International
ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦਾ ਕਤਲ, ਦੋ ਮੁਲਜ਼ਮ ਗ੍ਰਿਫਤਾਰ
ਵੈਨਕੂਵਰ, 9 ਦਸੰਬਰ (ਸ.ਬ.) ਸਾਲ ਕੁ ਪਹਿਲਾਂ ਕੈਨੇਡਾ ਆਏ ਪੰਜਾਬੀ ਨੌਜੁਆਨ ਨੂੰ ਦੋ ਜਣਿਆਂ ਵੱਲੋਂ ਕਤਲ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਬਾਲਾ ਨੇੜਲੇ ਪਿੰਡ ਮੁਟੇਰੀ ਜੱਟਾਂ ਦਾ ਰਹਿਣ ਵਾਲਾ ਹਰਸ਼ਾਨਦੀਪ ਸਿੰਘ ਅੰਟਾਲ ਪਹਿਲਾਂ ਸਟੱਡੀ ਵੀਜੇ ਤੇ ਕੈਨੇਡਾ ਦੇ ਸ਼ਹਿਰ ਐਡਮੰਟਨ ਆਇਆ ਸੀ ਤੇ ਹੁਣ ਪੜ੍ਹਾਈ ਦੇ ਨਾਲ ਨਾਲ ਸਕਿਉਰਟੀ ਗਾਰਡ ਵਜੋਂ ਕੰਮ ਕਰ ਰਿਹਾ ਸੀ।
ਪੁਲੀਸ ਅਨੁਸਾਰ ਸ਼ਨਿੱਚਰਵਾਰ ਸਵੇਰੇ ਇੱਕ ਘਰ ਵਿੱਚ ਗੜਬੜ ਦੀ ਸੂਚਨਾ ਮਿਲਣ ਤੇ ਪੁਲੀਸ ਮੌਕੇ ਤੇ ਪਹੁੰਚੀ ਤਾਂ ਨੌਜੁਆਨ ਤੜਪ ਰਿਹਾ ਸੀ। ਉਸ ਨੂੰ ਤੁਰੰਤ ਡਾਕਟਰੀ ਸਹਾਇਤਾ ਦੇਣ ਦੇ ਬਾਵਜੂਦ ਬਚਾਇਆ ਨਾ ਜਾ ਸਕਿਆ। ਉਸਨੂੰ ਮਾਰਨ ਵਾਲੇ 30-30 ਸਾਲਾਂ ਦੇ ਦੋ ਵਿਅਕਤੀਆਂ ਨੂੰ ਮੌਕੇ ਤੋਂ ਗ੍ਰਿਫਤਾਰ ਕਰ ਕੇ ਉਨ੍ਹਾਂ ਤੇ ਪਹਿਲਾ ਦਰਜਾ ਕਤਲ ਦੇ ਦੋਸ਼ ਆਇਦ ਕੀਤੇ ਗਏ ਹਨ।
ਹੋਰ ਜਾਣਕਾਰੀ ਅਨੁਸਾਰ ਹਰਸ਼ਾਨਦੀਪ ਨੂੰ ਉਸ ਘਰ ਦੀ ਰਖਵਾਲੀ ਵਾਸਤੇ ਸਕਿਉਰਟੀ ਗਾਰਡ ਵਜੋਂ ਭੇਜਿਆ ਗਿਆ ਸੀ। ਮਾਰਨ ਵਾਲਿਆਂ ਉੱਤੇ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ।
International
ਚੰਡੀਗੜ੍ਹ ਦੀ ਹਰਮੀਤ ਢਿੱਲੋਂ ਨੂੰ ਟਰੰਪ ਨੇ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕੀਤਾ
ਵਾਸ਼ਿੰਗਟਨ, 10 ਦਸੰਬਰ (ਸ.ਬ.) ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੀਤੇ ਦਿਨ ਭਾਰਤੀ-ਅਮਰੀਕੀ ਹਰਮੀਤ ਕੇ ਢਿੱਲੋਂ ਨੂੰ ਨਿਆਂ ਵਿਭਾਗ ਵਿੱਚ ਸਿਵਲ ਰਾਈਟਸ ਲਈ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕੀਤਾ ਹੈ। ਸੋਸ਼ਲ ਮੀਡੀਆ ਪਲੇਟਫਾਰਮ ਟਰੂਥ ਸੋਸ਼ਲ ਤੇ ਟਰੰਪ ਨੇ ਲਿਖਿਆ ਕਿ ਮੈਂ ਹਰਮੀਤ ਕੇ. ਢਿੱਲੋਂ ਨੂੰ ਅਮਰੀਕੀ ਨਿਆਂ ਵਿਭਾਗ ਵਿੱਚ ਸਿਵਲ ਰਾਈਟਸ ਲਈ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕਰਕੇ ਖੁਸ਼ ਹਾਂ। ਉਨ੍ਹਾਂ ਕਿਹਾ ਕਿ ਆਪਣੇ ਪੂਰੇ ਕੈਰੀਅਰ ਦੌਰਾਨ, ਹਰਮੀਤ ਸਾਡੀਆਂ ਨਾਗਰਿਕ ਆਜ਼ਾਦੀਆਂ ਦੀ ਰੱਖਿਆ ਲਈ ਲਗਾਤਾਰ ਖੜ੍ਹੀ ਰਹੀ ਹੈ, ਜਿਸ ਵਿੱਚ ਸਾਡੀ ਸੁਤੰਤਰ ਬੋਲੀ ਨੂੰ ਸੈਂਸਰ ਕਰਨ ਲਈ ਵੱਡੀ ਤਕਨੀਕ ਦੀ ਵਰਤੋਂ ਕਰਨਾ, ਕੋਵਿਡ ਦੌਰਾਨ ਇਕੱਠੇ ਪ੍ਰਾਰਥਨਾ ਕਰਨ ਤੋਂ ਰੋਕੇ ਗਏ ਈਸਾਈਆਂ ਦੀ ਨੁਮਾਇੰਦਗੀ ਕਰਨਾ, ਅਤੇ ਉਨ੍ਹਾਂ ਕਾਰਪੋਰੇਸ਼ਨਾਂ ਵਿਰੁੱਧ ਮੁਕੱਦਮਾ ਕਰਨਾ ਸ਼ਾਮਲ ਹੈ।
ਟਰੰਪ ਨੇ ਕਿਹਾ ਕਿ ਹਰਮੀਤ ਦੇਸ਼ ਦੇ ਚੋਟੀ ਦੇ ਚੋਣ ਵਕੀਲਾਂ ਵਿੱਚੋਂ ਇੱਕ ਹੈ, ਜੋ ਇਹ ਯਕੀਨੀ ਬਣਾਉਣ ਲਈ ਲੜ ਰਹੀ ਹੈ ਕਿ ਸਾਰੀਆਂ ਅਤੇ ਸਿਰਫ਼ ਕਾਨੂੰਨੀ ਵੋਟਾਂ ਦੀ ਗਿਣਤੀ ਕੀਤੀ ਜਾਵੇ। ਉਹ ਡਾਰਟਮਾਊਥ ਕਾਲਜ ਅਤੇ ਯੂਨੀਵਰਸਿਟੀ ਆਫ ਵਰਜੀਨੀਆ ਲਾਅ ਸਕੂਲ ਦੀ ਗ੍ਰੈਜੂਏਟ ਹੈ ਅਤੇ ਯੂਐਸ ਫੋਰਥ ਸਰਕਟ ਕੋਰਟ ਆਫ ਅਪੀਲਜ਼ ਵਿੱਚ ਕਲਰਕ ਹੈ
ਜ਼ਿਕਰਯੋਗ ਹੈ ਕਿ ਇਸ ਸਾਲ ਜੁਲਾਈ ਵਿੱਚ ਰਿਪਬਲਿਕਨ ਨੈਸ਼ਨਲ ਕਨਵੈਨਸ਼ਨ ਵਿੱਚ ਅਰਦਾਸ ਕਰਨ ਤੋਂ ਬਾਅਦ ਢਿੱਲੋਂ ਤੇ ਨਸਲੀ ਟਿੱਪਣੀਆਂ ਹੋਈਆਂ ਸੀ। ਪਿਛਲੇ ਸਾਲ ਉਹ ਰਿਪਬਲਿਕਨ ਨੈਸ਼ਨਲ ਕਮੇਟੀ ਦੀ ਪ੍ਰਧਾਨਗੀ ਦੇ ਅਹੁਦੇ ਲਈ ਅਸਫਲ ਰਹੀ ਸੀ। ਚੰਡੀਗੜ੍ਹ ਵਿੱਚ ਜਨਮੀ 54 ਸਾਲਾ ਢਿੱਲੋਂ ਆਪਣੇ ਮਾਤਾ-ਪਿਤਾ ਨਾਲ ਬਚਪਨ ਵਿੱਚ ਹੀ ਅਮਰੀਕਾ ਚਲੀ ਗਈ ਸੀ। 2016 ਵਿੱਚ ਉਹ ਕਲੀਵਲੈਂਡ ਵਿੱਚ ਘੌਫ ਸੰਮੇਲਨ ਦੇ ਮੰਚ ਤੇ ਪੁੱਜਣ ਵਾਲੀਪਹਿਲੀ ਭਾਰਤੀ-ਅਮਰੀਕੀ ਸੀ।
International
ਤਨਮਨਜੀਤ ਸਿੰਘ ਢੇਸੀ ਰਾਸ਼ਟਰੀ ਸੁਰੱਖਿਆ ਕਮੇਟੀ ਦੇ ਮੈਂਬਰ ਨਿਯੁਕਤ
ਲੰਡਨ, 7 ਦਸੰਬਰ (ਸ.ਬ.) ਬ੍ਰਿਟੇਨ ਦੇ ਸਲੋਹ ਤੋਂ ਤੀਜੀ ਵਾਰੀ ਸੰਸਦ ਮੈਂਬਰ ਚੁਣੇ ਗਏ ਲੇਬਰ ਪਾਰਟੀ ਦੇ ਆਗੂ ਤਨਮਨਜੀਤ ਸਿੰਘ ਢੇਸੀ ਨੂੰ ਰਾਸ਼ਟਰੀ ਸੁਰੱਖਿਆ ਰਣਨੀਤੀ ਦੀ ਜੁਆਇੰਟ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਤਨਮਨਜੀਤ ਸਿੰਘ ਢੇਸੀ ਨੇ ਟਵੀਟ ਕਰ ਕਿਹਾ ਕਿ ਰਾਸ਼ਟਰੀ ਸੁਰੱਖਿਆ ਰਣਨੀਤੀ ਤੇ ਇਸ ਮਹੱਤਵਪੂਰਨ ਸੰਯੁਕਤ ਕਮੇਟੀ ਵਿਚ ਨਿਯੁਕਤ ਕੀਤਾ ਜਾਣਾ ਇਕ ਸਨਮਾਨ ਅਤੇ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮੈਂ ਰਾਸ਼ਟਰੀ ਸੁਰੱਖਿਆ ਪ੍ਰੀਸ਼ਦ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਤੇ ਵਿਆਪਕ ਸਰਕਾਰ ਦੇ ਕੰਮ ਦੀ ਜਾਂਚ ਕਰਨ ਲਈ ਬੇਹੱਦ ਉਤਸੁਕ ਹਾਂ।
International
ਤਿੰਨ ਔਰਤਾਂ ਨਾਲ ਜ਼ਬਰ ਜਨਾਹ ਕਰਨ ਵਾਲਾ ਪੰਜਾਬੀ ਨੌਜਵਾਨ ਗ੍ਰਿਫਤਾਰ
ਬਰੈਂਪਟਨ, 28 ਨਵੰਬਰ (ਸ.ਬ.) ਪੀਲ ਰੀਜਨਲ ਪੁਲੀਸ ਨੇ ਤਿੰਨ ਔਰਤਾਂ ਨਾਲ ਜ਼ਬਰ ਜਨਾਹ ਕਰਨ ਵਾਲੇ ਪੰਜਾਬੀ ਨੂੰ ਗ੍ਰਿਫਤਾਰ ਕੀਤਾ ਹੈ।
ਪੁਲੀਸ ਨੇ ਦੱਸਿਆ ਕਿ 22 ਸਾਲਾ ਅਰਸ਼ਦੀਪ 2022 ਵਿਚ ਸਟੱਡੀ ਵੀਜ਼ਾ ਤੇ ਪੰਜਾਬ ਤੋਂ ਕੈਨੇਡਾ ਆਇਆ ਸੀ। ਇਸ ਵੇਲੇ ਬੱਸਾਂ ਦੀ ਹੜਤਾਲ ਚਲ ਰਹੀ ਹੈ ਤੇ ਅਰਸ਼ਦੀਪ ਆਪਣੇ ਆਪ ਨੂੰ ਰਾਈਡਸ਼ੇਅਰ ਅਪਰੇਟਰ ਦੱਸ ਕੇ ਔਰਤਾਂ ਨੂੰ ਲਿਫਟ ਦਿੰਦਾ ਸੀ ਤੇ ਫਿਰ ਸੁੰਨਸਾਨ ਥਾਂ ਤੇ ਲਿਜਾ ਕੇ ਔਰਤਾਂ ਨਾਲ ਜ਼ਬਰ ਜਨਾਹ ਕਰਦਾ ਸੀ। ਇਕ ਮਹੀਨੇ ਵਿੱਚ ਉਸਨੇ ਤਿੰਨ ਔਰਤਾਂ ਨਾਲ ਜ਼ਬਰ ਜਨਾਹ ਕੀਤਾ।
ਪੁਲੀਸ ਨੂੰ ਪੀੜਤ ਮਹਿਲਾਵਾਂ ਨੇ ਦੱਸਿਆ ਕਿ ਨੌਜਵਾਨ ਪੰਜਾਬੀ ਬੋਲਦਾ ਸੀ। ਇਸ ਮਗਰੋਂ ਪੁਲੀਸ ਨੇ ਪੰਜਾਬੀ ਨੌਜਵਾਨਾਂ ਤੋਂ ਪੁੱਛ-ਗਿੱਛ ਸ਼ੁਰੂ ਕੀਤੀ ਤੇ ਅੰਤ ਹੁਣ ਅਰਸ਼ਦੀਪ ਨੂੰ ਗ੍ਰਿਫਤਾਰ ਕਰ ਲਿਆ ਹੈ।
-
Mohali2 months ago
ਪਿੰਡ ਮੌਲੀ ਵੈਦਵਾਨ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀ ਤੇ ਪੈਨਸਲਾਂ ਵੰਡੀਆਂ
-
Mohali2 months ago
ਰਾਜ ਪੱਧਰੀ ਕ੍ਰਿਕਟ ਮੁਕਾਬਲਿਆਂ ਦੌਰਾਨ ਐਸ ਏ ਐਸ ਨਗਰ ਦੀ ਟੀਮ ਵੱਲੋਂ ਜੇਤੂ ਸ਼ੁਰੂਆਤ
-
Mohali2 months ago
ਫੈਂਸ ਨਾਲ ਰੂਬਰੂ ਹੋਏ ਸੂਫੀ ਗਾਇਕ ਸਤਿੰਦਰ ਸਰਤਾਜ
-
Mohali2 months ago
29 ਅਕਤੂਬਰ ਤੋਂ ਸ਼ੁਰੂ ਹੋਵੇਗਾ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਸੰਬੰਧੀ ਪ੍ਰੋਗਰਾਮ
-
Horscope2 months ago
ਇਸ ਹਫਤੇ ਦਾ ਤੁਹਾਡਾ ਰਾਸ਼ੀਫਲ
-
Mohali2 months ago
ਜ਼ਿਲ੍ਹਾ ਜਿਮਨਾਸਟਿਕ ਮੁਕਾਬਲਿਆਂ ਵਿੱਚ ਲਾਰੈਂਸ ਸਕੂਲ ਦੇ ਵਿਦਿਆਰਥੀ ਚਮਕੇ
-
Punjab2 months ago
ਮਾਲ ਗੱਡੀ ਦੇ ਤੇਲ ਟੈਂਕਰ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ
-
Chandigarh1 month ago
ਭਾਰਤ ਭਰ ਵਿੱਚ ਹਰ ਸਾਲ ਸਾਮ੍ਹਣੇ ਆਉਂਦੇ ਹਨ 1.5 ਤੋਂ 2 ਮਿਲੀਅਨ ਨਵੇਂ ਬ੍ਰੇਨ ਸਟ੍ਰੋਕ ਦੇ ਮਾਮਲੇ: ਡਾ. ਵਿਨੀਤ ਸੱਗਰ