Chandigarh
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 92 ਕਰੋੜ ਵਿੱਚੋਂ 59.34 ਕਰੋੜ ਰੁਪਏ ਦੀ ਰਾਸ਼ੀ ਦੀ ਹੋ ਚੁੱਕੀ ਹੈ ਵੰਡ : ਡਾ. ਬਲਜੀਤ ਕੌਰ

2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ
ਚੰਡੀਗੜ੍ਹ, 7 ਦਸੰਬਰ (ਸ.ਬ.) ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਅਧੀਨ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ 92 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ।
ਪੰਜਾਬ ਭਵਨ, ਚੰਡੀਗੜ੍ਹ ਵਿਖੇ ਅੱਜ ਇੱਕ ਪੱਤਰਕਾਰ ਸੰਮੇਲਨ ਦੌਰਾਨ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਸ ਸੀ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 2017-18 ਤੋਂ 2019-20 ਤੱਕ ਦੀ ਬਕਾਇਆ ਰਹਿੰਦੀ ਅਦਾਇਗੀ ਲਈ ਸਾਲ 2023-24 ਦੌਰਾਨ 366.00 ਕਰੋੜ ਰੁਪਏ ਜਾਰੀ ਕੀਤੇ ਗਏ ਸਨ, ਜਿਸ ਵਿੱਚੋਂ 1008 ਸੰਸਥਾਵਾਂ ਨੂੰ 283.62 ਕਰੋੜ ਰੁਪਏ ਦੀ ਰਾਸ਼ੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਬਕਾਇਆ ਰਹਿੰਦੀਆਂ ਸੰਸਥਾਵਾਂ ਨੂੰ ਵੀ ਜਲਦ ਹੀ ਅਦਾਇਗੀ ਕੀਤੀ ਜਾਵੇਗੀ।
ਉਹਨਾਂ ਦੱਸਿਆ ਕਿ ਸਰਕਾਰੀ ਸੰਸਥਾਵਾਂ ਅਤੇ ਪੰਜਾਬ ਰਾਜ ਦੇ ਵਿਦਿਆਰਥੀ ਜੋ ਕਿ ਹੋਰ ਰਾਜਾਂ ਦੀਆਂ ਸੰਸਥਾਵਾਂ ਵਿੱਚ ਪੜ੍ਹਾਈ ਕਰ ਰਹੇ ਹਨ, ਨੂੰ ਵੀ ਇਸ ਸਮੇਂ ਦੀ ਬਕਾਇਆ ਅਦਾਇਗੀ ਲਈ 92.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਰਾਸ਼ੀ ਵਿੱਚੋਂ 256 ਸੰਸਥਾਵਾਂ ਨੂੰ 59.34 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ ਅਤੇ ਬਕਾਇਆ ਰਹਿੰਦੀਆਂ ਸੰਸਥਾਵਾਂ ਨੂੰ ਵੀ ਰਾਸ਼ੀ ਵੰਡਣ ਲਈ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ।
ਉਹਨਾਂ ਦੱਸਿਆ ਕਿ 2017 ਤੋਂ 2020 ਦੇ ਸਮੇਂ ਦੌਰਾਨ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਜੋ ਸਕਾਲਰਸ਼ਿਪ ਸਕੀਮ ਅਧੀਨ ਰਾਸ਼ੀ ਜਾਰੀ ਕੀਤੀ ਜਾਣੀ ਸੀ ਪਰੰਤੂ ਨਾ ਤਾਂ ਉਹ ਕੇਂਦਰ ਸਰਕਾਰ ਵੱਲੋਂ ਦਿੱਤੀ ਗਈ ਅਤੇ ਨਾ ਹੀ ਉਸ ਸਮੇਂ ਦੀ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਅਦਾ ਕੀਤੀ ਗਈ। ਪਿਛਲੀਆਂ ਸਰਕਾਰਾਂ ਦੇ ਅਜਿਹੇ ਰਵਈਏ ਕਾਰਨ ਅਨੂਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੇ ਸਬੰਧਤ ਕਾਲਜਾਂ ਵੱਲੋਂ ਡਿਗਰੀਆਂ ਰੋਕ ਦਿੱਤੀਆਂ ਗਈਆਂ। ਉਹਨਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਕਾਲਰਸ਼ਿਪ ਸਕੀਮ ਅਧੀਨ ਆਪਣਾ ਬਣਦਾ ਬਕਾਇਆ ਹਿੱਸਾ ਜਲਦ ਤੋਂ ਜਲਦ ਜ਼ਾਰੀ ਕਰੇ ਤਾਂ ਜੋ ਪੰਜਾਬ ਦੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਕੋਈ ਵਿਘਨ ਨਾ ਪਵੇ।
ਉਨ੍ਹਾਂ ਦੱਸਿਆ ਕਿ ਸਕਾਲਰਸ਼ਿਪ ਸਕੀਮ ਦੇ ਪੋਰਟਲ ਤੇ ਸਾਲ 2024-25 ਅਧੀਨ 2 ਲੱਖ 31 ਹਜ਼ਾਰ ਦੇ ਕਰੀਬ ਵਿਦਿਆਰਥੀ ਨਵੇਂ ਰਜਿਸਟਰਡ ਹੋਏ ਹਨ। ਇਸ ਮੌਕੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ ਸ੍ਰੀ ਸੰਦੀਪ ਹੰਸ ਅਤੇ ਡਿਪਟੀ ਡਾਇਰੈਕਟਰ ਸ੍ਰੀ ਰਵਿੰਦਰਪਾਲ ਸਿੰਘ ਸੰਧੂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Chandigarh
ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿੱਚ ਅੱਠ ਸਾਲ ਬਾਅਦ ਹੋਇਆ ਵਾਧਾ
ਚੰਡੀਗੜ੍ਹ, 15 ਫਰਵਰੀ (ਸ.ਬ.) ਪੰਜਾਬ ਸਰਕਾਰ ਵੱਲੋਂ ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿੱਚ ਵਾਧਾ ਕੀਤਾ ਗਿਆ ਹੈ। ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਕੈਬਨਿਟ ਵੱਲੋਂ ਪਾਸ ਕੀਤੇ ਇਸ ਫੈਸਲੇ ਨਾਲ ਸੂਬੇ ਦੇ 9974 ਚੌਕੀਦਾਰਾਂ ਨੂੰ ਸਿੱਧਾ ਫ਼ਾਇਦਾ ਹੋਵੇਗਾ। ਉਹਨਾਂ ਕਿਹਾ ਕਿ ਇਸ ਨਾਲ ਪੇਂਡੂ ਚੌਕੀਦਾਰਾਂ ਨੂੰ ਸਾਲਾਨਾ 3 ਕਰੋੜ ਰੁਪਏ ਦਾ ਵਾਧੂ ਫ਼ਾਇਦਾ ਮਿਲੇਗਾ।
ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਜਿਸ ਨਾਲ ਕਈ ਵਰਗਾਂ ਦੀਆਂ ਚਿਰਕੋਣੀਆਂ ਮੰਗਾਂ ਪੂਰੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਕੈਬਨਿਟ ਵੱਲੋਂ ਕੀਤੇ ਫੈਸਲੇ ਵਿੱਚ ਪੇਂਡੂ ਚੌਕੀਦਾਰਾਂ ਦਾ ਮਾਸਿਕ ਮਾਣ-ਭੱਤਾ ਮੌਜੂਦਾ 1250 ਰੁਪਏ ਤੋਂ ਵਧਾ ਕੇ 1500 ਰੁਪਏ ਕਰ ਦਿੱਤਾ ਗਿਆ ਹੈ। 1250 ਰੁਪਏ ਪ੍ਰਤੀ ਮਹੀਨਾ ਮਾਣ-ਭੱਤਾ ਸਾਲ 2017 ਤੋਂ ਚੱਲ ਰਿਹਾ ਸੀ। ਅੱਠ ਸਾਲ ਬਾਅਦ ਹੁਣ ਇਹ ਵਾਧਾ ਹੋਇਆ ਹੈ।
ਮਾਲ ਮੰਤਰੀ ਸ ਮੁੰਡੀਆ ਨੇ ਕਿਹਾ ਕਿ ਪੇਂਡੂ ਚੌਕੀਦਾਰਾਂ ਦੀ ਜਥੇਬੰਦੀਆਂ ਵੱਲੋਂ ਇਹ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਜੋ ਕੈਬਨਿਟ ਵੱਲੋਂ ਹੁਣ ਮਨਜ਼ੂਰ ਕੀਤੀ ਗਈ ਹੈ। ਸਰਕਾਰ ਦੇ ਇਸ ਫੈਸਲੇ ਨਾਲ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਚੌਕੀਦਾਰਾਂ ਦੁਆਰਾ ਡਿਊਟੀ ਨੂੰ ਹੋਰ ਸੁਚਾਰੂ ਢੰਗ ਨਾਲ ਨਿਭਾਉਣ ਵਿੱਚ ਮਦਦ ਮਿਲੇਗੀ।
Chandigarh
ਪੰਜਾਬ ਵਿੱਚ ਫਿਰ ਬਦਲਿਆ ਮੌਸਮ ਦਾ ਮਿਜਾਜ਼, ਕਈ ਇਲਾਕਿਆਂ ਵਿਚ ਛਾਏ ਬੱਦਲ

ਚੰਡੀਗੜ੍ਹ, 15 ਫਰਵਰੀ (ਸ.ਬ.) ਪੰਜਾਬ ਵਿੱਚ ਮੌਸਮ ਆਮ ਨਾਲੋਂ ਜ਼ਿਆਦਾ ਗਰਮ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.8 ਡਿਗਰੀ ਵੱਧ ਦਰਜ ਕੀਤਾ ਗਿਆ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 1.2 ਡਿਗਰੀ ਦਾ ਵਾਧਾ ਹੋਇਆ ਹੈ ਅਤੇ ਇਹ ਵਾਧਾ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣ ਦੀ ਸੰਭਾਵਨਾ ਹੈ।
ਹਾਲਾਂਕਿ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਨਾਲ ਤਾਪਮਾਨ ਵਿੱਚ ਵਾਧਾ ਰੁਕਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 17 ਫ਼ਰਵਰੀ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਇਸ ਦਾ ਅਸਰ ਹਿਮਾਚਲ ਪ੍ਰਦੇਸ਼ ਵਿੱਚ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਅਨੁਸਾਰ 19 ਫ਼ਰਵਰੀ ਤੋਂ ਇਸ ਦਾ ਅਸਰ ਪੰਜਾਬ ਤੇ ਪੈਣ ਦੀ ਵੀ ਸੰਭਾਵਨਾ ਹੈ। 19-20 ਫਰਵਰੀ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜੇਕਰ 19-20 ਫ਼ਰਵਰੀ ਦੀ ਭਵਿੱਖਬਾਣੀ ਮੁਤਾਬਕ ਮੀਂਹ ਪੈਂਦਾ ਹੈ ਤਾਂ ਸੋਕੇ ਨਾਲ ਜੂਝ ਰਹੇ ਪੰਜਾਬ ਨੂੰ ਕੁਝ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ 1 ਜਨਵਰੀ 2025 ਤੋਂ ਲੈ ਕੇ ਕੱਲ੍ਹ ਤੱਕ ਪੰਜਾਬ ਵਿੱਚ 73 ਫੀਸਦੀ ਘੱਟ ਮੀਂਹ ਪਿਆ ਹੈ। ਪੰਜਾਬ ਵਿੱਚ ਡੇਢ ਮਹੀਨੇ ਵਿੱਚ 33 ਮਿਲੀਮੀਟਰ ਬਾਰਿਸ਼ ਹੁੰਦੀ ਹੈ ਪਰ ਸੂਬੇ ਵਿੱਚ ਹੁਣ ਤੱਕ ਸਿਰਫ 8.8 ਮਿਲੀਮੀਟਰ ਬਾਰਿਸ਼ ਹੀ ਹੋਈ ਹੈ।
Chandigarh
ਜਲੰਧਰ ਵਿੱਚ ਚਾਰ ਥਾਵਾਂ ਦੇ ਲੱਗੇ ਖਾਲਿਸਤਾਨੀ ਪੋਸਟਰ

ਗੁਰਪਤਵੰਤ ਸਿੰਘ ਪੰਨੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਧਮਕੀ
ਚੰਡੀਗੜ੍ਹ, 15 ਫਰਵਰੀ (ਸ.ਬ.) ਪਾਬੰਦੀਸ਼ੁਦਾ ਜਥੇਬੰਦੀ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਦਿੱਤੀ ਗਈ ਹੈ। ਪੰਨੂੰ ਵਲੋਂ ਇਹ ਧਮਕੀ ਜਲੰਧਰ ਜਿਲ੍ਹੇ ਦੇ ਨਕੋਦਰ ਸ਼ਹਿਰ ਵਿੱਚ ਖਾਲਿਸਤਾਨ ਦੇ ਸਮਰਥਨ ਵਿੱਚ ਪੋਸਟਰ ਲਗਾਏ ਜਾਣ ਸੰਬੰਧੀ ਜਾਰੀ ਕੀਤੀ ਵੀਡੀਓ ਰਾਂਹੀ ਦਿੱਤੀ ਹੈ। ਨਕੋਦਰ ਵਿੱਚ ਸਟੇਟ ਪਬਲਿਕ ਸਕੂਲ, ਗੁਰੂ ਨਾਨਕ ਨੈਸ਼ਨਲ ਕਾਲਜ, ਡਾ. ਅੰਬੇਦਕਰ ਚੌਕ ਨਕੋਦਰ ਅਤੇ ਆਦਰਸ਼ ਕਲੋਨੀ ਨਕੋਦਰ ਵਿੱਚ ਖਾਲਿਸਤਾਨੀ ਪੋਸਟਰ ਲੱਗੇ ਹਨ।
ਪੰਨੂ ਨੇ ਇਸ ਪੂਰੀ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਕਰ ਦਿੱਤੀ ਹੈ ਅਤੇ ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਵੀ ਦਿੱਤੀ ਹੈ। ਵਾਇਰਲ ਵੀਡੀਓ ਵਿੱਚ ਕਿਹਾ ਜਾ ਰਿਹਾ ਹੈ ਕਿ ਨਕੋਦਰ, ਜਲੰਧਰ ਵਿੱਚ 4 ਥਾਵਾਂ ਤੇ ਖਾਲਿਸਤਾਨੀ ਪੋਸਟਰ ਲਗਾਏ ਗਏ ਹਨ। ਲੰਬੇ ਸਮੇਂ ਬਾਅਦ ਇਸ ਅੱਤਵਾਦੀ ਸੰਗਠਨ ਨੇ ਪੋਸਟਰਾਂ ਦੀ ਵਰਤੋਂ ਕੀਤੀ ਹੈ। ਵੀਡੀਓ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਉਸ ਦੇ ਕਾਰਕੁਨਾਂ ਨੇ 4 ਥਾਵਾਂ ਤੇ ਪੋਸਟਰ ਲਗਾਏ ਹਨ। ਵੀਡੀਓ ਵਿੱਚ ਪੰਨੂ ਨੇ ਕਿਹਾ ਕਿ ਇਹ ਖਾਲਿਸਤਾਨੀ ਪੋਸਟਰ ਪੰਜਾਬ ਵਿੱਚ ਉਦੋਂ ਲਾਏ ਗਏ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮਿਲ ਰਹੇ ਸਨ।
ਪੰਨੂ ਨੇ ਇਸ ਵੀਡੀਓ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਧਮਕੀ ਦਿੱਤੀ ਹੈ। ਵੀਡੀਓ ਵਿੱਚ ਅੱਤਵਾਦੀ ਪੰਨੂੰ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹਨਾਂ ਦੇ ਸਿਆਸੀ ਸਫਰ ਦੀ ਸਮਾਪਤੀ ਦੀ ਸ਼ੁਰੂਆਤ ਪਿੰਡ ਸਤੋਜ ਤੋਂ ਸ਼ੁਰੂ ਹੋਈ ਹੈ। ਉਨ੍ਹਾਂ ਨੂੰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਯਾਦ ਕਰਨਾ ਚਾਹੀਦਾ ਹੈ। ਜਿਹੜੇ ਖਾਲਿਸਤਾਨ ਦੇ ਪੋਸਟਰ ਲਗਾ ਸਕਦੇ ਹਨ ਉਹ ਹਥਿਆਰ ਵੀ ਚੁੱਕ ਸਕਦੇ ਹਨ।
-
International2 months ago
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ ਦਿਹਾਂਤ
-
International1 month ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ
-
International2 months ago
ਬੈਂਕਾਕ ਦੇ ਪ੍ਰਸਿੱਧ ਹੋਟਲ ਵਿੱਚ ਅੱਗ ਲੱਗਣ ਕਾਰਨ ਤਿੰਨ ਵਿਦੇਸ਼ੀ ਸੈਲਾਨੀਆਂ ਦੀ ਮੌਤ
-
International2 months ago
ਲਾਸ ਵੇਗਾਸ ਦੇ ਟਰੰਪ ਹੋਟਲ ਦੇ ਬਾਹਰ ਧਮਾਕਾ, ਇੱਕ ਵਿਅਕਤੀ ਦੀ ਮੌਤ
-
International1 month ago
ਆਸਟਰੇਲੀਆ ਵਿੱਚ ਸੀਪਲੇਨ ਹਾਦਸਾਗ੍ਰਸਤ ਹੋਣ ਕਾਰਨ 3 ਸੈਲਾਨੀਆਂ ਦੀ ਮੌਤ, 3 ਜ਼ਖ਼ਮੀ
-
International2 months ago
ਪਾਕਿਸਤਾਨ ਦੇ ਸਿੰਧ ਸੂਬੇ ਵਿੱਚ ਟਰਾਲੇ ਅਤੇ ਬੱਸ ਦੀ ਟੱਕਰ ਦੌਰਾਨ 12 ਵਿਅਕਤੀਆਂ ਦੀ ਮੌਤ
-
Mohali2 months ago
ਫੇਜ਼ 2 ਵਿਖੇ ਬਾਂਦਰਾਂ ਨੇ ਮਚਾਈ ਦਹਿਸ਼ਤ, ਜਿਲਾ ਪ੍ਰਸਾਸ਼ਨ ਕੋਲੋਂ ਮੱਦਦ ਦੀ ਗੁਹਾਰ
-
Punjab2 months ago
ਲੁਧਿਆਣਾ-ਜਲੰਧਰ ਹਾਈਵੇਅ ਤੇ ਸੜਕ ਹਾਦਸੇ ਦੌਰਾਨ ਦੋ ਹਲਾਕ