Connect with us

Punjab

ਖਨੌਰੀ ਸਰਹੱਦ ਪਹੁੰਚੇ ਰਾਜਾ ਵੜਿੰਗ, ਡੱਲੇਵਾਲ ਨਾਲ ਕੀਤੀ ਮੁਲਾਕਾਤ

Published

on

 

ਖਨੌਰੀ, 16 ਦਸੰਬਰ (ਸ.ਬ.) ਖਨੌਰੀ ਸਰਹੱਦ ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 21ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਇਸ ਦੌਰਾਨ ਅੱਜ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਇਕ ਗੁਰਪ੍ਰੀਤ ਸਿੰਘ ਕੋਟਲੀ ਤੇ ਹੋਰ ਕਾਂਗਰਸੀ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲਚਾਲ ਪੁੱਛਣ ਪੁੱਜੇ।

ਬੀਤੇ ਦਿਨ ਡੀ ਜੀ ਪੀ ਪੰਜਾਬ ਗੌਰਵ ਯਾਦਵ ਅਤੇ ਕੇਂਦਰੀ ਨੁਮਾਇੰਦੇ ਮਯੰਕ ਮਿਸ਼ਰਾ ਜਗਜੀਤ ਸਿੰਘ ਡੱਲੇਵਾਲ ਦਾ ਹਾਲਚਾਲ ਜਾਣਨ ਅਤੇ ਉਨ੍ਹਾਂ ਨੂੰ ਮਰਨ ਵਰਤ ਖ਼ਤਮ ਕਰਨ ਅਤੇ ਡਾਕਟਰੀ ਸੇਵਾਵਾਂ ਲੈਣ ਦੀ ਅਪੀਲ ਕਰਨ ਲਈ ਪੁੱਜੇ ਸਨ ਪਰ 24 ਘੰਟੇ ਬੀਤ ਜਾਣ ਦੇ ਬਾਵਜੂਦ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਤੇ ਵਿਚਾਰ ਕਰਨ ਲਈ ਕੋਈ ਸੱਦਾ ਨਹੀਂ ਮਿਲਿਆ।

ਇਸ ਦੌਰਾਨ ਜਗਜੀਤ ਸਿੰਘ ਡੱਲੇਵਾਲ ਦਾ ਬੀਪੀ 130/87, ਨਬਜ਼ 74, ਆਕਸੀਜਨ ਲੈਵਲ 98, ਤਾਪਮਾਨ 97.3 ਸੀ। ਡਾਕਟਰ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨਾਜ਼ੁਕ ਅਤੇ ਇਨਫੈਕਸ਼ਨ ਦਾ ਜ਼ਿਆਦਾ ਖ਼ਤਰਾ ਦੱਸ ਰਹੇ ਹਨ। ਡੱਲੇਵਾਲ ਨੇ ਕਿਹਾ ਕਿ ਕਿਸੇ ਨੂੰ ਉਸ ਦੀ ਜਾਨ ਦੀ ਚਿੰਤਾ ਨਹੀਂ ਕਰਨੀ ਚਾਹੀਦੀ ਸਗੋਂ ਕਿਸਾਨਾਂ ਦੇ ਭਵਿੱਖ ਦੀ ਚਿੰਤਾ ਕਰਨੀ ਚਾਹੀਦੀ ਹੈ। ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰੇ ਤਾਂ ਜੋ ਕਿਸਾਨਾਂ ਦੀ ਜਾਨ ਬਚਾਈ ਜਾ ਸਕੇ। ਉਨ੍ਹਾਂ ਕਿਹਾ ਕਿ ਜੇ ਸੰਸਦ ਮੈਂਬਰ ਅਤੇ ਵਿਧਾਇਕ ਸਾਰੇ ਮਿਲ ਕੇ ਕੰਮ ਕਰਨ ਤਾਂ ਸਕਾਰਾਤਮਕ ਨਤੀਜੇ ਸਾਹਮਣੇ ਆਉਣਗੇ।

ਸz. ਡੱਲੇਵਾਲ ਨੂੰ ਮਿਲਣ ਮੌਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਸਾਨਾਂ ਦਾ ਮੁੱਦਾ ਸੰਸਦ ਵਿੱਚ ਵੀ ਉਠਾਉਣ ਦੀ ਕੋਸ਼ਿਸ਼ ਕੀਤੀ ਹੈ ਪਰ ਕੇਂਦਰ ਸਰਕਾਰ ਨਾ ਤਾਂ ਕਿਸਾਨਾਂ ਦੀਆਂ ਮੰਗਾਂ ਤੇ ਸੰਸਦ ਵਿੱਚ ਗੱਲ ਕਰਨ ਲਈ ਤਿਆਰ ਹੈ ਤੇ ਨਾ ਹੀ ਸੰਸਦ ਦੇ ਬਾਹਰ। ਉਹਨਾਂ ਕਿਹਾ ਕਿ ਡੱਲੇਵਾਲ ਦਾ ਕਹਿਣਾਂ ਹੈ ਕਿ ਉਹ ਕਿਸਾਨਾਂ ਲਈ ਆਪਣੀ ਜਾਨ ਕੁਰਬਾਨ ਕਰ ਰਹੇ ਹਨ, ਜੇਕਰ ਉਨ੍ਹਾਂ ਦੀ ਮੌਤ ਤੋਂ ਬਾਅਦ ਵੀ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਹੋ ਜਾਂਦੀਆਂ ਹਨ ਤਾਂ ਇਹ ਉਨ੍ਹਾਂ ਦੀ ਖੁਸ਼ਕਿਸਮਤੀ ਹੋਵੇਗੀ, ਕਿਉਂਕਿ ਉਨ੍ਹਾਂ ਦੀ ਮੌਤ ਤੋਂ ਬਾਅਦ ਕੋਈ ਵੀ ਕਿਸਾਨ ਖੁਦਕੁਸ਼ੀ ਨਹੀਂ ਕਰੇਗਾ। ਵੜਿੰਗ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਕੇਂਦਰ ਤੋਂ ਅਮਿਤ ਸ਼ਾਹ ਨੂੰ ਇੱਥੇ ਆਉਣਾ ਚਾਹੀਦਾ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਜਲਦੀ ਤੋਂ ਜਲਦੀ ਇਸ ਦਾ ਨੋਟਿਸ ਲੈਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਜੇ ਸਰਕਾਰਾਂ ਐਮ ਐਸ ਪੀ ਦੇਣ ਦੇ ਵਾਅਦੇ ਕਰਦੀਆਂ ਹਨ ਤਾਂ ਐਮ ਐਸ ਪੀ ਗਰੰਟੀ ਕਾਨੂੰਨ ਬਣਾਉਣ ਵਿੱਚ ਕੀ ਦਿੱਕਤ ਹੈ, ਪਰ ਕੇਂਦਰ ਸਰਕਾਰ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ ਅਤੇ ਕਿਸਾਨਾਂ ਨਾਲ ਗੱਲ ਨਾ ਕਰਨ ਤੇ ਅੜੀ ਹੋਈ ਹੈ ਜੋ ਸਰਾਸਰ ਗ਼ਲਤ ਹੈ। ਵੜਿੰਗ ਨੇ ਕਿਹਾ ਕਿ ਉਹ ਡੱਲੇਵਾਲ ਦੇ ਮੁੱਦੇ ਤੇ ਸੰਸਦ ਅੰਦਰ ਅਤੇ ਬਾਹਰ ਗੱਲ ਕਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਉਹ ਸਾਰੀਆਂ ਪਾਰਟੀਆਂ ਦੀ ਮੀਟਿੰਗ ਬੁਲਾਉਣ ਦੀ ਵੀ ਕੋਸ਼ਿਸ਼ ਕਰਨਗੇ।

Continue Reading

Mohali

ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ ਮਹਾਸ਼ਿਵਰਾਤਰੀ ਦਾ ਤਿਉਹਾਰ

Published

on

By

 

ਮੰਦਰਾਂ ਵਿੱਚ ਆਯੋਜਿਤ ਹੋਏ ਵੱਖ ਵੱਖ ਸਮਾਗਮ, ਭੋਲੇ ਨਾਥ ਦੇ ਰੰਗ ਵਿੱਚ ਰੰਗੇ ਸ਼ਰਧਾਲੂ

ਐਸ ਏ ਐਸ ਨਗਰ, 26 ਫਰਵਰੀ (ਸ.ਬ.) ਮਹਾਂਸ਼ਿਵਰਾਤਰੀ ਦਾ ਪਾਵਨ ਤਿਉਹਾਰ ਅੱਜ ਮੁਹਾਲੀ ਸ਼ਹਿਰ ਅਤੇ ਨੇੜਲੇ ਇਲਾਕਿਆਂ ਵਿੱਚ ਪੂਰੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਵੱਖ ਵੱਖ ਮੰਦਿਰਾਂ ਵਿੱਚ ਸਵੇਰ ਤੋਂ ਹੀ ਰੌਣਕਾਂ ਲੱਗੀਆਂ ਰਹੀਆਂ ਅਤੇ ਸਵੇਰ ਤੋਂ ਹੀ ਸ਼ਰਧਾਲੂ ਵੱਖ ਵੱਖ ਮੰਦਿਰਾਂ ਵਿੱਚ ਵੱਡੀ ਗਿਣਤੀ ਵਿੱਚ ਨਤਮਸਤਕ ਹੋਣੇ ਆਰੰਭ ਹੋ ਗਏ ਸਨ।

ਅੱਜ ਤੜਕਸਾਰ ਤੋਂ ਸ਼ਹਿਰ ਦੇ ਵੱਖ-ਵੱਖ ਮੰਦਿਰਾਂ ਵਿਖੇ ਸ਼ਿਵਲਿੰਗ ਉੱਪਰ ਜਲ ਚੜ੍ਹਾਉਣ ਲਈ ਭਗਤਾਂ ਦੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲੀਆਂ। ਇਸ ਦੌਰਾਨ ਸਾਰਾ ਦਿਨ ਵੱਖ ਵੱਖ ਮੰਦਿਰਾਂ ਵਿੱਚ ਸ਼ਰਧਾਲੂਆਂ ਦੀ ਭੀੜ ਰਹੀ। ਇਸ ਮੌਕੇ ਭਗਤਾਂ ਵੱਲੋਂ ‘ਓਮ ਨਮੋਂ ਸ਼ਿਵਾਏ’ ਦਾ ਜਾਪ ਕਰਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਸੀ ਅਤੇ ਭਗਵਾਨ ਸ਼ਿਵ ਤੇ ਮਾਤਾ ਪਾਰਵਤੀ ਦਾ ਆਸ਼ੀਰਵਾਦ ਪ੍ਰਾਪਤ ਕਰਦਿਆਂ ਬੰਮ ਬੰਮ ਭੋਲੇ ਦੇ ਜੈਕਾਰੇ ਲਗਾਏ ਜਾ ਰਹੇ ਸਨ।

ਸ਼ਿਵਰਾਤਰੀ ਮੌਕੇ ਵੱਖ ਵੱਖ ਮੰਦਰਾਂ ਨੂੰ ਬਿਜਲਈ ਲੜੀਆਂ ਅਤੇ ਹੋਰ ਸਜਾਵਟੀ ਸਾਮਾਨ ਨਾਲ ਸੁੰਦਰ ਢੰਗ ਨਾਲ ਸਜਾਇਆ ਗਿਆ ਹੈ। ਸ਼ਿਵਰਾਤਰੀ ਦੇ ਮੌਕੇ ਤੇ ਵੱਖ ਵੱਖ ਥਾਵਾਂ ਤੇ ਲੰਗਰ ਵੀ ਲਗਾਏ ਗਏ।

ਮਹਾਸ਼ਿਵਰਾਤਰੀ ਦੇ ਤਿਉਹਾਰ ਮੌਕੇ ਸਿਆਸੀ ਆਗੂ ਵੀ ਸਰਗਰਮ ਰਹੇ ਅਤੇ ਉਹਨਾਂ ਵਲੋਂ ਮੰਦਰਾਂ ਵਿੱਚ ਮੱਥਾ ਟੇਕ ਕੇ ਹਾਜਰੀ ਲਗਵਾਈ ਗਈ। ਇਸ ਮੌਕੇ ਹਲਕਾ ਵਿਧਾਇਕ ਸz. ਕੁਲਵੰਤ ਸਿੰਘ, ਸਾਬਕਾ ਮੰਤਰੀ ਸz. ਬਲਬੀਰ ਸਿੰਘ ਸਿੱਧੂ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਸz. ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ, ਭਾਜਪਾ ਦੇ ਜਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਠ ਸਮੇਤ ਵੱਖ ਵੱਖ ਆਗੂਆਂ ਵਲੋਂ ਮੰਦਰਾਂ ਵਿੱਚ ਹਾਜਰੀ ਲਗਵਾਈ ਗਈ ਅਤੇ ਭੋਲੇਨਾਥ ਦਾ ਅਸ਼ੀਰਵਾਦ ਲਿਆ ਗਿਆ।

ਸ਼੍ਰੀ ਮਹਾਦੇਵ ਵੈਲਫੇਅਰ ਕਲੱਬ ਮੁਹਾਲੀ ਵੱਲੋਂ ਮਹਾਂ ਸ਼ਿਵਰਾਤਰੀ ਮੌਕੇ ਐਮ ਸੀ ਬਲਜੀਤ ਕੌਰ ਦੀ ਅਗਵਾਈ ਹੇਠ ਹਰੀ ਮੰਦਰ ਫੇਜ਼ 5 ਵਿਖੇ ਫਲਾਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਕਾਕਾ ਪੁਸ਼ਕਰ, ਰਾਜਪਾਲ ਜੀਜਾ, ਰਮਨ ਥਰੇਜਾ, ਰਵੀ ਰਾਵਤ, ਵਿਵੇਕ ਸ਼ਰਮਾ, ਸਾਹਿਲ ਖਹਿਰਾ, ਰੋਹਿਤ ਜੈਸਵਾਲ, ਕਿਸ਼ੋਰੀ ਲਾਲ, ਮਨਮੋਹਨ ਸਿੰਘ, ਪ੍ਰਿੰਸ ਸੇਖੋਂ, ਅਨਮੋਲ ਸ਼ਰਮਾ, ਪਰਮਿੰਦਰ ਟਿੰਕੂ, ਇਕਬਾਲ ਸਿੰਘ, ਵਿਸ਼ਵਜੀਤ ਬੋਬੀ, ਅਕਸ਼ਿਤ ਮੋਹਿਲ ਆਦਿ ਹਾਜ਼ਰ ਸਨ ।

ਇਸ ਦੌਰਾਨ ਮਹਾਸ਼ਿਵਰਾਤਰੀ ਦੇ ਮੌਕੇ ਤੇ ਸ਼੍ਰੀ ਵੈਸ਼ਨੋ ਮਾਤਾ ਮੰਦਰ ਫੇਜ਼ 3ਬੀ-1 ਮੁਹਾਲੀ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਅਮਿਤ ਮਰਵਾਹਾ, ਮਾਤਾ ਵੈਸ਼ਨੋ ਮਾਤਾ ਮੰਦਰ ਫੇਜ਼ 3ਬੀ 1 ਦੇ ਪ੍ਰਧਾਨ ਪ੍ਰਦੀਪ ਸੋਨੀ, ਅਸ਼ਵਨੀ ਸ਼ਰਮਾ, ਐਸ ਪੀ ਮਲਹੋਤਰਾ, ਦਿਨੇਸ਼ ਸ਼ਰਮਾ, ਓਮ ਪ੍ਰਕਾਸ਼ ਵਿਜ, ਕ੍ਰਿਸ਼ਨ ਲਾਲ ਪੁਨਿਆਨੀ, ਵੀ ਕੇ ਬਹਿਲ, ਰਮਨ ਕੁਮਾਰ ਸੈਲੀ, ਅਤੁਲ ਕੁਮਾਰ, ਓਮੇਸ਼ ਸ਼ਰਮਾ, ਕੈਲਾਸ਼ ਮਰਵਾਹਾ, ਆਸ਼ਨਾ, ਰੋਹਨ ਮਰਵਾਹਾ ਆਦਿ ਹਾਜ਼ਰ ਸਨ।

ਇਸ ਦੌਰਾਨ ਤਾਜ ਟਾਵਰ ਸੈਕਟਰ-104 ਵਿਖੇ ਸ਼ਿਵਰਾਤਰੀ ਦੇ ਮੌਕੇ ਤੇ ਲੰਗਰ ਲਗਾਇਆ ਗਿਆ। ਸਮਾਜਸੇਵੀ ਜੋਗਿੰਦਰ ਸਿੰਘ ਜੋਗੀ ਨੇ ਦੱਸਿਆ ਕਿ ਵਸਨੀਕਾਂ ਵੱਲੋਂ ਹਰ ਸਾਲ ਸ਼ਿਵਰਾਤਰੀ ਦੇ ਮੌਕੇ ਤੇ ਲੰਗਰ ਲਗਾਇਆ ਜਾਂਦਾ ਹੈ।

Continue Reading

Chandigarh

ਪੰਜਾਬੀ ਨੂੰ ਖੇਤਰੀ ਭਾਸ਼ਾਵਾਂ ਦੀ ਸੂਚੀ ਵਿੱਚੋਂ ਬਾਹਰ ਕੱਢਣ ਦਾ ਮਾਮਲਾ

Published

on

By

 

ਕੇਂਦਰ ਦਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਵਿਰੋਧੀ ਚਿਹਰਾ ਬੇਨਕਾਬ ਹੋਇਆ: ਹਰਜੋਤ ਬੈਂਸ

ਚੰਡੀਗੜ੍ਹ, 26 ਫਰਵਰੀ (ਸ.ਬ.) ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਪੰਜਾਬੀ ਨੂੰ ਖੇਤਰੀ ਭਾਸ਼ਾਵਾਂ ਦੀ ਸੂਚੀ ਵਿੱਚੋਂ ਬਾਹਰ ਕੱਢੇ ਜਾਣ ਨਾਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਵਿਰੋਧੀ ਚਿਹਰਾ ਇੱਕ ਵਾਰ ਫੇਰ ਬੇਨਕਾਬ ਹੋ ਗਿਆ ਹੈ।

ਐਕਸ ਤੇ ਪਾਈ ਇਕ ਪੋਸਟ ਵਿੱਚ ਸz. ਬੈਂਸ ਨੇ ਕਿਹਾ ਕਿ ਸੀ ਬੀ ਐੱਸ ਈ ਵੱਲੋਂ 10ਵੀਂ ਜਮਾਤ ਲਈ ਇਮਤਿਹਾਨ ਦੇ ਨਵੇਂ ਪੈਟਰਨ ਵਿੱਚ ਪੰਜਾਬੀ ਨੂੰ ਬਿਲਕੁਲ ਅਣਗੌਲਿਆ ਕੀਤਾ ਗਿਆ ਹੈ। ਇਹ ਦੇਸ਼ ਦੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ ਹੈ। ਉਹਨਾਂ ਕਿਹਾ ਕਿ ਉਹ ਇਸ ਕਦਮ ਦਾ ਪੁਰਜ਼ੋਰ ਵਿਰੋਧ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕਰਦੇ ਹਨ ਕਿ ਪੰਜਾਬੀ ਦਾ ਬਣਦਾ ਸਥਾਨ ਤੇ ਸਨਮਾਨ ਤੁਰੰਤ ਬਹਾਲ ਕੀਤਾ ਜਾਵੇ।

 

ਅਗਲੇ ਸਾਲ ਦੋ ਬੋਰਡ ਪ੍ਰੀਖਿਆ ਸਕੀਮ ਵਿੱਚ ਪੰਜਾਬੀ ਭਾਸ਼ਾ ਨੂੰ

ਖੇਤਰੀ ਭਾਸ਼ਾ ਵਜੋਂ ਕੀਤਾ ਜਾਵੇਗਾ ਸ਼ਾਮਲ : ਸੀ ਬੀ ਐਸ ਈ

ਚੰਡੀਗੜ੍ਹ, 26 ਫਰਵਰੀ (ਸ.ਬ.) ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਦੀ ਨਵੀਂ ਸਿੱਖਿਆ ਨੀਤੀ ਅਨੁਸਾਰ ਸਾਲ ਵਿੱਚ ਦੋ ਵਾਰ ਬੋਰਡ ਪ੍ਰੀਖਿਆ ਦੇ ਫਾਰਮੈਟ ਦੇ ਡਰਾਫ਼ਟ ਪਲਾਨ ਵਿੱਚੋਂ ਪੰਜਾਬੀ ਭਾਸ਼ਾ ਨੂੰ ਹਟਾਉਣ ਦੀ ਸਖ਼ਤ ਆਲੋਚਨਾ ਕੀਤੇ ਜਾਣ ਤੋਂ ਬਾਅਦ ਇਸ ਸੰਬੰਧੀ ਸਪੱਸ਼ਟੀਕਰਨ ਜਾਰੀ ਕਰਦਿਆਂ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਨੇ ਕਿਹਾ ਹੈ ਕਿ ਅਗਲੇ ਸਾਲ ਯੋਜਨਾ ਦੇ ਨਵੇਂ ਖਰੜੇ ਵਿੱਚ ਪੰਜਾਬੀ ਭਾਸ਼ਾ ਨੂੰ ਜੋੜਿਆ ਜਾਵੇਗਾ ਜਿਸਦਾ ਉਦੇਸ਼ ਸਾਲ ਵਿੱਚ ਦੋ ਵਾਰ ਬੋਰਡ ਪ੍ਰੀਖਿਆਵਾਂ ਕਰਵਾਉਣਾ ਹੈ। ਜਿਸ ਵਿੱਚ ਖੇਤਰੀ ਅਤੇ ਵਿਦੇਸ਼ੀ ਭਾਸ਼ਾ ਨੂੰ ਮੁੱਖ ਰੱਖਿਆ ਜਾਵੇਗਾ।

ਸੀ ਬੀ ਐਸ ਈ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਅੱਜ ਪੇਸ਼ ਕੀਤੇ ਗਏ ਵਿਸ਼ਿਆਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਹ ਸੂਚੀ ਸੰਕੇਤਕ ਹੈ। ਅਗਲੇ ਸਾਲ ਪੰਜਾਬੀ ਭਾਸ਼ਾ ਦੀ ਪ੍ਰੀਖਿਆ ਹੋਵੇਗੀ।

ਸੀਬੀਐਸਈ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਵਿੱਚ ਰਾਏ, ਉਰੁੰਗ, ਤਮੰਗ, ਸ਼ੇਰਪਾ, ਸੰਸਕ੍ਰਿਤ, ਉਰਦੂ, ਮਰਾਠੀ, ਗੁਜਰਾਤੀ, ਮਨੀਪੁਰੀ, ਤਿੱਬਤੀ, ਭੋਟੀ, ਤੇਲਗੂ, ਬੋਡੋ, ਤੰਗਖੁਲ, ਭੂਟੀਆ, ਕਸ਼ਮੀਰੀ, ਮਿਜ਼ੋ ਅਤੇ ਥਾਈ ਸ਼ਾਮਲ ਹਨ ਪਰ ਪੰਜਾਬੀ ਨੂੰ ਖੇਤਰੀ ਭਾਸ਼ਾਵਾਂ ਦੀ ਸੂਚੀ ਵਿੱਚੋਂ ਹਟਾ ਦਿੱਤਾ ਗਿਆ ਹੈ।

 

Continue Reading

Mohali

ਬੀਬੀ ਜਸਵੰਤ ਕੌਰ ਦੇ ਅਕਾਲ ਚਲਾਣੇ ਤੇ ਦੁਖ ਦਾ ਪ੍ਰਗਟਾਵਾ, ਅੰਤਿਮ ਸੰਸਕਾਰ ਭਲਕੇ

Published

on

By

 

ਐਸ ਏ ਐਸ ਨਗਰ, 26 ਫਰਵਰੀ (ਸ.ਬ.) ਖੂਨਦਾਨੀ ਬੀਬੀ ਜਸਵੰਤ ਕੌਰ ਦੇ ਅਚਾਨਕ ਅਕਾਲ ਚਲਾਣੇ ਤੇ ਵੱਖ ਵੱਖ ਵਿਅਕਤੀਆਂ ਵਲੋਂ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸ ਦੌਰਾਨ ਬੀਬੀ ਜਸਵੰਤ ਕੌਰ ਦੇ ਸੈਕਟਰ 117 ਵਿੱਚ ਸਥਿਤ ਘਰ ਵਿਖੇ ਵੱਡੀ ਗਿਣਤੀ ਵਿੱਚ ਪਹੁੰਚੇ ਸ਼ਹਿਰ ਦੇ ਪਤਵੰਤਿਆਂ ਵਲੋਂ ਉਹਨਾਂ ਦੇ ਪਤੀ ਸz. ਬਲਵੰਤ ਸਿੰਘ ਨੂੰ ਮਿਲ ਕੇ ਦੁਖ ਜਾਹਿਰ ਕੀਤਾ ਗਿਆ।

ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਭਾਜਪਾ ਦੇ ਜਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਠ, ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਰਾਮਗੜ੍ਹੀਆ ਸਭਾ ਦੇ ਸਾਬਕਾ ਪ੍ਰਧਾਨ ਸz. ਜਸਵੰਤ ਸਿੰਘ ਭੁੱਲਰ ਅਤੇ ਸz. ਕਰਮ ਸਿੰਘ ਬਬਰਾ, ਦਸ਼ਮੇਸ਼ ਵੈਲਫੇਅਰ ਕੌਂਸਲ ਦੇ ਪ੍ਰਧਾਨ ਸz. ਮਨਜੀਤ ਸਿੰਘ ਮਾਨ, ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਸੁਖਮਿੰਦਰ ਸਿੰਘ ਬਰਨਾਲਾ, ਗੁਰਮੁਖ ਸਿੰਘ ਸੋਹਲ ਸਮੇਤ ਵੱਖ ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਵਲੋਂ ਬੀਬੀ ਜਸਵੰਤ ਕੌਰ ਦੇ ਅਕਾਲ ਚਲਾਣੇ ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਬੀ ਜਸਵੰਤ ਕੌਰ ਦਾ ਅੰਤਮ ਸੰਸਕਾਰ ਭਲਕੇ 27 ਫਰਵਰੀ ਨੂੰ ਮੁਹਾਲੀ ਦੇ ਸ਼ਮਸ਼ਾਨ ਘਾਟ (ਨੇੜੇ ਬਲੌਂਗੀ) ਵਿਖੇ ਬਾਅਦ ਦੁਪਹਿਰ 2 ਵਜੇ ਕੀਤਾ ਜਾਵੇਗਾ।

 

Continue Reading

Latest News

Trending