Punjab
ਕਰੇਟਾ ਕਾਰ ਤੇ ਮੋਟਰ ਸਾਈਕਲ ਵਿਚਾਲੇ ਟੱਕਰ, ਮੋਟਰ ਸਾਈਕਲ ਸਵਾਰ ਦੀ ਮੌਕੇ ਤੇ ਮੌਤ
ਮੰਡੀ ਘੁਬਾਇਆ, 28 ਨਵੰਬਰ (ਸ.ਬ.) ਫ਼ਾਜ਼ਿਲਕਾ ਫਿਰੋਜ਼ਪੁਰ ਰੋਡ ਤੇ ਕਰੇਟਾ ਕਾਰ ਅਤੇ ਮੋਟਰ ਸਾਈਕਲ ਵਿਚਾਲੇ ਟੱਕਰ ਹੋਈ ਹੈ। ਜਾਣਕਾਰੀ ਮੁਤਾਬਿਕ ਅਜੇ ਮੁਖੀਜਾ ਪੁੱਤਰ ਮਨੋਹਰ ਲਾਲ ਮੁਖੀਜਾ ਵਾਸੀ ਜਲਾਲਾਬਾਦ ਪਰਚੇਜਰ ਛਾਬੜਾ ਇੰਡਸਟਰੀ ਘੁਬਾਇਆ ਜੋ ਕਿ ਆਪਣੀ ਡਿਊਟੀ ਖ਼ਤਮ ਕਰਕੇ ਵਾਪਸ ਘਰ ਨੂੰ ਜਾ ਰਿਹਾ ਸੀ। ਜਿਸਦੀ ਫਾਜ਼ਿਲਕਾ ਫਿਰੋਜ਼ਪੁਰ ਰੋਡ ਤੇ ਕਰੇਟਾ ਗੱਡੀ ਨਾਲ ਟਕਰਾਉਣ ਕਾਰਨ ਮੌਕੇ ਤੇ ਮੌਤ ਹੋ ਗਈ।
Mohali
ਸ਼ਹਿਰ ਨੂੰ ਸਫਾਈ ਪੱਖੋਂ ਬਿਹਤਰ ਬਣਾਉਣ ਲਈ ਨਿਵਾਸੀਆਂ ਦਾ ਸਹਿਯੋਗ ਜਰੂਰੀ : ਟੀ ਬੈਨਿਥ
ਨਗਰ ਨਿਗਮ ਦੇ ਕਮਿਸ਼ਨਰ ਵੱਲੋਂ ਸੈਕਟਰ 69 ਤੋਂ ਸਫਾਈ ਮੁਹਿੰਮ ਦਾ ਆਗਾਜ਼
ਐਸ ਏ ਐਸ ਨਗਰ, 28 ਨਵੰਬਰ (ਸ.ਬ.) ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਕਿਹਾ ਹੈ ਕਿ ਸ਼ਹਿਰ ਨੂੰ ਸਫਾਈ ਪੱਖੋਂ ਬਿਹਤਰ ਬਣਾਉਣ ਲਈ ਨਿਵਾਸੀਆਂ ਦਾ ਸਹਿਯੋਗ ਜਰੂਰੀ ਹੈ। ਸਫਾਈ ਵਿਵਸਥਾ ਦੇ ਸੁਧਾਰ ਲਈ ਵਾਰਡ ਨੰਬਰ 29 (ਸੈਕਟਰ 69) ਦਾ ਦੌਰਾ ਕਰਨ ਮੌਕੇ ਉਹਨਾਂ ਨੇ ਬਿਹਤਰ ਸਫਾਈ ਪ੍ਰਬੰਧ ਚਲਾਉਣ ਲਈ ਲੋਕਾਂ ਨੂੰ ਵੀ ਬਣਦਾ ਹਿੱਸਾ ਪਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਵਾਰਡ ਦੇ ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਕਿਹਾ ਕਿ ਸ਼ਹਿਰਵਾਸੀ ਖੁਦ ਵੀ ਅੱਗੇ ਹੋ ਕੇ ਸਫਾਈ ਮੁਹਿੰਮ ਵਿੱਚ ਹਿੱਸਾ ਪਾਉਣ ਦੇ ਚਾਹਵਾਨ ਹਨ। ਸਫਾਈ ਨਾਲ ਸੰਬੰਧਿਤ ਸਾਜੋ ਸਮਾਨ ਜਿਵੇਂ ਟਰੈਕਟਰ ਟਰਾਲੀ, ਬੁਸ਼ ਕਟਰ ਆਦਿ ਦੀ ਗਿਣਤੀ ਵਧਾਉਣ ਦੀ ਲੋੜ ਹੈ।
ਇਸ ਮੌਕੇ ਰੈਜੀਡੈਂਟਸ ਵੈਲਫੇਅਰ ਸੁਸਾਇਟੀ ਦੀ ਪੂਰੀ ਟੀਮ ਨੇ ਪ੍ਰਧਾਨ ਰਾਜਬੀਰ ਸਿੰਘ ਅਤੇ ਜਨਰਲ ਸਕੱਤਰ ਰੌਸ਼ਨ ਲਾਲ ਚੋਪੜਾ ਦੀ ਅਗਵਾਈ ਹੇਠ ਆਪਣੀ ਸਫਾਈ ਆਪ ਦੇ ਬੈਨਰ ਹੇਠ ਖੁਦ ਵੀ ਸਫਾਈ ਮੁਹਿੰਮ ਵਿੱਚ ਹਿੱਸਾ ਲਿਆ। ਵਰਣਯੋਗ ਹੈ ਕਿ ਏਰੀਏ ਦੇ ਵਸਨੀਕ ਪਾਰਕਾਂ ਆਦਿ ਦੀ ਸਫਾਈ ਵੀ ਖੁਦ ਕਰਦੇ ਹਨ।
ਇਸ ਮੌਕੇ ਸz. ਧਨੋਆ ਅਤੇ ਉਹਨਾਂ ਦੇ ਸਾਥੀਆਂ ਵਲੋਂ ਸ੍ਰੀ ਬੈਨਿਥ ਨੂੰ ਸਫਾਈ ਨਾਲ ਸਬੰਧਿਤ ਮੰਗ ਪੱਤਰ ਦਿੱਤਾ ਗਿਆ ਜਿਸ ਵਿੱਚ ਸੈਕਟਰ 69 ਵਿੱਚ ਖਾਲੀ ਪਈਆਂ ਸਾਈਟਾਂ ਦੀ ਸਫਾਈ ਕਰਵਾਉਣ ਦੀ ਮੰਗ ਕੀਤੀ ਗਈ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਸੈਕਟਰ 69 ਦੇ ਵਾਰਡ ਨੰ 29 ਵਿੱਚ ਪੈਂਦੇ ਖੇਤਰ ਵਿੱਚ ਗਮਾਡਾ ਵੱਲੋਂ ਪੰਜ ਵੱਖੋ-ਵੱਖ ਸਾਈਟਾਂ (ਜਿਨਾਂ ਦਾ ਕੁੱਲ ਰਕਬਾ 28.6 ਏਕੜ ਬਣਦਾ ਹੈ) ਨੂੰਕਮਰਸ਼ੀਅਲ ਕੰਮਾਂ ਲਈ ਪਿਛਲੇ 30 ਸਾਲਾਂ ਤੋਂ ਰਿਜਰਵ ਰੱਖਿਆ ਹੋਇਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਵਾਰ ਵਾਰ ਬੇਨਤੀਆਂ ਕਰਨ ਦੇ ਬਾਵਜੂਦ ਗਮਾਡਾ ਨਾ ਉਹਨਾਂ ਦੀ ਵਰਤੋਂ ਕਰਦਾ ਹੈ ਅਤੇ ਨਾ ਹੀ ਸਫਾਈ ਆਦਿ ਕਰਵਾਉਂਦਾ ਹੈ। ਉੱਥੇ ਘਾਹ, ਝਾੜੀਆਂ ਅਤੇ ਹੋਰ ਗੰਦ ਮੰਦ ਭਰਿਆ ਪਿਆ ਹੈ।
ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਕਿਹਾ ਕਿ ਉਹ ਗਮਾਡਾ ਨਾਲ ਤਾਲਮੇਲ ਕਰਕੇ ਖਾਲੀ ਪਈਆਂ ਸਾਈਟਾਂ ਦੀ ਚੰਗੀ ਤਰ੍ਹਾਂ ਸਫਾਈ ਯਕੀਨੀ ਬਣਾਉਣਗੇ। ਉਹਨਾਂ ਕਿਹਾ ਕਿ ਵਾਰਡ ਨੰਬਰ 29 ਦੀ ਕੌਂਸਲਰ ਬੀਬੀ ਕੁਲਦੀਪ ਕੌਰ ਧਨੋਆ ਦੀ ਤਰਜ ਤੇ ਸਾਰੇ ਕੌਂਸਲਰਾਂ ਨੂੰ ਬੇਨਤੀ ਕੀਤੀ ਹੈ ਕਿ ਆਪਣੇ ਵਾਰਡ ਦੀਆਂ ਭਲਾਈ ਸੰਸਥਾਵਾਂ ਨਾਲ ਮਿਲ ਕੇ ਉਹਨਾਂ ਦਾ ਸਹਿਯੋਗ ਲੈਣ ਤਾਂ ਜੋ ਨਗਰ ਨਿਗਮ ਅਤੇ ਸਮੂਹ ਨਿਵਾਸੀ ਮਿਲ ਕੇ ਸਫਾਈ ਪੱਖੋਂ ਸ਼ਹਿਰ ਨੂੰ ਨੰਬਰ ਇੱਕ ਬਣਾ ਸਕਣ।
ਇਸ ਮੌਕੇ ਚੀਫ ਸੈਨੇਟਰੀ ਇੰਸਪੈਕਟਰ ਸਰਬਜੀਤ ਸਿੰਘ, ਰਵੀ ਕੁਮਾਰ ਸਿੰਗਲਾ ਇੰਸਪੈਕਟਰ, ਬਿੱਟੂ ਬਿਡਲਾ, ਸੈਨੇਟਰੀ ਸੁਪਰਵਾਈਜਰ ਸੁਖਜਿੰਦਰ ਸਿੰਘ, ਕਰਮ ਸਿੰਘ ਮਾਵੀ, ਗੁਰਦੀਪ ਸਿੰਘ ਅਟਵਾਲ, ਸੁਖਵੰਤ ਸਿੰਘ ਬਾਠ, ਮੇਜਰ ਸਿੰਘ, ਗੁਰਮੇਲ ਸਿੰਘ, ਗੁਰਦੇਵ ਰਾਮ, ਪਰਵਿੰਦਰ ਸਿੰਘ, ਹਰਮੀਤ ਸਿੰਘ, ਅਵਤਾਰ ਸਿੰਘ ਸੈਣੀ, ਸੁਰਿੰਦਰਜੀਤ ਸਿੰਘ, ਹਰਵਿੰਦਰ ਸਿੰਘ,ੳਮੇਸ਼ ਕੁਮਾਰ ਬਾਂਸਲ ਆਤਮ ਸਵਰੂਪ ਸਲਾਰੀਆ ਸਮੇਤ ਵੱਡੀ ਗਿਣਤੀ ਵਸਨੀਕ ਹਾਜ਼ਰ ਸਨ।
Chandigarh
ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਆਈਆਂ ਵਿਦਿਆਰਥਣਾਂ ਨੂੰ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਆ
ਪੰਜਵੀਂ ਜਮਾਤ ਦੀ ਰਾਧਿਕਾ ਦੀ ਪੰਜਾਬ ਵਿਧਾਨ ਸਭਾ ਦੀ ਸਪੀਕਰ ਬਣਨ ਦੀ ਚਾਹਤ ਕੀਤੀ ਪੂਰੀ
ਚੰਡੀਗੜ੍ਹ, 28 ਨਵੰਬਰ (ਸ.ਬ.) ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਆਈਆਂ ਚੰਡੀਗੜ੍ਹ ਅਤੇ ਮੁਹਾਲੀ ਦੇ ਸਕੂਲਾਂ ਅਤੇ ਕਾਲਜਾਂ ਦੀਆਂ 30 ਦੇ ਕਰੀਬ ਵਿਦਿਆਰਥਣਾਂਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣਾ ਟੀਚਾ ਮਿੱਥ ਕੇ ਜੀਵਨ ਵਿੱਚ ਸਫਲ ਹੋਣ ਅਤੇ ਚੰਗੇ ਨਾਗਰਿਕ ਬਣ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਲੋਕ ਭਲਾਈ ਦੇ ਉਦੇਸ਼ ਤਹਿਤ ਕੰਮ ਕਰ ਰਹੀ ਇੱਕ ਸਵੈ-ਸੇਵੀ ਸੰਸਥਾ ਦੇ ਨਾਲ ਜੁੜੀਆਂ ਇਨ੍ਹਾਂ ਵਿਦਿਆਰਥਣਾਂ ਦੇ ਗਰੁੱਪ ਵੱਲੋਂ ਕੀਤੇ ਗਏ ਪੰਜਾਬ ਵਿਧਾਨ ਸਭਾ ਦੇ ਦੌਰੇ ਦੌਰਾਨ ਸਪੀਕਰ ਸ. ਸੰਧਵਾਂ ਨੇ ਜਿੱਥੇ ਇਨ੍ਹਾਂ ਵਿਦਿਆਰਥਣਾਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਉਨ੍ਹਾਂ ਨੂੰ ਰਾਜਨੀਤੀ, ਬਿਜ਼ਨਸ, ਆਈ.ਏ.ਐਸ, ਪੀ.ਸੀ.ਐਸ, ਡਾਕਟਰ ਅਤੇ ਸਾਇੰਸਦਾਨ ਬਣਨ ਲਈ ਵੀ ਪ੍ਰੇਰਿਆ।
ਸ. ਸੰਧਵਾਂ ਨੇ ਕਿਹਾ ਕਿ ਅੱਜ ਦੇ ਵਿਦਿਆਰਥੀ, ਕੱਲ੍ਹ ਦੇ ਨੇਤਾ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਿੱਚ ਰਾਜਨੀਤੀ ਵਿੱਚ ਆਉਣ ਦੀ ਰੁਚੀ ਹੋਣਾ ਚੰਗਾ ਸੰਕੇਤ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਜਾਗਰੂਕ ਰਹਿਣ ਦੀ ਪ੍ਰੇਰਣਾ ਦਿਦਿਆਂ ਕਿਹਾ ਕਿ ਸੂਬੇ ਅਤੇ ਦੇਸ਼ ਵਿੱਚ ਵਾਪਰਦੀਆਂ ਕਾਨੂੰਨੀ, ਰਾਜਸੀ ਤੇ ਹੋਰਨਾਂ ਘਟਨਾਵਾਂ ਤੇ ਤਿੱਖੀ ਨਜ਼ਰ ਰੱਖਣੀ ਰਾਜਨੀਤੀ ਵਿੱਚ ਰੁਚੀ ਰੱਖਣ ਵਾਲਿਆਂ ਲਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਵੱਖ-ਵੱਖ ਘਟਨਾਵਾਂ ਦੀ ਪਰਖ-ਪੜਚੋਲ ਅਤੇ ਆਪਣਾ ਇੱਕ ਨਜ਼ਰੀਆ ਵਿਕਸਿਤ ਕਰਨਾ ਬੇਹੱਦ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਵਾਪਰਦਾ ਹਰ ਵਰਤਾਰਾ ਰਾਜਨੀਤੀ ਨਾਲ ਜੁੜਿਆ ਹੋਇਆ ਹੈ। ਇਸ ਲਈ ਜੇਕਰ ਵਿਦਿਆਰਥੀਆਂ ਦੀ ਰਾਜਨੀਤੀ ਵਿੱਚ ਦਿਲਚਸਪੀ ਹੈ ਤਾਂ ਉਹ ਅੱਗੇ ਵਧਣ ਅਤੇ ਇਹ ਜਾਣਨ ਦੀ ਕੋਸ਼ਿਸ਼ ਕਰਨ ਕਿ ਦੇਸ਼ ਵਿੱਚ ਕੀ ਵਾਪਰ ਰਿਹਾ ਹੈ। ਸਪੀਕਰ ਨੇ ਕਿਹਾ ਕਿ ਨੌਜਵਾਨਾਂ ਵੱਲੋਂ ਰਾਜਨੀਤੀ ਵਿੱਚ ਆਉਣ ਨਾਲ ਰਾਜਨੀਤੀ ਵਿੱਚ ਵੱਡਾ ਸੁਧਾਰ ਹੋਵੇਗਾ।
ਸਪੀਕਰ ਨਾਲ ਗੱਲਬਾਤ ਦੌਰਾਨ ਜਦੋਂ ਸੈਕਰਡ ਹਾਰਟ ਸੀਨੀਅਰ ਸੈਕੰਡਰੀ ਚੰਡੀਗੜ੍ਹ ਸਕੂਲ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਰਾਧਿਕਾ ਨੇ ਰਾਜਨੀਤੀ ਆਉਣ ਅਤੇ ਪੰਜਾਬ ਵਿਧਾਨ ਸਭਾ ਦੀ ਸਪੀਕਰ ਬਣਨ ਦੀ ਇੱਛਾ ਜ਼ਾਹਿਰ ਕੀਤੀ, ਤਾਂ ਸ. ਸੰਧਵਾਂ ਨੇ ਉਸਨੂੰ ਸਪੀਕਰ ਦੀ ਕੁਰਸੀ ‘ਤੇ ਬਿਠਾਉਣ ਲਈ ਕਿਹਾ। ਉਸਨੂੰ ਵੀ.ਆਈ.ਪੀ. ਰੂਟ ਰਾਹੀਂ ਲਿਜਾ ਕੇ ਸਪੀਕਰ ਦੀ ਕੁਰਸੀ ਤੇ ਬਿਠਾਇਆ ਗਿਆ ਅਤੇ ਹਾਜ਼ਰ ਸਮੂਹ ਵਿਦਿਆਰਥਣਾਂ ਨੂੰ ਵਿਧਾਨਕ ਕੰਮਕਾਰ, ਵਿਰੋਧੀ ਧਿਰ ਅਤੇ ਸੱਤਾ ਧਿਰ ਆਦਿ ਬਾਰੇ ਜਾਣਕਾਰੀ ਵੀ ਦਿੱਤੀ ਗਈ।
Mohali
ਪੇਟ ਕੀੜੇ ਖ਼ਾਤਮਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਮੁਹਿੰਮ ਦੀ ਸ਼ੁਰੂਆਤ
ਸਿਹਤ ਵਿਭਾਗ ਵਲੋਂ ਜ਼ਿਲ੍ਹੇ ਵਿੱਚ ਬੱਚਿਆਂ ਨੂੰ ਖਵਾਈਆਂ ਗਈਆਂ ਅਲਬੈਂਡਾਜ਼ੋਲ ਦੀਆਂ ਗੋਲੀਆਂ
ਐਸ ਏ ਐਸ ਨਗਰ, 28 ਨਵੰਬਰ (ਸ.ਬ.) ਸਿਹਤ ਵਿਭਾਗ ਵਲੋਂ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਅੱਜ ਜ਼ਿਲ੍ਹਾ ਭਰ ਵਿਚ ‘ਕੌਮੀ ਡੀਵਾਰਮਿੰਗ ਦਿਵਸ’ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਸਕੂਲਾਂ ਵਿਚ ਬੱਚਿਆਂ ਨੂੰ ਅਲਬੈਂਡਾਜ਼ੋਲ ਦੀਆਂ ਗੋਲੀਆਂ ਖਵਾਈਆਂ ਗਈਆਂ।
ਸਿਵਲ ਸਰਜਨ ਡਾ. ਵੰਦਨਾ ਚਿਤਕਾਰਾ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦਸਿਆ ਕਿ ਇਹ ਮੁਹਿੰਮ ਪੂਰੀ ਤਰ੍ਹਾਂ ਸਫ਼ਲ ਰਹੀ ਅਤੇ ਜਿਹੜੇ ਬੱਚੇ ਅੱਜ ਗੋਲੀ ਖਾਣ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਵਾਸਤੇ 5 ਦਸੰਬਰ ਨੂੰ ਵੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਨੇੜਲੀ ਸਿਹਤ ਸੰਸਥਾ ਵਿਚ ਕਿਸੇ ਵੀ ਦਿਨ ਜਾ ਕੇ ਬੱਚਿਆਂ ਨੂੰ ਗੋਲੀ ਖਵਾਈ ਜਾ ਸਕਦੀ ਹੈ।
ਡਾ. ਗਿਰੀਸ਼ ਡੋਗਰਾ ਨੇ ਦਸਿਆ ਕਿ ਜ਼ਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਨੇ ਆਪੋ-ਅਪਣੇ ਖੇਤਰਾਂ ਵਿਚ ਪੈਂਦੇ ਸਕੂਲਾਂ ਵਿਚ ਜਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਬੱਚਿਆਂ ਤੇ ਅਧਿਆਪਕਾਂ ਨੂੰ ਪੇਟ ਦੇ ਕੀੜਿਆਂ ਦੇ ਖ਼ਾਤਮੇ ਦੀ ਅਹਿਮੀਅਤ ਬਾਰੇ ਦਸਿਆ। ਸਿਹਤ ਕਾਮਿਆਂ ਨੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ, ਆਂਗਨਵਾੜੀ ਕੇਂਦਰਾਂ ਆਦਿ ਵਿਚ ਜਾ ਕੇ ਬੱਚਿਆਂ ਨੂੰ ਇਹ ਗੋਲੀਆਂ ਖਾਣ ਲਈ ਦਿਤੀਆਂ।
ਉਨ੍ਹਾਂ ਕਿਹਾ ਕਿ ਪੇਟ ਦੇ ਕੀੜੇ ਬੱਚੇ ਦੀ ਸਿਹਤ ਲਈ ਬੇਹੱਦ ਨੁਕਸਾਨਦੇਹ ਹੁੰਦੇ ਹਨ। ਪੇਟ ਦੇ ਕੀੜੇ ਪੈਦਾ ਹੋਣ ਨਾਲ ਬੱਚਿਆਂ ਅੰਦਰ ਖ਼ੂਨ ਦੀ ਕਮੀ ਹੋ ਜਾਂਦੀ ਹੈ ਜਿਸ ਕਾਰਨ ਬੱਚੇ ਦਾ ਸੰਪੂਰਨ ਸਰੀਰਕ ਅਤੇ ਮਾਨਸਿਕ ਵਿਕਾਸ ਨਹੀਂ ਹੁੰਦਾ। ਇਸ ਲਈ ਪੇਟ ਦੇ ਕੀੜਿਆਂ ਤੋਂ ਨਿਜਾਤ ਬਹੁਤ ਜ਼ਰੂਰੀ ਹੈ। ਡਾ. ਡੋਗਰਾ ਨੇ ਕਿਹਾ ਕਿ ਪੇਟ ਦੇ ਕੀੜੇ ਮਾਰਨ ਦੇ ਨਾਲ ਨਾਲ ਇਨ੍ਹਾਂ ਕੀੜਿਆਂ ਦੀ ਰੋਕਥਾਮ ਲਈ ਵੀ ਸਾਨੂੰ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਪੇਟ ਦੇ ਕੀੜਿਆਂ ਦੀ ਰੋਕਥਾਮ ਲਈ ਬੱਚਿਆਂ ਨੂੰ ਨਹੁੰ ਸਾਫ਼ ਅਤੇ ਛੋਟੇ ਰੱਖਣ, ਹਮੇਸ਼ਾ ਸਾਫ਼ ਪਾਣੀ ਪੀਣ, ਜੁੱਤੀਆਂ ਜਾਂ ਚੱਪਲਾਂ ਪਾ ਕੇ ਰੱਖਣ, ਆਪਣੇ ਹੱਥ ਸਾਬਣ ਨਾਲ ਧੋਣ ਲਈ ਪ੍ਰੇਰਿਆ।
-
Ropar2 months ago
ਜਨਮਦਿਨ ਮੌਕੇ ਬੂਟੇ ਲਗਾਏ
-
International2 months ago
ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਲਾਓਸ ਪੁੱਜੇ ਪ੍ਰਧਾਨ ਮੰਤਰੀ ਮੋਦੀ
-
Mohali1 month ago
ਪਿੰਡ ਮੌਲੀ ਵੈਦਵਾਨ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀ ਤੇ ਪੈਨਸਲਾਂ ਵੰਡੀਆਂ
-
International2 months ago
ਫਲੋਰਿਡਾ ਵਿੱਚ ਮਿਲਟਨ ਤੂਫਾਨ ਕਾਰਨ 9 ਵਿਅਕਤੀਆਂ ਦੀ ਮੌਤ
-
National2 months ago
ਉੱਤਰ ਪ੍ਰਦੇਸ਼ ਦੇ ਬਹਿਰਾਇਚ ਵਿੱਚ ਮੁੜ ਹਿੰਸਾ
-
National1 month ago
ਸੁਪਰੀਮ ਕੋਰਟ ਦੇ ਨਵੇਂ ਚੀਫ ਜਸਟਿਸ ਹੋਣਗੇ ਸੰਜੀਵ ਖੰਨਾ
-
National1 month ago
ਜਨਮ ਦਿਨ ਮੌਕੇ ਸਿਲੰਡਰ ਫਟਣ ਕਾਰਨ ਦਾਦਾ-ਦਾਦੀ ਅਤੇ ਪੋਤੇ ਦੀ ਮੌਤ
-
Mohali1 month ago
ਰਾਜ ਪੱਧਰੀ ਕ੍ਰਿਕਟ ਮੁਕਾਬਲਿਆਂ ਦੌਰਾਨ ਐਸ ਏ ਐਸ ਨਗਰ ਦੀ ਟੀਮ ਵੱਲੋਂ ਜੇਤੂ ਸ਼ੁਰੂਆਤ