Connect with us

Chandigarh

ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਆਈਆਂ ਵਿਦਿਆਰਥਣਾਂ ਨੂੰ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਆ

Published

on

 

ਪੰਜਵੀਂ ਜਮਾਤ ਦੀ ਰਾਧਿਕਾ ਦੀ ਪੰਜਾਬ ਵਿਧਾਨ ਸਭਾ ਦੀ ਸਪੀਕਰ ਬਣਨ ਦੀ ਚਾਹਤ ਕੀਤੀ ਪੂਰੀ

ਚੰਡੀਗੜ੍ਹ, 28 ਨਵੰਬਰ (ਸ.ਬ.) ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਆਈਆਂ ਚੰਡੀਗੜ੍ਹ ਅਤੇ ਮੁਹਾਲੀ ਦੇ ਸਕੂਲਾਂ ਅਤੇ ਕਾਲਜਾਂ ਦੀਆਂ 30 ਦੇ ਕਰੀਬ ਵਿਦਿਆਰਥਣਾਂਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣਾ ਟੀਚਾ ਮਿੱਥ ਕੇ ਜੀਵਨ ਵਿੱਚ ਸਫਲ ਹੋਣ ਅਤੇ ਚੰਗੇ ਨਾਗਰਿਕ ਬਣ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਲੋਕ ਭਲਾਈ ਦੇ ਉਦੇਸ਼ ਤਹਿਤ ਕੰਮ ਕਰ ਰਹੀ ਇੱਕ ਸਵੈ-ਸੇਵੀ ਸੰਸਥਾ ਦੇ ਨਾਲ ਜੁੜੀਆਂ ਇਨ੍ਹਾਂ ਵਿਦਿਆਰਥਣਾਂ ਦੇ ਗਰੁੱਪ ਵੱਲੋਂ ਕੀਤੇ ਗਏ ਪੰਜਾਬ ਵਿਧਾਨ ਸਭਾ ਦੇ ਦੌਰੇ ਦੌਰਾਨ ਸਪੀਕਰ ਸ. ਸੰਧਵਾਂ ਨੇ ਜਿੱਥੇ ਇਨ੍ਹਾਂ ਵਿਦਿਆਰਥਣਾਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਉਨ੍ਹਾਂ ਨੂੰ ਰਾਜਨੀਤੀ, ਬਿਜ਼ਨਸ, ਆਈ.ਏ.ਐਸ, ਪੀ.ਸੀ.ਐਸ, ਡਾਕਟਰ ਅਤੇ ਸਾਇੰਸਦਾਨ ਬਣਨ ਲਈ ਵੀ ਪ੍ਰੇਰਿਆ।

ਸ. ਸੰਧਵਾਂ ਨੇ ਕਿਹਾ ਕਿ ਅੱਜ ਦੇ ਵਿਦਿਆਰਥੀ, ਕੱਲ੍ਹ ਦੇ ਨੇਤਾ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਿੱਚ ਰਾਜਨੀਤੀ ਵਿੱਚ ਆਉਣ ਦੀ ਰੁਚੀ ਹੋਣਾ ਚੰਗਾ ਸੰਕੇਤ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਜਾਗਰੂਕ ਰਹਿਣ ਦੀ ਪ੍ਰੇਰਣਾ ਦਿਦਿਆਂ ਕਿਹਾ ਕਿ ਸੂਬੇ ਅਤੇ ਦੇਸ਼ ਵਿੱਚ ਵਾਪਰਦੀਆਂ ਕਾਨੂੰਨੀ, ਰਾਜਸੀ ਤੇ ਹੋਰਨਾਂ ਘਟਨਾਵਾਂ ਤੇ ਤਿੱਖੀ ਨਜ਼ਰ ਰੱਖਣੀ ਰਾਜਨੀਤੀ ਵਿੱਚ ਰੁਚੀ ਰੱਖਣ ਵਾਲਿਆਂ ਲਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਵੱਖ-ਵੱਖ ਘਟਨਾਵਾਂ ਦੀ ਪਰਖ-ਪੜਚੋਲ ਅਤੇ ਆਪਣਾ ਇੱਕ ਨਜ਼ਰੀਆ ਵਿਕਸਿਤ ਕਰਨਾ ਬੇਹੱਦ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਵਾਪਰਦਾ ਹਰ ਵਰਤਾਰਾ ਰਾਜਨੀਤੀ ਨਾਲ ਜੁੜਿਆ ਹੋਇਆ ਹੈ। ਇਸ ਲਈ ਜੇਕਰ ਵਿਦਿਆਰਥੀਆਂ ਦੀ ਰਾਜਨੀਤੀ ਵਿੱਚ ਦਿਲਚਸਪੀ ਹੈ ਤਾਂ ਉਹ ਅੱਗੇ ਵਧਣ ਅਤੇ ਇਹ ਜਾਣਨ ਦੀ ਕੋਸ਼ਿਸ਼ ਕਰਨ ਕਿ ਦੇਸ਼ ਵਿੱਚ ਕੀ ਵਾਪਰ ਰਿਹਾ ਹੈ। ਸਪੀਕਰ ਨੇ ਕਿਹਾ ਕਿ ਨੌਜਵਾਨਾਂ ਵੱਲੋਂ ਰਾਜਨੀਤੀ ਵਿੱਚ ਆਉਣ ਨਾਲ ਰਾਜਨੀਤੀ ਵਿੱਚ ਵੱਡਾ ਸੁਧਾਰ ਹੋਵੇਗਾ।

ਸਪੀਕਰ ਨਾਲ ਗੱਲਬਾਤ ਦੌਰਾਨ ਜਦੋਂ ਸੈਕਰਡ ਹਾਰਟ ਸੀਨੀਅਰ ਸੈਕੰਡਰੀ ਚੰਡੀਗੜ੍ਹ ਸਕੂਲ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਰਾਧਿਕਾ ਨੇ ਰਾਜਨੀਤੀ ਆਉਣ ਅਤੇ ਪੰਜਾਬ ਵਿਧਾਨ ਸਭਾ ਦੀ ਸਪੀਕਰ ਬਣਨ ਦੀ ਇੱਛਾ ਜ਼ਾਹਿਰ ਕੀਤੀ, ਤਾਂ ਸ. ਸੰਧਵਾਂ ਨੇ ਉਸਨੂੰ ਸਪੀਕਰ ਦੀ ਕੁਰਸੀ ‘ਤੇ ਬਿਠਾਉਣ ਲਈ ਕਿਹਾ। ਉਸਨੂੰ ਵੀ.ਆਈ.ਪੀ. ਰੂਟ ਰਾਹੀਂ ਲਿਜਾ ਕੇ ਸਪੀਕਰ ਦੀ ਕੁਰਸੀ ਤੇ ਬਿਠਾਇਆ ਗਿਆ ਅਤੇ ਹਾਜ਼ਰ ਸਮੂਹ ਵਿਦਿਆਰਥਣਾਂ ਨੂੰ ਵਿਧਾਨਕ ਕੰਮਕਾਰ, ਵਿਰੋਧੀ ਧਿਰ ਅਤੇ ਸੱਤਾ ਧਿਰ ਆਦਿ ਬਾਰੇ ਜਾਣਕਾਰੀ ਵੀ ਦਿੱਤੀ ਗਈ।

 

Continue Reading

Chandigarh

ਠੰਢ ਦੇ ਮੱਦੇਨਜ਼ਰ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ

Published

on

By

 

 

ਚੰਡੀਗੜ੍ਹ, 31 ਦਸੰਬਰ (ਸ.ਬ.) ਕੜਾਕੇ ਦੀ ਠੰਢ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ, 2025 ਤੱਕ ਸਰਦ ਰੁੱਤ ਦੀਆਂ ਛੁੱਟੀਆਂ ਵਧਾਉਣ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਠੰਢ ਕਾਰਨ ਸੂਬੇ ਦੇ ਸਰਕਾਰੀ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ, 2025 ਤੱਕ ਛੁੱਟੀਆਂ ਕੀਤੀਆਂ ਗਈਆਂ ਹਨ ਅਤੇ ਸਾਰੇ ਸਕੂਲ 8 ਜਨਵਰੀ, 2025 ਨੂੰ ਆਮ ਵਾਂਗ ਖੁੱਲ੍ਹਣਗੇ।

Continue Reading

Chandigarh

2024 ਦੌਰਾਨ ਪੰਜਾਬ ਦੇ ਸ਼ਹਿਰਾਂ ਦੀ ਸੀਵਰੇਜ ਟ੍ਰੀਟਮੈਂਟ ਸਮਰੱਥਾ 2634.15 ਐਮ. ਐਲ. ਡੀ. ਤੇ ਪਹੁੰਚੀ : ਡਾ ਰਵਜੋਤ ਸਿੰਘ

Published

on

By

 

ਪੰਜਾਬ ਸੂਬੇ ਦੇ ਸ਼ਹਿਰੀ ਬੁਨਿਆਦੀ ਢਾਂਚੇ ਲਈ 450 ਕਰੋੜ ਰੁਪਏ ਦੀ ਯੋਜਨਾ

ਚੰਡੀਗੜ੍ਹ, 30 ਦਸੰਬਰ (ਸ.ਬ.) ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਰਵਜੋਤ ਸਿੰਘ ਨੇ ਕਿਹਾ ਹੈ ਕਿ ਪਿਛਲੇ ਸਾਲ ਦੌਰਾਨ ਪੰਜਾਬ ਦੇ ਸ਼ਹਿਰਾਂ ਦੀ ਸੀਵਰੇਜ ਟ੍ਰੀਟਮੈਂਟ ਸਮਰੱਥਾ 2634.15 ਐਮ.ਐਲ.ਡੀ. ਤਕ ਪਹੁੰਚ ਗਈ ਹੈ। ਉਹਨਾਂ ਦੱਸਿਆ ਕਿ ਪੰਜਾਬ ਵਿੱਚ ਕੁੱਲ ਸਥਾਪਿਤ ਸੀਵਰੇਜ ਟ੍ਰੀਟਮੈਂਟ ਸਮਰੱਥਾ 2142 ਐਮ.ਐਲ.ਡੀ. (ਮਿਲੀਅਨ ਲੀਟਰ ਪ੍ਰਤੀ ਦਿਨ) ਤੱਕ ਪਹੁੰਚ ਗਈ ਹੈ, ਜਿਸ ਵਿੱਚ ਵਾਧੂ 492.15 ਐਮ. ਐਲ. ਡੀ. ਜੋੜਨ ਨਾਲ ਕੁੱਲ ਸਮਰੱਥਾ 2634.15 ਐਮ.ਐਲ.ਡੀ. ਹੋ ਗਈ ਹੈ।

ਉਹਨਾਂ ਕਿਹਾ ਕਿ ਇਸ ਵਾਧੇ ਦਾ ਉਦੇਸ਼ ਸ਼ਹਿਰੀ ਆਬਾਦੀ ਦੀਆਂ ਵਧਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਅਤੇ ਸਾਫ਼, ਸ਼ੁੱਧ ਪਾਣੀ ਸਬੰਧੀ ਪ੍ਰਣਾਲੀਆਂ ਨੂੰ ਯਕੀਨੀ ਬਣਾਉਣਾ ਹੈ। ਉਹਨਾਂ ਦੱਧਸਿਆ ਕਿ ਇਸ ਤੋਂ ਇਲਾਵਾ 650 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ 607 ਐਮ.ਐਲ.ਡੀ. ਦੀ ਸਮਰੱਥਾ ਵਾਲੇ 52 ਸੀਵਰੇਜ ਟ੍ਰੀਟਮੈਂਟ ਪਲਾਂਟ (ਐਸਟੀਪੀ) ਨਿਰਮਾਣ ਅਧੀਨ ਹਨ। ਇਹ ਪ੍ਰਾਜੈਕਟ ਅਗਲੇ 1-2 ਸਾਲਾਂ ਦੇ ਅੰਦਰ ਮੁਕੰਮਲ ਹੋਣ ਦੀ ਉਮੀਦ ਹੈ, ਜਿਸ ਨਾਲ ਸੂਬੇ ਦੀ ਸੀਵਰੇਜ ਪ੍ਰਬੰਧਨ ਸਮਰੱਥਾਵਾਂ ਵਿੱਚ ਹੋਰ ਵਾਧਾ ਹੋਵੇਗਾ।

ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਤੇ ਨਿਰਭਰਤਾ ਘਟਾਉਣ ਲਈ ਸਤਹੀ ਨਹਿਰੀ ਪਾਣੀ ਰਾਹੀਂ ਵੱਡੇ ਪੱਧਰ ਤੇ ਜਲ ਸਪਲਾਈ ਪ੍ਰਾਜੈਕਟ ਲਾਗੂ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ (440 ਐਮ.ਐਲ.ਡੀ.), ਜਲੰਧਰ (275 ਐਮ.ਐਲ.ਡੀ.), ਅਤੇ ਪਟਿਆਲਾ (115 ਐਮ.ਐਲ.ਡੀ.) ਵਰਗੇ ਪ੍ਰਮੁੱਖ ਸ਼ਹਿਰਾਂ ਵਿੱਚ ਪ੍ਰਾਜੈਕਟ ਕਾਰਜਸ਼ੀਲ ਹਨ। ਇਸ ਤੋਂ ਇਲਾਵਾ 580 ਐਮ. ਐਲ. ਡੀ. ਦੀ ਸਮਰੱਥਾ ਵਾਲਾ ਲੁਧਿਆਣਾ ਜਲ ਸਪਲਾਈ ਪ੍ਰਾਜੈਕਟ ਜਲਦ ਹੀ ਕਾਰਜਸ਼ੀਲ ਹੋ ਜਾਵੇਗਾ।

ਉਹਨਾਂ ਕਿਹਾ ਕਿ ਸੂਬੇ ਦੇ 87 ਕਸਬੇ ਸਤਹੀ ਜਲ ਸਪਲਾਈ ਪ੍ਰਾਜੈਕਟਾਂ ਤੇ ਕੇਂਦ੍ਰਿਤ ਹਨ। ਇਸ ਪ੍ਰਾਜੈਕਟ ਤਹਿਤ ਵੱਖ-ਵੱਖ ਪੜਾਆਂ ਦੌਰਾਨ ਸ਼ਹਿਰੀ ਆਬਾਦੀ ਲਈ ਨਿਰੰਤਰ ਅਤੇ ਸਥਾਈ ਪਾਣੀ ਦੀ ਸਪਲਾਈ ਯਕੀਨੀ ਬਣਾਉਣਾ ਹੈ। ਉਹਨਾਂ ਕਿਹਾ ਕਿ ਪਾਣੀ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ, ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਵਿੱਚ ਦਿਨ-ਰਾਤ ਜਲ ਸਪਲਾਈ ਪਾਇਲਟ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ।

ਉਹਨਾਂ ਕਿਹਾ ਕਿ ਠੋਸ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਖਰੀਦ, ਰਹਿੰਦ-ਖੂੰਹਦ ਸਬੰਧੀ ਪ੍ਰੋਸੈਸਿੰਗ ਲਈ ਸਹੂਲਤਾਂ ਸਥਾਪਤ ਕਰਨ ਅਤੇ ਪੁਰਾਣੇ ਕੂੜੇ ਦੇ ਨਿਪਟਾਰੇ ਲਈ ਯੂ.ਐਲ.ਬੀਜ਼ ਨੂੰ 401.73 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਸ ਤੋਂ ਇਲਾਵਾ, ਸੂਬੇ ਭਰ ਵਿੱਚ ਬਿਹਤਰ ਸਫਾਈ ਅਤੇ ਸੀਵਰੇਜ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਲਈ 39.55 ਕਰੋੜ ਰੁਪਏ ਦੇ ਨਿਵੇਸ਼ ਨਾਲ 730 ਸੀਵਰ ਕਲੀਨਿੰਗ ਮਸ਼ੀਨਾਂ ਖਰੀਦੀਆਂ ਜਾ ਰਹੀਆਂ ਹਨ।

 

Continue Reading

Chandigarh

ਰਾਸ਼ਨ ਵੰਡ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਕੀਤੀਆਂ ਗਈਆਂ ਅਹਿਮ ਪਹਿਲਕਦਮੀਆਂ: ਲਾਲ ਚੰਦ ਕਟਾਰੂਚੱਕ

Published

on

By

 

ਚੰਡੀਗੜ੍ਹ, 30 ਦਸੰਬਰ (ਸ.ਬ.) ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ਵਿਭਾਗ ਵੱਲੋਂ ਸਾਲ 2024 ਦੌਰਾਨ ਵਿਭਾਗ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣ ਦੇ ਮਕਸਦ ਨਾਲ ਵੱਖ-ਵੱਖ ਪ੍ਰਮੁੱਖ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਇਸ ਸਾਲ ਦੌਰਾਨ ਰਾਸ਼ਨ ਦੀ ਨਿਰਵਿਘਨ ਵੰਡ ਨੂੰ ਯਕੀਨੀ ਬਣਾਉਣ ਲਈ ਈ-ਪੋਸ਼ ਮਸ਼ੀਨਾਂ ਅਤੇ ਆਈਰਿਸ ਸਕੈਨਰਾਂ ਦੇ ਨਾਲ-ਨਾਲ ਭਾਰ ਤੋਲਣ ਵਾਲੀਆਂ ਇਲੈਕਟ੍ਰਾਨਿਕ ਮਸ਼ੀਨਾਂ ਸਮੇਤ 14420 ਈ-ਪੋਸ ਕਿੱਟਾਂ ਖਰੀਦੀਆਂ ਗਈਆਂ ਹਨ। ਉਹਨਾਂ ਕਿਹਾ ਕਿ ਹਰੇਕ ਰਾਸ਼ਨ ਡਿਪੂ ਨੂੰ ਇੱਕ ਈ-ਪੋਸ ਕਿੱਟ ਪ੍ਰਦਾਨ ਕੀਤੀ ਗਈ ਹੈ ਅਤੇ ਇਹਨਾਂ ਡਿਪੂਆਂ ਵਿੱਚ ਭਾਰ ਤੋਲਣ ਵਾਲੀਆਂ ਇਲੈਕਟ੍ਰਾਨਿਕ ਮਸ਼ੀਨਾਂ ਨੂੰ ਸਥਾਪਤ ਕਰਨਾ ਵੀ ਯਕੀਨੀ ਬਣਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ 2016 ਵਿੱਚ ਡਿਪੂ ਹੋਲਡਰਾਂ ਦੀ ਮਾਰਜਨ ਮਨੀ 50 ਰੁਪਏ ਪ੍ਰਤੀ ਕੁਇੰਟਲ ਸੀ ਜਿਸ ਨੂੰ ਵਧਾ ਕੇ 90 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਇਸ ਦੇ ਨਤੀਜੇ ਵਜੋਂ ਇਸ ਸਬੰਧ ਵਿੱਚ 38.43 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਮੰਤਰੀ ਨੇ ਅੱਗੇ ਦੱਸਿਆ ਕਿ ਇਸ ਕਦਮ ਨਾਲ ਸੂਬੇ ਦੇ 14400 ਰਾਸ਼ਨ ਡਿਪੂ ਹੋਲਡਰਾਂ ਨੂੰ ਲਾਭ ਮਿਲੇਗਾ।

ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਹਾੜੀ ਸੀਜ਼ਨ ਨੂੰ ਸਫ਼ਲਤਾਪੂਰਵਕ ਮੁਕੰਮਲ ਕਰਦਿਆਂ ਕੇਂਦਰੀ ਪੂਲ ਲਈ 124.57 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਕਣਕ ਦੀ ਖਰੀਦ ਕੀਤੀ ਗਈ ਅਤੇ 9 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 28,340.95 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ। ਇਸੇ ਤਰ੍ਹਾਂ, ਸਾਉਣੀ ਸੀਜ਼ਨ ਦੌਰਾਨ, ਵਿਭਾਗ ਵੱਲੋਂ 172.93 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਅਤੇ ਲਗਭਗ 8 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 40,119.76 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ।

Continue Reading

Latest News

Trending