Connect with us

Chandigarh

ਬਸਤੀਵਾਦੀ ਯੁੱਗ ਦੇ ਕਾਨੂੰਨਾਂ ਦਾ ਅੰਤ ਦਰਸਾਉਂਦੇ ਹਨ ਨਵੇਂ ਕਾਨੂੰਨ : ਨਰਿੰਦਰ ਮੋਦੀ

Published

on

 

ਅਗਲੇ 3 ਸਾਲਾਂ ਵਿੱਚ ਪੂਰੇ ਦੇਸ਼ ਵਿੱਚ ਲਾਗੂ ਹੋ ਜਾਣਗੇ ਨਵੇਂ ਕਾਨੂੰਨ : ਅਮਿਤ ਸ਼ਾਹ

ਚੰਡੀਗੜ੍ਹ, 3 ਦਸੰਬਰ (ਸ.ਬ.) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਨਵੇਂ ਅਪਰਾਧਿਕ ਕਾਨੂੰਨ ਬਸਤੀਵਾਦੀ ਯੁੱਗ ਦੇ ਕਾਨੂੰਨਾਂ ਦੇ ਅੰਤ ਨੂੰ ਦਰਸਾਉਂਦੇ ਹਨ। ਅੱਜ ਚੰਡੀਗੜ੍ਹ ਵਿੱਚ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ (ਭਾਰਤੀ ਨਿਆ ਸੰਹਿਤਾ, ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਅਤੇ ਭਾਰਤੀ ਸਾਕਸ਼ਯ ਅਧਿਨਿਯਮ) ਦੇ ਸਫਲਤਾਪੂਰਵਕ ਲਾਗੂ ਹੋਣ ਤੇ ਦੇਸ਼ ਨੂੰ ਸਮਰਪਿਤ ਕਰਨ ਮੌਕੇ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਇਹ ਕਾਨੂੰਨ ਸਾਰੇ ਨਾਗਰਿਕਾਂ ਦੇ ਲਾਭ ਲਈ ਸੰਵਿਧਾਨ ਵਿੱਚ ਦਰਜ ਆਦਰਸ਼ਾਂ ਨੂੰ ਸਾਕਾਰ ਕਰਨ ਵੱਲ ਇੱਕ ਠੋਸ ਕਦਮ ਦਰਸਾਉਂਦੇ ਹਨ।

ਉਨ੍ਹਾਂ ਕਿਹਾ ਕਿ ਬਸਤੀਵਾਦੀ ਯੁੱਗ ਦੇ ਕਾਨੂੰਨ ਅੰਗਰੇਜ਼ਾਂ ਵੱਲੋਂ ਭਾਰਤ ਤੇ ਰਾਜ ਕਰਨ ਵੇਲੇ ਕੀਤੇ ਅੱਤਿਆਚਾਰਾਂ ਅਤੇ ਸ਼ੋਸ਼ਣ ਦਾ ਮਾਧਿਅਮ ਸਨ। ਉਨ੍ਹਾਂ ਕਾਨੂੰਨਾਂ ਦਾ ਉਦੇਸ਼ ਭਾਰਤੀਆਂ ਨੂੰ ਸਜ਼ਾ ਦੇਣਾ ਅਤੇ ਉਨ੍ਹਾਂ ਨੂੰ ਗੁਲਾਮ ਬਣਾ ਕੇ ਰੱਖਣਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਵਾਹਨ ਚੋਰੀ ਦੇ ਮਾਮਲਿਆਂ ਵਿੱਚ ਕੇਸ ਦਰਜ ਹੋਣ ਤੋਂ ਬਾਅਦ ਸਿਰਫ 2 ਮਹੀਨੇ, 11 ਦਿਨਾਂ ਵਿੱਚ ਅਦਾਲਤ ਨੇ ਸਜ਼ਾ ਸੁਣਾ ਦਿੱਤੀ। ਇਲਾਕੇ ਵਿੱਚ ਅਸ਼ਾਂਤੀ ਫੈਲਾਉਣ ਦੇ ਇਕ ਹੋਰ ਦੋਸ਼ੀ ਨੂੰ ਅਦਾਲਤ ਵਿੱਚ ਸਿਰਫ 20 ਦਿਨ ਵਿੱਚ ਪੂਰੀ ਸੁਣਵਾਈ ਤੋਂ ਬਾਅਦ ਸਜ਼ਾ ਸੁਣਾਈ ਗਈ। ਦਿੱਲੀ ਵਿੱਚ ਵੀ ਇਕ ਕੇਸ ਵਿੱਚ ਐਫ. ਆਈ. ਆਰ. ਤੋਂ ਲੈ ਕੇ ਫ਼ੈਸਲਾ ਆਉਣ ਤੱਕ ਸਿਰਫ 60 ਦਿਨ ਦਾ ਸਮਾਂ ਲੱਗਿਆ ਅਤੇ ਦੋਸ਼ੀ ਨੂੰ 20 ਸਾਲ ਦੀ ਸਜ਼ਾ ਸੁਣਾਈ ਗਈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਨਾਗਰਿਕਾਂ ਨੂੰ ਸਮਰਪਿਤ ਸਰਕਾਰ ਹੁੰਦੀ ਹੈ ਅਤੇ ਜਦੋਂ ਸਰਕਾਰ ਈਮਾਨਦਾਰੀ ਨਾਲ ਜਨਤਾ ਦੀਆਂ ਤਕਲੀਫ਼ਾਂ ਨੂੰ ਦੂਰ ਕਰਨਾ ਚਾਹੁੰਦੀ ਹੈ ਤਾਂ ਬਦਲਾਅ ਵੀ ਹੁੰਦਾ ਹੈ ਅਤੇ ਨਤੀਜੇ ਵੀ ਆਉਂਦੇ ਹਨ।

ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਅੱਜ ਪੰਜਾਬ ਇੰਜੀਨੀਅਰਿੰਗ ਕਾਲਜ (ਪੀਈਸੀ) ਚੰਡੀਗੜ੍ਹ ਵਿੱਚ ਵਿੱਚ ਹਾਲ ਹੀ ਵਿੱਚ ਲਾਗੂ ਕੀਤੇ ਗਏ 3 ਨਵੇਂ ਅਪਰਾਧਿਕ ਕਾਨੂੰਨਾਂ ਭਾਰਤੀ ਦੰਡ ਵਿਧਾਨ, ਭਾਰਤੀ ਸਿਵਲ ਡਿਫੈਂਸ ਕੋਡ ਅਤੇ ਇੰਡੀਅਨ ਐਵੀਡੈਂਸ ਐਕਟ ਦੀ ਸਮੀਖਿਆ ਕੀਤੀ।

ਇਸ ਮੌਕੇ ਬੋਲਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਤਿੰਨ ਨਵੇਂ ਕਾਨੂੰਨ ਪੂਰੀ ਤਰ੍ਹਾਂ ਲਾਗੂ ਹੋ ਗਏ ਹਨ। ਐਫ ਆਈ ਆਰ ਦਰਜ ਹੋਣ ਦੇ ਤਿੰਨ ਸਾਲਾਂ ਦੇ ਅੰਦਰ ਹਰ ਕਿਸੇ ਨੂੰ ਨਿਆਂ ਮਿਲੇਗਾ ਅਤੇ ਸਾਡੀ ਅਪਰਾਧਿਕ ਨਿਆਂ ਪ੍ਰਣਾਲੀ ਦੁਨੀਆ ਦੀ ਸਭ ਤੋਂ ਆਧੁਨਿਕ ਪ੍ਰਣਾਲੀ ਹੋਵੇਗੀ। ਗ੍ਰਹਿ ਮੰਤਰੀ ਨੇ ਕਿਹਾ ਕਿ ਨਵੇਂ ਕਾਨੂੰਨਾਂ ਨਾਲ ਅਸੀਂ ਅਪਰਾਧਿਕ ਪ੍ਰਣਾਲੀ ਤੋਂ ਛੁਟਕਾਰਾ ਪਾ ਲਿਆ ਹੈ, ਗੁਲਾਮੀ ਦੀ ਨਿਸ਼ਾਨੀ ਹੈ। ਪੁਰਾਣੇ ਕਾਨੂੰਨ 160 ਸਾਲ ਪੁਰਾਣੇ ਸਨ। ਇਹ ਅੰਗਰੇਜ਼ਾਂ ਨੇ ਬਣਾਏ ਸਨ। ਇਹ ਨਾਗਰਿਕਾਂ ਦੀ ਬਜਾਏ ਬ੍ਰਿਟਿਸ਼ ਰਾਜ ਦੀ ਰੱਖਿਆ ਲਈ ਬਣਾਏ ਗਏ ਸਨ। ਭਾਰਤੀਆਂ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਨਵੇਂ ਕਾਨੂੰਨ ਬਣਾਏ ਗਏ ਹਨ। ਇਸ ਨਾਲ ਸਾਰਿਆਂ ਨੂੰ ਇਨਸਾਫ ਮਿਲੇਗਾ। ਇਹ ਕਾਨੂੰਨ 3 ਸਾਲਾਂ ਵਿੱਚ ਪੂਰੇ ਦੇਸ਼ ਵਿੱਚ ਲਾਗੂ ਹੋ ਜਾਣਗੇ। ਇਨ੍ਹਾਂ ਕਾਨੂੰਨਾਂ ਦੀ ਸਭ ਤੋਂ ਵੱਡੀ ਆਤਮਾ ਭਾਰਤੀ ਹਨ ਅਤੇ ਇਨ੍ਹਾਂ ਦਾ ਮਕਸਦ ਭਾਰਤੀਆਂ ਨੂੰ ਇਨਸਾਫ਼ ਦਿਵਾਉਣਾ ਹੈ।

ਇਸ ਤੋਂ ਪਹਿਲਾਂ ਮੋਦੀ ਨੇ ਨਵੇਂ ਕਾਨੂੰਨਾਂ ਦੇ ਤਹਿਤ ਅਪਰਾਧ ਸੀਨ ਜਾਂਚ ਦੀ ਨਕਲ ਕਰਦੇ ਹੋਏ ਲਾਈਵ ਪ੍ਰਦਰਸ਼ਨ ਦੇਖਿਆ। ਇਸ ਮੌਕੇ ਚੰਡੀਗੜ੍ਹ ਪੁਲੀਸ ਵੱਲੋਂ ਇੱਥੇ ਪੰਜਾਬ ਇੰਜਨੀਅਰਿੰਗ ਕਾਲਜ ਵਿੱਚ ਬਣਾਏ ਗਏ ਪ੍ਰਦਰਸ਼ਨੀ ਹਾਲ ਵਿੱਚ ਸਬੂਤ ਇਕੱਠੇ ਕਰਨ ਅਤੇ ਬਿਆਨ ਦਰਜ ਕਰਨ ਦੀ ਪ੍ਰਕਿਰਿਆ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਚੰਡੀਗੜ੍ਹ ਦੀ ਸੀਨੀਅਰ ਪੁਲੀਸ ਕਪਤਾਨ ਕੰਵਰਦੀਪ ਕੌਰ ਨੇ ਵੀ ਪ੍ਰਧਾਨ ਮੰਤਰੀ ਮੋਦੀ ਨੂੰ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਨਾਲ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ, ਯੂਟੀ ਚੰਡੀਗੜ੍ਹ ਦੇ ਸਲਾਹਕਾਰ ਰਾਜੀਵ ਵਰਮਾ ਅਤੇ ਚੰਡੀਗੜ੍ਹ ਪੁਲਿਸ ਦੇ ਡਾਇਰੈਕਟਰ ਜਨਰਲ ਸੁਰਿੰਦਰ ਸਿੰਘ ਯਾਦਵ ਵੀ ਮੌਜੂਦ ਸਨ।

Chandigarh

ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਖਰੜ ਦੇ ਵਸਨੀਕ ਤੇ ਇੱਕ ਸਾਲ ਲਈ ਕਮਿਸ਼ਨ ਵਿੱਚ ਅਰਜ਼ੀ ਦਾਖਲ ਕਰਨ ਤੇ ਲਗਾਈ ਰੋਕ

Published

on

By

 

 

ਚੰਡੀਗੜ੍ਹ, 10 ਜਨਵਰੀ (ਸ.ਬ.) ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਰਾਜ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਨੇ ਅੱਜ ਇੱਕ ਹੁਕਮ ਜਾਰੀ ਕਰਦਿਆਂ ਮਨਜਿੰਦਰ ਸਿੰਘ, ਵਾਸੀ ਖਰੜ, ਜ਼ਿਲ੍ਹਾ ਸਹਿਬਜ਼ਾਦਾ ਅਜੀਤ ਸਿੰਘ ਨਗਰ, ਉੱਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਵਿੱਚ ਅਗਲੇ ਇੱਕ ਸਾਲ ਲਈ ਕੋਈ ਹੋਰ ਆਰ. ਟੀ. ਆਈ. ਦਾਖਲ ਕਰਨ ਤੇ ਰੋਕ ਲਗਾ ਦਿੱਤੀ ਗਈ ਹੈ।

ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਆਰ ਟੀ ਆਈ ਕਮਿਸ਼ਨ ਦੇ ਹੁਕਮਾਂ ਅਨੁਸਾਰ ਮਿਤੀ 8 ਜਨਵਰੀ 2025 ਨੂੰ ਰਾਜ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਨੇ ਮਨਜਿੰਦਰ ਸਿੰਘ ਵੱਲੋਂ ਪੰਜਾਬ ਰਾਜ ਸੂਚਨਾ ਕਮਿਸ਼ਨ ਵਿੱਚ ਸੈਕਿੰਡ ਅਪੀਲ ਤਹਿਤ ਦਾਇਰ 200 ਦੇ ਕਰੀਬ ਆਰ. ਟੀ. ਆਈ. ਸਬੰਧੀ ਕੇਸਾਂ ਵਿਚੋਂ 70 ਮਾਮਲਿਆਂ ਦੀ ਸੁਣਵਾਈ ਕਰ ਰਹੇ ਸਨ ਜਿਸ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮਨਜਿੰਦਰ ਸਿੰਘ ਵੱਲੋਂ ਮਨਘੜਤ ਕਿਸਮ ਦੀਆਂ ਆਰ. ਟੀ. ਆਈ. ਰਾਹੀਂ ਸਰਕਾਰੀ ਕਰਮਚਾਰੀ, ਅਧਿਕਾਰੀਆਂ ਅਤੇ ਸਰਕਾਰੀ ਕੰਮ-ਕਾਜ਼ ਨੂੰ ਆਰ.ਟੀ.ਆਈ. ਐਕਟ ਰਾਹੀਂ ਪ੍ਰਭਾਵਿਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਮਿਸ਼ਨ ਵੱਲੋਂ ਵਾਰ-ਵਾਰ ਇੰਨ੍ਹਾਂ ਆਰ. ਟੀ. ਆਈ. ਦੇ ਜਨਹਿਤ ਵਿੱਚ ਵਰਤੋਂ ਸਬੰਧੀ ਪੁੱਛਿਆ ਗਿਆ ਜਿਸ ਦਾ ਮਨਜਿੰਦਰ ਸਿੰਘ ਵੱਲੋਂ ਕੋਈ ਵੀ ਜਵਾਬ ਨਹੀ ਦਿੱਤਾ ਗਿਆ।

ਉਨ੍ਹਾਂ ਦੱਸਿਆ ਕਿ ਵੱਖ-ਵੱਖ ਉੱਚ ਅਦਾਲਤਾਂ ਵੱਲੋਂ ਅਤੀਤ ਵਿੱਚ ਇਸ ਤਰ੍ਹਾਂ ਦੇ ਮਾਮਲਿਆਂ ਦੀ ਸੁਣਵਾਈ ਦੌਰਾਨ ਦਿੱਤੇ ਗਏ ਫੈਸਲਿਆਂ ਦੀ ਰੌਸ਼ਨੀ ਵਿੱਚ ਰਾਜ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਨੇ ਮਨਜਿੰਦਰ ਸਿੰਘ ਉੱਤੇ ਇੱਕ ਸਾਲ ਲਈ ਕਮਿਸ਼ਨ ਵਿੱਚ ਅਰਜ਼ੀ ਦਾਖਲ ਕਰਨ ਤੇ ਰੋਕ ਲਗਾਉਦਿਆਂ ਮਨਜਿੰਦਰ ਸਿੰਘ ਵੱਲੋਂ ਦਾਇਰ ਵੱਖ ਵੱਖ ਆਰ.ਟੀ.ਆਈਆਂ ਵਿਚ ਅਧਿਕਾਰੀਆਂ ਉੱਤੇ ਲਗਾਏ ਗਏ ਜੁਰਮਾਨੇ ਅਤੇ ਮੁਆਵਜ਼ਿਆਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪਬਲਿਕ ਅਥਾਰਟੀਜ਼ ਨੂੰ ਸਲਾਹ ਦਿੱਤੀ ਗਈ ਕਿ ਜੇਕਰ ਮਨਜਿੰਦਰ ਸਿੰਘ ਵੱਲੋਂ ਆਰ. ਟੀ. ਆਈ.ਐਕਟ 2005 ਦੀ ਧਾਰਾ 7 (9) ਅਧੀਨ ਦਾਇਰ ਕੀਤੀਆਂ ਗਈਆਂ ਅਰਜ਼ੀਆਂ ਇਕ ਹੀ ਕਿਸਮ ਦੀਆਂ ਹੋਣ ਜਾਂ ਦਫਤਰ ਤੇ ਬੋਝ ਪਾਉਣ ਵਾਲੀਆਂ ਹੋਣ ਤਾਂ ਉਨ੍ਹਾਂ ਵੱਲ ਧਿਆਨ ਨਾ ਦਿੱਤਾ ਜਾਵੇ।

Continue Reading

Chandigarh

ਪੰਜਾਬ ਪੁਲੀਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ

Published

on

By

 

 

ਚੰਡੀਗੜ੍ਹ, 9 ਜਨਵਰੀ (ਸ.ਬ.) ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਦੁਬਈ ਅਧਾਰਤ ਭਗੌੜੇ ਤਸਕਰ ਮਨਜੋਤ ਸਿੰਘ ਉਰਫ਼ ਮੰਨੂ ਵੱਲੋਂ ਚਲਾਏ ਜਾ ਰਹੇ ਅਤੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ ਜੀ ਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਕਾਕਾ ਵਜੋਂ ਹੋਈ ਹੈ, ਜੋ ਕਿ ਤਰਨਤਾਰਨ ਦੇ ਪਿੰਡ ਹਵੇਲੀਆਂ ਦਾ ਰਹਿਣ ਵਾਲਾ ਹੈ ਅਤੇ ਇਸ ਵੇਲੇ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਸੈਦਪੁਰ ਵਿਖੇ ਰਹਿ ਰਿਹਾ ਹੈ। ਉਹਨਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਤਿੰਨ ਆਧੁਨਿਕ ਪਿਸਤੌਲ (ਜਿਨ੍ਹਾਂ ਵਿੱਚ 9 ਐਮ ਐਮ ਦੇ ਦੋ ਗਲੌਕ ਅਤੇ ਇੱਕ .30 ਬੋਰ ਚੀਨੀ ਪਿਸਤੌਲ ਸ਼ਾਮਲ ਹੈ) ਸਮੇਤ 4 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲੀਸ ਨੂੰ ਜਾਣਕਾਰੀ ਕਿਲੀ ਸੀ ਕਿ ਇੱਕ ਵਿਦੇਸ਼ੀ ਮੂਲ ਦਾ ਭਾਰਤੀ ਵਿਅਕਤੀ ਮਨਜੋਤ ਸਿੰਘ ਉਰਫ਼ ਮੰਨੂ ਆਪਣੇ ਭਾਰਤ ਸਥਿਤ ਸਾਥੀਆਂ ਦੀ ਮਦਦ ਨਾਲ ਪਾਕਿਸਤਾਨ ਰਾਹੀਂ ਹਥਿਆਰਾਂ ਦੀ ਤਸਕਰੀ ਦਾ ਰੈਕੇਟ ਚਲਾ ਰਿਹਾ ਹੈ ਜਿਸਤੇ ਕਾਰਵਾਈ ਕਰਦਿਆਂ ਕਾਉਂਟਰ ਇਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਗੁਰਪ੍ਰੀਤ ਸਿੰਘ ਨੂੰ ਪਿੰਡ ਰਾਮ ਤੀਰਥ ਤੋਂ ਪਿੰਡ ਖੁਰਮਣੀਆਂ ਅੰਮ੍ਰਿਤਸਰ ਨੂੰ ਜਾਂਦੀ ਲਿੰਕ ਰੋਡ ਤੇ ਵਿਸ਼ੇਸ਼ ਨਾਕਾ ਲਗਾ ਕੇ ਉਸ ਸਮੇਂ ਗ੍ਰਿਫਤਾਰ ਕਰ ਲਿਆ, ਜਦੋਂ ਉਹ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ।

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮਨਜੋਤ ਸਿੰਘ ਇਸ ਨੈਟਵਰਕ ਦਾ ਮੁੱਖ ਸਰਗਨਾ ਹੈ ਜੋ ਪਾਕਿਸਤਾਨ ਆਧਾਰਤ ਤਸਕਰਾਂ ਨਾਲ ਸੰਪਰਕ ਕਰਨ ਲਈ ਐਨਕ੍ਰਿਪਟਡ ਐਪਸ ਦੀ ਵਰਤੋਂ ਕਰ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰੋਂ ਡਰੋਨ ਦੀ ਵਰਤੋਂ ਕਰਕੇ ਸੁੱਟੇ ਗਏ ਹਥਿਆਰਾਂ ਦੀ ਖੇਪ ਨੂੰ ਪ੍ਰਾਪਤ ਕਰਕੇ ਮੁਲਜ਼ਮ ਮਨਜੋਤ ਦੇ ਨਿਰਦੇਸ਼ਾਂ ਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਗੈਂਗਸਟਰਾਂ ਨੂੰ ਸਪਲਾਈ ਕਰਦਾ ਸੀ।

ਉਹਨਾਂ ਦੱਸਿਆ ਕਿ ਮਨਜੋਤ 2022 ਵਿੱਚ ਤਰਨਤਾਰਨ ਦੇ ਪੁਲੀਸ ਸਟੇਸ਼ਨ ਸਰਾਏ ਅਮਾਨਤ ਖਾਨ ਵਿਖੇ ਦਰਜ ਕੀਤੇ ਗਏ ਐਨ ਡੀ ਪੀ ਐਸ ਮਾਮਲੇ ਵਿੱਚ ਪੰਜਾਬ ਪੁਲੀਸ ਨੂੰ ਲੋੜੀਂਦਾ ਹੈ। ਇਸ ਤੋਂ ਇਲਾਵਾ ਗ੍ਰਿਫਤਾਰ ਵਿਅਕਤੀ ਗੁਰਪ੍ਰੀਤ ਸਿੰਘ ਵੀ ਪੁਲੀਸ ਸਟੇਸ਼ਨ ਸਰਾਏ ਅਮਾਨਤ ਖਾਨ ਵਿਖੇ ਐਨ ਡੀ ਪੀ ਐਸ ਐਕਟ ਤਹਿਤ ਅਪਰਾਧਿਕ ਮਾਮਲੇ ਦਾ ਸਾਹਮਣਾ ਕਰ ਰਿਹਾ ਹੈ।

Continue Reading

Chandigarh

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

Published

on

By

 

ਚੰਡੀਗੜ੍ਹ, 9 ਜਨਵਰੀ (ਸ.ਬ.) ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਹੈ ਕਿ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਪੰਜਾਬ ਸਭ ਤੋਂ ਅੱਗੇ ਹੈ ਅਤੇ ਪੰਜਾਬ ਸਰਕਾਰ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਉਹਨਾਂ ਦੱਸਿਆ ਕਿ ਭਾਰਤ ਵਿੱਚ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਮਨਜ਼ੂਰ ਹੋਏ ਪ੍ਰੋਜੈਕਟਾਂ ਦੀ ਗਿਣਤੀ ਵਿੱਚ ਪੰਜਾਬ ਸਭ ਤੋਂ ਅੱਗੇ ਚੱਲ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਬੈਂਕਾਂ ਵੱਲੋਂ ਹੁਣ ਤਕ 7,670 ਕਰੋੜ ਦੀ ਲਾਗਤ ਵਾਲੇ 20,024 ਖ਼ੇਤੀਬਾੜੀ ਪ੍ਰੋਜੈਕਟ ਮਨਜੂਰ ਕੀਤੇ ਗਏ ਜਦਕਿ ਮੱਧ ਪ੍ਰਦੇਸ਼ ਨੇ 11135, ਮਹਾਰਾਸ਼ਟਰ ਨੇ 9611, ਤਮਿਲਨਾਡੂ ਨੇ 7323 ਅਤੇ ਉੱਤਰ ਪ੍ਰਦੇਸ਼ ਨੇ 7058 ਪ੍ਰੋਜੈਕਟ ਮਨਜੂਰ ਕੀਤੇ ਹਨ।

ਉਨ੍ਹਾ ਕਿ ਪੰਜਾਬ ਵਿੱਚ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕੇਂਦਰੀ ਐਗਰੀਕਲਚਰ ਇਨਫਰਾਸਟਰਕਚਰ ਫੰਡ , ਏ.ਆਈ.ਐਫ, ਸਕੀਮ ਨੂੰ ਬਾਗ਼ਬਾਨੀ ਵਿਭਾਗ ਵੱਲੋਂ ਮਹੱਤਵਪੂਰਨ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਸੂਬੇ ਦੀ ਖੇਤੀਬਾੜੀ ਦਾ ਵਿਕਾਸ ਅਤੇ ਕਿਸਾਨਾਂ ਨੂੰ ਆਰਥਿਕ ਪੱਖੋਂ ਹੋਰ ਮਜ਼ਬੂਤ ਕੀਤਾ ਜਾ ਸਕੇ।

Continue Reading

Latest News

Trending