Connect with us

Mohali

ਐਸ ਏ ਐਸ ਨਗਰ ਲਈ ਤਾਇਨਾਤ ਸਥਾਨਕ ਸਰਕਾਰਾਂ ਬਾਰੇ ਚੋਣ ਅਬਜ਼ਰਵਰ ਵੱਲੋਂ ਡੀ ਸੀ, ਐਸ ਐਸ ਪੀ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ

Published

on

 

 

ਚੋਣ ਨਿਗਰਾਨ ਅਮ੍ਰਿਤ ਸਿੰਘ ਨੇ ਜ਼ਿਲ੍ਹੇ ਵਿੱਚ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਸਥਾਨਕ ਸਰਕਾਰ ਚੋਣਾਂ ਨੂੰ ਯਕੀਨੀ ਬਣਾਉਣ ਲਈ ਕਿਹਾ

ਐਸ.ਏ.ਐਸ.ਨਗਰ, 13 ਦਸੰਬਰ (ਸ.ਬ.) ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਨਗਰ ਪੰਚਾਇਤ ਘੜੂੰਆਂ ਦੇ ਸਾਰੇ 11 ਵਾਰਡਾਂ ਦੀਆਂ ਆਮ ਚੋਣਾਂ, ਐਮ.ਸੀ ਖਰੜ ਦੇ ਵਾਰਡ ਨੰ: 16, ਐਮ.ਸੀ ਨਵਾਂ ਗਾਉਂ ਦੇ ਵਾਰਡ ਨੰ: 16 ਅਤੇ ਐਮ.ਸੀ ਬਨੂੜ ਦੇ ਵਾਰਡ ਨੰ. 6 ਦੀ ਜ਼ਿਮਨੀ ਚੋਣ ਲਈ ਲਾਏ ਗਏ ਚੋਣ ਅਬਜ਼ਰਵਰ ਸ੍ਰੀਮਤੀ ਅੰਮ੍ਰਿਤ ਸਿੰਘ (ਆਈ ਏ ਐਸ) ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਪੁਲੀਸ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਵੋਟਰਾਂ ਨੂੰ ਬਿਨਾਂ ਕਿਸੇ ਡਰ ਅਤੇ ਲਾਲਚ ਦੇ ਆਪਣਾ ਨੁਮਾਇੰਦਾ ਚੁਣਨ ਦਾ ਅਧਿਕਾਰ ਹੋਵੇ। ਅੱਜ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ ਐਸ ਪੀ ਦੀਪਕ ਪਾਰੀਕ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਮੌਕੇ ਉਹਨਾਂ ਇਸ ਗੱਲ ਤੇ ਜ਼ੋਰ ਦਿੱਤਾ ਕਿ ਸਮੁੱਚੀ ਚੋਣ ਪ੍ਰਕਿਰਿਆ ਨੂੰ ਨਿਰਪੱਖਤਾ ਨਾਲ ਨੇਪਰੇ ਚਾੜ੍ਹਿਆ ਜਾਣਾ ਚਾਹੀਦਾ ਹੈ ਅਤੇ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਲਗਾਏ ਗਏ ਚੋਣ ਜ਼ਾਬਤੇ ਦੀ ਉਲੰਘਣਾ ਨਾ ਕਰਨ ਨੂੰ ਯਕੀਨੀ ਬਣਾਉਣ ਲਈ ਸਾਰੇ ਉਮੀਦਵਾਰਾਂ ਲਈ ਬਰਾਬਰ ਦੇ ਅਵਸਰ ਹੋਣੇ ਚਾਹੀਦੇ ਹਨ।

ਇਸ ਮੌਕੇ ਆਪਣੇ ਨਾਲ ਸੰਪਰਕ ਕਰਨ ਲਈ ਸੰਪਰਕ ਨੰਬਰ ਅਤੇ ਈਮੇਲ ਆਈ ਡੀ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਮੋਬਾਈਲ ਫੋਨ ਅਤੇ ਈਮੇਲ ਰਾਹੀਂ ਸ਼ਿਕਾਇਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਉਹ ਚੋਣ ਪ੍ਰਕਿਰਿਆ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਬਣਾਉਣ ਲਈ ਤੁਰੰਤ ਕਾਰਵਾਈ ਕਰਨ ਨੂੰ ਯਕੀਨੀ ਬਣਾਉਣਗੇ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਨਗਰ ਪੰਚਾਇਤ ਘੜੂੰਆਂ ਦੇ ਸਾਰੇ 11 ਵਾਰਡਾਂ ਦੀਆਂ ਆਮ ਚੋਣਾਂ ਅਤੇ ਐਮ.ਸੀ ਖਰੜ ਦੇ ਵਾਰਡ ਨੰ: 16, ਐਮ.ਸੀ ਨਵਾਂ ਗਾਉਂ ਦੇ ਵਾਰਡ ਨੰ: 16 ਅਤੇ ਐਮ.ਸੀ ਬਨੂੜ ਦੇ ਵਾਰਡ ਨੰ. 6 ਦੀ ਜ਼ਿਮਨੀ ਚੋਣ ਲਈ ਜ਼ਿਲ੍ਹੇ ਵਿੱਚ ਬੀਤੇ ਦਿਨ (12 ਦਸੰਬਰ) ਤੱਕ ਕੁੱਲ 64 ਨਾਮਜ਼ਦਗੀਆਂ ਦਰਜ ਕੀਤੀਆਂ ਗਈਆਂ ਹਨ। ਅੱਜ ਕਾਗਜ਼ਾਂ ਦੀ ਪੜਤਾਲ ਚੱਲ ਰਹੀ ਹੈ। ਯੋਗ ਪਾਏ ਗਏ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਭਲਕੇ (14 ਦਸੰਬਰ) ਸਵੇਰੇ 11:00 ਵਜੇ ਤੋਂ ਬਾਅਦ ਦੁਪਹਿਰ 3:00 ਵਜੇ ਤੱਕ ਵਾਪਸ ਲੈ ਸਕਦੇ ਹਨ ਜਦਕਿ ਉਪਰੋਕਤ ਨਗਰ ਪੰਚਾਇਤ ਅਤੇ ਨਗਰ ਕੌਂਸਲਾਂ ਲਈ ਵੋਟਾਂ 21 ਦਸੰਬਰ ਨੂੰ ਸਵੇਰੇ 7:00 ਵਜੇ ਤੋਂ ਸ਼ਾਮ 4:00 ਵਜੇ ਤੱਕ ਨਿਰਧਾਰਤ ਕੀਤੀਆਂ ਗਈਆਂ ਹਨ।

ਉਹਨਾਂ ਕਿਹਾ ਕਿ ਮਤਦਾਨ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਮੱਦਦ ਨਾਲ ਕਰਵਾਇਆ ਜਾਵੇਗਾ ਅਤੇ ਪੋਲਿੰਗ ਪ੍ਰਕਿਰਿਆ ਦੇ ਮੁਕੰਮਲ ਹੋਣ ਤੋਂ ਬਾਅਦ ਉਸੇ ਦਿਨ ਗਿਣਤੀ ਹੋਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੋਲਿੰਗ ਦੀ ਸਮੁੱਚੀ ਪ੍ਰਕਿਰਿਆ ਦੀ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਵੀਡੀਓਗ੍ਰਾਫੀ ਕਰਵਾਈ ਜਾਵੇਗੀ।

ਐਸ.ਐਸ.ਪੀ ਦੀਪਕ ਪਾਰੀਕ ਨੇ ਚੋਣ ਅਬਜ਼ਰਵਰ ਨੂੰ ‘ਪ੍ਰੀ-ਪੋਲ’ ਅਤੇ ‘ਪੋਲ-ਡੇਅ’ ਦੇ ਸੁਰੱਖਿਆ ਪ੍ਰਬੰਧਾਂ ਤੋਂ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਜ਼ਿਲ੍ਹਾ ਪੁਲੀਸ ਕਿਸੇ ਨੂੰ ਵੀ ਵੋਟਰਾਂ ਵਿੱਚ ਡਰ ਜਾਂ ਲੋਭ ਪੈਦਾ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ। ਇਸੇ ਤਰ੍ਹਾਂ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨਾਲ ਪੋਲਿੰਗ ਪ੍ਰਕਿਰਿਆ ਤੇ ਵੀ ਬਾਰੀਕੀ ਨਾਲ ਨਜ਼ਰ ਰੱਖੀ ਜਾਵੇਗੀ।

ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਵਿੱਚ ਏ ਡੀ ਸੀ (ਯੂ ਡੀ) ਅਨਮੋਲ ਸਿੰਘ ਧਾਲੀਵਾਲ, ਏ ਡੀ ਸੀ (ਆਰ ਡੀ) ਸੋਨਮ ਚੌਧਰੀ, ਐਸ ਪੀ (ਟਰੈਫਿਕ) ਐਚ ਐਸ ਮਾਨ, ਉਪ ਮੰਡਲ ਮੈਜਿਸਟਰੇਟ ਮੋਹਾਲੀ ਦਮਨਦੀਪ ਕੌਰ, ਉਪ ਮੰਡਲ ਮੈਜਿਸਟਰੇਟ ਖਰੜ ਗੁਰਮੰਦਰ ਸਿੰਘ, ਚੋਣ ਅਬਜ਼ਰਵਰ ਦੇ ਐਲ ਓ ਸ਼ਿਵਪ੍ਰੀਤ ਸਿੰਘ ਕਾਰਜਕਾਰੀ ਇੰਜਨੀਅਰ ਲੋਕ ਨਿਰਮਾਣ ਵਿਭਾਗ ਅਤੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਸ਼ਾਮਲ ਹਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending