਲਾਈ ਕੰਮਾਂ ਲਈ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

Continue Reading

Chandigarh

ਸੰਵਿਧਾਨ ਨਿਰਮਾਤਾ ਡਾ. ਬੀ. ਆਰ. ਅੰਬੇਡਕਰ ਦੇ ਅਪਮਾਨ ਖਿਲਾਫ਼ ਰੋਸ ਪ੍ਰਦਰਸ਼ਨ ਅਤੇ ਰੈਲੀ 30 ਨੂੰ

Published

on

By

 

ਚੰਡੀਗੜ੍ਹ, 28 ਦਸੰਬਰ (ਸ.ਬ.) ਭਾਰਤੀ ਕਮਿਊਨਿਸਟ ਪਾਰਟੀ ਅਤੇ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਵਲੋਂ ਦੋਵੇਂ ਸਾਂਝੇ ਤੌਰ ਤੇ ਆਪਣੀਆਂ ਅਵਾਮੀ ਜਥੇਬੰਦੀਆਂ ਦੇ ਸਹਿਯੋਗ ਨਾਲ 30 ਦਸੰਬਰ 2024 ਨੂੰ ਬਾਅਦ ਦੁਪਿਹਰ 4 ਵਜੇ, ਪਲਾਜ਼ਾ, ਸੈਕਟਰ 17, ਚੰਡੀਗੜ੍ਹ ਵਿਖੇ ਇਕ ਵਿਸ਼ਾਲ ਰੋਸ ਪ੍ਰਦਰਸ਼ਨ ਅਤੇ ਰੈਲੀ ਕਰ ਰਹੀਆਂ ਹਨ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸz. ਕਰਮ ਸਿੰਘ ਵਕੀਲ ਨੇ ਦੱਸਿਆ ਕਿ ਇਹ ਰੋਸ ਪ੍ਰਦਰਸ਼ਨ ਅਤੇ ਰੈਲੀ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਵਿਧਾਨ ਨਿਰਮਾਤਾ ਡਾ. ਬੀ. ਆਰ. ਅੰਬੇਡਕਰ ਦੇ ਅਪਮਾਨ ਖਿਲਾਫ਼ ਰੋਸ ਵਜੋਂ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਰੋਸ ਧਰਨੇ ਵਿੱਚ ਰਾਜ ਕੁਮਾਰ (ਸਕੱਤਰ ਸੀਪੀਆਈ) ਅਤੇ ਮੁਹੰਮਦ ਸ਼ਹਿਨਾਜ਼ ਗੋਰਸੀ (ਸਕੱਤਰ ਸੀਪੀਆਈ (ਐਮ) ਦੀ ਰਹਿਨੁਮਾਈ ਵਿੱਚ ਜ਼ਿਲ੍ਹਾ ਕੌਂਸਲ ਮੈਂਬਰ, ਬ੍ਰਾਂਚ ਸਕੱਤਰ ਅਤੇ ਹੋਰ ਅਵਾਮੀ ਜਥੇਬੰਦੀਆਂ / ਸੰਸਥਾਵਾਂ ਦੇ ਅਹੁਦੇਦਾਰ ਅਤੇ ਮੈਂਬਰ ਸ਼ਾਮਿਲ ਹੋਣਗੇ।

 

Continue Reading

Chandigarh

ਪੰਜਾਬ ਵਿੱਚ ਮੀਂਹ ਨਾਲ ਬਦਲਿਆ ਮੌਸਮ ਦਾ ਮਿਜਾਜ

Published

on

By

 

ਚੰਡੀਗੜ੍ਹ ਅਤੇ ਆਸਪਾਸ ਦੇ ਖੇਤਰ ਵਿੱਚ ਪਏ ਗੜ੍ਹੇ, ਮੌਸਮ ਵਿੱਚ ਠੰਡਕ ਵਧੀ

ਚੰਡੀਗੜ੍ਹ, 27 ਦਸੰਬਰ (ਸ.ਬ.) ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਬਦਲ ਗਿਆ ਹੈ। ਸੀਤ ਲਹਿਰ ਦੇ ਨਾਲ-ਨਾਲ ਸਵੇਰ ਤੋਂ ਹੀ ਬਾਰਿਸ਼ ਵੀ ਹੋ ਰਹੀ ਹੈ। ਚੰਡੀਗੜ੍ਹ ਅਤੇ ਆਸਪਾਸੇ ਦ ਖੇਤਰ ਵਿੱਚ ਅੱਜ ਗੜ੍ਹੇ ਪਏ ਜਿਸਤੋਂ ਬਾਅਦ ਮੌਸਮ ਵਿੱਚ ਠੰਡਕ ਵੱਧ ਗਈ ਹੈ ਅਤੇ ਠੰਡੀਆਂ ਹਵਾਵਾਂ ਚਲਣ ਕਾਰਨ ਲੋਕ ਘਰਾਂ ਦੇ ਅੰਦਰ ਹੀ ਦੁਬਕੇ ਰਹੇ।

ਇਸ ਦੌਰਾਨ ਮੌਸਮ ਵਿਭਾਗ ਵਲੋਂ ਅੱਜ ਪੰਜਾਬ ਦੇ 21 ਜ਼ਿਲ੍ਹਿਆਂ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ ਅਤੇ ਤੇਜ਼ ਹਵਾਵਾਂ ਚੱਲਣ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਕੁਝ ਥਾਵਾਂ ਤੇ ਗੜੇ ਪੈਣ ਦੀ ਵੀ ਸੰਭਾਵਨਾ ਹੈ। ਹਾਲਾਂਕਿ ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਔਸਤ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ਹੋਇਆ ਹੈ। ਜੋ ਕਿ ਆਮ ਤਾਪਮਾਨ ਨਾਲੋਂ 2 ਡਿਗਰੀ ਵੱਧ ਹੈ। ਪਠਾਨਕੋਟ ਦੇ ਥੀਨ ਡੈਮ ਵਿੱਚ ਸਭ ਤੋਂ ਵੱਧ ਤਾਪਮਾਨ 23.9 ਡਿਗਰੀ ਦਰਜ ਕੀਤਾ ਗਿਆ ਹੈ।

ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਪਟਿਆਲਾ ਵਿੱਚ ਅੱਜ ਮੌਸਮ ਬਦਲੇਗਾ। ਇੱਥੇ ਤੂਫ਼ਾਨ ਅਤੇ ਗੜੇਮਾਰੀ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਅਜਿਹੇ ਮੌਸਮ ਵਿੱਚ ਲੋਕਾਂ ਨੂੰ ਠੰਢ ਤੋਂ ਬਚਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। 27 ਦਸੰਬਰ ਤੋਂ 2 ਜਨਵਰੀ ਤੱਕ ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Continue Reading

Latest News

Trending