Mohali
ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ 13 ਦਸੰਬਰ ਨੂੰ ਬਾਸਮਾਂ ਅਤੇ 31 ਦਸੰਬਰ ਨੂੰ ਹੁਲਕਾ ਵਿਖੇ ਲੱਗਣਗੇ ਕੈਂਪ
ਐਸ ਏ ਐਸ ਨਗਰ, 10 ਦਸਬੰਰ (ਸ.ਬ.) ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਰੋਜ਼ਾਨਾ ਦੇ ਕੰਮਾਂ-ਕਾਰਾਂ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਦਿਵਾਉਣ ਲਈ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲਗਾਏ ਜਾ ਰਹੇ ਕੈਂਪਾ ਦੀ ਲੜੀ ਵਿੱਚ 13 ਦਸੰਬਰ ਨੂੰ ਬਾਸਮਾਂ ਅਤੇ 31 ਦਸਬੰਰ ਨੂੰ ਹੁਲਕਾ ਵਿਖੇ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਮੌਕੇ ਤੇ ਹੀ ਸਬੰਧਤ ਵਿਭਾਗਾਂ ਵੱਲੋਂ ਸੇਵਾਵਾਂ ਉਪਲਬਧ ਕਰਵਾਈਆਂ ਜਾਣਗੀਆਂ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੈਂਪ ਦੇ ਨੋਡਲ ਅਫਸਰ ਅਤੇ ਮੁਹਾਲੀ ਦੇ ਐਸ.ਡੀ.ਐਮ. ਦਮਨਦੀਪ ਕੌਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਿਹਰ 1 ਵਜੇ ਤੱਕ ਦਾ ਹੋਵੇਗਾ। ਉਹਨਾਂ ਦੱਸਿਆ ਕਿ 13 ਦਸੰਬਰ ਨੂੰ ਪਿੰਡ ਬਾਸਮਾਂ ਵਿਖੇ ਲੱਗਣ ਵਾਲੇ ਕੈਂਪ ਵਿੱਚ ਬੁੱਢਣਪੁਰ, ਬਾਸਮਾਂ, ਝੱਜੋਂ ਅਤੇ ਖਿਲਾਵਰ ਦੇ ਵਸਨੀਕ ਆਪਣੀਆਂ ਅਰਜ਼ੀਆਂ ਦੇ ਸਕਦੇ ਹਨ। 31 ਦਸੰਬਰ ਨੂੰ ਪਿੰਡ ਹੁਲਕਾ ਵਿਖੇ ਲੱਗਣ ਵਾਲੇ ਕੈਂਪ ਵਿੱਚ ਪਿੰਡ ਖਾਨਪੁਰ ਬੰਗਰ, ਹੁਲਕਾ ਅਤੇ ਨਡਿਆਲੀ ਦੇ ਲੋਕ ਅਰਜ਼ੀਆਂ ਲੈ ਕੇ ਸ਼ਾਮਲ ਹੋ ਸਕਦੇ ਹਨ।
ਉਹਨਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ਵਿੱਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫ਼ਰਦ ਬਣਾਉਣੀ, ਸ਼ਗਨ ਸਕੀਮ ਅਰਜ਼ੀ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲੀਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ਵਿੱਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
Mohali
ਗਣਤੰਤਰ ਦਿਵਸ ਦੇ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਮੁਹਾਲੀ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਫ਼ਹਿਰਾਉਣਗੇ ਕੌਮੀ ਝੰਡਾ
ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਕਾਲਜ ਫ਼ੇਜ਼ 6 ਵਿਖੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਦੇ ਜਾਇਜ਼ੇ ਲਈ ਮੀਟਿੰਗ
ਐਸ ਏ ਐਸ ਨਗਰ, 20 ਜਨਵਰੀ (ਸ.ਬ.) 26 ਜਨਵਰੀ ਨੂੰ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਫ਼ੇਜ਼ 6 ਵਿਖੇ ਗਕਰਵਾਏ ਜਾਂਣ ਵਾਲੇ ਗਣਤੰਤਰ ਦਿਵਸ ਦੇ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਮੁਹਾਲੀ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਕੌਮੀ ਝੰਡਾ ਫ਼ਹਿਰਾਉਣ ਲਈ ਆਊਣਗੇ। ਇਸ ਸੰਬੰਧੀ ਪ੍ਰਸ਼ਾਸ਼ਨ ਵਲੋਂ ਜੋਰਾਂ ਸ਼ੋਰਾਂ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਵਲੋਂ ਸਰਕਾਰੀ ਕਾਲਜ, ਫ਼ੇਜ਼ 6 ਦੇ ਮੈਦਾਨ ਵਿਖੇ ਕੀਤੀ ਮੀਟਿੰਗ ਦੌਰਾਨ 26 ਜਨਵਰੀ ਨੂੰ ਕਰਵਾਏ ਜਾਣ ਵਾਲੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਸਮੂਹ ਅਧਿਕਾਰੀਆਂ ਨੂੰ ਸੌਂਪੀਆਂ ਜ਼ਿੰਮੇਂਵਾਰੀਆਂ ਅਨੁਸਾਰ ਉਨ੍ਹਾਂ ਵੱਲੋਂ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੌਮੀ ਮਹੱਤਤਾ ਦੇ ਦਿਹਾੜੇ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ।
ਉਨ੍ਹਾਂ ਇਸ ਮੌਕੇ ਟ੍ਰੈਫ਼ਿਕ ਅਤੇ ਸੁਰੱਖਿਆ ਬੰਦੋਬਸਤਾਂ, ਸਕੂਲੀ ਬੱਚਿਆਂ ਵੱਲੋਂ ਸਭਿਅਚਾਰਕ ਸਮਾਗਮ ਦੀਆਂ ਕੀਤੀਆਂ ਜਾ ਰਹੀਆਂ ਰਿਹਸਰਲਾਂ, ਪੁੁਲਿਸ ਅਤੇ ਐਨ ਸੀ ਸੀ ਕੈਡੇਟਾਂ ਵੱਲੋਂ ਕੀਤੀ ਜਾ ਰਹੀ ਮਾਰਚ ਪਾਸਟ ਦੀ ਤਿਆਰੀ, ਠੰਡ ਦੇ ਮੱਦੇਨਜ਼ਰ ਉਨ੍ਹਾਂ ਦੇ ਬੈਠਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ, ਸਮਾਗਮ ਦੌਰਾਨ ਪੇਸ਼ ਕੀਤੀਆਂ ਜਾਣ ਵਾਲੀਆਂ ਵਿਕਾਸ ਅਤੇ ਭਲਾਈ ਸਕੀਮਾ ਤੇ ਅਧਾਰਿਤ ਝਾਕੀਆਂ ਬਾਰੇ ਵਿਸਤਾਰ ਵਿੱਚ ਵਿਭਾਗ ਵਾਰ ਕੀਤੀ ਗਈ ਪ੍ਰਗਤੀ ਦੀ ਜਾਣਕਾਰੀ ਹਾਸਲ ਕੀਤੀ।
ਉਨ੍ਹਾਂ ਕਿਹਾ ਕਿ ਸੁੰਤਰਤਤਾ ਦਿਵਸ ਅਤੇ ਗਣਤੰਤਰ ਦਿਵਸ ਸਾਡੇ ਦੇਸ਼ ਦੇ ਸਭ ਤੋਂ ਅਹਿਮ ਦਿਹਾੜੇ ਹਨ, ਜਿਨ੍ਹਾਂ ਤੋਂ ਸਾਨੂੰ ਆਜ਼ਾਦੀ ਵਿੱਚ ਪਾਏ ਯੋਗਦਾਨ ਪਾਉਣ ਵਾਲੇ ਸੁਤੰਤਰਤਾ ਸੰਗਰਾਮੀਆਂ ਅਤੇ ਬਾਅਦ ਵਿੱਚ ਸ਼ਹੀਦਾਂ ਦੇ ਸੁਫ਼ਨਿਆਂ ਦਾ ਭਾਰਤ ਬਣਾਉਣ ਲਈ ਇਸ ਨੂੰ ਗਣਰਾਜ ਦਾ ਰੂਪ ਦੇਣ ਲਈ ਸੰਵਿਧਾਨ ਲਾਗੂ ਕਰਨ ਜਿਹੀਆਂ ਅਹਿਮ ਇਤਿਹਾਸਕ ਘਟਨਾਵਾਂ ਬਾਰੇ ਪਤਾ ਲਗਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਗਮ ਦੌਰਾਨ ਗੈਲੰਟਰੀ ਅਵਾਰਡੀਜ਼ ਅਤੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਅਸਾਧਾਰਨ ਯੋਗਦਾਨ ਪਾਉਣ ਵਾਲੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੁਲ੍ਹੇ ਦਿਲ ਨਾਲ ਜੀ ਆਇਆਂ ਆਖਿਆ ਜਾਵੇਗਾ।
ਇਸ ਮੌਕੇ ਸ੍ਰੀਮਤੀ ਆਸ਼ਿਕਾ ਜੈਨ ਨੇ ਸਭਿਆਚਾਰਕ ਸਮਾਗਮਾਂ ਵਿੱਚ ਭਾਗ ਲੈਣ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਠੰਡ ਤੋਂ ਬਚਣ ਦੇ ਉਪਰਾਲੇ ਤਹਿਤ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੀ ਤਰਫ਼ੋਂ 321 ਟ੍ਰੈਕ ਸੂਟ ਵੀ ਵੰਡੇ।
ਮੀਟਿੰਗ ਦੌਰਾਨ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ, ਅਨਮੋਲ ਸਿੰਘ ਧਾਲੀਵਾਲ, ਸੋਨਮ ਚੌਧਰੀ, ਐਸ ਪੀ ਟ੍ਰੈਫ਼ਿਕ ਐਚ ਐਸ ਮਾਨ, ਐਸ ਡੀ ਐਮ ਮੁਹਾਲੀ ਦਮਨਦੀਪ ਕੌਰ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਦੀਪਾਂਕਰ ਗਰਗ, ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ ਅਤੇ ਜ਼ਿਲ੍ਹੇ ਦੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Mohali
ਫੇਜ਼ 3 ਬੀ 2 ਦੀ ਮਾਰਕੀਟ ਨੂੰ ਵਿਸ਼ੇਸ਼ ਮਾਰਕੀਟ ਦਾ ਦਰਜਾ ਦੇ ਕੇ ਕੀਤਾ ਜਾਵੇ ਵਿਕਸਤ : ਕੁਲਜੀਤ ਸਿੰਘ ਬੇਦੀ
ਡਿਪਟੀ ਮੇਅਰ ਨੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਪੱਤਰ ਲਿਖਿਆ
ਐਸ ਏ ਐਸ ਨਗਰ, 22 ਜਨਵਰੀ (ਸ.ਬ.) ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਪੱਤਰ ਲਿਖ ਕੇ ਫੇਜ਼ 3 ਬੀ 2 ਦੀ ਮਾਰਕੀਟ ਨੂੰ ਵਿਸ਼ੇਸ਼ ਮਾਰਕੀਟ ਦਾ ਦਰਜਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮਾਰਕੀਟ ਮੁਹਾਲੀ ਦੇ ਡਾਊਨਟਾਊਨ ਦੇ ਰੂਪ ਵਿੱਚ ਜਾਣੀ ਜਾਂਦੀ ਹੈ ਅਤੇ ਇਸਨੂੰ ਚੰਡੀਗੜ੍ਹ ਦੇ ਸੈਕਟਰ 17 ਵਾਲੇ ਪੈਟਰਨ ਤੇ ਵਿਕਸਿਤ ਕਰਨ ਨਾਲ ਮੁਹਾਲੀ ਦੀ ਆਰਥਿਕ ਅਤੇ ਸਾਂਸਕ੍ਰਿਤਿਕ ਗਤੀਵਿਧੀਆਂ ਨੂੰ ਨਵੀਂ ਰਫਤਾਰ ਮਿਲੇਗੀ।
ਸz. ਬੇਦੀ ਨੇ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਨੂੰ ਭੇਜੇ ਪੱਤਰ ਵਿੱਚ ਇਸ ਮਾਰਕੀਟ ਦੀ ਸੁੰਦਰਤਾ ਅਤੇ ਵਿਸ਼ੇਸ਼ਤਾ ਵਧਾਉਣ ਲਈ ਕੁਝ ਮਹੱਤਵਪੂਰਨ ਸੁਝਾਅ ਦਿੱਤੇ ਹਨ। ਇਹਨਾਂ ਵਿੱਚ ਵਨ ਵੇ ਟ੍ਰੈਫਿਕ ਪ੍ਰਬੰਧਨ ਦੇ ਤਹਿਤ ਮਾਰਕੀਟ ਦੀਆਂ ਪਿਛਲੀ ਸੜਕਾਂ ਨੂੰ ਵਨ ਵੇ ਕੀਤੇ ਜਾਣ, ਮਾਰਕੀਟ ਵਿੱਚ ਬਿਜਲੀ ਦੀਆਂ ਤਾਰਾਂ ਨੂੰ ਅੰਡਰਗਰਾਊਂਡ ਕਰਨ, ਫੁਹਾਰੇ ਲਗਾਉਣ, ਉੱਚ ਗੁਣਵੱਤਾ ਵਾਲੀਆਂ ਲਾਈਟਾਂ ਅਤੇ ਸੁੰਦਰ ਡਿਜ਼ਾਈਨਿੰਗ ਨਾਲ ਮਾਰਕੀਟ ਦੀ ਸ਼ਾਨ ਵਧਾਉਣ, ਪਾਰਕਿੰਗ ਵਿੱਚ ਸੁਧਾਰ ਲਈ ਦੋ ਪਹੀਆ ਵਾਹਨਾਂ ਵਾਸਤੇ ਵੱਖਰੀ ਪਾਰਕਿੰਗ ਦੀ ਵਿਵਸਥਾ ਕਰਨ, ਗੰਦਗੀ ਦੇ ਪ੍ਰਬੰਧ ਵਾਸਤੇ ਮਾਰਕੀਟ ਵਿੱਚ ਡਸਟਬਿਨ ਲਗਾਉਣ, ਮਾਰਕੀਟ ਦੇ ਇਲਾਕੇ ਵਿੱਚੋਂ ਨਾਜਾਇਜ਼ ਕਬਜ਼ੇ ਦੂਰ ਕਰਕੇ ਖੁੱਲ੍ਹੇ ਸਥਾਨਾਂ ਦੀ ਵਰਤੋਂ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਨਾਲ ਡਿਪਟੀ ਮੇਅਰ ਨੇ ਇਹ ਵੀ ਮੰਗ ਕੀਤੀ ਹੈ ਕਿ ਇੱਥੇ ਵਧੀਆ ਢੰਗ ਨਾਲ ਮਾਡਰਨ ਬਾਥਰੂਮਾਂ ਦੀ ਉਸਾਰੀ ਕੀਤੀ ਜਾਵੇ। ਉਹਨਾਂ ਇਹ ਵੀ ਮੰਗ ਕੀਤੀ ਹੈ ਕਿ ਇੱਥੇ ਪੁਲੀਸ ਬੀਟ ਬਾਕਸ ਵਾਸਤੇ ਵੀ ਥਾਂ ਰਾਖਵੀਂ ਕੀਤੀ ਜਾਵੇ ਤਾਂ ਜੋ ਅਮਨ ਕਾਨੂੰਨ ਦੀ ਸਥਿਤੀ ਕਾਇਮ ਰਹਿ ਸਕੇ।
ਕੁਲਜੀਤ ਸਿੰਘ ਬੇਦੀ ਨੇ ਆਮ ਲੋਕਾਂ ਲਈ ਸਹੂਲਤਾਂ ਦੀ ਮੰਗ ਕਰਦਿਆਂ ਕਿਹਾ ਕਿ ਮਾਰਕੀਟ ਵਿੱਚ ਆਮ ਲੋਕਾਂ ਲਈ ਐਂਟਰੀ ਸੌਖੀ ਬਣਾਉਣ ਲਈ ਇਸਨੂੰ ਵੱਖ-ਵੱਖ ਬਲਾਕਾਂ ਵਿੱਚ ਵੰਡਿਆ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਪਾਰਕਿੰਗ ਦੀ ਸਮੱਸਿਆ ਨੇ ਲੋਕਾਂ ਲਈ ਪਰੇਸ਼ਾਨੀ ਪੈਦਾ ਕੀਤੀ ਹੈ। ਇਸ ਲਈ, ਨਵੀਆਂ ਪਾਰਕਿੰਗ ਦੀਆਂ ਥਾਵਾਂ ਬਣਾਉਣੀਆਂ ਜਰੂਰੀ ਹਨ। ਉਹਨਾਂ ਕਿਹਾ ਕਿ ਫੇਜ਼ 3 ਬੀ 2 ਦੀ ਮਾਰਕੀਟ ਨੂੰ ਮਾਡਲ ਮਾਰਕੀਟ ਦੇ ਤੌਰ ਤੇ ਤਿਆਰ ਕਰਨ ਨਾਲ ਨਾ ਸਿਰਫ ਮੁਹਾਲੀ ਦੀ ਸੁੰਦਰਤਾ ਵਧੇਗੀ, ਸਗੋਂ ਇਸਦੀ ਆਰਥਿਕਤਾ ਤੇ ਵੀ ਚੰਗੇ ਪ੍ਰਭਾਵ ਪੈਣਗੇ। ਉਨ੍ਹਾਂ ਗਮਾਡਾ ਤੋਂ ਇਸ ਪ੍ਰਸਤਾਵ ਨੂੰ ਜਲਦ ਪ੍ਰਵਾਨਗੀ ਦੇਣ ਦੀ ਮੰਗ ਕੀਤੀ ਹੈ।
Mohali
ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਚੌੜੀ ਹੋ ਰਹੀ ਸੜ੍ਹਕ ਦਾ ਜਾਇਜ਼ਾ ਲਿਆ
ਗਮਾਡਾ ਅਧਿਕਾਰੀਆਂ ਨੂੰ ਸੜ੍ਹਕ ਦਾ ਕੰਮ ਤੇਜ਼ ਕਰਨ, ਵਪਾਰੀਆਂ ਦੀ ਮੰਗ ਅਨੁਸਾਰ ਢੁਕਵੇਂ ਕੱਟ ਦੇਣ ਅਤੇ ਮਾਰਕੀਟਾਂ ਦੀ ਪਾਰਕਿੰਗ ਵਿੱਚ ਪਏ ਮਲਬੇ ਨੂੰ ਸਾਫ਼ ਕਰਨ ਲਈ ਕਿਹਾ
ਐਸ ਏ ਐਸ ਨਗਰ, 22 ਜਨਵਰੀ (ਸ.ਬ.) ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਫ਼ੇਜ਼ 7 ਤੋਂ 11 ਤੱਕ ਚੌੜੀ ਹੋ ਰਹੀ ਸੜ੍ਹਕ ਕਾਰਨ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਅੱਜ ਗਮਾਡਾ ਦੇ ਅਧਿਕਾਰੀਆਂ ਨਾਲ 11 ਫ਼ੇਜ਼ ਵਿਖੇ ਚੱਲ ਰਹੇ ਕੰਮ ਦਾ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਗਮਾਡਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹਲ ਲਈ ਤੁਰੰਤ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਇਸ ਕਮਿਸ਼ਨ ਦਾ ਗਠਨ ਕੀਤਾ ਹੋਇਆ ਹੈ ਅਤੇ ਕਮਿਸ਼ਨ ਉਨ੍ਹਾਂ ਨੂੰ ਦਰਪੇਸ਼ ਹਰ ਮੁਸ਼ਕਿਲ ਨੂੰ ਦੂਰ ਕਰਵਾਉਣ ਲਈ ਵਚਨਬੱਧ ਹੈ।
ਇਸ ਮੌਕੇ ਫ਼ੇਜ਼ 11 ਦੀ ਮਾਰਕੀਟ ਵੈਲਫ਼ੇਅਰ ਐਸੋਸੀਏਸ਼ਨ ਵੱਲੋਂ ਸ੍ਰੀ ਵਰਮਾ ਨੂੰ ਫ਼ੇਜ਼ 10 ਅਤੇ ਫ਼ੇਜ਼ 11 ਲਾਈਟ ਪੁਆਇੰਟਸ ਨੇੜੇ ਸੜ੍ਹਕ ਬਣਨ ਕਾਰਨ ਪੇਸ਼ ਆ ਰਹੀ ਦਿੱਕਤਾਂ ਬਾਰੇ ਦੱਸਿਆ ਗਿਆ ਅਤੇ ਸ੍ਰੀ ਵਰਮਾ ਨੇ ਮੌਕੇ ਤੇ ਮੌਜੂਦ ਗਮਾਡਾ ਦੇ ਐਸ ਡੀ ਓ ਅਕਾਸ਼ਦੀਪ ਸਿੰਘ ਅਤੇ ਸੜ੍ਹਕ ਦਾ ਕੰਮ ਕਰ ਰਹੇ ਠੇਕੇਦਾਰ ਨੂੰ, ਇਨ੍ਹਾਂ ਦਿੱਕਤਾਂ ਨੂੰ ਦੂਰ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਵਪਾਰੀਆਂ ਦਾ ਕਹਿਣਾ ਹੈ ਕਿ ਕੰਮ ਦੀ ਰਫ਼ਤਾਰ ਮੱਠੀ ਹੈ, ਇਸ ਲਈ ਇਸ ਵਿੱਚ ਤੇਜ਼ੀ ਲਿਆਂਦੀ ਜਾਵੇ। ਇਸੇ ਤਰ੍ਹਾਂ ਵਪਾਰੀਆਂ ਵੱਲੋਂ ਫ਼ੇਜ਼ 3 ਬੀ 2 ਦੀ ਮਾਰਕੀਟ ਵਾਂਗ ਇਸ ਨਿਰਮਾਣ ਅਧੀਨ ਸੜ੍ਹਕ ਤੇ ਪੈਂਦੀਆਂ ਆਪਣੀਆਂ ਮਾਰਕੀਟਾਂ ਲਈ ਕੱਟ ਬਣਾਉਣ ਦੀ ਮੰਗ ਨੂੰ ਵੀ ਗਮਾਡਾ ਅਧਿਕਾਰੀਆਂ ਨੂੰ ਹਮਦਰਦੀ ਨਾਲ ਵਿਚਾਰਨ ਲਈ ਆਖਿਆ ਤਾਂ ਜੋ ਉਨ੍ਹਾਂ ਦੀ ਮਾਰਕੀਟ ਨੂੰ ਲੱਗਦੀਆਂ ਪਹੁੰਚ ਸੜ੍ਹਕਾਂ ਪ੍ਰਭਾਵਿਤ ਨਾ ਹੋਣ।
ਇਸ ਮੌਕੇ ਵਪਾਰੀਆਂ ਵੱਲੋਂ ਆਪਣੀਆਂ ਮਾਰਕੀਟ ਦੀਆਂ ਪਾਰਕਿੰਗ ਵਿੱਚ ਉਸਾਰੀਆਂ ਤੋਂ ਬਾਅਦ ਲੱਗੇ ਮਲਬੇ ਦੇ ਢੇਰਾਂ ਨੂੰ ਤੁਰੰਤ ਹਟਾਏ ਜਾਣ ਦੀ ਮੰਗ ਦੀ ਹਮਾਇਤ ਕਰਦਿਆਂ ਉਹਨਾਂ ਗਮਾਡਾ ਅਧਿਕਾਰੀਆਂ ਨੂੰ ਮਲਬਾ ਤੁਰੰਤ ਹਟਾਉਣ ਲਈ ਕਿਹਾ ਤਾਂ ਵਪਾਰੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਾ ਆਵੇ। ਇਸ ਮੌਕੇ ਵਪਾਰੀਆਂ ਵਿੱਚ ਗੁਰਚਰਨ ਸਿੰਘ ਪ੍ਰਧਾਨ ਫ਼ੇਜ਼ 11, ਮਾਰਕੀਟ ਵੈਲਫ਼ੇਅਰ ਐਸੋਸੀਏਸ਼ਨ ਅਤੇ ਮੁੱਖ ਸਲਾਹਕਾਰ ਡਾ. ਸਤੀਸ਼ ਗਰਗ ਵੀ ਮੌਜੂਦ ਸਨ।
-
National1 month ago
ਦੋ ਕਾਰਾਂ ਦੀ ਟੱਕਰ ਦੌਰਾਨ 5 ਵਿਦਿਆਰਥੀਆਂ ਸਮੇਤ 7 ਵਿਅਕਤੀਆਂ ਦੀ ਮੌਤ
-
International1 month ago
ਚੰਡੀਗੜ੍ਹ ਦੀ ਹਰਮੀਤ ਢਿੱਲੋਂ ਨੂੰ ਟਰੰਪ ਨੇ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕੀਤਾ
-
National2 months ago
ਪੁਲੀਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਦੌਰਾਨ 1 ਗੈਂਗਸਟਰ ਢੇਰ, 2 ਜ਼ਖਮੀ
-
International2 months ago
ਤਨਮਨਜੀਤ ਸਿੰਘ ਢੇਸੀ ਰਾਸ਼ਟਰੀ ਸੁਰੱਖਿਆ ਕਮੇਟੀ ਦੇ ਮੈਂਬਰ ਨਿਯੁਕਤ
-
National2 months ago
ਵਿਰੋਧੀ ਧਿਰ ਦੇ ਹੰਗਾਮੇ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
-
International1 month ago
ਮੀਂਹ ਕਾਰਨ ਭਾਰਤ ਅਤੇ ਆਸਟ੍ਰੇਲੀਆ ਟੈਸਟ ਮੈਚ ਡਰਾਅ
-
National1 month ago
ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, 30,000 ਡਾਲਰ ਮੰਗੇ
-
Chandigarh2 months ago
ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਵਿੱਚ ਆਉਂਦੇ ਸਾਰੇ ਅੜਿੱਕੇ ਦੂਰ ਕਰਾਂਗੇ: ਹਰਦੀਪ ਸਿੰਘ ਮੁੰਡੀਆਂ