Connect with us

Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰਬੰਧਕੀ ਸਕੱਤਰਾਂ ਨੂੰ ਪੂੰਜੀ ਸਿਰਜਣ ਅਤੇ ਮਾਲੀਆ ਉਤਪਤੀ ਨੂੰ ਹੁਲਾਰਾ ਦੇਣ ਦੇ ਨਿਰਦੇਸ਼

Published

on

 

 

ਚੰਡੀਗੜ੍ਹ, 5 ਦਸੰਬਰ (ਸ.ਬ.) ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਸਰਕਾਰ ਦੇ ਸਮੂਹ ਪ੍ਰਬੰਧਕੀ ਸਕੱਤਰਾਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੂੰਜੀ ਸਿਰਜਣ ਅਤੇ ਮਾਲੀਆ ਪੈਦਾ ਕਰਨ ਲਈ ਯਤਨ ਤੇਜ਼ ਕਰਨ ਦੀ ਲੋੜ ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) ਦੇ ਵਾਧੇ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਰਣਨੀਤਕ ਕਦਮ ਚੁੱਕਣੇ ਸਮੇਂ ਦੀ ਲੋੜ ਹੈ।

ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਵਿਭਾਗਾਂ ਅੰਦਰ ਪੂੰਜੀ ਸਿਰਜਣ ਲਈ ਸੰਭਾਵੀ ਖੇਤਰਾਂ ਦੀ ਸ਼ਨਾਖਤ ਕਰਨ। ਉਨ੍ਹਾਂ ਅਜਿਹੇ ਅਣਗੌਲੇ ਖੇਤਰਾਂ ਦੀ ਸ਼ਨਾਖ਼ਤ ਕਰਨ ਦੀ ਮਹੱਤਤਾ ਤੇ ਵੀ ਜ਼ੋਰ ਦਿੱਤਾ, ਜਿੱਥੋਂ ਸੂਬਾ ਸਰਕਾਰ ਮਾਲੀਆ ਪੈਦਾ ਕਰ ਸਕਦੀ ਹੈ। ਫੰਡਾਂ ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਵਿੱਤ ਮੰਤਰੀ ਨੇ ਅਧਿਕਾਰੀਆਂ ਨੂੰ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਲਈ ਅਲਾਟ ਕੀਤੇ ਫੰਡਾਂ ਦੀ ਸਮੇਂ ਸਿਰ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕੋਈ ਵੀ ਫੰਡ ਲੈਪਸ ਨਾ ਹੋ ਸਕੇ।

ਪੰਜਾਬ ਭਵਨ ਵਿਖੇ ਹੋਈ ਇਸ ਮੀਟਿੰਗ ਦੌਰਾਨ ਆਈ.ਏ.ਐਸ ਅਧਿਕਾਰੀ ਕ੍ਰਿਸ਼ਨ ਕੁਮਾਰ ਨੂੰ ਉਨ੍ਹਾਂ ਵੱਲੋਂ ਵਿੱਤੀ ਕਮਿਸ਼ਨਰ ਕਰ ਵਜੋਂ ਬੇਮਿਸਾਲ ਸੇਵਾਵਾਂ ਨਿਭਾਉਣ ਲਈ ਸਨਮਾਨਿਤ ਵੀ ਕੀਤਾ ਗਿਆ। ਉਹਨਾਂ ਕਿਹਾ ਕਿ ਇਹ ਸਨਮਾਨ ਮਹੱਤਵਪੂਰਨ ਮੀਲ ਪੱਥਰ ਹਾਸਲ ਕਰਨ ਲਈ ਸੂਬੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਲਗਨ ਅਤੇ ਮਿਹਨਤ ਦਾ ਪ੍ਰਮਾਣ ਹੈ। ਵਿੱਤ ਮੰਤਰੀ ਨੇ ਪਿਛਲੇ ਮਹੀਨੇ ਦੌਰਾਨ ਜੀ.ਐਸ.ਟੀ ਕੁਲੈਕਸ਼ਨ ਵਿੱਚ 62.93 ਪ੍ਰਤੀਸ਼ਤ ਦੀ ਸ਼ਾਨਦਾਰ ਵਾਧਾ ਦਰ ਹਾਸਿਲ ਕਰਨ ਦਾ ਸਿਹਰਾ ਕ੍ਰਿਸ਼ਨ ਕੁਮਾਰ ਅਤੇ ਉਨ੍ਹਾਂ ਦੀ ਟੀਮ ਸਿਰ ਬੰਨ੍ਹਿਆ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਦੇ ਨਤੀਜੇ ਵਜੋਂ ਇਸ ਸਾਲ ਨਵੰਬਰ ਵਿੱਚ 2,477.37 ਕਰੋੜ ਰੁਪਏ ਦਾ ਰਿਕਾਰਡ ਸ਼ੁੱਧ ਜੀਐਸਟੀ ਕੁਲੈਕਸ਼ਨ ਹੋਇਆ ਹੈ।

ਇਸ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ ਨੇ ਪ੍ਰਬੰਧਕੀ ਸਕੱਤਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਖੇਤਰਾਂ ਬਾਰੇ ਚਰਚਾ ਕੀਤੀ, ਜਿੱਥੇ ਪੂੰਜੀ ਸਿਰਜਣ ਅਤੇ ਮਾਲੀਆ ਪੈਦਾ ਕਰਨ ਲਈ ਯਤਨ ਕੀਤੇ ਜਾ ਸਕਦੇ ਹਨ। ਉਨ੍ਹਾਂ ਖ਼ਾਸ ਕਰਕੇ ਸਿੱਖਿਆ ਅਤੇ ਸੜਕੀ ਨੈੱਟਵਰਕ ਦੇ ਖੇਤਰਾਂ ਸਣੇ ਹੋਰਨਾਂ ਵਿਕਾਸ ਫੰਡਾਂ ਦੀ ਕੁਸ਼ਲਤਾ ਨਾਲ ਵਰਤੋਂ ਕਰਨ ਲਈ ਉਪਰਾਲੇ ਕਰਨ ਦਾ ਸੁਝਾਅ ਵੀ ਦਿੱਤਾ।

 

Continue Reading

Chandigarh

ਪੀ ਜੀ ਆਈ ਦੀ ਨਵੀਂ ਓ ਪੀ ਡੀ ਸਾਹਮਣੇ ਮਾਸਿਕ ਲੰਗਰ ਲਗਾਇਆ

Published

on

By

 

 

ਚੰਡੀਗੜ੍ਹ, 27 ਫਰਵਰੀ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਪੀ.ਜੀ.ਆਈ. ਚੰਡੀਗੜ੍ਹ ਦੀ ਨਵੀਂ ਓ.ਪੀ.ਡੀ. ਦੇ ਗੇਟ ਨੰਬਰ 4 ਦੇ ਸਾਹਮਣੇ ਮਾਸਿਕ ਲੰਗਰ ਲਗਾਇਆ।

ਇਸ ਸੰਬੰਧੀ ਜਾਣਕਾਰੀ ਦਿੰਦਿਆ ਬ੍ਰਿਜਮੋਹਨ ਜੋਸ਼ੀ ਨੇ ਦੱਸਿਆ ਕਿ ਮਹਾਸ਼ਿਵਰਾਤਰੀ ਤਿਉਹਾਰ ਤੋਂ ਬਾਅਦ ਕਮੇਟੀ ਵਲੋਂ ਲੰਗਰ ਸੇਵਾ ਕੀਤੀ ਗਈ ਜਿਸ ਦੌਰਾਨ ਕੜ੍ਹੀ, ਚਾਵਲ, ਚਪਾਤੀ, ਹਲਵਾ ਅਤੇ ਬਰੇਡ ਦਾ ਲੰਗਰ ਵਰਤਾਇਤਆ ਗਿਆ।

ਉਹਨਾਂ ਦੱਸਿਆ ਕਿ ਲੰਗਰ ਸੇਵਾ ਵਿੱਚ ਟਰਾਈਸਿਟੀ ਤੋਂ ਵੱਖ ਵੱਖ ਸਥਾਨਾਂ ਦੇ ਭਗਤਾਂ ਦਾ ਸਹਿਯੋਗ ਲਗਾਤਾਰ ਜਾਰੀ ਹੈ ਅਤੇ ਚਪਾਤੀਆਂ ਦੀ ਸੇਵਾ ਭਗਤਾਂ ਨੇ ਆਪਣੇ ਘਰਾਂ ਤੋਂ ਬਣਾ ਕੇ ਕੀਤੀ।

ਲੰਗਰ ਸੇਵਾ ਵਿੱਚ ਅਨੀਤਾ ਜੋਸ਼ੀ, ਕੁਸੁਮ ਮਰਵਾਹਾ, ਸਰੋਜ ਬੱਬਰ, ਰਾਜ ਸਰੀਨ, ਸਨੇਹ ਲਤਾ ਗਰਗ, ਮੀਨੂ ਸ਼ਰਮਾ, ਸ਼ੀਤਲ ਸ਼ਰਮਾ, ਪੂਰਨਿਮਾ ਸ਼ਰਮਾ, ਲਕਸ਼ਮੀ ਸ਼ਰਮਾ, ਤ੍ਰਿਪਤਾ ਸ਼ਰਮਾ, ਨਿਰਮਲਾ ਦੇਵੀ, ਸੀਤਾ ਦੇਵੀ, ਸ਼ੀਸ਼ਪਾਲ ਗਰਗ, ਸਤੀਸ਼ ਕੁਮਾਰ, ਪੰਕਜ ਕੁਮਾਰ ਨੇ ਸਹਿਯੋਗ ਦਿੱਤਾ।

Continue Reading

Chandigarh

ਵਿਦਿਆਰਥੀਆਂ ਦੇ ਵੱਖ ਵੱਖ ਮੁਕਾਬਲੇ ਕਰਵਾਏ

Published

on

By

 

ਚੰਡੀਗੜ੍ਹ, 27 ਫਰਵਰੀ (ਆਰਪੀ ਵਾਲੀਆ) ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ 37 ਡੀ ਵਿੱਚ ਬੇਟੀ ਬਚਾਓ ਬੇਟੀ ਪੜ੍ਹਾਓ ਪ੍ਰੋਗਰਾਮ ਦੇ ਅਧੀਨ ਡਰਾਇੰਗ, ਪੇਂਟਿੰਗ, ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ। ਇਸਦੇ ਨਾਲ ਹੀ ਪੌਦੇ ਲਗਾਉਣ ਅਤੇ ਸਫ਼ਾਈ ਅਭਿਆਨ ਆਦਿ ਗਤੀਵਿਧੀਆਂ ਕਰਵਾਈਆਂ ਗਈਆਂ।

ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਆਸ਼ਾ ਰਾਣੀ ਨੇ ਦੱਸਿਆ ਕਿ ਸਕੂਲ ਦੇ ਸਕਾਊਟ ਅਤੇ ਗਾਈਡ ਵਿਦਿਆਰਥੀਆਂ ਨੇ ਇਹਨਾਂ ਗਤੀਵਿਧੀਆਂ ਵਿੱਚ ਯੋਗਦਾਨ ਪਾਇਆ। ਇਸ ਮੌਕੇ ਅਧਿਆਪਕਾ ਮਧੂ ਵੱਲੋਂ ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦੀਆਂ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।

 

Continue Reading

Chandigarh

ਪੰਜਾਬੀ ਨੂੰ ਖੇਤਰੀ ਭਾਸ਼ਾਵਾਂ ਦੀ ਸੂਚੀ ਵਿੱਚੋਂ ਬਾਹਰ ਕੱਢਣ ਦਾ ਮਾਮਲਾ

Published

on

By

 

ਕੇਂਦਰ ਦਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਵਿਰੋਧੀ ਚਿਹਰਾ ਬੇਨਕਾਬ ਹੋਇਆ: ਹਰਜੋਤ ਬੈਂਸ

ਚੰਡੀਗੜ੍ਹ, 26 ਫਰਵਰੀ (ਸ.ਬ.) ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਪੰਜਾਬੀ ਨੂੰ ਖੇਤਰੀ ਭਾਸ਼ਾਵਾਂ ਦੀ ਸੂਚੀ ਵਿੱਚੋਂ ਬਾਹਰ ਕੱਢੇ ਜਾਣ ਨਾਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਵਿਰੋਧੀ ਚਿਹਰਾ ਇੱਕ ਵਾਰ ਫੇਰ ਬੇਨਕਾਬ ਹੋ ਗਿਆ ਹੈ।

ਐਕਸ ਤੇ ਪਾਈ ਇਕ ਪੋਸਟ ਵਿੱਚ ਸz. ਬੈਂਸ ਨੇ ਕਿਹਾ ਕਿ ਸੀ ਬੀ ਐੱਸ ਈ ਵੱਲੋਂ 10ਵੀਂ ਜਮਾਤ ਲਈ ਇਮਤਿਹਾਨ ਦੇ ਨਵੇਂ ਪੈਟਰਨ ਵਿੱਚ ਪੰਜਾਬੀ ਨੂੰ ਬਿਲਕੁਲ ਅਣਗੌਲਿਆ ਕੀਤਾ ਗਿਆ ਹੈ। ਇਹ ਦੇਸ਼ ਦੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ ਹੈ। ਉਹਨਾਂ ਕਿਹਾ ਕਿ ਉਹ ਇਸ ਕਦਮ ਦਾ ਪੁਰਜ਼ੋਰ ਵਿਰੋਧ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕਰਦੇ ਹਨ ਕਿ ਪੰਜਾਬੀ ਦਾ ਬਣਦਾ ਸਥਾਨ ਤੇ ਸਨਮਾਨ ਤੁਰੰਤ ਬਹਾਲ ਕੀਤਾ ਜਾਵੇ।

 

ਅਗਲੇ ਸਾਲ ਦੋ ਬੋਰਡ ਪ੍ਰੀਖਿਆ ਸਕੀਮ ਵਿੱਚ ਪੰਜਾਬੀ ਭਾਸ਼ਾ ਨੂੰ

ਖੇਤਰੀ ਭਾਸ਼ਾ ਵਜੋਂ ਕੀਤਾ ਜਾਵੇਗਾ ਸ਼ਾਮਲ : ਸੀ ਬੀ ਐਸ ਈ

ਚੰਡੀਗੜ੍ਹ, 26 ਫਰਵਰੀ (ਸ.ਬ.) ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਦੀ ਨਵੀਂ ਸਿੱਖਿਆ ਨੀਤੀ ਅਨੁਸਾਰ ਸਾਲ ਵਿੱਚ ਦੋ ਵਾਰ ਬੋਰਡ ਪ੍ਰੀਖਿਆ ਦੇ ਫਾਰਮੈਟ ਦੇ ਡਰਾਫ਼ਟ ਪਲਾਨ ਵਿੱਚੋਂ ਪੰਜਾਬੀ ਭਾਸ਼ਾ ਨੂੰ ਹਟਾਉਣ ਦੀ ਸਖ਼ਤ ਆਲੋਚਨਾ ਕੀਤੇ ਜਾਣ ਤੋਂ ਬਾਅਦ ਇਸ ਸੰਬੰਧੀ ਸਪੱਸ਼ਟੀਕਰਨ ਜਾਰੀ ਕਰਦਿਆਂ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਨੇ ਕਿਹਾ ਹੈ ਕਿ ਅਗਲੇ ਸਾਲ ਯੋਜਨਾ ਦੇ ਨਵੇਂ ਖਰੜੇ ਵਿੱਚ ਪੰਜਾਬੀ ਭਾਸ਼ਾ ਨੂੰ ਜੋੜਿਆ ਜਾਵੇਗਾ ਜਿਸਦਾ ਉਦੇਸ਼ ਸਾਲ ਵਿੱਚ ਦੋ ਵਾਰ ਬੋਰਡ ਪ੍ਰੀਖਿਆਵਾਂ ਕਰਵਾਉਣਾ ਹੈ। ਜਿਸ ਵਿੱਚ ਖੇਤਰੀ ਅਤੇ ਵਿਦੇਸ਼ੀ ਭਾਸ਼ਾ ਨੂੰ ਮੁੱਖ ਰੱਖਿਆ ਜਾਵੇਗਾ।

ਸੀ ਬੀ ਐਸ ਈ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਅੱਜ ਪੇਸ਼ ਕੀਤੇ ਗਏ ਵਿਸ਼ਿਆਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਹ ਸੂਚੀ ਸੰਕੇਤਕ ਹੈ। ਅਗਲੇ ਸਾਲ ਪੰਜਾਬੀ ਭਾਸ਼ਾ ਦੀ ਪ੍ਰੀਖਿਆ ਹੋਵੇਗੀ।

ਸੀਬੀਐਸਈ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਵਿੱਚ ਰਾਏ, ਉਰੁੰਗ, ਤਮੰਗ, ਸ਼ੇਰਪਾ, ਸੰਸਕ੍ਰਿਤ, ਉਰਦੂ, ਮਰਾਠੀ, ਗੁਜਰਾਤੀ, ਮਨੀਪੁਰੀ, ਤਿੱਬਤੀ, ਭੋਟੀ, ਤੇਲਗੂ, ਬੋਡੋ, ਤੰਗਖੁਲ, ਭੂਟੀਆ, ਕਸ਼ਮੀਰੀ, ਮਿਜ਼ੋ ਅਤੇ ਥਾਈ ਸ਼ਾਮਲ ਹਨ ਪਰ ਪੰਜਾਬੀ ਨੂੰ ਖੇਤਰੀ ਭਾਸ਼ਾਵਾਂ ਦੀ ਸੂਚੀ ਵਿੱਚੋਂ ਹਟਾ ਦਿੱਤਾ ਗਿਆ ਹੈ।

 

Continue Reading

Trending