Connect with us

National

ਧੋਖਾਧੜੀ ਮਾਮਲੇ ਵਿੱਚ ਮਸ਼ਹੂਰ ਅਦਾਕਾਰ ਧਰਮਿੰਦਰ ਨੂੰ ਸੰਮਨ ਜਾਰੀ

Published

on

 

 

ਨਵੀਂ ਦਿੱਲੀ, 10 ਦਸੰਬਰ (ਸ.ਬ.) ਦਿੱਲੀ ਦੀ ਇੱਕ ਅਦਾਲਤ ਨੇ ਗਰਮ-ਧਰਮ ਢਾਬਾ ਫਰੈਂਚਾਇਜ਼ੀ ਨਾਲ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਮਸ਼ਹੂਰ ਬਾਲੀਵੁੱਡ ਅਦਾਕਾਰ ਧਰਮਿੰਦਰ ਅਤੇ ਦੋ ਹੋਰਾਂ ਨੂੰ ਸੰਮਨ ਜਾਰੀ ਕੀਤਾ ਹੈ। ਸ਼ਿਕਾਇਤਕਰਤਾ ਦੇ ਵਕੀਲ ਡੀਡੀ ਪਾਂਡੇ ਨੇ ਕਿਹਾ ਕਿ ਜੁਡੀਸ਼ੀਅਲ ਮੈਜਿਸਟਰੇਟ ਯਸ਼ਦੀਪ ਚਾਹਲ ਨੇ ਦਿੱਲੀ ਦੇ ਕਾਰੋਬਾਰੀ ਸੁਸ਼ੀਲ ਕੁਮਾਰ ਵੱਲੋਂ ਦਾਇਰ ਸ਼ਿਕਾਇਤ ਤੇ ਅਭਿਨੇਤਾ ਦੇ ਖ਼ਿਲਾਫ਼ ਇਹ ਹੁਕਮ ਦਿੱਤਾ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸ ਨੂੰ ਫਰੈਂਚਾਇਜ਼ੀ ਵਿੱਚ ਨਿਵੇਸ਼ ਕਰਨ ਦਾ ਲਾਲਚ ਦਿੱਤਾ ਗਿਆ ਸੀ।

ਜੱਜ ਨੇ 5 ਦਸੰਬਰ ਨੂੰ ਦਿੱਤੇ ਹੁਕਮਾਂ ਵਿਚ ਕਿਹਾ ਕਿ ਰਿਕਾਰਡ ਤੇ ਮੌਜੂਦ ਸਬੂਤਾਂ ਤੋਂ ਇਹ ਸੰਕੇਤ ਮਿਲਦਾ ਹੈ ਕਿ ਦੋਸ਼ੀ ਵਿਅਕਤੀਆਂ ਨੇ ਸ਼ਿਕਾਇਤਕਰਤਾ ਨੂੰ ਆਪਣੇ ਸਾਂਝੇ ਦੇ ਇਰਾਦੇ ਨੂੰ ਅੱਗੇ ਵਧਾਉਣ ਲਈ ਉਕਸਾਇਆ ਸੀ। ਧੋਖਾਧੜੀ ਅਤੇ ਅਪਰਾਧਿਕ ਸਾਜ਼ਿਸ਼ ਰਚਣ ਦੇ ਦੋਸ਼ਾਂ ਤਹਿਤ ਉਨ੍ਹਾਂ ਦੋਸ਼ੀਆਂ ਨੂੰ 20 ਫਰਵਰੀ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ।

ਅਦਾਲਤ ਨੇ ਨੋਟ ਕੀਤਾ ਕਿ ਇਹ ਸਾਫ਼ ਤੌਰ ਤੇ ਸਪੱਸ਼ਟ ਹੈ ਕਿ ਦੋਵਾਂ ਧਿਰਾਂ ਵਿਚਕਾਰ ਲੈਣ-ਦੇਣ ਗਰਮ ਧਰਮ ਢਾਬੇ ਨਾਲ ਸਬੰਧਤ ਹੈ।

ਸ਼ਿਕਾਇਤ ਦੇ ਅਨੁਸਾਰ ਅਪ੍ਰੈਲ 2018 ਵਿੱਚ ਸਹਿ-ਦੋਸ਼ੀ ਨੇ ਧਰਮ ਸਿੰਘ ਦਿਓਲ ਦੀ ਤਰਫੋਂ ਉੱਤਰ ਪ੍ਰਦੇਸ਼ ਵਿੱਚ ਐਨਐਚ24/ ਐਨਐਚ-9 ਤੇ ਗਰਮ ਧਰਮ ਢਾਬਾ ਦੀ ਫਰੈਂਚਾਇਜ਼ੀ ਖੋਲ੍ਹਣ ਦੀ ਪੇਸ਼ਕਸ਼ ਦੇ ਨਾਲ ਉਸ ਕੋਲ ਪਹੁੰਚ ਕੀਤੀ ਸੀ। ਉਸ ਨੇ ਦਾਅਵਾ ਕੀਤਾ ਕਿ ਉਸ ਨੇ ਸਤੰਬਰ 2018 ਵਿੱਚ 17.70 ਲੱਖ ਰੁਪਏ ਦੀ ਰਕਮ ਦਾ ਚੈਕ ਸੌਂਪਿਆ ਸੀ ਪਰ ਉਸ ਤੋਂ ਬਾਅਦ ਮੁਲਜ਼ਮ ਨੇ ਉਸ ਨੂੰ ਜਵਾਬ ਦੇਣਾ ਬੰਦ ਕਰ ਦਿੱਤਾ।

Continue Reading

National

ਦਿੱਲੀ ਵਿੱਚ ਔਰਤਾਂ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ : ਅਰਵਿੰਦ ਕੇਜਰੀਵਾਲ

Published

on

By

 

ਨਵੀਂ ਦਿੱਲੀ, 12 ਦਸੰਬਰ (ਸ.ਬ.) ਆਮ ਆਦਮੀ ਪਾਰਟੀ ਵਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਦੌਰਾਨ ਆਪ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਔਰਤਾਂ ਨੂੰ ਹਰ ਮਹੀਨੇ ਲਈ 1000 ਰੁਪਏ ਦੇਣ ਦਾ ਐਲਾਨ ਕੀਤਾ ਹੈ। ਦਿੱਲੀ ਕੈਬਨਿਟ ਨੇ ਮਹਿਲਾ ਸਨਮਾਨ ਨੂੰ ਅੱਜ ਸਵੇਰੇ ਹੀ ਮਨਜ਼ੂਰੀ ਦੇ ਦਿੱਤੀ ਸੀ।

ਸ੍ਰੀ ਕੇਜਰੀਵਾਲ ਨੇ ਕਿਹਾ ਕਿ ਜੇਕਰ ਮੁੜ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਇਸ ਰਕਮ ਨੂੰ ਵਧਾ ਕੇ 2100 ਰੁਪਏ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਮਹਿਲਾਵਾਂ ਨਾਲ ਜੋ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਕੈਬਨਿਟ ਦੀ ਹੋਈ ਮੀਟਿੰਗ ਵਿਚ ਇਸ ਸੰਬੰਧੀ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਦੀਆਂ ਹੋਣ ਵਾਲੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ 40-45 ਸੀਟਾਂ ਮਿਲਣਗੀਆਂ।

ਇਸ ਸਾਲ ਦਿੱਲੀ ਬਜਟ ਦੇ ਦੌਰਾਨ ਸਾਬਕਾ ਵਿੱਤ ਮੰਤਰੀ ਤੇ ਮੌਜੂਦਾ ਮੁੱਖ ਮੰਤਰੀ ਆਤਿਸ਼ੀ ਨੇ ਮਹਿਲਾ ਸਨਮਾਨ ਯੋਜਨਾ ਦਾ ਐਲਾਨ ਕੀਤਾ ਸੀ। ਇਸ ਯੋਜਨਾ ਤਹਿਤ ਯੋਗ ਮਹਿਲਾਵਾਂ ਦੇ ਖ਼ਾਤੇ ਵਿੱਚ ਹਰ ਮਹੀਨੇ ਸਰਕਾਰ ਇੱਕ ਹਜ਼ਾਰ ਰੁਪਏ ਟਰਾਂਸਫ਼ਰ ਕਰੇਗੀ।

ਜਿਕਰਯੋਗ ਹੈ ਕਿ ਪਿਛਲੀ ਵਾਰ ਹੋਈਆਂ ਵਿਧਾਨਸਭਾ ਚੋੋਣਾਂ ਮੌਕੇ ਆਮ ਆਦਮੀ ਪਾਰਟੀ ਨੇ ਵਾਇਦਾ ਕੀਤਾ ਸੀ ਕਿ ਸਰਕਾਰ ਬਣਨ ਤੇ ਉਸ ਵਲੋਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦਿੱਤੇ ਜਾਣਗੇ ਜਿਸਨੂੰ ਹੁਣ ਪੂਰਾ ਕਰਨ ਦਾ ਐਲਾਨ ਕੀਤਾ ਗਿਆ ਹੈ।

Continue Reading

National

ਬਦਮਾਸ਼ਾਂ ਵੱਲੋਂ ਅੱਗ ਸੇਕ ਰਹੇ ਨੌਜਵਾਨ ਤੇ ਫਾਇਰਿੰਗ, ਗੰਭੀਰ ਜ਼ਖਮੀ

Published

on

By

 

ਨਵੀਂ ਦਿੱਲੀ, 12 ਦਸੰਬਰ (ਸ.ਬ.) ਦਿੱਲੀ ਦੇ ਕਲਿਆਣਪੁਰੀ ਬਲਾਕ 13 ਦੇ ਤ੍ਰਿਲੋਕਪੁਰੀ ਵਿੱਚ ਆਪਣੇ ਦੋਸਤਾਂ ਨਾਲ ਪਾਰਕ ਵਿੱਚ ਅੱਗ ਸੇਕ ਰਹੇ ਨੌਜਵਾਨ ਨੂੰ ਬਦਮਾਸ਼ਾਂ ਨੇ ਗੋਲੀ ਮਾਰ ਦਿੱਤੀ। ਰਵੀ ਨਾਂ ਦੇ ਨੌਜਵਾਨ ਨੂੰ ਪੰਜ ਗੋਲੀਆਂ ਮਾਰੀਆਂ ਗਈਆਂ। ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਸ ਦਾ ਮੈਕਸ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਪੁਲੀਸ ਅਧਿਕਾਰੀ ਨੇ ਦੱਸਿਆ ਕਿ ਬਦਮਾਸ਼ਾਂ ਨੇ ਬੀਤੀ ਰਾਤ 12.30 ਵਜੇ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲੀਸ ਨੂੰ ਆਪਸੀ ਰੰਜਿਸ਼ ਦਾ ਸ਼ੱਕ ਹੈ। ਰਵੀ ਬਾਡੀ ਬਿਲਡਿੰਗ ਦਾ ਸ਼ੌਕੀਨ ਹੈ ਅਤੇ ਕਈ ਐਵਾਰਡ ਜਿੱਤ ਚੁੱਕਾ ਹੈ। ਪੁਲੀਸ ਨੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਸੀਸੀਟੀਵੀ ਦੀ ਮਦਦ ਨਾਲ ਬਦਮਾਸ਼ਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਰਵੀ ਆਪਣੇ ਦੋਸਤਾਂ ਨਾਲ ਪਾਰਕ ਵਿੱਚ ਬੈਠ ਕੇ ਅੱਗ ਸੇਕ ਰਿਹਾ ਸੀ। ਇਸ ਦੌਰਾਨ ਬਦਮਾਸ਼ਾਂ ਨੇ ਉਸ ਤੇ ਗੋਲੀਆਂ ਚਲਾ ਦਿੱਤੀਆਂ। ਰਵੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਉਸ ਨੂੰ ਪੰਜ ਗੋਲੀਆਂ ਲੱਗੀਆਂ। ਰਵੀ ਨੂੰ ਗੰਭੀਰ ਹਾਲਤ ਵਿੱਚ ਮੈਕਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਫਾਇਰਿੰਗ ਤੋਂ ਬਾਅਦ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ। ਸ਼ੁਰੂਆਤੀ ਜਾਂਚ ਵਿੱਚ ਪੁਲੀਸ ਇਹ ਮੰਨ ਰਹੀ ਹੈ ਕਿ ਰਵੀ ਨੂੰ ਨਿੱਜੀ ਰੰਜਿਸ਼ ਕਾਰਨ ਗੋਲੀ ਮਾਰੀ ਗਈ ਹੈ, ਪੁਲੀਸ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਲੁਟੇਰਿਆਂ ਦੀ ਭਾਲ ਕਰ ਰਹੀ ਹੈ।

ਤ੍ਰਿਲੋਕਪੁਰ ਵਿੱਚ ਨੌਜਵਾਨ ਤੇ ਹੋਏ ਜਾਨਲੇਵਾ ਹਮਲੇ ਦੇ ਸਬੰਧ ਵਿੰਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਤੇ ਲਿਖਿਆ ਕਿ ਦਿਲ ਦਹਿਲਾ ਦੇਣ ਵਾਲੀ ਇਕ ਹੋਰ ਸਵੇਰ। ਸ਼ਰੇਆਮ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਦਿੱਲੀ ਦੇ ਅਪਰਾਧੀਆਂ ਵਿਚ ਹੁਣ ਕਾਨੂੰਨ ਵਿਵਸਥਾ ਦਾ ਕੋਈ ਡਰ ਨਹੀਂ ਰਿਹਾ।

Continue Reading

National

‘ਦੇਸ਼ ਬਿਕਨੇ ਨਹੀਂ ਦੇਂਗੇ’ ਨਾਲ ਵਿਰੋਧੀ ਧਿਰ ਨੇ ਕੀਤਾ ਰੋਸ ਪ੍ਰਦਰਸ਼ਨ

Published

on

By

 

ਨਵੀਂ ਦਿੱਲੀ, 12 ਦਸੰਬਰ (ਸ.ਬ.) ਵਿਰੋਧੀ ਧਿਰ ਦੇ ਕਈ ਸੰਸਦ ਮੈਂਬਰਾਂ ਨੇ ਅਡਾਨੀ ਮੁੱਦੇ ਨੂੰ ਲੈ ਕੇ ਅੱਜ ਵੱਖ-ਵੱਖ ਹਿੰਦੀ ਅੱਖਰਾਂ ਵਾਲੀਆਂ ਤਖ਼ਤੀਆਂ ਲੈ ਕੇ ਸੰਸਦ ਕੰਪਲੈਕਸ ਵਿਚ ਪ੍ਰਦਰਸ਼ਨ ਕੀਤਾ, ਜਿਸ ਵਿੱਚ ਸਾਂਝੇ ਤੌਰ ਤੇ ਦੇਸ਼ ਬਿਕਨੇ ਨਹੀਂ ਦੇਂਗੇ ਲਿਖਿਆ ਹੋਇਆ ਸੀ। ਇਸ ਦੌਰਾਨ ਨਾਅਰੇਬਾਜ਼ੀ ਵੀ ਕੀਤੀ ਗਈ।

ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਕਾਂਗਰਸ, ਡੀਐਮਕੇ ਅਤੇ ਖੱਬੀਆਂ ਪਾਰਟੀਆਂ ਦੇ ਸੰਸਦ ਮੈਂਬਰਾਂ ਸਮੇਤ ਹੋਰਨਾਂ ਨੇ ਮਕਰ ਦੁਆਰ ਦੀਆਂ ਪੌੜੀਆਂ ਅਤੇ ਸੰਵਿਧਾਨ ਸਦਨ ਦੇ ਸਾਹਮਣੇ ਖੜ੍ਹ ਪ੍ਰਦਰਸ਼ਨ ਕਰਦਿਆਂ ਮੋਦੀ ਅਤੇ ਅਡਾਨੀ ਦੀ ਕਥਿਤ ਮਿਲੀਭੁਗਤ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਮਾਮਲੇ ਦੀ ਸਾਂਝੀ ਸੰਸਦੀ ਕਮੇਟੀ ਤੋਂ ਜਾਂਚ ਦੀ ਮੰਗ ਕੀਤੀ।

ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਮੁੱਖ ਸੰਸਦ ਭਵਨ ਵਿੱਚ ਦਾਖਲ ਹੋਣ ਸਮੇਂ ਤਿਰੰਗਾ ਇੱਕ ਕਾਰਡ ਦੇ ਰੂਪ ਵਿੱਚ ਭੇਂਟ ਕੀਤਾ। ਬੀਤੇ ਮੰਗਲਵਾਰ ਨੂੰ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਦਯੋਗਪਤੀ ਗੌਤਮ ਅਡਾਨੀ ਦੇ ਵਿਅੰਗ ਚਿੱਤਰਾਂ ਵਾਲੇ ਗੂੜ੍ਹੇ ਨੀਲੇ ਝੋਲੇ ਫੜੇ ਹੋਏ ਸਨ ਅਤੇ ਇਕ ਪਾਸੇ ਮੋਦੀ-ਅਡਾਨੀ ਭਾਈ-ਭਾਈ ਲਿਖਿਆ ਹੋਇਆ ਸੀ।

Continue Reading

Latest News

Trending