Mohali
ਬਾਗਬਾਨੀ ਅਪਣਾ ਕੇ ਵਧੇਰੇ ਲਾਭ ਕਮਾਉਣ ਕਿਸਾਨ : ਡਿਪਟੀ ਡਾਇਰੈਕਟਰ
ਐਸ ਏ ਐਸ ਨਗਰ, 29 ਨਵੰਬਰ (ਸ.ਬ.) ਡਿਪਟੀ ਡਾਇਰੈਕਟਰ ਬਾਗਬਾਨੀ, ਐਸ.ਏ.ਐਸ ਨਗਰ ਡਾ. ਨਰਿੰਦਰਬੀਰ ਸਿੰਘ ਮਾਨ ਨੇ ਕਿਹਾ ਹੈ ਕਿ ਕਿਸਾਨ ਬਾਗਬਾਨੀ ਅਪਣਾ ਕੇ ਵਧੇਰੇ ਲਾਭ ਕਮਾ ਸਕਦੇ ਹਨ। ਉਹਨਾਂ ਕਿਹਾ ਕਿ ਸਰਕਾਰ ਵਲੋਂ ਬਾਗਬਾਨੀ ਦੀ ਆਮਦਨ ਵਧਾਉਣ ਅਤੇ ਫਸਲੀ ਵਿਭਿੰਨਤਾ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਤਹਿਤ ਬਾਗਬਾਨੀ ਨੂੰ ਉਤਸ਼ਾਹ ਕਰਨ ਲਈ ਬਾਗਬਾਨੀ ਖੇਤਰ ਵਿੱਚ ਵੱਖ-ਵੱਖ ਸਬਸਿਡੀ ਦੀਆਂ ਸਕੀਮਾਂ ਚਲਾਈਆ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਬਾਹਰ ਨਿਕਲ ਕੇ ਖੇਤੀ ਵਿਭਿੰਨਤਾ ਅਪਣਾਉਂਦੇ ਹੋਏ ਦੂਜੀਆਂ ਮੁਨਾਫੇਕਾਰ ਫਸਲਾਂ ਵੱਲ ਧਿਆਨ ਦੇਣ ਦੀ ਲੋੜ ਹੈ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਅਤੇ ਕੁਦਰਤੀ ਸੋਮਿਆਂ ਨੂੰ ਬਚਾਇਆ ਜਾ ਸਕੇ।
ਉਹਨਾਂ ਕਿਹਾ ਕਿ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈਵਿਭਾਗ ਵੱਲੋਂ ਚਲਾਈਆ ਜਾ ਰਹੀਆਂ ਵੱਖ- ਵੱਖ ਸਕੀਮਾਂ ਜਿਵੇ ਨਵੇਂ ਬਾਗ ਲਗਾਉਣ, ਹਾਈਬ੍ਰਿਡ ਸਬਜ਼ੀਆਂ ਦੀ ਕਾਸ਼ਤ, ਫੁੱਲਾਂ ਦੀ ਕਾਸ਼ਤ, ਖੁੰਬ ਪੈਦਾਵਾਰ ਯੂਨਿਟ, ਵਰਮੀ ਕੰਪੋਸਟ ਯੂਨਿਟ, ਸੁਰੱਖਿਅਤ ਖੇਤੀ ਲਈ ਪੌਲੀ ਹਾਊਸ/ਨੈਟ ਹਾਊਸ, ਯੂਨਿਟ ਸਥਾਪਿਤ ਕਰਨ ਅਤੇ ਇਸ ਯੂਨਿਟ ਅਧੀਨ ਫੁੱਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਕਰਨ ਲਈ, ਸ਼ਹਿਦ ਮੱਖੀ ਪਾਲਣ, ਬਾਗਾਂ ਲਈ ਛੋਟਾ ਟਰੈਕਟਰ, ਪਾਵਰ ਟਿੱਲਰ, ਸਪਰੇਅ ਪੰਪ ਆਦਿ ਗਤੀਵਿਧੀਆਂ ਤੇ ਵਿਭਾਗ ਵੱਲੋਂ 40 ਤੋਂ 50 ਪ੍ਰਤੀਸ਼ਤ ਤੱਕ ਉਪਦਾਨ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ ਫੁੱਲਾਂ ਅਤੇ, ਸਬਜ਼ੀਆਂ ਦੀ ਤੁੜਾਈ ਉਪਰੰਤ ਸਾਂਭ -ਸੰਭਾਲ ਕਰਨ ਲਈ ਖੇਤ ਵਿੱਚ ਪੈਕ ਹਾਊਸ ਤਿਆਰ ਕਰਨ ਲਈ 50 ਪ੍ਰਤੀਸ਼ਤ ਦੇ ਹਿਸਾਬ ਨਾਲ 2 ਲੱਖ ਰੁਪਏ ਸਬਸਿਡੀ ਅਤੇ ਕੋਲਡ ਸਟੋਰ, ਰਾਈਪਨਿੰਗ ਚੈਂਬਰ, ਇੰਟੀਗਰੇਟਿਡ ਪੈਕ ਹਾਊਸ, ਰੈਫਰੀਜਰੇਟਿਡ ਵੇਨ, ਪਿਆਜ ਲਈ ਸਟੋਰੇਜ ਆਦਿ ਤੇ 35 ਪ੍ਰਤੀਸ਼ਤ ਸਬਸਿਡੀ ਦੀ ਸਹੂਲਤ ਦਿੱਤੀ ਜਾ ਰਹੀ ਹੈ।
ਉਹਨਾਂ ਦੱਸਿਆ ਕਿ ਇਹਨਾਂ ਮੌਜੂਦਾ ਸਕੀਮਾਂ ਤੋਂ ਇਲਾਵਾ ਸਰਕਾਰ ਵੱਲੋਂ ਕੁੱਝ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਹਨਾਂ ਵਿੱਚ ਬਾਗਾਂ ਅਧੀਨ ਰਕਬਾ ਵਧਾਉਣ ਲਈ ਬਾਗਬਾਨਾ ਨੂੰ ਤੁਪਕਾ ਸਿੰਚਾਈ ਅਧੀਨ ਨਵੇਂ ਬਾਗ ਲਗਾਉਣ ਤੇ 10 ਹਜਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ, ਪੌਲੀ ਹਾਊਸ ਦੀ ਸ਼ੀਟ ਬਦਲਣ ਲਈ ਕਲੈਡਿੰਗ ਮਟੀਰੀਅਲ ਤੇ ਵੱਧ ਤੋਂ ਵੱਧ 4 ਹਜਾਰ ਵਰਗ ਮੀਟਰ ਤੱਕ 50 ਪ੍ਰਤੀਸ਼ਤ ਇਨਸੇਨਟਿਵ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਫੱਲਾਂ ਅਤੇ ਸਬਜ਼ੀਆਂ ਦੇ ਮੰਡੀਕਰਨ ਲਈ ਬਾਗਬਾਨਾਂ ਨੂੰ ਕਰੇਟਾਂ ਅਤੇ ਡੱਬਿਆਂ ਤੇ 50 ਪ੍ਰਤੀਸ਼ਤ ਸਬਸਿਡੀ ਦੀ ਸਹੂਲਤ ਰੱਖੀ ਗਈ ਹੈ। ਫੁੱਲਾਂ ਦੇ ਬੀਜ ਪੈਦਾਵਾਰ ਲਈ ਕਿਸਾਨ ਨੂੰ 40 ਪ੍ਰਤੀਸ਼ਤ ਦੇ ਹਿਸਾਬ ਨਾਲ 14000/- ਰੁਪਏ ਸਬਸਿਡੀ ਦੀ ਸਹੂਲਤ ਹੈ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
