National
ਖੜ੍ਹੇ ਟੈਂਪੂ ਨਾਲ ਮੋਟਰਸਾਈਕਲ ਟਕਰਾਉਣ ਕਾਰਨ ਦੋ ਨੌਜਵਾਨਾਂ ਦੀ ਮੌਤ
ਬਲੀਆ, 10 ਦਸੰਬਰ (ਸ.ਬ.) ਬਲੀਆ ਜ਼ਿਲ੍ਹੇ ਦੇ ਹਲਦੀ ਥਾਣਾ ਖੇਤਰ ਦੇ ਨੀਰੂਪੁਰ ਪਿੰਡ ਵਿੱਚ ਅੱਜ ਸਵੇਰੇ ਇਕ ਮੋਟਰਸਾਈਕਲ ਦੀ ਖੜ੍ਹੇ ਟੈਂਪੂ ਨਾਲ ਟੱਕਰ ਹੋ ਗਈ, ਜਿਸ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇੱਕ ਪੁਲੀਸ ਅਧਿਕਾਰੀ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਹੈ। ਪੁਲੀਸ ਮੁਤਾਬਕ ਬਲੀਆ-ਬੈਰੀਆ ਹਾਈਵੇਅ ਤੇ ਨੀਰੂਪੁਰ ਪਿੰਡ ਵਿੱਚ ਅੱਜ ਸਵੇਰੇ ਇਕ ਮੋਟਰਸਾਈਕਲ ਦੀ ਟੱਕਰ ਇਕ ਟੈਂਪੂ ਨਾਲ ਹੋ ਗਈ, ਜਿਸ ਵਿੱਚ ਰਮੇਸ਼ ਸਾਹਨੀ ਅਤੇ ਲਖਨ ਸਾਹਨੀ ਗੰਭੀਰ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਣ ਤੇ ਪੁਲੀਸ ਮੌਕੇ ਤੇ ਪਹੁੰਚ ਗਈ, ਜਿਸ ਨੇ ਦੋਵਾਂ ਨੂੰ ਜ਼ਖ਼ਮੀ ਹਾਲਤ ਵਿਚ ਜ਼ਿਲ੍ਹਾ ਹਸਪਤਾਲ ਭਰਤੀ ਕਰਵਾਇਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਘਟਨਾ ਦੇ ਸਮੇਂ ਰਮੇਸ਼ ਸਾਹਨੀ ਆਪਣੇ ਭਰਾ ਦੇ ਵਿਆਹ ਵਿੰਚ ਰੇਵਤੀ ਥਾਣਾ ਖੇਤਰ ਦੇ ਤੁਲਸੀ ਛਪਰਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਅੱਜ ਸਵੇਰੇ ਆਪਣੇ ਦੋਸਤ ਲਖਨ ਸਾਹਨੀ ਨਾਲ ਮੋਟਰਸਾਈਕਲ ਤੇ ਆਪਣੇ ਪਿੰਡ ਵਾਪਸ ਆ ਰਿਹਾ ਸੀ। ਲਖਨ ਸਾਹਨੀ ਬਿਹਾਰ ਦੇ ਬਕਸਰ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਹਲਦੀ ਥਾਣਾ ਇੰਚਾਰਜ ਮਿਥਿਲੇਸ਼ ਕੁਮਾਰ ਨੇ ਦੱਸਿਆ ਕਿ ਪੁਲੀਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਘਟਨਾ ਤੋਂ ਬਾਅਦ ਟੈਂਪੂ ਚਾਲਕ ਵਾਹਨ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਕੁਮਾਰ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਟੈਂਪੂ ਚਾਲਕ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
National
ਦਿੱਲੀ ਵਿੱਚ ਔਰਤਾਂ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ : ਅਰਵਿੰਦ ਕੇਜਰੀਵਾਲ
ਨਵੀਂ ਦਿੱਲੀ, 12 ਦਸੰਬਰ (ਸ.ਬ.) ਆਮ ਆਦਮੀ ਪਾਰਟੀ ਵਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਦੌਰਾਨ ਆਪ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਔਰਤਾਂ ਨੂੰ ਹਰ ਮਹੀਨੇ ਲਈ 1000 ਰੁਪਏ ਦੇਣ ਦਾ ਐਲਾਨ ਕੀਤਾ ਹੈ। ਦਿੱਲੀ ਕੈਬਨਿਟ ਨੇ ਮਹਿਲਾ ਸਨਮਾਨ ਨੂੰ ਅੱਜ ਸਵੇਰੇ ਹੀ ਮਨਜ਼ੂਰੀ ਦੇ ਦਿੱਤੀ ਸੀ।
ਸ੍ਰੀ ਕੇਜਰੀਵਾਲ ਨੇ ਕਿਹਾ ਕਿ ਜੇਕਰ ਮੁੜ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਇਸ ਰਕਮ ਨੂੰ ਵਧਾ ਕੇ 2100 ਰੁਪਏ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਮਹਿਲਾਵਾਂ ਨਾਲ ਜੋ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਕੈਬਨਿਟ ਦੀ ਹੋਈ ਮੀਟਿੰਗ ਵਿਚ ਇਸ ਸੰਬੰਧੀ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਦੀਆਂ ਹੋਣ ਵਾਲੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ 40-45 ਸੀਟਾਂ ਮਿਲਣਗੀਆਂ।
ਇਸ ਸਾਲ ਦਿੱਲੀ ਬਜਟ ਦੇ ਦੌਰਾਨ ਸਾਬਕਾ ਵਿੱਤ ਮੰਤਰੀ ਤੇ ਮੌਜੂਦਾ ਮੁੱਖ ਮੰਤਰੀ ਆਤਿਸ਼ੀ ਨੇ ਮਹਿਲਾ ਸਨਮਾਨ ਯੋਜਨਾ ਦਾ ਐਲਾਨ ਕੀਤਾ ਸੀ। ਇਸ ਯੋਜਨਾ ਤਹਿਤ ਯੋਗ ਮਹਿਲਾਵਾਂ ਦੇ ਖ਼ਾਤੇ ਵਿੱਚ ਹਰ ਮਹੀਨੇ ਸਰਕਾਰ ਇੱਕ ਹਜ਼ਾਰ ਰੁਪਏ ਟਰਾਂਸਫ਼ਰ ਕਰੇਗੀ।
ਜਿਕਰਯੋਗ ਹੈ ਕਿ ਪਿਛਲੀ ਵਾਰ ਹੋਈਆਂ ਵਿਧਾਨਸਭਾ ਚੋੋਣਾਂ ਮੌਕੇ ਆਮ ਆਦਮੀ ਪਾਰਟੀ ਨੇ ਵਾਇਦਾ ਕੀਤਾ ਸੀ ਕਿ ਸਰਕਾਰ ਬਣਨ ਤੇ ਉਸ ਵਲੋਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦਿੱਤੇ ਜਾਣਗੇ ਜਿਸਨੂੰ ਹੁਣ ਪੂਰਾ ਕਰਨ ਦਾ ਐਲਾਨ ਕੀਤਾ ਗਿਆ ਹੈ।
National
ਬਦਮਾਸ਼ਾਂ ਵੱਲੋਂ ਅੱਗ ਸੇਕ ਰਹੇ ਨੌਜਵਾਨ ਤੇ ਫਾਇਰਿੰਗ, ਗੰਭੀਰ ਜ਼ਖਮੀ
ਨਵੀਂ ਦਿੱਲੀ, 12 ਦਸੰਬਰ (ਸ.ਬ.) ਦਿੱਲੀ ਦੇ ਕਲਿਆਣਪੁਰੀ ਬਲਾਕ 13 ਦੇ ਤ੍ਰਿਲੋਕਪੁਰੀ ਵਿੱਚ ਆਪਣੇ ਦੋਸਤਾਂ ਨਾਲ ਪਾਰਕ ਵਿੱਚ ਅੱਗ ਸੇਕ ਰਹੇ ਨੌਜਵਾਨ ਨੂੰ ਬਦਮਾਸ਼ਾਂ ਨੇ ਗੋਲੀ ਮਾਰ ਦਿੱਤੀ। ਰਵੀ ਨਾਂ ਦੇ ਨੌਜਵਾਨ ਨੂੰ ਪੰਜ ਗੋਲੀਆਂ ਮਾਰੀਆਂ ਗਈਆਂ। ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਸ ਦਾ ਮੈਕਸ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਪੁਲੀਸ ਅਧਿਕਾਰੀ ਨੇ ਦੱਸਿਆ ਕਿ ਬਦਮਾਸ਼ਾਂ ਨੇ ਬੀਤੀ ਰਾਤ 12.30 ਵਜੇ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲੀਸ ਨੂੰ ਆਪਸੀ ਰੰਜਿਸ਼ ਦਾ ਸ਼ੱਕ ਹੈ। ਰਵੀ ਬਾਡੀ ਬਿਲਡਿੰਗ ਦਾ ਸ਼ੌਕੀਨ ਹੈ ਅਤੇ ਕਈ ਐਵਾਰਡ ਜਿੱਤ ਚੁੱਕਾ ਹੈ। ਪੁਲੀਸ ਨੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਸੀਸੀਟੀਵੀ ਦੀ ਮਦਦ ਨਾਲ ਬਦਮਾਸ਼ਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਰਵੀ ਆਪਣੇ ਦੋਸਤਾਂ ਨਾਲ ਪਾਰਕ ਵਿੱਚ ਬੈਠ ਕੇ ਅੱਗ ਸੇਕ ਰਿਹਾ ਸੀ। ਇਸ ਦੌਰਾਨ ਬਦਮਾਸ਼ਾਂ ਨੇ ਉਸ ਤੇ ਗੋਲੀਆਂ ਚਲਾ ਦਿੱਤੀਆਂ। ਰਵੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਉਸ ਨੂੰ ਪੰਜ ਗੋਲੀਆਂ ਲੱਗੀਆਂ। ਰਵੀ ਨੂੰ ਗੰਭੀਰ ਹਾਲਤ ਵਿੱਚ ਮੈਕਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਫਾਇਰਿੰਗ ਤੋਂ ਬਾਅਦ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ। ਸ਼ੁਰੂਆਤੀ ਜਾਂਚ ਵਿੱਚ ਪੁਲੀਸ ਇਹ ਮੰਨ ਰਹੀ ਹੈ ਕਿ ਰਵੀ ਨੂੰ ਨਿੱਜੀ ਰੰਜਿਸ਼ ਕਾਰਨ ਗੋਲੀ ਮਾਰੀ ਗਈ ਹੈ, ਪੁਲੀਸ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਲੁਟੇਰਿਆਂ ਦੀ ਭਾਲ ਕਰ ਰਹੀ ਹੈ।
ਤ੍ਰਿਲੋਕਪੁਰ ਵਿੱਚ ਨੌਜਵਾਨ ਤੇ ਹੋਏ ਜਾਨਲੇਵਾ ਹਮਲੇ ਦੇ ਸਬੰਧ ਵਿੰਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਤੇ ਲਿਖਿਆ ਕਿ ਦਿਲ ਦਹਿਲਾ ਦੇਣ ਵਾਲੀ ਇਕ ਹੋਰ ਸਵੇਰ। ਸ਼ਰੇਆਮ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਦਿੱਲੀ ਦੇ ਅਪਰਾਧੀਆਂ ਵਿਚ ਹੁਣ ਕਾਨੂੰਨ ਵਿਵਸਥਾ ਦਾ ਕੋਈ ਡਰ ਨਹੀਂ ਰਿਹਾ।
National
‘ਦੇਸ਼ ਬਿਕਨੇ ਨਹੀਂ ਦੇਂਗੇ’ ਨਾਲ ਵਿਰੋਧੀ ਧਿਰ ਨੇ ਕੀਤਾ ਰੋਸ ਪ੍ਰਦਰਸ਼ਨ
ਨਵੀਂ ਦਿੱਲੀ, 12 ਦਸੰਬਰ (ਸ.ਬ.) ਵਿਰੋਧੀ ਧਿਰ ਦੇ ਕਈ ਸੰਸਦ ਮੈਂਬਰਾਂ ਨੇ ਅਡਾਨੀ ਮੁੱਦੇ ਨੂੰ ਲੈ ਕੇ ਅੱਜ ਵੱਖ-ਵੱਖ ਹਿੰਦੀ ਅੱਖਰਾਂ ਵਾਲੀਆਂ ਤਖ਼ਤੀਆਂ ਲੈ ਕੇ ਸੰਸਦ ਕੰਪਲੈਕਸ ਵਿਚ ਪ੍ਰਦਰਸ਼ਨ ਕੀਤਾ, ਜਿਸ ਵਿੱਚ ਸਾਂਝੇ ਤੌਰ ਤੇ ਦੇਸ਼ ਬਿਕਨੇ ਨਹੀਂ ਦੇਂਗੇ ਲਿਖਿਆ ਹੋਇਆ ਸੀ। ਇਸ ਦੌਰਾਨ ਨਾਅਰੇਬਾਜ਼ੀ ਵੀ ਕੀਤੀ ਗਈ।
ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਕਾਂਗਰਸ, ਡੀਐਮਕੇ ਅਤੇ ਖੱਬੀਆਂ ਪਾਰਟੀਆਂ ਦੇ ਸੰਸਦ ਮੈਂਬਰਾਂ ਸਮੇਤ ਹੋਰਨਾਂ ਨੇ ਮਕਰ ਦੁਆਰ ਦੀਆਂ ਪੌੜੀਆਂ ਅਤੇ ਸੰਵਿਧਾਨ ਸਦਨ ਦੇ ਸਾਹਮਣੇ ਖੜ੍ਹ ਪ੍ਰਦਰਸ਼ਨ ਕਰਦਿਆਂ ਮੋਦੀ ਅਤੇ ਅਡਾਨੀ ਦੀ ਕਥਿਤ ਮਿਲੀਭੁਗਤ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਮਾਮਲੇ ਦੀ ਸਾਂਝੀ ਸੰਸਦੀ ਕਮੇਟੀ ਤੋਂ ਜਾਂਚ ਦੀ ਮੰਗ ਕੀਤੀ।
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਮੁੱਖ ਸੰਸਦ ਭਵਨ ਵਿੱਚ ਦਾਖਲ ਹੋਣ ਸਮੇਂ ਤਿਰੰਗਾ ਇੱਕ ਕਾਰਡ ਦੇ ਰੂਪ ਵਿੱਚ ਭੇਂਟ ਕੀਤਾ। ਬੀਤੇ ਮੰਗਲਵਾਰ ਨੂੰ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਦਯੋਗਪਤੀ ਗੌਤਮ ਅਡਾਨੀ ਦੇ ਵਿਅੰਗ ਚਿੱਤਰਾਂ ਵਾਲੇ ਗੂੜ੍ਹੇ ਨੀਲੇ ਝੋਲੇ ਫੜੇ ਹੋਏ ਸਨ ਅਤੇ ਇਕ ਪਾਸੇ ਮੋਦੀ-ਅਡਾਨੀ ਭਾਈ-ਭਾਈ ਲਿਖਿਆ ਹੋਇਆ ਸੀ।
-
Horscope2 months ago
ਇਸ ਹਫਤੇ ਦਾ ਤੁਹਾਡਾ ਰਾਸ਼ੀਫਲ
-
Mohali2 months ago
ਫੈਂਸ ਨਾਲ ਰੂਬਰੂ ਹੋਏ ਸੂਫੀ ਗਾਇਕ ਸਤਿੰਦਰ ਸਰਤਾਜ
-
Punjab2 months ago
ਮਾਲ ਗੱਡੀ ਦੇ ਤੇਲ ਟੈਂਕਰ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ
-
Mohali2 months ago
ਜ਼ਿਲ੍ਹਾ ਜਿਮਨਾਸਟਿਕ ਮੁਕਾਬਲਿਆਂ ਵਿੱਚ ਲਾਰੈਂਸ ਸਕੂਲ ਦੇ ਵਿਦਿਆਰਥੀ ਚਮਕੇ
-
Chandigarh2 months ago
ਭਾਰਤ ਭਰ ਵਿੱਚ ਹਰ ਸਾਲ ਸਾਮ੍ਹਣੇ ਆਉਂਦੇ ਹਨ 1.5 ਤੋਂ 2 ਮਿਲੀਅਨ ਨਵੇਂ ਬ੍ਰੇਨ ਸਟ੍ਰੋਕ ਦੇ ਮਾਮਲੇ: ਡਾ. ਵਿਨੀਤ ਸੱਗਰ
-
International1 month ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਰੱਖਿਆ ਮੰਤਰੀ ਯੋਵ ਗੈਲੈਂਟ ਨੂੰ ਬਰਖਾਸਤ ਕੀਤਾ
-
Editorial2 months ago
ਜ਼ਿਮਨੀ ਚੋਣਾਂ : ਅਜੇ ਕਿਸੇ ਵੀ ਉਮੀਦਵਾਰ ਦੇ ਪੱਖ ਵਿੱਚ ਨਹੀਂ ਬੋਲ ਰਹੇ ਵੋਟਰ
-
National2 months ago
ਦਿੱਲੀ ਵਿੱਚ ਹਵਾ ਬਹੁਤ ਖਰਾਬ ਸ਼੍ਰੇਣੀ ਵਿੱਚ, ਏਕਿਊਆਈ 350 ਤੋਂ ਪਾਰ