Connect with us

Mohali

ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਮਨਾਇਆ

Published

on

 

ਏ. ਡੀ. ਸੀ. ਵਿਰਾਜ ਸ਼ਿਆਮਕਰਨ ਤਿੜਕੇ ਅਤੇ ਏ.ਡੀ.ਸੀ. ਸੋਨਮ ਚੌਧਰੀ ਨੂੰ ਟੋਕਨ ਫਲੈਗ ਲਗਾ ਕੇ ਕੀਤੀ ਗਈ ਫੰਡ ਇਕੱਤਰ ਰਸਮ ਦੀ ਸ਼ੁਰੂਆਤ

ਐਸ ਏ ਐਸ ਨਗਰ, 5 ਦਸੰਬਰ (ਸ.ਬ.) ਰੱਖਿਆ ਸੈਨਾਵਾਂ ਵਲੋਂ ਦੇਸ਼ ਦੀ ਰਾਖੀ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਅੱਜ ਇੱਥੇ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ। ਇਸ ਦਿਨ ਸਮੂਹ ਦੇਸ਼ਵਾਸੀ ਵੱਖ-ਵੱਖ ਲੜਾਈਆਂ/ ਓਪਰੇਸ਼ਨਾਂ ਦੌਰਾਨ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਅਤੇ ਜਖਮੀ ਹੋਏ ਸਾਬਕਾ ਸੈਨਿਕਾਂ ਦੀ ਮੱਦਦ ਲਈ ਦਿਲ ਖੋਲ੍ਹ ਕੇ ਦਾਨ ਦਿੰਦੇ ਹਨ। ਇਸ ਦਿਨ ਤੇ ਇਕੱਤਰ ਹੋਈ ਰਾਸ਼ੀ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਰਤੀ ਜਾਂਦੀ ਹੈ।

ਹਥਿਆਰਬੰਦ ਸੈਨਾਵਾਂ ਝੰਡਾ ਸਿਵਸ ਫੰਡ ਇੱਕਤਰ ਕਰਨ ਦੀ ਸ਼ੁਰੂਆਤ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਅਤੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਮ ਚੌਧਰੀ ਨੂੰ ਟੋਕਨ ਫਲੈਗ ਲਗਾ ਕੇ ਸ਼ੁਰੂ ਕੀਤੀ ਗਈ ਅਤੇ ਉਹਨਾਂ ਵਲੋਂ ਫਲੈਗ ਡੇਅ ਫੰਡ ਲਈ ਦਿਲ ਖੋਲ੍ਹ ਕੇ ਦਾਨ ਦਿੱਤਾ ਗਿਆ।

ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਐਸ. ਏ. ਐਸ. ਨਗਰ ਦਵਿੰਦਰ ਸਿੰਘ ਢਿੱਲੋਂ ਗਰੁੱਪ ਕੈਪਟਨ (ਰਿਟਾ.) ਅਤੇ ਸੁਪਰਡੰਟ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਰਾਕੇਸ਼ ਕੁਮਾਰ ਸ਼ਰਮਾ ਅਤੇ ਸਟਾਫ, ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਅਤੇ ਤਕਨਾਲੋਜੀ ਦੇ ਸਟਾਫ ਵਲੋਂ ਆਮ ਜਨਤਾ ਨੂੰ ਟੋਕਨ ਫਲੈਗ ਲਗਾਏ ਗਏ ਅਤੇ ਲੋਕਾਂ ਨੇ ਵੀ ਖੁੱਲ੍ਹ ਦਿਲੀ ਨਾਲ ਦਾਨ ਦਿੱਤਾ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending