Mohali
ਸੁਖਬੀਰ ਬਾਦਲ ਤੇ ਹਮਲੇ ਸੰਬੰਧੀ ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਿਹਾ
ਐਸ ਏ ਐਸ ਨਗਰ, 4 ਦਸੰਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਵਿਖੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਸੰਬੰਧੀ ਡੀ.ਜੀ.ਪੀ. ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਿਹਾ ਹੈ।
ਅੱਜ ਇੱਥੇ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਨੂੰ ਸਮਰਪਿਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਇਸ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਰਗੇ ਪਵਿੱਤਰ ਅਸਥਾਨ ਤੇ ਅਜਿਹੇ ਘਿਨਾਉਣੇ ਕਾਰੇ ਲਈ ਕੋਈ ਥਾਂ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸੀਨੀਅਰ ਪੁਲੀਸ ਅਧਿਕਾਰੀਆਂ ਤੋਂ ਇਲਾਵਾ 175 ਦੇ ਕਰੀਬ ਪੁਲੀਸ ਮੁਲਾਜ਼ਮ ਪਹਿਲਾਂ ਹੀ ਤਾਇਨਾਤ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਸਾਰਥਿਕ ਨਤੀਜੇ ਨਿਕਲੇ ਕਿਉਂਕਿ ਪੰਜਾਬ ਪੁਲੀਸ ਨੇ ਸੂਬੇ ਦਾ ਨਾਮ ਬਦਨਾਮ ਕਰਨ ਦੀ ਰਚੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਜਿਸ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਬਾਜ਼ ਅੱਖ ਰੱਖਣ ਲਈ ਤਾਇਨਾਤ ਕੀਤਾ ਗਿਆ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਸਾਰੀ ਘਟਨਾ ਤੇ ਬਾਕਾਇਦਾ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਪੁਲੀਸ ਅਧਿਕਾਰੀਆਂ ਨੂੰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵੱਧ ਤੋਂ ਵੱਧ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਪੀਰਾਂ-ਪੈਗੰਬਰਾਂ, ਸੰਤਾਂ-ਮਹਾਪੁਰਸ਼ਾਂ, ਸ਼ਹੀਦਾਂ ਦੀ ਧਰਤੀ ਹੈ ਜੋ ਹਮੇਸ਼ਾ ਹੀ ਭਾਈਚਾਰਕ ਸਾਂਝ ਅਤੇ ਆਪਸੀ ਮਿਲਵਰਤਣ ਦੀਆਂ ਕਦਰਾਂ-ਕੀਮਤਾਂ ਲਈ ਮਾਨਵਤਾ ਲਈ ਮਿਸਾਲ ਬਣਿਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਕਾਇਮ ਰੱਖਣਾ ਉਨ੍ਹਾਂ ਦੀ ਸਭ ਤੋਂ ਵੱਧ ਤਰਜੀਹ ਹੈ ਅਤੇ ਸਰਕਾਰ ਕਿਸੇ ਨੂੰ ਵੀ ਅਜਿਹੀ ਹਰਕਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
Mohali
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵਿਭਾਗੀ ਕੋਰਟ ਕੇਸਾਂ ਦੇ ਨਿਪਟਾਰੇ ਸਬੰਧੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਐਸ ਏ ਐਸ ਨਗਰ, 10 ਜਨਵਰੀ (ਸ.ਬ.) ਵਧੀਕ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪੰਜਾਬ ਵਿਵਾਦ ਨਿਪਟਾਰਾ ਅਤੇ ਮੁਕੱਦਮੇਬਾਜ਼ੀ ਨੀਤੀ, 2018 ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਿਭਾਗਾਂ ਵਿੱਚ ਚਲ ਰਹੇ ਕੋਰਟ ਕੇਸਾਂ ਨੂੰ ਨਿਪਟਾਉਣ ਸਬੰਧੀ ਵੱਖ-ਵੱਖ ਮੁੱਦਿਆਂ ਤੇ ਵਿਚਾਰ ਕੀਤਾ ਗਿਆ ਅਤੇ ਦਿਸ਼ਾ ਨਿਰਦੇਸ਼ ਦਿੱਤੇ ਗਏ।
ਵਧੀਕ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦੱਸਿਆ ਗਿਆ ਕਿ ਸੈਕਸ਼ਨ 80 ਸੀ. ਪੀ. ਸੀ ਤਹਿਤ ਦਫਤਰ/ਵਿਭਾਗਾਂ ਨੂੰ ਪ੍ਰਾਪਤ ਹੋਏ ਲੀਗਲ ਨੋਟਿਸ ਦਾ ਜਵਾਬ ਸਮੇਂ ਸਿਰ ਦਿੱਤਾ ਜਾਵੇ ਅਤੇ ਵਿਭਾਗ ਵਲੋਂ ਵੱਖ-ਵੱਖ ਲੀਗਲ ਨੋਟਿਸ ਵਿੱਚ ਜੋ ਜਵਾਬ ਦਿੱਤੇ ਜਾਣ, ਉਨ੍ਹਾਂ ਵਿੱਚ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਉਹ ਆਪਸ ਵਿੱਚ ਵਿਰੋਧਾਭਾਸੀ ਨਾ ਹੋਣ ਤਾਂ ਜੋ ਭਵਿੱਖ ਵਿੱਚ ਮੁਕੱਦਮੇਬਾਜ਼ੀ ਤੋਂ ਬਚਿਆ ਜਾ ਸਕੇ। ਇਸ ਤੋਂ ਇਲਾਵਾ ਸਰਵਿਸ ਮੈਟਰ ਤੇ ਆਈਆਂ ਪਹਿਲਾਂ ਦੀਆਂ ਜੱਜਮੈਂਟਾਂ ਦੀ ਰੌਸ਼ਨੀ ਵਿੱਚ ਨਵੇਂ ਕੇਸਾਂ ਦਾ ਨਿਪਟਾਰਾ ਕੀਤਾ ਜਾਵੇ। ਅਦਾਲਤਾਂ ਵਲੋਂ ਇੱਕੋ ਤਰ੍ਹਾਂ ਦੇ ਕੇਸਾਂ ਵਿੱਚ ਜੋ ਫੈਸਲੇ ਆਏ ਹਨ, ਉਸੇ ਤਰ੍ਹਾਂ ਦੇ ਪੈਂਡਿੰਗ ਪਏ ਇੱਕੋ ਹੀ ਤਰ੍ਹਾਂ ਦੇ ਕੇਸਾਂ ਨੂੰ ਅਦਾਲਤ ਵਲੋਂ ਪਹਿਲੇ ਕੇਸਾਂ ਵਿੱਚ ਪਾਸ ਕੀਤੇ ਹੁਕਮਾਂ ਤਹਿਤ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ, ਅਜਿਹਾ ਕਰਨ ਨਾਲ ਮੁਕੱਦਮੇਬਾਜ਼ੀ ਤੋਂ ਬਚਿਆ ਜਾ ਸਕਦਾ ਹੈ।
ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਵਿਭਾਗਾਂ ਕੋਲ ਕੋਈ 2 ਲੱਖ ਤੋਂ ਘੱਟ ਦਾ ਵਿੱਤੀ ਮਾਮਲਾ ਆਉਂਦਾ ਹੈ ਤਾਂ ਉਕਤ ਪਾਲਿਸੀ ਮੁਤਾਬਿਕ ਉਨ੍ਹਾਂ ਮਾਮਲਿਆਂ ਵਿੱਚ ਅਪੀਲ ਫਾਇਲ ਨਾ ਕੀਤੀ ਜਾਵੇ ਅਤੇ ਕੇਸ ਨੂੰ ਆਪਣੇ ਪੱਧਰ ਤੇ ਨਿਪਟਾ ਲਿਆ ਜਾਵੇ ਅਤੇ ਅਦਾਲਤਾਂ ਵਿੱਚ ਪੈਂਡਿੰਗ/ਚੱਲ ਰਹੇ ਕੇਸਾਂ ਵਿੱਚ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਇਨ੍ਹਾਂ ਕੇਸਾਂ ਵਿੱਚ ਸਰਕਾਰ ਪਾਰਟੀ ਹੈ ਜਾਂ ਨਹੀ ਅਤੇ ਇਹ ਵੀ ਸੁਨਿਸ਼ਚਿਤ ਕੀਤਾ ਜਾਵੇ ਕਿ ਇਹ ਕੇਸ ਲਿਮਿਟੇਸ਼ਨ ਵਿੱਚ ਆਉਂਦੇ ਹਨ ਜਾਂ ਨਹੀ।
ਉਨ੍ਹਾਂ ਕਿਹਾ ਕਿ ਸਮੇਂ ਸਿਰ ਕੋਰਟਾਂ ਵਿੱਚ ਚੱਲ ਰਹੇ ਕੇਸਾਂ ਦੇ ਜਵਾਬ ਨੂੰ ਸਬੰਧਤ ਅਧਿਕਾਰੀ ਤੋਂ ਵੈਟ ਕਰਵਾਇਆ ਜਾਵੇ ਅਤੇ ਵੈਟਿੰਗ ਸਮੇਂ ਲੋੜੀਂਦਾ ਰਿਕਾਰਡ ਮੁਹੱਈਆ ਕਰਵਾਇਆ ਜਾਵੇ। ਕੋਰਟਾਂ ਵਲੋਂ ਕਿਸੇ ਵੀ ਕੇਸ ਵਿੱਚ ਪਾਸ ਕੀਤੇ ਹੁਕਮਾਂ/ਅੰਤਰਿਮ ਹੁਕਮ ਨੂੰ ਤੁਰੰਤ ਆਨਲਾਈਨ ਹਾਸਲ ਕੀਤਾ ਜਾਵੇ ਅਤੇ ਇਸ ਨੂੰ ਰਿਕਾਰਡ ਦਾ ਹਿੱਸਾ ਬਣਾਇਆ ਜਾਵੇ।
ਉਨ੍ਹਾਂ ਹਿਦਾਇਤ ਕੀਤੀ ਕਿ ਬਿਨ੍ਹਾਂ ਦੇਰੀ ਅਦਾਲਤ ਦੇ ਹੁਕਮਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ ਤਾਂ ਜੋ ਭਵਿੱਖ ਵਿੱਚ ਅਦਾਲਤ ਦੀ ਉਲੰਘਣਾ ਤੋਂ ਬਚਿਆ ਜਾ ਸਕੇ ਅਤੇ ਵਿਭਾਗ ਨੂੰ ਨਮੋਸ਼ੀ ਦਾ ਸਾਹਮਣਾ ਨਾ ਕਰਨਾ ਪਵੇ। ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਦਾ ਜਵਾਬ ਸਮੇਂ ਸਿਰ ਦਾਇਰ ਕੀਤਾ ਜਾਵੇ ਅਤੇ ਦਾਇਰ ਕੀਤਾ ਜਵਾਬ ਹਦਾਇਤਾਂ/ ਪਾਲਿਸੀਆਂ/ ਤੱਥਾਂ ਦੇ ਅਧਾਰ ਤੇ ਹੋਣਾ ਚਾਹੀਦਾ ਹੈ। ਅਦਾਲਤਾਂ ਵਿੱਚ ਚੱਲ ਰਹੇ ਵੱਖ-ਵੱਖ ਕੇਸਾਂ ਵਿੱਚ ਮਾਨਯੋਗ ਅਦਾਲਤਾਂ ਵਲੋਂ ਪਾਸ ਕੀਤੇ ਅੰਤਰਿਮ ਹੁਕਮ ਦੇ ਖਿਲਾਫ ਬਿਨ੍ਹਾਂ ਵਜ੍ਹਾ ਰਵੀਜ਼ਨ/ ਅਪੀਲ ਦਾਇਰ ਕਰਨ ਤੋਂ ਬਚਿਆ ਜਾਵੇ। ਕੋਰਟਾਂ ਵਲੋਂ ਪ੍ਰਾਪਤ ਅਗਾਉਂ ਕਾਪੀਆਂ ਤੇ ਬਿਨ੍ਹਾਂ ਦੇਰੀ ਕਾਰਵਾਈ ਕੀਤੀ ਜਾਵੇ। ਨੰਬਰ ਲੱਗਣ ਦਾ ਇੰਤਜਾਰ ਨਾ ਕੀਤਾ ਜਾਵੇ।
ਉਹਨਾਂ ਕਿਹਾ ਕਿ ਮਾਨਯੋਗ ਅਦਾਲਤਾਂ ਵਲੋਂ ਸਮੇਂ-ਸਮੇਂ ਸਿਰ ਲੋਕ ਅਦਾਲਤਾਂ ਲਗਾਈਆਂ ਜਾਂਦੀਆਂ ਹਨ, ਜਿਨ੍ਹਾਂ ਵਿੱਚ ਵੱਖ-ਵੱਖ ਮੁੱਦਿਆਂ ਸਬੰਧੀ ਪੈਂਡਿੰਗ ਕੇਸਾਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਜੇਕਰ ਦਫਤਰਾਂ ਵਿੱਚ ਅਜਿਹੇ ਕੇਸ ਹਨ, ਜਿਨ੍ਹਾਂ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕੀਤਾ ਜਾ ਸਕਦਾ ਹੈ ਤਾਂ ਇਸ ਸਬੰਧੀ ਲਿਸਟ ਤਿਆਰ ਕਰਕੇ ਮਾਨਯੋਗ ਅਦਾਲਤਾਂ ਵਿੱਚ ਭੇਜਣੀ ਸੁਨਿਸ਼ਚਿਤ ਕੀਤੀ ਜਾਵੇ।
Mohali
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੇ ਅਮਲ ਨਾ ਕਰਕੇ ਬੱਜ਼ਰ ਗੁਸਤਾਖ਼ੀ ਕਰ ਰਹੇ ਹਨ ਅਕਾਲੀ ਦਲ ਬਾਦਲ ਦੇ ਆਗੂ : ਬਲਕਾਰ ਸਿੰਘ ਭੁੱਲਰ
ਐਸ ਏ ਐਸ ਨਗਰ, 10 ਜਨਵਰੀ (ਸ.ਬ.) ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਕੌਮੀ ਕਾਰਜਕਾਰਣੀ ਦੇ ਮੈਂਬਰ ਜਥੇਦਾਰ ਬਲਕਾਰ ਸਿੰਘ ਭੁੱਲਰ ਨੇ ਕਿਹਾ ਹੈ ਕਿ ਅਕਾਲੀ ਦਲ ਬਾਦਲ ਦੇ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੇ ਅਮਲ ਨਾ ਕਰਕੇ ਬੱਜ਼ਰ ਗੁਸਤਾਖ਼ੀ ਕਰ ਰਹੇ ਹਨ।
ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਾਹਿਬਾਨ ਵੱਲੋਂ ਬਾਦਲਕਿਆਂ ਨੂੰ ਤਨਖਾਹ/ਸਜ਼ਾ ਲਾਈ ਗਈ ਸੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਇਹ ਆਦੇਸ਼ ਵੀ ਦਿੱਤਾ ਗਿਆ ਸੀ, ਕਿ ਦੋ ਦਿਨ੍ਹਾਂ ਦੇ ਅੰਦਰ-ਅੰਦਰ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਦੂਸਰੇ ਆਗੂਆਂ ਦੇ ਅਸਤੀਫ਼ੇ ਪ੍ਰਵਾਨ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਾਣਕਾਰੀ ਦਿੱਤੀ ਜਾਵੇ, ਪਰ ਅਕਾਲੀ ਦਲ ਵੱਲੋਂ ਅਜਿਹਾ ਨਾ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਅਵੱਗਿਆ ਹੀ ਕਰ ਰਹੇ ਹਨ।
ਉਹਨਾਂ ਕਿਹਾ ਕਿ ਬੇਸ਼ੱਕ ਬਾਦਲ ਦਲੀਆਂ ਨੇ ਧਾਰਮਿਕ ਸਜ਼ਾ ਪੂਰੀ ਕਰ ਲਈ ਹੈ, ਪਰ ਅਸਤੀਫ਼ੇ ਪ੍ਰਵਾਨ ਕਰਨ ਲਈ ਨਿਰੰਤਰ ਆਨਾ/ਕਾਨੀ ਕਰ ਰਹੇ ਹਨ ਅਤੇ ਹੁਣ ਵੀ ਛਤਰੰਜੀ ਚਾਲਾਂ ਖੇਡਣ ਤੋਂ ਬਾਜ਼ ਨਹੀਂ ਆ ਰਹੇ। ਉਹਨਾਂ ਕਿਹਾ ਕਿ ਬਿਹਤਰ ਹੋਵੇਗਾ, ਕਿ ਬਾਦਲ ਦਲੀਏ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਵਿਰੁੱਧ ਸਾਜਿਸ਼ਾਂ ਰਚਣ ਦੇ ਅਮਲ ਕਰਨ ਦੀ ਥਾਂ ਪੂਰੀ ਸਿੱਖ ਕੌਮ ਨੂੰ ਇਕਜੁੱਟ ਕਰਨ ਲਈ ਸੁਹਿਰਦ ਯਤਨ ਕਰਨ, ਨਾਕਿ ਭਰਾ ਮਾਰੂ ਜੰਗ ਨੂੰ ਬੜਾਵਾ ਦੇਕੇ ਪੰਥ ਵਿਰੋਧੀ ਸ਼ਕਤੀਆਂ ਦੇ ਮਨਸੂਬੇ ਪੂਰੇ ਕਰਨ।
Mohali
ਖਰੜ ਸ਼ਹਿਰ ਵਿੱਚ ਮੋਦੀ ਦਾ ਪੁਤਲਾ ਫੂਕਿਆ ਗਿਆ
ਖਰੜ, 10 ਜਨਵਰੀ (ਸ.ਬ.) ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ।
ਇਸ ਮੌਕੇ ਕਿਸਾਨ ਆਗੂਆਂ ਮੇਹਰ ਸਿੰਘ ਥੇੜੀ ਤੇ ਰਵਿੰਦਰ ਸਿੰਘ ਦੇਹਕਲਾ ਨੇ ਕਿਹਾ ਕਿ ਕਿਸਾਨਾਂ ਦੀਆਂ ਪੈਂਡਿੰਗ ਪਈਆਂ ਮੰਗਾਂ ਜਿਹਨਾਂ ਵਿੱਚ ਐਮ ਐਸ ਪੀ ਤੇ ਗਰੰਟੀ, ਪੂਰਨ ਕਰਜਾ ਮੁਆਫੀ ਅਤੇ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਸਮੇਤ ਹੋਰ 12 ਮੰਗਾਂ ਸ਼ਾਮਿਲ ਹਨ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ। ਉਹਨਾਂ ਕਿਹਾ ਕਿ ਕਿਸਾਨ ਆਗੂ ਸz. ਜਗਜੀਤ ਸਿੰਘ ਡੱਲੇਵਾਲ ਨੂੰ ਖਨੌਰੀ ਬਾਰਡਰ ਤੇ ਮਰਨ ਵਰਤ ਤੇ ਬੈਠਿਆਂ ਨੂੰ ਅੱਜ 46 ਦਿਨ ਹੋ ਗਏ ਹਨ ਅਤੇ ਉਹਨਾਂ ਦੀ ਹਾਲਤ ਇਨੀ ਨਾਜ਼ੁਕ ਹੋ ਗਈ ਹੈ ਕਿ ਡਾਕਟਰਾਂ ਦੇ ਅਨੁਸਾਰ ਕਦੇ ਵੀ ਕੁਝ ਹੋ ਸਕਦਾ ਹੈ, ਪ੍ਰੰਤੂ ਕੇਂਦਰ ਸਰਕਾਰ ਨੇ ਕਿਸਾਨੀ ਮੰਗਾਂ ਨੂੰ ਲੈ ਕੇ ਕੋਈ ਗੱਲਬਾਤ ਨਹੀਂ ਕੀਤੀ ਅਤੇ ਨਾ ਹੀ ਪਹਿਲਾਂ ਮੰਨੀਆਂ ਹੋਈਆਂ ਮੰਗਾਂ ਨੂੰ ਲੈ ਕੇ ਕੋਈ ਹੁੰਗਾਰਾ ਭਰਿਆ ਹੈ, ਜਿਸ ਕਾਰਨ ਰੋਸ ਵਜੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੇਂਦਰ ਸਰਕਾਰ ਵਿਰੁੱਧ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ ਹਨ।
ਆਗੂਆਂ ਨੇ ਕਿਹਾ ਕਿ ਜੇਕਰ ਚੱਲਦੇ ਸੰਘਰਸ਼ ਵਿੱਚ ਸz ਜਗਜੀਤ ਸਿੰਘ ਡੱਲੇਵਾਲ ਨੂੰ ਕੁਝ ਹੁੰਦਾ ਹੈ ਤਾਂ ਉਸ ਦੀ ਜਿੰਮੇਵਾਰੀ ਕੇਂਦਰ ਅਤੇ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਮੰਗ ਕੀਤੀ ਗਈ ਕਿ ਇਸਤੋਂ ਪਹਿਲਾਂ ਕੋਈ ਅਣਹੋਣੀ ਹੋਵੇ, ਸਰਕਾਰਾਂ ਵੱਲੋਂ ਕਿਸਾਨੀ ਮੰਗ ਮੰਨ ਕੇ ਜਗਜੀਤ ਸਿੰਘ ਡੱਲੇਵਾਲ ਦੀ ਕੀਮਤੀ ਜਾਨ ਨੂੰ ਬਚਾਇਆ ਜਾਵੇ ਅਤੇ ਜਿਹੜੇ ਕਿਸਾਨ ਆਏ ਦਿਨ ਬਾਰਡਰਾਂ ਤੇ ਸ਼ਹੀਦ ਹੋ ਰਹੇ ਹਨ ਅਤੇ ਖੁਦਕੁਸ਼ੀਆਂ ਕਰ ਰਹੇ ਹਨ ਉਹਨਾਂ ਨੂੰ ਠੱਲ ਪੈ ਸਕੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਪਾਲ ਸਿੰਘ ਨਿਆਮੀਆਂ, ਗੁਰਜੰਟ ਸਿੰਘ ਪੋਪਨਾ, ਬਹਾਦਰ ਸਿੰਘ ਨਿਆਮੀਆਂ, ਅਵਤਾਰ ਸਿੰਘ ਸਰਪੰਚ ਲੋਕ ਹਿਤ ਕਮਿਸ਼ਨ, ਸੁਰਿੰਦਰਪਾਲ ਸਿੰਘ ਥੇੜੀ, ਹਕੀਕਤ ਸਿੰਘ ਘੰੜੂਆਂ, ਸੁਖਦੇਵ ਸਿੰਘ, ਸੁਰਮੁਖ ਸਿੰਘ ਛੱਜੂਮਾਜਰਾ, ਬਲਜੀਤ ਸਿੰਘ, ਰਾਜਵੀਰ ਨੰਗਲ, ਦੀਦਾਰ ਸਿੰਘ, ਹਰਵਿੰਦਰ ਸਿੰਘ, ਸੁੱਚਾ ਸਿੰਘ ਕਲੌੜ, ਕਰਨੈਲ ਸਿੰਘ ਬੈਂਸ, ਬਹਾਦਰ ਸਿੰਘ ਨਿਆਮੀਆਂ, ਅਜੈਬ ਸਿੰਘ ਆਦਿ ਹਾਜਰ ਸਨ।
-
Mohali2 months ago
ਫੇਜ਼ 4 ਦੇ ਗੁਰੂਦੁਆਾਰਾ ਸਾਹਿਬ ਵਿੱਚ ਚਲ ਰਹੇ ਆਨੰਦਕਾਰਜਾਂ ਦੌਰਾਨ ਲਾੜੀ ਦੀ ਮਾਂ ਦਾ ਬੈਗ ਚੁੱਕ ਕੇ ਭੱਜਦਾ ਬੱਚਾ ਸੇਵਾਦਾਰ ਵੱਲੋਂ ਕਾਬੂ
-
Chandigarh2 months ago
ਪੰਜਾਬ ਵਿਧਾਨਸਭਾ ਦੀ ਜਿਮਣੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਤਿੰਨ ਅਤੇ ਕਾਂਗਰਸ ਨੇ ਇੱਕ ਸੀਟ ਜਿੱਤੀ
-
International2 months ago
ਯੂਕੇ ਵਿੱਚ ਭਾਰਤੀ ਵਿਅਕਤੀ ਵੱਲੋਂ ਪਤਨੀ ਦਾ ਕਤਲ
-
International2 months ago
ਭਾਰਤ ਦੀ ਆਸਟਰੇਲੀਆ ਵਿੱਚ ਆਸਟਰੇਲੀਆ ਤੇ ਸਭ ਤੋਂ ਵੱਡ ਜਿੱਤ
-
Chandigarh2 months ago
ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਭਲਕੇ ਹੋਣ ਵਾਲੀ ਗਿਣਤੀ ਦੀਆਂ ਤਿਆਰੀਆਂ ਮੁਕੰਮਲ : ਸਿਬਿਨ ਸੀ
-
National2 months ago
ਸੰਭਲ ਹਿੰਸਾ ਵਿੱਚ 5 ਮੌਤਾਂ ਤੋਂ ਬਾਅਦ ਇੰਟਰਨੈਟ-ਸਕੂਲ ਬੰਦ, 5 ਦਿਨਾਂ ਲਈ ਬਾਹਰੀ ਲੋਕਾਂ ਦੇ ਦਾਖ਼ਲੇ ਤੇ ਪਾਬੰਦੀ
-
Mohali1 month ago
ਅਨੁਸੂਚਿਤ ਜਾਤੀ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਐਸਸੀ ਬੀਸੀ ਮੋਰਚੇ ਦੇ ਆਗੂਆਂ ਦਾ ਵਫਦ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਮਿਲਿਆ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ