Connect with us

Mohali

ਟੀ.ਡੀ.ਆਈ ਦੇ ਸੈਕਟਰ 110-111 ਦੀਆਂ ਜਥੇਬੰਦੀਆਂ ਵੱਲੋਂ ਗਮਾਡਾ-ਪੁੱਡਾ ਖਿਲਾਫ ਧਰਨਾ 18 ਦਸੰਬਰ ਨੂੰ

Published

on

 

18 ਦਸੰਬਰ ਤੋਂ ਦਫਤਰ ਅੱਗੇ ਲੜੀਵਾਰ ਭੁੱਖ ਹੜਤਾਲ ਤੇ ਬੈਠਣ ਦਾ ਫੈਸਲਾ

ਐਸ ਏ ਐਸ ਨਗਰ, 13 ਦਸੰਬਰ (ਸ.ਬ.) ਟੀ. ਡੀ. ਆਈ ਦੇ ਸੈਕਟਰ 110-111 ਦੀਆਂ ਰੈਜੀਡੈਂਸ ਵੈਲਫੇਅਰ ਐਸ਼ੋਸੀਏਸ਼ਨਾਂ ਵਲੋਂ 18 ਦਸੰਬਰ ਨੂੰ ਪੂਡਾ-ਗਮਾਡਾ ਖਿਲਾਫ ਧਰਨਾ ਦਿੱਤਾ ਜਾਵੇਗਾ ਅਤੇ 18 ਦਸੰਬਰ ਤੋਂ ਦਫਤਰ ਅੱਗੇ ਲਗਾਤਾਰ ਭੁੱਖ ਹੜਤਾਲ ਕੀਤੀ ਜਾਵੇਗੀ। ਇਸ ਸੰਬੰਧੀ ਫੈਸਲਾ ਟੀ. ਡੀ. ਆਈ ਦੇ ਸੈਕਟਰ 110-111 ਦੀਆਂ ਰੈਜੀਡੈਂਸ ਵੈਲਫੇਅਰ ਐਸ਼ੋਸੀਏਸ਼ਨਾਂ ਦੀ ਸਾਂਝੀ ਮੀਟਿੰਗ ਦੌਰਾਨ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਰਾਜਵਿੰਦਰ ਸਿੰਘ ਸਰਾਓ ਨੇ ਕੀਤੀ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ਼ੋਸੀਏਸ਼ਨਾਂ ਦੇ ਆਗੂਆਂ ਰਾਜਵਿੰਦਰ ਸਿੰਘ ਸਰਾਓ, ਸੰਤ ਸਿੰਘ, ਸਾਧੂ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਸਰਬ-ਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਸਾਰੀਆਂ ਜਥੇਬੰਦੀਆਂ ਮਿਲ ਕੇ ਗਮਾਡਾ/ਪੁੱਡਾ ਦੀ ਅਫਸਰਸ਼ਾਹੀ ਖਿਲਾਫ ਸੰਘਰਸ਼ ਵਿੱਢਣਗੀਆਂ। ਸੰਘਰਸ਼ ਦੀ ਲੜੀ ਤਹਿਤ 18 ਦਸੰਬਰ ਨੂੰ ਪੁੱਡਾ ਦੇ ਦਫਤਰ ਸਾਹਮਣੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ ਅਤੇ 18 ਦਸੰਬਰ ਤੋਂ ਹੀ ਪੰਜ ਮੈਂਬਰ ਰੋਜ਼ਾਨਾ ਲੜੀਵਾਰ ਭੁੱਖ ਹੜਤਾਲ ਤੇ ਬੈਠਣਗੇ।

ਉਹਨਾਂ ਕਿਹਾ ਕਿ ਟੀ. ਡੀ. ਆਈ ਬਿਲਡਰ ਵੱਲੋਂ ਗਮਾਡਾ ਅਤੇ ਪੁੱਡਾ ਦੇ ਅਧਿਕਾਰੀਆਂ ਨਾਲ ਮਿਲ ਕੇ ਇੱਥੋਂ ਦੇ ਵਸਨੀਕਾਂ ਨਾਲ ਠੱਗੀਆਂ ਮਾਰੀਆਂ ਜਾ ਰਹੀਆਂ ਹਨ। ਗਮਾਡਾ/ਪੁੱਡਾ ਦੇ ਅਧਿਕਾਰੀਆਂ ਵੱਲੋਂ ਵਿਭਾਗੀ ਨਿਯਮਾਂ ਨੂੰ ਛਿੱਕੇ ਟੰਗ ਕੇ ਬਿਲਡਰ ਨੂੰ ਲਾਭ ਪਹੁੰਚਾਉਣ ਲਈ ਗਲਤ ਨਕਸ਼ੇ ਪਾਸ ਕੀਤੇ ਜਾ ਰਹੇ ਹਨ। ਉਹਨਾਂ ਇਲਜਾਮ ਲਗਾਇਆ ਕਿ ਰੈਵੀਨਿਊ ਰਸਤਿਆਂ ਵਿੱਚ ਸੜਕਾਂ ਦੇ ਨਕਸ਼ੇ ਪਾਸ ਕਰ ਦਿੱਤੇ ਗਏ ਅਤੇ 66 ਕੇ. ਵੀ. ਦੀ ਲਾਈਨ ਥੱਲੇ ਸਕੂਲ ਦੀ ਸਾਈਟ ਦਾ ਨਕਸ਼ਾ ਵੀ ਪਾਸ ਕਰ ਦਿਤਾ ਗਿਆ, ਜੋ ਕਿ ਪੁੱਡਾ ਵੱਲੋਂ ਅਪਣਾਏ ਜਾ ਰਹੇ ਸੀ. ਬੀ. ਐਸ. ਸੀ ਬੋਰਡ ਦੇ ਨਿਯਮਾਂ ਦੇ ਉਲਟ ਹੈ।

ਉਹਨਾਂ ਇਸੇ ਤਰ੍ਹਾ ਹੀ ਸੈਕਟਰ 111 ਦੇ ਰਿਹਾਇਸ਼ੀ ਇਲਾਕੇ ਦੇ ਨੇੜੇ ਨਿਯਮਾਂ ਤੋਂ ਉਲਟ ਜਾ ਕੇ ਸਾਲਿਡ ਵੇਸਟ ਮੈਨੇਜ਼ਮੈਂਟ ਸਾਈਟ ਦਾ ਨਕਸ਼ਾ ਵੀ ਪਾਸ ਕਰ ਦਿੱਤਾ ਗਿਆ ਹੈ। ਸੈਕਟਰ ਵਿੱਚ ਲੰਘਦੇ ਲਖਨੌਰ ਚੋਅ ਦੇ ਦੁਆਲੇ ਨਿਯਮਾਂ ਅਨੁਸਾਰ ਬਫਰ ਜੋਨ ਵੀ ਨਹੀ ਛੱੱਡਿਆ ਗਿਆ। ਇਨ੍ਹਾਂ ਸੈਕਟਰਾਂ ਦੀਆਂ ਕੁੱਝ ਸਾਈਟਾਂ ਰੇਰਾ ਦੀ ਪ੍ਰਵਾਨਗੀ ਤੋਂ ਬਿਨ੍ਹਾ ਹੀ ਪਲਾਟਾਂ ਦੇ ਰੂਪ ਵਿੱਚ ਵੇਚ ਦਿੱਤੀਆਂ ਗਈਆਂ, ਇੱਥੋਂ ਤੱਕ ਕਿ ਲੋਕਾਂ ਨੂੰ ਇਨ੍ਹਾਂ ਪਲਾਟਾਂ ਦੇ ਕਬਜ਼ੇ ਵੀ ਦੇ ਦਿੱਤੇ ਗਏ। ਇਥੇ ਹੀ ਬੱਸ ਨਹੀਂ, ਗਮਾਡਾ ਵੱਲੋਂ ਰੇਰਾ ਦੀ ਪ੍ਰਵਾਨਗੀ ਤੋਂ ਬਿਨਾਂ ਅਤੇ ਪਾਰਸ਼ੀਅਲ ਕੰਪਲੀਸ਼ਨ ਸਰਟੀਫਿਕੇਟ ਤੋਂ ਬਿਨ੍ਹਾ ਇਨ੍ਹਾਂ ਪਲਾਟਾਂ ਦੇ ਨਿੱਜੀ ਬਿਲਡਿੰਗ ਪਲਾਨ ਵੀ ਪਾਸ ਕਰ ਦਿਤੇ ਗਏ ਜੋ ਕਿ ਲੋਕਾਂ ਨਾਲ ਸ਼ਰ੍ਹੇਆਮ ਧੋਖਾਧੜੀ ਹੈ। ਸੈਕਟਰ 110 ਵਿੱਚ ਪਿਛਲੇ ਇਲਾਕੇ ਵਿੱਚ ਬਣੇ ਲੱਗਭਗ 800 ਫਲੈਟਾਂ ਲਈ ਕੋਈ ਵੀ ਸਥਾਈ ਰਸਤਾ ਨਹੀ ਰਿਹਾ ਕਿਉਂਕਿ ਸਾਲ 2010 ਵਿੱਚ ਕਿਸੇ ਦੀ ਨਿੱਜੀ ਜ਼ਮੀਨ ਵਿੱਚ ਬਣਾਈ ਗਈ ਸੜਕ ਵੀ ਸਬੰਧਿਤ ਮਾਲਕ ਵੱਲੋਂ ਬੰਦ ਕੀਤੀ ਜਾ ਰਹੀ ਹੈ।

ਆਗੂਆਂ ਨੇ ਕਿਹਾ ਕਿ ਇਨ੍ਹਾਂ ਖਾਮੀਆਂ ਸਬੰਧੀ ਗਮਾਡਾ/ਪੁੱਡਾ ਦੇ ਉੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪਿਛਲੇ ਲੰਮੇ ਸਮੇਂ ਤੋਂ ਐਸ਼ੋਸੀਏਸ਼ਨਾਂ ਵੱਲੋਂ ਲਿਖਤੀ ਤੌਰ ਤੇ ਅਤੇ ਮੀਟਿੰਗਾਂ ਕਰਕੇ ਜਾਣੂ ਕਰਵਾਇਆ ਜਾਂਦਾ ਰਿਹਾ ਹੈ ਪਰੰਤੂ ਇਨ੍ਹਾਂ ਅਧਿਕਾਰੀਆਂ ਵਲੋਂ ਬਿਲਡਰ ਵਿਰੁੱਧ ਕੋਈ ਵੀ ਕਾਰਵਾਈ ਅਮਲ ਵਿੱਚ ਨਹੀ ਲਿਆਂਦੀ ਗਈ, ਬਲਕਿ ਬਿਲਡਰ ਦਾ ਇਨ੍ਹਾਂ ਸੈਕਟਰਾਂ ਵਿੱਚ ਰਹਿੰਦੀ ਇੱਕੋ ਇੱਕ ਸਾਈਟ ਦਾ ਨਕਸ਼ਾ ਵੀ ਇਨ੍ਹਾ ਅਧਿਕਾਰੀਆਂ ਵੱਲੋਂ ਪਾਸ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਸੀਨੀਅਰ ਟਾਊਨ ਪਲਾਨਰ ਪੰਜਾਬ ਵਲੋਂ ਇਹ ਨਕਸ਼ਾ ਪਾਸ ਹੋਣ ਤੇ ਸਪੱਸ਼ਟ ਹੋ ਗਿਆ ਹੈ ਕਿ ਅਫਸਰ ਬਿਲਡਰ ਨੂੰ ਲਾਭ ਪਹੁੰਚਾਉਣ ਲਈ ਵਿਭਾਗੀ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ।

ਐਸੋਸੀਏਸ਼ਨਾਂ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਸਾਰੇ ਮਾਮਲਿਆ ਦੀ ਉਚ ਪੱਧਰੀ ਜਾਂਚ ਵਿਜੀਲੈਂਸ ਤੋਂ ਕਰਵਾਈ ਜਾਵੇ ਅਤੇ ਪਾਸ ਕੀਤੇ ਗਏ ਰਿਵਾਈਜ਼ਡ ਲੇਅ ਆਊਟ ਪਲਾਨ ਤੇ ਰੋਕ ਲਾਈ ਜਾਵੇ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending