Connect with us

National

ਅਡਾਨੀ ਮਸਲੇ ਅਤੇ ਸੰਭਲ ਹਿੰਸਾ ਨੂੰ ਲੈ ਕੇ ਸੰਸਦ ਵਿੱਚ ਮੁੜ ਹੰਗਾਮਾ, ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ

Published

on

 

ਨਵੀਂ ਦਿੱਲੀ, 2 ਦਸੰਬਰ (ਸ.ਬ.) ਵਿਰੋਧੀ ਧਿਰਾਂ ਵੱਲੋਂ ਅਡਾਨੀ ਮਸਲੇ ਅਤੇ ਯੂਪੀ ਦੇ ਸੰਭਲ ਵਿਚ ਹਾਲੀਆ ਹਿੰਸਾ ਤੇ ਹੋਰਨਾਂ ਮੁੱਦਿਆਂ ਤੇ ਫੌਰੀ ਚਰਚਾ ਕਰਵਾਉਣ ਦੀ ਮੰਗ ਨੂੰ ਲੈ ਕੇ ਸਦਨ ਵਿਚ ਪਾਏ ਰੌਲੇ ਰੱਪੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ ਹੈ। ਸਦਨ ਅੱਜ ਪਹਿਲੀ ਵਾਰ ਮੁਲਤਵੀ ਹੋਣ ਮਗਰੋਂ ਦੁਪਹਿਰ 12 ਵਜੇ ਮੁੜ ਜੁੜਿਆ ਤਾਂ ਵਿਰੋਧੀ ਧਿਰਾਂ ਦੇ ਮੈਂਬਰ ਸਦਨ ਦੇ ਐਨ ਵਿਚਾਲੇ ਆ ਗਏ ਤੇ ਉਨ੍ਹਾਂ ਅਡਾਨੀ ਮਸਲੇ ਤੇ ਸੰਭਲ ਹਿੰਸਾ ਤੇ ਚਰਚਾ ਦੀ ਮੰਗ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ। ਇਸੇ ਰੌਲੇ ਰੱਪੇ ਦਰਮਿਆਨ ਬੰਦਰਗਾਹ ਤੇ ਜਹਾਜ਼ਰਾਨੀ ਮੰਤਰੀ ਸਰਬਾਨੰਦ ਸੋਨੋਵਾਲ ਨੇ ਸਦਨ ਵਿਚ ਕੋਸਟਲ ਸ਼ਿਪਿੰਗ ਬਿੱਲ 2024 ਪੇਸ਼ ਕੀਤਾ। ਇਸ ਮੌਕੇ ਸਦਨ ਦੀ ਕਾਰਵਾਈ ਚਲਾ ਰਹੇ ਭਾਜਪਾ ਦੀ ਸੰਧਿਆ ਰੇਅ ਨੇ ਨਾਅਰੇਬਾਜ਼ੀ ਕਰ ਰਹੇ ਮੈਂਬਰਾਂ ਨੂੰ ਗੁਜ਼ਾਰਿਸ਼ ਕੀਤੀ ਕਿ ਉਹ ਆਪਣੀਆਂ ਸੀਟਾਂ ਤੇ ਜਾ ਕੇ ਬੈਠ ਜਾਣ ਤੇ ਸਦਨ ਨੂੰ ਚੱਲਣ ਦੇਣ। ਰੇਅ ਨੇ ਕਿਹਾ ਕਿ ਦੇਸ਼ ਦੇ ਵੋਟਰ ਉਨ੍ਹਾਂ ਨੂੰ ਦੇਖ ਰਹੇ ਹਨ ਤੇ ਉਨ੍ਹਾਂ ਦੇ ਮੁੱਦੇ ਇਥੇ ਰੱਖੇ ਜਾਣ। ਵਿਰੋਧੀ ਧਿਰਾਂ ਨੇ ਨਾਅਰੇਬਾਜ਼ੀ ਜਾਰੀ ਰੱਖੀ ਤਾਂ ਰੇਅ ਨੇ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ।

ਇਸ ਤੋਂ ਪਹਿਲਾਂ ਅੱਜ ਸਵੇਰੇ 11 ਵਜੇ ਸਦਨ ਜੁੜਿਆ ਤਾਂ ਵਿਰੋਧੀ ਧਿਰਾਂ ਦੇ ਸੰਸਦ ਮੈਂਬਰ ਸਦਨ ਦੇ ਐਨ ਵਿਚਾਲੇ ਆ ਗਏ ਤੇ ਉਨ੍ਹਾਂ ਅਡਾਨੀ ਸਮੂਹ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਸਣੇ ਵੱਖ ਵੱਖ ਮੁੱਦਿਆਂ ਉੱਤੇ ਫੌਰੀ ਚਰਚਾ ਦੀ ਮੰਗ ਨੂੰ ਲੈ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਪ੍ਰਸ਼ਨ ਕਾਲ ਸ਼ੁਰੂ ਕੀਤਾ ਤਾਂ ਕਾਂਗਰਸ ਅਤੇ ਸਪਾ ਦੇ ਮੈਂਬਰ ਮੰਚ ਦੇ ਨੇੜੇ ਆ ਗਏ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਕਾਂਗਰਸ ਦੇ ਮੈਂਬਰ ਜਿੱਥੇ ਅਡਾਨੀ ਗਰੁੱਪ ਨਾਲ ਜੁੜੇ ਮੁੱਦੇ ਨੂੰ ਉਠਾ ਰਹੇ ਸਨ, ਉੱਥੇ ਸਪਾ ਦੇ ਸੰਸਦ ਮੈਂਬਰ ਸੰਭਲ ਹਿੰਸਾ ਦਾ ਮੁੱਦਾ ਚੁੱਕਦੇ ਨਜ਼ਰ ਆਏ। ਸਪੀਕਰ ਓਮ ਬਿਰਲਾ ਨੇ ਵਿਰੋਧੀ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਸਥਾਨਾਂ ਤੇ ਜਾਣ ਅਤੇ ਸਦਨ ਦੀ ਕਾਰਵਾਈ ਚੱਲਣ ਦੇਣ। ਹੰਗਾਮੇ ਦੌਰਾਨ, ਹੁਨਰ ਵਿਕਾਸ ਅਤੇ ਉੱਦਮਤਾ ਰਾਜ ਮੰਤਰੀ (ਸੁਤੰਤਰ ਚਾਰਜ) ਜੈਅੰਤ ਚੌਧਰੀ ਨੇ ਵੀ ਕੁਝ ਪੂਰਕ ਸਵਾਲਾਂ ਦੇ ਜਵਾਬ ਦਿੱਤੇ। ਇਸ ਦੌਰਾਨ ਨਾਅਰੇਬਾਜ਼ੀ ਕਰ ਰਹੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਬਿਰਲਾ ਨੇ ਕਿਹਾ ਕਿ ਪ੍ਰਸ਼ਨ ਕਾਲ ਤੁਹਾਡਾ ਸਮਾਂ ਹੈ। ਕਿਰਪਾ ਕਰਕੇ ਪ੍ਰਸ਼ਨ ਕਾਲ ਨੂੰ ਜਾਰੀ ਰੱਖਣ ਦੀ ਇਜਾਜ਼ਤ ਦਿਓ। ਵਿਰੋਧੀ ਧਿਰਾਂ ਦੇ ਹੰਗਾਮੇ ਕਰਕੇ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

Continue Reading

National

ਰੈਸਟੋਰੈਂਟ ਦੀ ਪਾਰਕਿੰਗ ਵਿੱਚ ਗੋਲੀਬਾਰੀ ਦੌਰਾਨ 1 ਲੜਕੀ ਸਮੇਤ 3 ਵਿਅਕਤੀਾਂ ਦੀ ਮੌਤ

Published

on

By

 

ਪੰਚਕੂਲਾ, 23 ਦਸੰਬਰ (ਸ.ਬ.) ਪੰਚਕੂਲਾ ਦੇ ਬੁਰਜ ਕੋਟੀਆ ਸਥਿਤ ਇਕ ਰੈਸਟੋਰੈਂਟ ਦੀ ਪਾਰਕਿੰਗ ਵਿਚ ਬੀਤੀ ਰਾਤ ਹੋਈ ਗੋਲੀਬਾਰੀ ਵਿਚ ਦਿੱਲੀ ਦੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਵਿੱਕੀ, ਵਿਨੀਤ (ਵਿੱਕੀ ਦਾ ਭਤੀਜਾ) ਅਤੇ ਨਿਆ (ਮਹਿਲਾ ਦੋਸਤ) ਵਜੋਂ ਹੋਈ ਹੈ। ਪੁਲੀਸ ਅਨੁਸਾਰ ਕਾਲੇ ਰੰਗ ਦੀ ਕਾਰ ਵਿਚ ਆਏ ਤਿੰਨ ਨੌਜਵਾਨਾਂ ਤੇ ਦੂਜੀ ਕਾਰ ਵਿਚ ਦੇ ਦੋ ਨੌਜਵਾਨਾਂ ਨੇ ਪਿਸਤੌਲ ਨਾਲ ਗੋਲੀਆਂ ਚਲਾ ਦਿੱਤੀਆਂ। ਵਿੱਕੀ ਤੇ 7-8 ਗੋਲੀਆਂ ਚਲਾਈਆਂ ਗਈਆਂ, ਜਦਕਿ ਵਿਨੀਤ ਦੇ ਸਿਰ ਵਿੱਚ ਅਤੇ ਨੀਆ ਨੂੰ ਛਾਤੀ ਵਿੱਚ ਗੋਲੀ ਲੱਗੀ।

ਘਟਨਾ ਦੇ ਤੁਰੰਤ ਬਾਅਦ ਤਿੰਨਾਂ ਨੂੰ ਸੈਕਟਰ-6 ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਚਸ਼ਮਦੀਦਾਂ ਅਨੁਸਾਰ ਹਮਲਾਵਰ ਚਿੱਟੇ ਰੰਗ ਦੀ ਕਾਰ ਵਿਚ ਆਏ ਸਨ। ਗੋਲੀ ਚਲਾਉਣ ਵਾਲੇ ਦੋ ਨੌਜਵਾਨਾਂ ਕੋਲ ਪਿਸਤੌਲ ਸਨ। ਘਟਨਾ ਤੋਂ ਬਾਅਦ ਦੋਵੇਂ ਹਮਲਾਵਰ ਕਾਰ ਵਿਚ ਫਰਾਰ ਹੋ ਗਏ। ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕਤਲ ਪਿੱਛੇ ਰੰਜਿਸ਼ ਦਾ ਸ਼ੱਕ ਹੈ ਪਰ ਫਿਲਹਾਲ ਸਥਿਤੀ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ। ਪੁਲੀਸ ਨੇ ਰੈਸਟੋਰੈਂਟ ਅਤੇ ਆਸਪਾਸ ਦੇ ਸੀ.ਸੀ.ਟੀ.ਵੀ. ਫੁਟੇਜ ਨੂੰ ਸਕੈਨ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Continue Reading

National

ਟਰੱਕ ਨੇ ਫੁੱਟਪਾਥ ਤੇ ਸੁੱਤੇ 9 ਵਿਅਕਤੀਆਂ ਨੂੰ ਕੁਚਲਿਆ, 2 ਬੱਚਿਆਂ ਸਮੇਤ 3 ਵਿਅਕਤੀਆਂ ਦੀ ਮੌਤ

Published

on

By

 

ਪੁਣੇ, 23 ਦਸੰਬਰ (ਸ.ਬ.) ਮਹਾਰਾਸ਼ਟਰ ਦੇ ਪੁਣੇ ਸ਼ਹਿਰ ਵਿੱਚ ਅੱਜ ਤੜਕੇ ਇੱਕ ਟਰੱਕ ਨੇ ਫੁੱਟਪਾਥ ਤੇ ਸੁੱਤੇ ਲੋਕਾਂ ਨੂੰ ਦਰੜ ਦਿੱਤਾ, ਜਿਸ ਕਾਰਨ ਦੋ ਛੋਟੇ ਬੱਚਿਆਂ ਸਣੇ ਤਿੰਨ ਜਣਿਆਂ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖ਼ਮੀ ਹੋ ਗਏ। ਪੁਲੀਸ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਘਟਨਾ ਵਾਘੋਲੀ ਖੇਤਰ ਵਿੱਚ ਫੁੱਟਪਾਥ ਤੇ ਰਾਤ 12.55 ਵਜੇ ਵਾਪਰੀ ਜਿੱਥੇ ਕਈ ਵਿਅਕਤੀ ਸੁੱਤੇ ਪਏ ਸਨ।

ਪੀੜਤਾਂ ਵਿੱਚ ਮਜ਼ਦੂਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਸ਼ਾਮਲ ਸਨ ਜੋ ਮਹਾਰਾਸ਼ਟਰ ਦੇ ਹੀ ਅਮਰਾਵਤੀ ਤੋਂ ਸਨ। ਪੁਲੀਸ ਨੇ ਦੱਸਿਆ ਕਿ ਮਜ਼ਦੂਰ ਕੁਝ ਦਿਨ ਪਹਿਲਾਂ ਹੀ ਰੁਜ਼ਗਾਰ ਦੀ ਭਾਲ ਵਿੱਚ ਪੁਣੇ ਆਏ ਸਨ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਕੇਸਨੰਦ ਫਾਟਾ ਇਲਾਕੇ ਦੇ ਨੇੜੇ ਫੁੱਟਪਾਥ ਤੇ ਬਹੁਤ ਸਾਰੇ ਲੋਕ ਸੁੱਤੇ ਪਏ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਮਜ਼ਦੂਰ ਸਨ। ਉਨ੍ਹਾਂ ਨੂੰ ਇੱਕ ਟਰੱਕ ਨੇ ਦਰੜ ਦਿੱਤਾ, ਜਿਸ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਵੈਭਵੀ ਪਵਾਰ (1), ਵੈਭਵ ਪਵਾਰ (2) ਅਤੇ ਵਿਸ਼ਾਲ ਪਵਾਰ (22) ਵਜੋਂ ਹੋਈ ਹੈ।

ਇਹ ਪੁਲੀਸ ਅਫ਼ਸਰ ਨੇ ਦੱਸਿਆ ਕਿ ਟਰੱਕ ਡਰਾਈਵਰ ਦੀ ਪਛਾਣ ਗਜਾਨਨ ਟੋਟਰੇ ਵਜੋਂ ਹੋਈ ਹੈ, ਜਿਸ ਨੂੰ ਘਟਨਾ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਸਦੀ ਮੈਡੀਕਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਉਹ ਸ਼ਰਾਬ ਦੇ ਨਸ਼ੇ ਵਿੱਚ ਗੱਡੀ ਚਲਾ ਰਿਹਾ ਸੀ। ਉਨ੍ਹਾਂ ਕਿਹਾ ਕਿ ਛੇ ਜ਼ਖ਼ਮੀਆਂ ਨੂੰ ਸਾਸੂਨ ਜਨਰਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

 

Continue Reading

National

ਜ਼ਹਿਰੀਲੀ ਗੈਸ ਦੇ ਸੰਪਰਕ ਵਿੱਚ ਆਉਣ ਕਾਰਨ 2 ਵਿਅਕਤੀ ਬੇਹੋਸ਼, ਇਕ ਦੀ ਹਾਲਤ ਨਾਜ਼ੁਕ

Published

on

By

 

ਅਨਾਕਾਪੱਲੇ, 23 ਦਸੰਬਰ (ਸ.ਬ.) ਅਨਾਕਾਪੱਲੇ ਜ਼ਿਲ੍ਹੇ ਦੇ ਜਵਾਹਰ ਲਾਲ ਨਹਿਰੂ ਫਾਰਮਾ ਸਿਟੀ ਵਿੱਚ ਸਥਿਤ ਇੱਕ ਨਿੱਜੀ ਫਾਰਮਾ ਕੰਪਨੀ ਵਿੱਚ ਜ਼ਹਿਰੀਲੀ ਗੈਸ ਦੇ ਸੰਪਰਕ ਵਿੱਚ ਆਉਣ ਦੇ ਸ਼ੱਕ ਤੋਂ ਬਾਅਦ ਦੋ ਵਿਅਕਤੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਹੈ। ਇਕ ਪੁਲੀਸ ਅਧਿਕਾਰੀ ਨੇ ਅੱਜ ਇਸ ਘਟਨਾ ਦੀ ਜਾਣਕਾਰੀ ਦਿੱਤੀ। ਅਨਾਕਾਪੱਲੇ ਜ਼ਿਲ੍ਹੇ ਦੇ ਪੁਲੀਸ ਸੁਪਰਡੈਂਟ ਤੁਹਿਨ ਸਿਨਹਾ ਨੇ ਦੱਸਿਆ ਕਿ ਇਹ ਘਟਨਾ ਪਰਵਾਦਾ ਸਥਿਤ ਕੰਪਨੀ ਦੇ ਉਤਪਾਦਨ ਬਲਾਕ ਵਿੱਚ ਸੋਮਵਾਰ ਸਵੇਰੇ ਕੁਝ ਕੈਮੀਕਲ ਰਿਐਕਸ਼ਨ ਦੌਰਾਨ ਵਾਪਰੀ ਹੈ।

ਸਿਨਹਾ ਨੇ ਕਿਹਾ ਕਿ ਗੈਸ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਦੋ ਸਹਾਇਕ ਬੇਹੋਸ਼ ਹੋ ਗਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਦੋਵਾਂ ਦਾ ਇਲਾਜ ਚੱਲ ਰਿਹਾ ਹੈ। ਇਕ ਵਿਅਕਤੀ ਦੀ ਹਾਲਤ ਨਾਜ਼ੁਕ ਹੈ, ਜਦਕਿ ਦੂਜੇ ਵਿਅਕਤੀ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਗੈਸ ਚੜ੍ਹਨ ਕਰਕੇ ਬੇਹੋਸ਼ ਹੋਏ ਦੋਵੇਂ ਵਿਅਕਤੀ ਵਿਸ਼ਾਖਾਪਟਨਮ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਐਸਪੀ ਨੇ ਕਿਹਾ ਕਿ ਹਾਨੀਕਾਰਕ ਗੈਸਾਂ ਨੂੰ ਹਟਾਉਣ ਲਈ ਵਰਤੇ ਜਾਂਦੇ ਸਕ੍ਰਬਰ ਉਪਕਰਣਾਂ ਵਿੱਚ ਰਸਾਇਣਾਂ ਨੂੰ ਟ੍ਰਾਂਸਫਰ ਕਰਦੇ ਸਮੇਂ ਗੈਸ ਲੀਕ ਹੋਈ ਹੈ। ਸਿਨਹਾ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ।

Continue Reading

Latest News

Trending