Mohali
ਭੁੱਕੀ ਚੂਰਾ ਬਰਾਮਦ ਹੋਣ ਦੇ ਮਾਮਲੇ ਵਿੱਚ 1 ਦੋਸ਼ੀ ਨੂੰ 10 ਸਾਲ ਦੀ ਕੈਦ, 1 ਲੱਖ ਜੁਰਮਾਨਾ
ਅਦਾਲਤ ਨੇ ਸ਼ੱਕ ਦੇ ਅਧਾਰ ਤੇ ਤਿੰਨ ਵਿਅਕਤੀਆਂ ਨੂੰ ਕੀਤਾ ਬਰੀ
ਐਸ ਏ ਐਸ ਨਗਰ, 5 ਦਸੰਬਰ (ਜਸਬੀਰ ਸਿੰਘ ਜੱਸੀ) ਮੁਹਾਲੀ ਦੀ ਇਕ ਅਦਾਲਤ ਨੇ ਥਾਣਾ ਨਵਾਂ ਗਰਾਂਉ ਵਿੱਚ ਦਰਜ ਭੁੱਕੀ ਚੂਰਾ ਬਰਾਮਦ ਹੋਣ ਦੇ ਮਾਮਲੇ ਵਿੱਚ ਨਾਮਜ਼ਦ 1 ਦੋਸ਼ੀ ਨੂੰ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਮੁਹਾਲੀ ਦੇ ਵਧੀਕ ਜ਼ਿਲਾ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਨੇ 22 ਜਨਵਰੀ 2017 ਦੇ ਇਸ ਮਾਮਲੇ ਵਿੱਚ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਦੋਸ਼ੀ ਮਹਿੰਦਰਾ ਪਿਕਅੱਪ ਚਲਾਉਣ ਵਾਲੇ ਪ੍ਰਭਾਤ ਕੁਮਾਰ ਨੂੰ ਐਨ.ਡੀ.ਪੀ.ਐਸ ਐਕਟ ਦੇ ਦੋਸ਼ ਵਿੱਚ 10 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ।
ਅਦਾਲਤ ਵਲੋਂ ਇਸ ਮਾਮਲੇ ਵਿੱਚ ਸ਼ੱਕ ਦੇ ਅਧਾਰ ਤੇ ਅਮਨ ਕੁਮਾਰ, ਅਨਿਲ ਅਤੇ ਹਰਜਿੰਦਰ ਨੂੰ ਬਰੀ ਕਰਨ ਦੇ ਹੁਕਮ ਦਿੱਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ 22 ਜਨਵਰੀ ਨੂੰ ਥਾਣਾ ਨਵਾਂ ਗਰਾਂਉ ਦੀ ਪੁਲੀਸ ਨੇ ਭੈੜੇ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਪੀ.ਜੀ.ਆਈ ਚੰਡੀਗੜ੍ਹ ਤੋਂ ਨਵਾਂ ਗਰਾਂਉ ਵੱਲ ਆਉਂਦੀ ਸੜਕ ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਖੁੱਡਾ ਲਾਹੌਰਾ ਵਾਲੇ ਪਾਸਿਉਂ ਇਕ ਸਫੇਦ ਰੰਗ ਦੀ ਬਲੈਰੋ ਗੱਡੀ ਆਉਂਦੀ ਦਿਖਾਈ ਦਿੱਤੀ। ਗੱਡੀ ਸਵਾਰ ਵਿਅਕਤੀ ਪੁਲੀਸ ਨਾਕਾ ਦੇਖ ਕੇ ਘਬਰਾ ਗਏ ਅਤੇ ਗੱਡੀ ਚਾਲਕ ਪੁਲੀਸ ਨੂੰ ਦੇਖ ਕੇ ਵਾਪਸ ਪਿੱਛੇ ਨੂੰ ਗੱਡੀ ਭਜਾਉਣ ਲੱਗਾ ਤਾਂ ਮਹਿੰਦਰਾ ਗੱਡੀ ਪਿੱਛੇ ਖੜੇ ਆਟੋ ਵਿਚ ਜਾ ਵੱਜੀ। ਪੁਲੀਸ ਕਰਮਚਾਰੀ ਜਦੋਂ ਮੌਕੇ ਤੇ ਪਹੁੰਚੇ ਤਾਂ ਮਹਿੰਦਰਾ ਗੱਡੀ ਸਵਾਰ ਗੱਡੀ ਨੂੰ ਲਾਕ ਕਰਕੇ ਹਨੇਰੇ ਦਾ ਫਾਇਦਾ ਚੁੱਕਦਿਆਂ ਮੌਕੇ ਤੋਂ ਫਰਾਰ ਹੋ ਗਿਆ।
ਪੁਲੀਸ ਨੇ ਮੌਕੇ ਤੇ ਉੁਸ ਸਮੇਂ ਦੇ ਡੀ.ਐਸ.ਪੀ ਅਤੇ ਥਾਣਾ ਮੁਖੀ ਨੂੰ ਮੌਕੇ ਤੇ ਬੁਲਾਇਆ ਅਤੇ ਗੱਡੀ ਦੀ ਜਦੋਂ ਤਲਾਸ਼ੀ ਲਈ ਤਾਂ ਗੱਡੀ ਵਿੱਚੋਂ 140 ਕਿਲੋ ਦੇ ਕਰੀਬ ਭੁੱਕੀ ਚੂਰਾ ਬਰਾਮਦ ਹੋਇਆ। ਪੁਲੀਸ ਨੇ ਇਸ ਮਾਮਲੇ ਵਿੱਚ ਪਹਿਲਾਂ ਅਣਪਛਾਤੇ ਗੱਡੀ ਚਾਲਕ ਵਿਰੁਧ ਮਾਮਲਾ ਦਰਜ ਕਰਕੇ ਜਾਂਚ ਉਪਰੰਤ ਪ੍ਰਭਾਤ ਕੁਮਾਰ, ਅਮਨ ਕੁਮਾਰ, ਅਨਿਲ ਕੁਮਾਰ ਅਤੇ ਹਰਜਿੰਦਰ ਨੂੰ ਐਨ. ਡੀ. ਪੀ. ਐਸ ਐਕਟ ਦੇ ਤਹਿਤ ਨਾਮਜ਼ਦ ਕੀਤਾ ਸੀ।
Mohali
ਸ਼ੈਲਰਾਂ ਵਿੱਚੋਂ ਜੀਰੀ ਚੋਰੀ ਕਰਨ ਵਾਲੇ 4 ਕਾਬੂ
ਜੀਰੀ ਦੀਆਂ ਬੋਰੀਆਂ ਅਤੇ ਦੋ ਕਾਰਾਂ ਬਰਾਮਦ
ਘਨੌਰ, 25 ਜਨਵਰੀ (ਅਭਿਸ਼ੇਕ ਸੂਦ) ਘਨੌਰ ਪੁਲੀਸ ਨੇ ਸ਼ੈਲਰਾਂ ਵਿੱਚੋਂ ਚੌਰੀ ਕਰਨ ਵਾਲੇ 4 ਚੋਰ ਕਾਬੂ ਕੀਤੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਘਨੌਰ ਦੇ ਮੁੱਖ ਅਫਸਰ ਥਾਣਾ ਘਨੌਰ ਸਾਹਿਬ ਸਿੰਘ ਵਿਰਕ ਨੇ ਦੱਸਿਆ ਘਨੌਰ ਨੇੜਲੇ ਪਿੰਡ ਸੀਲ ਸ਼ੈਲਰ ਵਿੱਚ ਜੀਰੀ ਦੀਆਂ ਬੋਰੀਆਂ ਦੀ ਚੋਰੀ ਸਬੰਧੀ ਮਾਮਲਾ ਦਰਜ ਕੀਤਾ ਗਿਆ ਸੀ ਜਿਸਦੀ ਤਫਤੀਸ਼ ਦੌਰਾਨ ਸੰਜੀਵ ਕੁਮਾਰ ਉਰਫ ਸੰਦੀਪ ਵਾਸੀ ਕ੍ਰਿਸਨਾ ਕਲੋਨੀ ਨੇੜੇ ਆਈ ਟੀ ਆਈ ਅਬਲੋਵਾਲ ਪਟਿਆਲਾ, ਅਮਿਤ ਉਰਫ ਖੰਨਾ ਵਾਸੀ ਉਮਾਪੁਰ ਥਾਣਾ ਬਾਬਾ ਬਜਾਰ ਯੂ ਪੀ ਹਾਲ ਵਾਸੀ ਬਾਜਵਾ ਕਲੋਨੀ ਪਟਿਆਲਾ, ਸੂਰਜ ਉਰਫ ਬੱਚੀ ਵਾਸੀ ਨੇੜੇ ਆਸ਼ੂ ਹਸਪਤਾਲ ਪਿੰਡ ਛੋਟਾ ਅਰਾਈ ਮਾਜਰਾ ਦੇਵੀਗੜ ਰੋੜ ਪਟਿਆਲਾ ਅਤੇ ਮਿੱਥਨ ਵਾਸੀ ਪਿੰਡ ਸੁਰਾਹਾ ਥਾਣਾ ਖਰੀਕ ਯੂ ਪੀ ਹਾਲ ਵਾਸੀ ਬਾਜਵਾ ਕਲੋਨੀ ਪਟਿਆਲਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਤੋਂ ਚੋਰੀ ਹੋਈਆਂ ਜੀਰੀ ਦੀਆਂ ਬੋਰੀਆ ਬ੍ਰਾਮਦ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਵਾਰਦਾਤ ਕਰਨ ਵੇਲੇ ਵਰਤੀਆਂ ਗਈਆਂ ਦੋ ਕਾਰਾਂ ਮਹਿੰਦਰਾ ਵਰੀਟੋ ਅਤੇ ਇੰਜੋਏ ਕਾਰ (ਜਿਸ ਵਿੱਚ ਇਹ ਚੋਰੀ ਕੀਤੇ ਸਮਾਨ ਦੀ ਢੋਆ ਢੁਆਈ ਕਰਦੇ ਹਨ) ਵੀ ਬਰਾਮਦ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਇਹਨਾਂ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ ਜਿਹਨਾਂ ਪਾਸੋ ਹੋਰ ਖੁਲਾਸੇ ਹੋਣ ਦੀ ਉਮੀਦ ਹੈ।
Mohali
ਟਰੈਫਿਕ ਪੁਲੀਸ ਰਾਜਪੁਰਾ ਵੱਲੋਂ ਈ ਚਲਾਨ ਦੀ ਸ਼ੁਰੂਆਤ
ਰਾਜਪੁਰਾ, 25 ਜਨਵਰੀ (ਜਤਿੰਦਰ ਲੱਕੀ) ਰਾਜਪੁਰਾ ਟ੍ਰੈਫਿਕ ਪੁਲੀਸ ਵੱਲੋਂ ਵਾਹਨਾਂ ਦਾ ਈ ਚਲਾਨ ਕਰਨਾ ਸ਼ੁਰੂ ਕਰ ਦਿੱਤਾ ਹੈ ਜਿਸ ਦੌਰਾਨ ਸੜਕਾਂ ਦੇ ਕਿਨਾਰੇ ਖੜੇ ਵਾਹਨਾਂ ਦੇ ਚਾਲਾਨ ਕੀਤੇ ਜਾ ਰਹੇ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਟਰੈਫਿਕ ਇੰਚਾਰਜ ਰਾਜਪੁਰਾ ਸz. ਗੁਰਬਚਨ ਸਿੰਘ ਨੇ ਦੱਸਿਆ ਰਾਜਪੁਰਾ ਦੀ ਟਰੈਫਿਕ ਵਿਵਸਥਾ ਦੀ ਬਦਹਾਲੀ ਦੀ ਗੱਲ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਆਉਣ ਤੋਂ ਬਾਅਦ ਉਹਨਾਂ ਨੂੰ ਵਿਭਾਗ ਵੱਲੋਂ ਈ ਚਾਲਾਨ ਮਸ਼ੀਨ ਦਿੱਤੀ ਗਈ ਹੈ ਅਤੇ ਟ੍ਰੈਫਿਕ ਪੁਲੀਸ ਵਲੋਂ ਅਜਿਹੀਆਂ ਗੱਡੀਆਂ ਦੇ ਚਾਲਾਨ ਕੀਤੇ ਜਾ ਰਹੇ ਹਨ ਜਿਹੜੀਆਂ ਪਾਰਕਿੰਗ ਦੀ ਥਾਂ ਸੜਕ ਦੇ ਕਿਨਾਰੇ ਖੜ੍ਹਾ ਦਿੱਤੀਆਂ ਜਾਂਦੀਆਂ ਹਨ।
ਉਹਨਾਂ ਕਿਹਾ ਕਿ ਜਿਸ ਵੀ ਗੱਡੀ ਦਾ ਈ ਚਾਲਾਨ ਹੋਵੇਗਾ ਉਸਦਾ ਮੈਸੇਜ ਗੱਡੀ ਮਾਲਕ ਦੇ ਫੋਨ ਉੱਤੇ ਆਏਗਾ ਤੇ ਉਹ ਚਲਾਨ ਉਸ ਗੱਡੀ ਦੇ ਖਾਤੇ ਵਿੱਚ ਪੈ ਜਾਏਗਾ।
ਉਹਨਾਂ ਦੱਸਿਆ ਕਿ ਟ੍ਰੈਫਿਕ ਪੁਲੀਸ ਵਲੋਂ ਪਿਛਲੇ ਤਿੰਨ ਦਿਨਾਂ ਤੋਂ ਇਹ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਨਾਲ ਬਿਨਾਂ ਪਾਰਕਿੰਗ ਤੋਂ ਖੜਨ ਵਾਲੀ ਗੱਡੀਆਂ ਤੇ ਕਾਫੀ ਠੱਲ ਪਈ ਹੈ।
Mohali
ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਵਾਉਣ ਸਿੱਖ ਵੋਟਰ : ਪੱਤੋਂ
ਐਸ ਏ ਐਸ ਨਗਰ, 25 ਜਨਵਰੀ (ਸ.ਬ.) ਪੰਥਕ ਅਕਾਲੀ ਲਹਿਰ ਦੇ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਹਰਮਿੰਦਰ ਸਿੰਘ ਪੱਤੋਂ ਨੇ ਕਿਹਾ ਹੈ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਸੰਬੰਧੀ ਜਿਨ੍ਹਾਂ ਵੋਟਰਾਂ ਨੇ ਹੁਣ ਤੱਕ ਆਪਣੀ ਵੋਟ ਨਹੀਂ ਬਣਵਾਈ, ਉਹ ਆਪਣੀ ਵੋਟ ਬਣਵਾ ਲੈਣ ਕਿਉਂਕਿ ਵੋਟ ਬਣਾਉਣ ਦੀ ਮਿਤੀ ਹੁਣ ਵੱਧ ਕੇ 10 ਮਾਰਚ ਹੋ ਗਈ ਹੈ। ਉਹਨਾਂ ਕਿਹਾ ਕਿ ਸਿੱਖ ਵੋਟਰਾਂ ਨੂੰ ਵੱਧ ਤੋਂ ਵੱਧ ਵੋਟਾਂ ਬਣਵਾਉਣੀਆਂ ਚਾਹੀਦੀਆਂ ਹਨ ਤਾਂ ਜੋ ਕਿ ਗੁਰੂ ਘਰਾਂ ਦਾ ਪ੍ਰਬੰਧ ਚੰਗੇ ਇਨਸਾਨਾਂ ਤੇ ਹੱਥ ਵਿੱਚ ਆ ਸਕੇ ਅਤੇ ਅਕਾਲ ਤਖਤ ਸਾਹਿਬ ਦੀ ਸਰਬਉੱਚਤਾ ਨੂੰ ਆਜ਼ਾਦ ਕਰਾਇਆ ਜਾ ਸਕੇ।
-
National2 months ago
ਦੋ ਕਾਰਾਂ ਦੀ ਟੱਕਰ ਦੌਰਾਨ 5 ਵਿਦਿਆਰਥੀਆਂ ਸਮੇਤ 7 ਵਿਅਕਤੀਆਂ ਦੀ ਮੌਤ
-
International2 months ago
ਚੰਡੀਗੜ੍ਹ ਦੀ ਹਰਮੀਤ ਢਿੱਲੋਂ ਨੂੰ ਟਰੰਪ ਨੇ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕੀਤਾ
-
International2 months ago
ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦਾ ਕਤਲ, ਦੋ ਮੁਲਜ਼ਮ ਗ੍ਰਿਫਤਾਰ
-
International2 months ago
ਤਨਮਨਜੀਤ ਸਿੰਘ ਢੇਸੀ ਰਾਸ਼ਟਰੀ ਸੁਰੱਖਿਆ ਕਮੇਟੀ ਦੇ ਮੈਂਬਰ ਨਿਯੁਕਤ
-
National2 months ago
ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, 30,000 ਡਾਲਰ ਮੰਗੇ
-
International1 month ago
ਮੀਂਹ ਕਾਰਨ ਭਾਰਤ ਅਤੇ ਆਸਟ੍ਰੇਲੀਆ ਟੈਸਟ ਮੈਚ ਡਰਾਅ
-
National2 months ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
-
Mohali2 months ago
ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ