National
ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਪਤੀ ਵੱਲੋਂ ਖੁਦਕੁਸ਼ੀ
ਹੈਦਰਾਬਾਦ, 13 ਦਸੰਬਰ (ਸ.ਬ.) ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਦੇ ਬੇਗਮ ਬਾਜ਼ਾਰ ਇਲਾਕੇ ਵਿੱਚ ਅੱਜ ਇਕ ਵਿਅਕਤੀ ਨੇ ਪਹਿਲਾਂ ਆਪਣੀ ਪਤਨੀ ਅਤੇ ਬੇਟੇ ਦਾ ਕਤਲ ਕੀਤਾ ਅਤੇ ਫਿਰ ਖੁਦਕੁਸ਼ੀ ਕਰ ਲਈ। ਇਸ ਘਟਨਾ ਦਾ ਕਾਰਨ ਪਰਿਵਾਰਕ ਝਗੜਾ ਦੱਸਿਆ ਜਾ ਰਿਹਾ ਹੈ। ਇਸ ਦੌਰਾਨ ਸੂਚਨਾ ਮਿਲਦੇ ਹੀ ਪੁਲੀਸ ਮੌਕੇ ਤੇ ਪਹੁੰਚ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦੇ ਫੈਜ਼ਾਬਾਦ ਦਾ ਰਹਿਣ ਵਾਲਾ 41 ਸਾਲਾ ਸਿਰਾਜ ਪਿਛਲੇ 6 ਸਾਲਾਂ ਤੋਂ ਇੱਥੇ ਹੈਦਰਾਬਾਦ ਵਿੱਚ ਰਹਿੰਦਾ ਸੀ ਅਤੇ ਬੇਗਮ ਬਾਜ਼ਾਰ ਵਿੱਚ ਚੂੜੀਆਂ ਦੀ ਦੁਕਾਨ ਤੇ ਕੰਮ ਕਰਦਾ ਸੀ। ਅਜੇ ਇਕ ਮਹੀਨਾ ਪਹਿਲਾਂ ਹੀ ਉਹ ਆਪਣੀ ਪਤਨੀ ਇਲੀਆ ਅਤੇ ਦੋ ਪੁੱਤਰਾਂ ਨੂੰ ਲੈ ਕੇ ਆਇਆ ਸੀ। ਆਪਣੀ ਪਤਨੀ ਤੇ ਸ਼ੱਕ ਦੇ ਚੱਲਦੇ ਬੀਤੀ ਦੇਰ ਰਾਤ ਸਿਰਾਜ ਅਤੇ ਇਲੀਆ ਵਿਚਾਲੇ ਕਾਫੀ ਤਕਰਾਰ ਹੋ ਗਈ। ਗੱਲ ਇੰਨੀ ਵੱਧ ਗਈ ਕਿ ਦੋਵਾਂ ਵਿਚਾਲੇ ਹੱਥੋਪਾਈ ਹੋ ਗਈ। ਅੱਜ ਸਵੇਰੇ ਸਿਰਾਜ ਨੇ ਇਲੀਆ ਅਤੇ ਉਸ ਦੇ ਛੋਟੇ ਬੇਟੇ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਵੀ ਘਰ ਵਿੱਚ ਹੀ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
ਸਿਰਾਜ ਦੇ ਵੱਡੇ ਬੇਟੇ ਨੇ ਇਹ ਸਾਰੀ ਘਟਨਾ ਵੇਖੀ ਅਤੇ ਉਹ ਭੱਜ ਕੇ ਸਿਰਾਜ ਦੇ ਦੋਸਤਾਂ ਕੋਲ ਗਿਆ ਅਤੇ ਸਾਰੀ ਗੱਲ ਦੱਸੀ। ਉਸਦੇ ਦੋਸਤਾਂ ਨੇ ਤੁਰੰਤ ਪੁਲੀਸ ਨੂੰ ਘਟਨਾ ਦੀ ਸੂਚਨਾ ਦਿੱਤੀ। ਪੁਲੀਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਦੱਸਿਆ ਕਿ ਦੋਹਾਂ ਦੀਆਂ ਲਾਸ਼ਾਂ ਪਈਆਂ ਸਨ ਅਤੇ ਸਿਰਾਜ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ। ਇਸ ਦੇ ਨਾਲ ਹੀ ਪੁਲੀਸ ਨੇ ਨੇੜੇ ਤੋਂ ਇੱਕ ਸੁਸਾਈਡ ਨੋਟ ਵੀ ਬਰਾਮਦ ਕੀਤਾ ਹੈ।
ਪੁਲੀਸ ਨੇ ਦੱਸਿਆ ਕਿ ਸੁਸਾਈਡ ਨੋਟ ਵਿੱਚ ਸਿਰਾਜ ਨੇ ਆਪਣੀ ਪਤਨੀ ਦੇ ਚਰਿੱਤਰ ਤੇ ਸ਼ੱਕ ਹੋਣ ਦਾ ਦਾਅਵਾ ਕੀਤਾ ਹੈ। ਜਿਸ ਕਾਰਨ ਉਸ ਨੇ ਕਤਲ ਦੀ ਗੱਲ ਕਬੂਲ ਕਰ ਲਈ ਹੈ। ਉਸਨੇ ਅਫਸੋਸ ਪ੍ਰਗਟ ਕੀਤਾ ਅਤੇ ਆਪਣੇ ਮਾਪਿਆਂ ਤੋਂ ਮੁਆਫੀ ਮੰਗੀ। ਮੌਕੇ ਤੇ ਪਹੁੰਚੇ ਐਬਿਡਸ ਡਿਵੀਜ਼ਨ ਦੇ ਏ.ਸੀ.ਪੀ ਚੰਦਰਸ਼ੇਖਰ ਨੇ ਦੱਸਿਆ ਕਿ ਇਹ ਪਰਿਵਾਰ ਇਕ ਮਹੀਨਾ ਪਹਿਲਾਂ ਹੀ ਉੱਤਰ ਪ੍ਰਦੇਸ਼ ਤੋਂ ਇੱਥੇ ਆਇਆ ਸੀ ਅਤੇ ਸਿਰਾਜ ਕਾਫੀ ਪਰੇਸ਼ਾਨ ਸੀ। ਪੁਲੀਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਉਸਮਾਨੀਆ ਜਨਰਲ ਹਸਪਤਾਲ ਭੇਜ ਦਿੱਤਾ ਹੈ ਫੋਰੈਂਸਿਕ ਟੀਮ ਘਟਨਾ ਵਾਲੀ ਥਾਂ ਤੋਂ ਸਬੂਤ ਇਕੱਠੇ ਕਰ ਰਹੀ ਹੈ। ਇਸ ਦੇ ਨਾਲ ਹੀ ਪੁਲੀਸ ਫੈਜ਼ਾਬਾਦ ਵਿੱਚ ਵੀ ਜਾਂਚ ਕਰ ਰਹੀ ਹੈ।
National
ਮਹਾਕੁੰਭ ਤੋਂ ਪਰਤਦੇ ਸਮੇਂ ਜੇ ਐਮ ਐਮ ਦੀ ਐਮ ਪੀ ਮਹੂਆ ਮਾਜੀ ਦੀ ਕਾਰ ਹੋਈ ਹਾਦਸੇ ਦਾ ਸ਼ਿਕਾਰ

ਪ੍ਰਯਾਗਰਾਜ, 26 ਫਰਵਰੀ (ਸ.ਬ.) ਝਾਰਖੰਡ ਮੁਕਤੀ ਮੋਰਚਾ ਦੇ ਰਾਜ ਸਭਾ ਮੈਂਬਰ ਮਹੂਆ ਮਾਜੀ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਹਾਦਸੇ ਵਿਚ ਮਹੂਆ ਨੂੰ ਵੀ ਸੱਟਾਂ ਲੱਗੀਆਂ ਹਨ। ਉਨ੍ਹਾਂ ਨੂੰ ਰਾਂਚੀ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਸਦਾ ਇੱਥੇ ਇਲਾਜ ਚੱਲ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲਾਤੇਹਾਰ ਵਿਚ ਮਹੂਆ ਮਾਜੀ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਸਤਬਰਵਾ ਵਿੱਚ ਮਾਂ ਵੈਸ਼ਨਵੀ ਫਿਊਲਜ਼ ਨੇੜੇ ਵਾਪਰਿਆ। ਉਹ ਅੱਜ ਸਵੇਰੇ ਸੜਕ ਹਾਦਸੇ ਵਿਚ ਜ਼ਖ਼ਮੀ ਹੋ ਗਈ ਅਤੇ ਉਨ੍ਹਾਂ ਦਾ ਹੱਥ ਫਰੈਕਚਰ ਹੋ ਗਿਆ।
ਹਾਦਸੇ ਸਮੇਂ ਮਹੂਆ ਮਾਜੀ ਦੇ ਨਾਲ ਉਸ ਦਾ 42 ਸਾਲਾ ਬੇਟਾ ਸੋਮਬੀਤ ਮਾਜੀ, ਉਸ ਦੀ ਨੂੰਹ ਕ੍ਰਿਤੀ ਵਾਸਤਵ ਮਾਜੀ ਅਤੇ ਡਰਾਈਵਰ ਭੂਪੇਂਦਰ ਨੂੰ ਵੀ ਗੰਭੀਰ ਸੱਟਾਂ ਲੱਗੀਆਂ। ਸਾਰਿਆਂ ਨੂੰ ਰਾਂਚੀ ਵਿਚ ਆਰਕਿਡ ਵਿਚ ਦਾਖ਼ਲ ਕਰਵਾਇਆ ਗਿਆ ਹੈ। ਪੁਲੀਸ ਨੇ ਦਸਿਆ ਕਿ ਇਹ ਸਾਰੇ ਲੋਕ ਮਹਾਕੁੰਭ ਇਸ਼ਨਾਨ ਕਰ ਕੇ ਰਾਂਚੀ ਪਰਤ ਰਹੇ ਸਨ ਜਦੋਂ ਲਾਤੇਹਾਰ ਦੇ ਸਤਬਰਵਾ ਵਿੱਚ ਉਨ੍ਹਾਂ ਦੀ ਕਾਰ ਉਥੇ ਖੜੇ ਇਕ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ।
ਘਟਨਾ ਤੋਂ ਬਾਅਦ ਲਾਤੇਹਾਰ ਪੁਲੀਸ ਨੇ ਮੁਸਤੈਦੀ ਦਿਖਾਉਂਦੇ ਹੋਏ ਸਾਰੇ ਜ਼ਖ਼ਮੀਆਂ ਨੂੰ 108 ਐਂਬੂਲੈਂਸ ਰਾਹੀਂ ਸਦਰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇ ਕੇ ਸਾਰੇ ਲੋਕਾਂ ਨੂੰ ਬਿਹਤਰ ਇਲਾਜ ਲਈ ਰਾਂਚੀ ਰੈਫਰ ਕਰ ਦਿਤਾ। ਸਾਰਿਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਇਸ ਹਾਦਸੇ ਬਾਰੇ ਗੱਲ ਕਰਦਿਆਂ ਮਹੂਆ ਮਾਜੀ ਦੇ ਪੁੱਤਰ ਸੋਮਬੀਤ ਮਾਜੀ ਨੇ ਦਸਿਆ ਕਿ ਕਾਰ ਵਿਚ ਉਸ ਦੀ ਮਾਂ ਮਹੂਆ ਮਾਜੀ, ਪਤਨੀ ਅਤੇ ਡਰਾਈਵਰ ਉਸ ਦੇ ਨਾਲ ਸਨ। ਸੋਮਵਿਤ ਨੇ ਦਸਿਆ ਕਿ ਉਹ ਕਾਰ ਚਲਾ ਰਿਹਾ ਸੀ। ਕਾਰ ਚਲਾਉਂਦੇ ਸਮੇਂ ਸੋਮਬੀਤ ਨੂੰ ਅਚਾਨਕ ਨੀਂਦ ਆ ਗਈ। ਇਸ ਦੌਰਾਨ ਉਨ੍ਹਾਂ ਦੀ ਕਾਰ ਇਕ ਟਰੱਕ ਨਾਲ ਟਕਰਾ ਗਈ ਅਤੇ ਹਾਦਸਾ ਵਾਪਰ ਗਿਆ। ਉਸ ਨੇ ਦਸਿਆ ਕਿ ਉਸ ਦੀ ਮਾਂ ਮਹੂਆ ਮਾਜੀ ਦੇ ਹੱਥ ਤੇ ਸੱਟ ਲੱਗ ਗਈ ਹੈ। ਡਾਕਟਰਾਂ ਅਨੁਸਾਰ ਮਹੂਆ ਮਾਜੀ ਦੇ ਹੱਥ ਵਿੱਚ ਫਰੈਕਚਰ ਹੋਇਆ ਹੈ।
National
ਦਿੱਲੀ ਦੰਗਿਆ ਦੇ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ

ਨਵੀਂ ਦਿੱਲੀ, 25 ਫਰਵਰੀ (ਸ.ਬ.) ਦਿੱਲੀ ਦੀ ਇੱਕ ਅਦਾਲਤ ਨੇ ਅੱਜ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਇੱਕ ਕਤਲ ਕੇਸ ਵਿੱਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।
ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ 1 ਨਵੰਬਰ 1984 ਨੂੰ ਜਸਵੰਤ ਸਿੰਘ ਅਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੀ ਕਥਿਤ ਹੱਤਿਆ ਦੇ ਕੇਸ ਵਿਚ ਫੈਸਲਾ ਸੁਣਾਇਆ। ਸ਼ਿਕਾਇਤਕਰਤਾ ਜਸਵੰਤ ਦੀ ਪਤਨੀ ਅਤੇ ਇਸਤਗਾਸਾ ਪੱਖ ਨੇ ਕੁਮਾਰ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਸੀ।
ਕਤਲ ਦੇ ਅਪਰਾਧ ਵਿੱਚ ਵੱਧ ਤੋਂ ਵੱਧ ਮੌਤ ਦੀ ਸਜ਼ਾ ਸੀ, ਜਦੋਂ ਕਿ ਘੱਟੋ-ਘੱਟ ਸਜ਼ਾ ਉਮਰ ਕੈਦ ਸੀ। ਜ਼ਿਕਰਯੋਗ ਹੈ ਕਿ ਅਦਾਲਤ ਨੇ 12 ਫਰਵਰੀ ਨੂੰ ਸੱਜਣ ਕੁਮਾਰ ਨੂੰ ਅਪਰਾਧ ਲਈ ਦੋਸ਼ੀ ਠਹਿਰਾਇਆ ਸੀ। ਸੱਜਣ ਕੁਮਾਰ ਫਿਲਹਾਲ ਤਿਹਾੜ ਜੇਲ ਵਿੱਚ ਬੰਦ ਹੈ।
National
ਦਿੱਲੀ ਅਸੈਂਬਲੀ ਵਿੱਚ ਸਪੀਕਰ ਵੱਲੋਂ ਆਤਿਸ਼ੀ ਸਣੇ ਆਪ ਦੇ 14 ਵਿਧਾਇਕ ਮੁਅੱਤਲ

ਅੰਬੇਡਕਰ ਦੀ ਤਸਵੀਰ ਹਟਾਉਣ ਦੇ ਮਾਮਲੇ ਵਿਚ ਆਪ ਵਿਧਾਇਕਾਂ ਨੇ ਉਪ ਰਾਜਪਾਲ ਦੇ ਸੰਬੋਧਨ ਦੌਰਾਨ ਕੀਤੀ ਨਾਅਰੇਬਾਜ਼ੀ, ਵਿਧਾਇਕਾਂ ਨੇ ਅਸੈਂਬਲੀ ਦੇ ਬਾਹਰ ਦਿੱਤਾ ਧਰਨਾ
ਨਵੀਂ ਦਿੱਲੀ, 25 ਫਰਵਰੀ (ਸ.ਬ.) ਦਿੱਲੀ ਅਸੈਂਬਲੀ ਦੇ ਸਪੀਕਰ ਵਿਜੈਂਦਰ ਗੁਪਤਾ ਨੇ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਸਣੇ ਆਮ ਆਦਮੀ ਪਾਰਟੀ ਦੇ 14 ਵਿਧਾਇਕਾਂ ਨੂੰ ਪੂਰੇ ਦਿਨ ਲਈ ਮੁਅੱਤਲ ਕਰ ਦਿੱਤਾ ਹੈ।
ਆਪ ਵਿਧਾਇਕ ਸੰਵਿਧਾਨ ਨਿਰਮਾਤਾ ਬੀਆਰ ਅੰਬੇਡਕਰ ਦੀ ਤਸਵੀਰ ਮੁੱਖ ਮੰਤਰੀ ਦਫ਼ਤਰ ਵਿੱਚੋਂ ਹਟਾਉਣ ਖਿਲਾਫ਼ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਦੇ ਸੰਬੋਧਨ ਦੌਰਾਨ ਨਾਅਰੇਬਾਜ਼ੀ ਕਰ ਰਹੇ ਸਨ।
ਮੁਅੱਤਲ ਕੀਤੇ ਆਪ ਵਿਧਾਇਕਾਂ ਵਿਚ ਆਤਿਸ਼ੀ, ਗੋਪਾਲ ਰਾਏ, ਵੀਰ ਸਿੰਘ ਧੀਂਗਾਨ, ਮੁਕੇਸ਼ ਅਹਿਲਾਵਤ, ਚੌਧਰੀ ਜ਼ੁਬੇਰ ਅਹਿਮਦ, ਅਨਿਲ ਝਾਅ, ਵਿਸ਼ੇਸ਼ ਰਵੀ, ਜਰਨੈਲ ਸਿੰਘ, ਸੋਮ ਦੱਤ, ਸੁਰੇਂਦਰ ਸਿੰਘ, ਵੀਰੇਂਦਰ ਸਿੰਘ ਕਾਦੀਆਂ, ਕੁਲਦੀਪ ਕੁਮਾਰ, ਅਜੈ ਦੱਤ ਅਤੇ ਇਮਰਾਨ ਹੁਸੈਨ ਸ਼ਾਮਲ ਹਨ।
ਆਤਿਸ਼ੀ ਨੇ ਦਾਅਵਾ ਕੀਤਾ ਕਿ ਭਾਜਪਾ ਨੇ ਬਾਬਾਸਾਹਿਬ ਦੀ ਤਸਵੀਰ ਹਟਾ ਕੇ ਸੰਵਿਧਾਨ ਨਿਰਮਾਤਾ ਦਾ ਨਿਰਾਦਰ ਕੀਤਾ ਹੈ। ਆਤਿਸ਼ੀ ਨੇ ਮਗਰੋਂ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਭਾਜਪਾ ਨੇ ਬਾਬਾ ਸਾਹਿਬ ਅੰਬੇਡਕਰ ਦੀ ਤਸਵੀਰ ਹਟਾ ਕੇ ਆਪਣਾ ਅਸਲੀ ਰੰਗ ਦਿਖਾ ਦਿੱਤਾ ਹੈ। ਕੀ ਇਹ (ਭਾਜਪਾ) ਮੰਨਦੀ ਹੈ ਕਿ ਮੋਦੀ ਬਾਬਾਸਾਹਿਬ ਦੀ ਥਾਂ ਲੈ ਸਕਦੇ ਹਨ?
ਆਤਿਸ਼ੀ ਨੇ ਦਾਅਵਾ ਕੀਤਾ ਕਿ ਭਾਜਪਾ ਦੀ ਅਗਵਾਈ ਵਾਲੇ ਪ੍ਰਸ਼ਾਸਨ ਨੇ ਮੁੱਖ ਮੰਤਰੀ ਦੇ ਦਿੱਲੀ ਸਕੱਤਰੇਤ ਤੇ ਅਸੈਂਬਲੀ ਵਿਚਲੇ ਦਫ਼ਤਰਾਂ ਵਿੱਚੋਂ ਅੰਬੇਡਕਰ ਦੀ ਤਸਵੀਰ ਹਟਾਈ ਹੈ। ਮੁਅੱਤਲ ਕੀਤੇ ਆਪ ਵਿਧਾਇਕਾਂ ਨੇ ਅਸੈਂਬਲੀ ਦੇ ਬਾਹਰ ਅੰਬੇਡਕਰ ਦੀ ਤਸਵੀਰ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ। ਪਾਰਟੀ ਵਿਧਾਇਕਾਂ ਨੇ ਬਾਬਾ ਸਾਹਿਬ ਕਾ ਯੇ ਅਪਮਾਨ ਨਹੀਂ ਸਹੇਗਾ ਹਿੰਦੁਸਤਾਨ ਦੇ ਨਾਅਰੇ ਵੀ ਲਾਏ।
-
International1 month ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ
-
International2 months ago
ਆਸਟਰੇਲੀਆ ਵਿੱਚ ਸੀਪਲੇਨ ਹਾਦਸਾਗ੍ਰਸਤ ਹੋਣ ਕਾਰਨ 3 ਸੈਲਾਨੀਆਂ ਦੀ ਮੌਤ, 3 ਜ਼ਖ਼ਮੀ
-
Mohali2 months ago
ਕਣਕ ਦਾ ਰੇਟ 2275 ਰੁਪਏ ਪ੍ਰਤੀ ਕੁਇੰਟਲ, ਆਟਾ ਵਿਕ ਰਿਹਾ 40 ਰੁਪਏ ਕਿਲੋ
-
International1 month ago
ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ
-
International2 months ago
ਕੈਲੀਫੋਰਨੀਆ ਵਿਚ ਅੱਗ ਨੇ ਮਚਾਈ ਤਬਾਹੀ, ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਈਆਂ ਸਿੱਖ ਸੰਸਥਾਵਾਂ
-
Mohali1 month ago
ਦੁਖ ਦਾ ਪ੍ਰਗਟਾਵਾ
-
Punjab2 months ago
ਦੋਸਤ ਵੱਲੋਂ ਦੋਸਤ ਦਾ ਕਤਲ
-
Mohali2 months ago
ਵਿਦੇਸ਼ ਭੇਜਣ ਦੇ ਨਾਮ ਤੇ ਲੱਖਾਂ ਦੀ ਠੱਗੀ ਮਾਰਨ ਵਾਲਾ ਗ੍ਰਿਫਤਾਰ, 2 ਦਿਨ ਦੇ ਰਿਮਾਂਡ ਤੇ