Connect with us

National

ਭਾਰਤੀ ਅਤੇ ਸ਼੍ਰੀਲੰਕਾਈ ਜਲ ਸੈਨਾ ਨੇ ਅਰਬ ਸਾਗਰ ਵਿੱਚੋਂ 500 ਕਿੱਲੋ ਨਸ਼ੀਲਾ ਪਦਾਰਥ ਜਬਤ ਕੀਤਾ

Published

on

 

ਸ੍ਰੀ ਲੰਕਾ, 29 ਨਵੰਬਰ (ਸ.ਬ.) ਭਾਰਤੀ ਜਲ ਸੈਨਾ ਨੇ ਸ਼੍ਰੀਲੰਕਾਈ ਜਲ ਸੈਨਾ ਨਾਲ ਸਾਂਝੀ ਕਾਰਵਾਈ ਕਰਦੇ ਹੋਏ ਅਰਬ ਸਾਗਰ ਤੋਂ 500 ਕਿਲੋ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ। ਫੜਿਆ ਗਿਆ ਨਸ਼ੀਲੇ ਪਦਾਰਥ ਕ੍ਰਿਸਟਲ ਮੈਥ ਸਨ, ਜੋ ਕਿ ਦੋ ਕਿਸ਼ਤੀਆਂ ਤੋਂ ਜ਼ਬਤ ਕੀਤੇ ਗਏ ਸਨ। ਜ਼ਬਤ ਕੀਤੀਆਂ ਦੋਵੇਂ ਕਿਸ਼ਤੀਆਂ, ਸਵਾਰ ਵਿਅਕਤੀਆਂ ਅਤੇ ਨਸ਼ੀਲੇ ਪਦਾਰਥਾਂ ਨੂੰ ਸ੍ਰੀਲੰਕਾ ਸਰਕਾਰ ਦੇ ਹਵਾਲੇ ਕਰ ਦਿੱਤਾ ਗਿਆ ਹੈ, ਜਿੱਥੇ ਉਨ੍ਹਾਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਵਿਚ ਦੇਸ਼ ਵਿਚ ਵੱਖ-ਵੱਖ ਥਾਵਾਂ ਤੇ ਵੱਡੇ ਪੱਧਰ ਤੇ ਨਸ਼ੀਲੇ ਪਦਾਰਥ ਫੜੇ ਗਏ ਹਨ।

ਹਾਲ ਹੀ ਵਿੱਚ, ਭਾਰਤੀ ਤੱਟ ਰੱਖਿਅਕਾਂ ਨੇ 5,500 ਕਿਲੋਗ੍ਰਾਮ ਮੈਥਾਮਫੇਟਾਮਾਈਨ ਡਰੱਗ ਜ਼ਬਤ ਕੀਤੀ ਸੀ, ਇਹ ਜ਼ਬਤ ਅੰਡੇਮਾਨ ਅਤੇ ਨਿਕੋਬਾਰ ਸਮੁੰਦਰੀ ਖੇਤਰ ਵਿੱਚ ਕੀਤੀ ਗਈ ਸੀ। ਇੱਕ ਤੱਟ ਰੱਖਿਅਕ ਪਾਇਲਟ ਨੇ ਨਿਯਮਤ ਨਿਗਰਾਨੀ ਦੌਰਾਨ ਅੰਡੇਮਾਨ ਅਤੇ ਨਿਕੋਬਾਰ ਦੇ ਬੈਰਨ ਆਈਲੈਂਡ ਦੇ ਨੇੜੇ ਇੱਕ ਸ਼ੱਕੀ ਕਿਸ਼ਤੀ ਦੇਖੀ। ਚੇਤਾਵਨੀ ਤੋਂ ਬਾਅਦ ਵੀ ਜਦੋਂ ਚਾਲਕ ਦਲ ਨੇ ਕਿਸ਼ਤੀ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ ਤਾਂ ਤੱਟ ਰੱਖਿਅਕਾਂ ਨੇ ਕਾਰਵਾਈ ਕੀਤੀ ਅਤੇ ਕਿਸ਼ਤੀ ਨੂੰ ਜ਼ਬਤ ਕਰ ਲਿਆ।

ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾ ਸਿਰਫ਼ ਦੇਸ਼ ਦੀ ਸੁਰੱਖਿਆ ਨੂੰ, ਸਗੋਂ ਜਨਤਕ ਸਿਹਤ ਸੁਰੱਖਿਆ, ਰਾਜਨੀਤਿਕ ਸਥਿਰਤਾ ਅਤੇ ਆਰਥਿਕ ਵਿਕਾਸ ਨੂੰ ਵੀ ਗੰਭੀਰ ਰੂਪ ਵਿੱਚ ਪ੍ਰਭਾਵਿਤ ਕਰਦੀ ਹੈ। ਰਿਪੋਟਰ ਮੁਤਾਬਕ ਦੁਨੀਆਂ ਭਰ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਮੌਜੂਦਾ ਬਾਜ਼ਾਰ 650 ਅਰਬ ਡਾਲਰ ਦਾ ਹੈ, ਜੋ ਕਿ ਪੂਰੀ ਦੁਨੀਆਂ ਵਿੱਚ ਗੈਰ-ਕਾਨੂੰਨੀ ਆਰਥਿਕਤਾ ਦਾ 30 ਫੀਸਦੀ ਹੈ। ਭਾਰਤ ਦੀ ਬਦਕਿਸਮਤੀ ਇਹ ਹੈ ਕਿ ਦੇਸ਼ ਨਸ਼ਾ ਤਸਕਰੀ ਦੇ (ਸੁਨਹਿਰੀ ਤਿਕੋਣ) ਵਿੱਚ ਫਸਿਆ ਹੋਇਆ ਹੈ। ਅਫ਼ਗਾਨਿਸਤਾਨ ਤੋਂ ਬਾਅਦ ਮਿਆਂਮਾਰ ਅਫੀਮ ਦਾ ਸਭ ਤੋਂ ਵੱਡਾ ਉਤਪਾਦਕ ਅਤੇ ਹੈਰੋਇਨ ਦਾ ਸਭ ਤੋਂ ਵੱਡਾ ਸਪਲਾਇਰ ਹੈ। ਇਸ ਕਾਰਨ ਮਿਆਂਮਾਰ ਤੋਂ ਭਾਰਤ ਦੇ ਉੱਤਰ-ਪੂਰਬੀ ਰਾਜਾਂ ਨੂੰ ਨਸ਼ਿਆਂ ਦੀ ਤਸਕਰੀ ਵੱਡੇ ਪੱਧਰ ਤੇ ਹੁੰਦੀ ਹੈ।

ਇਸ ਤੋਂ ਇਲਾਵਾ ਅਫ਼ਗਾਨਿਸਤਾਨ, ਪਾਕਿਸਤਾਨ ਅਤੇ ਈਰਾਨ ਵੀ ਨਸ਼ਾ ਤਸਕਰੀ ਲਈ ਬਦਨਾਮ ਹਨ। ਇਨ੍ਹਾਂ ਤਿੰਨਾਂ ਦੇਸ਼ਾਂ ਦੇ ਅਪਰਾਧੀ ਭਾਰਤ ਵਿੱਚ ਨਸ਼ੇ ਵੇਚਦੇ ਹਨ ਅਤੇ ਭਾਰਤ ਦੇ ਸਮੁੰਦਰੀ ਖੇਤਰਾਂ ਤੋਂ ਵੱਡੇ ਪੱਧਰ ਤੇ ਨਸ਼ਿਆਂ ਦੀ ਤਸਕਰੀ ਕਰਕੇ ਪੱਛਮ ਅਤੇ ਦੁਨੀਆਂ ਦੇ ਹੋਰ ਦੇਸ਼ਾਂ ਵਿੱਚ ਭੇਜੀ ਜਾਂਦੀ ਹੈ। ਇਹੀ ਕਾਰਨ ਹੈ ਕਿ ਭਾਰਤ ਵਿੱਚ ਅਕਸਰ ਵੱਡੇ ਪੱਧਰ ਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ।

Continue Reading

National

ਟਰੱਕ ਦਾ ਟਾਇਰ ਫੱਟਣ ਕਾਰਨ 4 ਵਾਹਨ ਆਪਸ ਵਿੱਚ ਟਕਰਾਏ, ਦੋ ਵਿਅਕਤੀਆਂ ਦੀ ਮੌਤ

Published

on

By

 

ਅਹਿਮਦਾਬਾਦ, 26 ਦਸੰਬਰ (ਸ.ਬ.) ਗੁਜਰਾਤ ਦੇ ਅਹਿਮਦਾਬਾਦ-ਰਾਜਕੋਟ ਹਾਈਵੇ ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਬਾਵਲਾ-ਬਗੋਦਰਾ ਨੇੜੇ ਪਿੰਡ ਭਮਸਰਾ ਕੋਲ ਇੱਕ ਟਰੱਕ ਦਾ ਟਾਇਰ ਫਟਣ ਕਾਰਨ ਚਾਰ ਵਾਹਨ ਆਪਸ ਵਿੱਚ ਟਕਰਾ ਗਏ। ਟੱਕਰ ਤੋਂ ਬਾਅਦ ਗੱਡੀਆਂ ਵਿੱਚ ਧਮਾਕਾ ਹੋ ਗਿਆ ਅਤੇ ਅੱਗ ਲੱਗ ਗਈ।

ਇਸ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਦਕਿ ਤਿੰਨ ਵਿਅਕਤੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ਤੇ ਪੁਲੀਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ਤੇ ਪਹੁੰਚ ਗਈਆਂ ਹਨ। ਹਾਦਸੇ ਕਾਰਨ ਟ੍ਰੈਫਿਕ ਜਾਮ ਹੋ ਗਿਆ। ਪੁਲੀਸ ਨੇ ਆਵਾਜਾਈ ਬਹਾਲ ਕਰਵਾਈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਭਾਮਸਰਾ ਪਿੰਡ ਬਾਵਲਾ-ਬਗੋਦਰਾ ਮੁੱਖ ਮਾਰਗ ਤੇ ਹੋਇਆ ਹੈ। ਇਸ ਪਿੰਡ ਨੇੜੇ ਬਾਵਲਾ ਵੱਲ ਜਾ ਰਹੇ ਕੱਪੜਿਆਂ ਨਾਲ ਭਰੇ ਟਰੱਕ ਦਾ ਟਾਇਰ ਫਟ ਗਿਆ। ਟਾਇਰ ਫਟਣ ਕਾਰਨ ਟਰੱਕ ਬਾਵਲਾ ਤੋਂ ਬਗੋਦਰਾ ਜਾ ਰਹੇ ਦੂਜੇ ਟਰੱਕ ਨਾਲ ਟਕਰਾ ਗਿਆ। ਦੋ ਹੋਰ ਵਾਹਨ ਵੀ ਟੱਕਰ ਵਿੱਚ ਸ਼ਾਮਲ ਸਨ। ਟੱਕਰ ਤੋਂ ਬਾਅਦ ਗੱਡੀਆਂ ਨੂੰ ਅੱਗ ਲੱਗ ਗਈ। ਘਟਨਾ ਤੋਂ ਬਾਅਦ ਸਥਾਨਕ ਲੋਕ ਦੌੜ ਕੇ ਆਏ ਅਤੇ ਪੁਲੀਸ ਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।

ਹਾਦਸੇ ਤੋਂ ਬਾਅਦ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਕੇ ਪੁਲੀਸ ਪਹੁੰਚ ਗਈ। ਫਾਇਰ ਬ੍ਰਿਗੇਡ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਹਾਲਾਂਕਿ ਅੱਗ ਦੀ ਲਪੇਟ ਵਿੱਚ ਆ ਕੇ ਗੱਡੀਆਂ ਸੜ ਕੇ ਸੁਆਹ ਹੋ ਗਈਆਂ। ਇਸ ਹਾਦਸੇ ਵਿੱਚ ਟਰੱਕ ਡਰਾਈਵਰ ਅਤੇ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ। ਜਦਕਿ ਤਿੰਨ ਹੋਰ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

Continue Reading

National

ਬੱਸ ਅਤੇ ਕਾਰ ਦੀ ਟੱਕਰ ਦੌਰਾਨ 5 ਵਿਅਕਤੀਆਂ ਦੀ ਮੌਤ, 15 ਜ਼ਖਮੀ

Published

on

By

 

 

 

ਕਰੌਲੀ, 25 ਦਸੰਬਰ (ਸ.ਬ.) ਰਾਜਸਥਾਨ ਵਿਚ ਕਰੌਲੀ ਦੇ ਸਲੇਮਪੁਰ ਖੇਤਰ ਵਿੱਚ ਇੱਕ ਕਾਰ ਅਤੇ ਬੱਸ ਦੀ ਆਹਮੋ-ਸਾਹਮਣੇ ਟੱਕਰ ਵਿੱਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ 5 ਮ੍ਰਿਤਕਾਂ ਵਿੱਚੋਂ 3 ਔਰਤਾਂ ਸਨ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਪਰਿਵਾਰ ਕਾਰ ਰਾਹੀਂ ਕੈਲਾਦੇਵੀ ਦੇ ਦਰਸ਼ਨ ਕਰਨ ਤੋਂ ਬਾਅਦ ਗੰਗਾਪੁਰ ਸ਼ਹਿਰ ਜਾ ਰਿਹਾ ਸੀ ਤਾਂ ਕਰੌਲੀ ਵੱਲ ਆ ਰਹੀ ਬੱਸ ਦੀ ਕਾਰ ਨਾਲ ਟੱਕਰ ਹੋ ਗਈ।

ਇਸ ਦੌਰਾਨ ਪੰਜ ਵਿੱਚੋਂ ਚਾਰ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਵੀ ਕਰੌਲੀ ਹਸਪਤਾਲ ਲਿਜਾਇਆ ਗਿਆ ਹੈ। ਜ਼ਿਲ੍ਹਾ ਹਸਪਤਾਲ ਦੇ ਚੀਫ਼ ਮੈਡੀਕਲ ਅਫ਼ਸਰ ਰਮੇਸ਼ ਮੀਨਾ ਨੇ ਦੱਸਿਆ ਕਿ ਕਰੌਲੀ ਗੰਗਾਪੁਰ ਰੋਡ ਤੇ ਇੱਕ ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ ਵਿੰਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਹੈ, ਇਹ ਸਾਰੇ ਇੱਕ ਹੀ ਪਰਿਵਾਰ ਨਾਲ ਸਬੰਧਤ ਹਨ। ਪੁਲੀਸ ਨੇ ਦੱਸਿਆ ਕਿ ਹਾਦਸੇ ਦੌਰਾਨ ਬੱਸ ਵਿੱਚ ਸਵਾਰ 15 ਲੋਕ ਜ਼ਖਮੀ ਹੋ ਗਏ ਹਨ।

Continue Reading

National

ਬੋਰੀ ਵਿੱਚੋਂ ਮਿਲੀ ਅਪਾਹਜ ਲੜਕੀ ਦੀ ਲਾਸ਼

Published

on

By

 

 

 

ਵਾਰਾਣਸੀ, 25 ਦਸੰਬਰ (ਸ.ਬ.) ਵਾਰਾਣਸੀ ਦੇ ਰਾਮਨਗਰ ਥਾਣਾ ਖੇਤਰ ਤੋਂ ਲਾਪਤਾ ਹੋਈ ਅੱਠ ਸਾਲਾ ਅਪਾਹਜ ਬੱਚੀ ਦੀ ਲਾਸ਼ ਅੱਜ ਸਵੇਰੇ ਬਹਾਦੁਰਪੁਰ ਦੇ ਪ੍ਰਾਇਮਰੀ ਸਕੂਲ ਨੇੜੇ ਬੋਰੀ ਵਿੱਚ ਮਿਲੀ। ਸੂਚਨਾ ਮਿਲਣ ਤੋਂ ਬਾਅਦ ਥਾਣਾ ਰਾਮਨਗਰ ਦੀ ਪੁਲੀਸ ਮੌਕੇ ਤੇ ਪਹੁੰਚ ਗਈ। ਰਾਮਨਗਰ ਥਾਣਾ ਖੇਤਰ ਦੇ ਸੁਜਾਬਾਦ ਇਲਾਕੇ ਵਿੱਚ ਕਾਮਿਲ ਸ਼ਹੀਦ ਮਜ਼ਾਰ ਨੇੜੇ ਰਹਿਣ ਵਾਲੇ ਇਕ ਵਿਅਕਤੀ ਦੀ ਅਪਾਹਜ ਬੇਟੀ ਬੀਤੀ ਸ਼ਾਮ 7 ਵਜੇ ਤੋਂ ਲਾਪਤਾ ਸੀ। ਉਸ ਨੇ ਦੱਸਿਆ ਕਿ ਉਸ ਦੀ ਲੜਕੀ ਬੀਤੀ ਸ਼ਾਮ ਸੱਤ ਵਜੇ ਘਰੋਂ ਸਾਮਾਨ ਲੈਣ ਲਈ ਦੁਕਾਨ ਤੇ ਗਈ ਸੀ। ਇਸ ਤੋਂ ਬਾਅਦ ਉਹ ਘਰ ਨਹੀਂ ਆਈ। ਕਾਫੀ ਭਾਲ ਕੀਤੀ ਗਈ ਅਤੇ ਪੁਲੀਸ ਨੂੰ ਸੂਚਿਤ ਕੀਤਾ ਗਿਆ ਪਰ ਉਹ ਕਿਤੇ ਨਹੀਂ ਮਿਲੀ। ਅੱਜ ਸਵੇਰੇ ਪਤਾ ਲੱਗਾ ਕਿ ਉਸ ਦੀ ਬੇਟੀ ਦੀ ਲਾਸ਼ ਬਹਾਦੁਰਪੁਰ ਦੇ ਪ੍ਰਾਇਮਰੀ ਸਕੂਲ ਨੇੜੇ ਬੋਰੀ ਵਿੱਚ ਸੁੱਟੀ ਗਈ ਸੀ। ਇਸ ਸਬੰਧੀ ਰਾਮਨਗਰ ਥਾਣਾ ਇੰਚਾਰਜ ਰਾਜੂ ਸਿੰਘ ਨੇ ਦੱਸਿਆ ਕਿ ਫੋਰੈਂਸਿਕ ਟੀਮ ਦੀ ਫੀਲਡ ਯੂਨਿਟ ਨੂੰ ਮੌਕੇ ਤੇ ਬੁਲਾਇਆ ਗਿਆ ਹੈ। ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ਿਕਾਇਤ ਅਤੇ ਪੋਸਟਮਾਰਟਮ ਦੀ ਰਿਪੋਰਟ ਦੇ ਆਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Continue Reading

Latest News

Trending