Connect with us

Chandigarh

ਹਰਿਆਣਾ ਪੁਲੀਸ ਵੱਲੋਂ ਕਿਸਾਨਾਂ ਤੇ ਅੱਥਰੂ ਗੈਸ ਦੇ ਗੋਲੇ ਦਾਗ਼ਣ ਦੀ ਬਾਜਵਾ ਵੱਲੋਂ ਨਿਖੇਧੀ

Published

on

 

ਚੰਡੀਗੜ੍ਹ, 6 ਦਸੰਬਰ (ਸ.ਬ.) ਪੰਜਾਬ ਵਿਧਾਨਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਦਿੱਲੀ ਵੱਲ ਮਾਰਚ ਕਰਨ ਤੋਂ ਰੋਕਣ ਲਈ ਬਹੁਤ ਜ਼ਿਆਦਾ ਪੁਲੀਸ ਬਲ ਦੀ ਵਰਤੋਂ ਕਰਨ ਅਤੇ ਅੱਥਰੂ ਗੈਸ ਦੇ ਗੋਲੇ ਚਲਾਉਣ ਲਈ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਦੀ ਨਿਖੇਧੀ ਕਰਦਿਆ ਕਿਹਾ ਹੈ ਕਿ ਪਿਛਲੀ ਮੋਹਨ ਲਾਲ ਖੱਟਰ ਸਰਕਾਰ ਦੇ ਨਕਸ਼ੇ ਕਦਮਾਂ ਤੇ ਚੱਲਦਿਆਂ ਨਾਇਬ ਸਿੰਘ ਸੈਣੀ ਦੀ ਅਗਵਾਈ ਵਾਲੀ ਜ਼ਾਲਮ ਹਰਿਆਣਾ ਸਰਕਾਰ ਕਿਸਾਨਾਂ ਦੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਨੂੰ ਦਬਾਉਣ ਤੇ ਤੁਲੀ ਹੋਈ ਹੈ, ਜੋ ਕਿ ਬਹੁਤ ਹੀ ਗੈਰ-ਲੋਕਤੰਤਰੀ ਕਦਮ ਹੈ।

ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਕਿਸਾਨ ਉਨ੍ਹਾਂ ਦੇ ਸੂਬੇ ਵਿੱਚ ਵਿਰੋਧ ਪ੍ਰਦਰਸ਼ਨ ਨਹੀਂ ਕਰ ਰਹੇ ਹਨ। ਉਹ ਦਿੱਲੀ ਤੱਕ ਪਹੁੰਚਣ ਲਈ ਹਰਿਆਣਾ ਨੂੰ ਇੱਕ ਰਸਤੇ ਵਜੋਂ ਵਰਤ ਰਹੇ ਹਨ। ਬਾਜਵਾ ਨੇ ਕਿਹਾ ਕਿ ਸਾਰੇ ਹੈਰਾਨ ਹਨ ਕਿ ਹਰਿਆਣਾ ਸਰਕਾਰ ਇਸ ਤੋਂ ਪਰੇਸ਼ਾਨ ਕਿਉਂ ਹੈ। ਬਾਜਵਾ ਨੇ ਕਿਹਾ ਕਿ ਹਰ ਭਾਰਤੀ ਨਾਗਰਿਕ ਨੂੰ ਆਪਣੀ ਰਾਜਧਾਨੀ ਵਿੱਚ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨ ਅਤੇ ਆਪਣੀ ਆਵਾਜ਼ ਸੁਣਾਉਣ ਦਾ ਅਧਿਕਾਰ ਹੈ। ਇਸ ਦੌਰਾਨ ਹਰਿਆਣਾ ਦੀ ਤਾਨਾਸ਼ਾਹੀ ਭਾਜਪਾ ਸਰਕਾਰ ਨੇ ਜੋ ਕੀਤਾ ਹੈ, ਉਹ ਬਹੁਤ ਮੰਦਭਾਗਾ ਅਤੇ ਨਿੰਦਣਯੋਗ ਹੈ। ਬਾਜਵਾ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਰੂਪ ਦੇਣ ਦਾ ਲਾਭ ਸਿਰਫ਼ ਪੰਜਾਬੀ ਕਿਸਾਨਾਂ ਨੂੰ ਹੀ ਨਹੀਂ ਮਿਲੇਗਾ, ਸਗੋਂ ਹਰਿਆਣਾ ਸਮੇਤ ਪੂਰੇ ਦੇਸ਼ ਦੇ ਕਿਸਾਨਾਂ ਨੂੰ ਰਾਹਤ ਦਾ ਸਾਹ ਮਿਲੇਗਾ।

ਇੱਥੇ ਜ਼ਿਕਰਯੋਗ ਹੈ ਕਿ ਪੰਜਾਬ ਦੇ 101 ਕਿਸਾਨਾਂ ਦੇ ਸਮੂਹ ਮਰਜੀਵੜਾ ਜਥੇ ਨੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਕਾਨੂੰਨੀ ਰੂਪ ਦੇਣ ਸਮੇਤ ਆਪਣੀਆਂ ਜਾਇਜ਼ ਮੰਗਾਂ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੇ ਦਬਾਅ ਬਣਾਉਣ ਲਈ ਅੱਜ ਦਿੱਲੀ ਵੱਲ ਪੈਦਲ ਮਾਰਚ ਸ਼ੁਰੂ ਕੀਤਾ। ਉਨ੍ਹਾਂ ਨੂੰ ਇੱਕ ਵਾਰ ਫਿਰ ਸ਼ੰਭੂ ਬਾਰਡਰ ਤੇ ਹਰਿਆਣਾ ਪੁਲੀਸ ਦੀ ਬੇਰਹਿਮੀ ਦਾ ਸਾਹਮਣਾ ਕਰਨਾ ਪਿਆ। ਹਰਿਆਣਾ ਸਰਕਾਰ ਵੱਲੋਂ ਕਲ ਤੋਂ ਹੀ ਸਾਰੇ ਨਾਜ਼ੁਕ ਸਥਾਨਾਂ ਤੇ ਭਾਰੀ ਪੁਲੀਸ ਤਾਇਨਾਤ ਕੀਤੀ ਗਈ ਹੈ। ਦਿੱਲੀ ਵੱਲ ਮਾਰਚ ਸ਼ੁਰੂ ਕਰਨ ਵਾਲੇ ਕਿਸਾਨਾਂ ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਹਨ। ਬਾਜਵਾ ਨੇ ਕਿਹਾ ਕਿ ਹਰਿਆਣਾ ਪੁਲੀਸ ਦੀ ਇਸ ਵਹਿਸ਼ੀ ਕਾਰਵਾਈ ਵਿੱਚ ਕਈ ਕਿਸਾਨ ਜ਼ਖਮੀ ਹੋਏ ਹਨ।

 

Continue Reading

Chandigarh

ਪੰਜਾਬੀ ਨੂੰ ਖੇਤਰੀ ਭਾਸ਼ਾਵਾਂ ਦੀ ਸੂਚੀ ਵਿੱਚੋਂ ਬਾਹਰ ਕੱਢਣ ਦਾ ਮਾਮਲਾ

Published

on

By

 

ਕੇਂਦਰ ਦਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਵਿਰੋਧੀ ਚਿਹਰਾ ਬੇਨਕਾਬ ਹੋਇਆ: ਹਰਜੋਤ ਬੈਂਸ

ਚੰਡੀਗੜ੍ਹ, 26 ਫਰਵਰੀ (ਸ.ਬ.) ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਪੰਜਾਬੀ ਨੂੰ ਖੇਤਰੀ ਭਾਸ਼ਾਵਾਂ ਦੀ ਸੂਚੀ ਵਿੱਚੋਂ ਬਾਹਰ ਕੱਢੇ ਜਾਣ ਨਾਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਵਿਰੋਧੀ ਚਿਹਰਾ ਇੱਕ ਵਾਰ ਫੇਰ ਬੇਨਕਾਬ ਹੋ ਗਿਆ ਹੈ।

ਐਕਸ ਤੇ ਪਾਈ ਇਕ ਪੋਸਟ ਵਿੱਚ ਸz. ਬੈਂਸ ਨੇ ਕਿਹਾ ਕਿ ਸੀ ਬੀ ਐੱਸ ਈ ਵੱਲੋਂ 10ਵੀਂ ਜਮਾਤ ਲਈ ਇਮਤਿਹਾਨ ਦੇ ਨਵੇਂ ਪੈਟਰਨ ਵਿੱਚ ਪੰਜਾਬੀ ਨੂੰ ਬਿਲਕੁਲ ਅਣਗੌਲਿਆ ਕੀਤਾ ਗਿਆ ਹੈ। ਇਹ ਦੇਸ਼ ਦੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ ਹੈ। ਉਹਨਾਂ ਕਿਹਾ ਕਿ ਉਹ ਇਸ ਕਦਮ ਦਾ ਪੁਰਜ਼ੋਰ ਵਿਰੋਧ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕਰਦੇ ਹਨ ਕਿ ਪੰਜਾਬੀ ਦਾ ਬਣਦਾ ਸਥਾਨ ਤੇ ਸਨਮਾਨ ਤੁਰੰਤ ਬਹਾਲ ਕੀਤਾ ਜਾਵੇ।

 

ਅਗਲੇ ਸਾਲ ਦੋ ਬੋਰਡ ਪ੍ਰੀਖਿਆ ਸਕੀਮ ਵਿੱਚ ਪੰਜਾਬੀ ਭਾਸ਼ਾ ਨੂੰ

ਖੇਤਰੀ ਭਾਸ਼ਾ ਵਜੋਂ ਕੀਤਾ ਜਾਵੇਗਾ ਸ਼ਾਮਲ : ਸੀ ਬੀ ਐਸ ਈ

ਚੰਡੀਗੜ੍ਹ, 26 ਫਰਵਰੀ (ਸ.ਬ.) ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਦੀ ਨਵੀਂ ਸਿੱਖਿਆ ਨੀਤੀ ਅਨੁਸਾਰ ਸਾਲ ਵਿੱਚ ਦੋ ਵਾਰ ਬੋਰਡ ਪ੍ਰੀਖਿਆ ਦੇ ਫਾਰਮੈਟ ਦੇ ਡਰਾਫ਼ਟ ਪਲਾਨ ਵਿੱਚੋਂ ਪੰਜਾਬੀ ਭਾਸ਼ਾ ਨੂੰ ਹਟਾਉਣ ਦੀ ਸਖ਼ਤ ਆਲੋਚਨਾ ਕੀਤੇ ਜਾਣ ਤੋਂ ਬਾਅਦ ਇਸ ਸੰਬੰਧੀ ਸਪੱਸ਼ਟੀਕਰਨ ਜਾਰੀ ਕਰਦਿਆਂ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਨੇ ਕਿਹਾ ਹੈ ਕਿ ਅਗਲੇ ਸਾਲ ਯੋਜਨਾ ਦੇ ਨਵੇਂ ਖਰੜੇ ਵਿੱਚ ਪੰਜਾਬੀ ਭਾਸ਼ਾ ਨੂੰ ਜੋੜਿਆ ਜਾਵੇਗਾ ਜਿਸਦਾ ਉਦੇਸ਼ ਸਾਲ ਵਿੱਚ ਦੋ ਵਾਰ ਬੋਰਡ ਪ੍ਰੀਖਿਆਵਾਂ ਕਰਵਾਉਣਾ ਹੈ। ਜਿਸ ਵਿੱਚ ਖੇਤਰੀ ਅਤੇ ਵਿਦੇਸ਼ੀ ਭਾਸ਼ਾ ਨੂੰ ਮੁੱਖ ਰੱਖਿਆ ਜਾਵੇਗਾ।

ਸੀ ਬੀ ਐਸ ਈ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਅੱਜ ਪੇਸ਼ ਕੀਤੇ ਗਏ ਵਿਸ਼ਿਆਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਹ ਸੂਚੀ ਸੰਕੇਤਕ ਹੈ। ਅਗਲੇ ਸਾਲ ਪੰਜਾਬੀ ਭਾਸ਼ਾ ਦੀ ਪ੍ਰੀਖਿਆ ਹੋਵੇਗੀ।

ਸੀਬੀਐਸਈ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਵਿੱਚ ਰਾਏ, ਉਰੁੰਗ, ਤਮੰਗ, ਸ਼ੇਰਪਾ, ਸੰਸਕ੍ਰਿਤ, ਉਰਦੂ, ਮਰਾਠੀ, ਗੁਜਰਾਤੀ, ਮਨੀਪੁਰੀ, ਤਿੱਬਤੀ, ਭੋਟੀ, ਤੇਲਗੂ, ਬੋਡੋ, ਤੰਗਖੁਲ, ਭੂਟੀਆ, ਕਸ਼ਮੀਰੀ, ਮਿਜ਼ੋ ਅਤੇ ਥਾਈ ਸ਼ਾਮਲ ਹਨ ਪਰ ਪੰਜਾਬੀ ਨੂੰ ਖੇਤਰੀ ਭਾਸ਼ਾਵਾਂ ਦੀ ਸੂਚੀ ਵਿੱਚੋਂ ਹਟਾ ਦਿੱਤਾ ਗਿਆ ਹੈ।

 

Continue Reading

Chandigarh

ਪੰਜਾਬ ਦੀ ਕਿਸਾਨੀ ਅਤੇ ਸੂਬੇ ਦੇ ਵਪਾਰ ਨੂੰ ਤਬਾਹ ਕਰਨਾ ਚਾਹੁੰਦੀ ਹੈ ਭਾਜਪਾ ਸਰਕਾਰ : ਆਪ

Published

on

By

 

ਚੰਡੀਗੜ੍ਹ, 26 ਫਰਵਰੀ (ਸ.ਬ.) ਆਮ ਆਦਮੀ ਪਾਰਟੀ (ਆਪ) ਨੇ ਹਰਿਆਣਾ-ਪੰਜਾਬ ਬਾਰਡਰ ਹਾਈਵੇਅ ਦੇ ਬੰਦ ਹੋਣ ਕਾਰਨ ਪੰਜਾਬ ਦੇ ਉਦਯੋਗ ਅਤੇ ਕਾਰੋਬਾਰ ਨੂੰ ਹੋ ਰਹੇ ਨੁਕਸਾਨ ਦਾ ਮੁੱਦਾ ਚੁੱਕਦਿਆਂ ਕਿਹਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਨਾ ਸਿਰਫ਼ ਪੰਜਾਬ ਦੇ ਕਿਸਾਨਾਂ ਨੂੰ ਤਬਾਹ ਕਰਨਾ ਚਾਹੁੰਦੀ ਹੈ ਸਗੋਂ ਇੱਥੋਂ ਦੇ ਕਾਰੋਬਾਰ ਨੂੰ ਵੀ ਬਰਬਾਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿਖੇ ਪਾਰਟੀ ਦੇ ਬੁਲਾਰੇ ਨੀਲ ਗਰਗ ਅਤੇ ਆਪ ਆਗੂ ਪ੍ਰਣਬ ਧਵਨ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਬਾਰਡਰ ਬੰਦ ਹੋਣ ਕਾਰਨ ਪੰਜਾਬ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਭਾਰੀ ਆਰਥਿਕ ਨੁਕਸਾਨ ਹੋ ਰਿਹਾ ਹੈ।

ਉਹਨਾਂ ਕਿਹਾ ਕਿ ਇਹ ਸਥਿਤੀ ਇਸ ਲਈ ਪੈਦਾ ਹੋਈ ਹੈ ਕਿਉਂਕਿ ਪੰਜਾਬ ਦੇ ਕਿਸਾਨ ਪਿਛਲੇ ਇਕ ਸਾਲ ਤੋਂ ਲਗਾਤਾਰ ਸਰਹੱਦ ਤੇ ਬੈਠੇ ਹਨ ਪਰ ਕੇਂਦਰ ਦੀ ਭਾਜਪਾ ਸਰਕਾਰ ਉਨ੍ਹਾਂ ਦੀ ਬਿਲਕੁਲ ਵੀ ਸੁਣਵਾਈ ਨਹੀਂ ਕਰ ਰਹੀ। ਭਾਜਪਾ ਚਾਹੁੰਦੀ ਹੈ ਕਿ ਪੰਜਾਬੀ ਹੀ ਪੰਜਾਬੀਆਂ ਦੇ ਖਿਲਾਫ ਖੜ੍ਹਾ ਹੋ ਜਾਵੇ ਤਾਂ ਜੋ ਅੰਦੋਲਨ ਕਮਜ਼ੋਰ ਹੋ ਕੇ ਆਪਣੇ ਆਪ ਖਤਮ ਹੋ ਜਾਵੇ। ਸਮੂਹ ਕਿਸਾਨ ਜਥੇਬੰਦੀਆਂ ਅਤੇ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਸਾਂਝੇ ਤੌਰ ਤੇ ਇਸ ਮਸਲੇ ਦਾ ਹੱਲ ਲੱਭਣ ਅਤੇ ਅੰਦੋਲਨ ਦੀ ਰੂਪ-ਰੇਖਾ ਇਸ ਤਰ੍ਹਾਂ ਤਿਆਰ ਕਰਨ ਕਿ ਅੰਦੋਲਨ ਹੋਰ ਮਜਬੂਤ ਹੋ ਜਾਵੇ ਅਤੇ ਪੰਜਾਬ ਦੇ ਵਪਾਰੀਆਂ ਅਤੇ ਵਪਾਰੀਆਂ ਦਾ ਨੁਕਸਾਨ ਵੀ ਨਾ ਹੋਵੇ।

ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੀ ਇੰਡਸਟਰੀ ਨੂੰ ਨੁਕਸਾਨ ਹੁੰਦਾ ਹੈ ਤਾਂ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਜਾਣਗੇ ਅਤੇ ਸਰਕਾਰ ਦੇ ਮਾਲੀਏ ਤੇ ਵੀ ਡੂੰਘਾ ਅਸਰ ਪਵੇਗਾ ਕਿਉਂਕਿ ਸਰਕਾਰ ਨੂੰ ਉਦਯੋਗਾਂ ਤੋਂ ਬਹੁਤ ਸਾਰਾ ਟੈਕਸ ਮਿਲਦਾ ਹੈ, ਜਿਸ ਦੀ ਵਰਤੋਂ ਸੂਬੇ ਦੇ ਵਿਕਾਸ ਅਤੇ ਲੋਕ ਭਲਾਈ ਲਈ ਕੀਤੀ ਜਾਂਦੀ ਹੈ।

ਉਨ੍ਹਾਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਨੂੰ ਜਲਦੀ ਹੱਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀ ਕਾਨੂੰਨ ਨੂੰ ਵਾਪਸ ਲੈਂਦਿਆਂ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਣ ਦਾ ਵਾਅਦਾ ਕੀਤਾ ਸੀ, ਇਸ ਲਈ ਉਨ੍ਹਾਂ ਨੂੰ ਆਪਣਾ ਵਾਅਦਾ ਨਿਭਾਉਣਾ ਚਾਹੀਦਾ ਹੈ।

Continue Reading

Chandigarh

ਪੁਲੀਸ ਪਬਲਿਕ ਸਕੂਲ ਸੈਕਟਰ 48-ਡੀ ਦਾ ਸਲਾਨਾ ਸਮਾਗਮ ਆਯੋਜਿਤ

Published

on

By

 

 

ਚੰਡੀਗੜ੍ਹ, 26 ਫਰਵਰੀ (ਸ.ਬ.) ਪੁਲੀਸ ਪਬਲਿਕ ਸਕੂਲ ਸੈਕਟਰ 48-ਡੀ ਚੰਡੀਗੜ੍ਹ ਵਲੋਂ ਸਾਲਾਨਾ ਸਮਾਰੋਹ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਸ੍ਰੀ ਪਰਮਪਾਲ ਸਿੰਘ ਪੀ. ਪੀ. ਐਸ ਕਮਾਡੈਂਟ ਚੌਥੀ ਕਮਾਂਡੋ ਬਟਾਲੀਅਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਸਮਾਗਮ ਮੌਕੇ ਡੀ. ਐਸ. ਪੀ. ਸ੍ਰੀ ਸਮਰਪਾਲ ਸਿੰਘ ਅਤੇ ਪ੍ਰਿੰਸੀਪਲ ਸ੍ਰੀਮਤੀ ਸਰਬਜੀਤ ਕੌਰ ਨੇ ਮੁੱਖ ਮਹਿਮਾਨ ਨੂੰ ਜੀ ਆਇਆ ਆਖਿਆ। ਪ੍ਰੋਗਰਾਮ ਦੀ ਸ਼ੁਰੂਆਤ ਧਾਰਮਿਕ ਪ੍ਰਾਥਨਾ ਦੇ ਨਾਲ ਕੀਤੀ ਗਈ ਜਿਸ ਤੋਂ ਬਾਅਦ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਦੌਰਾਨ ਪ੍ਰੇਰਨਾਦਾਇਕ ਸੰਦੇਸ਼ ਵੀ ਦਿੱਤੇ ਗਏ।

ਇਸ ਮੌਕੇ ਮੁੱਖ ਮਹਿਮਾਨ ਵਲੋਂ ਬੱਚਿਆਂ ਦੀ ਪੇਸ਼ਕਾਰੀ ਤੇ ਖੁਸ਼ ਹੋ ਕੇ ਬੱਚਿਆਂ ਨੂੰ 15,000/-ਰੁਪਏ ਨਗਦ ਇਨਾਮ ਤੇ ਮੈਂਡਲ ਦਿੱਤੇ ਗਏ। ਸਕੂਲ ਪ੍ਰਿੰਸੀਪਲ ਵਲੋਂ ਸਕੂਲ ਦੀ ਸਲਾਨਾ ਰਿਪੋਰਟ ਪੇਸ਼ ਕੀਤੀ ਗਈ ਅਤੇ ਸਕੂਲ ਦੇ ਬੱਚਿਆਂ ਵਲੋਂ ਖੇਡਾਂ ਦੇ ਖੇਤਰ ਵਿੱਚ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ ਗਿਆ। ਸਾਲਾਨਾ ਸਮਾਰੋਹ ਦੀ ਸਮਾਪਤੀ ਰਾਸ਼ਟਰਗਾਨ ਨਾਲ ਕੀਤੀ ਗਈ।

Continue Reading

Latest News

Trending