National
ਕਾਰ ਤੇ ਕੈਂਟਰ ਦੀ ਟੱਕਰ ਦੌਰਾਨ 5 ਵਿਅਕਤੀਆਂ ਦੀ ਮੌਤ

ਚੁਰੂ, 4 ਦਸੰਬਰ (ਸ.ਬ.) ਰਾਜਸਥਾਨ ਦੇ ਚੁਰੂ-ਹਨੂਮਾਨਗੜ੍ਹ ਮੈਗਾ ਵਿੱਚ ਹਾਈਵੇ ਤੇ ਕਾਰ ਅਤੇ ਕੈਂਟਰ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ 2 ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ। ਪੁਲੀਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਬੀਕਾਨੇਰ ਰੈਫਰ ਕਰ ਦਿੱਤਾ ਗਿਆ।
ਕਾਰ ਵਿੱਚ ਸਵਾਰ 6 ਵਿਅਕਤੀਆਂ ਵਿੱਚੋਂ 5 ਦੀ ਮੌਤ ਹੋ ਗਈ। ਲਾਸ਼ਾਂ ਅਤੇ ਜ਼ਖਮੀਆਂ ਨੂੰ ਕਾਰ ਵਿੱਚੋਂ ਕੱਢਣ ਲਈ ਕਰੇਨ ਬੁਲਾਉਣੀ ਪਈ। ਕਰੀਬ 2 ਘੰਟੇ ਦੀ ਮਿਹਨਤ ਤੋਂ ਬਾਅਦ ਉਨ੍ਹਾਂ ਨੂੰ ਕਾਰ ਵਿੱਚੋਂ ਬਾਹਰ ਕੱਢਿਆ ਗਿਆ। ਇਹ ਹਾਦਸਾ ਬੀਤੀ ਰਾਤ ਕਰੀਬ 2.30 ਵਜੇ ਵਾਪਰਿਆ। ਡੀਐਸਪੀ ਰਾਮੇਸ਼ਵਰ ਲਾਲ ਵੀ ਆਪਣੀ ਟੀਮ ਨਾਲ ਹਾਦਸੇ ਵਾਲੀ ਥਾਂ ਤੇ ਪੁੱਜੇ। ਰਾਹਗੀਰਾਂ ਨੇ ਹਾਦਸੇ ਦੀ ਸੂਚਨਾ ਪੁਲੀਸ ਨੂੰ ਦਿੱਤੀ।
ਥਾਣਾ ਸਦਰ ਦੇ ਇੰਚਾਰਜ ਅਰਵਿੰਦ ਕੁਮਾਰ ਨੇ ਦੱਸਿਆ ਕਿ ਟਾਟਾ ਸਫਾਰੀ ਸਰਦਾਰਸ਼ਹਿਰ ਤੋਂ ਹਨੂੰਮਾਨਗੜ੍ਹ ਵੱਲ ਜਾ ਰਹੀ ਸੀ ਤਾਂ ਬੁਕਾਨਸਰ ਫੈਂਟਾ ਨੇੜੇ ਹਾਈਵੇਅ ਤੇ ਹਾਦਸਾਗ੍ਰਸਤ ਹੋ ਗਈ। ਹਾਦਸੇ ਵਿੱਚ ਮਰਨ ਵਾਲਿਆਂ ਵਿੱਚ 3 ਡੂੰਗਰਗੜ੍ਹ, 2 ਸਰਦਾਰਸ਼ਹਿਰ ਅਤੇ ਇੱਕ ਸੀਕਰ ਦਾ ਰਹਿਣ ਵਾਲਾ ਸੀ। ਪੁਲੀਸ ਨੇ ਜ਼ਖਮੀਆਂ ਨੂੰ ਵਾਹਨ ਵਿੱਚੋਂ ਕੱਢ ਕੇ ਸਰਦਾਰਸ਼ਹਿਰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਵਿੱਚ 5 ਵਿਅਕਤੀਆਂ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕਾਂ ਦੀ ਪਛਾਣ ਕਮਲੇਸ਼, ਰਾਕੇਸ਼, ਪਵਨ, ਰਾਜਾਸਰ ਅਤੇ ਧਨਰਾਜ ਵਾਸੀ ਸੀਕਰ ਵਜੋਂ ਹੋਈ ਹੈ।
ਹਸਪਤਾਲ ਦੇ ਡਾਕਟਰ ਕਿਸ਼ਨ ਸਿਹਾਗ ਨੇ ਦੱਸਿਆ ਕਿ ਜ਼ਖਮੀਆਂ ਦੀ ਹਾਲਤ ਖਤਰੇ ਤੋਂ ਬਾਹਰ ਹੈ। ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ 5 ਵਿਅਕਤੀਆਂ ਦੀ ਮੌਤ ਹੋ ਗਈ। ਇੱਕ ਜ਼ਖਮੀ ਵਿਅਕਤੀ ਦੀ ਬੀਕਾਨੇਰ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਉਸ ਦੇ ਸਿਰ ਤੇ ਡੂੰਘੀ ਸੱਟ ਲੱਗੀ ਸੀ। ਜ਼ਿਆਦਾ ਖੂਨ ਵਹਿਣ ਕਾਰਨ ਉਸ ਦੀ ਮੌਤ ਹੋ ਗਈ। ਪੁਲੀਸ ਮੁਤਾਬਕ ਹਾਦਸੇ ਦਾ ਕਾਰਨ ਤੇਜ਼ ਰਫਤਾਰ ਹੋ ਸਕਦਾ ਹੈ। ਦੋਵੇਂ ਵਾਹਨ ਤੇਜ਼ ਰਫਤਾਰ ਨਾਲ ਚੱਲ ਰਹੇ ਸਨ। ਉੱਥੇ ਅਚਾਨਕ ਮੋੜ ਆ ਗਿਆ ਅਤੇ ਦੋਵਾਂ ਵਿਚਕਾਰ ਆਹਮੋ-ਸਾਹਮਣੇ ਟੱਕਰ ਹੋ ਗਈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇਗੀ।
National
ਜੀਪ ਦੇ ਬੱਸ ਨਾਲ ਟਕਰਾਉਣ ਕਾਰਨ 6 ਵਿਅਕਤੀਆਂ ਦੀ ਮੌਤ, 2 ਜ਼ਖਮੀ

ਜਬਲਪੁਰ, 24 ਫਰਵਰੀ (ਸ.ਬ.) ਮੱਧ ਪ੍ਰਦੇਸ਼ ਦੇ ਜਬਲਪੁਰ ਜ਼ਿਲ੍ਹੇ ਵਿੱਚ ਅੱਜ ਸਵੇਰੇ ਪ੍ਰਯਾਗਰਾਜ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਜੀਪ ਨੇ ਇੱਕ ਨਿੱਜੀ ਬੱਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਛੇ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ।
ਜਬਲਪੁਰ ਦੇ ਕਲੈਕਟਰ ਦੀਪਕ ਸਕਸੈਨਾ ਨੇ ਦੱਸਿਆ ਕਿ ਇਹ ਘਟਨਾ ਖਿਟੌਲਾ ਪੁਲੀਸ ਸਟੇਸ਼ਨ ਦੀ ਸੀਮਾ ਦੇ ਅਧੀਨ ਪਹਿਰੇਵਾ ਪਿੰਡ ਨੇੜੇ ਵਾਪਰੀ ਜਦੋਂ ਕਰਨਾਟਕ-ਰਜਿਸਟਰਡ ਜੀਪ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਤੋਂ ਵਾਪਸ ਆ ਰਹੀ ਸੀ। ਜੀਪ ਚਾਲਕ ਨੇ ਆਪਣਾ ਸੰਤੁਲਨ ਗੁਆ ਦਿੱਤਾ ਜਿਸਦੇ ਨਤੀਜੇ ਵਜੋਂ ਵਾਹਨ ਪਹਿਲਾਂ ਸੜਕ ਦੇ ਡਿਵਾਈਡਰ ਅਤੇ ਇੱਕ ਦਰੱਖਤ ਨਾਲ ਟਕਰਾ ਗਿਆ, ਫਿਰ ਹਾਈਵੇਅ ਦੇ ਦੂਜੇ ਪਾਸੇ ਜਾ ਕੇ ਸਾਹਮਣੇ ਤੋਂ ਆ ਰਹੀ ਇੱਕ ਬੱਸ ਨੂੰ ਟੱਕਰ ਮਾਰ ਦਿੱਤੀ।
ਹਾਦਸੇ ਵਿਚ ਛੇ ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਦੋ ਹੋਰਾਂ ਨੂੰ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਸਿਹੋਰਾ ਕਸਬੇ ਵਿੱਚ ਮੈਡੀਕਲ ਸਹੂਲਤ ਦੇਣ ਤੋਂ ਬਾਅਦ ਜਬਲਪੁਰ ਮੈਡੀਕਲ ਕਾਲਜ ਲਈ ਰੈਫਰ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੀੜਤ ਪ੍ਰਯਾਗਰਾਜ ਤੋਂ ਵਾਪਸ ਆ ਰਹੇ ਸਨ ਅਤੇ ਜਬਲਪੁਰ ਦੇ ਰਸਤੇ ਕਰਨਾਟਕ ਵੱਲ ਜਾ ਰਹੇ ਸਨ। ਕੁਝ ਦੇਰ ਰੁਕਣ ਤੋਂ ਬਾਅਦ ਬੱਸ ਡਰਾਈਵਰ ਆਪਣੇ ਵਾਹਨ ਸਮੇਤ ਮੌਕੇ ਤੋਂ ਰਵਾਨਾ ਹੋ ਗਿਆ, ਇੱਕ ਅਧਿਕਾਰੀ ਨੇ ਕਿਹਾ ਕਿ ਬੱਸ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
National
ਨਾਸਿਕ ਵਿੱਚ ਹਾਈਵੇ ਤੇ ਆਪਸ ਵਿੱਚ ਟਕਰਾਏ ਕਈ ਵਾਹਨ, 1 ਔਰਤ ਦੀ ਮੌਤ

ਨਾਸਿਕ, 22 ਫਰਵਰੀ (ਸ.ਬ.) ਮਹਾਰਾਸ਼ਟਰ ਦੇ ਨਾਸਿਕ ਵਿਚ ਦਰਦਨਾਕ ਹਾਦਸੇ ਵਿੱਚ ਇੱਕ ਤੋਂ ਬਾਅਦ ਇੱਕ ਵਾਹਨ ਆਪਸ ਵਿੱਚ ਟਕਰਾ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ 8 ਤੋਂ 10 ਵਾਹਨ ਇੱਕ ਦੂਜੇ ਨਾਲ ਟਕਰਾ ਗਏ। ਇਸ ਭਿਆਨਕ ਸੜਕ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਦੇ ਚਾਂਦਵੜ ਤਾਲੁਕਾ ਦੇ ਰਾਹੁਦ ਘਾਟ ਤੇ ਬੀਤੀ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿਚ 8 ਤੋਂ 10 ਵਾਹਨ ਆਪਸ ਵਿਚ ਟਕਰਾ ਗਏ, ਜਿਸ ਵਿਚ ਇਕ ਔਰਤ ਦੀ ਮੌਤ ਹੋ ਗਈ ਅਤੇ 21 ਸਵਾਰੀਆਂ ਜ਼ਖ਼ਮੀ ਹੋ ਗਈਆਂ।
National
ਜੰਮੂ ਕਸ਼ਮੀਰ ਵਿੱਚ ਤਾਜ਼ਾ ਬਰਫ਼ਬਾਰੀ ਤੋਂ ਬਾਅਦ ਬਦਲਿਆ ਮੌਸਮ ਦਾ ਮਿਜ਼ਾਜ

ਡੱਲ ਝੀਲ ਤੇ ਸੈਲਾਨੀਆਂ ਦੀ ਆਮਦ ਵਧੀ
ਸ੍ਰੀਨਗਰ, 22 ਫਰਵਰੀ (ਸ.ਬ.) ਜੰਮੂ ਕਸ਼ਮੀਰ ਦੇ ਉੱਪਰੀ ਹਿੱਸਿਆਂ ਵਿੱਚ ਤਾਜ਼ਾ ਬਰਫ਼ਬਾਰੀ ਨੇ ਮੌਸਮ ਦਾ ਮਿਜ਼ਾਜ ਬਦਲ ਦਿੱਤਾ ਹੈ। ਇੱਥੇ ਡੋਡਾ ਦੇ ਗੰਡੋਹ ਭਾਲੇਸਾ ਪਹਾੜ ਨੂੰ ਬਰਫ਼ ਦੀ ਚਿੱਟੀ ਨੇ ਢੱਕ ਦਿੱਤਾ ਹੈ, ਜਿਸ ਨਾਲ ਮਨਮੋਨਕ ਦ੍ਰਿਸ਼ ਸਭ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ। ਸ੍ਰੀਨਗਰ ਦੀ ਡੱਲ ਝੀਲ ਤੇ ਸੈਲਾਨੀਆਂ ਦੀ ਆਮਦ ਵਿੱਚ ਵਾਧਾ ਹੋਇਆ ਹੈ।
ਹਿਮਾਲਿਆਈ ਖੇਤਰ ਆਪਣੀਆਂ ਬਰਫ਼ ਨਾਲ ਢੱਕੀਆਂ ਚੋਟੀਆਂ ਅਤੇ ਸ਼ਾਂਤ ਵਾਤਾਵਰਨ ਦੇ ਨਾਲ ਠੰਢ ਦਾ ਅਨੁਭਵ ਪੇਸ਼ ਕਰ ਰਿਹਾ ਹੈ। ਦੇਸ਼ ਭਰ ਵਿੱਚੋਂ ਸੈਲਾਨੀ ਇਸ ਖ਼ੂਬਸੂਰਤ ਮੌਸਮ ਅਤੇ ਦਿਲ-ਲੁਭਾਵੇਂ ਦ੍ਰਿਸ਼ਾਂ ਦਾ ਆਨੰਦ ਮਾਨਣ ਲਈ ਜੰਮੂ ਕਸ਼ਮੀਰ ਦੀਆਂ ਵਾਦੀਆਂ ਵੱਲ ਚਾਲੇ ਪਾ ਰਹੇ ਹਨ।
ਵੱਡੀ ਗਿਣਤੀ ਸੈਲਾਨੀ ਡੱਲ ਝੀਲ ਤੇ ਸ਼ਿਕਾਰਾ ਦਾ ਆੰਨਦ ਮਾਣ ਰਹੇ ਹਨ। ਸੈਲਾਨੀਆਂ ਦੀ ਆਮਦ ਨਾਲ ਸਥਾਨਕ ਕਾਰੋਬਾਰੀਆਂ, ਹਾਊਸਬੋਟ ਮਾਲਕਾਂ ਦੇ ਚਿਹਰਿਆਂ ‘ਤੇ ਰੌਣਕ ਆ ਗਈ ਹੈ।
ਹਾਲਾਂਕਿ ਤਾਜ਼ਾ ਬਰਫ਼ਬਾਰੀ ਕਾਰਨ ਸਥਾਨਕ ਲੋਕਾਂ ਦੀਆਂ ਮੁਸ਼ਕਲਾਂ ਵੀ ਵਧੀਆਂ ਹਨ ਪਰ ਸੈਲਾਨੀਆਂ ਦੇ ਸਿਰ ਤੇ ਗੁਜ਼ਾਰਾ ਕਰਨ ਵਾਲੇ ਇਨ੍ਹਾਂ ਪਹਾੜੀ ਲੋਕਾਂ ਨੂੰ ਕਾਰੋਬਾਰ ਵਧਣ ਦੀ ਖੁਸ਼ੀ ਵਧੇਰੇ ਹੈ।
-
International1 month ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ
-
International2 months ago
ਆਸਟਰੇਲੀਆ ਵਿੱਚ ਸੀਪਲੇਨ ਹਾਦਸਾਗ੍ਰਸਤ ਹੋਣ ਕਾਰਨ 3 ਸੈਲਾਨੀਆਂ ਦੀ ਮੌਤ, 3 ਜ਼ਖ਼ਮੀ
-
International1 month ago
ਕੈਲੀਫੋਰਨੀਆ ਵਿਚ ਅੱਗ ਨੇ ਮਚਾਈ ਤਬਾਹੀ, ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਈਆਂ ਸਿੱਖ ਸੰਸਥਾਵਾਂ
-
International1 month ago
ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ
-
Mohali1 month ago
ਕਣਕ ਦਾ ਰੇਟ 2275 ਰੁਪਏ ਪ੍ਰਤੀ ਕੁਇੰਟਲ, ਆਟਾ ਵਿਕ ਰਿਹਾ 40 ਰੁਪਏ ਕਿਲੋ
-
Mohali1 month ago
ਦੁਖ ਦਾ ਪ੍ਰਗਟਾਵਾ
-
Punjab1 month ago
ਦੋਸਤ ਵੱਲੋਂ ਦੋਸਤ ਦਾ ਕਤਲ
-
Punjab2 months ago
ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਨਗਰ ਕੌਂਸਲ ਪ੍ਰਧਾਨ ਦੀ ਗੱਡੀ ਤੇ ਚਲਾਈਆਂ ਗੋਲੀਆਂ