Connect with us

National

ਦਿੱਲੀ ਵਿੱਚ ਈ ਡੀ ਟੀਮ ਤੇ ਹਮਲਾ, ਜਾਂਚ ਵਿੱਚ ਜੁਟੀ ਪੁਲੀਸ

Published

on

 

ਨਵੀਂ ਦਿੱਲੀ, 28 ਨਵੰਬਰ (ਸ.ਬ.) ਦਿੱਲੀ ਦੇ ਬਿਜਵਾਸਨ ਇਲਾਕੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਯਾਨੀ ਈਡੀ ਦੀ ਟੀਮ ਤੇ ਹਮਲਾ ਹੋਇਆ ਹੈ। ਦਰਅਸਲ, ਇਹ ਟੀਮ ਸਾਈਬਰ ਧੋਖਾਧੜੀ ਨਾਲ ਜੁੜੇ ਇੱਕ ਮਾਮਲੇ ਦੀ ਜਾਂਚ ਲਈ ਬਿਜਵਾਸਨ ਇਲਾਕੇ ਵਿੱਚ ਗਈ ਸੀ। ਜਾਣਕਾਰੀ ਮੁਤਾਬਕ ਛਾਪੇਮਾਰੀ ਦੌਰਾਨ ਮੁਲਜ਼ਮਾਂ ਨੇ ਟੀਮ ਮੈਂਬਰਾਂ ਤੇ ਹਮਲਾ ਕਰ ਦਿੱਤਾ। ਜਿਸ ਵਿੱਚ ਈਡੀ ਦਾ ਇੱਕ ਅਧਿਕਾਰੀ ਜ਼ਖ਼ਮੀ ਹੋ ਗਿਆ ਹੈ। ਹਾਲਾਂਕਿ ਕਿਸੇ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ।

ਈਡੀ ਤੇ ਹੋਏ ਇਸ ਹਮਲੇ ਦੀ ਜਾਣਕਾਰੀ ਦਿੱਲੀ ਪੁਲੀਸ ਨੂੰ ਦੇ ਦਿੱਤੀ ਗਈ ਹੈ। ਪੁਲੀਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦਰਅਸਲ, ਈਡੀ ਦੀ ਟੀਮ ਪੀਪੀਪੀਵਾਈਐਲ ਸਾਈਬਰ ਐਪ ਧੋਖਾਧੜੀ ਮਾਮਲੇ ਵਿੱਚ ਅਸ਼ੋਕ ਸ਼ਰਮਾ ਅਤੇ ਉਸਦੇ ਭਰਾ ਦੇ ਟਿਕਾਣੇ ਤੇ ਛਾਪਾ ਮਾਰਨ ਗਈ ਸੀ। ਇਸ ਦੌਰਾਨ ਅਸ਼ੋਕ ਸ਼ਰਮਾ ਅਤੇ ਉਸ ਦੇ ਭਰਾ ਨੇ ਟੀਮ ਮੈਂਬਰਾਂ ਤੇ ਹਮਲਾ ਕਰ ਦਿੱਤਾ। ਈਡੀ ਨੇ ਇਸ ਹਮਲੇ ਸਬੰਧੀ ਐਫਆਈਆਰ ਦਰਜ ਕੀਤੀ ਹੈ। ਐਫਆਈਆਰ ਵਿੱਚ ਕਿਹਾ ਗਿਆ ਹੈ ਕਿ ਜਦੋਂ ਉਨ੍ਹਾਂ ਦੇ ਅਧਿਕਾਰੀ ਛਾਪੇਮਾਰੀ ਕਰ ਰਹੇ ਸਨ ਤਾਂ ਉਨ੍ਹਾਂ ਤੇ ਹਮਲਾ ਕੀਤਾ ਗਿਆ।

ਜਾਣਕਾਰੀ ਅਨੁਸਾਰ ਅੱਜ ਸਵੇਰੇ ਈਡੀ ਦੀ ਟੀਮ ਪੀ ਪੀ ਪੀ ਵਾਈ ਐਲ ਸਾਈਬਰ ਐਪ ਧੋਖਾਧੜੀ ਮਾਮਲੇ ਦੀ ਜਾਂਚ ਲਈ ਦਿੱਲੀ ਦੇ ਬਿਜਵਾਸਨ ਇਲਾਕੇ ਪਹੁੰਚੀ ਸੀ। ਇੱਥੇ ਈਡੀ ਦੀ ਟੀਮ ਤੇ ਮੁਲਜ਼ਮ ਅਸ਼ੋਕ ਸ਼ਰਮਾ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਈਡੀ ਦਾ ਸਹਾਇਕ ਨਿਰਦੇਸ਼ਕ ਜ਼ਖ਼ਮੀ ਹੋ ਗਿਆ ਹੈ। ਉਸ ਨੂੰ ਹਸਪਤਾਲ ਲਿਜਾਇਆ ਗਿਆ ਹੈ। ਦੂਜੇ ਪਾਸੇ ਹਮਲੇ ਦੌਰਾਨ ਇੱਕ ਮੁਲਜ਼ਮ ਫਰਾਰ ਹੋ ਗਿਆ। ਇਸ ਘਟਨਾ ਦੀ ਸੂਚਨਾ ਪੁਲੀਸ ਨੂੰ ਦੇ ਦਿੱਤੀ ਗਈ ਹੈ। ਦਿੱਲੀ ਪੁਲੀਸ ਮੌਕੇ ਤੇ ਪਹੁੰਚ ਗਈ ਹੈ। ਸਥਿਤੀ ਨੂੰ ਸੰਭਾਲਣ ਲਈ ਸਥਾਨਕ ਪੁਲੀਸ ਪਹੁੰਚ ਗਈ ਹੈ। ਅਧਿਕਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਉਪਾਅ ਕੀਤੇ ਗਏ ਸਨ। ਪੁਲੀਸ ਨੇ ਫਰਾਰ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Continue Reading

National

ਦਿੱਲੀ ਵਿੱਚ ਵਧਦੀਆਂ ਘਟਨਾਵਾਂ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਤਿੱਖਾ ਨਿਸ਼ਾਨਾ ਸਾਧਿਆ

Published

on

By

 

ਦਿੱਲੀ ਦੀ ਕਾਨੂੰਨ ਵਿਵਸਥਾ ਢਹਿ ਗਈ ਹੈ : ਕੇਜਰੀਵਾਲ

ਨਵੀਂ ਦਿੱਲੀ, 28 ਨਵੰਬਰ (ਸ.ਬ.) ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਲੀ ਵਿੱਚ ਵਧਦੀਆਂ ਘਟਨਾਵਾਂ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਤਿੱਖਾ ਨਿਸ਼ਾਨਾ ਸਾਧਿਆ।

ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੀ ਕਾਨੂੰਨ ਵਿਵਸਥਾ ਢਹਿ ਗਈ ਹੈ। ਲੁੱਟ-ਖੋਹ, ਜਬਰ-ਜ਼ਨਾਹ, ਗੈਂਗ ਵਾਰ ਅਤੇ ਜਬਰ-ਜਨਾਹ ਵਰਗੀਆਂ ਘਟਨਾਵਾਂ ਦਿੱਲੀ ਦੀ ਪਛਾਣ ਬਣ ਚੁੱਕੀਆਂ ਹਨ। 10 ਸਾਲ ਪਹਿਲਾਂ ਦਿੱਲੀ ਦੇ ਲੋਕਾਂ ਨੇ ਸਾਨੂੰ ਸਕੂਲਾਂ, ਹਸਪਤਾਲਾਂ ਅਤੇ ਹੋਰ ਪ੍ਰਣਾਲੀਆਂ ਨੂੰ ਸੁਧਾਰਨ ਦੀ ਜ਼ਿੰਮੇਵਾਰੀ ਦਿੱਤੀ ਸੀ। ਅਸੀਂ ਕੁਝ ਨੂੰ ਪੂਰਾ ਕਰ ਲਿਆ ਹੈ ਅਤੇ ਕੁਝ ਨੂੰ ਪੂਰਾ ਕਰਨ ਦੀ ਪ੍ਰਕਿਰਿਆ ਵਿੱਚ ਹਾਂ।

ਜਨਤਾ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਾਨੂੰਨ ਵਿਵਸਥਾ ਦੀ ਜ਼ਿੰਮੇਵਾਰੀ ਦਿੱਤੀ ਸੀ ਪਰ ਉਹ ਇਸ ਨੂੰ ਨਿਭਾਉਣ ਵਿੱਚ ਲਗਾਤਾਰ ਅਸਫਲ ਹੋ ਰਹੇ ਹਨ। ਜੇ ਅਮਿਤ ਸ਼ਾਹ ਆਪਣੇ ਘਰ ਦੇ 20 ਕਿਲੋਮੀਟਰ ਦੇ ਦਾਇਰੇ ਵਿੱਚ ਵੀ ਅਪਰਾਧ ਨੂੰ ਨਹੀਂ ਰੋਕ ਸਕੇ ਤਾਂ ਦੇਸ਼ ਇਸ ਨੂੰ ਕਿਵੇਂ ਸੰਭਾਲੇਗਾ?

ਜਦੋਂ ਮੈਂ ਹਾਲ ਹੀ ਵਿੱਚ ਨੰਗਲੋਈ ਵਿੱਚ ਇੱਕ ਪੀੜਤ ਨੂੰ ਮਿਲਣ ਗਿਆ ਤਾਂ ਭਾਜਪਾ ਵਾਲਿਆਂ ਨੇ ਮੈਨੂੰ ਮਿਲਣ ਨਹੀਂ ਦਿੱਤਾ। ਮੈਂ ਅਮਿਤ ਸ਼ਾਹ ਨੂੰ ਕਹਿਣਾ ਚਾਹੁੰਦਾ ਹਾਂ ਕਿ ਮੈਨੂੰ ਰੋਕਣ ਨਾਲ ਕੁਝ ਨਹੀਂ ਹੋਵੇਗਾ, ਅਪਰਾਧ ਰੋਕੋ। ਜੇ ਤੁਸੀਂ ਆਪਣੀ ਜਿੰਮੇਵਾਰੀ ਨੂੰ ਸਹੀ ਢੰਗ ਨਾਲ ਨਿਭਾਇਆ ਹੁੰਦਾ ਤਾਂ ਕੇਜਰੀਵਾਲ ਨੂੰ ਕਿਤੇ ਜਾਣ ਦੀ ਲੋੜ ਹੀ ਨਹੀਂ ਸੀ ਪੈਣੀ।

ਉਨ੍ਹਾਂ ਕਿਹਾ ਕਿ ਦਿੱਲੀ ਦੇ ਹਾਲਾਤ ਇੰਨੇ ਖਰਾਬ ਹਨ ਕਿ ਹਰ ਪਾਸੇ ਖੂਨ-ਖਰਾਬਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕ ਦਹਿਸ਼ਤ ਵਿਚ ਰਹਿ ਰਹੇ ਹਨ।

ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਦੀ ਗੱਲ ਤਾਂ ਛੱਡੋ, ਦਿੱਲੀ ਵਿੱਚ ਪੁਲੀਸ ਵਾਲੇ ਵੀ ਸੁਰੱਖਿਅਤ ਨਹੀਂ ਹਨ। ਦਿੱਲੀ ਵਿੱਚ ਇੱਕ ਮਹਿਲਾ ਕਾਂਸਟੇਬਲ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਕੇਜਰੀਵਾਲ ਨੇ ਵੱਖ-ਵੱਖ ਤਰੀਕਾਂ ਦੀਆਂ ਘਟਨਾਵਾਂ ਬਾਰੇ ਵਿਸਥਾਰ ਨਾਲ ਦੱਸਿਆ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਤੋਂ ਥੋੜ੍ਹੀ ਹੀ ਦੂਰੀ ਤੇ ਸ਼ਰਮਨਾਕ ਘਟਨਾਵਾਂ ਵਾਪਰ ਰਹੀਆਂ ਹਨ। ਪਰ ਇਸ ਦੇ ਬਾਵਜੂਦ ਇਹ ਲੋਕ ਚੁੱਪ ਧਾਰੀ ਬੈਠੇ ਹਨ।

ਜ਼ਿਕਰਯੋਗ ਹੈ ਕਿ 12 ਸਤੰਬਰ ਨੂੰ ਅਮਿਤ ਸ਼ਾਹ ਦੇ ਘਰ ਤੋਂ ਮਹਿਜ਼ 12 ਕਿਲੋਮੀਟਰ ਦੂਰ ਇਕ ਲੜਕੀ ਨੂੰ ਅਗਵਾ ਕਰਕੇ ਕੀਤਾ ਗਿਆ ਸੀ। ਅਜਿਹੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਉਨ੍ਹਾਂ ਨੇ ਅਮਿਤ ਸ਼ਾਹ ਨੂੰ ਪੁੱਛਿਆ ਹੈ ਕਿ ਅਜਿਹੇ ਵਿੱਚ ਦਿੱਲੀ ਦੇ ਲੋਕ ਕਿੱਥੇ ਜਾਣ?

ਇਸ ਦੌਰਾਨ ਕੇਜਰੀਵਾਲ ਨੇ ਇੱਕ ਪੋਸਟਰ ਵੀ ਦਿਖਾਇਆ, ਜਿਸ ਵਿੱਚ ਅਮਿਤ ਸ਼ਾਹ ਦੇ ਘਰ ਤੋਂ ਕੁਝ ਕਿਲੋਮੀਟਰ ਦੂਰ ਵਾਪਰੀਆਂ ਘਟਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਸੀ। ਇਸ ਪੋਸਟਰ ਵਿੱਚ ਘਟਨਾਵਾਂ ਨੂੰ ਮਿਤੀ ਦਰ ਤਾਰੀਖ਼ ਬਿਆਨ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਨੂੰ ਘੇਰਨ ਲਈ ਪੂਰੀ ਤਿਆਰੀ ਕਰ ਲਈ ਹੈ। ਕੇਜਰੀਵਾਲ ਨੇ ਹੁਣ ਦਿੱਲੀ ਵਿੱਚ ਵੱਧ ਰਹੇ ਅਪਰਾਧਾਂ ਨੂੰ ਮੁੱਦਾ ਬਣਾ ਲਿਆ ਹੈ।

Continue Reading

National

ਦਿੱਲੀ ਵਿੱਚ ਹਵਾ ਦੀ ਗੁਣਵੱਤਾ ਖ਼ਰਾਬ, ਏ ਕਿਊ ਆਈ ‘ਬਹੁਤ ਖਰਾਬ’ ਸ਼੍ਰੇਣੀ ਵਿੱਚ ਦਰਜ

Published

on

By

 

ਨਵੀਂ ਦਿੱਲੀ, 28 ਨਵੰਬਰ (ਸ.ਬ.) ਦਿੱਲੀ ਵਿਚ ਅੱਜ ਸਵੇਰੇ ਪ੍ਰਦੂਸ਼ਣ ਦਾ ਪੱਧਰ ਥੋੜ੍ਹਾ ਵੱਧ ਗਿਆ ਅਤੇ ਹਵਾ ਦੀ ਗੁਣਵੱਤਾ ਬਹੁਤ ਖ਼ਰਾਬ ਸ਼੍ਰੇਣੀ ਵਿਚ ਪਹੁੰਚ ਗਈ। ਇਸ ਗੱਲ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਕੇਂਦਰੀ ਪ੍ਰਦੂਸ਼ਣ ਬੋਰਡ (ਸੀਪੀਸੀਬੀ) ਦੇ ਅੰਕੜਿਆਂ ਅਨੁਸਾਰ ਸਵੇਰੇ 9 ਵਜੇ ਦਿੱਲੀ ਦਾ ਹਵਾ ਗੁਣਵੱਤਾ ਸੂਚਕਾਂਕ (ਏਕਿਊਆਈ) 313 ਦਰਜ ਕੀਤਾ ਗਿਆ, ਜਦਕਿ ਬੀਤੀ ਸਵੇਰੇ 9 ਵਜੇ ਇਹ 301 ਸੀ। ਰਾਸ਼ਟਰੀ ਰਾਜਧਾਨੀ ਵਿੱਚ ਧੂੰਏਂ ਦੀ ਸੰਘਣੀ ਪਰਤ ਬਣੀ ਰਹੀ। ਜ਼ੀਰੋ ਅਤੇ 50 ਦੇ ਵਿਚਕਾਰ ਇੱਕ ਏ ਕਿਊ ਆਈ ਨੂੰ ਚੰਗਾ, 51 ਤੋਂ 100 ਦੇ ਵਿਚਕਾਰ ਸੰਤੋਖਜਨਕ, 101 ਤੋਂ 200 ਵਿਚ ਮੱਧਮ, 201 ਤੋਂ 300 ਵਿਚ ਖ਼ਰਾਬ, 301 ਤੋਂ 400 ਬਹੁਤ ਖ਼ਰਾਬ ਅਤੇ 401 ਤੋਂ 500 ਦੇ ਵਿਚਕਾਰ ਨੂੰ ਏ ਕਿਊ ਆਈ ਨੂੰ ਗੰਭੀਰ ਸ਼੍ਰੇਣੀ ਵਿੱਚ ਮੰਨਿਆ ਜਾਂਦਾ ਹੈ।

ਸੀ ਪੀ ਸੀ ਬੀ ਦੇ ਅੰਕੜਿਆਂ ਅਨੁਸਾਰ ਹਵਾ ਦੀ ਗੁਣਵੱਤਾ ਦੇ ਡੇਟਾ ਨੂੰ ਰਿਕਾਰਡ ਕਰਨ ਵਾਲੇ 38 ਨਿਗਰਾਨੀ ਸਟੇਸ਼ਨਾਂ ਵਿੱਚੋਂ ਕਿਸੇ ਨੇ ਵੀ ਗੰਭੀਰ ਸ਼੍ਰੇਣੀ ਵਿੱਚ ਏ ਕਿਊ ਆਈ ਪੱਧਰ ਦੀ ਰਿਪੋਰਟ ਨਹੀਂ ਕੀਤੀ। ਇਸ ਦੌਰਾਨ ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਕਿਹਾ ਕਿ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 10.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 0.2 ਡਿਗਰੀ ਘੱਟ ਹੈ। ਆਈਐਮਡੀ ਨੇ ਦਿਨ ਵੇਲੇ ਆਸਮਾਨ ਸਾਫ਼ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।

 

Continue Reading

National

ਫਿਰ ਮਿਲੀ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ, ਔਰਤ ਗ੍ਰਿਫਤਾਰ

Published

on

By

 

 

ਨਵੀਂ ਦਿੱਲੀ, 28 ਨਵੰਬਰ (ਸ.ਬ.) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਵਾਰ ਕਿਸੇ ਅਣਪਛਾਤੇ ਵਿਅਕਤੀ ਨੇ ਮਹਾਰਾਸ਼ਟਰ ਵਿੱਚ ਮੁੰਬਈ ਪੁਲੀਸ ਦੇ ਕੰਟਰੋਲ ਰੂਮ ਨੂੰ ਫ਼ੋਨ ਕਰਕੇ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਮੁੰਬਈ ਪੁਲੀਸ ਨੇ ਪ੍ਰਧਾਨ ਮੰਤਰੀ ਮੋਦੀ ਦੇ ਖਿਲਾਫ ਧਮਕੀ ਭਰੀ ਕਾਲ ਕਰਨ ਲਈ ਇੱਕ 34 ਸਾਲਾ ਔਰਤ ਨੂੰ ਗ੍ਰਿਫਤਾਰ ਕੀਤਾ ਹੈ।

ਮਾਮਲੇ ਤੇ ਪ੍ਰਾਪਤ ਜਾਣਕਾਰੀ ਅਨੁਸਾਰ ਮੁੰਬਈ ਪੁਲੀਸ ਕੰਟਰੋਲ ਰੂਮ ਨੂੰ ਪੀਐਮ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਇੱਕ ਕਾਲ ਆਇਆ ਹੈ। ਫੋਨ ਕਰਨ ਵਾਲੇ ਨੇ ਕਿਹਾ ਕਿ ਪੀਐਮ ਮੋਦੀ ਨੂੰ ਮਾਰਨ ਦੀ ਯੋਜਨਾ ਬਣਾਈ ਗਈ ਹੈ।

ਸੂਤਰਾਂ ਮੁਤਾਬਕ ਇਹ ਕਾਲ ਬੀਤੀ ਰਾਤ ਕਰੀਬ 9 ਵਜੇ ਪੁਲੀਸ ਕੰਟਰੋਲ ਰੂਮ ਤੇ ਆਈ। ਹੁਣ ਪੁਲੀਸ ਨੇ ਇਸ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਕ 34 ਸਾਲਾ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ

Continue Reading

Latest News

Trending