Connect with us

National

ਆਸਾਮ ਦੇ ਮੁੱਖ ਮੰਤਰੀ ਵੱਲੋਂ ਕੈਬਨਿਟ ਦਾ ਵਿਸਥਾਰ, ਚਾਰ ਨਵੇਂ ਮੰਤਰੀਆਂ ਨੇ ਚੁੱਕੀ ਸਹੁੰ

Published

on

 

ਗੁਹਾਟੀ, 7 ਦਸੰਬਰ (ਸ.ਬ.) ਆਸਾਮ ਦੇ ਮੁੱਖ ਮੰਤਰੀ ਹਿਮੰਤ ਵਿਸ਼ਵ ਸ਼ਰਮਾ ਨੇ ਅੱਜ ਆਪਣੀ ਕੈਬਨਿਟ ਦਾ ਵਿਸਥਾਰ ਕੀਤਾ ਅਤੇ ਚਾਰ ਮੰਤਰੀਆਂ ਨੇ ਸਹੁੰ ਚੁੱਕੀ। ਰਾਜਪਾਲ ਲਕਸ਼ਮਣ ਪ੍ਰਸਾਦ ਆਚਾਰੀਆ ਨੇ ਚਾਰ ਨਵੇਂ ਮੰਤਰੀਆਂ ਪ੍ਰਸ਼ਾਂਤ ਫੂਕਨ, ਕੌਸ਼ਿਕ ਰਾਏ, ਕ੍ਰਿਸ਼ਨੇਂਦਰ ਪਾਲ ਅਤੇ ਰੂਪੇਸ਼ ਗੋਆਲਾ ਨੂੰ ਮੰਤਰੀ ਅਹੁਦੇ ਦੀ ਸਹੁੰ ਚੁਕਾਈ। ਇਹ ਸਾਰੇ ਭਾਜਪਾ ਦੇ ਵਿਧਾਇਕ ਹਨ।

ਇਸ ਮੌਕੇ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਕੈਬਨਿਟ ਦੀ ਹੋਰ ਮੈਂਬਰ ਮੌਜੂਦ ਸਨ। ਫੂਕਨ ਡਿਬਰੂਗੜ੍ਹ ਤੋਂ ਚਾਰ ਵਾਰ, ਪਾਲ ਪਾਥਰਕਾਂਡੀ ਤੋਂ 2 ਵਾਰ ਜਦੋਂ ਕਿ ਰਾਏ ਅਤੇ ਗੋਆਲਾ ਲਖੀਪੁਰ ਅਤੇ ਡੂਮ ਡੂਮਾ ਤੋਂ ਪਹਿਲੀ ਵਾਰ ਵਿਧਾਇਕ ਚੁਣੇ ਗਏ ਹਨ। ਫੂਕਨ ਅਤੇ ਗੋਆਲਾ ਉੱਪਰੀ ਆਸਾਮ ਚਾਹ ਜ਼ਿਲ੍ਹਿਆਂ ਡਿਬਰੂਗਾਹ ਅਤੇ ਤਿਨਸੁਕੀਆ ਦਾ ਪ੍ਰਤੀਨਿਧੀਤੱਵ ਕਰਦੇ ਹਨ, ਜਦੋਂ ਕਿ ਪਾਲ ਅਤੇ ਰਾਏ 2 ਬਰਾਕ ਘਾਟੀ ਜ਼ਿਲ੍ਹਿਆਂ ਸ਼੍ਰੀਭੂਮੀ ਅਤੇ ਕਛਾਰ ਤੋਂ ਹਨ। ਸ਼ਰਮਾ ਹੁਣ 19 ਮੈਂਬਰੀ ਕੈਬਨਿਟ ਦੇ ਮੁਖੀ ਹਨ।

Continue Reading

National

ਜੀਪ ਦੇ ਬੱਸ ਨਾਲ ਟਕਰਾਉਣ ਕਾਰਨ 6 ਵਿਅਕਤੀਆਂ ਦੀ ਮੌਤ, 2 ਜ਼ਖਮੀ

Published

on

By

 

ਜਬਲਪੁਰ, 24 ਫਰਵਰੀ (ਸ.ਬ.) ਮੱਧ ਪ੍ਰਦੇਸ਼ ਦੇ ਜਬਲਪੁਰ ਜ਼ਿਲ੍ਹੇ ਵਿੱਚ ਅੱਜ ਸਵੇਰੇ ਪ੍ਰਯਾਗਰਾਜ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਜੀਪ ਨੇ ਇੱਕ ਨਿੱਜੀ ਬੱਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਛੇ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ।

ਜਬਲਪੁਰ ਦੇ ਕਲੈਕਟਰ ਦੀਪਕ ਸਕਸੈਨਾ ਨੇ ਦੱਸਿਆ ਕਿ ਇਹ ਘਟਨਾ ਖਿਟੌਲਾ ਪੁਲੀਸ ਸਟੇਸ਼ਨ ਦੀ ਸੀਮਾ ਦੇ ਅਧੀਨ ਪਹਿਰੇਵਾ ਪਿੰਡ ਨੇੜੇ ਵਾਪਰੀ ਜਦੋਂ ਕਰਨਾਟਕ-ਰਜਿਸਟਰਡ ਜੀਪ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਤੋਂ ਵਾਪਸ ਆ ਰਹੀ ਸੀ। ਜੀਪ ਚਾਲਕ ਨੇ ਆਪਣਾ ਸੰਤੁਲਨ ਗੁਆ ਦਿੱਤਾ ਜਿਸਦੇ ਨਤੀਜੇ ਵਜੋਂ ਵਾਹਨ ਪਹਿਲਾਂ ਸੜਕ ਦੇ ਡਿਵਾਈਡਰ ਅਤੇ ਇੱਕ ਦਰੱਖਤ ਨਾਲ ਟਕਰਾ ਗਿਆ, ਫਿਰ ਹਾਈਵੇਅ ਦੇ ਦੂਜੇ ਪਾਸੇ ਜਾ ਕੇ ਸਾਹਮਣੇ ਤੋਂ ਆ ਰਹੀ ਇੱਕ ਬੱਸ ਨੂੰ ਟੱਕਰ ਮਾਰ ਦਿੱਤੀ।

ਹਾਦਸੇ ਵਿਚ ਛੇ ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਦੋ ਹੋਰਾਂ ਨੂੰ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਸਿਹੋਰਾ ਕਸਬੇ ਵਿੱਚ ਮੈਡੀਕਲ ਸਹੂਲਤ ਦੇਣ ਤੋਂ ਬਾਅਦ ਜਬਲਪੁਰ ਮੈਡੀਕਲ ਕਾਲਜ ਲਈ ਰੈਫਰ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੀੜਤ ਪ੍ਰਯਾਗਰਾਜ ਤੋਂ ਵਾਪਸ ਆ ਰਹੇ ਸਨ ਅਤੇ ਜਬਲਪੁਰ ਦੇ ਰਸਤੇ ਕਰਨਾਟਕ ਵੱਲ ਜਾ ਰਹੇ ਸਨ। ਕੁਝ ਦੇਰ ਰੁਕਣ ਤੋਂ ਬਾਅਦ ਬੱਸ ਡਰਾਈਵਰ ਆਪਣੇ ਵਾਹਨ ਸਮੇਤ ਮੌਕੇ ਤੋਂ ਰਵਾਨਾ ਹੋ ਗਿਆ, ਇੱਕ ਅਧਿਕਾਰੀ ਨੇ ਕਿਹਾ ਕਿ ਬੱਸ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Continue Reading

National

ਨਾਸਿਕ ਵਿੱਚ ਹਾਈਵੇ ਤੇ ਆਪਸ ਵਿੱਚ ਟਕਰਾਏ ਕਈ ਵਾਹਨ, 1 ਔਰਤ ਦੀ ਮੌਤ

Published

on

By

 

ਨਾਸਿਕ, 22 ਫਰਵਰੀ (ਸ.ਬ.) ਮਹਾਰਾਸ਼ਟਰ ਦੇ ਨਾਸਿਕ ਵਿਚ ਦਰਦਨਾਕ ਹਾਦਸੇ ਵਿੱਚ ਇੱਕ ਤੋਂ ਬਾਅਦ ਇੱਕ ਵਾਹਨ ਆਪਸ ਵਿੱਚ ਟਕਰਾ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ 8 ਤੋਂ 10 ਵਾਹਨ ਇੱਕ ਦੂਜੇ ਨਾਲ ਟਕਰਾ ਗਏ। ਇਸ ਭਿਆਨਕ ਸੜਕ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਦੇ ਚਾਂਦਵੜ ਤਾਲੁਕਾ ਦੇ ਰਾਹੁਦ ਘਾਟ ਤੇ ਬੀਤੀ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿਚ 8 ਤੋਂ 10 ਵਾਹਨ ਆਪਸ ਵਿਚ ਟਕਰਾ ਗਏ, ਜਿਸ ਵਿਚ ਇਕ ਔਰਤ ਦੀ ਮੌਤ ਹੋ ਗਈ ਅਤੇ 21 ਸਵਾਰੀਆਂ ਜ਼ਖ਼ਮੀ ਹੋ ਗਈਆਂ।

 

Continue Reading

National

ਜੰਮੂ ਕਸ਼ਮੀਰ ਵਿੱਚ ਤਾਜ਼ਾ ਬਰਫ਼ਬਾਰੀ ਤੋਂ ਬਾਅਦ ਬਦਲਿਆ ਮੌਸਮ ਦਾ ਮਿਜ਼ਾਜ

Published

on

By

 

ਡੱਲ ਝੀਲ ਤੇ ਸੈਲਾਨੀਆਂ ਦੀ ਆਮਦ ਵਧੀ

ਸ੍ਰੀਨਗਰ, 22 ਫਰਵਰੀ (ਸ.ਬ.) ਜੰਮੂ ਕਸ਼ਮੀਰ ਦੇ ਉੱਪਰੀ ਹਿੱਸਿਆਂ ਵਿੱਚ ਤਾਜ਼ਾ ਬਰਫ਼ਬਾਰੀ ਨੇ ਮੌਸਮ ਦਾ ਮਿਜ਼ਾਜ ਬਦਲ ਦਿੱਤਾ ਹੈ। ਇੱਥੇ ਡੋਡਾ ਦੇ ਗੰਡੋਹ ਭਾਲੇਸਾ ਪਹਾੜ ਨੂੰ ਬਰਫ਼ ਦੀ ਚਿੱਟੀ ਨੇ ਢੱਕ ਦਿੱਤਾ ਹੈ, ਜਿਸ ਨਾਲ ਮਨਮੋਨਕ ਦ੍ਰਿਸ਼ ਸਭ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ। ਸ੍ਰੀਨਗਰ ਦੀ ਡੱਲ ਝੀਲ ਤੇ ਸੈਲਾਨੀਆਂ ਦੀ ਆਮਦ ਵਿੱਚ ਵਾਧਾ ਹੋਇਆ ਹੈ।

ਹਿਮਾਲਿਆਈ ਖੇਤਰ ਆਪਣੀਆਂ ਬਰਫ਼ ਨਾਲ ਢੱਕੀਆਂ ਚੋਟੀਆਂ ਅਤੇ ਸ਼ਾਂਤ ਵਾਤਾਵਰਨ ਦੇ ਨਾਲ ਠੰਢ ਦਾ ਅਨੁਭਵ ਪੇਸ਼ ਕਰ ਰਿਹਾ ਹੈ। ਦੇਸ਼ ਭਰ ਵਿੱਚੋਂ ਸੈਲਾਨੀ ਇਸ ਖ਼ੂਬਸੂਰਤ ਮੌਸਮ ਅਤੇ ਦਿਲ-ਲੁਭਾਵੇਂ ਦ੍ਰਿਸ਼ਾਂ ਦਾ ਆਨੰਦ ਮਾਨਣ ਲਈ ਜੰਮੂ ਕਸ਼ਮੀਰ ਦੀਆਂ ਵਾਦੀਆਂ ਵੱਲ ਚਾਲੇ ਪਾ ਰਹੇ ਹਨ।

ਵੱਡੀ ਗਿਣਤੀ ਸੈਲਾਨੀ ਡੱਲ ਝੀਲ ਤੇ ਸ਼ਿਕਾਰਾ ਦਾ ਆੰਨਦ ਮਾਣ ਰਹੇ ਹਨ। ਸੈਲਾਨੀਆਂ ਦੀ ਆਮਦ ਨਾਲ ਸਥਾਨਕ ਕਾਰੋਬਾਰੀਆਂ, ਹਾਊਸਬੋਟ ਮਾਲਕਾਂ ਦੇ ਚਿਹਰਿਆਂ ‘ਤੇ ਰੌਣਕ ਆ ਗਈ ਹੈ।

ਹਾਲਾਂਕਿ ਤਾਜ਼ਾ ਬਰਫ਼ਬਾਰੀ ਕਾਰਨ ਸਥਾਨਕ ਲੋਕਾਂ ਦੀਆਂ ਮੁਸ਼ਕਲਾਂ ਵੀ ਵਧੀਆਂ ਹਨ ਪਰ ਸੈਲਾਨੀਆਂ ਦੇ ਸਿਰ ਤੇ ਗੁਜ਼ਾਰਾ ਕਰਨ ਵਾਲੇ ਇਨ੍ਹਾਂ ਪਹਾੜੀ ਲੋਕਾਂ ਨੂੰ ਕਾਰੋਬਾਰ ਵਧਣ ਦੀ ਖੁਸ਼ੀ ਵਧੇਰੇ ਹੈ।

 

Continue Reading

Latest News

Trending