Connect with us

Punjab

ਨੌਜਵਾਨ ਦਾ ਕਿਰਚ ਮਾਰ ਕੇ ਕਤਲ

Published

on

 

ਧਨੌਲਾ, 5 ਦਸੰਬਰ (ਸ.ਬ.) ਬੀਤੀ ਰਾਤ ਮੰਡੀ ਧਨੌਲਾ ਵਿਖੇ ਕਿਰਚ ਮਾਰ ਕੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਉਰਫ ਮੰਗਲ ਅਤੇ ਗੁਰਪਾਲ ਸਿੰਘ ਆਪਣੇ ਦੋਸਤ ਦੀ ਭੈਣ ਦੇ ਵਿਆਹ ਦੇ ਪ੍ਰੋਗਰਾਮ ਵਿੱਚ ਕੰਮ ਕਾਰ ਕਰਾਉਣ ਲਈ ਉਹਨਾਂ ਦੇ ਘਰ ਗਿਆ ਹੋਇਆ ਸੀ। ਬੀਤੀ ਰਾਤ ਕਰੀਬ 10 ਵਜੇ ਕਰਨ ਸਿੰਘ ਆਪਣੇ ਪਿਤਾ ਚਮਕੀਲਾ ਸਿੰਘ ਵਾਸੀ ਧਨੌਲਾ ਨਾਲ ਉਨਾਂ ਦੇ ਗ੍ਰਹਿ ਵਿਖੇ ਬਹਿਸ ਹੋਈ। ਬਹਿਸ ਤੋਂ ਚਲਦਿਆਂ ਚਮਕੀਲਾ ਸਿੰਘ ਨੇ ਆਪਣੇ ਪੁੱਤਰ ਨਾਲ ਮਿਲ ਕੇ ਮੰਗਲ ਦੇ ਗੁਪਤ ਅੰਗ ਤੇ ਕਿਰਚਾਂ ਨਾਲ ਵਾਰ ਕਰਕੇ ਤੇ ਸੱਜੇ ਪਾਸੇ ਵੱਖੀ ਵਿੱਚ ਕਿਰਚ ਮਾਰ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਅਤੇ ਥੋੜ੍ਹੀ ਦੂਰੀ ਤੇ ਖੜੇ ਮੰਗਲ ਦੇ ਦੋਸਤਾਂ ਨੇ ਚੀਕ ਦੀ ਆਵਾਜ਼ ਸੁਣੀ ਤਾਂ ਉਸ ਨੂੰ ਤੁਰੰਤ ਚੁੱਕ ਕੇ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਾਇਆ ਗਿਆ। ਡਾਕਟਰਾਂ ਵੱਲੋਂ ਕੀਤੀ ਗਈ ਕੋਸ਼ਿਸ਼ ਦੇ ਬਾਵਜੂਦ ਵੀ ਉਹ ਉਸ ਨੂੰ ਬਚਾ ਨਹੀਂ ਸਕੇ। ਇਸ ਮੌਕੇ ਉੱਥੇ ਹਾਜ਼ਰ ਅਵਤਾਰ ਸਿੰਘ, ਚੰਦ ਸਿੰਘ, ਦਰਬਾਰਾ ਸਿੰਘ ਭੋਲਾ ਸਿੰਘ, ਕਰਮਜੀਤ ਸਿੰਘ, ਜੁਗਰਾਜ ਸਿੰਘ, ਮਿੰਟੂ ਸਿੰਘ ਸਰਪੰਚ ਭੂਰੇ ਗੁਰਦੀਪ ਸਿੰਘ ਕੁਲਦੀਪ ਸਿੰਘ ਮੈਂਬਰ ਅਵਤਾਰ ਸਿੰਘ ਸੁਖਪਾਲ ਸਿੰਘ, ਅਮਨਦੀਪ ਸਿੰਘ, ਵਰਨਦੀਪ ਸਿੰਘ ਆਦਿ ਨੇ ਮੰਗ ਕੀਤੀ ਹੈ ਕਿ ਇਹਨਾਂ ਕਾਤਲਾਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ ਤਾਂ ਕਿ ਪਰਿਵਾਰ ਨੂੰ ਪੂਰਾ ਇਨਸਾਫ਼ ਮਿਲ ਸਕੇ ਅਤੇ ਅੱਗੇ ਤੋਂ ਅਜਿਹੀਆਂ ਘਟਨਾ ਇਲਾਕੇ ਵਿੱਚ ਨਾ ਹੋਣ ਸਕਣ। ਥਾਣਾ ਧਨੌਲਾ ਦੀ ਇੰਸਪੈਕਟਰ ਲਖਵੀਰ ਸਿੰਘ ਨਾਲ ਗੱਲ ਕੀਤੀ ਤਾਂ ਉਹਨਾਂ ਨੇ ਕਿਹਾ ਕਿ ਮੰਗਲ ਆਪਣੇ ਕਰੀਬੀ ਦੋਸਤ ਦੀ ਭੈਣ ਦੇ ਰੱਖੇ ਵਿਆਹ ਦਾ ਕੰਮ ਕਰਾਉਣ ਲਈ ਉਹਨਾਂ ਦੇ ਘਰ ਵਿੱਚ ਗਿਆ ਹੋਇਆ ਸੀ ਜਿੱਥੇ ਰਾਤ ਕਰੀਬ 10 ਵਜੇ ਕਰਨ ਸਿੰਘ ਤੇ ਪੁੱਤਰ ਚਮਕੀਲਾ ਸਿੰਘ ਨਾਲ ਕੁਝ ਬਹਿਸ ਹੋਈ ਸੀ ਜਿਸ ਕਰਕੇ ਇਹਨਾਂ ਨੇ ਮੰਗਲ ਦਾ ਕਤਲ ਕਰ ਦਿੱਤਾ ਅਤੇ ਜਲਦੀ ਹੀ ਉਹਨਾਂ ਨੂੰ ਗ੍ਰਿਫਤਾਰ ਕਰਕੇ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇਗੀ।

Continue Reading

Punjab

ਪੱਥਰ ਮਾਰ ਕੇ ਡਾ. ਅੰਬੇਡਕਰ ਦੇ ਬੁੱਤ ਦਾ ਸੁਰੱਖਿਆ ਸ਼ੀਸ਼ਾ ਤੋੜਿਆ, ਮਹਿਲਾ ਕਾਬੂ

Published

on

By

ਲੁਧਿਆਣਾ, 30 ਅਕਤੂਬਰ (ਸ.ਬ.) ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ਵਿਖੇ ਸਥਿਤ ਡਾ. ਬੀ.ਆਰ. ਅੰਬੇਡਕਰ ਦੀ ਮੂਰਤੀ ਦੇ ਆਲੇ-ਦੁਆਲੇ ਲੱਗਾ ਸ਼ੀਸ਼ੇ ਦਾ ਘੇਰਾ ਇੱਕ ਵਾਰ ਫਿਰ ਤੋੜ ਦਿੱਤਾ ਗਿਆ ਹੈ। ਅੱਜ ਸਵੇਰੇ ਘਟਨਾ ਦੀ ਸੂਚਨਾ ਮਿਲਣ ਤੇ ਪੁਲੀਸ ਮੌਕੇ ਤੇ ਪਹੁੰਚੀ ਅਤੇ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ।

ਫੁਟੇਜ ਵਿੱਚ ਇੱਕ ਔਰਤ ਸ਼ੀਸ਼ੇ ਤੇ ਪੱਥਰ ਮਾਰ ਕੇ ਉਸ ਨੂੰ ਤੋੜਦੀ ਹੋਈ ਦਿਖਾਈ ਦੇ ਰਹੀ ਹੈ। ਪੁਲੀਸ ਨੇ ਔਰਤ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਇਸ ਘਟਨਾ ਦੀ ਖ਼ਬਰ ਸੁਣ ਕੇ ਸਥਾਨਕ ਲੋਕਾਂ ਵਿੱਚ ਭਾਰੀ ਰੋਸ ਪਾਇਆ ਗਿਆ। ਚਾਰ ਮਹੀਨੇ ਪਹਿਲਾਂ ਵੀ ਇਸੇ ਮੂਰਤੀ ਨੂੰ ਲੈ ਕੇ ਇੱਕ ਵਿਵਾਦ ਹੋਇਆ ਸੀ, ਜਿਸ ਤੋਂ ਬਾਅਦ ਉੱਥੇ ਸੀਸੀਟੀਵੀ ਕੈਮਰੇ ਲਗਾਏ ਗਏ ਸਨ। ਉਸ ਸਮੇਂ ਲੋਕਾਂ ਨੇ ਕਈ ਸ਼ਹਿਰਾਂ ਵਿੱਚ ਪ੍ਰਦਰਸ਼ਨ ਕੀਤੇ ਸਨ ਅਤੇ ਸੜਕਾਂ ਜਾਮ ਕਰ ਦਿੱਤੀਆਂ ਸਨ।

ਇਹ ਘਟਨਾ ਮੁੱਖ ਜਲੰਧਰ ਬਾਈਪਾਸ ਚੌਕ ਤੇ ਵਾਪਰੀ, ਜੋ ਕਿ ਸਲੇਮ ਟਾਬਰੀ ਥਾਣੇ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ। ਸਵੇਰੇ ਪੁਲੀਸ ਨੂੰ ਸੂਚਨਾ ਮਿਲੀ ਕਿ ਮੂਰਤੀ ਦੇ ਆਲੇ-ਦੁਆਲੇ ਲੱਗਾ ਸ਼ੀਸ਼ੇ ਦਾ ਘੇਰਾ ਤੋੜ ਦਿੱਤਾ ਗਿਆ ਹੈ। ਸਲੇਮ ਟਾਬਰੀ ਥਾਣੇ ਦੀ ਇੱਕ ਟੀਮ ਸਥਿਤੀ ਦਾ ਜਾਇਜ਼ਾ ਲੈਣ ਲਈ ਮੌਕੇ ਤੇ ਪਹੁੰਚੀ। ਸਥਾਨਕ ਲੋਕ ਵੀ ਉੱਥੇ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਆਪਣਾ ਰੋਸ ਪ੍ਰਗਟ ਕੀਤਾ।

ਚੌਕ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰਨ ਤੇ, ਪੁਲੀਸ ਨੇ ਦੇਖਿਆ ਕਿ ਇੱਕ ਔਰਤ ਮੂਰਤੀ ਦੇ ਸ਼ੀਸ਼ੇ ਦੇ ਘੇਰੇ ਤੇ ਪੱਥਰ ਮਾਰ ਰਹੀ ਸੀ। ਇਸ ਤੋਂ ਬਾਅਦ ਪੁਲੀਸ ਨੇ ਉਸ ਔਰਤ ਨੂੰ ਹਿਰਾਸਤ ਵਿੱਚ ਲੈ ਲਿਆ। ਫਿਲਹਾਲ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਸਦੇ ਇਰਾਦੇ ਕੀ ਸਨ ਅਤੇ ਕੀ ਇਸ ਘਟਨਾ ਵਿੱਚ ਕੋਈ ਹੋਰ ਵਿਅਕਤੀ ਵੀ ਸ਼ਾਮਲ ਸੀ।

ਵਾਲਮੀਕਿ ਭਾਈਚਾਰੇ ਦੇ ਮੁਖੀ ਚੌਧਰੀ ਯਸ਼ਪਾਲ ਵੀ ਮੌਕੇ ਤੇ ਪਹੁੰਚੇ। ਘਟਨਾ ਦੀ ਨਿੰਦਾ ਕਰਦਿਆਂ ਉਨ੍ਹਾਂ ਪ੍ਰਸ਼ਾਸਨ ਤੋਂ ਪੂਰੀ ਜਾਂਚ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਇਸ ਕਾਰਵਾਈ ਨੂੰ ਬੇਹੱਦ ਨਿੰਦਣਯੋਗ ਦੱਸਿਆ ਅਤੇ ਕਿਹਾ ਕਿ ਜੇਕਰ ਕਿਸੇ ਸ਼ਰਾਰਤੀ ਅਨਸਰ ਨੇ ਸ਼ਾਂਤੀ ਭੰਗ ਕਰਨ ਦੇ ਇਰਾਦੇ ਨਾਲ ਅਜਿਹਾ ਕੀਤਾ ਹੈ, ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਇਸ ਚੌਕ ਤੇ ਸਥਿਤ ਮੂਰਤੀ ਨੂੰ ਲੈ ਕੇ ਕੋਈ ਵਿਵਾਦ ਖੜ੍ਹਾ ਹੋਇਆ ਹੋਵੇ। ਚਾਰ ਮਹੀਨੇ ਪਹਿਲਾਂ, ਇੱਕ ਅਣਪਛਾਤੇ ਵਿਅਕਤੀ ਨੇ ਮੂਰਤੀ ਤੇ ਹਾਰ ਪਾ ਦਿੱਤਾ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਤੇ ਨਜ਼ਰ ਰੱਖਣ ਲਈ, ਪ੍ਰਸ਼ਾਸਨ ਨੇ ਚੌਕ ਵਿੱਚ ਸੀਸੀਟੀਵੀ ਕੈਮਰੇ ਲਗਾਏ ਸਨ। ਇਸ ਦੇ ਬਾਵਜੂਦ, ਸ਼ੀਸ਼ਾ ਤੋੜਨ ਦੀ ਘਟਨਾ ਵਾਪਰੀ ਹੈ।

ਏਡੀਸੀਪੀ-1 ਸਮੀਰ ਵਰਮਾ ਨੇ ਦੱਸਿਆ ਕਿ ਅੱਜ ਸਵੇਰੇ ਇੱਕ ਮੂਰਤੀ ਨੂੰ ਸੁਰੱਖਿਅਤ ਰੱਖਣ ਵਾਲਾ ਸ਼ੀਸ਼ਾ ਤੋੜੇ ਜਾਣ ਦੀ ਸੂਚਨਾ ਮਿਲੀ। ਸੀਸੀਟੀਵੀ ਫੁਟੇਜ ਦੀ ਜਾਂਚ ਕਰਨ ਤੇ, ਇੱਕ ਔਰਤ ਪੱਥਰ ਸੁੱਟਦੀ ਹੋਈ ਦਿਖਾਈ ਦਿੱਤੀ। ਪੁਲੀਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਫਿਲਹਾਲ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਗੱਲ ਦਾ ਪਤਾ ਲਗਾਉਣ ਲਈ ਜਾਂਚ ਚੱਲ ਰਹੀ ਹੈ ਕਿ ਔਰਤ ਨੇ ਅਜਿਹਾ ਕਿਉਂ ਕੀਤਾ ਅਤੇ ਕੀ ਇਸ ਘਟਨਾ ਵਿੱਚ ਕੋਈ ਹੋਰ ਵਿਅਕਤੀ ਵੀ ਸ਼ਾਮਲ ਸੀ।

Continue Reading

Punjab

ਤੇਜ਼ ਰਫਤਾਰ ਸਕੂਲ ਬੱਸ ਸੋਲਰ ਪਲਾਂਟ ਵਿੱਚ ਵੜੀ, ਜਾਨੀ ਨੁਕਸਾਨ ਤੋਂ ਬਚਾਅ

Published

on

By

ਫਿਲੌਰ, 30 ਅਕਤੂਬਰ (ਸ.ਬ.) ਫਿਲੌਰ ਦੇ ਨਜ਼ਦੀਕੀ ਪਿੰਡ ਢੰਡਵਾੜ ਗੇਟ ਕੋਲ ਇੱਕ ਨਿੱਜੀ ਸਕੂਲ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਓਵਰਸਪੀਡ ਹੋਣ ਕਾਰਨ ਬੇਕਾਬੂ ਹੋ ਕੇ ਮੋਟਰ ਤੇ ਲੱਗੇ ਸੋਲਰ ਪਲਾਂਟ ਵਿੱਚ ਜਾ ਵੜੀ। ਬੱਸ ਵਿੱਚ ਤਕਰੀਬਨ 25 ਸਕੂਲੀ ਬੱਚੇ ਸਵਾਰ ਸਨ। ਗਨੀਮਤ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਵੀ ਬੱਚੇ ਨੂੰ ਸੱਟ ਨਹੀਂ ਲੱਗੀ ਅਤੇ ਵੱਡਾ ਜਾਨੀ ਨੁਕਸਾਨ ਹੋਣੋਂ ਬਚਾਅ ਹੋ ਗਿਆ।

ਘਟਨਾ ਦੀ ਸੂਚਨਾ ਮਿਲਦਿਆਂ ਹੀ 112 ਦੇ ਇੰਚਾਰਜ ਥਾਣੇਦਾਰ ਹਰਭਜਨ ਸਿੰਘ ਗਿੱਲ ਪੁਲੀਸ ਪਾਰਟੀ ਸਮੇਤ ਮੌਕੇ ਤੇ ਪਹੁੰਚੇ। ਮੌਕੇ ਤੇ ਮੌਜੂਦ ਰਾਹਗੀਰਾਂ ਅਤੇ ਲੋਕਾਂ ਨੇ ਦੱਸਿਆ ਕਿ ਬੱਸ ਬੇਕਾਬੂ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ। ਦੂਜੇ ਪਾਸੇ ਬੱਸ ਚਾਲਕ ਰਮਨਦੀਪ ਸਿੰਘ ਨੇ ਦੱਸਿਆ ਕਿ ਬੱਸ ਦੀਆਂ ਬਰੇਕਾਂ ਨਹੀਂ ਲੱਗੀਆਂ, ਜਿਸ ਕਾਰਨ ਬੱਸ ਸੋਲਰ ਪਲਾਂਟ ਵਿੱਚ ਜਾ ਵੜੀ। ਉਸ ਨੇ ਦੱਸਿਆ ਕਿ ਕਰੀਬ ਅੱਧੇ ਘੰਟੇ ਬਾਅਦ ਬੱਸ ਮਾਲਕ ਮੌਕੇ ਤੇ ਪਹੁੰਚਿਆ ਅਤੇ ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਬੱਸ ਨੂੰ ਸੋਲਰ ਪਲਾਂਟ ਹੇਠੋਂ ਬਾਹਰ ਕੱਢਿਆ ਗਿਆ ਉਸੇ ਹੀ ਬੱਸ ਦੀਆਂ ਖਿੱਚ ਖਿੱਚ ਕੇ ਬਰੇਕਾਂ ਮਾਰੀਆਂ। ਇਸ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਬੱਸ ਚਾਲਕ ਕੋਲ ਮੌਕੇ ਤੇ ਡਰਾਈਵਿੰਗ ਲਾਇਸੈਂਸ ਮੌਜੂਦ ਨਹੀਂ ਸੀ।

ਇਸ ਮੌਕੇ ਹਰਕੀਤ ਸਿੰਘ ਢੰਡਵਾੜ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਜਾਵੇ ਅਤੇ ਜਿਨ੍ਹਾਂ ਬੱਸਾਂ ਦੇ ਕਾਗਜ਼ਾਤ ਅਧੂਰੇ ਹਨ, ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਹਾਦਸੇ ਦੌਰਾਨ ਮੋਟਰ ਮਾਲਕ ਦਾ ਜੋ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਕਰਵਾਈ ਜਾਵੇ। ਇਸ ਸਬੰਧੀ 112 ਦੇ ਇੰਚਾਰਜ ਥਾਣੇਦਾਰ ਹਰਭਜਨ ਸਿੰਘ ਗਿੱਲ ਨੇ ਦੱਸਿਆ ਕਿ ਜਦੋਂ ਬੱਸ ਚਾਲਕ ਤੋਂ ਡਰਾਈਵਿੰਗ ਲਾਇਸੈਂਸ ਮੰਗਿਆ ਗਿਆ ਤਾਂ ਉਸ ਕੋਲ ਮੌਕੇ ਤੇ ਲਾਇਸੈਂਸ ਨਹੀਂ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕਰਕੇ ਪੁਲੀਸ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ।

Continue Reading

Chandigarh

ਪੰਜਾਬ ਵਿੱਚ ਚੋਣ ਜਾਬਤਾ ਲਾਗੂ ਕੀਤਾ ਜਾਵੇ : ਸੁਨੀਲ ਜਾਖੜ

Published

on

By

ਰਾਜਪਾਲ ਨੂੰ ਲਿਖਿਆ ਪੱਤਰ, ਸਰਕਾਰ ਨੇ ਮੰਨਿਆ ਪੰਜਾਬ ਵਿੱਚ ਵਿਗੜ ਚੁੱਕੀ ਹੈ ਕਾਨੂੰਨ ਵਿਵਸਥਾ

ਚੰਡੀਗੜ੍ਹ, 29 ਅਕਤੂਬਰ (ਸ.ਬ.) ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਚੋਣ ਕਮਿਸ਼ਨ ਕੋਲ ਸਿਫ਼ਾਰਸ਼ ਕਰਕੇ ਪੰਜਾਬ ਵਿੱਚ ਚੋਣ ਜਾਬਤਾ ਲਾਗੂ ਕੀਤਾ ਜਾਵੇ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਵਿਗੜ ਚੁੱਕੀ ਹੈ ਇਸ ਲਈ ਸੂਬੇ ਵਿੱਚ ਜਲਦ ਤੋਂ ਜਲਦ ਮਾਡਲ ਚੋਣ ਜ਼ਾਬਤਾ ਲਾਗੂ ਕੀਤਾ ਜਾਵੇ।

ਉਨ੍ਹਾਂ ਦੋਸ਼ ਲਾਇਆ ਕਿ ਜੇਲ੍ਹਾਂ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਚਲਾਈ ਜਾ ਰਹੀ ਹੈ ਅਤੇ ਤਸਕਰਾਂ ਤੇ ਕਾਤਲਾਂ ਨੂੰ ਪੈਰੋਲ ਤੇ ਰਿਹਾਅ ਕਰਕੇ ਵਿਦੇਸ਼ ਭੱਜਣ ਵਿੱਚ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦਾਅਵਾ ਕੀਤਾ ਕਿ ਔਰਤਾਂ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਨੂੰ ਦਬਾਉਣ ਲਈ ਕਰੋੜਾਂ ਰੁਪਏ ਦੇ ਲੈਣ-ਦੇਣ ਕੀਤੇ ਜਾ ਰਹੇ ਹਨ, ਅਤੇ ਦੋਸ਼ੀਆਂ ਨੂੰ ਦੇਸ਼ ਛੱਡਣ ਵਿੱਚ ਮਦਦ ਕੀਤੀ ਜਾ ਰਹੀ ਹੈ।

ਉਹਨਾਂ ਲਿਖਿਆ ਹੈ ਕਿ ਸੂਬੇ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ ਅਤੇ ਨਸ਼ਿਆਂ ਖ਼ਿਲਾਫ਼ ਉੱਠਣ ਵਾਲੀਆਂ ਆਵਾਜ਼ਾਂ ਨੂੰ ਗੋਲੀਆਂ ਨਾਲ ਦਬਾਇਆ ਜਾ ਰਹਾ ਹੈ।

ਰਾਜਪਾਲ ਨੂੰ ਲਿਖੇ ਪੱਤਰ ਵਿੱਚ ਜਾਖੜ ਨੇ ਪ੍ਰਸ਼ਾਸਨ ਵੱਲੋਂ ਅਬੋਹਰ ਵਿੱਚ ਸਾਲਾਨਾ ਐਂਟੀ-ਡਰੱਗ (ਨਸ਼ਾ ਵਿਰੋਧੀ) ਮੈਰਾਥਨ ਦੀ ਇਜਾਜ਼ਤ ਦੇਣ ਤੋਂ ਕੀਤੇ ਇਨਕਾਰ ਦਾ ਜ਼ਿਕਰ ਕਰਦਿਆਂ ਕਿਹਾ ਹੈ ਕਿ ਲਿਖਤੀ ਇਨਕਾਰ ਵਿੱਚ ਅਨੁਕੂਲ ਮਾਹੌਲ ਨਾ ਹੋਣ ਅਤੇ ਕਾਨੂੰਨ ਤੇ ਵਿਵਸਥਾ ਦੀ ਮਾੜੀ ਸਥਿਤੀ ਦਾ ਹਵਾਲਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਇਹ ਮੈਰਾਥਨ ਅਬੋਹਰ ਵਿੱਚ ਕਈ ਸਾਲਾਂ ਤੋਂ ਜਾਰੀ ਹੈ ਅਤੇ ਇਸ ਵਿੱਚ ਹਜ਼ਾਰਾਂ ਨੌਜਵਾਨ ਹਿੱਸਾ ਲੈਂਦੇ ਹਨ। ਜਾਖੜ ਨੇ ਆਪਣੀ ਬੇਨਤੀ ਨਾਲ ਪ੍ਰਸ਼ਾਸਨ ਦੇ ਪੱਤਰ ਦੀ ਕਾਪੀ ਵੀ ਨੱਥੀ ਕੀਤੀ ਹੈ। ਉਹਨਾਂ ਕਿਹਾ ਕਿ ਹਾਲਾਂਕਿ ਉਹ ਇਸ ਸਰਕਾਰ ਅਤੇ ਇਸ ਦੀਆਂ ਨੀਤੀਆਂ ਦਾ ਵਿਰੋਧ ਕਰਦੇ ਹਨ, ਪਰ ਮੈਂ ਪਹਿਲੀ ਵਾਰ ਸਰਕਾਰ ਵੱਲੋਂ ਕਬੂਲ ਕੀਤੀ ਗਈ ਇਸ ਕੋੜੀ ਸੱਚਾਈ ਨਾਲ ਸਹਿਮਤ ਹਾਂ।

ਉਨ੍ਹਾਂ ਅੰਮ੍ਰਿਤਸਰ, ਤਰਨ ਤਾਰਨ, ਖੇਮਕਰਨ, ਗੁਰਦਾਸਪੁਰ, ਹਰਗੋਬਿੰਦਪੁਰ, ਮਾਨਸਾ, ਅਬੋਹਰ, ਸੰਗਰੂਰ ਅਤੇ ਲੁਧਿਆਣਾ ਵਰਗੀਆਂ ਥਾਵਾਂ ਦੀ ਸੂਚੀ ਦਿੱਤੀ, ਜਿੱਥੇ ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਨੂੰ ਸ਼ਰੇਆਮ ਮਾਰਿਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪੁਲੀਸ ਨਸ਼ਿਆਂ ਕਾਰਨ ਮਰੇ ਬੱਚਿਆਂ ਦੀਆਂ ਦੇਹਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਤੋਂ ਜ਼ਬਰਦਸਤੀ ਛੁਡਵਾ ਕੇ ਲੈ ਜਾ ਰਹੀ ਹੈ ਅਤੇ ਨਸ਼ਿਆਂ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਪੁਲੀਸ ਜਬਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਾਂ ਉਨ੍ਹਾਂ ਨੂੰ ਖ਼ੁਦਕੁਸ਼ੀ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਅਜਿਹੇ ਮਾਹੌਲ ਵਿੱਚ ਸਰਹੱਦੀ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਅਮਨ-ਅਮਾਨ ਨਾਲ ਚੋਣਾਂ ਕਰਵਾਉਣਾ ਅਸੰਭਵ ਹੋ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਵਿਧਾਨ ਸਭਾ ਚੋਣਾਂ ਆਉਣ ਤੱਕ ਸਰਕਾਰ ਅਜਿਹਾ ਖੌਫ਼ ਪੈਦਾ ਕਰ ਦੇਵੇਗੀ ਕਿ ਨਾਗਰਿਕ ਬਿਨਾਂ ਡਰ ਤੋਂ ਵੋਟ ਨਹੀਂ ਪਾ ਸਕਣਗੇ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੂੰ ਹੋਰ ਸਮਾਂ ਦੇਣਾ ਲੋਕਾਂ ਦੇ ਮੌਲਿਕ ਅਤੇ ਮਾਨਵ ਅਧਿਕਾਰਾਂ ਦੀ ਹੋਰ ਉਲੰਘਣਾ ਕਰਨ ਦੀ ਇਜਾਜ਼ਤ ਦੇਣ ਦੇ ਬਰਾਬਰ ਹੋਵੇਗਾ।

Continue Reading

Trending