Mohali
ਇਪਟਾ, ਪੰਜਾਬ ਵੱਲੋਂ ਦਸਤਾਵੇਜ਼ੀ ਫਿਲਮ ‘ਪੋੜੀ’ ਦਾ ਪ੍ਰਦਰਸ਼ਨ
ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਹੋਣਗੇ ‘ਪੋੜੀ’ ਅਤੇ ‘ਬੇਵਤਨੇ’ ਦੇ ਪ੍ਰਦਰਸ਼ਨ : ਸੰਜੀਵਨ
ਐਸ ਏ ਐਸ ਨਗਰ, 30 ਨਵੰਬਰ (ਸ.ਬ.) ਇਪਟਾ, ਪੰਜਾਬ ਅਤੇ ਪੰਜਾਬ ਕਲਾ ਪ੍ਰੀਸ਼ਦ ਵੱਲੋਂ ਇਪਟਾ, ਚੰਡੀਗੜ੍ਹ ਦੇ ਸਹਿਯੋਗ ਨਾਲ ਪੰਜਾਬ ਕਲਾ ਭਵਨ ਵਿਖੇ ਨੌਜਵਾਨਾਂ ਵਿਚ ਵਿਦੇਸ਼ ਜਾਣ ਦੀ ਹੋੜ ਅਤੇ ਉੱਥੇ ਜਾ ਕੇ ਹੋ ਰਹੀਆਂ ਖੱਜਲ ਖੁਆਰੀਆਂ ਅਤੇ ਸੰਕਟਾਂ ਵਰਗੇ ਭੱਖਦੇ ਤੇ ਗੰਭੀਰ ਮਸਲੇ ਦੀ ਬਾਤ ਪਾਉਂਦੀ, ਸਰੀ ਕੇਨੈਡਾ ਰਹਿੰਦੇ ਨਾਟ-ਕਰਮੀ ਨਵਲਪ੍ਰੀਤ ਰੰਗੀ (ਨਾਟ-ਕਰਮੀ) ਦੀ ਲਿਖੀ ਤੇ ਨਿਰਦੇਸ਼ਤ ਦਸਤਾਵੇਜ਼ੀ ਫਿਲਮ ‘ਪੋੜੀ’ ਦਾ ਪ੍ਰਦਰਸ਼ਨ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਕੀਤਾ ਗਿਆ।
ਇਪਟਾ, ਪੰਜਾਬ ਦੇ ਪ੍ਰਧਾਨ, ਨਾਟਕਕਾਰ ਤੇ ਨਾਟ-ਨਿਰਦੇਸ਼ਕ ਸੰਜੀਵਨ ਸਿੰਘ ਨੇ ਕਿਹਾ ਕਿ ਪੰਜਾਬ ਭਰ ਵਿਚ ਪ੍ਰਦਰਸ਼ਨਾਂ ਦੀ ਲੜੀ ਵਿਚ ‘ਪੋੜੀ’ ਦਾ ਚੰਡੀਗੜ੍ਹ ਤੋਂ ਅਗ਼ਾਜ਼ ਕੀਤਾ ਜਾ ਰਿਹਾ ਹੈ। ਇਪਟਾ, ਪੰਜਾਬ ਵੱਲੋਂ ਆਪਣੀਆਂ ਜ਼ਿਲ੍ਹਾ ਇਕਾਈਆਂ ਦੇ ਸਹਿਯੋਗ ਨਾਲ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਦਸਤਾਵੇਜ਼ੀ ਫਿਲਮਾਂ ‘ਪੋੜੀ’ ਅਤੇ ‘ਬੇਵਤਨੇ’ ਦੇ ਪ੍ਰਦਰਸ਼ਨਾਂ ਦਾ ਇੰਤਜ਼ਾਮ ਕੀਤਾ ਜਾਵੇਗਾ। ਇਸ ਲੜੀ ਤਹਿਤ ਆਉਣ ਵਾਲੀ 3 ਦਸੰਬਰ ਨੂੰ ਪੈਰਾਗੋਨ ਸੀਨੀਅਰ ਸੰਕੈਡਰੀ ਸਕੂਲ, ਸੈਕਟਰ 69, ਮੁਹਾਲੀ ਵਿਖੇ ਸਵੇਰੇ 10.30 ਵਜੇ ਇਨ੍ਹਾਂ ਦਸਤਾਵੇਜ਼ੀ ਫਿਲਮਾਂ ਦਾ ਪ੍ਰਦਰਸ਼ਨ ਹੋਵੇਗਾ।
ਇਸ ਮੌਕੇ ਦਸਤਾਵੇਜ਼ੀ ਫਿਲਮ ‘ਪੋੜੀ’ ਦੇ ਲੇਖਕ ਨਿਰਦੇਸ਼ਕ ਨਵਲਪ੍ਰੀਤ ਰੰਗੀ ਨੇ ਕਿਹਾ ਕਿ ਉਹਨਾਂ ਨੇ ਫਿਲਮ ਵਿੱਤੀ ਫਾਇਦੇ ਲਈ ਨਹੀਂ ਬਣਾਈ ਬਲਕਿ ਉਹਨਾਂ ਦਾ ਉਦੇਸ਼ ਆਪਣੇ ਲੋਕਾਂ ਨੂੰ ਬਾਹਰਲੇ ਮੁਲਕਾਂ ਵਿੱਚ ਦਰਪੇਸ਼ ਤਲਖ ਹਕੀਕਤਾ ਤੋਂ ਜਾਣੂੰ ਕਰਾਵਉਣਾਂ ਹੈ।
ਇਸ ਮੌਕੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਜਨਰਲ ਸਕੱਤਰ ਸੁਸ਼ੀਲ ਦਸਾਂਝ, ਪੰਜਾਬੀ ਵਿਭਾਗ ਦੇ ਮੁੱਖੀ ਡਾ. ਗੁਰਮੇਲ ਸਿੰਘ, ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੇ ਜਨਰਲ ਸਕੱਤਰ ਭੁਪਿੰਦਰ ਮਲਿਕ, ਇਪਟਾ ਚੰਡੀਗੜ੍ਹ ਦੇ ਜਨਰਲ ਸਕੱਤਰ ਕਮਲ ਨੈਂਨ ਸਿੰਘ ਸੇਖੋਂ, ਫਿਲਮਕਾਰ ਰਾਜੀਵ ਸ਼ਰਮਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡਵੋਕੇਟ ਪਰਮਿੰਦਰ ਗਿੱਲ, ਜਸਪਾਲ ਦੇਸੂਵੀ, ਕਮਲ ਦਸਾਂਝ, ਡਾ. ਦਲਜੀਤ, ਰਮਨ ਸੰਧੂ, ਸੁਧਾ ਮਹਿਤਾ, ਰਾਜਨ ਨਦਾਨ ਵੀ ਮੌਜੂਦ ਸਨ।
Mohali
ਯੂ.ਪੀ. ਤੋਂ ਪੰਜਾਬ ਵਿੱਚ ਅਫੀਮ ਲਿਆ ਰਹੇ 2 ਗਿਰੋਹਾਂ ਦੇ 5 ਮੈਂਬਰ ਗ੍ਰਿਫਤਾਰ
ਕਾਬੂ ਕੀਤੇ ਵਿਅਕਤੀਆਂ ਕੋਲੋਂ ਸਾਢੇ 8 ਕਿਲੋ ਅਫੀਮ ਬਰਾਮਦ
ਐਸ.ਏ.ਐਸ.ਨਗਰ, 10 ਦਸੰਬਰ (ਜਸਬੀਰ ਸਿੰਘ ਜੱਸੀ) ਮੁਹਾਲੀ ਪੁਲੀਸ ਵਲੋਂ ਨਸ਼ਾ ਤਸਕਰਾਂ ਵਿਰੁਧ ਚਲਾਈ ਗਈ ਮੁਹਿੰਮ ਦੇ ਤਹਿਤ ਦੋ ਨਸ਼ਾ ਤਸਕਰਾਂ ਦੇ ਦੋ ਗਿਰੋਹਾਂ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕਰਦਿਆਂ ਪੰਜ ਮੁਲਜਮਾਂ ਨੂੰ ਸਾਢੇ 8 ਕਿਲੋ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਮੁਲਜਮਾਂ ਦੀ ਪਛਾਣ ਧਰਮ ਸਿੰਘ ਵਾਸੀ ਰਾਮਪੁਰ ਬੇਨ, ਓਮ ਪ੍ਰਕਾਸ਼ ਵਰਮਾ ਵਾਸੀ ਜਲਾਲਾਬਾਦ, ਜਿਲਾ ਸ਼ਾਹਜਹਾਂਪੁਰ, ਮਨੀਸ਼ ਕੁਮਾਰ ਵਾਸੀ ਅਲੀਗੰਜ ਜਿਲਾ ਬਰੇਲੀ, ਕਮਲ ਅਤੇ ਕਮਲ ਵਰਮਾ ਦੋਵੇਂ ਵਾਸੀ ਅਮਰੋਲੀ ਜਿਲਾ ਬਰੇਲੀ ਵਜੋਂ ਹੋਈ ਹੈ।
ਇਸ ਸਬੰਧੀ ਐਸ.ਪੀ ਇਨਵੈਸਟੀਗੇਸ਼ਨ ਜੋਤੀ ਯਾਦਵ ਅਤੇ ਐਸ.ਪੀ ਦਿਹਾਤੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ 9 ਦਸੰਬਰ ਪੁਲੀਸ ਨੂੰ ਦੋ ਵੱਖ ਵੱਖ ਸੂਚਨਾਵਾਂ ਮਿਲੀਆਂ ਸਨ ਕਿ ਮੁਹਾਲੀ ਜਿਲੇ ਵਿਚ ਯੂ ਪੀ ਨਾਲ ਸਬੰਧਤ ਦੋ ਗਿਰੋਹ ਦੇ ਮੈਂਬਰਾਂ ਵਲੋਂ ਅਫੀਮ ਦੀ ਤਸਕਰੀ ਕਰਕੇ ਪੰਜਾਬ ਵਿਚ ਲਿਆਂਦੀ ਜਾ ਰਹੀ ਹੈ ਅਤੇ ਉਕਤ ਮੁਲਜਮ ਅੰਬਾਲਾ ਵਲੋਂ ਮੁਹਾਲੀ ਵੱਲ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਪਹਿਲੇ ਗਿਰੋਹ ਨੂੰ ਕਾਬੂ ਕਰਨ ਲਈ ਹੰਡੇਸਰਾ ਵਿਖੇ ਸ਼ਾਹਜਹਾਨਪੁਰ ਗਿਰੋਹ ਦੇ ਮੈਂਬਰ ਜੋ ਕਿ ਚਿੱਟੇ ਰੰਗ ਦੀ ਆਰਟਿਗਾ ਗੱਡੀ ਵਿੱਚ ਸਵਾਰ ਸਨ, ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 4 ਕਿਲੋ ਅਫੀਮ ਬਰਾਮਦ ਕੀਤੀ ਗਈ। ਇਸ ਗਿਰੋਹ ਨੂੰ ਕਾਬੂ ਕਰਨ ਲਈ ਡੇਰਾਬਸੀ, ਹੰਡੇਸਰਾ ਦੇ ਥਾਣਾ ਮੁਖਿਆਂ ਅਤੇ ਨਾਰਕੋਟਿਕ ਸੈਲ ਦੇ ਇੰਚਾਰਜ ਵਲੋਂ ਅਹਿਮ ਭੂਮੀਕਾ ਨਿਭਾਈ ਗਈ।
ਉਹਨਾਂ ਦੱਸਿਆ ਕਿ ਅਲੀਗੰਜ ਗਿਰੋਹ ਦੇ ਮੈਂਬਰਾਂ ਨੂੰ ਗ੍ਰਿਫਤਾਰ ਕਰਨ ਲਈ ਡੇਰਾਬਸੀ ਕਾਲਜ ਦੇ ਨਜ਼ਦੀਕ ਨਾਕਾਬੰਦੀ ਕਰਕੇ ਇਕ ਲਾਲ ਰੰਗ ਦੀ ਮਹਿੰਦਰਾ ਗੱਡੀ ਨੂੰ ਰੋਕ ਕੇ ਮੁਲਜਮਾਂ ਨੂੰ ਕਾਬੂ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ ਸਾਢੇ 4 ਕਿਲੋ ਅਫੀਮ ਬਰਾਮਦ ਕੀਤੀ ਗਈ। ਐਸ.ਪੀ ਜੋਤੀ ਯਾਦਵ ਅਤੇ ਐਸ.ਪੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸ਼ਾਹਜਹਾਂਪੁਰ ਗਿਰੋਹ ਦੇ ਮੈਂਬਰਾਂ ਨੇ ਮੁਢਲੀ ਪੁਛਗਿੱਛ ਦੱਸਿਆ ਕਿ ਉਕਤ ਗਿਰੋਹ ਨੂੰ ਅੰਕਿਤ ਵਰਮਾ ਨਾਂ ਦਾ ਮੁਲਜਮ ਚਲਾ ਰਿਹਾ ਹੈ ਅਤੇ ਉਸ ਦੀਆਂ ਹਦਾਇਤਾਂ ਤੇ ਹੀ ਉਕਤ ਅਫੀਮ ਪੰਜਾਬ ਵਿੱਚ ਤਸਕਰੀ ਲਈ ਲਿਆਂਦੀ ਗਈ ਹੈ। ਇਸੇ ਦੌਰਾਨ ਅਲੀਗੰਜ ਗਿਰੋਹ ਨੂੰ ਚਲਾਉਣ ਵਾਲੇ ਮਨੀਸ਼ ਨੇ ਖੁਲਾਸਾ ਕੀਤਾ ਕਿ ਉਸ ਨੇ ਪੰਜਾਬ ਵਿੱਚ ਅਫੀਮ ਅਲੀਗੰਜ ਤੋਂ ਮੰਗਵਾਈ ਸੀ। ਉਕਤ ਪੰਜਾ ਮੁਲਜਮਾਂ ਵਿਰੁਧ ਐਨ.ਡੀ.ਪ.ਐਸ ਐਕਟ ਦੇ ਤਹਿਤ ਦੋ ਵੱਖ ਵੱਖ ਮਾਮਲੇ ਦਰਜ ਕੀਤੇ ਗਏ ਹਨ।
Mohali
ਐਂਟੀ ਨਾਰਕੋਟਿਕਸ ਟਾਸਕ ਫੋਰਸ ਵੱਲੋਂ 300 ਗ੍ਰਾਮ ਹੈਰੋਇਨ ਸਮੇਤ 2 ਮੁਲਜਮ ਗ੍ਰਿਫਤਾਰ
ਐਸ ਏ ਐਸ ਨਗਰ, 10 ਦਸੰਬਰ (ਜਸਬੀਰ ਸਿੰਘ ਜੱਸੀ) ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ. ਐਨ. ਟੀ. ਐਫ.) 300 ਗ੍ਰਾਮ ਵਲੋਂ ਹੈਰੋਇਨ ਸਮੇਤ ਦੋ ਮੁਲਜਮਾਂ ਨੂੰ ਕਾਬੂ ਕੀਤਾ ਗਿਆ ਹੈ। ਗ੍ਰਿਫਤਾਰ ਮੁਲਜਮਾਂ ਦੀ ਪਛਾਣ ਹੀਰਾ ਸਿੰਘ ਵਾਸੀ ਪਿੰਡ ਠਰੂ ਜਿਲਾ ਤਰਨਤਾਰਨ ਅਤੇ ਜਸ਼ਨਪ੍ਰੀਤ ਸਿੰਘ ਵਾਸੀ ਪਿੰਡ ਠਰੂ ਵਜੋਂ ਹੋਈ ਹੈ। ਇਹਨਾਂ ਬਾਰੇ ਕਿਹਾ ਜਾ ਰਿਹਾ ਹੈ ਕਿ ਇਹ ਦੋਵੇਂ ਛੋਟੇ ਸਪਲਾਇਰਾਂ ਨੂੰ ਹੈਰੋਈਨ ਸਪਲਾਈ ਕਰਦੇ ਸਨ।
ਪ੍ਰਾਪਤ ਜਾਣਕਾਰੀ ਅਨੁਸਾਰ ਏ. ਐਨ. ਟੀ. ਐਫ. ਵਲੋਂ ਕੁੱਝ ਸਮਾਂ ਪਹਿਲਾਂ ਗੁਪਤ ਸੂਚਨਾ ਦੇ ਆਧਾਰ ਤੇ ਰਾਜੇਸ਼ ਨਾਮ ਦੇ ਇੱਕ ਵਿਅਕਤੀ ਨੂੰ 150 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਸੀ। ਰਾਜੇਸ਼ ਦੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਹ ਹੀਰਾ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਕੋਲੋਂ ਹੈਰੋਇਨ ਦੀ ਖੇਪ 1200 ਰੁਪਏ ਗ੍ਰਾਮ ਦੇ ਹਿਸਾਬ ਨਾਲ ਲਿਆ ਕੇ ਮੁਹਾਲੀ ਵਿਚਲੇ ਆਪਣੇ ਪੱਕੇ ਗ੍ਰਾਹਕਾਂ ਨੂੰ ਵੇਚਦਾ ਸੀ। ਇਸਤੋਂ ਬਾਅਦ ਏ. ਐਨ. ਟੀ. ਐਫ. ਦੀ ਟੀਮ ਵਲੋਂ ਰਾਜੇਸ਼ ਦੀ ਨਿਸ਼ਾਨਦੇਹੀ ਤੇ ਜਲੰਧਰ ਵਿਚਲੀ ਹਵੇਲੀ ਨੇੜਿਉਂ ਇਕ ਫਾਰਚੂਨਰ ਗੱਡੀ ਵਿੱਚ ਸਵਾਰ ਹੀਰਾ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਨੂੰ ਕਾਬੂ ਕਰਕੇ ਉਨ੍ਹਾਂ ਦੀ ਗੱਡੀ ਦੀ ਤਲਾਸ਼ੀ ਲੈਣ ਤੇ ਫਾਰਚੂਨਰ ਗੱਡੀ ਵਿੱਚੋਂ 300 ਗ੍ਰਾਮ ਹੈਰੋਇਨ ਬਰਾਮਦ ਹੋਈ। ਇਹਨਾਂ ਦੋਵਾਂ ਮੁਲਜਮਾਂ ਦੀ ਪੁੱਛਗਿੱਛ ਉਪਰੰਤ ਪਤਾ ਚੱਲਿਆ ਹੈ ਕਿ ਇਹ ਦੋਵੇਂ ਬਾਰਡਰ ਏਰੀਏ ਤੋਂ ਉਕਤ ਹੈਰੋਇਨ ਲੈ ਕੇ ਆਉਂਦੇ ਹਨ ਅਤੇ ਅੱਗੇ ਆਪਣੇ ਅਲੱਗ ਅਲੱਗ ਨਸ਼ਾ ਤਸਕਰਾਂ ਨੂੰ ਸਪਲਾਈ ਕਰਦੇ ਹਨ।
ਸੰਪਰਕ ਕਰਨ ਤੇ ਥਾਣਾ ਏ. ਐਨ. ਟੀ. ਐਫ. ਦੇ ਇੰਚਾਰਜ਼ ਰਾਮ ਦਰਸ਼ਨ ਨੇ ਦਸਿਆ ਕਿ ਮੁਲਜਮ ਹੀਰਾ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਨੂੰ ਐਨ. ਡੀ. ਪੀ. ਐਸ. ਐਕਟ ਦੇ ਤਹਿਤ ਦਰਜ ਉਕਤ ਮਾਮਲੇ ਵਿੱਚ ਨਾਮਜ਼ਦ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਅਤੇ ਅਦਾਲਤ ਵਲੋਂ ਦੋਵਾਂ ਮੁਲਜਮਾਂ ਨੂੰ 2 ਦਿਨ ਦੇ ਪੁਲੀਸ ਰਿਮਾਂਡ ਤੇ ਭੇਜ ਦਿੱਤਾ ਹੈ।
Mohali
2 ਦੇਸੀ ਕੱਟੇ ਅਤੇ ਜਿੰਦਾ ਰੌਂਦ ਸਮੇਤ ਇੱਕ ਨੌਜਵਾਨ ਗ੍ਰਿਫਤਾਰ
ਐਸ ਏ ਐਸ ਨਗਰ, 10 ਦਸੰਬਰ (ਜਸਬੀਰ ਸਿੰਘ ਜੱਸੀ) ਮੁਹਾਲੀ ਪੁਲੀਸ ਵਲੋਂ ਗੁਪਤ ਸੂਚਨਾ ਦੇ ਆਧਾਰ ਤੇ ਜੀਰਕਪੁਰ ਦੇ ਵਸਨੀਕ ਇੱਕ ਨੌਜਵਾਨ ਨੂੰ ਨਾਜਾਇਜ਼ ਅਸਲੇ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਨੌਜਵਾਨ ਬਾਰੇ ਦੱਸਿਆ ਜਾ ਰਿਹਾ ਹੈ ਕਿ ਉਹ ਨਾਬਾਲਿਗ ਹੈ ਇਸ ਲਈ ਉਸਦੀ ਪਛਾਣ ਜਨਤਕ ਨਹੀਂ ਕੀਤੀ ਗਈ ਹੈ।
ਇਸ ਸਬੰਧੀ ਡੀ. ਐਸ. ਪੀ ਸਿਟੀ 2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲੀਸ ਵਲੋਂ ਇਸ ਮੁੰਡੇ ਨੂੰ ਐਸ ਐਸ ਪੀ ਸ੍ਰੀ ਦੀਪਕ ਪਾਰਿਕ ਦੀਆਂ ਹਿਦਾਇਤਾਂ ਤੇ ਇਲਾਕੇ ਵਿੱਚ ਮਾੜੇ ਅਨਸਰਾਂ ਵਿਰੁਧ ਚਲਾਈ ਗਈ ਮੁਹਿੰਮ ਦੇ ਦੌਰਾਨ ਕਾਬੂ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਥਾਣਾ ਫੇਜ਼ 8 ਦੀ ਪੁਲੀਸ ਵਲੋਂ ਕੀਤੀ ਨਾਕਾਬੰਦੀ ਦੌਰਾਨ ਥਾਣੇਦਾਰ ਸੁਰਿੰਦਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਉਨ੍ਹਾਂ ਦੇ ਇਲਾਕੇ ਵਿੱਚ ਇਕ ਨੌਜਵਾਨ ਨਜਾਇਜ਼ ਅਸਲੇ ਸਮੇਤ ਘੁੰਮ ਰਿਹਾ ਹੈ ਅਤੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਹੈ, ਜਿਸਦੇਆਧਾਰ ਤੇ ਉਕਤ ਥਾਣੇਦਾਰ ਨੇ ਇਸ ਨੌਜਵਾਨ ਨੂੰ ਕਾਬੂ ਕੀਤਾ ਅਤੇ ਉਸ ਕੋਲੋਂ 2 ਦੇਸੀ ਕੱਟੇ ਅਤੇ 2 ਜਿੰਦਾ ਰੌਂਦ 315 ਬੋਰ ਬਰਾਮਦ ਕੀਤੇ।
ਉਹਨਾਂ ਦੱਸਿਆ ਕਿ ਪੁਲੀਸ ਵਲੋਂ ਅਸਲਾ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਪੁਲੀਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਉਹ ਉਕਤ ਅਸਲਾ ਕਿਥੋਂ ਲੈ ਕੇ ਆਇਆ ਹੈ, ਇਸ ਅਸਲੇ ਨੂੰ ਕਿਥੇ ਵਰਤਣਾ ਸੀ ਅਤੇ ਉਸ ਦੇ ਹੋਰ ਕਿਹੜੇ ਕਿਹੜੇ ਸਾਥੀ ਹਨ। ਉਹਨਾਂ ਦੱਸਿਆ ਕਿ ਪੁਲੀਸ ਗ੍ਰਿਫਤਾਰ ਕੀਤੇ ਨੌਜਵਾਨ ਪਿਛੋਕੜ ਬਾਰੇ ਵੀ ਤਫਤੀਸ਼ ਕਰ ਰਹੀ ਹੈ।
-
Mohali2 months ago
ਪਿੰਡ ਮੌਲੀ ਵੈਦਵਾਨ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀ ਤੇ ਪੈਨਸਲਾਂ ਵੰਡੀਆਂ
-
Mohali2 months ago
ਰਾਜ ਪੱਧਰੀ ਕ੍ਰਿਕਟ ਮੁਕਾਬਲਿਆਂ ਦੌਰਾਨ ਐਸ ਏ ਐਸ ਨਗਰ ਦੀ ਟੀਮ ਵੱਲੋਂ ਜੇਤੂ ਸ਼ੁਰੂਆਤ
-
Mohali2 months ago
ਫੈਂਸ ਨਾਲ ਰੂਬਰੂ ਹੋਏ ਸੂਫੀ ਗਾਇਕ ਸਤਿੰਦਰ ਸਰਤਾਜ
-
Horscope2 months ago
ਇਸ ਹਫਤੇ ਦਾ ਤੁਹਾਡਾ ਰਾਸ਼ੀਫਲ
-
Mohali2 months ago
29 ਅਕਤੂਬਰ ਤੋਂ ਸ਼ੁਰੂ ਹੋਵੇਗਾ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਸੰਬੰਧੀ ਪ੍ਰੋਗਰਾਮ
-
Mohali2 months ago
ਜ਼ਿਲ੍ਹਾ ਜਿਮਨਾਸਟਿਕ ਮੁਕਾਬਲਿਆਂ ਵਿੱਚ ਲਾਰੈਂਸ ਸਕੂਲ ਦੇ ਵਿਦਿਆਰਥੀ ਚਮਕੇ
-
Punjab2 months ago
ਮਾਲ ਗੱਡੀ ਦੇ ਤੇਲ ਟੈਂਕਰ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ
-
Chandigarh1 month ago
ਭਾਰਤ ਭਰ ਵਿੱਚ ਹਰ ਸਾਲ ਸਾਮ੍ਹਣੇ ਆਉਂਦੇ ਹਨ 1.5 ਤੋਂ 2 ਮਿਲੀਅਨ ਨਵੇਂ ਬ੍ਰੇਨ ਸਟ੍ਰੋਕ ਦੇ ਮਾਮਲੇ: ਡਾ. ਵਿਨੀਤ ਸੱਗਰ