Connect with us

Mohali

ਪੰਜਾਬ ਸਰਕਾਰ ਵੱਲੋਂ ਲੋਕ ਮਸਲਿਆਂ ਨੂੰ ਕੀਤਾ ਜਾ ਰਿਹਾ ਹੈ ਲਗਾਤਾਰ ਹੱਲ : ਕੁਲਵੰਤ ਸਿੰਘ

Published

on

 

ਸੈਕਟਰ 74 ਅਤੇ ਸੈਕਟਰ 90 ਨੂੰ ਵੰਡਦੀ ਸੜਕ ਨੂੰ ਖੋਲੇ ਜਾਣ ਦਾ ਰਸਮੀ ਉਦਘਾਟਨ ਕੀਤਾ

ਐਸ ਏ ਐਸ ਨਗਰ, 30 ਨਵੰਬਰ (ਸ.ਬ.) ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਲੋਕ ਮਸਲਿਆਂ ਨੂੰ ਲਗਾਤਾਰ ਹੱਲ ਕੀਤਾ ਜਾ ਰਿਹਾ ਹੈ ਅਤੇ ਇਸੇ ਲੜੀ ਤਹਿਤ ਐਸ.ਏ.ਐਸ. ਨਗਰ ਸ਼ਹਿਰ ਦੇ ਨਿਵਾਸੀਆਂ ਦੀ ਪਿਛਲੇ 17 ਸਾਲਾਂ ਦੇ ਵੱਧ ਸਮੇਂ ਤੋਂ ਸੈਕਟਰ-74 ਅਤੇ ਸੈਕਟਰ-90 ਨੂੰ ਵੰਡਦੀ ਸੜਕ ਨੂੰ ਬਣਾਉਣ ਅਤੇ ਚਾਲੂ ਕਰਨ ਦੀ ਮੰਗ ਨੂੰ ਪੂਰਾ ਕਰਕੇ ਅੱਜ ਇਸ ਸੜਕ ਨੂੰ ਆਮ ਜਨਤਾ ਲਈ ਖੋਲ੍ਹ ਦਿੱਤਾ ਗਿਆ ਹੈ।

ਇਸ ਸੜਕ ਦਾ ਰਸਮੀ ਉਦਘਾਟਨ ਕਰਨ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਨੇ ਕਿਹਾ ਕਿ ਇਸ ਸੜਕ ਦੇ ਖੁੱਲਣ ਨਾਲ ਸ਼ਹਿਰ ਵਾਸੀਆਂ ਨੂੰ ਟ੍ਰੈਫਿਕ ਦੀ ਸਮੱਸਿਆ ਤੋਂ ਕਾਫੀ ਰਾਹਤ ਮਿਲੇਗੀ। ਉਹਨਾਂ ਕਿਹਾ ਕਿ ਇਸ ਸੜਕ ਦਾ ਲਾਂਡਰਾਂ ਰੋਡ ਨੂੰ ਜੋੜਨ ਵਾਲਾ ਹਿੱਸਾ ਵੀ ਜਲਦ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਸ.ਏ.ਐਸ. ਨਗਰ ਸ਼ਹਿਰ ਦਾ ਵਿਕਾਸ ਵਿਸ਼ਵ ਦੇ ਵਧੀਆ ਸ਼ਹਿਰਾਂ ਦੇ ਪੱਧਰ ਤੇ ਕਰਨ ਲਈ ਹਰ ਕਦਮ ਚੁੱਕ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਲੋਕ ਪੱਖੀ ਸਕੀਮਾਂ ਨੂੰ ਸਮਾਂ ਰਹਿੰਦਿਆਂ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।

ਇਸ ਮੌਕੇ ਡਾ. ਐਸ. ਐਸ. ਭੰਵਰਾ, ਪਰਮਜੀਤ ਸਿੰਘ ਚੌਹਾਨ, ਕੁਲਦੀਪ ਸਿੰਘ ਸਮਾਣਾ, ਸਟੇਟ ਐਵਾਰਡੀ ਅਤੇ ਸਾਬਕਾ ਕੌਂਸਲਰ ਫੂਲਰਾਜ ਸਿੰਘ, ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ 90-91 ਦੇ ਪ੍ਰਧਾਨ ਆਰ.ਐਸ.ਸਿੱਧੂ, ਜੀ ਐਲ ਸੀ ਦੇ ਪ੍ਰਧਾਨ ਸੁਖਦੇਵ ਸਿੰਘ, ਗੋਲਫ ਵਿਊ ਦੇ ਪ੍ਰਧਾਨ ਸੁਖਮਨ ਸਿੰਘ, ਗੁਰਮੀਤ ਸਿੰਘ ਸੈਣੀ, ਨਿਹਾਲ ਸਿੰਘ ਵਿਰਕ, ਸੰਤੋਖ ਸਿੰਘ, ਅਵਤਾਰ ਸਿੰਘ, ਜਗਦੀਸ਼ ਸਿੰਘ, ਤਰਲੋਚਨ ਸਿੰਘ, ਓਮਕਾਰ ਸਿੰਘ, ਬੱਗਾ, ਬਿਕਰਮ ਸਿੰਘ, ਆਸ਼ਾ ਸ਼ਰਮਾ, ਤੁਲਸੀ ਚੰਦਰ, ਸ਼ੀਲਾ ਰਾਣੀ, ਸ਼ੁਭ ਲਕਸ਼ਮੀ, ਹਰਮੇਲ ਸਿੰਘ, ਠੇਕੇਦਾਰ ਮਨਜੀਤ ਸਿੰਘ, ਐਡਵੋਕੇਟ ਮਹਿੰਦਰ ਸਿੰਘ, ਗੁਰਦੀਪ ਸਿੰਘ ਟਿਵਾਣਾ, ਅਮਰਿੰਦਰ ਗੁਰਾਇਆ, ਅਮਨਦੀਪ ਸਿੰਘ ਗਿੱਲ, ਸ਼੍ਰੀਮਤੀ ਗੁਰਮੀਤ ਕੌਰ, ਹਰਮੇਸ਼ ਸਿੰਘ ਕੁੰਬੜਾ, ਰਣਦੀਪ ਸਿੰਘ, ਜਸਪਾਲ ਸਿੰਘ, ਡਾ. ਕੁਲਦੀਪ ਸਿੰਘ, ਆਰ. ਪੀ. ਸ਼ਰਮਾ, ਆਰ. ਐਸ. ਢਿੱਲੋਂ, ਧੀਰਜ ਕੁਮਾਰ ਗੌਰੀ, ਕੁਲਦੀਪ ਸਿੰਘ ਧੀਮਾਨ, ਅਕਬਿੰਦਰ ਸਿੰਘ ਗੌਸਲ, ਅਮਨਦੀਪ ਸਿੰਘ ਸੋਨਾ, ਤਰਲੋਚਨ ਸਿੰਘ ਮਟੌਰ, ਸੁਖਚੈਨ ਸਿੰਘ, ਤਰਲੋਚਨ ਸਿੰਘ ਤੋਚੀ, ਅਰੁਣ ਗੋਇਲ, ਹਰਪਾਲ ਸਿੰਘ ਬਰਾੜ, ਗੁਰਪਾਲ ਸਿੰਘ ਗਰੇਵਾਲ, ਗੁਰਮੀਤ ਸਿੰਘ ਬਾਕਰਪੁਰ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜਰ ਸਨ।

 

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending