Mohali
ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ
ਐਸ ਏ ਐਸ ਨਗਰ, 10 ਦਸੰਬਰ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਪੂਰੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਧਾਰਮਿਕ ਸਮਾਗਮ ਵਿੱਚ ਭਾਈ ਪਵਿਤਰ ਸਿੰਘ ਜਲੰਧਰ ਵਾਲਿਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਬੁੱਢਾ ਦਲ ਦੇ ਸੱਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਸੁਣਾਇਆ। ਉਨ੍ਹਾਂ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਵਲੋਂ ਦੇਸ਼ ਕੌਮ ਅਤੇ ਧਰਮ ਬਚਾਉਣ ਖਾਤਿਰ ਜਬਰ ਅਤੇ ਜੁਲਮ ਖਿਲਾਫ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਭਾਈ ਜਗਦੀਪ ਸਿੰਘ ਹਜ਼ੂਰੀ ਰਾਗੀ, ਤਖਤ ਸ੍ਰੀ ਕੇਸਗੜ੍ਹ ਸਾਹਿਬ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਅਮਰੀਕ ਸਿੰਘ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ।
ਇਸ ਤੋਂ ਇਲਾਵਾ ਭਾਈ ਪ੍ਰਭਲੀਨ ਸਿੰਘ ਲੁਧਿਆਣੇ ਵਾਲੇ, ਭਾਈ ਮਨਰਾਜ ਸਿੰਘ ਸ਼ਾਹਬਾਦ ਮਾਰਕੰਡਾ ਵਾਲੇ, ਬੀਬੀ ਦਿਲਪ੍ਰੀਤ ਕੌਰ ਪਟਿਆਲੇ ਵਾਲੇ, ਮਿੱਤਰ ਪਿਆਰੇ ਨੂੰ ਕੀਰਤਨੀ ਜੱਥਾ, ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ, ਭਾਈ ਜਸਵਿੰਦਰ ਸਿੰਘ, ਭਾਈ ਸੰਦੀਪ ਸਿੰਘ ਅਨੰਦਪੁਰ ਸਾਹਿਬ ਵਾਲਿਆਂ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਰਵਾਏ ਗਏ ਅੰਮ੍ਰਿਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।
ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਅਸਥਾਨ ਤੇ ਡਿਸਪੈਂਸਰੀ ਅਤੇ ਲੈਬਰੇਟਰੀ ਚੱਲ ਰਹੀ ਹੈ ਜਿਸ ਵਿੱਚ ਸਾਰੇ ਟੈਸਟ ਅਤਿ ਆਧੁਨਿਕ ਕੰਪਿਊਟਰਾਈਜ ਤਰੀਕੇ ਨਾਲ ਕੀਤੇ ਜਾਂਦੇ ਹਨ। ਮਾਹਿਰ ਡਾਰਕਟਰਾਂ ਵੱਲੋਂ ਮਰੀਜਾਂ ਦਾ ਮੁਆਇਨਾ ਕੀਤਾ ਜਾਂਦਾ ਹੈ ਅਤੇ ਦਵਾਈ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਜਾਂਦੀ ਹੈ। ਸੰਗਤਾਂ ਦੀ ਸਹੁਲਤ ਲਈ ਐੱਮ ਆਰ ਆਈ, ਸੀਟੀ ਸਕੈਨ, ਅਲਟਰਾਸਾਉਂਡ ਅਤੇ ਐਕਸ ਰੇ ਦੀਆਂ ਸੇਵਾਵਾਂ ਵੀ ਉਪਲਬੱਧ ਹਨ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
