Chandigarh
ਪੰਜਾਬ ਸਰਕਾਰ ਵੱਲੋਂ 4 ਮਹੀਨਿਆਂ ਵਿੱਚ ਲਗਾਏ ਜਾਣਗੇ 2356 ਖੇਤੀ ਸੋਲਰ ਪੰਪ : ਅਮਨ ਅਰੋੜਾ
ਚੰਡੀਗੜ੍ਹ, 7 ਦਸੰਬਰ (ਸ.ਬ.) ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਸਰਕਾਰ ਵਲੋਂ ਖੇਤੀ ਸੈਕਟਰ ਵਿੱਚ ਗਰੀਨ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਖੇਤੀਬਾੜੀ ਵਾਸਤੇ ਸੂਬੇ ਭਰ ਵਿੱਚ 2,356 ਸੋਲਰ ਪੰਪ ਲਗਾਏ ਜਾਣਗੇ। ਇਸ ਸੰਬੰਧੀ ਮੈਸਰਜ਼ ਏ. ਵੀ. ਆਈ. ਅਪਲਾਇੰਸਜ਼ ਪ੍ਰਾਈਵੇਟ ਲਿਮਟਿਡ, ਮੈਸਰਜ਼ ਪੀ.ਵੀ. ਪਾਵਰ ਟੈਕਨਾਲੋਜੀਜ਼ ਪ੍ਰਾਈਵੇਟ ਲਿਮਟਿਡ ਅਤੇ ਮੈਸਰਜ਼ ਹਿਮਾਲੀਅਨ ਸੋਲਰ ਪ੍ਰਾਈਵੇਟ ਲਿਮਟਿਡ ਨੂੰ 2,356 ਸੋਲਰ ਪੰਪ ਲਗਾਉਣ ਸਬੰਧੀ ਵਰਕ ਆਰਡਰ ਸੌਂਪਣ ਮੌਕੇ ਉਹਨਾਂ ਦੱਸਿਆ ਕਿ ਇਨ੍ਹਾਂ ਕੰਪਨੀਆਂ ਨੂੰ ਪਾਰਦਰਸ਼ੀ ਅਤੇ ਬੋਲੀ ਪ੍ਰਕਿਰਿਆ ਰਾਹੀਂ ਚੁਣਿਆ ਗਿਆ ਹੈ।
ਉਹਨਾਂ ਕਿਹਾ ਕਿ ਇਨ੍ਹਾਂ ਪੰਪਾਂ ਨੂੰ ਲਗਾਉਣ ਸਬੰਧੀ ਕੰਮ ਚਾਰ ਮਹੀਨਿਆਂ ਵਿੱਚ ਮੁਕੰਮਲ ਹੋਣ ਦੀ ਉਮੀਦ ਹੈ। 3, 5, 7.5 ਅਤੇ 10 ਐਚ.ਪੀ. ਦੀ ਸਮਰੱਥਾ ਵਾਲੇ ਸੋਲਰ ਪੰਪਾਂ ਵਾਸਤੇ ਜਨਰਲ ਸ਼੍ਰੇਣੀ ਦੇ ਕਿਸਾਨਾਂ ਲਈ 60 ਫ਼ੀਸਦ ਅਤੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ 80 ਫ਼ੀਸਦ ਸਬਸਿਡੀ ਉਪਲਬਧ ਹੈ। ਉਨ੍ਹਾਂ ਕਿਹਾ ਕਿ ਡਾਰਕ ਜ਼ੋਨਾਂ (ਧਰਤੀ ਹੇਠਲਾਂ ਪਾਣੀ ਡੂੰਘਾ ਚਲਾ ਗਿਆ ਹੈ ਵਾਲੇ ਬਲਾਕ) ਵਿੱਚ ਇਹ ਸੋਲਰ ਪੰਪ ਉਨ੍ਹਾਂ ਕਿਸਾਨਾਂ ਦੇ ਬੋਰ-ਵੈਲਾਂ ਤੇ ਲਗਾਏ ਜਾਣਗੇ, ਜੋ ਪਹਿਲਾਂ ਹੀ ਮਾਈਕਰੋ ਸਿੰਜਾਈ ਪ੍ਰਣਾਲੀ (ਤੁਪਕਾ ਜਾਂ ਫੁਹਾਰਾ) ਦੀ ਵਰਤੋਂ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਸੋਲਰ ਪੰਪਾਂ ਦੇ ਲੱਗਣ ਨਾਲ ਕਿਸਾਨਾਂ ਨੂੰ ਸਿੰਜਾਈ ਲਈ ਰਾਤ ਸਮੇਂ ਆਪਣੇ ਖੇਤਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਇਹ ਪੰਪ ਦਿਨ ਵੇਲੇ ਕਾਰਜਸ਼ੀਲ ਹੋਣਗੇ। ਇਸ ਨਾਲ ਨਾ ਸਿਰਫ਼ ਡੀਜ਼ਲ ਉੱਤੇ ਆਉਣ ਵਾਲਾ ਖ਼ਰਚਾ ਬਚੇਗਾ ਬਲਕਿ ਸਿਫਰ ਕਾਰਬਨ ਨਿਕਾਸੀ ਹੋਵੇਗੀ, ਜਿਸ ਨਾਲ ਵਧੇਰੇ ਟਿਕਾਊ ਖੇਤੀ ਅਭਿਆਸਾਂ ਨੂੰ ਉਤਸ਼ਾਹ ਮਿਲੇਗਾ। ਇਸ ਮੌਕੇ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਸੰਦੀਪ ਹੰਸ, ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਅਤੇ ਸਬੰਧਤ ਕੰਪਨੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।
Chandigarh
2024 ਦੌਰਾਨ ਪੰਜਾਬ ਦੇ ਸ਼ਹਿਰਾਂ ਦੀ ਸੀਵਰੇਜ ਟ੍ਰੀਟਮੈਂਟ ਸਮਰੱਥਾ 2634.15 ਐਮ. ਐਲ. ਡੀ. ਤੇ ਪਹੁੰਚੀ : ਡਾ ਰਵਜੋਤ ਸਿੰਘ
ਪੰਜਾਬ ਸੂਬੇ ਦੇ ਸ਼ਹਿਰੀ ਬੁਨਿਆਦੀ ਢਾਂਚੇ ਲਈ 450 ਕਰੋੜ ਰੁਪਏ ਦੀ ਯੋਜਨਾ
ਚੰਡੀਗੜ੍ਹ, 30 ਦਸੰਬਰ (ਸ.ਬ.) ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਰਵਜੋਤ ਸਿੰਘ ਨੇ ਕਿਹਾ ਹੈ ਕਿ ਪਿਛਲੇ ਸਾਲ ਦੌਰਾਨ ਪੰਜਾਬ ਦੇ ਸ਼ਹਿਰਾਂ ਦੀ ਸੀਵਰੇਜ ਟ੍ਰੀਟਮੈਂਟ ਸਮਰੱਥਾ 2634.15 ਐਮ.ਐਲ.ਡੀ. ਤਕ ਪਹੁੰਚ ਗਈ ਹੈ। ਉਹਨਾਂ ਦੱਸਿਆ ਕਿ ਪੰਜਾਬ ਵਿੱਚ ਕੁੱਲ ਸਥਾਪਿਤ ਸੀਵਰੇਜ ਟ੍ਰੀਟਮੈਂਟ ਸਮਰੱਥਾ 2142 ਐਮ.ਐਲ.ਡੀ. (ਮਿਲੀਅਨ ਲੀਟਰ ਪ੍ਰਤੀ ਦਿਨ) ਤੱਕ ਪਹੁੰਚ ਗਈ ਹੈ, ਜਿਸ ਵਿੱਚ ਵਾਧੂ 492.15 ਐਮ. ਐਲ. ਡੀ. ਜੋੜਨ ਨਾਲ ਕੁੱਲ ਸਮਰੱਥਾ 2634.15 ਐਮ.ਐਲ.ਡੀ. ਹੋ ਗਈ ਹੈ।
ਉਹਨਾਂ ਕਿਹਾ ਕਿ ਇਸ ਵਾਧੇ ਦਾ ਉਦੇਸ਼ ਸ਼ਹਿਰੀ ਆਬਾਦੀ ਦੀਆਂ ਵਧਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਅਤੇ ਸਾਫ਼, ਸ਼ੁੱਧ ਪਾਣੀ ਸਬੰਧੀ ਪ੍ਰਣਾਲੀਆਂ ਨੂੰ ਯਕੀਨੀ ਬਣਾਉਣਾ ਹੈ। ਉਹਨਾਂ ਦੱਧਸਿਆ ਕਿ ਇਸ ਤੋਂ ਇਲਾਵਾ 650 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ 607 ਐਮ.ਐਲ.ਡੀ. ਦੀ ਸਮਰੱਥਾ ਵਾਲੇ 52 ਸੀਵਰੇਜ ਟ੍ਰੀਟਮੈਂਟ ਪਲਾਂਟ (ਐਸਟੀਪੀ) ਨਿਰਮਾਣ ਅਧੀਨ ਹਨ। ਇਹ ਪ੍ਰਾਜੈਕਟ ਅਗਲੇ 1-2 ਸਾਲਾਂ ਦੇ ਅੰਦਰ ਮੁਕੰਮਲ ਹੋਣ ਦੀ ਉਮੀਦ ਹੈ, ਜਿਸ ਨਾਲ ਸੂਬੇ ਦੀ ਸੀਵਰੇਜ ਪ੍ਰਬੰਧਨ ਸਮਰੱਥਾਵਾਂ ਵਿੱਚ ਹੋਰ ਵਾਧਾ ਹੋਵੇਗਾ।
ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਤੇ ਨਿਰਭਰਤਾ ਘਟਾਉਣ ਲਈ ਸਤਹੀ ਨਹਿਰੀ ਪਾਣੀ ਰਾਹੀਂ ਵੱਡੇ ਪੱਧਰ ਤੇ ਜਲ ਸਪਲਾਈ ਪ੍ਰਾਜੈਕਟ ਲਾਗੂ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ (440 ਐਮ.ਐਲ.ਡੀ.), ਜਲੰਧਰ (275 ਐਮ.ਐਲ.ਡੀ.), ਅਤੇ ਪਟਿਆਲਾ (115 ਐਮ.ਐਲ.ਡੀ.) ਵਰਗੇ ਪ੍ਰਮੁੱਖ ਸ਼ਹਿਰਾਂ ਵਿੱਚ ਪ੍ਰਾਜੈਕਟ ਕਾਰਜਸ਼ੀਲ ਹਨ। ਇਸ ਤੋਂ ਇਲਾਵਾ 580 ਐਮ. ਐਲ. ਡੀ. ਦੀ ਸਮਰੱਥਾ ਵਾਲਾ ਲੁਧਿਆਣਾ ਜਲ ਸਪਲਾਈ ਪ੍ਰਾਜੈਕਟ ਜਲਦ ਹੀ ਕਾਰਜਸ਼ੀਲ ਹੋ ਜਾਵੇਗਾ।
ਉਹਨਾਂ ਕਿਹਾ ਕਿ ਸੂਬੇ ਦੇ 87 ਕਸਬੇ ਸਤਹੀ ਜਲ ਸਪਲਾਈ ਪ੍ਰਾਜੈਕਟਾਂ ਤੇ ਕੇਂਦ੍ਰਿਤ ਹਨ। ਇਸ ਪ੍ਰਾਜੈਕਟ ਤਹਿਤ ਵੱਖ-ਵੱਖ ਪੜਾਆਂ ਦੌਰਾਨ ਸ਼ਹਿਰੀ ਆਬਾਦੀ ਲਈ ਨਿਰੰਤਰ ਅਤੇ ਸਥਾਈ ਪਾਣੀ ਦੀ ਸਪਲਾਈ ਯਕੀਨੀ ਬਣਾਉਣਾ ਹੈ। ਉਹਨਾਂ ਕਿਹਾ ਕਿ ਪਾਣੀ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ, ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਵਿੱਚ ਦਿਨ-ਰਾਤ ਜਲ ਸਪਲਾਈ ਪਾਇਲਟ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ।
ਉਹਨਾਂ ਕਿਹਾ ਕਿ ਠੋਸ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਖਰੀਦ, ਰਹਿੰਦ-ਖੂੰਹਦ ਸਬੰਧੀ ਪ੍ਰੋਸੈਸਿੰਗ ਲਈ ਸਹੂਲਤਾਂ ਸਥਾਪਤ ਕਰਨ ਅਤੇ ਪੁਰਾਣੇ ਕੂੜੇ ਦੇ ਨਿਪਟਾਰੇ ਲਈ ਯੂ.ਐਲ.ਬੀਜ਼ ਨੂੰ 401.73 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਸ ਤੋਂ ਇਲਾਵਾ, ਸੂਬੇ ਭਰ ਵਿੱਚ ਬਿਹਤਰ ਸਫਾਈ ਅਤੇ ਸੀਵਰੇਜ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਲਈ 39.55 ਕਰੋੜ ਰੁਪਏ ਦੇ ਨਿਵੇਸ਼ ਨਾਲ 730 ਸੀਵਰ ਕਲੀਨਿੰਗ ਮਸ਼ੀਨਾਂ ਖਰੀਦੀਆਂ ਜਾ ਰਹੀਆਂ ਹਨ।
Chandigarh
ਰਾਸ਼ਨ ਵੰਡ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਕੀਤੀਆਂ ਗਈਆਂ ਅਹਿਮ ਪਹਿਲਕਦਮੀਆਂ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 30 ਦਸੰਬਰ (ਸ.ਬ.) ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ਵਿਭਾਗ ਵੱਲੋਂ ਸਾਲ 2024 ਦੌਰਾਨ ਵਿਭਾਗ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣ ਦੇ ਮਕਸਦ ਨਾਲ ਵੱਖ-ਵੱਖ ਪ੍ਰਮੁੱਖ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਇਸ ਸਾਲ ਦੌਰਾਨ ਰਾਸ਼ਨ ਦੀ ਨਿਰਵਿਘਨ ਵੰਡ ਨੂੰ ਯਕੀਨੀ ਬਣਾਉਣ ਲਈ ਈ-ਪੋਸ਼ ਮਸ਼ੀਨਾਂ ਅਤੇ ਆਈਰਿਸ ਸਕੈਨਰਾਂ ਦੇ ਨਾਲ-ਨਾਲ ਭਾਰ ਤੋਲਣ ਵਾਲੀਆਂ ਇਲੈਕਟ੍ਰਾਨਿਕ ਮਸ਼ੀਨਾਂ ਸਮੇਤ 14420 ਈ-ਪੋਸ ਕਿੱਟਾਂ ਖਰੀਦੀਆਂ ਗਈਆਂ ਹਨ। ਉਹਨਾਂ ਕਿਹਾ ਕਿ ਹਰੇਕ ਰਾਸ਼ਨ ਡਿਪੂ ਨੂੰ ਇੱਕ ਈ-ਪੋਸ ਕਿੱਟ ਪ੍ਰਦਾਨ ਕੀਤੀ ਗਈ ਹੈ ਅਤੇ ਇਹਨਾਂ ਡਿਪੂਆਂ ਵਿੱਚ ਭਾਰ ਤੋਲਣ ਵਾਲੀਆਂ ਇਲੈਕਟ੍ਰਾਨਿਕ ਮਸ਼ੀਨਾਂ ਨੂੰ ਸਥਾਪਤ ਕਰਨਾ ਵੀ ਯਕੀਨੀ ਬਣਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ 2016 ਵਿੱਚ ਡਿਪੂ ਹੋਲਡਰਾਂ ਦੀ ਮਾਰਜਨ ਮਨੀ 50 ਰੁਪਏ ਪ੍ਰਤੀ ਕੁਇੰਟਲ ਸੀ ਜਿਸ ਨੂੰ ਵਧਾ ਕੇ 90 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਇਸ ਦੇ ਨਤੀਜੇ ਵਜੋਂ ਇਸ ਸਬੰਧ ਵਿੱਚ 38.43 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਮੰਤਰੀ ਨੇ ਅੱਗੇ ਦੱਸਿਆ ਕਿ ਇਸ ਕਦਮ ਨਾਲ ਸੂਬੇ ਦੇ 14400 ਰਾਸ਼ਨ ਡਿਪੂ ਹੋਲਡਰਾਂ ਨੂੰ ਲਾਭ ਮਿਲੇਗਾ।
ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਹਾੜੀ ਸੀਜ਼ਨ ਨੂੰ ਸਫ਼ਲਤਾਪੂਰਵਕ ਮੁਕੰਮਲ ਕਰਦਿਆਂ ਕੇਂਦਰੀ ਪੂਲ ਲਈ 124.57 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਕਣਕ ਦੀ ਖਰੀਦ ਕੀਤੀ ਗਈ ਅਤੇ 9 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 28,340.95 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ। ਇਸੇ ਤਰ੍ਹਾਂ, ਸਾਉਣੀ ਸੀਜ਼ਨ ਦੌਰਾਨ, ਵਿਭਾਗ ਵੱਲੋਂ 172.93 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਅਤੇ ਲਗਭਗ 8 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 40,119.76 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ।
Chandigarh
ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰ
ਚੰਡੀਗੜ੍ਹ, 30 ਦਸੰਬਰ (ਸ.ਬ.) ਪੰਜਾਬ ਦੇ ਸਮਾਜਿਕ ਨਿਆ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 1503 ਸੰਸਥਾਵਾਂ ਨੂੰ ਅਨੁਸੂਚਿਤ ਜਾਤੀ ਦੇ 10+1 ਅਤੇ 10+2 ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ 92.00 ਕਰੋੜ ਰੁਪਏ ਦੀ ਰਾਸ਼ੀ ਨਾਲ 256 ਸੰਸਥਾਵਾਂ ਨੂੰ 59.34 ਕਰੋੜ ਰੁਪਏ ਦੀ ਰਾਸ਼ੀ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ। ਬਕਾਇਆ ਰਹਿੰਦੀਆਂ ਸੰਸਥਾਵਾਂ ਨੂੰ ਅਦਾਇਗੀ ਸਬੰਧੀ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ. ਸੀ. ਸਟੂਡੈਂਟਸ ਸਕੀਮ ਅਧੀਨ ਸਰਕਾਰੀ ਸੰਸਥਾਵਾਂ ਅਤੇ ਪੰਜਾਬ ਰਾਜ ਦੇ ਵਿਦਿਆਰਥੀ (ਜੋ ਹੋਰ ਰਾਜਾਂ ਦੀਆਂ ਸੰਸਥਾਵਾਂ ਵਿੱਚ ਪੜ੍ਹਾਈ ਕਰ ਰਹੇ ਹਨ) ਨੂੰ ਸਾਲ 2017-18 ਤੋਂ 2019-20 ਤੱਕ ਦੀ ਫੀਸ ਦੀ 40 ਫੀਸਦੀ ਅਦਾਇਗੀ ਲਈ 92.00 ਕਰੋੜ ਰੁਪਏ ਜਾਰੀ ਕੀਤੇ ਗਏ ਸਨ।
ਉਹਨਾਂ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਅਧੀਨ ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ।
-
International2 months ago
ਇਟਲੀ ਵਿੱਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months ago
ਪਿੰਡ ਕੁੰਭੜਾ ਵਿੱਚ ਲੜਾਈ ਦੌਰਾਨ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮ੍ਰਿਤਕ ਦੀ ਲਾਸ਼ ਰੱਖ ਕੇ ਇਨਸਾਫ ਲਈ ਏਅਰਪੋਰਟ ਰੋਡ ਤੇ ਲਾਇਆ ਧਰਨਾ
-
Mohali2 months ago
ਜੂਡੋ ਇੰਟਰ ਕਾਲਜ ਵਿੱਚ ਘਨੌਰ ਕਾਲਜ ਨੇ ਜਿੱਤੇ ਗੋਲ਼ਡ ਮੈਡਲ
-
Editorial2 months ago
ਜ਼ਿਮਨੀ ਚੋਣਾਂ ਦੌਰਾਨ ਸੂਬੇ ਦੀਆਂ ਚਾਰੇ ਸੀਟਾਂ ਤੇ ਹੋ ਰਹੇ ਹਨ ਸਖ਼ਤ ਮੁਕਾਬਲੇ
-
Editorial2 months ago
ਗੈਰ ਕਾਨੂੰਨੀ ਪਰਵਾਸੀਆਂ ਖ਼ਿਲਾਫ਼ ਸੱਚਮੁੱਚ ਸਖ਼ਤ ਕਾਰਵਾਈ ਕਰਨਗੇ ਟਰੰਪ?
-
International1 month ago
ਆਸਟ੍ਰੇਲੀਆ ਵਿੱਚ ਲਾਈਵ ਸ਼ੋਅ ਦੌਰਾਨ ਪੰਜਾਬੀ ਗਾਇਕ ਗੈਰੀ ਸੰਧੂ ਤੇ ਹਮਲਾ
-
National2 months ago
ਸ਼ਾਹਰੁਖ਼ ਖ਼ਾਨ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਰਾਏਪੁਰ ਤੋਂ ਵਕੀਲ ਗ੍ਰਿਫ਼ਤਾਰ