Connect with us

Mohali

ਟੈਕਨੀਕਲ ਸਰਵਿਸਜ਼ ਯੂਨੀਅਨ ਮੁਹਾਲੀ ਵੱਲੋਂ ਰੋਸ ਮੁਜ਼ਾਹਰਾ

Published

on

 

 

ਐਸ ਏ ਐਸ ਨਗਰ, 9 ਦਸੰਬਰ (ਸ.ਬ.) ਟੈਕਨੀਕਲ ਸਰਵਿਸਜ਼ ਯੂਨੀਅਨ ਮੁਹਾਲੀ ਵੱਲੋਂ ਚੰਡੀਗੜ੍ਹ ਬਿਜਲੀ ਬੋਰਡ ਨੂੰ ਕੇਂਦਰ ਸਰਕਾਰ ਦੀ ਨਿਜੀਕਰਣ ਦੀ ਨੀਤੀ ਤਹਿਤ ਮੁਕੰਮਲ ਨਿਜੀਕਰਨ ਕਰਕੇ ਯੂ. ਟੀ. ਪ੍ਰਸ਼ਾਸ਼ਨ ਵੱਲੋਂ ਨਿਜੀ ਕੰਪਨੀਆਂ ਦੇ ਹਵਾਲੇ ਕਰਨ ਦੇ ਵਿਰੋਧ ਵਿੱਚ ਸਰਕਲ ਪ੍ਰਧਾਨ ਗੁਰਬਖਸ਼ ਸਿੰਘ ਦੀ ਪ੍ਰਧਾਨਗੀ ਹੇਠ ਰੋਸ ਮੁਜ਼ਾਹਰਾ ਕੀਤਾ ਗਿਆ।

ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਚੰਡੀਗੜ੍ਹ ਦੇ ਬਿਜਲੀ ਮੁਲਾਜ਼ਮਾਂ ਦੇ ਹੱਕ ਵਿੱਚ ਟੈਕਨੀਕਲ ਸਰਵਿਸ ਯੂਨੀਅਨ ਸਰਕਲ ਮੁਹਾਲੀ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਮੁਹਾਲੀ ਅਤੇ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ (ਟਰਾਂਸਕੋ ਅਤੇ ਪਾਵਰਕਾਮ) ਵਲੋਂ ਟੀ. ਐਸ. ਯੂ. ਦੇ ਸੱਦੇ ਅਨੁਸਾਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਬੁਲਾਰਿਆਂ ਨੇ ਕਿਹਾ ਕਿ ਚੰਡੀਗੜ੍ਹ ਦੇ ਮੁਲਾਜਮ ਆਪਣੇ ਰੁਜ਼ਗਾਰ ਦੀ ਰਾਖੀ ਲਈ ਸੰਘਰਸ਼ ਕਰ ਰਹੇ ਹਨ ਅਤੇ ਪੰਜਾਬ ਦੇ ਮੁਲਾਜਮ ਉਹਨਾਂ ਦੇ ਨਾਲ ਖੜ੍ਹੇ ਹਨ।

ਬੁਲਾਰਿਆਂ ਨੇ ਕਿਹਾ ਕਿ ਪਾਵਰਕਾਮ ਮੈਨੇਜਮੈਂਟ ਵੱਲੋਂ ਮੁਹਾਲੀ ਅਤੇ ਰੋਪੜ ਸਰਕਲ ਦੇ ਬਿਜਲੀ ਮੁਲਾਜ਼ਮਾਂ ਦੀਆਂ ਚੰਡੀਗੜ੍ਹ ਵਿਖੇ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ ਜੋ ਕਿ ਬਿਜਲੀ ਮੁਲਾਜ਼ਮਾਂ ਨਾਲ ਸਰਾਸਰ ਧੱਕਾ ਹੈ। ਸਰਕਲ ਮੁਹਾਲੀ ਵੱਲੋਂ ਕੇਂਦਰ ਸਰਕਾਰ ਤੇ ਯੂ. ਟੀ. ਪ੍ਰਸ਼ਾਸ਼ਨ ਵੱਜੋਂ ਚੰਡੀਗੜ੍ਹ ਦੇ ਬਿਜਲੀ ਮੁਲਾਜ਼ਮਾਂ ਦੇ ਸੰਘਰਸ਼ ਨੂੰ ਫੇਲ ਕਰਨ ਦੀ ਕੋਸ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦੇਣਗੇ।

ਇਸ ਮੌਕੇ ਕਿਹਾ ਗਿਆ ਕਿ ਸਰਕਲ ਮੁਹਾਲੀ ਦਾ ਕੋਈ ਵੀ ਮੈਂਬਰ ਚੰਡੀਗੜ੍ਹ ਵਿਖੇ ਡਿਊਟੀ ਨਹੀਂ ਕਰੇਗਾ ਅਤੇ ਜੇਕਰ ਮੈਨੇਜਮੈਂਟ ਵੱਲੋਂ ਆਪਣੀ ਇਸ ਲੋਕ ਵਿਰੋਧੀ ਮੁਲਾਜ਼ਮ ਵਿਰੋਧੀ ਹਰਕਤ ਤੋਂ ਬਾਜ ਨਾ ਆਈ ਤਾਂ ਮੁਲਾਜ਼ਮ ਤਿੱਖੇ ਸੰਘਰਸ਼ ਲਈ ਤਿਆਰ ਹੋਣਗੇ। ਇੱਕ ਹੋਰ ਮਤੇ ਵਿੱਚ ਮੰਗ ਕੀਤੀ ਗਈ ਕਿ ਬਿਜਲੀ ਬੋਰਡ ਦੀ ਮੈਨੇਜਮੈਂਟ ਵੱਲੋਂ ਰਿਟਾਇਰੀ ਮੁਲਾਜ਼ਮਾਂ ਨੂੰ ਮੁੜ ਕੰਮ ਤੇ ਰੱਖਣ ਦਾ ਜੋ ਸਰਕੁਲਰ ਕੀਤਾ ਹੈ ਉਸਨੂੰ ਵਾਪਿਸ ਲਿਆ ਜਾਵੇ, ਉਨ੍ਹਾਂ ਦੀ ਜਗ੍ਹਾ ਤੇ ਨਵੇਂ ਨੌਜਵਾਨਾਂ ਅਤੇ ਆਊਟ ਸੋਰਸਿਗ ਮੁਲਾਜ਼ਮਾਂ ਨੂੰ ਪੱਕੇ ਕਰਕੇ ਰੁਜ਼ਗਾਰ ਦਿੱਤਾ ਜਾਵੇ।

ਇਸ ਮੌਕੇ ਮੁੱਖ ਸਲਾਹਕਾਰ ਲੱਖਾ ਸਿੰਘ ਵੱਲੋਂ ਮੰਗ ਕੀਤੀ ਗਈ ਕਿ ਸਮੂਹਿਕ ਰੈਗੂਲਰ ਅਤੇ ਆਊਟ ਸੋਰਸਿੰਗ ਮੁਲਾਜ਼ਮਾਂ ਦੀਆਂ ਤਖਨਾਹਾਂ ਅਤੇ ਉਜਰਤ ਕਾਨੂੰਨ 1948 ਮਤਾਬਕ 15 ਵੀ ਲੇਬਰ ਕਾਰਨਫਰ 1957 ਦੀਆਂ ਸਿਫਾਰਸ਼ਾਂ ਨੂੰ ਸ਼ਾਮਲ ਕਰਕੇ ਘੱਟੋ-ਘੱਟ ਤਨਖਾਹ ਨਿਸ਼ਚਿਤ ਕੀਤੀ ਜਾਵੇ, ਬਿਜਲੀ ਐਕਟ 2003 ਅਤੇ 2022 ਰੱਦ ਕੀਤੇ ਜਾਣ, ਨਵੇਂ ਲੇਬਰ ਕੋਡ ਰੱਦ ਕਰਕੇ ਪਹਿਲਾਂ ਤੈਅ ਲੇਬਰ ਕਾਨੂੰਨ ਬਹਾਲ ਕੀਤੇ ਜਾਣ, ਕੰਮ ਦਿਹਾੜੀ 8 ਘੰਟੇ ਤੋਂ 12 ਘੰਟੇ ਕਰਨ ਦਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ, ਪ੍ਰੋਬੇਸ਼ਨ ਪੀਰੀਅਡ ਪਹਿਲਾਂ ਦੀ ਤਰ੍ਹਾਂ ਹੀ ਛੇ ਮਹੀਨੇ ਦਾ ਅਤੇ ਪੂਰੀ ਤਨਖਾਹ ਸਕੇਲ ਤੇ ਜਾਰੀ ਕੀਤਾ ਜਾਵੇ ਅਤੇ ਸਿਆਸੀ ਰੰਜਸ਼ ਹੇਠ ਜੋ ਸਾਥੀ ਗੁਰਬਖਸ਼ ਸਿੰਘ ਦੀ ਦੋ ਸਾਲ ਤੋਂ ਬਦਲੀ ਕੀਤੀ ਹੈ ਉਸਨੂੰ ਮੁੜ ਮੁਹਾਲੀ ਸਰਕਲ ਵਿਖੇ ਤੈਨਾਤ ਕੀਤਾ ਜਾਵੇ।

ਇਸ ਰੋਸ ਮੁਜ਼ਾਹਰੇ ਵਿੱਚ ਜਤਿੰਦਰ ਸਿੰਘ, ਸਤਵੰਤ ਸਿੰਘ, ਬਿਕਰਮ ਸਿੰਘ, ਜਸਪਾਲ ਸਿੰਘ, ਰਾਧੇ ਸ਼ਿਆਮ, ਗੁਰਮੀਤ ਸਿੰਘ, ਹਰਜੀਤ ਸਿੰਘ, ਮਨਜੀਤ ਸਿੰਘ, ਸ਼ਰਨਜੀਤ ਸਿੰਘ, ਪਰਮਜੀਤ ਸਿੰਘ, ਕਪਿਲ ਦੇਵ, ਬਲਵੀਰ ਸਿੰਘ, ਸੁਰਿੰਦਰ ਮੱਲੀ, ਸੋਹਨ ਸਿੰਘ, ਰਜਿੰਦਰ ਸਿੰਘ ਸੁੱਬਾ ਸਾਬਕਾ ਆਗੂ ਪੰਜਾਬ, ਸੀ.ਐਚ.ਬੀ. ਕਾਮਿਆਂ ਵੱਲੋਂ ਗੁਰਮੀਤ ਸਿੰਘ, ਏਕਮ ਸਿੰਘ, ਜੋਰਾਵਰ ਆਦਿ ਹਾਜ਼ਰ ਰਹੇ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending