Chandigarh
ਸ਼ਹਿਰੀ ਵਪਾਰੀਆਂ ਦੀ ਵੀ ਸਾਰ ਲਵੇ ਆਪ ਸਰਕਾਰ : ਅਮਨਜੋਤ ਰਾਮੂੰਵਾਲੀਆ
ਚੰਡੀਗੜ, 28 ਨਵੰਬਰ (ਸ.ਬ.) ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਕਮੇਟੀ ਦੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਹੈ ਕਿ ਪੰਜਾਬ ਦੇ ਸ਼ਹਿਰੀ ਵਪਾਰੀ ਇਸ ਸਮੇਂ ਭਾਰੀ ਦਿੱਕਤਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਸਰਕਾਰ ਵਲੋਂ ਉਹਨਾਂ ਨੂੰ ਅਜਿਹੀ ਕੋਈ ਵੀ ਸਹੂਲਤ ਨਹੀਂ ਦਿੱਤੀ ਜਾ ਰਹੀ, ਜਿਸ ਨਾਲ ਉਹ ਗਵਾਂਢੀ ਸੂਬਿਆਂ ਦੇ ਵਿੱਚ ਚੱਲ ਰਹੇ ਵਪਾਰ ਦਾ ਮੁਕਾਬਲਾ ਕਰ ਸਕਣ।
ਉਹਨਾਂ ਕਿਹਾ ਕਿ ਬਿਜਲੀ ਦਰ ਦੀ ਪੰਜ ਰੁਪਏ ਪ੍ਰਤੀ ਯੂਨਿਟ ਦੀ ਗੱਲ ਸਿਰਫ ਕਾਗਜੀ ਹੈ ਜਦੋਂਕਿ ਹਕੀਕਤ ਵਿੱਚ ਸ਼ਹਿਰੀ ਵਪਾਰੀਆਂ ਨੂੰ 8 ਤੋਂ 11 ਰੁਪਏ ਤੱਕ ਪ੍ਰਤੀ ਯੂਨਿਟ ਬਿਜਲੀ ਦਰ ਲੱਗ ਰਹੀ ਹੈ। ਇਸੇ ਤਰ੍ਹਾਂ ਵਪਰੀਆਂ ਨੂੰ ਹੋਰ ਟੈਕਸ ਲੱਗ ਰਹੇ ਹਨ ਅਤੇ ਉਹਨਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ ਹੈ।
ਅਮਨਜੋਤ ਰਾਮੂੰਵਾਲੀਆ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਸ਼ਹਿਰੀ ਵਪਾਰੀਆਂ ਦੀ ਬਾਂਹ ਫੜੇ ਅਤੇ ਉਹਨਾਂ ਨੂੰ ਜਿੱਥੇ ਬਿਜਲੀ ਦੇ ਬਿੱਲਾਂ ਵਿੱਚ ਰਾਹਤ ਦਿੱਤੀ ਅਤੇ ਘਰਾਂ ਦੇ ਹਾਊਸ ਟੈਕਸ ਪਾਣੀ ਬਿਜਲੀ ਦੇ ਬਿੱਲਾਂ ਵਿੱਚ ਵੀ ਰਾਹਤ ਦੇਵੇ ਅਤੇ ਉਹਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ, ਕਿਉਂਕਿ ਪੰਜਾਬ ਵਿੱਚ ਗੈਂਗਸਟਰ ਆਏ ਦਿਨ ਦੁਕਾਨਦਾਰਾਂ ਤੇ ਵਪਾਰੀਆਂ ਤੋਂ ਫਿਰੋਤੀਆਂ ਮੰਗ ਰਹੇ ਹਨ ਜਿਸ ਕਾਰਨ ਵਪਾਰੀ ਵਰਗ ਦਹਿਸ਼ਤ ਦੇ ਮਾਹੌਲ ਵਿੱਚ ਆਪਣਾ ਜੀਵਨ ਬਤੀਤ ਕਰ ਰਿਹਾ ਹੈ। ਉਹਨਾਂ ਕਿਹਾ ਕਿ ਅਜਿਹੇ ਦੁਕਾਨਦਾਰ ਜਿਨ੍ਹਾਂ ਨੂੰ ਫਿਰੌਤੀਆਂ ਦੀਆਂ ਧਮਕੀਆਂ ਆਈਆਂ ਹੁੰਦੀਆਂ ਹਨ, ਉਹ ਡਰਦੇ ਮਾਰੇ ਕਈ ਕਈ ਦਿਨ ਦੁਕਾਨਾਂ ਤੇ ਨਹੀਂ ਜਾਂਦੇ ਅਜਿਹੇ ਵਿੱਚ ਉਹਨਾਂ ਦੇ ਘਰਾਂ ਦਾ ਗੁਜ਼ਾਰਾ ਚੱਲਣਾ ਵੀ ਮੁਸ਼ਕਿਲ ਹੋ ਰਿਹਾ ਹੈ।
ਉਹਨਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਸਰਕਾਰ ਹਰੇਕ ਫਰੰਟ ਤੇ ਫੇਲ ਹੈ ਖਾਸ ਕਰਕੇ ਸ਼ਹਿਰੀਆਂ ਨੂੰ ਸੁੱਖ ਸਹੂਲਤਾਂ ਦੇਣ ਦੇ ਵਿੱਚ ਸਰਕਾਰ ਨੇ ਕੋਈ ਉਪਰਾਲਾ ਨਹੀਂ ਕੀਤਾ।
Chandigarh
ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਆਈਆਂ ਵਿਦਿਆਰਥਣਾਂ ਨੂੰ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਆ
ਪੰਜਵੀਂ ਜਮਾਤ ਦੀ ਰਾਧਿਕਾ ਦੀ ਪੰਜਾਬ ਵਿਧਾਨ ਸਭਾ ਦੀ ਸਪੀਕਰ ਬਣਨ ਦੀ ਚਾਹਤ ਕੀਤੀ ਪੂਰੀ
ਚੰਡੀਗੜ੍ਹ, 28 ਨਵੰਬਰ (ਸ.ਬ.) ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਆਈਆਂ ਚੰਡੀਗੜ੍ਹ ਅਤੇ ਮੁਹਾਲੀ ਦੇ ਸਕੂਲਾਂ ਅਤੇ ਕਾਲਜਾਂ ਦੀਆਂ 30 ਦੇ ਕਰੀਬ ਵਿਦਿਆਰਥਣਾਂਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣਾ ਟੀਚਾ ਮਿੱਥ ਕੇ ਜੀਵਨ ਵਿੱਚ ਸਫਲ ਹੋਣ ਅਤੇ ਚੰਗੇ ਨਾਗਰਿਕ ਬਣ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਲੋਕ ਭਲਾਈ ਦੇ ਉਦੇਸ਼ ਤਹਿਤ ਕੰਮ ਕਰ ਰਹੀ ਇੱਕ ਸਵੈ-ਸੇਵੀ ਸੰਸਥਾ ਦੇ ਨਾਲ ਜੁੜੀਆਂ ਇਨ੍ਹਾਂ ਵਿਦਿਆਰਥਣਾਂ ਦੇ ਗਰੁੱਪ ਵੱਲੋਂ ਕੀਤੇ ਗਏ ਪੰਜਾਬ ਵਿਧਾਨ ਸਭਾ ਦੇ ਦੌਰੇ ਦੌਰਾਨ ਸਪੀਕਰ ਸ. ਸੰਧਵਾਂ ਨੇ ਜਿੱਥੇ ਇਨ੍ਹਾਂ ਵਿਦਿਆਰਥਣਾਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਉਨ੍ਹਾਂ ਨੂੰ ਰਾਜਨੀਤੀ, ਬਿਜ਼ਨਸ, ਆਈ.ਏ.ਐਸ, ਪੀ.ਸੀ.ਐਸ, ਡਾਕਟਰ ਅਤੇ ਸਾਇੰਸਦਾਨ ਬਣਨ ਲਈ ਵੀ ਪ੍ਰੇਰਿਆ।
ਸ. ਸੰਧਵਾਂ ਨੇ ਕਿਹਾ ਕਿ ਅੱਜ ਦੇ ਵਿਦਿਆਰਥੀ, ਕੱਲ੍ਹ ਦੇ ਨੇਤਾ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਿੱਚ ਰਾਜਨੀਤੀ ਵਿੱਚ ਆਉਣ ਦੀ ਰੁਚੀ ਹੋਣਾ ਚੰਗਾ ਸੰਕੇਤ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਜਾਗਰੂਕ ਰਹਿਣ ਦੀ ਪ੍ਰੇਰਣਾ ਦਿਦਿਆਂ ਕਿਹਾ ਕਿ ਸੂਬੇ ਅਤੇ ਦੇਸ਼ ਵਿੱਚ ਵਾਪਰਦੀਆਂ ਕਾਨੂੰਨੀ, ਰਾਜਸੀ ਤੇ ਹੋਰਨਾਂ ਘਟਨਾਵਾਂ ਤੇ ਤਿੱਖੀ ਨਜ਼ਰ ਰੱਖਣੀ ਰਾਜਨੀਤੀ ਵਿੱਚ ਰੁਚੀ ਰੱਖਣ ਵਾਲਿਆਂ ਲਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਵੱਖ-ਵੱਖ ਘਟਨਾਵਾਂ ਦੀ ਪਰਖ-ਪੜਚੋਲ ਅਤੇ ਆਪਣਾ ਇੱਕ ਨਜ਼ਰੀਆ ਵਿਕਸਿਤ ਕਰਨਾ ਬੇਹੱਦ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਵਾਪਰਦਾ ਹਰ ਵਰਤਾਰਾ ਰਾਜਨੀਤੀ ਨਾਲ ਜੁੜਿਆ ਹੋਇਆ ਹੈ। ਇਸ ਲਈ ਜੇਕਰ ਵਿਦਿਆਰਥੀਆਂ ਦੀ ਰਾਜਨੀਤੀ ਵਿੱਚ ਦਿਲਚਸਪੀ ਹੈ ਤਾਂ ਉਹ ਅੱਗੇ ਵਧਣ ਅਤੇ ਇਹ ਜਾਣਨ ਦੀ ਕੋਸ਼ਿਸ਼ ਕਰਨ ਕਿ ਦੇਸ਼ ਵਿੱਚ ਕੀ ਵਾਪਰ ਰਿਹਾ ਹੈ। ਸਪੀਕਰ ਨੇ ਕਿਹਾ ਕਿ ਨੌਜਵਾਨਾਂ ਵੱਲੋਂ ਰਾਜਨੀਤੀ ਵਿੱਚ ਆਉਣ ਨਾਲ ਰਾਜਨੀਤੀ ਵਿੱਚ ਵੱਡਾ ਸੁਧਾਰ ਹੋਵੇਗਾ।
ਸਪੀਕਰ ਨਾਲ ਗੱਲਬਾਤ ਦੌਰਾਨ ਜਦੋਂ ਸੈਕਰਡ ਹਾਰਟ ਸੀਨੀਅਰ ਸੈਕੰਡਰੀ ਚੰਡੀਗੜ੍ਹ ਸਕੂਲ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਰਾਧਿਕਾ ਨੇ ਰਾਜਨੀਤੀ ਆਉਣ ਅਤੇ ਪੰਜਾਬ ਵਿਧਾਨ ਸਭਾ ਦੀ ਸਪੀਕਰ ਬਣਨ ਦੀ ਇੱਛਾ ਜ਼ਾਹਿਰ ਕੀਤੀ, ਤਾਂ ਸ. ਸੰਧਵਾਂ ਨੇ ਉਸਨੂੰ ਸਪੀਕਰ ਦੀ ਕੁਰਸੀ ‘ਤੇ ਬਿਠਾਉਣ ਲਈ ਕਿਹਾ। ਉਸਨੂੰ ਵੀ.ਆਈ.ਪੀ. ਰੂਟ ਰਾਹੀਂ ਲਿਜਾ ਕੇ ਸਪੀਕਰ ਦੀ ਕੁਰਸੀ ਤੇ ਬਿਠਾਇਆ ਗਿਆ ਅਤੇ ਹਾਜ਼ਰ ਸਮੂਹ ਵਿਦਿਆਰਥਣਾਂ ਨੂੰ ਵਿਧਾਨਕ ਕੰਮਕਾਰ, ਵਿਰੋਧੀ ਧਿਰ ਅਤੇ ਸੱਤਾ ਧਿਰ ਆਦਿ ਬਾਰੇ ਜਾਣਕਾਰੀ ਵੀ ਦਿੱਤੀ ਗਈ।
Chandigarh
ਪੁਲੀਸ ਵੱਲੋਂ ਦਵਿੰਦਰ ਬੰਬੀਹਾ ਗੈਂਗ ਦੇ ਦੋ ਮੈਂਬਰ ਗ੍ਰਿਫਤਾਰ, ਦੋ ਪਿਸਤੌਲਾਂ ਬਰਾਮਦ
ਚੰਡੀਗੜ੍ਹ, 27 ਨਵੰਬਰ (ਜਸਬੀਰ ਸਿੰਘ ਜੱਸੀ) ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏ ਜੀ ਟੀ ਐਫ) ਨੇ ਐਸ. ਏ. ਐਸ. ਨਗਰ ਪੁਲੀਸ ਨਾਲ ਸਾਂਝੇ ਆਪ੍ਰੇਸ਼ਨ ਵਿਚ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ.32 ਬੋਰ ਦੇ ਦੋ ਪਿਸਤੌਲਾਂ ਸਮੇਤ 7 ਕਾਰਤੂਸ ਬਰਾਮਦ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀ. ਜੀ. ਪੀ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਜਿਲ੍ਹਾ ਮੁਹਾਲੀ ਦੇ ਪਿੰਡ ਮਹਿਮਦਪੁਰ ਦੇ ਵਸਨੀਕ ਹਰਿੰਦਰ ਸਿੰਘ ਅਤੇ ਪਿੰਡ ਵਰਾਣਾ ਵਾਸੀ ਗੁਰਜਿੰਦਰ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਮਰੀਕਾ ਅਧਾਰਤ ਕੁਲਵੀਰ ਸਿੰਘ ਉਰਫ਼ ਲਾਲਾ ਬੈਨੀਪਾਲ (ਜੋ ਵਿਦੇਸ਼ੀ ਮੂਲ ਦੇ ਗੈਂਗਸਟਰ ਲੱਕੀ ਪਟਿਆਲ ਦਾ ਇਕ ਸਾਥੀ ਹੈ) ਦੇ ਇਸ਼ਾਰੇ ਤੇ ਕੰਮ ਕਰ ਰਹੇ ਸਨ। ਗੈਂਗਸਟਰ ਲਾਲਾ ਬੈਨੀਪਾਲ ਨੇ ਇਸ ਤੋਂ ਪਹਿਲਾਂ ਐਸ.ਏ.ਐਸ.ਨਗਰ ਵਿਚ ਦੋ ਵੱਖ-ਵੱਖ ਹਮਲਿਆਂ ਦੀ ਸਾਜ਼ਿਸ਼ ਰਚੀ ਸੀ, ਜਿਸ ਵਿਚ ਸਤੰਬਰ 2023 ਵਿਚ ਫਾਈਨਾਂਸਰ ਅਤੇ ਦਸੰਬਰ 2023 ਵਿਚ ਵਿਰੋਧੀ ਗਰੋਹ ਦੇ ਮੈਂਬਰ ਨੂੰ ਨਿਸ਼ਾਨਾ ਬਣਾਉਣਾ ਸ਼ਾਮਲ ਸੀ। ਸ੍ਰੀ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮਾਂ ਨੂੰ ਟਰਾਈਸਿਟੀ ਖੇਤਰ ਵਿਚ ਕਈ ਅਪਰਾਧਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਮੁਲਜਮਾਂ ਦੇ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਐਸ ਏ ਐਸ ਨਗਰ : ਇਸ ਸਬੰਧੀ ਐਸ.ਐਸ.ਪੀ. ਮੁਹਾਲੀ ਦੀਪਕ ਪਾਰੀਕ ਨੇ ਦਸਿਆ ਕਿ ਪੁਲੀਸ ਟੀਮਾਂ ਨੂੰ ਭਰੋਸੇਮੰਦ ਸੂਚਨਾ ਮਿਲੀ ਸੀ ਕਿ ਲਾਲਾ ਬੈਨੀਪਾਲ ਨੇ ਆਪਣੇ ਗਰੋਹ ਦੇ ਮੈਂਬਰਾਂ ਨੂੰ ਟਰਾਈਸਿਟੀ ਵਿਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਸਾਂਝੀਆਂ ਟੀਮਾਂ ਨੇ ਮੁਲਜ਼ਮਾਂ ਨੂੰ ਟਰੇਸ ਕਰਕੇ ਫੋਕਲ ਪੁਆਇੰਟ, ਮੁਬਾਰਕਪੁਰ ਦੇ ਨੇੜਿਓਂ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਦਸਿਆ ਕਿ ਮੁਲਜ਼ਮ ਹਰਿੰਦਰ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਨਾਲ ਸਬੰਧਤ ਕੇਸ ਦਰਜ ਹਨ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹੋਰ ਸਾਥੀਆਂ ਦੀ ਪਛਾਣ ਅਤੇ ਗ੍ਰਿਫਤਾਰੀ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਡੇਰਾਬਸੀ ਵਿਖੇ ਬੀ ਐਨ ਐਸ ਦੀ ਧਾਰਾ 111 ਅਤੇ ਅਸਲਾ ਐਕਟ ਦੀ ਧਾਰਾ 25 (6) (7) ਅਤੇ 27 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Chandigarh
ਵਧੀਕ ਮੁੱਖ ਚੋਣ ਅਫਸਰ ਹਰੀਸ਼ ਨਈਅਰ ਨੇ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਦੀਆਂ ਮੁੱਢਲੀ ਪ੍ਰਕਾਸ਼ਨਾਂ ਦੀਆਂ ਵੋਟਰ ਸੂਚੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਪੀਆਂ
12 ਦਸੰਬਰ ਤੱਕ ਦਾਇਰ ਕੀਤੇ ਜਾ ਸਕਣਗੇ ਦਾਅਵੇ ਅਤੇ ਇਤਰਾਜ਼
ਚੰਡੀਗੜ੍ਹ, 27 ਨਵੰਬਰ (ਸ.ਬ.) ਪੰਜਾਬ ਦੇ ਵਧੀਕ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਨੇ ਸੂਬੇ ਦੀਆਂ ਚਾਰ ਵਿਧਾਨ ਸਭਾ ਹਲਕੇ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਦੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਬਿਨਾਂ ਫੋਟੋ ਵੋਟਰ ਸੂਚੀ ਦੀਆਂ ਸੀਡੀਜ਼ ਸੌਪੀਆਂ ਹਨ। ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸ੍ਰੀ ਨਈਅਰ ਨੇ ਦੱਸਿਆ ਕਿ 27 ਨਵੰਬਰ, 2024 ਨੂੰ ਮੁੱਢਲੀ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਤੱਕ ਇਨ੍ਹਾਂ ਚਾਰਾਂ ਹਲਕਿਆਂ ਵਿਚ ਕੁੱਲ ਵੋਟਰਾਂ ਦੀ ਗਿਣਤੀ 697413 ਹੈ। ਜਿਨ੍ਹਾਂ ਵਿੱਚੋਂ ਮਰਦ ਵੋਟਰ 366077, ਔਰਤਾਂ 331310, ਤੀਜਾ ਲਿੰਗ 26, ਐਨ.ਆਰ.ਆਈ 51, ਦਿਵਿਆਂਗ ਵੋਟਰ 5729 ਅਤੇ ਸਰਵਿਸ ਵੋਟਰ 3968 ਹਨ।
ਉਨ੍ਹਾਂ ਦੱਸਿਆ ਕਿ ਮੁੱਢਲੀ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਆਖਰੀ 12 ਦਸੰਬਰ ਹੈ। ਇਸ ਦੌਰਾਨ ਵੋਟਰ ਜਾਗਰੂਕਤਾ ਵਧਾਉਣ ਲਈ 27 ਨਵੰਬਰ ਤੋਂ 12 ਦਸੰਬਰ, 2024 ਤੱਕ ਸਵੀਪ ਗਤੀਵਿਧੀਆਂ ਵੀ ਚਲਾਈਆਂ ਜਾਣਗੀਆਂ।
ਮੀਟਿੰਗ ਵਿੱਚ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਜੁਆਇੰਟ ਸੀਈਓ ਸਕੱਤਰ ਸਿੰਘ ਬੱਲ, ਡਿਪਟੀ ਸੀਈਓ ਭਾਰਤ ਭੂਸ਼ਨ ਬਾਂਸਲ ਅਤੇ ਚੋਣ ਅਧਿਕਾਰੀ ਅੰਜੂ ਬਾਲਾ ਤੋਂ ਇਲਾਵਾ ਸੀਈਓ ਦਫ਼ਤਰ ਦੇ ਉੱਚ ਅਧਿਕਾਰੀ ਹਾਜ਼ਰ ਸਨ।
-
Ropar2 months ago
ਜਨਮਦਿਨ ਮੌਕੇ ਬੂਟੇ ਲਗਾਏ
-
International2 months ago
ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਲਾਓਸ ਪੁੱਜੇ ਪ੍ਰਧਾਨ ਮੰਤਰੀ ਮੋਦੀ
-
Mohali1 month ago
ਪਿੰਡ ਮੌਲੀ ਵੈਦਵਾਨ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀ ਤੇ ਪੈਨਸਲਾਂ ਵੰਡੀਆਂ
-
International2 months ago
ਫਲੋਰਿਡਾ ਵਿੱਚ ਮਿਲਟਨ ਤੂਫਾਨ ਕਾਰਨ 9 ਵਿਅਕਤੀਆਂ ਦੀ ਮੌਤ
-
National2 months ago
ਉੱਤਰ ਪ੍ਰਦੇਸ਼ ਦੇ ਬਹਿਰਾਇਚ ਵਿੱਚ ਮੁੜ ਹਿੰਸਾ
-
National1 month ago
ਸੁਪਰੀਮ ਕੋਰਟ ਦੇ ਨਵੇਂ ਚੀਫ ਜਸਟਿਸ ਹੋਣਗੇ ਸੰਜੀਵ ਖੰਨਾ
-
Mohali1 month ago
ਰਾਜ ਪੱਧਰੀ ਕ੍ਰਿਕਟ ਮੁਕਾਬਲਿਆਂ ਦੌਰਾਨ ਐਸ ਏ ਐਸ ਨਗਰ ਦੀ ਟੀਮ ਵੱਲੋਂ ਜੇਤੂ ਸ਼ੁਰੂਆਤ
-
National1 month ago
ਜਨਮ ਦਿਨ ਮੌਕੇ ਸਿਲੰਡਰ ਫਟਣ ਕਾਰਨ ਦਾਦਾ-ਦਾਦੀ ਅਤੇ ਪੋਤੇ ਦੀ ਮੌਤ