Chandigarh
ਵਿਧਾਨਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਦੇ ਤੁਰੰਤ ਹੱਲ ਦੀ ਅਪੀਲ
ਚੰਡੀਗੜ੍ਹ, 12 ਦਸੰਬਰ (ਸ.ਬ.) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਭਖਦੇ ਮਸਲਿਆਂ ਦੇ ਹੱਲ ਲਈ ਉਨ੍ਹਾਂ ਨਾਲ ਸਾਰਥਕ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਕਿਸਾਨਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨ ਅਤੇ ਕਿਸਾਨਾਂ ਦੀਆਂ ਮੰਗਾਂ (ਜਿਨ੍ਹਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ (ਐਮ. ਐਸ. ਪੀ.) ਦੀ ਕਾਨੂੰਨੀ ਗਰੰਟੀ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨਾ ਸ਼ਾਮਲ ਹੈ) ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਅਪੀਲ ਕੀਤੀ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (ਜੋ 30 ਨਵੰਬਰ ਤੋਂ ਖਨੌਰੀ ਸਰਹੱਦ ਵਿਖੇ ਭੁੱਖ ਹੜਤਾਲ ਤੇ ਬੈਠੇ ਹਨ) ਦੀ ਸਿਹਤ ਤੇ ਵੀ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਕੈਂਸਰ ਦਾ ਮਰੀਜ਼ ਹੋਣ ਦੇ ਬਾਵਜੂਦ ਕਿਸਾਨ ਆਗੂ ਡੱਲੇਵਾਲ ਕੇਂਦਰ ਤੋਂ ਮੰਗਾਂ ਮਨਾਉਣ ਲਈ ਮਰਨ ਵਰਤ ਤੇ ਬੈਠੇ ਹਨ। ਸ. ਸੰਧਵਾਂ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਸ. ਡੱਲੇਵਾਲ ਨੂੰ ਭੁੱਖ ਹੜਤਾਲ ਖਤਮ ਕਰਨ ਲਈ ਮਨਾਵੇ। ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਗਤੀਰੋਧ ਨੂੰ ਤੋੜਨ ਲਈ ਉਸਾਰੂ ਪਹੁੰਚ ਅਪਣਾਉਣ ਅਤੇ ਚੱਲ ਰਹੇ ਧਰਨਿਆਂ ਦਾ ਸਾਰਥਕ ਹੱਲ ਕੱਢਣ।
ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ, ਜਿਨ੍ਹਾਂ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਸਾਨ ਭਾਈਚਾਰੇ ਦੀਆਂ ਚਿੰਤਾਵਾਂ ਅਤੇ ਮਸਲਿਆਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਮਿਸਾਲੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।
Chandigarh
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਦਾ ਅੱਜ 17ਵਾਂ ਦਿਨ
ਭਲਕੇ ਖਨੌਰੀ ਜਾਣਗੇ ਰਾਕੇਸ਼ ਟਿਕੈਤ ਸਮੇਤ ਸੰਯੁਕਤ ਕਿਸਾਨ ਮੋਰਚਾ ਦੇ ਆਗੂ
ਚੰਡੀਗੜ੍ਹ, 12 ਦਸੰਬਰ (ਸ.ਬ.) ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੁੱਖ ਮੰਗਾਂ ਦੀ ਮੰਗ ਨੂੰ ਲੈ ਕੇ ਖਨੌਰੀ ਸਰਹੱਦ ਤੇ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਅੱਜ 17ਵਾਂ ਦਿਨ ਹੈ। ਡੱਲੇਵਾਲ ਦੀ ਵਿਗੜਦੀ ਸਿਹਤ ਤੇ ਨਜ਼ਰ ਰੱਖਣ ਵਾਲੇ ਪ੍ਰਾਈਵੇਟ ਡਾਕਟਰਾਂ ਨੇ ਚੇਤਾਵਨੀ ਦਿੱਤੀ ਹੈ ਕਿ ਉਨ੍ਹਾਂ ਦੇ ਗੁਰਦੇ ਕਿਸੇ ਵੀ ਸਮੇਂ ਫੇਲ ਹੋ ਸਕਦੇ ਹਨ ਅਤੇ ਦਿਲ ਦਾ ਦੌਰਾ ਪੈਣ ਦਾ ਖਤਰਾ ਵੀ ਵੱਧ ਗਿਆ ਹੈ। ਲੰਬੇ ਸਮੇਂ ਤੱਕ ਭੁੱਖੇ ਰਹਿਣ ਕਾਰਨ ਉਸ ਦੇ ਲੀਵਰ ਵਿੱਚ ਵੀ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਉਹਨਾਂ ਭਾਰ 12 ਕਿਲੋਗ੍ਰਾਮ ਤੋਂ ਵੱਧ ਘੱਟ ਗਿਆ ਹੈ।
ਜਿਕਰਯੋਗ ਹੈ ਕਿ ਬੀਤੇ ਦਿਨ ਡੱਲੇਵਾਲ ਦੀ ਸਿਹਤ ਦੀ ਜਾਂਚ ਕਰਨ ਆਈ ਸਰਕਾਰੀ ਡਾਕਟਰਾਂ ਦੀ ਟੀਮ ਨੂੰ ਕਿਸਾਨਾਂ ਨੇ ਰੋਕ ਲਿਆ ਸੀ। ਕਿਸਾਨਾਂ ਨੇ ਸਪੱਸ਼ਟ ਕੀਤਾ ਕਿ ਸਰਕਾਰੀ ਡਾਕਟਰ ਡੱਲੇਵਾਲ ਦੀ ਪ੍ਰੀ-ਮੈਡੀਕਲ ਜਾਂਚ ਦੀ ਰਿਪੋਰਟ ਪੇਸ਼ ਕਰਨ ਤਾਂ ਹੀ ਉਸ ਨੂੰ ਟੈਸਟ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਦੌਰਾਨ ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਡੱਲੇਵਾਲ ਦੇ ਸਮਰਥਨ ਵਿੱਚ ਅਪੀਲ ਕੀਤੀ ਹੈ ਕਿ ਲੋਕ ਅੱਜ ਸ਼ਾਮ ਨੂੰ ਆਪਣੇ ਘਰਾਂ ਵਿੱਚ ਖਾਣਾ ਨਾ ਪਕਾਉਣ ਅਤੇ ਆਪਣੇ ਪਰਿਵਾਰਾਂ ਨਾਲ ਸੋਸ਼ਲ ਮੀਡੀਆ ਤੇ ਤਸਵੀਰਾਂ ਪੋਸਟ ਕਰਕੇ ਜਗਜੀਤਸਿੰਘਡੱਲੇਵਾਲ ਨਾਲ ਸਾਂਝੀਆਂ ਕਰਨ। ਉਨ੍ਹਾਂ ਕਿਹਾ ਕਿ 13 ਦਸੰਬਰ ਨੂੰ ਪਿੰਡਾਂ ਵਿੱਚ ਕੇਂਦਰ ਤੇ ਸੂਬਾ ਸਰਕਾਰਾਂ ਦੇ ਪੁਤਲੇ ਫੂਕੇ ਜਾਣੇ ਚਾਹੀਦੇ ਹਨ ਕਿਉਂਕਿ ਸਿਆਸੀ ਪਾਰਟੀਆਂ ਕਿਸਾਨਾਂ ਦੇ ਮਸਲਿਆਂ ਤੇ ਗੰਭੀਰਤਾ ਨਹੀਂ ਦਿਖਾ ਰਹੀਆਂ।
ਇਸ ਦੌਰਾਨ ਡੱਲੇਵਾਲ ਨੇ ਅੱਜ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਇਹ ਜੋ ਲੜਾਈ ਲੜੀ ਜਾ ਰਹੀ ਇਹ ਐਮ ਐਸ ਪੀ, ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਲੜੀ ਜਾ ਰਹੀ ਹੈ ਜੋ ਪੰਜਾਬ ਦੇ ਭਵਿੱਖ ਦੀ ਲੜਾਈ ਹੈ। ਸੋ ਇਸ ਲੜਾਈ ਨੂੰ ਜਿੱਤਣਾ ਬਹੁਤ ਜ਼ਰੂਰੀ ਹੈ। ਸਰਕਾਰ ਮੋਰਚੇ ਨੂੰ ਕਮਜ਼ੋਰ ਕਰਨ ਦੀ ਕੋਸਿਸ਼ ਕਰ ਰਹੀ ਹੈ। ਡੱਲੇਵਾਲ ਨੇ ਅਪੀਲ ਕੀਤੀ ਕਿ ਹਰ ਘਰ ਵਿਚੋਂ ਇਕ -ਇਕ ਜੀਅ ਨੂੰ ਮੋਰਚੇ ਵਿੱਚ ਜ਼ਰੂਰ ਪਹੁੰਚੇ। ਡੱਲੇਵਾਲ ਨੇ ਕਿਹਾ ਕਿ ਬੀਤੀ ਰਾਤ ਸਰਕਾਰ ਨੇ ਇਕ ਹੋਰ ਕੋਸ਼ਿਸ ਕੀਤੀ ਮੋਰਚੇ ਨੂੰ ਕਿਵੇਂ ਫੇਲ੍ਹ ਕੀਤਾ ਜਾਵੇ। ਸਰਕਾਰ ਮੋਰਚੇ ਨੂੰ ਫੇਲ੍ਹ ਕਰਨਾ ਚਾਹੁੰਦੀ ਹੈ। ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹ ਮੀਡੀਆ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਇਸ ਗੱਲ ਨੂੰ ਜਨਤਕ ਕੀਤਾ।
ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਚੌਧਰੀ ਰਾਕੇਸ਼ ਟਿਕੈਤ ਨੇ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਇਹ ਸਾਡੀ ਸਭ ਦੀ ਲੜਾਈ ਹੈ ਕਿਉਂਕਿ ਅਸੀਂ ਸਾਰੇ ਕਿਸਾਨੀ ਮੁੱਦਿਆਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਾਂ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਐਮ. ਐਸ. ਪੀ ਨੂੰ ਗਾਰੰਟੀ ਕਾਨੂੰਨ ਦਾ ਦਰਜਾ ਨਹੀਂ ਦਿੱਤਾ ਹੈ, ਦੇਸ਼ ਦਾ ਕਿਸਾਨ ਅੱਜ ਵੀ ਸਾਰਿਆਂ ਦੇ ਨਾਲ ਰੋਸ ਪ੍ਰਦਰਸ਼ਨ ਕਰ ਰਿਹਾ ਹੈ। ਉਹਨਾਂ ਕਿਹਾ ਕਿ ਜਿਕਰਯੋਗ ਹੈ ਕਿ ਪਿਛਲੇ ਅੱਠ ਮਹੀਨਿਆਂ ਤੋਂ ਕਿਸਾਨ ਸਾਰੀਆਂ ਮੰਗਾਂ ਨੂੰ ਲੈ ਕੇ ਸ਼ੰਭੂ ਅਤੇ ਖਨੋਰੀ ਬਾਰਡਰ ਤੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ 17 ਦਿਨਾਂ ਤੋਂ ਭੁੱਖ ਹੜਤਾਲ ਤੇ ਹਨ। ਉਨ੍ਹਾਂ ਦੀ ਸਿਹਤ ਨੂੰ ਲੈ ਕੇ ਸਯੁੰਕਤ ਕਿਸਾਨ ਮੋਰਚਾ ਦੇ ਆਗੂ ਬਹੁਤ ਫਿਕਰਮੰਦ ਹਨ। ਭਲਕੇ ਦੁਪਹਿਰ 1 ਵਜੇ ਐਸ ਕੇ ਐਮ ਦੇ ਕੁਝ ਆਗੂ ਖਨੌਰੀ ਬਾਰਡਰ ਤੇ ਜਾਣਗੇ, ਜਿਨ੍ਹਾਂ ਵਿੱਚ ਉਹਨਾਂ ਦੇ ਨਾਲ ਹਰਿੰਦਰ ਸਿੰਘ ਲੱਖੋਵਾਲ, ਰਤਨਮਾਨ ਅਤੇ ਕਿਸਾਨ ਜੱਥੇਬੰਦੀਆਂ ਦੇ ਆਗੂ ਸ਼ਾਮਲ ਹੋਣਗੇ।
Chandigarh
ਵਿਜੀਲੈਂਸ ਬਿਊਰੋ ਵੱਲੋਂ ਮੋਟਰ ਵਹੀਕਲ ਇੰਸਪੈਕਟਰ ਅਤੇ ਉਸ ਦਾ ਸਾਥੀ 14,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 12 ਦਸੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ. ਵੀ. ਆਈ.) ਗੁਰਮੀਤ ਸਿੰਘ ਅਤੇ ਪਟਿਆਲਾ ਦੇ ਹੀ ਰਹਿਣ ਵਾਲੇ ਉਸਦੇ ਸਾਥੀ ਅਨਿਲ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਟਿਆਲਾ ਸ਼ਹਿਰ ਦੇ ਵਸਨੀਕ ਦਿਨੇਸ਼ ਕੁਮਾਰ, ਜੋ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਟਿਆਲਾ ਵਿਖੇ ਵਸੀਕਾ ਨਵੀਸ ਵਜੋਂ ਕੰਮ ਕਰਦਾ ਹੈ, ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਉਕਤ ਮੋਟਰ ਵਹੀਕਲ ਇੰਸਪੈਕਟਰ ਆਪਣੇ ਨਿੱਜੀ ਏਜੰਟ ਅਨਿਲ ਰਾਹੀਂ ਵਾਹਨ ਦੀ ਫਿਟਨੈਸ ਲਈ ਮਨਜ਼ੂਰੀ ਸਰਟੀਫਿਕੇਟ ਦੇਣ ਅਤੇ ਉਸਦਾ ਡਰਾਈਵਿੰਗ ਲਾਇਸੈਂਸ ਟੈਸਟ ਪਾਸ ਕਰਨ ਬਦਲੇ ਉਸ ਤੋਂ ਰਿਸ਼ਵਤ ਮੰਗ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਵੇਂ ਮੁਲਜ਼ਮ ਗੁਰਮੀਤ ਸਿੰਘ (ਐਮ.ਵੀ.ਆਈ.) ਅਤੇ ਉਸ ਦੇ ਨਿੱਜੀ ਏਜੰਟ ਅਨਿਲ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ ਅਤੇ ਉਨ੍ਹਾਂ ਤੋਂ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸਦੀ ਅਗਲੇਰੀ ਜਾਂਚ ਜਾਰੀ ਹੈ।
Chandigarh
ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਦੇਖ ਕੇ ਕਾਰਪੋਰੇਸ਼ਨ ਵਿੱਚ ਵੋਟਾਂ ਪਾਉਣ ਪੰਜਾਬ ਦੇ ਸ਼ਹਿਰਾਂ ਦੇ ਵਾਸੀ : ਅਮਨਜੋਤ ਰਾਮੂੰਵਾਲੀਆ
ਚੰਡੀਗੜ੍ਹ, 12 ਦਸੰਬਰ (ਸ.ਬ.) ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਕਮੇਟੀ ਦੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਹੈ ਕਿ ਪੰਜਾਬ ਦੇ ਸ਼ਹਿਰੀਆਂ ਨੂੰ ਚਾਹੀਦਾ ਹੈ ਕਿ ਮਿਉਂਸਿਪਲ ਕਾਰਪੋਰੇਸ਼ਨ ਚੋਣਾਂ ਦੇ ਵਿੱਚ ਉਹ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਨੂੰ ਵਾਚਣ ਤੋਂ ਬਾਅਦ ਹੀ ਵੋਟਾਂ ਪਾਉਣ।
ਉਹਨਾਂ ਸਵਾਲ ਕੀਤਾ ਕਿ ਆਮ ਆਦਮੀ ਪਾਰਟੀ (ਜੋ ਬਦਲਾਅ ਦੇ ਨਾਂ ਤੇ ਆਈ ਸੀ) ਦੱਸੇ ਕਿ ਉਸਦੀ ਸਰਕਾਰ ਨੇ ਪੌਣੇ ਤਿੰਨਾਂ ਸਾਲਾਂ ਵਿੱਚ ਸ਼ਹਿਰਾਂ ਦੇ ਵਸਨੀਕਾਂ ਖਾਸ ਕਰਕੇ ਦੁਕਾਨਦਾਰਾਂ ਅਤੇ ਛੋਟੇ ਵਪਾਰੀਆਂ ਲਈ ਕੀ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹਿਰੀਆਂ ਨੂੰ ਵਿਸਾਰਿਆ ਹੋਇਆ ਹੈ, ਇਸਨੇ ਕਿਸੇ ਵੀ ਸ਼ਹਿਰ ਵਿੱਚ ਕੋਈ ਵੀ ਵਿਕਾਸ ਕਾਰਜ ਨਹੀਂ ਕੀਤਾ, ਉਲਟਾ ਹਾਊਸ ਟੈਕਸ ,ਬਿਜਲੀ ਦੇ ਬਿਲ, ਪਾਣੀ ਦੇ ਬਿਲਾਂ ਵਿੱਚ ਸ਼ਹਿਰੀਆਂ ਨੂੰ ਕਦੇ ਵੀ ਕੋਈ ਛੂਟ ਨਹੀਂ ਦਿੱਤੀ ਗਈ ਅਤੇ ਸਰ ਚਾਰਜ ਲਾ ਕੇ ਉਹਨਾਂ ਤੇ ਵਿੱਤੀ ਬੋਝ ਪਾਇਆ ਗਿਆ।
ਉਹਨਾਂ ਕਿਹਾ ਕਿ ਛੋਟੇ ਵਪਾਰੀਆਂ ਤੇ ਦੁਕਾਨਦਾਰਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਅਤੇ ਜਿਸ ਤਰ੍ਹਾਂ ਪਿੰਡਾਂ ਵਿੱਚ ਕੇਂਦਰ ਸਰਕਾਰ ਰਾਂਹੀ ਵਿੱਤ ਕਮਿਸ਼ਨ ਦਾ ਪੈਸਾ ਲੱਗਾ ਹੈ ਇਸੇ ਤਰ੍ਹਾਂ ਹੀ ਹੁਣ ਕੇਂਦਰ ਸਰਕਾਰ ਸ਼ਹਿਰਾਂ ਦੇ ਵਿੱਚ ਵੀ ਸਿੱਧਾ ਫੰਡ ਦੇ ਰਹੀ ਹੈ।
-
Mohali2 months ago
ਫੈਂਸ ਨਾਲ ਰੂਬਰੂ ਹੋਏ ਸੂਫੀ ਗਾਇਕ ਸਤਿੰਦਰ ਸਰਤਾਜ
-
Horscope2 months ago
ਇਸ ਹਫਤੇ ਦਾ ਤੁਹਾਡਾ ਰਾਸ਼ੀਫਲ
-
Mohali2 months ago
ਜ਼ਿਲ੍ਹਾ ਜਿਮਨਾਸਟਿਕ ਮੁਕਾਬਲਿਆਂ ਵਿੱਚ ਲਾਰੈਂਸ ਸਕੂਲ ਦੇ ਵਿਦਿਆਰਥੀ ਚਮਕੇ
-
Punjab2 months ago
ਮਾਲ ਗੱਡੀ ਦੇ ਤੇਲ ਟੈਂਕਰ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ
-
Chandigarh2 months ago
ਭਾਰਤ ਭਰ ਵਿੱਚ ਹਰ ਸਾਲ ਸਾਮ੍ਹਣੇ ਆਉਂਦੇ ਹਨ 1.5 ਤੋਂ 2 ਮਿਲੀਅਨ ਨਵੇਂ ਬ੍ਰੇਨ ਸਟ੍ਰੋਕ ਦੇ ਮਾਮਲੇ: ਡਾ. ਵਿਨੀਤ ਸੱਗਰ
-
International1 month ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਰੱਖਿਆ ਮੰਤਰੀ ਯੋਵ ਗੈਲੈਂਟ ਨੂੰ ਬਰਖਾਸਤ ਕੀਤਾ
-
Editorial2 months ago
ਜ਼ਿਮਨੀ ਚੋਣਾਂ : ਅਜੇ ਕਿਸੇ ਵੀ ਉਮੀਦਵਾਰ ਦੇ ਪੱਖ ਵਿੱਚ ਨਹੀਂ ਬੋਲ ਰਹੇ ਵੋਟਰ
-
Mohali2 months ago
ਸੁਖੋਈ ਉੜਾਉਣ ਦਾ ਸੁਪਨਾ ਸੰਜੋਣ ਵਾਲੇ ਪੰਜਾਬ ਦੇ ਅਰਮਾਨਪ੍ਰੀਤ ਨੇ ਐਨ. ਡੀ. ਏ. ਦੀ ਮੈਰਿਟ ਸੂਚੀ ਵਿੱਚ ਅੱਵਲ ਰੈਂਕ ਹਾਸਲ ਕੀਤਾ