Connect with us

Mohali

ਸ਼ਹਿਰ ਨੂੰ ਸਫਾਈ ਪੱਖੋਂ ਬਿਹਤਰ ਬਣਾਉਣ ਲਈ ਨਿਵਾਸੀਆਂ ਦਾ ਸਹਿਯੋਗ ਜਰੂਰੀ : ਟੀ ਬੈਨਿਥ

Published

on

 

 

ਨਗਰ ਨਿਗਮ ਦੇ ਕਮਿਸ਼ਨਰ ਵੱਲੋਂ ਸੈਕਟਰ 69 ਤੋਂ ਸਫਾਈ ਮੁਹਿੰਮ ਦਾ ਆਗਾਜ਼

ਐਸ ਏ ਐਸ ਨਗਰ, 28 ਨਵੰਬਰ (ਸ.ਬ.) ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਕਿਹਾ ਹੈ ਕਿ ਸ਼ਹਿਰ ਨੂੰ ਸਫਾਈ ਪੱਖੋਂ ਬਿਹਤਰ ਬਣਾਉਣ ਲਈ ਨਿਵਾਸੀਆਂ ਦਾ ਸਹਿਯੋਗ ਜਰੂਰੀ ਹੈ। ਸਫਾਈ ਵਿਵਸਥਾ ਦੇ ਸੁਧਾਰ ਲਈ ਵਾਰਡ ਨੰਬਰ 29 (ਸੈਕਟਰ 69) ਦਾ ਦੌਰਾ ਕਰਨ ਮੌਕੇ ਉਹਨਾਂ ਨੇ ਬਿਹਤਰ ਸਫਾਈ ਪ੍ਰਬੰਧ ਚਲਾਉਣ ਲਈ ਲੋਕਾਂ ਨੂੰ ਵੀ ਬਣਦਾ ਹਿੱਸਾ ਪਾਉਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਵਾਰਡ ਦੇ ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਕਿਹਾ ਕਿ ਸ਼ਹਿਰਵਾਸੀ ਖੁਦ ਵੀ ਅੱਗੇ ਹੋ ਕੇ ਸਫਾਈ ਮੁਹਿੰਮ ਵਿੱਚ ਹਿੱਸਾ ਪਾਉਣ ਦੇ ਚਾਹਵਾਨ ਹਨ। ਸਫਾਈ ਨਾਲ ਸੰਬੰਧਿਤ ਸਾਜੋ ਸਮਾਨ ਜਿਵੇਂ ਟਰੈਕਟਰ ਟਰਾਲੀ, ਬੁਸ਼ ਕਟਰ ਆਦਿ ਦੀ ਗਿਣਤੀ ਵਧਾਉਣ ਦੀ ਲੋੜ ਹੈ।

ਇਸ ਮੌਕੇ ਰੈਜੀਡੈਂਟਸ ਵੈਲਫੇਅਰ ਸੁਸਾਇਟੀ ਦੀ ਪੂਰੀ ਟੀਮ ਨੇ ਪ੍ਰਧਾਨ ਰਾਜਬੀਰ ਸਿੰਘ ਅਤੇ ਜਨਰਲ ਸਕੱਤਰ ਰੌਸ਼ਨ ਲਾਲ ਚੋਪੜਾ ਦੀ ਅਗਵਾਈ ਹੇਠ ਆਪਣੀ ਸਫਾਈ ਆਪ ਦੇ ਬੈਨਰ ਹੇਠ ਖੁਦ ਵੀ ਸਫਾਈ ਮੁਹਿੰਮ ਵਿੱਚ ਹਿੱਸਾ ਲਿਆ। ਵਰਣਯੋਗ ਹੈ ਕਿ ਏਰੀਏ ਦੇ ਵਸਨੀਕ ਪਾਰਕਾਂ ਆਦਿ ਦੀ ਸਫਾਈ ਵੀ ਖੁਦ ਕਰਦੇ ਹਨ।

ਇਸ ਮੌਕੇ ਸz. ਧਨੋਆ ਅਤੇ ਉਹਨਾਂ ਦੇ ਸਾਥੀਆਂ ਵਲੋਂ ਸ੍ਰੀ ਬੈਨਿਥ ਨੂੰ ਸਫਾਈ ਨਾਲ ਸਬੰਧਿਤ ਮੰਗ ਪੱਤਰ ਦਿੱਤਾ ਗਿਆ ਜਿਸ ਵਿੱਚ ਸੈਕਟਰ 69 ਵਿੱਚ ਖਾਲੀ ਪਈਆਂ ਸਾਈਟਾਂ ਦੀ ਸਫਾਈ ਕਰਵਾਉਣ ਦੀ ਮੰਗ ਕੀਤੀ ਗਈ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਸੈਕਟਰ 69 ਦੇ ਵਾਰਡ ਨੰ 29 ਵਿੱਚ ਪੈਂਦੇ ਖੇਤਰ ਵਿੱਚ ਗਮਾਡਾ ਵੱਲੋਂ ਪੰਜ ਵੱਖੋ-ਵੱਖ ਸਾਈਟਾਂ (ਜਿਨਾਂ ਦਾ ਕੁੱਲ ਰਕਬਾ 28.6 ਏਕੜ ਬਣਦਾ ਹੈ) ਨੂੰਕਮਰਸ਼ੀਅਲ ਕੰਮਾਂ ਲਈ ਪਿਛਲੇ 30 ਸਾਲਾਂ ਤੋਂ ਰਿਜਰਵ ਰੱਖਿਆ ਹੋਇਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਵਾਰ ਵਾਰ ਬੇਨਤੀਆਂ ਕਰਨ ਦੇ ਬਾਵਜੂਦ ਗਮਾਡਾ ਨਾ ਉਹਨਾਂ ਦੀ ਵਰਤੋਂ ਕਰਦਾ ਹੈ ਅਤੇ ਨਾ ਹੀ ਸਫਾਈ ਆਦਿ ਕਰਵਾਉਂਦਾ ਹੈ। ਉੱਥੇ ਘਾਹ, ਝਾੜੀਆਂ ਅਤੇ ਹੋਰ ਗੰਦ ਮੰਦ ਭਰਿਆ ਪਿਆ ਹੈ।

ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਕਿਹਾ ਕਿ ਉਹ ਗਮਾਡਾ ਨਾਲ ਤਾਲਮੇਲ ਕਰਕੇ ਖਾਲੀ ਪਈਆਂ ਸਾਈਟਾਂ ਦੀ ਚੰਗੀ ਤਰ੍ਹਾਂ ਸਫਾਈ ਯਕੀਨੀ ਬਣਾਉਣਗੇ। ਉਹਨਾਂ ਕਿਹਾ ਕਿ ਵਾਰਡ ਨੰਬਰ 29 ਦੀ ਕੌਂਸਲਰ ਬੀਬੀ ਕੁਲਦੀਪ ਕੌਰ ਧਨੋਆ ਦੀ ਤਰਜ ਤੇ ਸਾਰੇ ਕੌਂਸਲਰਾਂ ਨੂੰ ਬੇਨਤੀ ਕੀਤੀ ਹੈ ਕਿ ਆਪਣੇ ਵਾਰਡ ਦੀਆਂ ਭਲਾਈ ਸੰਸਥਾਵਾਂ ਨਾਲ ਮਿਲ ਕੇ ਉਹਨਾਂ ਦਾ ਸਹਿਯੋਗ ਲੈਣ ਤਾਂ ਜੋ ਨਗਰ ਨਿਗਮ ਅਤੇ ਸਮੂਹ ਨਿਵਾਸੀ ਮਿਲ ਕੇ ਸਫਾਈ ਪੱਖੋਂ ਸ਼ਹਿਰ ਨੂੰ ਨੰਬਰ ਇੱਕ ਬਣਾ ਸਕਣ।

ਇਸ ਮੌਕੇ ਚੀਫ ਸੈਨੇਟਰੀ ਇੰਸਪੈਕਟਰ ਸਰਬਜੀਤ ਸਿੰਘ, ਰਵੀ ਕੁਮਾਰ ਸਿੰਗਲਾ ਇੰਸਪੈਕਟਰ, ਬਿੱਟੂ ਬਿਡਲਾ, ਸੈਨੇਟਰੀ ਸੁਪਰਵਾਈਜਰ ਸੁਖਜਿੰਦਰ ਸਿੰਘ, ਕਰਮ ਸਿੰਘ ਮਾਵੀ, ਗੁਰਦੀਪ ਸਿੰਘ ਅਟਵਾਲ, ਸੁਖਵੰਤ ਸਿੰਘ ਬਾਠ, ਮੇਜਰ ਸਿੰਘ, ਗੁਰਮੇਲ ਸਿੰਘ, ਗੁਰਦੇਵ ਰਾਮ, ਪਰਵਿੰਦਰ ਸਿੰਘ, ਹਰਮੀਤ ਸਿੰਘ, ਅਵਤਾਰ ਸਿੰਘ ਸੈਣੀ, ਸੁਰਿੰਦਰਜੀਤ ਸਿੰਘ, ਹਰਵਿੰਦਰ ਸਿੰਘ,ੳਮੇਸ਼ ਕੁਮਾਰ ਬਾਂਸਲ ਆਤਮ ਸਵਰੂਪ ਸਲਾਰੀਆ ਸਮੇਤ ਵੱਡੀ ਗਿਣਤੀ ਵਸਨੀਕ ਹਾਜ਼ਰ ਸਨ।

 

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending