Punjab
ਡਾ. ਰਵਜੋਤ ਸਿੰਘ ਨੇ ਮਿਸ਼ਨ ਰੋਜ਼ਗਾਰ ਤਹਿਤ 85 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਵੰਡੇ
ਅਮ੍ਰਿਤਸਰ, 7 ਦਸੰਬਰ (ਸ.ਬ.) ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਡਾ ਰਵਜੋਤ ਸਿੰਘ ਨੇ ਨਗਰ ਨਿਗਮ ਦਫ਼ਤਰ ਵਿਖੇ 85 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸਥਾਨਕ ਸਰਕਾਰਾਂ ਮੰਤਰੀ ਵਲੋਂ 19 ਕਾਰਜ ਸਾਧਕ ਅਫ਼ਸਰਾਂ, 18 ਡਰਾਈਵਰ /ਓਪਰੇਟਰ ਅਤੇ 48 ਸਫਾਈ ਸੇਵਕਾਂ, ਸੇਵਾਦਾਰਾਂ ਅਤੇ ਬੇਲਦਾਰਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਗਈ।
ਇਸ ਮੌਕੇ ਉਹਨਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਹੋਰ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਸਾਡੀ ਸਰਕਾਰ ਨੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਕਰੀਬ 51000 ਵਿਅਕਤੀਆਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਹਨਾਂ ਨਿਯੁਕਤੀ ਪੱਤਰ ਲੈਣ ਵਾਲੇ ਕਰਮਚਾਰੀਆਂ ਨੂੰ ਕਿਹਾ ਕਿ ਤੁਸੀਂ ਇਸ ਸਰਕਾਰ ਦਾ ਹਿੱਸਾ ਬਣ ਗਏ ਹੋ ਅਤੇ ਤੁਸੀਂ ਹੁਣ ਪੰਜਾਬ ਦੀ ਸਮਾਜਿਕ ਅਤੇ ਆਰਥਿਕ ਵਿਕਾਸ ਵਿੱਚ ਸਰਗਰਮ ਭੂਮਿਕਾ ਨਿਭਾਉਣੀ ਹੈ।
ਇਸ ਮੌਕੇ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਨੌਕਰੀਆਂ ਕੇਵਲ ਯੋਗਤਾ ਦੇ ਆਧਾਰ ਤੇ ਹੀ ਦਿੱਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਮਿਸ਼ਨ ਰੋਜਗਾਰ ਤਹਿਤ ਸਥਾਨਕ ਸਰਕਾਰਾਂ ਵਿਭਾਗ ਵਿੱਚ 1255 ਕਰਮਚਾਰੀਆਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਇਸੇ ਹੀ ਲੜ੍ਹੀ ਤਹਿਤ ਇਹ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।
ਇਸ ਸਮਾਗਮ ਉਪਰੰਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਨਗਰ ਨਿਗਮ ਦੇ ਕਮਿਸ਼ਨਰ ਗੁਲਪ੍ਰੀਤ ਸਿੰਘ ਨੇ ਬੀ. ਆਰ. ਟੀ. ਐਸ ਬਸ ਰਾਹੀਂ ਯੂਨੀਵਰਸਿਟੀ ਤੋਂ ਭੰਡਾਰੀ ਪੁੱਲ ਤੱਕ ਸਫ਼ਰ ਕੀਤਾ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਜਲਦੀ ਹੀ ਬੀ.ਅਰ.ਟੀ.ਐਸ. ਬਸਾਂ ਦੀ ਗਿਣਤੀ ਨੂੰ ਹੋਰ ਵਧਾਇਆ ਜਾਵੇਗਾ। ਉਨਾਂ ਕਿਹਾ ਕਿ ਬੀ. ਆਰ. ਟੀ. ਐਸ ਬਸਾਂ ਨੂੰ ਚਲਾਉਣ ਸਰਕਾਰ ਕੋਲ ਯੋਗ ਫੰਡਜ ਉਪਲਬਧ ਹਨ ਅਤੇ ਇਹਨਾਂ ਬਸਾਂ ਨੂੰ ਚਲਾਉਣ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਵਿਧਾਇਕ ਅਜੈ ਗੁਪਤਾ, ਵਿਧਾਇਕ ਸ: ਜਸਬੀਰ ਸਿੰਘ, ਵਿਧਾਇਕ ਇੰਦਰਬੀਰ ਸਿੰਘ ਨਿੱਝਰ, ਵਿਧਾਇਕਾ ਜੀਵਨਜੋਤ ਕੌਰ, ਐਸ. ਡੀ. ਐਮ. ਸ: ਮਨਕੰਵਲ ਸਿੰਘ ਚਾਹਲ, ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਸ੍ਰੀ ਮੁਨੀਸ਼ ਅਗਰਵਾਲ, ਸ੍ਰੀ ਰਵਿੰਦਰ ਹੰਸ, ਐਕਸੀਐਨ ਸੰਦੀਪ ਸਿੰਘ, ਡਾ. ਕਿਰਨਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
Mohali
ਪਿੰਡ ਸੋਹਾਣਾ ਵਿਖੇ 4 ਮੰਜਿਲਾ ਇਮਾਰਤ ਡਿੱਗਣ ਕਾਰਨ ਕਈ ਦਰਜਨ ਵਿਅਕਤੀ ਹੇਠਾਂ ਦੱਬੇ
ਪਿੰਡ ਵਾਸੀਆਂ ਦੀ ਮੱਦਦ ਨਾਲ ਮਲਬੇ ਹੇਠਾਂ ਦਬੇ ਵਿਅਕਤੀਆਂ ਦੀ ਭਾਲ ਜਾਰੀ, ਕਈ ਵਿਅਕਤੀਆਂ ਦੇ ਮਰਨ ਦਾ ਖਦਸਾ
ਐਸ.ਏ.ਐਸ.ਨਗਰ, 21 ਦਸੰਬਰ (ਜਸਬੀਰ ਸਿੰਘ ਜੱਸੀ) ਮੁਹਾਲੀ ਵਿਚਲੇ ਪਿੰਡ ਸੋਹਾਣਾ ਵਿੱਚ ਅੱਜ ਬਾਅਦ ਦੁਪਹਿਰ ਇਕ ਚਾਰ ਮੰਜਿਲਾ ਬਿਲਡਿੰਗ ਦੇ ਡਿੱਗਣ ਕਾਰਨ ਕਈ ਦਰਜਨ ਵਿਅਕਤੀਆਂ ਦੇ ਹੇਠਾਂ ਦਬ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਮੁਤਾਬਕ ਰਾਇਲ ਜਿਮ ਦੇ ਨਾਮ ਵਾਲੀ ਉਕਤ ਇਮਾਰਤ ਦੇ ਨਾਲ ਲਗਦੀ ਖਾਲੀ ਥਾਂ ਤੇ ਬੇਸਮੈਂਟ ਦੀ ਪੁਟਾਈ ਦਾ ਕੰਮ. ਚੱਲ ਰਿਹਾ ਸੀ ਅਤੇ ਰਾਇਲ ਜਿਮ ਵਾਲੀ ਇਮਾਰਤ ਦੇ ਡਿਗਣ ਦਾ ਕਾਰਨ ਉਸੇ ਬੇਸਮੈਂਟ ਦੀ ਪਟਾਈ ਦੱਸਿਆ ਜਾ ਰਿਹਾ ਹੈ। ਮੌਕੇ ਤੇ ਮੌਜੂਦ ਪਿੰਡ ਵਾਸੀਆਂ ਵਲੋਂ ਮਲਬਾ ਹਟਾਉਣ ਦਾ ਕੰਮ ਚੱਲ ਰਿਹਾ ਸੀ ਅਤੇ ਮੌਕੇ ਤੇ ਸਿਰਫ ਪੁਲੀਸ ਦੀ ਟੀਮ ਹੀ ਪਹੁੰਚੀ ਹੋਈ ਸੀ।
ਮੌਕੇ ਤੇ ਮੌਜੂਦ ਪਹਿਲਵਾਨ ਅਮਰਜੀਤ ਸਿੰਘ ਲਖਨੌਰ ਅਤੇ ਹੋਰਨਾਂ ਨੇ ਦੱਸਿਆ ਕਿ ਬਾਅਦ ਦੁਪਹਿਰ ਇਕ ਧਮਾਕੇ ਦੀ ਆਵਾਜ ਆਈ ਅਤੇ ਲੋਕ ਬਾਹਰ ਵੱਲ ਨੂੰ ਭੱਜੇ। ਉਹਨਾਂ ਦੱਸਿਆ ਕਿ ਰਾਇਲ ਜਿੰਮ ਵਾਲੀ ਇਮਾਰਤ ਕੁਝ ਹੀ ਸਕਿੰਟਾ ਵਿੱਚ ਮਲਬੇ ਵਿੱਚ ਤਬਦੀਲ ਹੋ ਗਈ। ਇਹ ਜਿੰਮ ਇਮਰਾਤ ਦੀਆਂ ਦੋ ਮੰਜਿਲਾ ਵਿੱਚ ਚੱਲ ਰਿਹਾ ਸੀ, ਜਦੋਂ ਕਿ ਉਪਰਲੀ ਮੰਜਿਲ ਤੇ ਇਕ ਟਿਊਸ਼ਨ ਸੈਂਟਰ ਦੱਸਿਆ ਜਾ ਰਿਹਾ ਹੈ। ਇਸ ਜਿੰਮ ਵਿਚ ਸ਼ਾਮ 4 ਵਜੇ ਦੇ ਕਰੀਬ ਲੋਕ ਜਿੰਮ ਕਰਨ ਲਈ ਪਹੁੰਚ ਜਾਂਦੇ ਹਨ।
ਇਸ ਸਬੰਧੀ ਪਿੰਡ ਦੇ ਵਸਨੀਕ ਅਕਾਲੀ ਆਗੂ ਪਰਵਿੰਦਰ ਸਿੰਘ ਸੋਹਾਣਾ ਨੇ ਦੱਸਿਆ ਕਿ ਉਕਤ ਬਿਲਡਿੰਗ ਦੀ ਘਟਨਾ ਬੜੀ ਮੰਦਭਾਗੀ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਪਿੰਡ ਵਾਸੀਆਂ ਦੀ ਮੱਦਦ ਨਾਲ ਬਿਲਡਿੰਗ ਦਾ ਮਲਬਾ ਹਟਾਇਆ ਜਾ ਰਿਹਾ ਹੈ। ਉਨ੍ਹਾਂ ਮੁਹਾਲੀ ਪ੍ਰਸਾਸ਼ਨ ਨੂੰ ਅਪੀਲ ਕੀਤੀ ਕਿ ਜਲਦ ਐਨ. ਡੀ. ਆਰ. ਐਫ ਦੀ ਟੀਮ ਸੱਦ ਕੇ ਮਲਬੇ ਹੇਠਾਂ ਦੱਬੇ ਲੋਕਾਂ ਨੂੰ ਬਾਹਰ ਕੱਢਿਆ ਜਾਵੇ।
ਮੌਕੇ ਤੇ ਪਹੁੰਚੇ ਡੀ. ਐਸ. ਪੀ. ਸਿਟੀ 2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੌਕੇ ਤੇ ਫਾਇਰ ਬ੍ਰਿਗੇਡ ਅਤੇ ਐਬੂਲੈਂਸ ਦੀ ਟੀਮ ਮੌਜੂਦ ਹੈ, ਪਿੰਡ ਵਾਸੀਆਂ ਦੀ ਮੱਦਦ ਨਾਲ ਰਾਹਤ ਕਾਰਜ ਜਾਰੀ ਹਨ। ਉਹਨਾਂ ਕਿਹਾ ਕਿ ਪੁਲੀਸ ਦੇ 100 ਦੇ ਕਰੀਬ ਮੁਲਾਜਮ ਰਾਹਤ ਦੇ ਕੰਮ ਵਿੱਚ ਲੱਗੇ ਹੋਏ ਹਨ ਅਤੇ ਐਨ ਡੀ ਆਰ ਐਫ ਦੀ ਟੀਮ (ਜੋ ਚੰਡੀ ਮੰਦਰ ਤੋਂ ਚਲ ਚੁੱਕੀ ਹੈ) ਵੀ ਛੇਤੀ ਹੀ ਪਹੁੰਚ ਜਾਵੇਗੀ ਅਤੇ ਉਸਤੋਂ ਬਾਅਦ ਮਲਬੇ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਦਾ ਕੰਮ ਤੇਜ ਹੋ ਜਾਵੇਗਾ।
Punjab
ਪੰਜਾਬ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਵਲੋਂ ਦੋ ਗੈਂਗਸਟਰ ਕਾਬੂ
ਦੋ ਗਲਾਕ ਪਿਸਤੌਲ ਬਰਾਮਦ, ਗਿਰੋਹ ਦੇ ਬਾਕੀ ਮੈਂਬਰਾਂ ਨੂੰ ਕਾਬੂ ਕਰਨ ਲਈ ਯਤਨ ਜਾਰੀ
ਪਠਾਨਕੋਟ, 21 ਦਸੰਬਰ (ਸ.ਬ.) ਪੰਜਾਬ ਪੁਲੀਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪਠਾਨਕੋਟ ਨੇ ਇੱਕ ਗੈਂਗਸਟਰ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਟੀਮਾਂ ਨੇ ਉਹਨਾਂ ਕੋਲੋਂ ਦੋ ਆਧੁਨਿਕ 9 ਐਮ.ਐਮ. ਗਲੋਕ ਪਿਸਤੌਲਾਂ ਸਮੇਤ ਚਾਰ ਮੈਗਜ਼ੀਨਾਂ ਅਤੇ 14 ਕਾਰਤੂਸ ਬਰਾਮਦ ਕੀਤੇ ਹਨ।
ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਨੀਲ ਕੁਮਾਰ ਉਰਫ਼ ਆਸ਼ੂ ਵਾਸੀ ਰਾਊਵਾਲ, ਬਟਾਲਾ ਅਤੇ ਦਿਲਪ੍ਰੀਤ ਸਿੰਘ ਉਰਫ਼ ਦਿਲ ਵਾਸੀ ਰਾਏਮਲ, ਬਟਾਲਾ ਵਜੋਂ ਹੋਈ ਹੈ। ਮੁਲਜ਼ਮ ਸੁਨੀਲ ਉਰਫ਼ ਆਸ਼ੂ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਖ਼ਿਲਾਫ਼ ਐਨ ਡੀ ਪੀ ਐਸ ਐਕਟ ਤਹਿਤ ਕੇਸ ਦਰਜ ਹੈ। ਉਹ ਬੀਤੀ 27 ਫਰਵਰੀ ਨੂੰ ਗੁਰਦਾਸਪੁਰ ਜੇਲ੍ਹ ਤੋਂ ਜ਼ਮਾਨਤ ਤੇ ਰਿਹਾਅ ਹੋਇਆ ਸੀ।
ਡੀ ਜੀ ਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲਗਾ ਹੈ ਕਿ ਮੁਲਜ਼ਮਾਂ ਨੂੰ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ਤੇ ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਵਿੱਚੋਂ ਹਥਿਆਰਾਂ ਦੀ ਖੇਪ ਮਿਲੀ ਸੀ ਅਤੇ ਇਹ ਖੇਪ ਅੱਗੇ ਕਿਸੇ ਅਣਪਛਾਤੀ ਧਿਰ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ ਗਏ ਸਨ। ਉਹਨਾਂ ਅੱਗੇ ਦੱਸਿਆ ਕਿ ਹਥਿਆਰਾਂ ਦੇ ਸਰੋਤ ਦਾ ਪਤਾ ਲਗਾਉਣ ਅਤੇ ਨੈਟਵਰਕ ਵਿੱਚ ਸ਼ਾਮਲ ਹੋਰ ਸ਼ੱਕੀ ਵਿਅਕਤੀਆਂ ਦੀ ਪਛਾਣ ਲਈ ਜਾਂਚ ਜਾਰੀ ਹੈ।
ਇਸ ਸਬੰਧੀ ਏ ਆਈ ਜੀ (ਕਾਉਂਟਰ ਇੰਟੈਲੀਜੈਂਸ ਪਠਾਨਕੋਟ, ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਪੁਲੀਸ ਨੂੰ ਇਕ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਸੁਨੀਲ ਕੁਮਾਰ ਅਤੇ ਦਿਲਪ੍ਰੀਤ ਸਿੰਘ ਕੁਝ ਅਣਪਛਾਤੇ ਗੈਂਗਸਟਰਾਂ ਦੇ ਸੰਪਰਕ ਵਿੱਚ ਹਨ ਅਤੇ ਹਾਲ ਹੀ ਵਿੱਚ ਉਨ੍ਹਾਂ ਕੋਲੋਂ ਹਥਿਆਰਾਂ ਅਤੇ ਗੋਲੀ-ਸਿੱਕੇ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਦੇ ਆਧਾਰ ਤੇ ਸੀਆਈ ਪਠਾਨਕੋਟ ਦੀਆਂ ਟੀਮਾਂ ਨੇ ਜਾਲ ਵਿਛਾ ਕੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰ ਅਤੇ ਗੋਲੀ-ਸਿੱਕਾ ਬਰਾਮਦ ਕਰ ਲਿਆ।
ਇਸ ਸਬੰਧੀ ਪੁਲੀਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 61 (2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਵਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ।
Chandigarh
ਟਿਕਾਊ ਭਵਿੱਖ ਲਈ ਰਵਾਇਤੀ ਈਂਧਨ ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹਾ ਹੈ ਪੰਜਾਬ : ਅਮਨ ਅਰੋੜਾ
ਚੰਡੀਗੜ੍ਹ, 21 ਦਸੰਬਰ (ਸ.ਬ.) ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਵੱਲੋਂ ਰਵਾਇਤੀ ਈਂਧਨ ਤੇ ਨਿਰਭਰਤਾ ਨੂੰ ਘਟਾਉਣ ਅਤੇ ਗਰੀਨ ਊਰਜਾ ਵੱਲ ਤਬਦੀਲੀ ਕਰਨ ਸਬੰਧੀ ਰਣਨੀਤੀ ਤੇ ਕੰਮ ਕੀਤਾ ਜਾ ਰਿਹਾ ਹੈ। ਇੱਥੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਬਿਊਰੋ ਆਫ ਐਨਰਜੀ ਐਫੀਸ਼ੈਂਸੀ, ਬਿਜਲੀ ਮੰਤਰਾਲੇ ਦੇ ਸਹਿਯੋਗ ਨਾਲ ਸੂਬਾ ਪੱਧਰੀ ਊਰਜਾ ਸੰਭਾਲ ਦਿਵਸ ਮਨਾਉਣ ਲਈ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲਾਂ ਸਮੇਤ 1000 ਤੋਂ ਵੱਧ ਸਰਕਾਰੀ ਇਮਾਰਤਾਂ ਨੂੰ ਊਰਜਾ ਕੁਸ਼ਲ ਬਣਾ ਕੇ 6800 ਮੈਗਾਵਾਟ ਨੂੰ ਨਵਿਆਉਣਯੋਗ ਊਰਜਾ ਵੱਲ ਸਫ਼ਲਤਾਪੂਰਵਕ ਤਬਦੀਲ ਕੀਤਾ ਹੈ। 6200 ਮੈਗਾਵਾਟ ਨੂੰ ਨਵਿਆਉਣਯੋਗ ਊਰਜਾ ਵਿੱਚ ਤਬਦੀਲ ਕਰਨ ਸਬੰਧੀ ਇੱਕ ਹੋਰ ਪ੍ਰੋਜੈਕਟ ਪ੍ਰਕਿਰਿਆ ਅਧੀਨ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 2.16 ਲੱਖ ਊਰਜਾ ਕੁਸ਼ਲ ਬੀ.ਈ.ਈ. 4 ਸਟਾਰ ਰੇਟਿੰਗ ਵਾਲੇ ਖੇਤੀ ਪੰਪ-ਸੈਟ ਲਗਾਏ ਗਏ ਹਨ। ਸੂਬੇ ਵਿੱਚ 750 ਤੋਂ ਵੱਧ ਇਮਾਰਤਾਂ ਈ.ਸੀ.ਬੀ.ਸੀ. ਅਨੁਕੂਲ ਹਨ।
ਉਹਨਾਂ ਕਿਹਾ ਕਿ ਪੁਰਾਣੀ ਕਹਾਵਤ ਹੈ ਕਿ ਪੈਸੇ ਦੀ ਬੱਚਤ ਕਰਕੇ ਵੀ ਪੈਸਾ ਕਮਾਇਆ ਜਾ ਸਕਦਾ ਹੈ। ਇਸੇ ਤਰ੍ਹਾਂ ਊਰਜਾ ਦੀ ਬੱਚਤ ਕਰਨਾ ਹੀ ਊਰਜਾ ਪੈਦਾ ਕਰਨਾ ਹੈ। ਇਸ ਦੌਰਾਨ ਉਨ੍ਹਾਂ ਨੇ ਊਰਜਾ ਕੁਸ਼ਲਤਾ ਤਕਨਾਲੋਜੀ ਅਤੇ ਊਰਜਾ ਸੰਭਾਲ ਦਿਵਸ ਸਮਾਰੋਹ ਬਾਰੇ ਪ੍ਰਦਰਸ਼ਨੀ ਦਾ ਉਦਘਾਟਨ ਵੀ ਕੀਤਾ।
ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਨੇ ਬਿਜਲੀ ਦੀ ਮੰਗ ਅਤੇ ਸਪਲਾਈ ਵਿਚਕਾਰਲੇ ਪਾੜੇ ਨੂੰ ਪੂਰਨ ਲਈ ਸੂਬੇ ਵਿੱਚ ਊਰਜਾ ਦੀ ਸੰਭਾਲ ਅਤੇ ਊਰਜਾ ਕੁਸ਼ਲਤਾ ਦੀ ਲੋੜ ਤੇ ਜ਼ੋਰ ਦੇਣ ਦੇ ਨਾਲ-ਨਾਲ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਅਪਣਾਉਣ ਅਤੇ ਊਰਜਾ ਸੰਭਾਲ ਤੇ ਊਰਜਾ ਕੁਸ਼ਲਤਾ ਉਪਾਵਾਂ ਦੀ ਸਮਝਦਾਰੀ ਨਾਲ ਵਰਤੋਂ ਕਰਨ ਦੀ ਅਪੀਲ ਕੀਤੀ।
ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਨੇ ਵੱਖ-ਵੱਖ ਖੇਤਰਾਂ ਵਿੱਚ ਊਰਜਾ ਸੰਭਾਲ ਅਤੇ ਸਵੱਛ ਊਰਜਾ ਦੀ ਮਹੱਤਤਾ ਬਾਰੇ ਹਾਜ਼ਰੀਨਾਂ ਨੂੰ ਜਾਣਕਾਰੀ ਦਿੰਦਿਆਂ ਸੂਬੇ ਵਿੱਚ ਊਰਜਾ ਸੰਭਾਲ ਪ੍ਰੋਗਰਾਮਾਂ ਤਹਿਤ ਕੀਤੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ। ਇਸ ਸੂਬਾ ਪੱਧਰੀ ਊਰਜਾ ਸੰਭਾਲ ਦਿਵਸ ਦੇ ਸਮਾਗਮ ਵਿੱਚ ਜੀ. ਆਰ. ਆਈ. ਐਚ. ਏ. ਕੌਂਸਲ ਦੇ ਡਿਪਟੀ ਸੀ ਈ ਓ ਸ਼ਬਨਮ ਬੱਸੀ, ਵੀ ਪੀ ਬਿਜ਼ਨਸ ਡਿਵੈਲਪਮੈਂਟ ਗਲੋਬਲ ਨੈਟਵਰਕ ਫਾਰ ਜ਼ੀਰੋ ਦੇ ਗੌਰਵ ਮੁਖੀਜਾ, ਪੀ. ਐਸ. ਪੀ. ਸੀ. ਐਲ., ਜਲ ਸਪਲਾਈ ਅਤੇ ਸੈਨੀਟੇਸ਼ਨ, ਲੋਕ ਨਿਰਮਾਣ ਵਿਭਾਗ, ਸਥਾਨਕ ਸਰਕਾਰਾਂ, ਸਿਹਤ, ਮੈਡੀਕਲ ਸਿੱਖਿਆ ਤੇ ਖੋਜ, ਗਮਾਡਾ ਸਮੇਤ ਹੋਰ ਭਾਈਵਾਲ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
-
International2 months ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਰੱਖਿਆ ਮੰਤਰੀ ਯੋਵ ਗੈਲੈਂਟ ਨੂੰ ਬਰਖਾਸਤ ਕੀਤਾ
-
International2 months ago
ਭਾਰਤੀ ਮੁੱਕੇਬਾਜ਼ ਮਨਦੀਪ ਜਾਂਗੜਾ ਨੇ ਜਿੱਤਿਆ ਡਬਲਯੂ ਬੀ ਐਫ ਵਿਸ਼ਵ ਖਿਤਾਬ
-
Chandigarh2 months ago
ਕੈਨੇਡਾ ਦੇ ਮੰਦਰ ਵਿੱਚ ਸ਼ਰਧਾਲੂਆਂ ਤੇ ਹਮਲੇ ਦੀ ਵੱਖ-ਵੱਖ ਆਗੂਆਂ ਵੱਲੋਂ ਨਿੰਦਾ
-
Mohali2 months ago
4 ਸਾਲ ਬਾਅਦ ਆਰੰਭ ਹੋਈ ਮੁਲਤਾਨੀ ਅਗਵਾ ਮਾਮਲੇ ਦੀ ਸੁਣਵਾਈ
-
International2 months ago
ਮੂਧੇ ਮੂੰਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 900 ਤੋਂ ਵੱਧ ਅੰਕ ਟੁੱਟਿਆ, ਨਿਫਟੀ 23,995 ਤੇ ਬੰਦ
-
International1 month ago
ਪਾਕਿਸਤਾਨ ਦੇ ਰੇਲਵੇ ਸਟੇਸ਼ਨ ਤੇ ਹੋਏ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ, 46 ਜ਼ਖ਼ਮੀ
-
Mohali2 months ago
68 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 5 ਤੋਂ 9 ਨਵੰਬਰ ਤੱਕ
-
International2 months ago
ਹਵਾ ਪ੍ਰਦੂਸ਼ਣ ਕਾਰਨ ਲਹਿੰਦੇ ਪੰਜਾਬ ਦੇ ਸਕੂਲ ਇੱਕ ਹਫਤੇ ਲਈ ਬੰਦ