Connect with us

Chandigarh

ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਵਿਧਾਇਕ ਵਜੋਂ ਸਹੁੰ ਚੁੱਕੀ

Published

on

 

 

 

ਚੰਡੀਗੜ੍ਹ, 9 ਦਸੰਬਰ (ਸ.ਬ.) ਬਰਨਾਲਾ ਵਿਧਾਨ ਹਲਕਾ ਤੋਂ ਕਾਂਗਰਸ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਸ੍ਰੀ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੇ ਅੱਜ ਵਿਧਾਇਕ ਵਜੋਂ ਸਹੁੰ ਚੁੱਕੀ। ਉਹਨਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੰਹੁ ਚੁਕਵਾਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਕਿ ਨਵੇਂ ਚੁਣੇ ਵਿਧਾਇਕ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਪਤਵੰਤੇ ਵੀ ਹਾਜ਼ਰ ਸਨ।

ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਸ੍ਰੀ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੰਤਰੀ ਸ੍ਰੀ ਬਲਵੀਰ ਸਿੰਘ ਸਿੱਧੂ ਅਤੇ ਸ੍ਰੀਮਤੀ ਅਰੁਣਾ ਚੌਧਰੀ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Continue Reading

Chandigarh

ਵਿਜੀਲੈਂਸ ਬਿਊਰੋ ਵੱਲੋਂ 10000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਨਿੱਜੀ ਸੁਰੱਖਿਆ ਗਾਰਡ ਗ੍ਰਿਫ਼ਤਾਰ

Published

on

By

 

ਚੰਡੀਗੜ੍ਹ, 16 ਜਨਵਰੀ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਸਿਵਲ ਹਸਪਤਾਲ ਜਲੰਧਰ ਵਿੱਚ ਤਾਇਨਾਤ ਇੱਕ ਨਿੱਜੀ ਸੁਰੱਖਿਆ ਗਾਰਡ ਨਰਿੰਦਰ ਕੁਮਾਰ, ਵਾਸੀ ਪਿੰਡ ਚੱਕ ਸਾਧੂ ਵਾਲਾ (ਜ਼ਿਲ੍ਹਾ ਹੁਸ਼ਿਆਰਪੁਰ) ਨੂੰ ਇੱਕ ਪੀ ਸੀ ਐਮ ਐਸ ਡਾਕਟਰ ਦੇ ਨਾਮ ਤੇ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਮੱਲਾਂਵਾਲਾ ਖਾਸ ਦੇ ਵਸਨੀਕ ਲੋਕੇਸ਼ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ਤੇ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸਨੇ ਆਪਣੀ ਰਿਸ਼ਤੇਦਾਰ ਲਈ ਅਪੰਗਤਾ ਸਰਟੀਫਿਕੇਟ ਜਾਰੀ ਕਰਨ ਲਈ ਸਿਵਲ ਸਰਜਨ ਜਲੰਧਰ ਦੇ ਦਫ਼ਤਰ ਵਿੱਚ ਇੱਕ ਆਰਥੋਪੀਡਿਕਸ ਮਾਹਰ ਕੋਲ ਪਹੁੰਚ ਕੀਤੀ ਸੀ ਪਰ ਈ-ਟਰਾਈਸਾਈਕਲ ਖਰੀਦਣ ਲਈ ਉਹ ਲੋੜੀਂਦੀ ਅਪੰਗਤਾ ਫੀਸਦ ਪ੍ਰਾਪਤ ਨਹੀਂ ਕਰ ਸਕੀ ਸੀ।

ਸ਼ਿਕਾਇਤ ਕਰਤਾ ਅਨੁਸਾਰ ਬਾਅਦ ਵਿੱਚ ਸਬੰਧਤ ਡਾਕਟਰ ਦੇ ਦਫ਼ਤਰ ਦੇ ਬਾਹਰ ਤਾਇਨਾਤ ਕੀਤੇ ਉਕਤ ਸੁਰੱਖਿਆ ਗਾਰਡ ਨੇ ਅਪੰਗਤਾ ਸਰਟੀਫਿਕੇਟ ਦੀ ਫ਼ੀਸਦ ਵਧਾਉਣ ਬਦਲੇ 10000 ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਮੁਲਜ਼ਮ ਨਾਲ ਹੋਈ ਗੱਲਬਾਤ ਆਪਣੇ ਫ਼ੋਨ ਤੇ ਰਿਕਾਰਡ ਕਰ ਲਈ ਸੀ ਜਿਸਨੂੰ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਜਮ੍ਹਾਂ ਕਰਵਾ ਦਿੱਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਤਸਦੀਕ ਦੌਰਾਨ ਇਹ ਦਰੁਸਤ ਪਾਏ ਗਏ ਹਨ ਕਿਉਂਕਿ ਇਨ੍ਹਾਂ ਨੂੰ ਮੌਖਿਕ ਸਬੂਤਾਂ ਦੇ ਨਾਲ-ਨਾਲ ਗੱਲਬਾਤ ਦੀ ਰਿਕਾਰਡਿੰਗ ਦੇ ਰੂਪ ਵਿੱਚ ਪੇਸ਼ ਕੀਤਾ ਗਿਆ ਹੈ। ਇਸ ਤਸਦੀਕ ਰਿਪੋਰਟ ਦੇ ਆਧਾਰ ਤੇ, ਉਕਤ ਮੁਲਜ਼ਮ ਨਰਿੰਦਰ ਕੁਮਾਰ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਹੋਰ ਜਾਂਚ ਜਾਰੀ ਹੈ।

 

Continue Reading

Chandigarh

ਚਾਇਨਾ ਡੋਰ ਦੀ ਵਿਕਰੀ ਤੱਕ ਨਾ ਰੋਕ ਸਕਣ ਵਾਲੀ ਸਰਕਾਰ ਨਸ਼ਿਆਂ ਅਤੇ ਅਪਰਾਧਾਂ ਤੇ ਕਿਵੇਂ ਕਾਬੂ ਕਰੇਗੀ : ਅਮਨਜੋਤ ਰਾਮੂੰਵਾਲੀਆ

Published

on

By

 

ਚੰਡੀਗੜ, 14ਜਨਵਰੀ (ਸ.ਬ.) ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਕਮੇਟੀ ਦੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂੰਵਾਲੀਆ ਨੇ ਕਿਹਾ ਹੈ ਕਿ ਸੂਬੇ ਵਿੱਚ ਲੋਕ ਚਾਇਨਾ ਡੋਰ ਨਾਲ ਹੋ ਰਹੇ ਹਾਦਸਿਆਂ ਕਾਰਨ ਤ੍ਰਾਹੀ-ਤ੍ਰਾਹੀ ਕਰ ਰਹੇ ਹਨ। ਲੋਹੜੀ ਦੇ ਤਿਉਹਾਰ ਤੇ ਹੋਈ ਪਤੰਗਬਾਜ਼ੀ ਦੌਰਾਨ ਮਨਚਲਿਆਂ ਵੱਲੋਂ ਧੜੱਲੇ ਨਾਲ਼ ਵਰਤੀ ਚਾਈਨਾ ਡੋਰ ਕਾਰਨ ਕੱਲ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ ਅਤੇ ਕਈ ਥਾਵਾਂ ਤੋਂ ਲੋਕਾਂ ਦੇ ਜ਼ਖਮੀ ਹੋਣ ਦੀਆਂ ਖਬਰਾਂ ਆ ਰਹੀਆਂ ਹਨ ਅਤੇ ਦੂਜੇ ਪਾਸੇ ਸਰਕਾਰ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਤੇ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋਈ ਹੈ।

ਉਹਨਾਂ ਕਿਹਾ ਕਿ ਆਪ ਸਰਕਾਰ ਨੇ ਪੂਰੇ ਜੋਰ ਨਾਲ ਐਲਾਨ ਕੀਤਾ ਸੀ ਉਹ ਚਾਇਨਾ ਡੋਰ ਨਹੀਂ ਵਿਕਣ ਦੇਵੇਗੀ, ਪਰ ਸਰਕਾਰ ਦਾ ਇਹ ਐਲਾਨ ਹਵਾ ਹਵਾਈ ਹੀ ਸਾਬਿਤ ਹੋਇਆ ਹੈ ਅਤੇ ਚਾਈਨਾ ਡੋਰ ਦੀ ਵਿਕਰੀ ਧੜੱਲੇ ਨਾਲ ਹੋ ਰਹੀ ਹੈ। ਉਹਨਾਂ ਕਿਹਾ ਕਿ ਗੱਪੀਆਂ ਦੀ ਇਹ ਸਰਕਾਰ ਜੋ ਦੁਕਾਨਾਂ ਤੇ ਖੁੱਲੇਆਮ ਵਿਕਦੀ ਇਸ ਡੋਰ ਦੀ ਵਿਕਰੀ ਰੋਕਣ ਵਿੱਚ ਨਾਕਾਮ ਸਾਬਿਤ ਹੋਈ ਹੈ ਉਹ ਸੂਬੇ ਵਿੱਚ ਵੱਡੇ ਪੱਧਰ ਤੇ ਹੁੰਦੀ ਨਸ਼ਿਆਂ ਦੀ ਵਿਕਰੀ ਤੇ ਕਿਵੇਂ ਕਾਬੂ ਕਰੇਗੀ।

ਉਹਨਾਂ ਕਿਹਾ ਕਿ ਸਰਕਾਰ ਦੇ ਪਿਛਲੇ ਤਿੰਨ ਸਾਲਾਂ ਦੇ ਕਾਰਜਕਾਲ ਵਿੱਚ ਨਸ਼ਾ ਪਹਿਲਾਂ ਨਾਲੋਂ ਜ਼ਿਆਦਾ ਵਧਿਆ ਹੈ ਅਤੇ ਅਪਰਾਧਿਕ ਘਟਨਾਵਾਂ ਵਿੱਚ ਵੀ ਬੇਤਹਾਸ਼ਾ ਵਾਧਾ ਹੋਇਆ ਹੈ,ਜੋ ਪੰਜਾਬ ਦੀ ਜਨਤਾ ਸਾਹਮਣੇ ਹੈ।

ਉਹਨਾਂ ਕਿਹਾ ਕਿ ਗੱਲਾਂ ਦੇ ਕੜਾਹ ਕਰਨ ਵਾਲੀ ਸਰਕਾਰ ਤੋਂ ਦਿੱਲੀ ਦੇ ਲੋਕਾਂ ਦਾ ਵੀ ਮੋਹ ਭੰਗ ਹੋ ਗਿਆ ਹੈ ਅਤੇ ਪੰਜਾਬ ਵਾਸੀ ਵੀ ਹੁਣ ਪਛਤਾ ਰਹੇ ਹਨ, ਕਿ ਉਹ ਛਲਾਵੇ ਵਿੱਚ ਆ ਗਏ।

Continue Reading

Chandigarh

ਅਸ਼ਵਨੀ ਚਾਵਲਾ ਬਣੇ ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਦੇ ਪ੍ਰਧਾਨ

Published

on

By

 

ਚੰਡੀਗੜ੍ਹ, 11 ਜਨਵਰੀ (ਸ.ਬ.) ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਦੀਆਂ ਸਾਲਾਨਾ ਚੋਣਾਂ ਵਿੱਚ ਸ਼੍ਰੀ ਅਸ਼ਵਨੀ ਚਾਵਲਾ ਨੂੰ ਪ੍ਰੈਸ ਗੈਲਰੀ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਹੈ। ਚੋਣ ਮੌਕੇ ਹਾਜਿਰ ਮੈਂਬਰਾਂ ਨੇ ਸ਼੍ਰੀ ਅਸ਼ਵਨੀ ਚਾਵਲਾ (ਸੱਚ ਕਹੂੰ) ਨੂੰ ਸਰਵਸੰਮਤੀ ਨਾਲ ਬਿਨਾ ਮੁਕਾਬਲਾ ਪ੍ਰਧਾਨ ਚੁਣ ਲਿਆ।

ਇਸ ਦੌਰਾਨ ਅਮਿਤ ਕੁਮਾਰ ਪਾਂਡੇ ਨੂੰ ਸੀਨੀਅਰ ਮੀਤ ਪ੍ਰਧਾਨ ਦੀਪਕ ਸ਼ਰਮਾ ਨੂੰ ਜਨਰਲ ਸਕੱਤਰ ਚੁਣਿਆ ਗਿਆ ਹੈ। ਚੋਣ ਦੌਰਾਨ ਪ੍ਰੈਸ ਗੈਲਰੀ ਤੇ ਪਹਿਲਾਂ ਕਾਬਜ਼ ਰਹੇ ਧੜੇ ਦੇ 9 ਮੈਂਬਰਾਂ ਵਲੋਂ ਪ੍ਰਧਾਨ ਦੇ ਅਹੁਦੇ ਲਈ ਅਸ਼ਵਨੀ ਚਾਵਲਾ ਦਾ ਸਮਰਥਨ ਕੀਤਾ ਗਿਆ ਪੰਰਤੂ ਬਾਕੀ ਅਹੁਦੇਦਾਰਾਂ ਦੇ ਨਾਮ ਤੇ ਸਹਿਮਤੀ ਨਹੀ ਬਣੀ ਅਤੇ ਇਹਨਾਂ ਨੂੰ ਬਹੁਸੰਮਤੀ ਨਾਲ ਚੁਣਿਆ ਗਿਆ। ਇਸ ਦੌਰਾਨ ਕਾਬਿਜ ਧੜੇ ਦੇ ਮੈਂਬਰ ਚੋਣ ਮੀਟਿੰਗ ਛੱਡ ਕੇ ਚਲੇ ਗਏ।

ਇਸਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਕੱਤਰ ਸ੍ਰੀ ਰਾਮ ਲੋਕ ਖਟਾਣਾ ਨੇ ਵੋਟਿੰਗ ਕਰਵਾਉਣ ਲਈ ਹਾਜ਼ਰ ਮੀਟਿੰਗ ਮੈਂਬਰਾਂ ਤੋਂ ਸਹਿਮਤੀ ਮੰਗੀ ਤਾਂ ਮੀਟਿੰਗ ਵਿੱਚ ਹਾਜਿਰ 18 ਮੈਂਬਰਾਂ ਵਲੋਂ ਚਾਵਲਾ-ਪਾਂਡੇ ਪੈਨਲ ਦੇ ਉਮੀਦਵਾਰਾਂ ਨੂੰ ਸਹਿਮਤੀ ਦਿੱਤੀ ਗਈ ਅਤੇ ਵਿਰੋਧ ਕਰਨ ਵਾਲੇ 9 ਮੈਂਬਰ ਇਹ ਕਹਿ ਕੇ ਚਲੇ ਗਏ ਕਿ ਉਹ ਸਹਿਮਤ ਨਹੀਂ ਹਨ।

ਇਸ ਮੌਕੇ ਪੰਕਜ ਕਪਾਹੀ, ਕਰਨ ਕਪੂਰ, ਪਰਮਿੰਦਰ ਸਿੰਘ ਜੱਟਪੁਰੀ, ਮੈਡਮ ਅਕਾਂਸ਼ਾ ਸਕਸੈਨਾ, ਨੇਹਾ ਸ਼ਰਮਾ, ਮਨੋਜ ਕੁਮਾਰ, ਨਰੇਸ਼ ਸ਼ਰਮਾ, ਮਨੋਜ ਜੋਸ਼ੀ, ਵਨੀਤ ਕਪੂਰ, ਵਿਜੇ ਡਾਵਰ, ਬਿਭੋਰ ਮੋਹਨ, ਨਵੀਨ ਸੇਠੀ, ਅਨਮੋਲ ਗੁਲਾਟੀ, ਵਿਸ਼ਾਲ ਪਾਠਕ, ਅੰਕੁਸ਼ ਮਹਾਜਨ ਵੀ ਮੌਜੂਦ ਸਨ।

Continue Reading

Latest News

Trending