Chandigarh
ਸਰੁੂਪ ਸਿਆਲਵੀ ਦੀ ਪੁਸਤਕ ਵਰਗ ਸੰਘਰਸ਼ ਅਤੇ ਸੰਸਕ੍ਰਿਤੀਆਂ ਦੀ ਆਪਸੀ ਨਿਰਭਰਤਾ ਬਾਰੇ ਸੰਵਾਦ ਰਚਾਇਆ

ਚੰਡੀਗੜ੍ਹ, 11 ਦਸੰਬਰ (ਸ.ਬ.) ਸੁਰ ਸਾਂਝ ਕਲਾ ਮੰਚ (ਰਜਿ.) ਅਤੇ ਸਾਹਿਤਕ ਮੰਚ ਖਰੜ ਵੱਲੋਂ ਪੰਜਾਬ ਕਲਾ ਭਵਨ, ਚੰਡੀਗੜ੍ਹ ਵਿਖੇ ਨਾਮਵਰ ਕਹਾਣੀਕਾਰ ਸਰੂਪ ਸਿਆਲ਼ਵੀ ਦੀ ਪੁਸਤਕ ਵਰਗ (ਵਰਣ) ਸੰਘਰਸ਼ ਅਤੇ ਸੰਸਕ੍ਰਿਤੀਆਂ ਦੀ ਆਪਸੀ ਨਿਰਭਰਤਾ ਬਾਰੇ ਸੰਵਾਦ ਰਚਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਉੱਘੇ ਸਾਹਿਤਕਾਰ ਅਤੇ ਚਿੰਤਕ ਡਾ. ਗੁਰਪਾਲ ਸਿੰਘ ਸੰਧੂ, ਵਿਸ਼ੇਸ਼ ਮਹਿਮਾਨ ਵਜੋਂ ਡਾ. ਪ੍ਰਵੀਨ ਕੁਮਾਰ, ਡਾ. ਗੁਰਮੇਲ ਸਿੰਘ ਅਤੇ ਭਗਵੰਤ ਰਸੂਲਪੁਰੀ ਸ਼ਾਮਿਲ ਹੋਏ। ਪੁਸਤਕ ਬਾਰੇ ਪਰਚਾ ਬਲਵੰਤ ਮਾਂਗਟ ਵੱਲੋਂ ਪੜ੍ਹਿਆ ਗਿਆ। ਸਮਾਗਮ ਦੀ ਪ੍ਰਧਾਨਗੀ ਉੱਘੇ ਸਾਹਿਤਕਾਰ ਅਤੇ ਚਿੰਤਕ ਡਾ. ਲਾਭ ਸਿੰਘ ਖੀਵਾ ਨੇ ਇਸ ਕੀਤੀ।
ਬਲਵੰਤ ਮਾਂਗਟ ਨੇ ਕਿਹਾ ਕਿ ਵਰਗ (ਵਰਣ) ਵੰਡ ਭਾਰਤ ਤੋਂ ਇਲਾਵਾ ਕਿਸੇ ਹੋਰ ਸਮਾਜ ਵਿੱਚ ਨਹੀਂ ਹੈ। ਉਂਝ ਭੇਦ-ਭਾਵ ਹਰ ਥਾਂ ਲੰਮੇ ਸਮੇਂ ਤੋਂ ਰਿਹਾ ਹੈ। ਪ੍ਰੀਤਮ ਰੁਪਾਲ ਨੇ ਕਿਹਾ ਕਿ ਇਤਿਹਾਸਕ ਤੌਰ ਤੇ ਦੇਖਿਆ ਜਾਵੇ ਤਾਂ ਭਗਤੀ ਕਾਲ ਤੋਂ ਵਰਣ ਵੰਡ ਤੇ ਠੱਲ੍ਹ ਪਈ ਹੈ। ਡਾ. ਪ੍ਰਵੀਨ ਨੇ ਕਿਹਾ ਕਿ ਸਰੂਪ ਸਿਆਲ਼ਵੀ ਨੇ ਹਾਸ਼ੀਆ ਗ੍ਰਸਤ ਮਨੁੱਖ ਦੇ ਮਾਨਸਿਕ ਦਵੰਦ ਨੂੰ ਛੋਹਿਆ ਹੈ। ਭਗਵੰਤ ਰਸੂਲਪੁਰੀ ਨੇ ਕਿਹਾ ਕਿ ਇਸ ਪੁਸਤਕ ਵਿੱਚ ਹਵਾਲਿਆਂ ਦੀ ਭਰਮਾਰ ਹੈ। ਇਸ ਮੌਕੇ ਡਾ. ਗੁਰਮੇਲ ਸਿੰਘ, ਦੀਪ ਨਿਰਮੋਹੀ, ਜਤਿੰਦਰ ਮਾਹਲ, ਜਸਪਾਲ ਸਿੰਘ ਦੇਸੂਵੀ, ਹਰਨਾਮ ਸਿੰਘ ਡੱਲਾ, ਫਤਿਹਜੰਗ ਸਿੰਘ ਅਤੇ ਕੰਵਲਜੀਤ ਲੱਕੀ ਵੱਲੋਂ ਸੰਵਾਦ ਵਿੱਚ ਹਿੱਸਾ ਲਿਆ ਗਿਆ।
ਇਸ ਮੌਕੇ ਸਰੂਪ ਸਿਆਲਵੀ ਨੇ ਕਿਹਾ ਕਿ ਕਿਸੇ ਵੀ ਸੰਸਕ੍ਰਿਤੀ ਦਾ ਵਿਕਾਸ, ਵਰਗ ਵਿਸ਼ੇਸ਼ ਦੇ ਸੰਘਰਸ਼ ਕਾਰਨ ਹੋਇਆ। ਅੱਜ ਵੀ ਵਰਗ (ਵਰਣ) ਸੰਘਰਸ਼ ਚੱਲ ਰਿਹਾ ਹੈ ਜਿਸ ਦਾ ਏਸ਼ਿਆਈ ਦੇਸ਼ਾਂ ਵਿੱਚ ਵੱਖੋ-ਵੱਖਰਾ ਰੂਪ ਹੈ। ਡਾ. ਗੁਰਪਾਲ ਸਿੰਘ ਸੰਧੂ ਨੇ ਕਿਹਾ ਕਿ ਵਰਗ (ਵਰਣ) ਵੰਡ ਭਾਵੇਂ ਪੂਰੀ ਦੁਨੀਆਂ ਵਿੱਚ ਹੈ, ਪਰ ਹਿੰਦੋਸਤਾਨੀ ਧਰਤੀ ਤੇ ਸਭਤੋਂ ਵੱਧ ਹੈ।
ਪ੍ਰਧਾਨਗੀ ਭਾਸ਼ਨ ਵਿੱਚ ਡਾ. ਲਾਭ ਸਿੰਘ ਖੀਵਾ ਨੇ ਕਿਹਾ ਕਿ ਸਰੂਪ ਸਿਆਲ਼ਵੀ ਵਲੋਂ ਇਸ ਉਮਰੇ ਅਜਿਹੀ ਕਿਤਾਬ ਲਿਖਣੀ ਉਸ ਦੀ ਵੱਡੀ ਪ੍ਰਾਪਤੀ ਹੈ। ਉੱਘੇ ਲੇਖਕ ਪਰਮਜੀਤ ਮਾਨ ਨੇ ਆਏ ਸਰੋਤਿਆਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਸੁਰਜੀਤ ਸੁਮਨ ਵੱਲੋਂ ਕੀਤਾ ਗਿਆ।
ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਿੰ. ਸਤਨਾਮ ਸਿੰਘ ਸ਼ੋਕਰ, ਇੰਦਰਜੀਤ ਪ੍ਰੇਮੀ, ਜੈ ਸਿੰਘ ਛਿੱਬਰ, ਹਰਪ੍ਰੀਤ ਚੰਨੂੰ, ਤਸਕੀਨ, ਮਨਦੀਪ ਸਨੇਹੀ, ਭੁਪਿੰਦਰ ਮਲਿਕ, ਪਾਲ ਅਜਨਬੀ, ਜਸਵਿੰਦਰ ਕਾਈਨੌਰ, ਪਿਆਰਾਾ ਸਿੰਘ ਰਾਹੀ, ਡਾ. ਸੁਨੀਤਾ ਰਾਣੀ, ਬਲਜੀਤ, ਜਗਦੀਪ ਸਿੱਧੂ, ਡਾ. ਚਰਨਜੀਤ ਕੌਰ, ਗੁਰਮੀਤ ਸਿੰਗਲ, ਪ੍ਰਿੰ. ਬਹਾਦਰ ਸਿੰਘ ਗੋਸਲ, ਜਗਤਾਰ ਸਿੰਘ ਜੋਗ, ਹਰਬੰਸ ਸੋਢੀ, ਵਰਿੰਦਰ ਚੱਠਾ, ਕਿਰਪਾਲ ਸਿੰਘ, ਉਂਕਾਰ ਨਾਥ, ਕਰਮ ਸਿੰਘ ਵਕੀਲ, ਦਰਸ਼ਨ ਸਿੰਘ ਕੰਸਾਲਾ ਅਤੇ ਅੰਮ੍ਰਿਤ ਕੌਰ ਸਮੇਤ ਵੱਡੀ ਗਿਣਤੀ ਸਾਹਿਤ ਪ੍ਰੇਮੀ ਸ਼ਾਮਿਲ ਹੋਏ।
Chandigarh
ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿੱਚ ਅੱਠ ਸਾਲ ਬਾਅਦ ਹੋਇਆ ਵਾਧਾ
ਚੰਡੀਗੜ੍ਹ, 15 ਫਰਵਰੀ (ਸ.ਬ.) ਪੰਜਾਬ ਸਰਕਾਰ ਵੱਲੋਂ ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿੱਚ ਵਾਧਾ ਕੀਤਾ ਗਿਆ ਹੈ। ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਕੈਬਨਿਟ ਵੱਲੋਂ ਪਾਸ ਕੀਤੇ ਇਸ ਫੈਸਲੇ ਨਾਲ ਸੂਬੇ ਦੇ 9974 ਚੌਕੀਦਾਰਾਂ ਨੂੰ ਸਿੱਧਾ ਫ਼ਾਇਦਾ ਹੋਵੇਗਾ। ਉਹਨਾਂ ਕਿਹਾ ਕਿ ਇਸ ਨਾਲ ਪੇਂਡੂ ਚੌਕੀਦਾਰਾਂ ਨੂੰ ਸਾਲਾਨਾ 3 ਕਰੋੜ ਰੁਪਏ ਦਾ ਵਾਧੂ ਫ਼ਾਇਦਾ ਮਿਲੇਗਾ।
ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਜਿਸ ਨਾਲ ਕਈ ਵਰਗਾਂ ਦੀਆਂ ਚਿਰਕੋਣੀਆਂ ਮੰਗਾਂ ਪੂਰੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਕੈਬਨਿਟ ਵੱਲੋਂ ਕੀਤੇ ਫੈਸਲੇ ਵਿੱਚ ਪੇਂਡੂ ਚੌਕੀਦਾਰਾਂ ਦਾ ਮਾਸਿਕ ਮਾਣ-ਭੱਤਾ ਮੌਜੂਦਾ 1250 ਰੁਪਏ ਤੋਂ ਵਧਾ ਕੇ 1500 ਰੁਪਏ ਕਰ ਦਿੱਤਾ ਗਿਆ ਹੈ। 1250 ਰੁਪਏ ਪ੍ਰਤੀ ਮਹੀਨਾ ਮਾਣ-ਭੱਤਾ ਸਾਲ 2017 ਤੋਂ ਚੱਲ ਰਿਹਾ ਸੀ। ਅੱਠ ਸਾਲ ਬਾਅਦ ਹੁਣ ਇਹ ਵਾਧਾ ਹੋਇਆ ਹੈ।
ਮਾਲ ਮੰਤਰੀ ਸ ਮੁੰਡੀਆ ਨੇ ਕਿਹਾ ਕਿ ਪੇਂਡੂ ਚੌਕੀਦਾਰਾਂ ਦੀ ਜਥੇਬੰਦੀਆਂ ਵੱਲੋਂ ਇਹ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਜੋ ਕੈਬਨਿਟ ਵੱਲੋਂ ਹੁਣ ਮਨਜ਼ੂਰ ਕੀਤੀ ਗਈ ਹੈ। ਸਰਕਾਰ ਦੇ ਇਸ ਫੈਸਲੇ ਨਾਲ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਚੌਕੀਦਾਰਾਂ ਦੁਆਰਾ ਡਿਊਟੀ ਨੂੰ ਹੋਰ ਸੁਚਾਰੂ ਢੰਗ ਨਾਲ ਨਿਭਾਉਣ ਵਿੱਚ ਮਦਦ ਮਿਲੇਗੀ।
Chandigarh
ਪੰਜਾਬ ਵਿੱਚ ਫਿਰ ਬਦਲਿਆ ਮੌਸਮ ਦਾ ਮਿਜਾਜ਼, ਕਈ ਇਲਾਕਿਆਂ ਵਿਚ ਛਾਏ ਬੱਦਲ

ਚੰਡੀਗੜ੍ਹ, 15 ਫਰਵਰੀ (ਸ.ਬ.) ਪੰਜਾਬ ਵਿੱਚ ਮੌਸਮ ਆਮ ਨਾਲੋਂ ਜ਼ਿਆਦਾ ਗਰਮ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.8 ਡਿਗਰੀ ਵੱਧ ਦਰਜ ਕੀਤਾ ਗਿਆ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 1.2 ਡਿਗਰੀ ਦਾ ਵਾਧਾ ਹੋਇਆ ਹੈ ਅਤੇ ਇਹ ਵਾਧਾ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣ ਦੀ ਸੰਭਾਵਨਾ ਹੈ।
ਹਾਲਾਂਕਿ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਨਾਲ ਤਾਪਮਾਨ ਵਿੱਚ ਵਾਧਾ ਰੁਕਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 17 ਫ਼ਰਵਰੀ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਇਸ ਦਾ ਅਸਰ ਹਿਮਾਚਲ ਪ੍ਰਦੇਸ਼ ਵਿੱਚ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਅਨੁਸਾਰ 19 ਫ਼ਰਵਰੀ ਤੋਂ ਇਸ ਦਾ ਅਸਰ ਪੰਜਾਬ ਤੇ ਪੈਣ ਦੀ ਵੀ ਸੰਭਾਵਨਾ ਹੈ। 19-20 ਫਰਵਰੀ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜੇਕਰ 19-20 ਫ਼ਰਵਰੀ ਦੀ ਭਵਿੱਖਬਾਣੀ ਮੁਤਾਬਕ ਮੀਂਹ ਪੈਂਦਾ ਹੈ ਤਾਂ ਸੋਕੇ ਨਾਲ ਜੂਝ ਰਹੇ ਪੰਜਾਬ ਨੂੰ ਕੁਝ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ 1 ਜਨਵਰੀ 2025 ਤੋਂ ਲੈ ਕੇ ਕੱਲ੍ਹ ਤੱਕ ਪੰਜਾਬ ਵਿੱਚ 73 ਫੀਸਦੀ ਘੱਟ ਮੀਂਹ ਪਿਆ ਹੈ। ਪੰਜਾਬ ਵਿੱਚ ਡੇਢ ਮਹੀਨੇ ਵਿੱਚ 33 ਮਿਲੀਮੀਟਰ ਬਾਰਿਸ਼ ਹੁੰਦੀ ਹੈ ਪਰ ਸੂਬੇ ਵਿੱਚ ਹੁਣ ਤੱਕ ਸਿਰਫ 8.8 ਮਿਲੀਮੀਟਰ ਬਾਰਿਸ਼ ਹੀ ਹੋਈ ਹੈ।
Chandigarh
ਜਲੰਧਰ ਵਿੱਚ ਚਾਰ ਥਾਵਾਂ ਦੇ ਲੱਗੇ ਖਾਲਿਸਤਾਨੀ ਪੋਸਟਰ

ਗੁਰਪਤਵੰਤ ਸਿੰਘ ਪੰਨੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਧਮਕੀ
ਚੰਡੀਗੜ੍ਹ, 15 ਫਰਵਰੀ (ਸ.ਬ.) ਪਾਬੰਦੀਸ਼ੁਦਾ ਜਥੇਬੰਦੀ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਦਿੱਤੀ ਗਈ ਹੈ। ਪੰਨੂੰ ਵਲੋਂ ਇਹ ਧਮਕੀ ਜਲੰਧਰ ਜਿਲ੍ਹੇ ਦੇ ਨਕੋਦਰ ਸ਼ਹਿਰ ਵਿੱਚ ਖਾਲਿਸਤਾਨ ਦੇ ਸਮਰਥਨ ਵਿੱਚ ਪੋਸਟਰ ਲਗਾਏ ਜਾਣ ਸੰਬੰਧੀ ਜਾਰੀ ਕੀਤੀ ਵੀਡੀਓ ਰਾਂਹੀ ਦਿੱਤੀ ਹੈ। ਨਕੋਦਰ ਵਿੱਚ ਸਟੇਟ ਪਬਲਿਕ ਸਕੂਲ, ਗੁਰੂ ਨਾਨਕ ਨੈਸ਼ਨਲ ਕਾਲਜ, ਡਾ. ਅੰਬੇਦਕਰ ਚੌਕ ਨਕੋਦਰ ਅਤੇ ਆਦਰਸ਼ ਕਲੋਨੀ ਨਕੋਦਰ ਵਿੱਚ ਖਾਲਿਸਤਾਨੀ ਪੋਸਟਰ ਲੱਗੇ ਹਨ।
ਪੰਨੂ ਨੇ ਇਸ ਪੂਰੀ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਕਰ ਦਿੱਤੀ ਹੈ ਅਤੇ ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਵੀ ਦਿੱਤੀ ਹੈ। ਵਾਇਰਲ ਵੀਡੀਓ ਵਿੱਚ ਕਿਹਾ ਜਾ ਰਿਹਾ ਹੈ ਕਿ ਨਕੋਦਰ, ਜਲੰਧਰ ਵਿੱਚ 4 ਥਾਵਾਂ ਤੇ ਖਾਲਿਸਤਾਨੀ ਪੋਸਟਰ ਲਗਾਏ ਗਏ ਹਨ। ਲੰਬੇ ਸਮੇਂ ਬਾਅਦ ਇਸ ਅੱਤਵਾਦੀ ਸੰਗਠਨ ਨੇ ਪੋਸਟਰਾਂ ਦੀ ਵਰਤੋਂ ਕੀਤੀ ਹੈ। ਵੀਡੀਓ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਉਸ ਦੇ ਕਾਰਕੁਨਾਂ ਨੇ 4 ਥਾਵਾਂ ਤੇ ਪੋਸਟਰ ਲਗਾਏ ਹਨ। ਵੀਡੀਓ ਵਿੱਚ ਪੰਨੂ ਨੇ ਕਿਹਾ ਕਿ ਇਹ ਖਾਲਿਸਤਾਨੀ ਪੋਸਟਰ ਪੰਜਾਬ ਵਿੱਚ ਉਦੋਂ ਲਾਏ ਗਏ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮਿਲ ਰਹੇ ਸਨ।
ਪੰਨੂ ਨੇ ਇਸ ਵੀਡੀਓ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਧਮਕੀ ਦਿੱਤੀ ਹੈ। ਵੀਡੀਓ ਵਿੱਚ ਅੱਤਵਾਦੀ ਪੰਨੂੰ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹਨਾਂ ਦੇ ਸਿਆਸੀ ਸਫਰ ਦੀ ਸਮਾਪਤੀ ਦੀ ਸ਼ੁਰੂਆਤ ਪਿੰਡ ਸਤੋਜ ਤੋਂ ਸ਼ੁਰੂ ਹੋਈ ਹੈ। ਉਨ੍ਹਾਂ ਨੂੰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਯਾਦ ਕਰਨਾ ਚਾਹੀਦਾ ਹੈ। ਜਿਹੜੇ ਖਾਲਿਸਤਾਨ ਦੇ ਪੋਸਟਰ ਲਗਾ ਸਕਦੇ ਹਨ ਉਹ ਹਥਿਆਰ ਵੀ ਚੁੱਕ ਸਕਦੇ ਹਨ।
-
International2 months ago
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ ਦਿਹਾਂਤ
-
International1 month ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ
-
International2 months ago
ਬੈਂਕਾਕ ਦੇ ਪ੍ਰਸਿੱਧ ਹੋਟਲ ਵਿੱਚ ਅੱਗ ਲੱਗਣ ਕਾਰਨ ਤਿੰਨ ਵਿਦੇਸ਼ੀ ਸੈਲਾਨੀਆਂ ਦੀ ਮੌਤ
-
International2 months ago
ਲਾਸ ਵੇਗਾਸ ਦੇ ਟਰੰਪ ਹੋਟਲ ਦੇ ਬਾਹਰ ਧਮਾਕਾ, ਇੱਕ ਵਿਅਕਤੀ ਦੀ ਮੌਤ
-
International1 month ago
ਆਸਟਰੇਲੀਆ ਵਿੱਚ ਸੀਪਲੇਨ ਹਾਦਸਾਗ੍ਰਸਤ ਹੋਣ ਕਾਰਨ 3 ਸੈਲਾਨੀਆਂ ਦੀ ਮੌਤ, 3 ਜ਼ਖ਼ਮੀ
-
International2 months ago
ਪਾਕਿਸਤਾਨ ਦੇ ਸਿੰਧ ਸੂਬੇ ਵਿੱਚ ਟਰਾਲੇ ਅਤੇ ਬੱਸ ਦੀ ਟੱਕਰ ਦੌਰਾਨ 12 ਵਿਅਕਤੀਆਂ ਦੀ ਮੌਤ
-
Mohali2 months ago
ਫੇਜ਼ 2 ਵਿਖੇ ਬਾਂਦਰਾਂ ਨੇ ਮਚਾਈ ਦਹਿਸ਼ਤ, ਜਿਲਾ ਪ੍ਰਸਾਸ਼ਨ ਕੋਲੋਂ ਮੱਦਦ ਦੀ ਗੁਹਾਰ
-
Punjab2 months ago
ਲੁਧਿਆਣਾ-ਜਲੰਧਰ ਹਾਈਵੇਅ ਤੇ ਸੜਕ ਹਾਦਸੇ ਦੌਰਾਨ ਦੋ ਹਲਾਕ