Chandigarh
ਸ਼ਾਬਦਿਕ ਗ਼ਲਤੀਆਂ ਵਾਲੇ ਪ੍ਰਕਾਸ਼ਿਤ ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਦੇ ਸੰਸਕਰਣਾਂ ਨੂੰ ਤੁਰੰਤ ਨਸ਼ਟ ਕੀਤਾ ਜਾਵੇ : ਸਪੀਕਰ ਸੰਧਵਾਂ
ਉੱਚ ਸਿੱਖਿਆ ਵਿਭਾਗ ਨੂੰ ਤਿੰਨ ਹਫ਼ਤਿਆਂ ਵਿੱਚ ਰਿਪੋਰਟ ਸੌਂਪਣ ਲਈ ਕਿਹਾ
ਚੰਡੀਗੜ੍ਹ, 10 ਦਸੰਬਰ (ਸ.ਬ.) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਸ਼ਾਬਦਿਕ ਗਲਤੀਆਂ ਵਾਲੇ ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਦੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਸੰਸਕਰਨਾਂ ਨੂੰ ਨਸ਼ਟ ਕਰਨ ਲਈ ਤੁਰੰਤ ਕਾਰਵਾਈ ਕਰਨ ਦੀ ਵਕਾਲਤ ਕੀਤੀ ਹੈ।
ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਵੱਖ-ਵੱਖ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਸ: ਸੰਧਵਾਂ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਮਹਾਨ ਕੋਸ਼ ਦੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਸੰਸਕਰਨਾਂ ਨੂੰ ਨਸ਼ਟ ਕਰਨ ਲਈ ਢੁਕਵੇਂ ਕਦਮ ਚੁੱਕੇ ਜਾਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਕੰਮ ਇਸ ਸਬੰਧੀ ਬਣਾਈ ਕਮੇਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਹੀ ਹੋਣਾ ਚਾਹੀਦਾ ਹੈ।
ਸ: ਸੰਧਵਾਂ ਨੇ ਉਚੇਰੀ ਸਿੱਖਿਆ ਵਿਭਾਗ ਨੂੰ ਤਿੰਨ ਹਫ਼ਤਿਆਂ ਵਿੱਚ ਲੋੜੀਂਦੀ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦੀ ਸਰਵਉੱਚਤਾ ਨੂੰ ਕਾਇਮ ਰੱਖਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਭਰਮ-ਭੁਲੇਖਿਆਂ ਨੂੰ ਦੂਰ ਕਰਨ ਲਈ ਇਹ ਕਾਰਜ ਬੇਹੱਦ ਜ਼ਰੂਰੀ ਹੋ ਗਿਆ ਹੈ।
ਇਸ ਮੌਕੇ ਸੇਵਾਮੁਕਤ ਪ੍ਰੋਫ਼ੈਸਰ ਡਾ. ਪਿਆਰੇ ਲਾਲ ਗਰਗ, ਕੇਂਦਰੀ ਸਿੱਖ ਸਭਾ ਦੇ ਜਨਰਲ ਸਕੱਤਰ ਡਾ: ਖੁਸ਼ਹਾਲ ਸਿੰਘ, ਗਿਆਨ ਪ੍ਰਕਾਸ਼ ਟਰੱਸਟ ਲੁਧਿਆਣਾ ਦੇ ਨੁਮਾਇੰਦੇ ਸ: ਸਲੋਚਨ ਬੀਰ ਸਿੰਘ, ਸ: ਅਮਰਜੀਤ ਸਿੰਘ ਧਵਨ, ਸ: ਰਜਿੰਦਰ ਸਿੰਘ ਖ਼ਾਲਸਾ, ਸ: ਬਲਬੀਰ ਸਿੰਘ, ਡਾਇਰੈਕਟਰ ਸ. ਸਿੱਖ ਮਿਸ਼ਨਰੀ ਕਾਲਜ ਦੇ ਸ.ਪਰਮਜੀਤ ਸਿੰਘ, ਡਾਇਰੈਕਟਰ ਉਚੇਰੀ ਸਿੱਖਿਆ ਸ੍ਰੀ ਸੰਯਮ ਅਗਰਵਾਲ ਅਤੇ ਮੁਖੀ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਸ. ਸ੍ਰੀਮਤੀ ਪਰਮਿੰਦਰਜੀਤ ਕੌਰ ਆਦਿ ਹਾਜ਼ਰ ਸਨ।
Chandigarh
ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 11 ਦਸੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕਿਲ੍ਹਾ ਲਾਲ ਸਿੰਘ ਵਿਖੇ ਤਾਇਨਾਤ ਪਟਵਾਰੀ ਸੁਰਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਦੇ ਪਿੰਡ ਕਿਲ੍ਹਾ ਲਾਲ ਸਿੰਘ ਵਾਸੀ ਵਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਸੀ ਕਿ ਉਸਦੀ ਜ਼ਮੀਨ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੁਆਰਾ ਐਕਸਪ੍ਰੈਸ ਵੇਅ ਦੇ ਨਿਰਮਾਣ ਲਈ ਐਕੁਆਇਰ ਕੀਤੀ ਗਈ ਸੀ ਅਤੇ ਮੁਲਜ਼ਮ ਪਟਵਾਰੀ ਨੇ ਉਸਦੇ ਹੱਕ ਵਿੱਚ ਜ਼ਮੀਨ ਵਿੱਚ ਤਿੰਨ ਬੋਰਵੈਲ ਹੋਣ ਸਬੰਧੀ ਰਿਪੋਰਟ ਦੇਣ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇਸ ਕੇਸ ਦੀ ਅਗਲੇਰੀ ਕਾਰਵਾਈ ਜਾਰੀ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Chandigarh
ਪੰਜਾਬ ਸਰਕਾਰ ਵੱਲੋਂ ਪਲੇਅ ਵੇਅ ਸਕੂਲਾਂ ਲਈ ਰਜਿਸਟ੍ਰੇਸ਼ਨ ਲਾਜ਼ਮੀ ਕਰਾਰ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਤੋਂ 6 ਮਹੀਨਿਆਂ ਵਿੱਚ ਪਲੇਅ ਵੇਅ ਸਕੂਲਾਂ ਲਈ ਰਜਿਸਟ੍ਰੇਸ਼ਨ ਕਰਵਾਉਣਾ ਲਾਜਮੀ : ਡਾ. ਬਲਜੀਤ ਕੌਰ
ਚੰਡੀਗੜ੍ਹ, 11 ਦਸੰਬਰ (ਸ.ਬ.) ਪੰਜਾਬ ਸਰਕਾਰ ਨੇ ਸੂਬੇ ਵਿੱਚ ਅਰਲੀ ਚਾਇਲਡ ਕੇਅਰ ਐਜੂਕੇਸ਼ਨ (ਈ. ਸੀ. ਸੀ. ਈ) ਕੌਂਸਲ ਦੇ ਸੁਝਾਵਾਂ ਨੂੰ ਇੰਨ ਬਿੰਨ ਲਾਗੂ ਕਰਨ ਦਾ ਫੈਸਲਾ ਕੀਤਾ ਹੈ ਅਤੇ ਇਹਨਾਂ ਸੁਝਾਵਾਂ ਦੇ ਲਾਗੂ ਹੋਣ ਨਾਲ ਸੂਬੇ ਵਿੱਚ ਕੰਮ ਕਰ ਰਹੇ ਨਿੱਜੀ ਪਲੇਅ ਵੇਅ ਸਕੂਲਾਂ ਦਾ ਰਜਿਸਟਰੇਸ਼ਨ ਕਰਵਾਉਣਾ ਲਾਜਮੀ ਹੋ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਪਲੇਅ ਵੇਅ ਸਕੂਲਾਂ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਤੋਂ 6 ਮਹੀਨਿਆਂ ਵਿੱਚ ਰਜਿਸਟ੍ਰੇਸ਼ਨ ਕਰਵਾਉਣਾ ਲਾਜਮੀ ਹੋ ਗਿਆ ਹੈ ਅਤੇ ਹੁਣ ਸੂਬੇ ਵਿੱਚ ਰਜਿਸਟਰਡ ਪਲੇਅ ਵੇਅ ਸਕੂਲ ਹੀ ਆਪਣੀਆਂ ਸੇਵਾਵਾਂ ਦੇ ਸਕਣਗੇ। ਉਹਨਾਂ ਦੱਸਿਆ ਕਿ ਆਰ ਟੀ ਐਕਟ 2009 ਅਧੀਨ ਆਉਂਦੇ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਸਕੂਲਾਂ ਨੂੰ ਵੀ ਇਹ ਰਜਿਸਟਰੇਸ਼ਨ ਕਰਵਾਉਣੀ ਲਾਜਮੀ ਹੈ।
ਉਹਨਾਂ ਦੱਸਿਆ ਕਿ ਪਲੇਅ ਵੇਅ ਸਕੂਲਾਂ ਨੂੰ ਰਜਿਸਟਰਡ ਕਰਵਾਉਣ ਲਈ ਆਨਲਾਈਨ ਸਿਸਟਮ ਸਥਾਪਿਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਸੰਸਥਾ ਨੂੰ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸਮਾਂ ਬੱਧ ਅਤੇ ਪਾਰਦਰਸ਼ੀ ਢੰਗ ਨਾਲ ਰਜਿਸਟਰੇਸ਼ਨ ਪ੍ਰਕਿਰਿਆ ਨੇਪਰੇ ਚੜ੍ਹ ਸਕੇ। ਸੂਬੇ ਦੇ ਸਾਰੇ ਪਲੇਅ ਵੇਅ ਸਕੂਲਾਂ ਦੀ ਨਿਗਰਾਨੀ ਰਾਜ ਪੱਧਰੀ ਈ. ਸੀ. ਸੀ. ਈ ਕੌਂਸਲ ਵੱਲੋਂ ਕੀਤੀ ਜਾਵੇਗੀ ਜਿਸ ਦੀ ਅਗਵਾਈ ਵਿਭਾਗ ਦੇ ਮੰਤਰੀ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਈ. ਸੀ. ਸੀ. ਈ ਕੌਂਸਲ ਵੱਲੋਂ ਪਲੇਅ ਵੇਅ ਸਕੂਲਾਂ ਲਈ 0 ਤੋਂ 3 ਸਾਲ ਦੇ ਬੱਚਿਆਂ ਲਈ ਨਵਚੇਤਨਾ ਅਤੇ 3 ਤੋਂ 6 ਸਾਲ ਦੇ ਬੱਚਿਆਂ ਲਈ ਅਧਾਰਸ਼ਿਲਾ ਸਿਲੇਬਸ ਨਿਰਧਾਰਤ ਕੀਤਾ ਗਿਆ ਹੈ।
ਮੰਤਰੀ ਨੇ ਦੱਸਿਆ ਕਿ ਪਲੇਅ ਵੇਅ ਸਕੂਲਾਂ ਵਿੱਚ ਬੱਚਿਆਂ ਨੂੰ ਪੜ੍ਹਾਉਣ ਲਈ ਕਿਤਾਬਾਂ ਪੈਨਸਿਲਾ ਦੀ ਵਰਤੋਂ ਨਹੀ ਕੀਤੀ ਜਾਵੇਗੀ ਬਲਕਿ ਉਨ੍ਹਾਂ ਦੇ ਬਚਪਨ ਦੇ ਸ਼ੁਰੂਆਤੀ ਵਿਕਾਸ ਲਈ ਖੇਡਾਂ ਦੇ ਜਰੀਏ ਪੜ੍ਹਾਇਆ ਜਾਵੇਗਾ, ਜਿਸ ਨਾਲ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਨਿਖਾਰ ਆਵੇਗਾ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਿਹਤ ਦੇ ਧਿਆਨ ਹਿੱਤ ਪੇਰੈਂਟਸ ਟੀਚਰ ਵਟਸਅੱਪ ਗਰੁੱਪ ਬਣਾਏ ਜਾਣਗੇ।
ਉਨ੍ਹਾਂ ਕਿਹਾ ਕਿ ਸਾਰੇ ਪਲੇਅ ਵੇਅ ਸਕੂਲਾਂ ਵਿੱਚ ਖੇਡਣ ਲਈ ਥਾਂ ਅਤੇ ਸੀ. ਸੀ. ਟੀ. ਵੀ. ਕੈਮਰੇ ਲਗਾਉਣੇ ਲਾਜਮੀ ਹੋਣਗੇ ਜਿਸ ਨਾਲ ਬੱਚਿਆਂ ਦੀ ਨਿਗਰਾਨੀ ਕੀਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾਉਣ ਸਮੇਂ ਇਹ ਜਾਂਚ ਕਰਨ ਕਿ ਸਕੂਲ ਰਜਿਸਟਰਡ ਹੈ ਜਾਂ ਨਹੀਂ।
Chandigarh
ਸਰੁੂਪ ਸਿਆਲਵੀ ਦੀ ਪੁਸਤਕ ਵਰਗ ਸੰਘਰਸ਼ ਅਤੇ ਸੰਸਕ੍ਰਿਤੀਆਂ ਦੀ ਆਪਸੀ ਨਿਰਭਰਤਾ ਬਾਰੇ ਸੰਵਾਦ ਰਚਾਇਆ
ਚੰਡੀਗੜ੍ਹ, 11 ਦਸੰਬਰ (ਸ.ਬ.) ਸੁਰ ਸਾਂਝ ਕਲਾ ਮੰਚ (ਰਜਿ.) ਅਤੇ ਸਾਹਿਤਕ ਮੰਚ ਖਰੜ ਵੱਲੋਂ ਪੰਜਾਬ ਕਲਾ ਭਵਨ, ਚੰਡੀਗੜ੍ਹ ਵਿਖੇ ਨਾਮਵਰ ਕਹਾਣੀਕਾਰ ਸਰੂਪ ਸਿਆਲ਼ਵੀ ਦੀ ਪੁਸਤਕ ਵਰਗ (ਵਰਣ) ਸੰਘਰਸ਼ ਅਤੇ ਸੰਸਕ੍ਰਿਤੀਆਂ ਦੀ ਆਪਸੀ ਨਿਰਭਰਤਾ ਬਾਰੇ ਸੰਵਾਦ ਰਚਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਉੱਘੇ ਸਾਹਿਤਕਾਰ ਅਤੇ ਚਿੰਤਕ ਡਾ. ਗੁਰਪਾਲ ਸਿੰਘ ਸੰਧੂ, ਵਿਸ਼ੇਸ਼ ਮਹਿਮਾਨ ਵਜੋਂ ਡਾ. ਪ੍ਰਵੀਨ ਕੁਮਾਰ, ਡਾ. ਗੁਰਮੇਲ ਸਿੰਘ ਅਤੇ ਭਗਵੰਤ ਰਸੂਲਪੁਰੀ ਸ਼ਾਮਿਲ ਹੋਏ। ਪੁਸਤਕ ਬਾਰੇ ਪਰਚਾ ਬਲਵੰਤ ਮਾਂਗਟ ਵੱਲੋਂ ਪੜ੍ਹਿਆ ਗਿਆ। ਸਮਾਗਮ ਦੀ ਪ੍ਰਧਾਨਗੀ ਉੱਘੇ ਸਾਹਿਤਕਾਰ ਅਤੇ ਚਿੰਤਕ ਡਾ. ਲਾਭ ਸਿੰਘ ਖੀਵਾ ਨੇ ਇਸ ਕੀਤੀ।
ਬਲਵੰਤ ਮਾਂਗਟ ਨੇ ਕਿਹਾ ਕਿ ਵਰਗ (ਵਰਣ) ਵੰਡ ਭਾਰਤ ਤੋਂ ਇਲਾਵਾ ਕਿਸੇ ਹੋਰ ਸਮਾਜ ਵਿੱਚ ਨਹੀਂ ਹੈ। ਉਂਝ ਭੇਦ-ਭਾਵ ਹਰ ਥਾਂ ਲੰਮੇ ਸਮੇਂ ਤੋਂ ਰਿਹਾ ਹੈ। ਪ੍ਰੀਤਮ ਰੁਪਾਲ ਨੇ ਕਿਹਾ ਕਿ ਇਤਿਹਾਸਕ ਤੌਰ ਤੇ ਦੇਖਿਆ ਜਾਵੇ ਤਾਂ ਭਗਤੀ ਕਾਲ ਤੋਂ ਵਰਣ ਵੰਡ ਤੇ ਠੱਲ੍ਹ ਪਈ ਹੈ। ਡਾ. ਪ੍ਰਵੀਨ ਨੇ ਕਿਹਾ ਕਿ ਸਰੂਪ ਸਿਆਲ਼ਵੀ ਨੇ ਹਾਸ਼ੀਆ ਗ੍ਰਸਤ ਮਨੁੱਖ ਦੇ ਮਾਨਸਿਕ ਦਵੰਦ ਨੂੰ ਛੋਹਿਆ ਹੈ। ਭਗਵੰਤ ਰਸੂਲਪੁਰੀ ਨੇ ਕਿਹਾ ਕਿ ਇਸ ਪੁਸਤਕ ਵਿੱਚ ਹਵਾਲਿਆਂ ਦੀ ਭਰਮਾਰ ਹੈ। ਇਸ ਮੌਕੇ ਡਾ. ਗੁਰਮੇਲ ਸਿੰਘ, ਦੀਪ ਨਿਰਮੋਹੀ, ਜਤਿੰਦਰ ਮਾਹਲ, ਜਸਪਾਲ ਸਿੰਘ ਦੇਸੂਵੀ, ਹਰਨਾਮ ਸਿੰਘ ਡੱਲਾ, ਫਤਿਹਜੰਗ ਸਿੰਘ ਅਤੇ ਕੰਵਲਜੀਤ ਲੱਕੀ ਵੱਲੋਂ ਸੰਵਾਦ ਵਿੱਚ ਹਿੱਸਾ ਲਿਆ ਗਿਆ।
ਇਸ ਮੌਕੇ ਸਰੂਪ ਸਿਆਲਵੀ ਨੇ ਕਿਹਾ ਕਿ ਕਿਸੇ ਵੀ ਸੰਸਕ੍ਰਿਤੀ ਦਾ ਵਿਕਾਸ, ਵਰਗ ਵਿਸ਼ੇਸ਼ ਦੇ ਸੰਘਰਸ਼ ਕਾਰਨ ਹੋਇਆ। ਅੱਜ ਵੀ ਵਰਗ (ਵਰਣ) ਸੰਘਰਸ਼ ਚੱਲ ਰਿਹਾ ਹੈ ਜਿਸ ਦਾ ਏਸ਼ਿਆਈ ਦੇਸ਼ਾਂ ਵਿੱਚ ਵੱਖੋ-ਵੱਖਰਾ ਰੂਪ ਹੈ। ਡਾ. ਗੁਰਪਾਲ ਸਿੰਘ ਸੰਧੂ ਨੇ ਕਿਹਾ ਕਿ ਵਰਗ (ਵਰਣ) ਵੰਡ ਭਾਵੇਂ ਪੂਰੀ ਦੁਨੀਆਂ ਵਿੱਚ ਹੈ, ਪਰ ਹਿੰਦੋਸਤਾਨੀ ਧਰਤੀ ਤੇ ਸਭਤੋਂ ਵੱਧ ਹੈ।
ਪ੍ਰਧਾਨਗੀ ਭਾਸ਼ਨ ਵਿੱਚ ਡਾ. ਲਾਭ ਸਿੰਘ ਖੀਵਾ ਨੇ ਕਿਹਾ ਕਿ ਸਰੂਪ ਸਿਆਲ਼ਵੀ ਵਲੋਂ ਇਸ ਉਮਰੇ ਅਜਿਹੀ ਕਿਤਾਬ ਲਿਖਣੀ ਉਸ ਦੀ ਵੱਡੀ ਪ੍ਰਾਪਤੀ ਹੈ। ਉੱਘੇ ਲੇਖਕ ਪਰਮਜੀਤ ਮਾਨ ਨੇ ਆਏ ਸਰੋਤਿਆਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਸੁਰਜੀਤ ਸੁਮਨ ਵੱਲੋਂ ਕੀਤਾ ਗਿਆ।
ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਿੰ. ਸਤਨਾਮ ਸਿੰਘ ਸ਼ੋਕਰ, ਇੰਦਰਜੀਤ ਪ੍ਰੇਮੀ, ਜੈ ਸਿੰਘ ਛਿੱਬਰ, ਹਰਪ੍ਰੀਤ ਚੰਨੂੰ, ਤਸਕੀਨ, ਮਨਦੀਪ ਸਨੇਹੀ, ਭੁਪਿੰਦਰ ਮਲਿਕ, ਪਾਲ ਅਜਨਬੀ, ਜਸਵਿੰਦਰ ਕਾਈਨੌਰ, ਪਿਆਰਾਾ ਸਿੰਘ ਰਾਹੀ, ਡਾ. ਸੁਨੀਤਾ ਰਾਣੀ, ਬਲਜੀਤ, ਜਗਦੀਪ ਸਿੱਧੂ, ਡਾ. ਚਰਨਜੀਤ ਕੌਰ, ਗੁਰਮੀਤ ਸਿੰਗਲ, ਪ੍ਰਿੰ. ਬਹਾਦਰ ਸਿੰਘ ਗੋਸਲ, ਜਗਤਾਰ ਸਿੰਘ ਜੋਗ, ਹਰਬੰਸ ਸੋਢੀ, ਵਰਿੰਦਰ ਚੱਠਾ, ਕਿਰਪਾਲ ਸਿੰਘ, ਉਂਕਾਰ ਨਾਥ, ਕਰਮ ਸਿੰਘ ਵਕੀਲ, ਦਰਸ਼ਨ ਸਿੰਘ ਕੰਸਾਲਾ ਅਤੇ ਅੰਮ੍ਰਿਤ ਕੌਰ ਸਮੇਤ ਵੱਡੀ ਗਿਣਤੀ ਸਾਹਿਤ ਪ੍ਰੇਮੀ ਸ਼ਾਮਿਲ ਹੋਏ।
-
Mohali2 months ago
ਪਿੰਡ ਮੌਲੀ ਵੈਦਵਾਨ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀ ਤੇ ਪੈਨਸਲਾਂ ਵੰਡੀਆਂ
-
Mohali2 months ago
ਰਾਜ ਪੱਧਰੀ ਕ੍ਰਿਕਟ ਮੁਕਾਬਲਿਆਂ ਦੌਰਾਨ ਐਸ ਏ ਐਸ ਨਗਰ ਦੀ ਟੀਮ ਵੱਲੋਂ ਜੇਤੂ ਸ਼ੁਰੂਆਤ
-
Mohali2 months ago
ਫੈਂਸ ਨਾਲ ਰੂਬਰੂ ਹੋਏ ਸੂਫੀ ਗਾਇਕ ਸਤਿੰਦਰ ਸਰਤਾਜ
-
Mohali2 months ago
29 ਅਕਤੂਬਰ ਤੋਂ ਸ਼ੁਰੂ ਹੋਵੇਗਾ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਸੰਬੰਧੀ ਪ੍ਰੋਗਰਾਮ
-
Horscope2 months ago
ਇਸ ਹਫਤੇ ਦਾ ਤੁਹਾਡਾ ਰਾਸ਼ੀਫਲ
-
Mohali2 months ago
ਜ਼ਿਲ੍ਹਾ ਜਿਮਨਾਸਟਿਕ ਮੁਕਾਬਲਿਆਂ ਵਿੱਚ ਲਾਰੈਂਸ ਸਕੂਲ ਦੇ ਵਿਦਿਆਰਥੀ ਚਮਕੇ
-
Chandigarh1 month ago
ਭਾਰਤ ਭਰ ਵਿੱਚ ਹਰ ਸਾਲ ਸਾਮ੍ਹਣੇ ਆਉਂਦੇ ਹਨ 1.5 ਤੋਂ 2 ਮਿਲੀਅਨ ਨਵੇਂ ਬ੍ਰੇਨ ਸਟ੍ਰੋਕ ਦੇ ਮਾਮਲੇ: ਡਾ. ਵਿਨੀਤ ਸੱਗਰ
-
Punjab2 months ago
ਮਾਲ ਗੱਡੀ ਦੇ ਤੇਲ ਟੈਂਕਰ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ