National
ਸੰਭਲ ਵਿੱਚ 10 ਦਸੰਬਰ ਤੱਕ ਬਾਹਰੀ ਲੋਕਾਂ ਦੇ ਦਾਖਲੇ ਤੇ ਪਾਬੰਦੀ
ਸੰਭਲ, 30 ਨਵੰਬਰ (ਸ.ਬ.) ਜ਼ਿਲ੍ਹੇ ਵਿਚ ਸ਼ਾਂਤੀ ਅਤੇ ਵਿਵਸਥਾ ਬਣਾਈ ਰੱਖਣ ਲਈ ਸੰਭਲ ਜ਼ਿਲਾ ਪ੍ਰਸ਼ਾਸਨ ਨੇ ਅੱਜ 10 ਦਸੰਬਰ ਤੱਕ ਬਾਹਰੀ ਲੋਕਾਂ ਦੇ ਦਾਖਲੇ ਤੇ ਪਾਬੰਦੀ ਲਗਾ ਦਿੱਤੀ ਹੈ। ਹੁਕਮਾਂ ਅਨੁਸਾਰ 10 ਦਸੰਬਰ ਤੱਕ ਕੋਈ ਵੀ ਬਾਹਰੀ ਵਿਅਕਤੀ, ਕੋਈ ਵੀ ਸਮਾਜਿਕ ਸੰਸਥਾ ਜਾਂ ਕੋਈ ਵੀ ਲੋਕ ਨੁਮਾਇੰਦਾ ਜ਼ਿਲ੍ਹੇ ਦੀਆਂ ਹੱਦਾਂ ਵਿੱਚ ਸਮਰੱਥ ਅਧਿਕਾਰੀ ਦੀ ਆਗਿਆ ਲਏ ਬਿਨਾਂ ਦਾਖਲ ਨਹੀਂ ਹੋ ਸਕਦਾ।
ਸੰਭਲ ਦੇ ਜ਼ਿਲ੍ਹਾ ਮੈਜਿਸਟਰੇਟ ਰਾਜੇਂਦਰ ਪੈਨਸੀਆ ਨੇ ਇੱਥੇ ਜਾਰੀ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ। ਇਹ ਕਦਮ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਇਹ ਫੈਸਲਾ ਉਸ ਦਿਨ ਆਇਆ ਹੈ ਜਦੋਂ ਸਮਾਜਵਾਦੀ ਪਾਰਟੀ ਦਾ 15 ਮੈਂਬਰੀ ਵਫ਼ਦ ਸ਼ਾਹੀ ਜਾਮਾ ਮਸਜਿਦ ਕੰਪਲੈਕਸ ਵਿੱਚ ਇੱਕ ਸਰਵੇਖਣ ਤੋਂ ਬਾਅਦ ਭੜਕੀ ਹਿੰਸਾ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਸੰਭਲ ਦਾ ਦੌਰਾ ਕਰਨ ਵਾਲਾ ਸੀ।
ਉੱਤਰ ਪ੍ਰਦੇਸ਼ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਾਤਾ ਪ੍ਰਸਾਦ ਪਾਂਡੇ, ਜੋ ਕਿ ਸਪਾ ਦੇ 15 ਮੈਂਬਰੀ ਵਫ਼ਦ ਦੀ ਅਗਵਾਈ ਕਰਨ ਵਾਲੇ ਸਨ, ਨੇ ਲਖਨਊ ਵਿੱਚ ਆਪਣੀ ਰਿਹਾਇਸ਼ ਦੇ ਬਾਹਰ ਪੱਤਰਕਾਰਾਂ ਨੂੰ ਦੱਸਿਆ ਕਿ ਗ੍ਰਹਿ ਸਕੱਤਰ ਸੰਜੇ ਪ੍ਰਸਾਦ ਨੇ ਉਨ੍ਹਾਂ ਨੂੰ ਬੁਲਾਇਆ ਸੀ ਅਤੇ ਉਨ੍ਹਾਂ ਨੂੰ ਸੰਭਲ ਨਾ ਜਾਣ ਦੀ ਬੇਨਤੀ ਕੀਤੀ ਸੀ। ਪਾਂਡੇ ਨੇ ਕਿਹਾ ਕਿ ਡੀਐਮ ਸੰਭਲ ਨੇ ਵੀ ਮੈਨੂੰ ਫੋਨ ਕਰਕੇ ਦੱਸਿਆ ਸੀ ਕਿ ਬਾਹਰੀ ਲੋਕਾਂ ਦੇ ਦਾਖਲੇ ਤੇ ਪਾਬੰਦੀ 10 ਦਸੰਬਰ ਤੱਕ ਵਧਾ ਦਿੱਤੀ ਗਈ ਹੈ। ਇਸ ਲਈ ਮੈਂ ਹੁਣ ਪਾਰਟੀ ਦਫਤਰ ਜਾਵਾਂਗਾ ਅਤੇ ਅਗਲੀ ਕਾਰਵਾਈ ਬਾਰੇ ਫੈਸਲਾ ਕਰਨ ਤੋਂ ਪਹਿਲਾਂ ਇਸ ਮੁੱਦੇ ਤੇ ਵਿਚਾਰ ਕਰਾਂਗਾ। ਉਨ੍ਹਾਂ ਕਿਹਾ ਕਿ ਸਰਕਾਰ ਸ਼ਾਇਦ ਸੰਭਲ ਵਿਚ ਆਪਣੀਆਂ ਗਲਤੀਆਂ ਨੂੰ ਛੁਪਾਉਣ ਲਈ ਮੈਨੂੰ ਰੋਕਣਾ ਚਾਹੁੰਦੀ ਹੈ।
National
ਰੈਸਟੋਰੈਂਟ ਦੀ ਪਾਰਕਿੰਗ ਵਿੱਚ ਗੋਲੀਬਾਰੀ ਦੌਰਾਨ 1 ਲੜਕੀ ਸਮੇਤ 3 ਵਿਅਕਤੀਾਂ ਦੀ ਮੌਤ
ਪੰਚਕੂਲਾ, 23 ਦਸੰਬਰ (ਸ.ਬ.) ਪੰਚਕੂਲਾ ਦੇ ਬੁਰਜ ਕੋਟੀਆ ਸਥਿਤ ਇਕ ਰੈਸਟੋਰੈਂਟ ਦੀ ਪਾਰਕਿੰਗ ਵਿਚ ਬੀਤੀ ਰਾਤ ਹੋਈ ਗੋਲੀਬਾਰੀ ਵਿਚ ਦਿੱਲੀ ਦੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਵਿੱਕੀ, ਵਿਨੀਤ (ਵਿੱਕੀ ਦਾ ਭਤੀਜਾ) ਅਤੇ ਨਿਆ (ਮਹਿਲਾ ਦੋਸਤ) ਵਜੋਂ ਹੋਈ ਹੈ। ਪੁਲੀਸ ਅਨੁਸਾਰ ਕਾਲੇ ਰੰਗ ਦੀ ਕਾਰ ਵਿਚ ਆਏ ਤਿੰਨ ਨੌਜਵਾਨਾਂ ਤੇ ਦੂਜੀ ਕਾਰ ਵਿਚ ਦੇ ਦੋ ਨੌਜਵਾਨਾਂ ਨੇ ਪਿਸਤੌਲ ਨਾਲ ਗੋਲੀਆਂ ਚਲਾ ਦਿੱਤੀਆਂ। ਵਿੱਕੀ ਤੇ 7-8 ਗੋਲੀਆਂ ਚਲਾਈਆਂ ਗਈਆਂ, ਜਦਕਿ ਵਿਨੀਤ ਦੇ ਸਿਰ ਵਿੱਚ ਅਤੇ ਨੀਆ ਨੂੰ ਛਾਤੀ ਵਿੱਚ ਗੋਲੀ ਲੱਗੀ।
ਘਟਨਾ ਦੇ ਤੁਰੰਤ ਬਾਅਦ ਤਿੰਨਾਂ ਨੂੰ ਸੈਕਟਰ-6 ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਚਸ਼ਮਦੀਦਾਂ ਅਨੁਸਾਰ ਹਮਲਾਵਰ ਚਿੱਟੇ ਰੰਗ ਦੀ ਕਾਰ ਵਿਚ ਆਏ ਸਨ। ਗੋਲੀ ਚਲਾਉਣ ਵਾਲੇ ਦੋ ਨੌਜਵਾਨਾਂ ਕੋਲ ਪਿਸਤੌਲ ਸਨ। ਘਟਨਾ ਤੋਂ ਬਾਅਦ ਦੋਵੇਂ ਹਮਲਾਵਰ ਕਾਰ ਵਿਚ ਫਰਾਰ ਹੋ ਗਏ। ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕਤਲ ਪਿੱਛੇ ਰੰਜਿਸ਼ ਦਾ ਸ਼ੱਕ ਹੈ ਪਰ ਫਿਲਹਾਲ ਸਥਿਤੀ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ। ਪੁਲੀਸ ਨੇ ਰੈਸਟੋਰੈਂਟ ਅਤੇ ਆਸਪਾਸ ਦੇ ਸੀ.ਸੀ.ਟੀ.ਵੀ. ਫੁਟੇਜ ਨੂੰ ਸਕੈਨ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
National
ਟਰੱਕ ਨੇ ਫੁੱਟਪਾਥ ਤੇ ਸੁੱਤੇ 9 ਵਿਅਕਤੀਆਂ ਨੂੰ ਕੁਚਲਿਆ, 2 ਬੱਚਿਆਂ ਸਮੇਤ 3 ਵਿਅਕਤੀਆਂ ਦੀ ਮੌਤ
ਪੁਣੇ, 23 ਦਸੰਬਰ (ਸ.ਬ.) ਮਹਾਰਾਸ਼ਟਰ ਦੇ ਪੁਣੇ ਸ਼ਹਿਰ ਵਿੱਚ ਅੱਜ ਤੜਕੇ ਇੱਕ ਟਰੱਕ ਨੇ ਫੁੱਟਪਾਥ ਤੇ ਸੁੱਤੇ ਲੋਕਾਂ ਨੂੰ ਦਰੜ ਦਿੱਤਾ, ਜਿਸ ਕਾਰਨ ਦੋ ਛੋਟੇ ਬੱਚਿਆਂ ਸਣੇ ਤਿੰਨ ਜਣਿਆਂ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖ਼ਮੀ ਹੋ ਗਏ। ਪੁਲੀਸ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਘਟਨਾ ਵਾਘੋਲੀ ਖੇਤਰ ਵਿੱਚ ਫੁੱਟਪਾਥ ਤੇ ਰਾਤ 12.55 ਵਜੇ ਵਾਪਰੀ ਜਿੱਥੇ ਕਈ ਵਿਅਕਤੀ ਸੁੱਤੇ ਪਏ ਸਨ।
ਪੀੜਤਾਂ ਵਿੱਚ ਮਜ਼ਦੂਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਸ਼ਾਮਲ ਸਨ ਜੋ ਮਹਾਰਾਸ਼ਟਰ ਦੇ ਹੀ ਅਮਰਾਵਤੀ ਤੋਂ ਸਨ। ਪੁਲੀਸ ਨੇ ਦੱਸਿਆ ਕਿ ਮਜ਼ਦੂਰ ਕੁਝ ਦਿਨ ਪਹਿਲਾਂ ਹੀ ਰੁਜ਼ਗਾਰ ਦੀ ਭਾਲ ਵਿੱਚ ਪੁਣੇ ਆਏ ਸਨ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਕੇਸਨੰਦ ਫਾਟਾ ਇਲਾਕੇ ਦੇ ਨੇੜੇ ਫੁੱਟਪਾਥ ਤੇ ਬਹੁਤ ਸਾਰੇ ਲੋਕ ਸੁੱਤੇ ਪਏ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਮਜ਼ਦੂਰ ਸਨ। ਉਨ੍ਹਾਂ ਨੂੰ ਇੱਕ ਟਰੱਕ ਨੇ ਦਰੜ ਦਿੱਤਾ, ਜਿਸ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਵੈਭਵੀ ਪਵਾਰ (1), ਵੈਭਵ ਪਵਾਰ (2) ਅਤੇ ਵਿਸ਼ਾਲ ਪਵਾਰ (22) ਵਜੋਂ ਹੋਈ ਹੈ।
ਇਹ ਪੁਲੀਸ ਅਫ਼ਸਰ ਨੇ ਦੱਸਿਆ ਕਿ ਟਰੱਕ ਡਰਾਈਵਰ ਦੀ ਪਛਾਣ ਗਜਾਨਨ ਟੋਟਰੇ ਵਜੋਂ ਹੋਈ ਹੈ, ਜਿਸ ਨੂੰ ਘਟਨਾ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਸਦੀ ਮੈਡੀਕਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਉਹ ਸ਼ਰਾਬ ਦੇ ਨਸ਼ੇ ਵਿੱਚ ਗੱਡੀ ਚਲਾ ਰਿਹਾ ਸੀ। ਉਨ੍ਹਾਂ ਕਿਹਾ ਕਿ ਛੇ ਜ਼ਖ਼ਮੀਆਂ ਨੂੰ ਸਾਸੂਨ ਜਨਰਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
National
ਜ਼ਹਿਰੀਲੀ ਗੈਸ ਦੇ ਸੰਪਰਕ ਵਿੱਚ ਆਉਣ ਕਾਰਨ 2 ਵਿਅਕਤੀ ਬੇਹੋਸ਼, ਇਕ ਦੀ ਹਾਲਤ ਨਾਜ਼ੁਕ
ਅਨਾਕਾਪੱਲੇ, 23 ਦਸੰਬਰ (ਸ.ਬ.) ਅਨਾਕਾਪੱਲੇ ਜ਼ਿਲ੍ਹੇ ਦੇ ਜਵਾਹਰ ਲਾਲ ਨਹਿਰੂ ਫਾਰਮਾ ਸਿਟੀ ਵਿੱਚ ਸਥਿਤ ਇੱਕ ਨਿੱਜੀ ਫਾਰਮਾ ਕੰਪਨੀ ਵਿੱਚ ਜ਼ਹਿਰੀਲੀ ਗੈਸ ਦੇ ਸੰਪਰਕ ਵਿੱਚ ਆਉਣ ਦੇ ਸ਼ੱਕ ਤੋਂ ਬਾਅਦ ਦੋ ਵਿਅਕਤੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਹੈ। ਇਕ ਪੁਲੀਸ ਅਧਿਕਾਰੀ ਨੇ ਅੱਜ ਇਸ ਘਟਨਾ ਦੀ ਜਾਣਕਾਰੀ ਦਿੱਤੀ। ਅਨਾਕਾਪੱਲੇ ਜ਼ਿਲ੍ਹੇ ਦੇ ਪੁਲੀਸ ਸੁਪਰਡੈਂਟ ਤੁਹਿਨ ਸਿਨਹਾ ਨੇ ਦੱਸਿਆ ਕਿ ਇਹ ਘਟਨਾ ਪਰਵਾਦਾ ਸਥਿਤ ਕੰਪਨੀ ਦੇ ਉਤਪਾਦਨ ਬਲਾਕ ਵਿੱਚ ਸੋਮਵਾਰ ਸਵੇਰੇ ਕੁਝ ਕੈਮੀਕਲ ਰਿਐਕਸ਼ਨ ਦੌਰਾਨ ਵਾਪਰੀ ਹੈ।
ਸਿਨਹਾ ਨੇ ਕਿਹਾ ਕਿ ਗੈਸ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਦੋ ਸਹਾਇਕ ਬੇਹੋਸ਼ ਹੋ ਗਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਦੋਵਾਂ ਦਾ ਇਲਾਜ ਚੱਲ ਰਿਹਾ ਹੈ। ਇਕ ਵਿਅਕਤੀ ਦੀ ਹਾਲਤ ਨਾਜ਼ੁਕ ਹੈ, ਜਦਕਿ ਦੂਜੇ ਵਿਅਕਤੀ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਗੈਸ ਚੜ੍ਹਨ ਕਰਕੇ ਬੇਹੋਸ਼ ਹੋਏ ਦੋਵੇਂ ਵਿਅਕਤੀ ਵਿਸ਼ਾਖਾਪਟਨਮ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਐਸਪੀ ਨੇ ਕਿਹਾ ਕਿ ਹਾਨੀਕਾਰਕ ਗੈਸਾਂ ਨੂੰ ਹਟਾਉਣ ਲਈ ਵਰਤੇ ਜਾਂਦੇ ਸਕ੍ਰਬਰ ਉਪਕਰਣਾਂ ਵਿੱਚ ਰਸਾਇਣਾਂ ਨੂੰ ਟ੍ਰਾਂਸਫਰ ਕਰਦੇ ਸਮੇਂ ਗੈਸ ਲੀਕ ਹੋਈ ਹੈ। ਸਿਨਹਾ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ।
-
International2 months ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਰੱਖਿਆ ਮੰਤਰੀ ਯੋਵ ਗੈਲੈਂਟ ਨੂੰ ਬਰਖਾਸਤ ਕੀਤਾ
-
International2 months ago
ਭਾਰਤੀ ਮੁੱਕੇਬਾਜ਼ ਮਨਦੀਪ ਜਾਂਗੜਾ ਨੇ ਜਿੱਤਿਆ ਡਬਲਯੂ ਬੀ ਐਫ ਵਿਸ਼ਵ ਖਿਤਾਬ
-
International2 months ago
ਮੂਧੇ ਮੂੰਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 900 ਤੋਂ ਵੱਧ ਅੰਕ ਟੁੱਟਿਆ, ਨਿਫਟੀ 23,995 ਤੇ ਬੰਦ
-
Chandigarh2 months ago
ਕੈਨੇਡਾ ਦੇ ਮੰਦਰ ਵਿੱਚ ਸ਼ਰਧਾਲੂਆਂ ਤੇ ਹਮਲੇ ਦੀ ਵੱਖ-ਵੱਖ ਆਗੂਆਂ ਵੱਲੋਂ ਨਿੰਦਾ
-
Mohali2 months ago
4 ਸਾਲ ਬਾਅਦ ਆਰੰਭ ਹੋਈ ਮੁਲਤਾਨੀ ਅਗਵਾ ਮਾਮਲੇ ਦੀ ਸੁਣਵਾਈ
-
International1 month ago
ਪਾਕਿਸਤਾਨ ਦੇ ਰੇਲਵੇ ਸਟੇਸ਼ਨ ਤੇ ਹੋਏ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ, 46 ਜ਼ਖ਼ਮੀ
-
Mohali2 months ago
68 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 5 ਤੋਂ 9 ਨਵੰਬਰ ਤੱਕ
-
International2 months ago
ਹਵਾ ਪ੍ਰਦੂਸ਼ਣ ਕਾਰਨ ਲਹਿੰਦੇ ਪੰਜਾਬ ਦੇ ਸਕੂਲ ਇੱਕ ਹਫਤੇ ਲਈ ਬੰਦ