Punjab
ਧਾਰਮਿਕ ਸਜ਼ਾ ਪੂਰੀ ਕਰਨ ਉਪਰੰਤ ਖਿਮਾ ਯਾਚਨਾ ਲਈ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਪੇਸ਼ ਹੋਏ ਸੁਖਬੀਰ ਬਾਦਲ ਅਤੇ ਹੋਰ ਆਗੂ
ਆਗੂਆਂ ਦੀ ਸਜ਼ਾ ਮੁਆਫ਼ੀ ਤੇ ਖਿਮਾ ਯਾਚਨਾ ਲਈ ਕੀਤੀ ਗਈ ਅਰਦਾਸ
ਅੰਮ੍ਰਿਤਸਰ, 13 ਦਸੰਬਰ (ਸ.ਬ.) ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਾਈ ਗਈ ਤਨਖ਼ਾਹ ਪੂਰੀ ਕਰਨ ਉਪਰੰਤ ਖਿਮਾ ਯਾਚਨਾ ਦੀ ਅਰਦਾਸ ਵਾਸਤੇ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂ ਅੱਜ ਇੱਥੇ ਸ੍ਰੀ ਅਕਾਲ ਤਖ਼ਤ ਵਿਖੇ ਪੇਸ਼ ਹੋਏ। ਇਸ ਮੌਕੇ ਸz. ਬਾਦਲ ਤੋਂ ਇਲਾਵਾ ਡਾਕਟਰ ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਾਣੀਕੇ, ਬਲਵਿੰਦਰ ਸਿੰਘ ਭੂੰਦੜ ਤੇ ਹੋਰ ਅਕਾਲੀ ਆਗੂ ਹਾਜ਼ਰ ਸਨ। ਇਸ ਮੌਕੇ ਸ੍ਰੀ ਅਕਾਲ ਤਖ਼ਤ ਵਿਖੇ ਅਕਾਲੀ ਆਗੂਆਂ ਦੀ ਸਜ਼ਾ ਮੁਆਫ਼ੀ ਬਾਰੇ ਅਰਦਾਸ ਕੀਤੀ ਗਈ।
ਇਸ ਤੋਂ ਪਹਿਲਾਂ ਤਨਖ਼ਾਹ ਮੁਕੰਮਲ ਕਰਨ ਤੋਂ ਬਾਅਦ ਇਹ ਸਮੂਹ ਅਕਾਲੀ ਆਗੂ ਸ੍ਰੀ ਅਕਾਲ ਤਖ਼ਤ ਦੀ ਫਸੀਲ ਦੇ ਸਨਮੁਖ ਪੁੱਜੇ। ਸੁਖਬੀਰ ਸਿੰਘ ਬਾਦਲ ਵੀਲ ਚੇਅਰ ਤੇ ਸਨ ਅਤੇ ਉਨ੍ਹਾਂ ਦੇ ਆਲੇ ਦੁਆਲੇ ਸਖ਼ਤ ਸੁਰੱਖਿਆ ਘੇਰਾ ਸੀ।
ਜਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ ਨੂੰ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਤਨਖ਼ਾਹ ਲਾਈ ਗਈ ਸੀ। ਪੰਜ ਸਿੰਘ ਸਾਹਿਬਾਨ ਵੱਲੋਂ ਉਨ੍ਹਾਂ ਖਿਲਾਫ ਲਾਏ ਗਏ ਦੋਸ਼ਾਂ ਨੂੰ ਸੁਖਬੀਰ ਸਿੰਘ ਬਾਦਲ ਨੇ ਸਿੱਖ ਸੰਗਤ ਦੇ ਸਾਹਮਣੇ ਕਬੂਲ ਕੀਤਾ ਸੀ। ਅਕਾਲ ਤਖ਼ਤ ਵੱਲੋਂ ਲਾਈ ਗਈ ਤਨਖ਼ਾਹ ਦੌਰਾਨ ਜਦੋਂ ਉਹ ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾ ਘਰ ਵਾਲੇ ਪਾਸੇ ਪਹਿਰੇਦਾਰ ਵਜੋਂ ਸੇਵਾ ਕਰ ਰਹੇ ਸਨ ਤਾਂ 4 ਦਸੰਬਰ ਨੂੰ ਨਰਾਇਣ ਸਿੰਘ ਚੌੜਾ ਵੱਲੋਂ ਉਨ੍ਹਾਂ ਤੇ ਗੋਲੀ ਚਲਾ ਕੇ ਜਾਨਲੇਵਾ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ।
ਇਸ ਤੋਂ ਬਾਅਦ ਉਨ੍ਹਾਂ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ, ਗੁਰਦੁਆਰਾ ਫਤਿਹਗੜ੍ਹ ਸਾਹਿਬ ਅਤੇ ਗੁਰਦੁਆਰਾ ਮੁਕਤਸਰ ਸਾਹਿਬ ਵਿਖੇ ਦੋ-ਦੋ ਦਿਨ ਦੀ ਸੇਵਾ ਮੁਕੰਮਲ ਕੀਤੀ ਹੈ।
Mohali
ਘਨੌਰ ਦੇ ਪਿੰਡਾਂ ਵਿੱਚੋਂ ਲੰਘਣ ਵਾਲੀਆਂ ਲਿੰਕ ਸੜਕਾਂ ਦੀ ਹਾਲਤ ਸੁਧਾਰਨ ਦੀ ਮੰਗ
ਪਿੰਡ ਵਾਸੀਆਂ ਨੇ ਡੀ ਸੀ ਪਟਿਆਲਾ ਨੂੰ ਦਿੱਤਾ ਮੰਗ ਪੱਤਰ
ਘਨੌਰ, 22 ਜਨਵਰੀ (ਅਭਿਸ਼ੇਕ ਸੂਦ) ਸ਼ੰਭੂ ਬਾਰਡਰ ਤੇ ਕਿਸਾਨੀ ਸੰਘਰਸ਼ ਦੇ ਚਲਦਿਆਂ ਪੰਜਾਬ ਤੋਂ ਦਿੱਲੀ ਜਾਣ ਵਾਲੇ ਭਾਰੀ ਵਾਹਨਾਂ ਦੇ ਹਲ਼ਕਾ ਘਨੌਰ ਦੇ ਪਿੰਡਾਂ ਵਿਚੋਂ ਲੰਘਣ ਵਾਲੀਆਂ ਲਿੰਕ ਸੜਕਾਂ ਤੋਂ ਲੰਘਣ ਕਾਰਣ ਸੜਕਾਂ ਤੇ ਵੱਡੇ ਵੱਡੇ ਟੋਏ ਹੋ ਗਏ ਹਨ ਅਤੇ ਸੜਕਾਂ ਦੀ ਹਾਲਤ ਬੇਹੱਦ ਤਰਸਯੋਗ ਹੋ ਚੁੱਕੀ ਹੈ। ਇਹਨਾਂ ਸੜਕਾਂ ਦੀ ਤੁਰੰਤ ਮੁਰੰਮਤ ਕਰਵਾਏ ਜਾਣ ਦੀ ਮੰਗ ਕਰਦਿਆਂ ਹਲ਼ਕਾ ਘਨੌਰ ਦੇ ਪਿੰਡ ਬਲੋਪੁਰ, ਨਨਹੇੜੀ, ਰਾਏਪੁਰ, ਪਿੱਪਲ ਮੰਗੋਲੀ, ਜੰਡ ਮੰਗੋਲੀ, ਗਦਾਪੁਰ ਦੇ ਨਾਲ ਦਰਜਨਾਂ ਪਿੰਡਾ ਦੇ ਵਸਨੀਕਾਂ ਵਲੋਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾਕਟਰ ਪ੍ਰੀਤਿ ਯਾਦਵ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਹੈ ਕਿ ਇਹਨਾਂ ਸੜਕਾਂ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਤਜਿੰਦਰ ਸਿੰਘ ਰਾਏਪੁਰ ਨੇ ਦੱਸਿਆ ਕਿ ਪਿੰਡਾਂ ਦੇ ਵਸਨੀਕਾਂ ਨੂੰ ਬਹੁਤ ਪ੍ਰੇਸ਼ਾਨੀਆਂ ਝੱਲਣੀਆਂ ਪੈ ਰਹੀਆਂ ਹਨ। ਇਸ ਤੋਂ ਇਲਾਵਾ ਪਿੱਪਲ ਮੰਗੋਲੀ ਤੋਂ ਰਾਏਪੁਰ ਸੜਕ ਦੇ ਨਾਲ ਲੱਗਦੇ ਕਿਸਾਨਾਂ ਵੱਲੋਂ ਕਾਫ਼ੀ ਹੱਦ ਤੱਕ ਸੜਕ ਦੀਆਂ ਸਾਈਡ ਵਾਲੀਆਂ ਬਰਮਾਂ ਆਪਣੀ ਜਮੀਨ ਵਿੱਚ ਸ਼ਾਮਿਲ ਕਰਨ ਕਾਰਨ ਰਸਤਾ ਤੰਗ ਹੋ ਗਿਆ ਹੈ। ਉਹਨਾਂ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਹੈ ਕਿ ਇਹਨਾਂ ਸੜਕਾਂ ਦੀ ਮੁਰੰਮਤ ਦਾ ਕੰਮ ਜਲਦੀ ਤੋਂ ਜਲਦੀ ਸ਼ੁਰੂ ਕਰਵਾਇਆ ਜਾਵੇ।
ਇਸ ਮੌਕੇ ਤਜਿੰਦਰ ਸਿੰਘ ਨੰਬਰਦਾਰ, ਜੰਗ ਸਿੰਘ ਸਾਬਕਾ ਸਰਪੰਚ, ਰਣਜੀਤ ਸਿੰਘ, ਨਿਰਮਲ ਸਿੰਘ, ਕਰਨੈਲ ਸਿੰਘ ਸਾਬਕਾ ਸਰਪੰਚ, ਲਖਵਿੰਦਰ ਸਿੰਘ ਗੁਰਮੇਲ ਸਿੰਘ ਆਦਿ ਮੌਜੂਦ ਸਨ।
Mohali
ਸ਼ਾਸਤਰੀ ਮਾਡਲ ਸਕੂਲ ਵਿਖੇ ਸਵਾਮੀ ਵਿਵੇਕਾਨੰਦ ਦੇ ਜੀਵਨ ਅਤੇ ਸਿੱਖਿਆਵਾਂ ਤੇ ਆਧਾਰਿਤ ਭਾਸ਼ਣ ਮੁਕਾਬਲੇ ਦਾ ਆਯੋਜਨ ਕੀਤਾ
ਐਸ ਏ ਐਸ ਨਗਰ, 22 ਜਨਵਰੀ (ਸ.ਬ.) ਭਾਰਤ ਵਿਕਾਸ ਪ੍ਰੀਸ਼ਦ ਮੁਹਾਲੀ ਬ੍ਰਾਂਚਾਂ ਦੇ ਆਪਸੀ ਸਹਿਯੋਗ ਨਾਲ ਸ਼ਾਸਤਰੀ ਮਾਡਲ ਸਕੂਲ ਫੇਜ਼ 1 ਮੁਹਾਲੀ ਵਿਖੇ ਸਵਾਮੀ ਵਿਵੇਕਾਨੰਦ ਜੰਯਤੀ ਮੌਕੇ ਉਨ੍ਹਾਂ ਦੇ ਜੀਵਨ ਅਤੇ ਸਿੱਖਿਆਵਾਂ ਤੇ ਆਧਾਰਿਤ ਭਾਸ਼ਣ ਮੁਕਾਬਲੇ ਦਾ ਆਯੋਜਨ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੀ ਮੁਹਾਲੀ ਬ੍ਰਾਂਚ ਦੇ ਪ੍ਰਧਾਨ ਸ਼੍ਰੀ ਅਸ਼ੋਕ ਪਵਾਰ ਨੇ ਦੱਸਿਆ ਕਿ ਇਸ ਮੌਕੇ ਉਦਯੋਗਪਤੀ ਸz. ਨਰਿੰਦਰਪਾਲ ਸਿੰਘ ਬਰਾੜ ਮੁੱਖ ਮਹਿਮਾਨ ਸਨ ਜਦੋਂਕਿ ਸ਼੍ਰੀ ਉਦਯੋਗਪਤੀ ਅਮਰਜੀਤ ਸਿੰਘ ਵਾਲੀਆ ਅਤੇ ਸ਼ਾਸਤਰੀ ਮਾਡਲ ਸਕੂਲ ਫੇਜ਼ 1 ਦੀ ਪ੍ਰਿੰਸੀਪਲ ਸ਼੍ਰੀਮਤੀ ਰੇਣੂ ਬਾਲਾ ਵਿਸ਼ੇਸ਼ ਮਹਿਮਾਨ ਸਨ।
ਭਾਸ਼ਣ ਮੁਕਾਬਲੇ ਦੌਰਾਨ ਮੁਹਾਲੀ ਸ਼ਹਿਰ ਅਤੇ ਨਾਲ ਲੱਗਦੇ ਪਿੰਡਾਂ ਸਮੇਤ ਵੱਖ ਵੱਖ ਸਕੂਲਾਂ ਦੇ 13 ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੇ ਸਵਾਮੀ ਵਿਵੇਕਾਨੰਦ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਸਟੇਜ ਸਕੱਤਰ ਦੀ ਜਿੰਮੇਵਾਰੀ ਮੁਹਾਲੀ ਬ੍ਰਾਂਚ ਦੇ ਸਕੱਤਰ ਸ਼੍ਰੀ ਬਲਦੇਵ ਰਾਮ ਵੱਲੋਂ ਨਿਭਾਈ ਗਈ। ਉਨ੍ਹਾਂ ਵਲੋਂ ਬ੍ਰਾਂਚਾਂ ਦੀਆਂ ਗਤੀਵਿਧੀਆਂ ਦੀ ਰਿਪੋਰਟ ਵੀ ਪੇਸ਼ ਕੀਤੀ ਗਈ।
ਇਸਤੋਂ ਪਹਿਲਾਂ ਸ਼੍ਰੀ ਅਸ਼ੋਕ ਪਵਾਰ ਵੱਲੋਂ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਸ਼੍ਰੀ ਗੁਰਦੀਪ ਸਿੰਘ ਮੈਂਟਰ ਵੱਲੋਂ ਭਾਰਤ ਵਿਕਾਸ ਪ੍ਰੀਸ਼ਦ ਸਬੰਧਤ ਜਾਣਕਾਰੀ ਦਿੰਦਿਆਂ ਸਵਾਮੀ ਵਿਵੇਕਾਨੰਦ ਦੇ ਜੀਵਨ ਸਬੰਧਤ ਕਾਫੀ ਰੋਚਕ ਅਤੇ ਰੋਮਾਂਚਕ ਘਟਨਾਵਾਂ ਸਾਂਝੀਆਂ ਕੀਤੀਆਂ। ਇਸ ਮੌਕੇ ਸ਼ਾਸਤਰੀ ਮਾਡਲ ਸਕੂਲ ਦੇ ਡਾਇਰੈਕਟਰ ਸ਼੍ਰੀ ਰਜਨੀਸ਼ ਕੁਮਾਰ ਅਤੇ ਸ਼੍ਰੀਮਤੀ ਵੀਰਾਂ ਵਾਲੀ ਸੇਵਾ ਪ੍ਰਮੁੱਖ ਵਲੋਂ ਸਵਾਮੀ ਜੀ ਬਾਰੇ ਵਿਚਾਰ ਪ੍ਰਗਟ ਕੀਤੇ ਗਏ। ਅਖੀਰ ਵਿੱਚ ਮਾਹਾਰਾਣਾ ਪ੍ਰਤਾਪ ਬ੍ਰਾਂਚ ਦੇ ਪ੍ਰਧਾਨ ਸ਼੍ਰੀ ਸਤੀਸ਼ ਵਿਜ ਵੱਲੋ ਸਾਰਿਆਂ ਦਾ ਧੰਨਵਾਦ ਕੀਤਾ ਗਿਆ।
Mohali
ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਨੇ ਲੋਹੜੀ ਦਾ ਤਿਉਹਾਰ ਮਨਾਇਆ
ਐਸ ਏ ਐਸ ਨਗਰ, 22 ਜਨਵਰੀ (ਸ.ਬ.) ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵੱਲੋਂ ਐਲ ਏ ਐਫ ਸੈਂਟਰ, ਸੈਕਟਰ -68, ਮੁਹਾਲੀ ਵਿਖੇ ਲੋਹੜੀ ਦਾ ਤਿਉਹਾਰ ਪੂਰੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਐਮ ਸੀ ਸ਼੍ਰੀਮਤੀ ਅਨੁਰਾਧਾ ਅਨੰਦ ਅਤੇ ਉਹਨਾਂ ਦੇ ਪਤੀ ਸ਼੍ਰੀ ਜਤਿੰਦਰ ਅਨੰਦ ਨੇ ਬਤੌਰ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ।
ਇਸ ਸੰਬੰਧੀ ਜਾਣਕਰੀ ਦਿੰਦਿਆਂ ਐਸੋਸੀਏਸ਼ਨ ਦੇ ਸਕੱਤਰ ਪਬਲਿਕ ਰਿਲੇਸ਼ਨ ਹਰਿੰਦਰ ਪਾਲ ਸਿੰਘ ਹੈਰੀ ਨੇ ਦਸਿਆ ਕਿ ਸਮਾਗਮ ਦੀ ਸ਼ੁਰੂਆਤ ਐਸੋਸੀਏਸ਼ਨ ਦੀ ਸਕੱਤਰ ਪੇਂਡੂ ਸਿਖਿਆ ਪਲਵਿੰਦਰ ਕੌਰ ਪਾਲੀ ਵਲੋਂ ਸੁੰਦਰ ਮੁੰਦਰੀਏ ਗੀਤ ਗਾਉਣ ਨਾਲ ਹੋਈ। ਇਸ ਉਪਰੰਤ ਮੈਂਬਰਾਂ ਵਲੋਂ ਲੋਹੜੀ ਨਾਲ ਸਬੰਧਤ ਗੀਤ ਗਾਏ ਗਏ ਅਤੇ ਸ਼੍ਰੀਮਤੀ ਅਮ੍ਰਿਤ ਕੌਰ ਵਲੋਂ ਲੋਹੜੀ ਦੀ ਮਹੱਤਤਾ ਬਾਰੇ ਕਵਿਤਾ ਰਾਹੀਂ ਜਾਣਕਾਰੀ ਦਿੱਤੀ। ਇਸ ਮੌਕੇ ਮੈਂਬਰਾਂ ਵਲੋਂ ਬੋਲੀਆਂ ਪਾਉਂਦੇ ਹੋਏ ਗਿੱਧਾ ਅਤੇ ਭੰਗੜਾ ਵੀ ਪਾਇਆ ਗਿਆ।
ਐਸੋਸੀਏਸ਼ਨ ਦੇ ਪ੍ਰਧਾਨ ਬ੍ਰਿਗੇਡੀਅਰ ਜੇ ਐਸ ਜਗਦੇਵ ਵਲੋਂ ਮੁਖ ਮਹਿਮਾਨ ਦਾ ਸੁਆਗਤ ਕੀਤਾ ਗਿਆ। ਮੁਖ ਮਹਿਮਾਨ ਅਨੁਰਾਧਾ ਅਨੰਦ ਵੱਲੋਂ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਵੀ ਉਹ ਹਰ ਦੁੱਖ ਸੁੱਖ ਵਿੱਚ ਉਨ੍ਹਾਂ ਨਾਲ ਖੜਣਗੇ ਅਤੇ ਹਰ ਸਮੱਸਿਆ ਦਾ ਹੱਲ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕਰਨਗੇ। ਉਨ੍ਹਾਂ ਵੱਲੋਂ ਬਿਰਧ ਆਸ਼ਰਮ ਦੀ ਉਸਾਰੀ ਜਲਦੀ ਕਰਵਾਉਣ ਦਾ ਭਰੋਸਾ ਵੀ ਦਿਵਾਇਆ। ਉਹਨਾਂ ਵੱਲੋਂ ਐਸੋਸੀਏਸ਼ਨ ਨੂੰ 11,000 ਰੁਪਏ ਦੀ ਮਾਲੀ ਮਦਦ ਕਰਨ ਦਾ ਵੀ ਐਲਾਨ ਕੀਤਾ।
ਇਸ ਮੌਕੇ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਜਰਨੈਲ ਸਿੰਘ, ਜਨਰਲ ਸਕੱਤਰ ਸੁਖਵਿੰਦਰ ਸਿੰਘ ਬੇਦੀ, ਵਿੱਤ ਸਕੱਤਰ ਜੇ ਐਸ ਰਾਵਲ, ਸਕੱਤਰ ਈਵੈਂਟਸ ਹਰਜਿੰਦਰ ਸਿੰਘ, ਸਕੱਤਰ ਪ੍ਰੋਜੈਕਟਸ ਆਰ ਪੀ ਸਿੰਘ ਵਿੱਗ, ਚੀਫ ਕਨਵੀਨਰ ਰਵਜੋਤ ਸਿੰਘ, ਸ਼੍ਰੀਮਤੀ ਅਵਤਾਰ ਕੌਰ, ਸ਼੍ਰੀਮਤੀ ਰੁਪਿੰਦਰ ਕੌਰ ਸ਼੍ਰੀਮਤੀ ਮਨਜੀਤ ਕੌਰ ਅਤੇ ਸz. ਜੇ ਐਸ ਰਾਮਗੜ੍ਹੀਆ ਸਮੇਤ ਹੋਰਨਾਂ ਮੈਂਬਰਾਂ ਵਲੋਂ ਭਰਪੂਰ ਯੋਗਦਾਨ ਦਿੱਤਾ ਗਿਆ।
-
National1 month ago
ਦੋ ਕਾਰਾਂ ਦੀ ਟੱਕਰ ਦੌਰਾਨ 5 ਵਿਦਿਆਰਥੀਆਂ ਸਮੇਤ 7 ਵਿਅਕਤੀਆਂ ਦੀ ਮੌਤ
-
International1 month ago
ਚੰਡੀਗੜ੍ਹ ਦੀ ਹਰਮੀਤ ਢਿੱਲੋਂ ਨੂੰ ਟਰੰਪ ਨੇ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕੀਤਾ
-
Chandigarh2 months ago
10 ਦਸੰਬਰ ਨੂੰ ਸਾਰੇ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੇ ਹੱਕ ਵਿਚ ਕੀਤੀਆਂ ਜਾਣਗੀਆਂ ਰੋਸ ਰੈਲੀਆਂ : ਬੰਤ ਬਰਾੜ
-
National2 months ago
ਪੁਲੀਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਦੌਰਾਨ 1 ਗੈਂਗਸਟਰ ਢੇਰ, 2 ਜ਼ਖਮੀ
-
International2 months ago
ਤਨਮਨਜੀਤ ਸਿੰਘ ਢੇਸੀ ਰਾਸ਼ਟਰੀ ਸੁਰੱਖਿਆ ਕਮੇਟੀ ਦੇ ਮੈਂਬਰ ਨਿਯੁਕਤ
-
National2 months ago
ਵਿਰੋਧੀ ਧਿਰ ਦੇ ਹੰਗਾਮੇ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
-
National1 month ago
ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, 30,000 ਡਾਲਰ ਮੰਗੇ
-
Chandigarh2 months ago
ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਵਿੱਚ ਆਉਂਦੇ ਸਾਰੇ ਅੜਿੱਕੇ ਦੂਰ ਕਰਾਂਗੇ: ਹਰਦੀਪ ਸਿੰਘ ਮੁੰਡੀਆਂ